ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ‘ਚ ਚੌਥੇ ਨਰਾਤੇ ਮੌਕੇ ਕਰੀਬ 35 ਹਜ਼ਾਰ ਸ਼ਰਧਾਲੂਆਂ ਵੱਲੋਂ ਦਰਸ਼ਨ

ਪਟਿਆਲਾ, 26 ਸਤੰਬਰ 2025 : ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਅੱਸੂ ਦੇ ਸ਼ਾਰਦੀਆ ਨਵਰਾਤਰਿਆਂ ਦੌਰਾਨ ਅੱਜ ਤੱਕ ਕਰੀਬ ਡੇਢ ਲੱਖ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਸ਼ਨ ਕੀਤੇ ਹਨ ।

ਚਾਰ ਦਿਨਾਂ 1.50 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਮਾਤਾ ਕਾਲੀ ਦੇਵੀ ਦੇ ਦਰਸ਼ਨ

ਅੱਜ ਚੌਥੇ ਨਰਾਤੇ ਮੌਕੇ ਕਰੀਬ 35 ਹਜ਼ਾਰ ਸ਼ਰਧਾਲੂ ਪੁੱਜੇ ਤੇ ਸ਼ਰਧਾ ਨਾਲ ਮੰਦਿਰ ਵਿਖੇ ਨਤਮਸਤਕ ਹੋਏ। ਇਸ ਕਰਕੇ ਮੰਦਿਰ ਵਿਖੇ ਵੱਡੀ ਗਿਣਤੀ ਪੁੱਜ ਰਹੇ ਸ਼ਰਧਾਲੂਆਂ ਦੀ ਸਹੂਲਤ ਲਈ ਮੰਦਿਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ, ਇਨ੍ਹਾਂ ਪ੍ਰਬੰਧਾਂ ਦੀ ਸ਼ਰਧਾਲੂਆਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ।

ਮੰਦਿਰ ਦਰਸ਼ਨ ਲਈ ਲਾਇਨਾਂ, ਧਾਰਮਿਕ ਭਜਨ, ਹਵਨ, ਸੁਰੱਖਿਆ, ਲੰਗਰ, ਵੀਲ੍ਹ ਚੇਅਰ, ਹੈਲਪ ਡੈਸਕ, ਸਾਫ਼-ਸਫ਼ਾਈ ਸਮੇਤ ਹੋਰ ਸਾਰੇ ਪ੍ਰਬੰਧ ਪੁਖ਼ਤਾ

ਆਪਣੇ ਪਰਿਵਾਰ ਸਮੇਤ ਮੰਦਿਰ ਪੁੱਜੀ ਤ੍ਰਿਪੜੀ ਵਾਸੀ ਇੱਕ ਮਹਿਲਾ ਸ਼ਰਧਾਲੂ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਮੰਦਿਰ ਆ ਰਹੇ ਹਨ ਪਰੰਤੂ ਇਸ ਵਾਰ ਦੇ ਪ੍ਰਬੰਧਾਂ ਦੀ ਸਚਮੁੱਚ ਸ਼ਲਾਘਾ ਕਰਨੀ ਬਣਦੀ ਹੈ । ਉਨ੍ਹਾਂ ਕਿਹਾ ਕਿ ਸੇਵਾਦਾਰ ਤੇ ਸੁਰੱਖਿਆ ਮੁਲਾਜਮ ਸ਼ਰਧਾਲੂਆਂ ਨੂੰ ਪੂਰਾ ਗਾਇਡ ਕੀਤਾ ਜਾਂਦਾ ਹੈ ।

ਮੰਦਿਰ ਜੈ ਮਾਤਾ ਦੀਸੈਲਫ਼ੀ ਪੁਆਇੰਟ ਸ਼ਰਧਾਲੂਆਂ ਲਈ ਖਿੱਚ ਦਾ ਕੇਂਦਰ ਬਣਿਆ

ਪਟਿਆਲਾ ਦੀ ਹੀ ਸੁਖਵਿੰਦਰ ਕੌਰ ਨੇ ਮੰਦਿਰ ‘ਚ ਚੱਲਦੇ ਧਾਰਮਿਕ ਭਜਨਾਂ ਦੀ ਗੱਲ ਕਰਦਿਆਂ ਕਿਹਾ ਕਿ ਅਧਿਆਤਮਕ ਮਾਹੌਲ ਸਿਰਜਿਆ ਗਿਆ ਸਭਨਾ ਨੂੰ ਮਾਤਾ ਦੀ ਭਗਤੀ ‘ਚ ਲੀਨ ਕਰਦਾ ਹੈ । ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਪਿੰਡ ਸੁਜਾਨ ਤੋਂ ਆਏ ਨਰ ਸਿੰਘ ਨੇ ਕਿਹਾ ਕਿ ਉਹ ਦਿਵਿਆਂਗ ਹੋਣ ਕਰਕੇ ਚੱਲ ਨਹੀਂ ਸਕਦੇ ਤੇ ਉਨ੍ਹਾਂ ਲਈ ਸੇਵਾਦਾਰਾਂ ਨੇ ਤੁਰੰਤ ਵੀਲ੍ਹਚੇਅਰ ਦਾ ਪ੍ਰਬੰਧ ਕਰਕੇ ਉਨ੍ਹਾਂ ਨੂੰ ਮਾਤਾ ਦੇ ਦਰਸ਼ਨ ਕਰਵਾਏ ।

ਸੁਰੱਖਿਆ ਲਈ 135 ਸੁਰੱਖਿਆ ਮੁਲਾਜਮ ਤੇ 75 ਸੀ. ਸੀ. ਟੀ. ਵੀ. ਕੈਮਰਅਿਾਂ ਸਮੇਤ 125 ਸਫਾਈ ਸੇਵਾਦਾਰ ਤਾਇਨਾਤ ਕੀਤੇ ਗਏ ਹਨ

ਇਸੇ ਦੌਰਾਨ ਏ. ਡੀ. ਸੀ. ਸਿਮਰਪ੍ਰੀਤ ਕੌਰ (A. D. C. Simarpreet Kaur) ਨੇ ਦੱਸਿਆ ਕਿ ਸੁਰੱਖਿਆ ਲਈ 135 ਸੁਰੱਖਿਆ ਮੁਲਾਜਮ ਤੇ 75 ਸੀ. ਸੀ. ਟੀ. ਵੀ. ਕੈਮਰਅਿਾਂ ਸਮੇਤ 125 ਸਫਾਈ ਸੇਵਾਦਾਰ ਤਾਇਨਾਤ ਕੀਤੇ ਗਏ ਹਨ । ਇਸ ਤੋਂ ਬਿਨ੍ਹਾਂ ਮੰਦਿਰ ਦੀ ਬਾਹਰੀ ਸੁਰੱਖਿਆ ਲਈ ਪਟਿਆਲਾ ਪੁਲਿਸ ਤੇ ਸੀ. ਆਰ. ਪੀ. ਐਫ਼. ਦੇ ਜਵਾਨ ਵੀ ਤਾਇਨਾਤ ਹਨ ਤੇ ਮੰਦਿਰ ਦੇ ਹਰ ਕੋਨੇ ‘ਚ ਪੁਰਸ਼ ਤੇ ਮਹਿਲਾ ਪੁਲਸ ਮੁਲਾਜਮਾਂ ਦੀ ਵਿਸ਼ੇਸ਼ ਤਾਇਨਾਤੀ ਕੀਤੀ ਗਈ ਹੈ।

Leave a Reply

Your email address will not be published. Required fields are marked *