70 ਸਾਲ ਤੋਂ ਵੱਧ ਉਮਰ ਵਾਲੇ ਬਜ਼ੁਰਗਾਂ ਦਾ ਹੋਵੇਗਾ ਮੁਫ਼ਤ ਇਲਾਜ

ਬੁੱਧਵਾਰ ਨੂੰ ਕੇਂਦਰ ਸਰਕਾਰ ਨੇ ਸਿਹਤ ਬੀਮਾ ਯੋਜਨਾ ਆਯੂਸ਼ਮਾਨ ਭਾਰਤ (Health Insurance Scheme Ayushman Bharat) ਦੇ ਤਹਿਤ 70 ਸਾਲ ਤੋਂ ਜ਼ਿਆਦਾ ਉਮਰ ਦੇ ਸਾਰੇ ਲੋਕਾਂ ਨੂੰ ਲਿਆਉਣ ਦਾ ਫੈਸਲਾ ਕੀਤਾ ਹੈ। ਹੁਣ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਲੋਕ ਇਸ ਯੋਜਨਾ ਦੇ ਅਧੀਨ ਕਵਰ ਕੀਤੇ ਜਾਣਗੇ, ਬੇਸ਼ੱਕ ਉਨ੍ਹਾਂ ਦੀ ਆਰਥਿਕ ਹਾਲਾਤ ਕਿਸੇ ਵੀ ਤਰ੍ਹਾਂ ਦੇ ਹੋਣ।

ਕੇਂਦਰੀ ਮੰਤਰੀ ਮੰਡਲ (Union Cabinet) ਨੇ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (AB PM-JAY) ਦੇ ਤਹਿਤ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਨਾਗਰਿਕਾਂ ਨੂੰ ਮੁਫਤ ਸਿਹਤ ਕਵਰੇਜ (Free Health Coverage) ਨੂੰ ਮਨਜ਼ੂਰੀ ਦਿੱਤੀ। ਆਯੁਸ਼ਮਾਨ ਭਾਰਤ ਯੋਜਨਾ ਤਹਿਤ ਬਜ਼ੁਰਗਾਂ ਨੂੰ 5 ਲੱਖ ਰੁਪਏ ਤੱਕ ਦੀ ਮੁਫਤ ਇਲਾਜ ਦੀ ਸਹੂਲਤ ਮਿਲੇਗੀ।

ਜੇਕਰ ਕੋਈ ਪਰਿਵਾਰ ਪਹਿਲਾਂ ਹੀ ਆਯੁਸ਼ਮਾਨ (Ayushman) ਵਿੱਚ ਸ਼ਾਮਲ ਹੈ ਅਤੇ ਇਸ ਦੇ ਮੈਂਬਰ ਦੀ ਉਮਰ 70 ਸਾਲ ਤੋਂ ਵੱਧ ਹੈ, ਤਾਂ 5 ਲੱਖ ਰੁਪਏ ਦੀ ਵਾਧੂ ਕਵਰੇਜ ਉਪਲਬਧ ਹੋਵੇਗੀ,ਕੇਂਦਰੀ ਮੰਤਰੀ ਮੰਡਲ ਨੇ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਨਾਗਰਿਕਾਂ ਲਈ ਆਯੁਸ਼ਮਾਨ ਸਿਹਤ ਬੀਮਾ ਕਵਰੇਜ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ,ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਸ ਕਦਮ ਨਾਲ 4.5 ਕਰੋੜ ਪਰਿਵਾਰਾਂ ਨੂੰ ਫਾਇਦਾ ਹੋਵੇਗਾ।

ਕਵਰੇਜ ਦਾ ਮਕਸਦ 4.5 ਕਰੋੜ ਪਰਿਵਾਰਾਂ ਦੇ ਛੇ ਕਰੋੜ ਸੀਨੀਅਰ ਨਾਗਰਿਕਾਂ ਨੂੰ ਪੰਜ ਲੱਖ ਰੁਪਏ ਦੇ ਮੁਫਤ ਸਿਹਤ ਬੀਮਾ ਕਵਰ (Free Health Insurance Cover) ਨਾਲ ਲਾਭ ਪਹੁੰਚਾਉਣਾ ਹੈ। ਸਰਕਾਰ ਨੇ ਕਿਹਾ ਕਿ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ ਨਵਾਂ ਵੱਖਰਾ ਕਾਰਡ ਜਾਰੀ ਕੀਤਾ ਜਾਵੇਗਾ। ਕੇਂਦਰ ਦੀ ਇਸ ਸਕੀਮ ਦੇ ਨਾਲ ਖਾਸ ਕਰ ਕੇ ਗਰੀਬ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।

 

Leave a Reply

Your email address will not be published. Required fields are marked *