Jalandhar By poll: ਚਰਨਜੀਤ ਚੰਨੀ ਦਾ ਵੱਡਾ ਇਲਜ਼ਾਮ, ਗੁਰੂਘਰਾਂ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ ਆਪ


Jalandhar By poll-ਜਲੰਧਰ ਲੋਕ ਸਭਾ ਸੀਟ ਲਈ ਕਾਂਗਰਸ ਨੇ ਆਪਣੀ ਪੂਰੀ ਸੂਬੇ ਦੀ ਲੀਡਰਸ਼ਿੱਪ ਚੋਣ ਪ੍ਰਚਾਰ ਲਈ ਲਾ ਦਿੱਤੀ ਹੈ। ਇਸ ਦੌਰਾਨ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਚੋਣ ਪ੍ਰਚਾਰ ਕੀਤਾ ਤੇ ਇਸ ਦੌਰਾਨ ਸੂਬੇ ਦੀ ਸਰਕਾਰ ਉਨ੍ਹਾਂ ਦੇ ਖ਼ਾਸ ਤੌਰ ‘ਤੇ ਨਿਸ਼ਾਨੇ ‘ਤੇ ਰਹੀ।

ਇਸ ਦੌਰਾਨ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਮੋਰਿੰਡਾ ‘ਚ ਹੋਈ ਬੇਅਦਬੀ ਦੀ ਘਟਨਾ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕੋਤਵਾਲੀ ਸਾਹਿਬ ਜੀ ਮੋਰਿੰਡਾ ਵਿਖੇ ਕਾਰਸੇਵਾ ਵਾਲੇ ਬਾਬਾ ਜੀ ਨੇ ਬਣਵਾਇਆ ਸੀ। ਬੇਅਦਬੀ ਦੀ ਘਟਨਾ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਲੋਕ ਕਮੇਟੀ ਬਣਾ ਕੇ ਇਸ ਜਗ੍ਹਾ ‘ਤੇ ਕਬਜ਼ਾ ਕਰਨਾ ਚਾਹੁੰਦੇ ਹਨ।

ਸਾਬਕਾ ਮੁੱਖ ਮੰਤਰੀ ਨੇ ਜਲੰਧਰ ਦੇ ਵੱਖ-ਵੱਖ ਪਿੰਡਾਂ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਇੱਕਜੁੱਟ ਹੋਣ ਦੀ ਗੱਲ ਕਹਿਣ ਵਾਲੀ ਆਮ ਆਦਮੀ ਪਾਰਟੀ ਆਪਣੇ ਰਾਜ ਦੇ ਇੱਕ ਸਾਲ ਬਾਅਦ ਵੀ ਇਨਸਾਫ਼ ਨਹੀਂ ਦੇ ਸਕੀ।

ਇਸ ਮੌਕੇ ਚਰਨਜੀਤ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ, ਹੁਣ ਇਹ ਵਾਅਦਾ ਭੁੱਲ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਹਰ ਖੇਤਰ ਵਿੱਚ ਪਛੜ ਰਿਹਾ ਹੈ ਅਤੇ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਵੀ ਸੰਭਾਲ ਨਹੀਂ ਸਕੀ।

ਇਹ ਵੀ ਪੜ੍ਹੋ: Brij Bhushan Singh Interview: ਬ੍ਰਿਜ ਭੂਸ਼ਣ ਸਿੰਘ ਨੇ PM ਮੋਦੀ ਦੇ ਪਾਲ਼ੇ ‘ਚ ਸੁੱਟੀ ਗੇਂਦ, ਕਿਹਾ ‘ਪ੍ਰਧਾਨ ਮੰਤਰੀ ਕਹਿਣਗੇ ਤਾਂ ਮੈਂ ਤੁਰੰਤ ਦੇ ਦਿਆਂਗਾ ਅਸਤੀਫਾ ‘

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।Source link

Leave a Comment