ਵਿਧਾਇਕ ਸ਼ੈਰੀ ਕਲਸੀ ਨੇ ਨੌਸ਼ਹਿਰਾ ਮੱਝਾ ਸਿੰਘ ਦੇ ਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਕੀਤੀ ਪੂਰੀ

ਨੌਸ਼ਹਿਰਾ ਮੱਝਾ ਸਿੰਘ/ਬਟਾਲਾ, 1 ਅਕਤੂਬਰ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਨੌਸ਼ਹਿਰਾ ਮੱਝਾ ਸਿੰਘ ਦੇ ਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਕੀਤੀ ਹੈ। ਉਨ੍ਹਾਂ ਵਲੋਂ ਅੱਜ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਸੀਵਰੇਜ਼ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡ ਵਾਸੀਆਂ ਵਲੋਂ ਦੱਸਿਆ ਹੈ ਕਿ ਲਗਭਗ ਦੇਸ਼ ਆਜਾਦ ਹੋਣ ਤੋਂ ਬਾਅਦ ਇਥੇ ਸੀਵਰੇਜ਼ ਪਾਉਣ ਦਾ ਕੰਮ ਨਹੀਂ ਕਰਵਾਇਆ ਗਿਆ ਸੀ ਅਤੇ ਲੋਕ ਬਹੁਤ ਮਾੜੇ ਹਾਲਾਤਾਂ ਵਿੱਚ ਆਪਣਾ ਜੀਵਨ ਬਸਰ ਕਰ ਰਹੇ ਸਨ। ਪਰ ਹੁਣ ਨੌਸ਼ਹਿਰਾ ਮੱਝਾ ਸਿੰਘ ਵਾਸੀਆਂ ਦੀ ਵਿਧਾਇਕ ਸ਼ੈਰੀ ਕਲਸੀ ਨੇ ਬਾਂਹ ਫ਼ੜੀ ਹੈ ਅਤੇ ਉਨ੍ਹਾਂ ਵਲੋਂ ਸੀਵਰੇਜ਼ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜਦ ਉਹ ਧੰਨ ਧੰਨ ਮਹਾਰਾਜ ਕਿਲੇ ਵਾਲੇ ਪਾਤਸ਼ਾਹ ਜੀ ਵਿਖੇ ਨਤਮਸਤਕ ਹੋਣ ਆਏ ਸਨ ਤਾਂ ਪਿੰਡ ਵਾਸੀਆਂ ਨੇ ਸੀਵਰੇਜ਼ ਨਾ ਪੈਣ ਕਾਰਨ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ ਸੀ ਅਤੇ ਅੱਜ ਉਨ੍ਹਾਂ ਵਲੋਂ ਪਿੰਡ ਵਾਸੀਆਂ ਦੇ ਵਿਸ਼ਵਾਸ ‘ਤੇ ਖਰਾ ਉੱਤਰਦਿਆਂ ਸੀਵਰੇਜ਼ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਹੈ, ਜਿਸ ਨਾਲ ਉਨ੍ਹਾਂ ਨੂੰ ਬਹੁਤ ਤਸੱਲੀ ਮਿਲੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ 50 ਲੱਖ ਰੁਪਏ ਦੀ ਲਾਗਤ ਨਾਲ ਕੰਮ ਸ਼ੁਰੂ ਕਰਵਾਇਆ ਗਿਆ ਹੈ ਅਤੇ ਸੀਵਰੇਜ਼ ਮੁਕੰਮਲ ਹੋਣ ਤੱਕ ਪੈਸਿਆਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਵਾਟਰ ਸਪਲਾਈ ਦਾ ਕੰਮ ਕਰਵਾਇਆ ਗਿਆ ਹੈ ਅਤੇ ਉਹ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਵਚਨਬੱਧ ਹਨ।

ਇਸ ਮੌਕੇ ਮਨਦੀਪ ਸਿੰਘ ਗਿੱਲ, ਜ਼ਿਲ੍ਹਾ ਯੂਥ ਆਗੂ ਗੁਰਦਾਸਪੁਰ ਨੇ ਵਿਧਾਇਕ ਸ਼ੈਰੀ ਕਲਸੀ ਦਾ ਪਿੰਡ ਵਾਸੀਆਂ ਵਲੋਂ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਪਿੰਡ ਵਾਲਿਆਂ ਨੂੰ ਵੱਡੀ ਰਾਹਤ ਮਿਲੀ ਹੈ।ਉਨਾਂ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਦੇ ਪਿੰਡਾਂ ਦਾ ਪਾਰਦਰਸ਼ੀ ਢੰਗ ਨਾਲ ਵਿਕਾਸ ਕਰਾਜ ਕਰਵਾਇਆ ਜਾ ਰਿਹਾ ਹੈ। ਪਿੰਡਾਂ ਵਿੱਚ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮੰਤਵ ਨਾਲ ਖੇਡ ਮੈਦਾਨ ਉਸਾਰੇ ਗਏ ਹਨ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦਾ ਨਵੀਨੀਕਰਨ ਆਦਿ ਕੀਤਾ ਗਿਆ ਹੈ।

ਇਸ ਮੌਕੇ ਬਾਬਾ ਕਿਰਪਾਲ ਸਿੰਘ ਜੀ ਚੰਡੀਗੜ੍ਹ ਵਾਲਿਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਪਿੰਡ ਵਾਸੀਆਂ ਨੂੰ ਇਹ ਵੱਡ ਆਕਾਰੀ ਤੋਹਫਾ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਰੀ ਸੰਗਤ ਤਰਫੋਂ ਉਨ੍ਹਾਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਦੱਸਿਆ ਕਿ ਹਰ ਸਾਲ ਧੰਨ ਧੰਨ ਮਹਾਰਾਜ ਕਿਲੇ ਵਾਲੇ ਪਾਤਸ਼ਾਹ ਜੀ, ਨੌਸ਼ਹਿਰਾ ਮੱਝਾ ਸਿੰਘ ਵਿਖੇ ਲੱਗਦੇ ਮੇਲੇ ਵਿੱਚ ਲੱਖਾਂ ਦੀ ਤਦਾਦ ਵਿੱਚ ਸੰਗਤਾਂ ਦੇਸ਼-ਵਿਦੇਸ਼ ਵਿੱਚੋਂ ਆਉਂਦੀਆਂ ਹਨ ਪਰ ਸੀਵਰੇਜ਼ ਨਾ ਪੈਣ ਕਰਕੇ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਵਾਸੀਆਂ ਲਈ ਵੱਡਾ ਕਾਰਜ ਕੀਤਾ ਹੈ, ਜੋ ਵਧਾਈ ਦੇ ਪਾਤਰ ਹਨ।

ਇਸ ਮੌਕੇ ਮਨਦੀਪ ਸਿੰਘ ਗਿੱਲ ਜਿਲ੍ਹਾ ਯੂਥ ਪ੍ਰਧਾਨ ਗੁਰਦਾਸਪੁਰ, ਬਾਬਾ ਕਿਰਪਾਲ ਸਿੰਘ ਜੀ ਚੰਡੀਗੜ੍ਹ ਵਾਲੇ, ਐਸ.ਡੀ.ਓ ਰਛਪਾਲ ਸਿੰਘ, ਕੁਲਦੀਪ ਸਿੰਘ ਜੱਜ, ਕੇਵਲ ਸਿੰਘ ਲਾਡੀ, ਜਸਪ੍ਰੀਤ ਸਿੰਘ ਜੱਸ, ਮੰਗਲਜੀਤ ਸਿੰਘ ਸਰਪੰਚ ਅਠਵਾਲ, ਹੈਪੀ ਸਰਪੰਚ ਸੁਚੇਤਗੜ, ਰਾਜਬੀਰ ਸਿੰਘ ਸਰਪੰਚ ਨੌਸ਼ਹਿਰਾ ਮੱਝਾ ਸਿੰਘ, ਕੈਪਟਨ ਨਰਿੰਦਰ ਸਿੰਘ ਰਾਮਪੁਰ, ਹਰਮੀਤ ਸਿੰਘ ਸਰਪੰਚ ਚੂਹੜ ਚੱਕ, ਰਾਕੇਸ਼ ਸੁਚੇਤਗੜ, ਸਰਬਜੀਤ ਸੰਤ ਨਗਰ, ਸੁਖਵਿੰਦਰ ਸਿੰਘ ਬੰਟੀ, ਅਮਨਦੀਪ ਸਿੰਘ ਗਿੱਲ, ਹੈਪੀ ਮੋਮਨ, ਰਾਜਬੀਰ ਸਿੰਘ ਅਤੇ ਗੁਰਦੀਪ ਸਿੰਘ ਸਮੇਤ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Leave a Reply

Your email address will not be published. Required fields are marked *