ਕੇਂਦਰ ਸਰਕਾਰ ਵੱਲੋਂ Mpox ਨੂੰ ਲੈ ਕੇ ਰਾਜਾਂ ਨੂੰ ਐਡਵਾਈਜ਼ਰੀ ਜਾਰੀ

ਕੇਂਦਰੀ ਸਿਹਤ ਸਕੱਤਰ ਅਪੂਰਵ ਚੰਦਰਾ ਨੇ ਵਿਸ਼ਵ ਸਿਹਤ ਸੰਗਠਨ (World Health Organization) ਦੁਆਰਾ Mpox ਨੂੰ ਅੰਤਰਰਾਸ਼ਟਰੀ ਚਿੰਤਾ ਦੀ ਜਨਤਕ ਸਿਹਤ ਐਮਰਜੈਂਸੀ (PHEIC) ਦੇ ਰੂਪ ਵਿੱਚ ਘੋਸ਼ਿਤ ਕੀਤੇ ਜਾਣ ਦੇ ਮੱਦੇਨਜ਼ਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇੱਕ ਸਲਾਹ ਜਾਰੀ ਕੀਤੀ ਹੈ।

ਇਸ ਦੇ ਨਾਲ ਹੀ, ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਰਾਜਾਂ ਨੂੰ ਐਮਪੌਕਸ ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਕਰਨ, ਲਾਗ ਦੀ ਪੁਸ਼ਟੀ ਹੋਣ ‘ਤੇ ਉਨ੍ਹਾਂ ਨੂੰ ਅਲੱਗ ਕਰਨ ਅਤੇ ਲਾਗ ਦੇ ਜੋਖਮ ਨੂੰ ਘਟਾਉਣ ਲਈ ਸੰਪਰਕਾਂ ਦਾ ਪਤਾ ਲਗਾਉਣ ਦੀ ਸਲਾਹ ਦਿੱਤੀ ਹੈ,ਕੇਂਦਰੀ ਸਿਹਤ ਸਕੱਤਰ ਅਪੂਰਵ ਚੰਦਰਾ (Union Health Secretary Apoorav Chandra) ਨੇ ਸੋਮਵਾਰ ਨੂੰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਭੇਜੇ ਇੱਕ ਪੱਤਰ ਵਿੱਚ ਲੋਕਾਂ ਵਿੱਚ ਬੇਲੋੜੀ ਦਹਿਸ਼ਤ ਫੈਲਾਉਣ ਤੋਂ ਬਚਣ ਲਈ ਕਿਹਾ।

ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਜਨ ਸਿਹਤ ਤਿਆਰੀਆਂ ਦੀ ਸਮੀਖਿਆ ਕਰਨ ਲਈ ਕਿਹਾ, ਖਾਸ ਤੌਰ ‘ਤੇ ਸਿਹਤ ਸੁਵਿਧਾ ਦੇ ਪੱਧਰ ‘ਤੇ, ਹਸਪਤਾਲਾਂ ਵਿੱਚ ਆਈਸੋਲੇਸ਼ਨ ਸਹੂਲਤਾਂ ਦੀ ਪਛਾਣ ਕਰਨ ਅਤੇ ਅਜਿਹੀਆਂ ਸਹੂਲਤਾਂ ਵਿੱਚ ਲੋੜੀਂਦੇ ਲੌਜਿਸਟਿਕਸ ਅਤੇ ਸਿਖਲਾਈ ਪ੍ਰਾਪਤ ਮਨੁੱਖੀ ਸਰੋਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ।ਮੰਤਰਾਲੇ ਨੇ ਕਿਹਾ ਕਿ ਇਸ ਤੋਂ ਪਹਿਲਾਂ ਮੰਕੀਪੌਕਸ ਦੇ ਸ਼ੱਕੀ ਮਾਮਲੇ ਦੀ ਪੁਸ਼ਟੀ ਯਾਤਰਾ ਨਾਲ ਜੁੜੇ ਇਨਫੈਕਸ਼ਨ ਵਜੋਂ ਹੋਈ ਸੀ।

ਪ੍ਰਯੋਗਸ਼ਾਲਾ ਜਾਂਚ ’ਚ ਮਰੀਜ਼ ’ਚ ਪਛਮੀ ਅਫਰੀਕੀ ਕਲੇਡ-2 ਮੰਕੀਪੌਕਸ ਵਾਇਰਸ (West African clade-2 Monkeypox Virus) ਦੀ ਮੌਜੂਦਗੀ ਦੀ ਪੁਸ਼ਟੀ ਹੋਈ ਹੈ,ਮੰਤਰਾਲੇ ਨੇ ਕਿਹਾ ਕਿ ਇਹ ਇਕ ਵੱਖਰਾ ਮਾਮਲਾ ਹੈ, ਜੋ ਜੁਲਾਈ 2022 ਤੋਂ ਭਾਰਤ ਵਿਚ ਪਹਿਲਾਂ ਸਾਹਮਣੇ ਆਏ 30 ਮਾਮਲਿਆਂ ਵਰਗਾ ਹੈ,ਮੰਤਰਾਲੇ ਨੇ ਇਸ ਗੱਲ ’ਤੇ ਜ਼ੋਰ ਦਿਤਾ ਕਿ ਇਹ ਮੰਕੀਪੌਕਸ ਦੇ ਕਲੇਡ 1 ਬਾਰੇ ਡਬਲਯੂ.ਐਚ.ਓ. ਵਲੋਂ ਰੀਪੋਰਟ ਕੀਤੀ ਗਈ ਮੌਜੂਦਾ ਜਨਤਕ ਸਿਹਤ ਐਮਰਜੈਂਸੀ ਦਾ ਹਿੱਸਾ ਨਹੀਂ ਹੈ।

Leave a Reply

Your email address will not be published. Required fields are marked *