ਪੰਜਾਬ ਹਰਿਆਣਾ ਹਾਈ ਕੋਰਟ (Punjab Haryana High Court) ਨੇ ਪੰਜਾਬ ਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈ ਕੇ ਸੂਬਾ ਸਰਕਾਰ ਨੂੰ ਚੋਣਾਂ ‘ਚ ਦੇਰੀ ਬਾਰੇ ਆਖਰੀ ਮੌਕਾ ਦਿੱਤਾ ਹੈ।
ਪੰਜਾਬ ਹਰਿਆਣਾ ਹਾਈ ਕੋਰਟ ਨੇ ਕਿਹਾ,ਇਨ੍ਹਾ ਚੋਣਾਂ ਦਾ ਪੂਰਾ ਸ਼ਡਿਊਲ 14 ਅਕਤੂਬਰ ਨੂੰ ਹਾਈ ਕੋਰਟ ਵਿੱਚ ਪੇਸ਼ ਕੀਤਾ ਜਾਵੇ। ਇਸ ਦੇ ਨਾਲ ਹੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਜਿਹਾ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਪੰਜਾਬ ਹਰਿਆਣਾ ਹਾਈ ਕੋਰਟ ਹੁਕਮ ਜਾਰੀ ਕਰੇਗੀ।
ਪੰਜਾਬ ਦੀਆਂ ਨਗਰ ਨਿਗਮਾਂ ਦੀਆਂ ਚੋਣਾਂ ਪਿਛਲੇ ਸਾਲ ਜਨਵਰੀ ਤੋਂ ਲਟਕ ਰਹੀਆਂ ਹਨ ਅਤੇ 42 ਦੇ ਕਰੀਬ ਨਗਰ ਕੌਂਸਲਾਂ ਦੀਆਂ ਚੋਣਾਂ ਵੀ ਸਾਲਾਂ ਤੋਂ ਨਹੀਂ ਹੋਈਆਂ ਹਨ।
ਇਸ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਦੋ ਜਨਹਿੱਤ ਪਟੀਸ਼ਨਾਂ ਦੀ ਸੁਣਵਾਈ ਚੱਲ ਰਹੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 14 ਅਕਤੂਬਰ ਨੂੰ ਹੋਵੇਗੀ।