Amritpal Singh News: ਅੰਮ੍ਰਿਤਪਾਲ ਸਿੰਘ ਦਾ ਡਿਬਰੂਗੜ੍ਹ ਜੇਲ੍ਹ ਤੋਂ ਸੁਨੇਹਾ, ‘ਚੜ੍ਹਦੀ ਕਲਾ ‘ਚ ਹਾਂ’…


ਅੰਮ੍ਰਿਤਪਾਲ ਸਿੰਘ ਨਿਊਜ਼: ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਲਾਗੂ ਹੋਣ ਤੋਂ ਬਾਅਦ ਡਿਬਰੂਗੜ੍ਹ ਜੇਲ ਭੇਜੇ ਗਏ ਅੰਮ੍ਰਿਤਪਾਲ ਸਿੰਘ ਸਮੇਤ 10 ਸਿੱਖ ਬੰਦੀਆਂ ਦੇ ਪਰਿਵਾਰਕ ਮੈਂਬਰਾਂ ਨੇ ਵੀਰਵਾਰ ਨੂੰ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਸੁਨੇਹਾ ਦਿੱਤਾ ਹੈ ਕਿ ਉਹ ਚੜ੍ਹਦੀ ਕਲਾ ਵਿੱਚ ਹਨ। ਇਸ ਦੇ ਨਾਲ ਹੀ ਪਰਿਵਾਰਕ ਮੈਂਬਰ ਇਸ ਗੱਲ ਤੋਂ ਸੰਤੁਸ਼ਟ ਹੋਏ ਹਨ ਕਿ ਜੇਲ੍ਹ ਅੰਦਰ ਬੰਦੀਆਂ ਉੱਪਰ ਅਣਮਨੁੱਖੀ ਵਿਵਹਾਰ ਨਹੀਂ ਹੋ ਰਿਹਾ ਹੈ।

ਵੀਰਵਾਰ ਦੇਰ ਰਾਤ ਰਿਸ਼ਤੇਦਾਰਾਂ ਨੂੰ ਮਿਲਣ ਤੋਂ ਬਾਅਦ ਜੇਲ੍ਹ ਤੋਂ ਬਾਹਰ ਆਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਕਾਨੂੰਨੀ ਸਲਾਹਕਾਰ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਬਾਰੇ ਹਰ ਕਿਸੇ ਦੇ ਦਿਲ ਵਿੱਚ ਭਰਮ, ਭੁਲੇਖਾ ਤੇ ਡਰ ਦੂਰ ਹੋ ਗਿਆ ਹੈ। ਉਹ ਉਨ੍ਹਾਂ ਨੂੰ ਮਿਲ ਕੇ ਰਾਹਤ ਮਹਿਸੂਸ ਕਰ ਰਹੇ ਹਨ।

ਦੱਸ ਦਈਏ ਕਿ ਆਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ‘ਵਾਰਿਸ ਪੰਜਾਬ ਦੇ’ ਕਾਰਕੁਨਾਂ, ਜਿਨ੍ਹਾਂ ਵਿੱਚ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਵੀ ਸ਼ਾਮਲ ਹੈ, ਦੇ ਪਰਿਵਾਰਕ ਮੈਂਬਰਾਂ ਨੇ ਵੀਰਵਾਰ ਨੂੰ ਉਨ੍ਹਾਂ ਨਾਲ ਮੁਲਾਕਾਤ ਕੀਤੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਗ੍ਰਿਫ਼ਤਾਰ ਕਾਰਕੁਨਾਂ ਦੇ ਇੱਕ-ਇੱਕ ਜੀਅ ਨੂੰ ਉਨ੍ਹਾਂ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਸੀ। ਇਸ ਮਗਰੋਂ ਪਰਿਵਾਰਕ ਮੈਂਬਰਾਂ ਨੇ ਉੱਤਰ-ਪੂਰਬੀ ਰਾਜ ਦਾ ਰੁਖ਼ ਕੀਤਾ ਸੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਕਾਰਜਕਾਰੀ ਮੈਂਬਰ ਤੇ ਵਕੀਲ ਭਗਵੰਤ ਸਿੰਘ ਸਿਆਲਕਾ ਤੇ ਸਿਮਰਨਜੀਤ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ।

ਮੁਲਕਾਤ ਮਗਰੋਂ ਸਿਮਰਨਜੀਤ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਨੂੰ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਇਨ੍ਹਾਂ ਸਾਰਿਆਂ ’ਤੇ ਇੱਕੋ ਜਿਹੇ ਦੋਸ਼ ਹਨ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਇਨ੍ਹਾਂ ਦੇ ਕੇਸਾਂ ਨਾਲ ਨੱਥੀ ਦਸਤਾਵੇਜ਼ ਵੀ ਮਿਲਦੇ-ਜੁਲਦੇ ਹਨ। ਉਨ੍ਹਾਂ ਕਿਹਾ, ‘‘ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ। ਯਕੀਨੀ ਤੌਰ ’ਤੇ ਇਹ ਸਾਜ਼ਿਸ਼ ਹੈ, ਕਿਉਂਕਿ ਉਨ੍ਹਾਂ ਖਿਲਾਫ਼ ਐਨਐਸਏ ਲਾਉਣ ਦੀ ਕੋਈ ਵਜ੍ਹਾ ਨਹੀਂ ਸੀ।

ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨਸ਼ਿਆਂ ਦੀ ਅਲਾਮਤ ਖਿਲਾਫ਼ ਜਾਗਰੂਕਤਾ ਮੁਹਿੰਮ ਦੇ ਨਾਲ ਸਿੱਖੀ ਦਾ ਪ੍ਰਚਾਰ ਪਾਸਾਰ ਕਰਦਾ ਸੀ।’’ ਉਨ੍ਹਾਂ ਕਿਹਾ, ‘‘ਅਸੀਂ ਹਾਈ ਕੋਰਟ ਵਿੱਚ ਉਨ੍ਹਾਂ ਖਿਲਾਫ਼ ਐਨਐਸਏ ਤਹਿਤ ਲਾਏ ਦੋਸ਼ ਖਾਰਜ ਕਰਨ ਦੀ ਅਪੀਲ ਕੀਤੀ ਹੈ ਤੇ ਸੁਣਵਾਈ ਲਈ ਅਗਲੀ ਤਰੀਕ 1 ਮਈ ਤੈਅ ਹੈ।’’Source link

Leave a Comment