24 ਮਈ ਨੂੰ ਸਰਕਾਰ ਨਾਲ ਮੀਟਿੰਗ ਦਾ ਸਮਾਂ ਮਿਲਣ ਤੋਂ ਮਗਰੋਂ ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਨੇ ਧਰਨੇ ਕੀਤੇ ਸਮਾਪਤ


ਰਿਪੋਰਟਰ — ਸਤਨਾਮ ਸਿੰਘ ਗੁਰਦਾਸਪੁਰ

Gurdaspur News : ਬੀਤੇ ਦਿਨੀਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਦਿੱਲੀ -ਜੰਮੂ ਕਟੜਾ ਐਕਸਪ੍ਰੈਸ ਹਾਈਵੇ ਦੇ ਲਈ ਜ਼ਮੀਨ ਇਕਵਾਇਰ ਕਰਦੇ ਸਮੇਂ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਕਿਸਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਿਚਕਾਰ ਹੋਈ ਖਿੱਚੋਤਾਣ ਅਤੇ ਪਿੰਡ ਚੀਮਾ ਖੁੱਡੀ ਵਿਖੇ ਕਿਸਾਨ ਮਹਿਲਾ ਦੇ ਥੱਪੜ ਮਾਰੇ ਜਾਣ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਪੰਜਾਬ ਦੇ ਕਈ ਹਿੱਸਿਆਂ ਵਿੱਚ ਰੇਲਾਂ ਰੋਕੀਆਂ ਗਈਆਂ ਸਨ ਅਤੇ ਪਿੰਡ ਚੀਮਾ ਖੁੱਡੀ ਅਤੇ ਪਿੰਡ ਥਾਣੇਵਾਲ ਵਿੱਚ ਜੋ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਮੀਨ ਇਕਵਾਇਰ ਕੀਤੀ ਸੀ।

ਉਸ ਉਪਰ ਪੱਕਾ ਧਰਨਾ ਲਗਾਇਆ ਗਿਆ ਅਤੇ ਮੰਗ ਕੀਤੀ ਗਈ ਕਿ ਕਿਸਾਨਾਂ ਨਾਲ ਧੱਕਾ ਕਰਨ ਵਾਲੇ ਪੁਲਿਸ ਕਰਮਚਾਰੀਆਂ ਉਪਰ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਜ਼ਮੀਨ ਅਕਵਾਇਰ ਕਰਨ ਦੇ ਕੰਮ ਨੂੰ ਰੋਕਿਆ ਜਾਵੇ। ਲੰਮੀ ਜੱਦੋ-ਜਹਿਦ ਤੋਂ ਬਾਅਦ ਆਖਰਕਾਰ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਆਸ਼ਵਾਸਨ ਦਿੱਤਾ ਗਿਆ ਹੈ ਕਿ 24 ਮਈ ਨੂੰ ਉਹਨਾਂ ਦੀ ਮੀਟਿੰਗ ਪੰਜਾਬ ਸਰਕਾਰ ਦੇ ਨਾਲ ਕਰਵਾਈ ਜਾਵੇਗੀ, ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਖਤਮ ਕੀਤਾ।

ਇਹ ਵੀ ਪੜ੍ਹੋ : ਪੰਜਾਬ ‘ਚ ਝੱਖੜ ਨੇ ਮਚਾਈ ਤਬਾਹੀ, ਬਿਜਲੀ ਦੇ ਖੰਬੇ ਪੁੱਟ ਸੁੱਟੇ, ਕਈ ਇਲਾਕਿਆਂ ‘ਚ ਬਿਜਲੀ ਸਪਲਾਈ ਠੱਪ

ਪਿੰਡ ਥਾਣੇਵਾਲ ਵਿੱਚ ਕਿਸਾਨਾਂ ਦੇ ਨਾਲ ਗੱਲਬਾਤ ਕਰਨ ਪਹੁੰਚੀ ਐਸਡੀਐੱਮ ਗੁਰਦਾਸਪੁਰ ਅਮਨਦੀਪ ਕੌਰ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਿੰਡ ਥਾਣੇਵਾਲ ਸਮੇਤ ਵੱਖ -ਵੱਖ ਜਗ੍ਹਾ ‘ਤੇ ਲਗਾਏ ਗਏ ਧਰਨਿਆਂ ਨੂੰ ਸਮਾਪਤ ਕਰਵਾ ਦਿੱਤਾ ਗਿਆ ਹੈ ਅਤੇ ਕਿਸਾਨਾਂ ਦੀਆਂ ਜੋ ਮੰਗਾਂ ਹਨ ,ਉਨ੍ਹਾਂ ਮੰਗਾਂ ਸਬੰਧੀ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਮੀਟਿੰਗ 24 ਮਈ ਨੂੰ ਪੰਜਾਬ ਸਰਕਾਰ ਦੇ ਨਾਲ ਕਰਵਾਉਣੀ ਤੈਅ ਹੋਈ ਹੈ।

ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦੇ ਇਸ ਆਸ਼ਵਾਸਨ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਭਰ ਦੇ ਵਿੱਚ ਧਰਨਿਆਂ ਨੂੰ ਸਮਾਪਤ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਅੰਮ੍ਰਿਤਸਰ ਦੇ ਵਿੱਚ ਅੰਮ੍ਰਿਤਸਰ ਪ੍ਰਸ਼ਾਸਨ ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਦੇ ਨਾਲ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਅਤੇ ਕਿਸਾਨ ਆਗੂਆਂ ਵਿੱਚ ਸਹਿਮਤੀ ਬਣ ਚੁੱਕੀ ਹੈ।Source link

Leave a Comment