ਸਪੇਨ ਦੇ ਜੰਗਲਾਂ ਵਿੱਚ ਲੱਗੀ ਭਿਆਨਕ ਅੱਗ ਕਾਰਨ ਹਾਲਾਤ ਬੇਹੱਦ ਗੰਭੀਰ ਬਣੇ ਹੋਏ ਹਨ। ਅੱਗ ਦੀ ਭਿਆਨਕਤਾ ਨੂੰ ਦੇਖਦੇ ਹੋਏ ਸਥਾਨਕ ਪ੍ਰਸ਼ਾਸਨ ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜਾਂ (Rescue) ਵਿੱਚ ਜੁਟ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਹੁਣ ਤੱਕ ਲਗਭਗ 70 ਹਜ਼ਾਰ ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਮਜਬੂਰ ਹੋਣਾ ਪਿਆ ਹੈ। ਤੇਜ਼ ਹਵਾਵਾਂ ਅਤੇ ਵਧਦੇ ਤਾਪਮਾਨ ਕਾਰਨ ਅੱਗ ‘ਤੇ ਕਾਬੂ ਪਾਉਣ ਵਿੱਚ ਫਾਇਰ ਬ੍ਰਿਗੇਡ ਅਤੇ ਰਾਹਤ ਟੀਮਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਹੈਲੀਕਾਪਟਰਾਂ ਅਤੇ ਵਿਸ਼ੇਸ਼ ਟੀਮਾਂ ਦੀ ਮਦਦ ਲਈ ਜਾ ਰਹੀ ਹੈ।