5 ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ , ਪੁਲਿਸ ਨੂੰ ਮਿਲਿਆ ਸੁਸਾਈਡ ਨੋਟ

5 ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ , ਪੁਲਿਸ ਨੂੰ ਮਿਲਿਆ ਸੁਸਾਈਡ ਨੋਟ


Abohar News : ਅਬੋਹਰ ਦੇ ਪਿੰਡ ਨਿਹਾਲਖੇੜਾ ‘ਚ ਵਿਆਹੁਤਾ ਨੇ ਆਪਣੇ ਸਹੁਰੇ ਪੱਖ ਤੋਂ ਦੁਖ਼ੀ ਹੋ ਕੇ ਘਰ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਮਮਤਾ (27 ਸਾਲਾ) ਪੁੱਤਰੀ ਰਾਮ ਪ੍ਰਤਾਪ ਵਜੋਂ ਹੋਈ ਹੈ। ਜਿਸ ਦੀ ਲਾਸ਼ ਨੂੰ ਪੁਲਸ ਨੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੋਰਚਰੀ ’ਚ ਰਖਵਾਇਆ ਹੈ। ਪੁਲਿਸ ਨੂੰ ਮ੍ਰਿਤਕਾ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਦੇ ਆਧਾਰ ’ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਮ੍ਰਿਤਕ ਦੇ ਭਰਾ ਸੰਜੇ ਕੁਮਾਰ ਵਾਸੀ ਨਿਹਾਲਖੇੜਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਸ ਦੀ ਭੈਣ ਦਾ ਵਿਆਹ ਕਰੀਬ 5 ਮਹੀਨੇ ਪਹਿਲਾਂ ਡੰਗਰਖੇੜਾ ਵਾਸੀ ਵਿਜੇ ਕੁਮਾਰ ਪੁੱਤਰ ਸੋਹਣ ਲਾਲ ਸੇਵਾਮੁਕਤ ਪਟਵਾਰੀ ਜੋ ਕਿ ਜੀਓ ਕੰਪਨੀ ’ਚ ਕੰਮ ਕਰਦਾ ਹੈ, ਨਾਲ ਹੋਇਆ ਸੀ। ਸੰਜੇ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਹ ਆਪਣੀ ਭੈਣ ਨੂੰ ਉਸ ਦੇ ਘਰ ਮਿਲਣ ਗਿਆ ਤਾਂ ਉਸ ਦਾ ਜੀਜਾ ਆਪਣੇ ਕੰਮ ’ਚ ਇੰਨਾ ਰੁੱਝਿਆ ਹੋਇਆ ਸੀ ਕਿ ਉਸ ਨੇ ਉਸ ਨਾਲ ਗੱਲ ਵੀ ਨਹੀਂ ਕੀਤੀ।

ਮੰਗਲਵਾਰ ਸਵੇਰੇ ਕਰੀਬ 10 ਵਜੇ ਉਸ ਨੂੰ ਸੂਚਨਾ ਮਿਲੀ ਕਿ ਉਸ ਦੀ ਭੈਣ ਨੇ ਖ਼ੁਦਕੁਸ਼ੀ ਕਰ ਲਈ ਹੈ, ਜਿਸ ’ਤੇ ਉਹ ਪਰਿਵਾਰ ਸਮੇਤ ਮੌਕੇ ’ਤੇ ਪਹੁੰਚੇ ਅਤੇ ਦੇਖਿਆ ਕਿ ਉਸ ਦੀ ਭੈਣ ਘਰ ’ਚ ਮ੍ਰਿਤਕ ਪਈ ਸੀ।  ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੰਜੇ ਨੇ ਮੌਕੇ ’ਤੇ ਪਹੁੰਚ ਕੇ ਆਪਣੀ ਭੈਣ ਦੇ ਪਤੀ ਸਮੇਤ ਉਸ ਦੀ ਸੱਸ, ਸਹੁਰਾ ਅਤੇ ਪੰਚਾਇਤ ਮੈਂਬਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੋਰਚਰੀ ’ਚ ਰਖਵਾਇਆ ਹੈ। ਪੁਲਿਸ ਨੂੰ ਮ੍ਰਿਤਕਾ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਦੇ ਆਧਾਰ ’ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਸਹੁਰੇ ਪਰਿਵਾਰ ’ਤੇ ਉਸ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਅਤੇ ਸੁਸਾਈਡ ਨੋਟ ਨਾਲ ਛੇੜਛਾੜ ਕਰਨ ਦੇ ਕਥਿਤ ਦੋਸ਼ ਲਗਾਇਆ ਹੈ।



Source link

Leave a Reply

Your email address will not be published.