ਚੰਡੀਗੜ੍ਹ, 22 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਰਿਹਾਇਸ਼ ਤੋਂ ਲਾਈਵ ਹੋ ਕੇ ਸਿਹਤ ਸਬੰਧੀ ਸੇਵਾਵਾਂ ਦਾ ਐਲਾਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਦੋ ਜ਼ਿਲ੍ਹੇ ਬਰਨਾਲਾ ਤੇ ਤਰਨਤਾਰਨ ‘ਚ ਭਲਕੇ ਤੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਇਸ ਲਈ ਇਨ੍ਹਾਂ ਜ਼ਿਲ੍ਹਿਆਂ ਵਿਚ ਕੈਂਪ ਲਾਏ ਜਾਣਗੇ। ਉਥੋਂ ਦੇ ਵਸਨੀਕ ਆਪਣਾ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਵੀ ਆਈਡੀ ਪਰੂਫ ਲਿਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਇਸ ਸਕੀਮ ਲਈ ਪਰਿਵਾਰ ਦੇ ਮੈਂਬਰਾਂ ਦੀ ਗਿਣਤੀ ਦੀ ਕੋਈ ਲਿਮਟ ਨਹੀਂ ਹੈ। ਇਸ ਸਕੀਮ ਵਿਚ ਹਰ ਪਰਿਵਾਰ ਨੂੰ 10 ਲੱਖ ਤਕ ਦਾ ਇਲਾਜ ਮਿਲੇਗਾ। ਇਸ ਦੇ ਨਾਲ ਹੀ ਇਸ ਸਕੀਮ ਦਾ ਲਾਭ ਸਰਕਾਰੀ ਮੁਲਾਜ਼ਮਾਂ ਨੂੰ ਵੀ ਮਿਲੇਗਾ।
ਆਂਗਣਵਾੜੀ ਵਰਕਰਾਂ ਨੂੰ ਵੀ ਇਸ ਦਾ ਲਾਭ ਮਿਲੇਗਾ। ਇਸਦੇ ਨਾਲ ਹੀ ਮਹੱਲਾ ਕਲੀਨਿਕਾਂ ਦੀ ਗਿਣਤੀ ਵੀ 1000 ਕੀਤੀ ਜਾਵੇਗੀ।