Accident: ਗੁਰੂਘਰ ਸੇਵਾ ਕਰਨ ਜਾ ਰਹੇ ਸੇਵਾਦਾਰ ਦੀ ਸੜਕ ਹਾਦਸੇ ‘ਚ ਮੌਤ


ਹਾਦਸੇ ਦੀ ਖਬਰ : ਕਪੂਰਥਲਾ-ਸੁਲਤਾਨਪੁਰ ਲੋਧੀ ਸੜਕ ‘ਤੇ ਪਿੰਡ ਰੰਧੀਰਪੁਰ ਨੇੜੇ ਭਿਆਨਕ ਹਾਦਸਾ ਵਾਪਰਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਸੇਵਾਦਾਰ ਮੋਟਰਸਾਈਕਲ ‘ਤੇ ਗੁਰੂਘਰ ‘ਚ ਸੇਵਾ ਕਰਨ ਜਾ ਰਿਹਾ ਸੀ ਜਿਸ ਦੌਰਾਨ ਸੇਵਾਦਾਰ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਸੇਵਾਦਾਰ ਦੀ ਪਛਾਣ ਇੰਦਰਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਇੰਦਰਜੀਤ ਸਿੰਘ ਨੂੰ ਟੱਕਰ ਮਾਰਨ ਵਾਲਾ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਗੁਰਦੁਆਰਾ ਕੋਠਣੀ ਸਾਹਿਬ ਜਾ ਰਿਹਾ ਸੀ ਸੇਵਾ ਨਿਭਾਉਣ

ਸੇਵਾਦਾਰ ਆਪਣੇ ਮੋਟਰਸਾਈਕਲ ‘ਤੇ ਗੁਰਦੁਆਰਾ ਕੋਠੜੀ ਸਾਹਿਬ ਵਿਖੇ ਆਪਣੀ ਸੇਵਾ ਨਿਭਾਉਣ ਲਈ ਜਾ ਰਿਹਾ ਸੀ ਕਿ ਰਸਤੇ ‘ਚ ਇੱਕ ਅਣਪਛਾਤੀ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ‘ਚ ਵਧੇਗਾ 10 ਫ਼ੀਸਦ ਕੁਲੈਕਟਰ ਰੇਟ, ਪਹਿਲਾਂ 2021 ’ਚ ਹੋਈ ਸੀ ਕੁਲੈਕਟਰ ਰੇਟ ’ਚ ਸੋਧ

ਇਲਾਜ ਲਈ ਲਿਆਂਦਾ ਗਿਆ ਸੀ ਸੁਲਤਾਨਪੁਰ ਲੋਧੀ

ਜਿਸ ਨੂੰ ਇਲਾਜ ਲਈ ਤਰੁੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਲਿਆਂਦਾ ਗਿਆ। ਜਿੱਥੇ ਉਸਦੀ ਹਾਲਤ ਗੰਭੀਰ ਹੋਣ ਦੇ ਚਲਦਿਆਂ ਉਸ ਨੂੰ ਮੁਢਲੀ ਸਹਾਇਤਾ ਦੇਣ ਮਗਰੋਂ ਰੈਫਰ ਕਰ ਦਿੱਤਾ ਗਿਆ ਪਰ ਰਸਤੇ ਵਿੱਚ ਉਸ ਦੀ ਮੌਤ ਹੋ ਗਈ।

ਪਰਿਵਾਰ ਵਲੋਂ ਕਾਰ ਚਾਲਕ ਖਿਲਾਫ ਕਾਰਵਾਈ ਦੀ ਮੰਗ

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਉਪਰੰਤ ਕਾਰ ਚਾਲਕ ਫਰਾਰ ਹੋ ਗਿਆ ਸੀ, ਮ੍ਰਿਤਕ ਦੇ ਪਰਿਵਾਰ ਵੱਲੋਂ ਕਾਰ ਚਾਲਕ ਦੀ ਭਾਲ ਕਰਕੇ ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Sukhpal Khaira: ਘਰ ਦੀ ਰੈਨੋਵੇਸ਼ਨ ‘ਤੇ 44 ਕਰੋੜ? ਸੁਖਪਾਲ ਖਹਿਰਾ ਨੇ ਕੇਜਰੀਵਾਲ ਨੂੰ ਦੱਸਿਆ ਨਟਵਰਲਾਲ! ਹਲਫਨਾਮਾ ਸ਼ੇਅਰ ਕਰਕੇ ਯਾਦ ਦੁਆਏ ਵਾਅਦੇSource link

Leave a Comment