ਹਰਿਆਣਾ ਵਿਧਾਨ ਸਭਾ ਚੋਣ ਲਈ ਪ੍ਰਚਾਰ ਕਰਿਦਆਂ ਕੱਲ ਬੁਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੋਹਾਨਾ, ਸੋਨੀਪਤ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਇਕ ਰੈਲੀ ਨੂੰ ਸੰਬੋਧਨ ਕੀਤਾ। ਹਰਿਆਣਾ ਚੋਣਾਂ ਨੂੰ ਲੈ ਕੇ ਇਹ ਉਨ੍ਹਾਂ ਦੀ ਦੂਜੀ ਰੈਲੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘‘ਮੈਂ ਮਾਣ ਨਾਲ ਕਹਿੰਦਾ ਹਾਂ ਕਿ ਮੈਂ ਜੋ ਵੀ ਹਾਂ, ਉਸ ’ਚ ਹਰਿਆਣਾ ਦਾ ਵੱਡਾ ਯੋਗਦਾਨ ਹੈ। ਇਸ ਵਾਰ ਫਿਰ ਹਰਿਆਣਾ ਕਹਿ ਰਿਹਾ ਹੈ, ਕਿ ਹਰਿਆਣਾ ’ਚ ਇਕ ਵਾਰ ਫਿਰ ਭਾਜਪਾ ਦੀ ਸਰਕਾਰ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਗੇ ਕਾਂਗਰਸ ’ਤੇ ਤਿੱਖਾ ਹਮਲਾ ਕੀਤਾ ਅਤੇ ਕਿਹਾ ਕਿ ਜੇਕਰ ਉਹ ਗ਼ਲਤੀ ਨਾਲ ਵੀ ਹਰਿਆਣਾ ਦੀ ਸੱਤਾ ’ਚ ਆ ਗਈ ਤਾਂ ਉਸ ਦੇ ਅੰਦਰੂਨੀ ਕਲੇਸ਼ ਕਾਰਨ ਸਥਿਰਤਾ ਅਤੇ ਵਿਕਾਸ ਦਾਅ ’ਤੇ ਲੱਗ ਜਾਵੇਗਾ ਅਤੇ ਉਹ ਸੂਬੇ ਨੂੰ ਬਰਬਾਦ ਕਰ ਦੇਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਹਾ, ‘‘ਜਿਵੇਂ-ਜਿਵੇਂ ਵੋਟਾਂ ਦਾ ਦਿਨ ਨੇੜੇ ਆ ਰਿਹਾ ਹੈ, ਕਾਂਗਰਸ ਦੀ ਹਾਰ ਹੁੰਦੀ ਜਾ ਰਹੀ ਹੈ। ਹਰਿਆਣਾ ’ਚ ਭਾਜਪਾ ਦਾ ਸਮਰਥਨ ਵੱਧ ਰਿਹਾ ਹੈ’’ ।
ਸੂਬੇ ’ਚ ਪੰਜ ਅਕਤੂਬਰ ਨੂੰ ਵੋਟਾਂ ਪੈਣੀਆਂ ਹਨ।