ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਮੈਚ ’ਚ 7 ਵਿਕਟਾਂ ਨਾਲ ਹਰਾ ਦਿਤਾ। ਤਿੰਨ ਮੈਚਾਂ ਦੀ ਸੀਰੀਜ਼ ’ਚ ਭਾਰਤ 1-0 ਨਾਲ ਅੱਗੇ ਹੋ ਗਿਆ ਹੈ। ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਦਿਆਂ ਭਾਰਤ ਨੇ ਅਰਸ਼ਦੀਪ ਸਿੰਘ ਅਤੇ ਵਰੁਣ ਚੱਕਰਵਰਤੀ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਬੰਗਲਾਦੇਸ਼ ਨੂੰ 127 ਦੌੜਾਂ ’ਤੇ ਢੇਰ ਕਰ ਦਿਤਾ।
ਜਵਾਬ ’ਚ ਭਾਰਤ ਨੇ ਸਿਰਫ਼ ਤਿੰਨ ਵਿਕਟਾਂ ਗੁਆ ਕੇ 11.5 ਓਵਰਾਂ ’ਚ 132 ਦੌੜਾਂ ਬਣਾ ਕੇ ਟੀਚਾ ਹਾਸਲ ਕਰ ਲਿਆ। ਭਾਰਤ ਵਲੋਂ ਹਾਰਦਿਕ ਪਾਂਡਿਆ (Hardik Pandya)ਨੇ ਸਭ ਤੋਂ ਜ਼ਿਆਦਾ 39 ਦੌੜਾਂ ਬਣਾਈਆਂ। ਸੰਜੂ ਸੈਮਸਨ ਅਤੇ ਕਪਤਾਨ ਸੂਰਿਆਕੁਮਾਰ ਯਾਦਵ ਨੇ 29-29 ਦੌੜਾਂ ਬਣਾਈਆਂ ਜਦਕਿ ਅਭਿਸ਼ੇ ਸ਼ਰਮਾ ਅਤੇ ਨਿਤੀਸ਼ ਰੈੱਡੀ ਨੇ 16-16 ਦੌੜਾਂ ਬਣਾਈਆਂ।
ਬੰਗਲਾਦੇਸ਼ ਲਈ ਮੇਹਦੀ ਹਸਨ ਮਿਰਾਜ ਨੇ ਸੱਭ ਤੋਂ ਵੱਧ 35 ਦੌੜਾਂ ਬਣਾਈਆਂ। ਉਸ ਨੇ 32 ਗੇਂਦਾਂ ਦਾ ਸਾਹਮਣਾ ਕੀਤਾ ਅਤੇ ਤਿੰਨ ਚੌਕੇ ਲਗਾਏ। ਉਨ੍ਹਾਂ ਤੋਂ ਇਲਾਵਾ ਕਪਤਾਨ ਨਜ਼ਮੁਲ ਹੁਸੈਨ ਸ਼ਾਂਤੋ (27) 20 ਦੌੜਾਂ ਦਾ ਅੰਕੜਾ ਪਾਰ ਕਰ ਸਕੇ,ਭਾਰਤੀ ਕਪਤਾਨ ਸੂਰਯਕੁਮਾਰ ਯਾਦਵ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
ਜੋ ਅਰਸ਼ਦੀਪ ਸਿੰਘ (Arshdeep Singh) ਨੇ ਸਹੀ ਸਾਬਤ ਕੀਤਾ। ਵਾਸ਼ਿੰਗਟਨ ਸੁੰਦਰ, ਮਯੰਕ ਯਾਦਵ ਅਤੇ ਹਾਰਦਿਕ ਪਾਂਡਿਆ ਨੇ ਵੀ ਇਕ-ਇਕ ਵਿਕਟ ਲਈ। ਅਰਸ਼ਦੀਪ ਸਿੰਘ ਨੂੰ ‘ਪਲੇਅਰ ਆਫ਼ ਦ ਮੈਚ’ (Player of The Match) ਐਲਾਨ ਕੀਤਾ ਗਿਆ।