ਫ਼ਾਜ਼ਿਲਕਾ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਸੰਬਧਤ ਇੱਕ ਵਿਅਕਤੀ ਨੂੰ ਕੀਤਾ ਕਾਬੂ


Fazilka News : ਪੰਜਾਬ ਪੁਲਿਸ ਵੱਲੋਂ ‘ਭਗੌੜੇ’ ਐਲਾਨੇ ਗਏ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਪੰਜਾਬ ਭਰ ਵਿਚ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਸੰਬਧਤ ਸਰਗਰਮ ਆਗੂਆਂ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਜਾ ਰਿਹਾ ਹੈ।

ਉਸ ਦੇ ਤਹਿਤ ਫ਼ਾਜ਼ਿਲਕਾ ਪੁਲਿਸ ਵੱਲੋਂ ਥਾਣਾ ਅਰਨੀ ਵਾਲਾ ਦੇ ਅੰਦਰ ਪੈਂਦੇ ਪਿੰਡ ਮੂਲ਼ੀਆਂ ਵਾਲੇ ਦਾ ਰਹਿਣ ਵਾਲਾ ਨਰਿੰਦਰ ਪਾਲ ਸਿੰਘ ਪੁੱਤਰ ਬੇਅੰਤ ਸਿੰਘ ਨੂੰ ਅਰਨੀ ਵਾਲਾ ਪੁਲਿਸ ਵੱਲੋਂ ਬੀਤੇ ਕੱਲ ਗ੍ਰਿਫਤਾਰ ਕਰਕੇ ਪ੍ਰਿਵੈਂਟੀਵੇ ਸੈਕਸ਼ਨ ਦੇ ਤਹਿਤ ਸੀਆਰਪੀਸੀ ਦੀ ਧਾਰਾ 107,151 ਦੇ ਤਹਿਤ ਕਾਰਵਾਈ ਕਰਦੇ ਹੋਏ ਗ੍ਰਿਫਤਾਰ ਕਰਕੇ ਜੁਡੀਸ਼ੀਅਲ ਭੇਜ ਦਿੱਤਾ ਗਿਆ ਹੈ।

ਥਾਣਾ ਅਰਨੀ ਵਾਲਾ ਮੁਖੀ ਅੰਗਰੇਜ਼ ਕੁਮਾਰ ਮੁਤਾਬਿਕ ਨਰਿੰਦਰ ਪਾਲ ਸਿੰਘ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਜੁੜਿਆ ਹੋਇਆ ਸੀ ਅਤੇ ਪੁਲਿਸ ਵੱਲੋਂ ਅਮਨ ਕਾਨੂੰਨ ਨੂੰ ਬਣਾਏ ਰੱਖਣ ਲਈ ਪ੍ਰਿਵੈਂਟੀਵੇ ਸੈਕਸ਼ਨ ਵਰਤਦੇ ਹੋਏ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਹੈ।

ਇਸ ਤੋਂ ਪਹਿਲਾਂ ਅਬੋਹਰ ਦੇ ਪਿੰਡ ਪਤਰੇਵਾਲਾ ਵਾਸੀ ਤੇ ਭਾਈ ਅੰਮ੍ਰਿਤਪਾਲ ਸਿੰਘ ਤੋਂ ਪ੍ਰਭਾਵਿਤ ਹੋਕੇ ਉਨ੍ਹਾਂ ਨਾਲ ਜੁੜੇ ਸਮਰਥਕ ਵਰਿੰਦਰ ਸਿੰਘ ਖਾਲਸਾ ਨੂੰ ਪੁਲਿਸ ਨੇ ਘਰ ਵਿਚ ਹੀ ਨਜ਼ਰਬੰਦ ਕੀਤਾ ਹੋਇਆ ਹੈ। ਪੁਲਿਸ ਉਨ੍ਹਾਂ ਦੇ ਘਰ ਮੌਜੂਦ ਹੈ। ਵਰਿੰਦਰ ਸਿੰਘ ਖਾਲਸਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਕੱਲ ਦਾ ਮਾਹੌਲ ਅਜਿਹਾ ਬਣਾਇਆ ਗਿਆ ਹੈ ,ਜਿਵੇਂ ਭਾਈ ਅੰਮ੍ਰਿਤਪਾਲ ਸਿੰਘ ਕੋਈ ਨਾਮੀ ਅਪਰਾਧੀ ਹਨ ਜਦਕਿ ਉਨ੍ਹਾਂ ਵੱਲੋਂ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਗਰਤ ਵਿਚੋਂ ਕੱਢਣ ਲਈ ਖਾਲਸਾ ਵਹੀਰ ਸ਼ੁਰੂ ਕੀਤੀ ਗਈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।Source link

Leave a Comment