Faridkot News: ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਫਰੀਦਕੋਟ ਅਦਾਲਤ ਵਿੱਚ ਬਹਿਸ ਮੁਕੰਮਲ ਹੋ ਗਈ ਹੈ। ਅਦਾਲਤ ਨੇ ਬਾਦਲ ਪਿਓ-ਪੁੱਤ ਦੀ ਜ਼ਮਾਨਤ ‘ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਅਦਾਲਤ ਵੱਲੋਂ 15 ਮਾਰਚ ਨੂੰ ਅਗਾਊਂ ਜ਼ਮਾਨਤ ‘ਤੇ ਫੈਸਲਾ ਸੁਣਾਇਆ ਜਾਏਗਾ।