ਪੰਜਾਬ ਸਰਕਾਰ (Punjab Govt) ਵੱਲੋਂ ਸਾਬਕਾ ਮੰਤਰੀਆਂ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਕੁਝ ਦਿਨ ਪਹਿਲਾਂ ਮੰਤਰੀ ਦੀ ਕੁਰਸੀ ਜਾਣ ਤੋਂ ਬਾਅਦ ਵਿਭਾਗ ਨੇ ਸਾਬਕਾ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਖ਼ਾਲੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਨਿਯਮਾਂ ਅਨੁਸਾਰ ਮੰਤਰੀ ਦਾ ਅਹੁਦਾ ਖੁਸ ਜਾਣ ਮਗਰੋਂ ਕੋਈ ਵੀ ਆਗੂ ਸਰਕਾਰੀ ਰਿਹਾਇਸ਼ ਨੂੰ ਵੱਧ ਤੋਂ ਵੱਧ 15 ਦਿਨਾਂ ਤੱਕ ਆਪਣੇ ਕੋਲ ਰੱਖ ਸਕਦਾ ਹੈ, ਜੇਕਰ ਉਹ ਉਲੰਘਣਾ ਕਰਦਾ ਪਾਇਆ ਜਾਂਦਾ ਹੈ, ਤਾਂ ਵਿਭਾਗੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਗੋਇਲ, ਤੁਰਨਦੀਪ ਸਿੰਘ ਸੌਂਧ, ਡਾ.ਰਵਜੋਤ ਸਿੰਘ ਅਤੇ ਜਲੰਧਰ ਤੋਂ ਮੋਹਿੰਦਰ ਭਗਤ ਨੂੰ ਮੰਤਰੀ ਬਣਾਇਆ ਗਿਆ ਹੈ। ਹੁਣ ਇਨ੍ਹਾਂ ਨਵੇਂ ਮੰਤਰੀਆਂ ਨੂੰ ਚੰਡੀਗੜ੍ਹ ਰਿਹਾਇਸ਼ (Chandigarh Residence) ਅਲਾਟ ਕੀਤੀ ਜਾਣੀ ਹੈ, ਜਿਸ ਦੇ ਚੱਲਦਿਆਂ ਲੋਕ ਨਿਰਮਾਣ ਵਿਭਾਗ (Public Works Department) ਦੁਆਰਾ 15 ਦਿਨਾਂ ਦਾ ਨੋਟਿਸ ਜਾਰੀ ਕਰਕੇ ਰਿਹਾਇਸ਼ ਖ਼ਾਲੀ ਕਰਨ ਲਈ ਕਹਿ ਦਿੱਤਾ ਗਿਆ ਹੈ।