ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 16 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਵਿਧਾਇਕ ਦਲ ਦੀ ਮੀਟਿੰਗ ਬੁਲਾ ਕੇ ਨਾਇਬ ਸੈਣੀ ਨੂੰ ਵਿਧਾਇਕ ਦਲ ਦਾ ਆਗੂ ਚੁਣਨ ਦੀ ਯੋਜਨਾ ਬਣਾਈ ਹੈ। ਇਸ ਮੀਟਿੰਗ ਵਿੱਚ ਪਾਰਟੀ ਦੇ ਸੀਨੀਅਰ ਆਬਜ਼ਰਵਰ ਮੌਜੂਦ ਰਹਿਣਗੇ, ਜੋ ਨਾਇਬ ਸੈਣੀ ਦੀ ਚੋਣ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ।
ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਸਾਰੇ 48 ਵਿਧਾਇਕਾਂ ਨੂੰ 16 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਹਨ। ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਨਾਇਬ ਸੈਣੀ ਰਾਜਪਾਲ ਨੂੰ ਮਿਲਣਗੇ ਅਤੇ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ।
ਪੰਚਕੂਲਾ (Panchkula) ਵਿੱਚ ਸਾਬਕਾ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਆਗੂ ਸੰਜੇ ਭਾਟੀਆ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਇਸ ਦੌਰਾਨ ਸੰਜੇ ਭਾਟੀਆ ਨੇ ਖੁਦ ਸਹੁੰ ਚੁੱਕ ਸਮਾਗਮ ਵਾਲੀ ਥਾਂ ‘ਤੇ ਕੰਮ ਕੀਤਾ।