Chandigarh News: ਜ਼ੀਰਕਪੁਰ ਦੇ ਇੱਕ ਹੋਟਲ ਵਿੱਚ ਪੂਲ ਪਾਰਟੀ ਦੌਰਾਨ ਫਾਇਰਿੰਗ ਹੋਈ ਹੈ। ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਫਾਇਰਿੰਗ ਕਰਨ ਵਿੱਚ ਕੁੱਲ ਅੱਠ ਲੋਕ ਸ਼ਾਮਲ ਸਨ। ਅੱਠ ਵਿੱਚੋਂ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਬਾਕੀ ਚਾਰ ਦੀ ਭਾਲ ਜਾਰੀ ਹੈ।
ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਸਨ। ਨੌਜਵਾਨ ਨਸ਼ੇ ਦੀ ਹਾਲਤ ਵਿੱਚ ਡੀਜੇ ’ਤੇ ਗੀਤ ਚਲਾ ਕੇ ਨੱਚ ਰਹੇ ਸਨ। ਇਸ ਦੇ ਨਾਲ ਹੀ ਲੜਕੀਆਂ ‘ਤੇ ਨੋਟ ਸੁੱਟ ਰਹੇ ਨੌਜਵਾਨਾਂ ਵਿਚਾਲੇ ਤਕਰਾਰ ਹੋ ਗਈ। ਇਸ ਬਹਿਸ ਦੌਰਾਨ ਗੋਲੀ ਚੱਲ ਗਈ।
ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਰਾਤ 2:30 ਵਜੇ ਦੀ ਹੈ। ਪੁਲਿਸ ਮੁਤਾਬਕ ਕੁੱਲ 5 ਫਾਇਰ ਕੀਤੇ ਗਏ। ਇੱਕ ਨੌਜਵਾਨ ਦੀ ਲੱਤ ਵਿੱਚ ਗੋਲੀ ਲੱਗੀ ਹੈ।