Jalandhar News : ਜਲੰਧਰ ਲੋਕ ਸਭਾ ਉਪ ਚੋਣ ਨੂੰ ਲੈ ਕੇ ਸਾਰੀਆਂ ਪਾਰਟੀਆਂ ਆਪਣਾ ਪੂਰਾ ਜ਼ੋਰ ਲਗਾ ਰਹੀਆਂ ਹਨ। ਇਸੇ ਦੇ ਚੱਲਦਿਆਂ ਅੱਜ ਜਲੰਧਰ ਦੇ ਵੈਸਟ ਹਲਕਾ ਵਿੱਚ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨਾਲ ਤਿਰੰਗਾ ਯਾਤਰਾ ਕੱਢੀ ਹੈ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 1 ਸਾਲ ਵਿੱਚ ਕੀਤੇ ਕੰਮਾਂ ਤੋਂ ਲੋਕ ਬਹੁਤ ਖੁਸ਼ ਹਨ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਇਸ ਵਾਰ ਲੋਕ ਆਪ ਨੂੰ ਜਿਤਾਉਣਗੇ।
ਪੰਜਾਬ ਪੁਲਿਸ ਨੂੰ ਇਨਪੁਟ ਮਿਲਿਆ ਹੈ ਕਿ ਲਖਬੀਰ ਸਿੰਘ ਲੰਡਾ ਆਪਣੇ ਸਾਥੀਆਂ ਨੂੰ ਛੁਡਵਾ ਸਕਦੇ ਹਨ। ਇਸ ਸਬੰਧੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪੰਜਾਬ ਦੇ ਮੁੱਖ ਮੰਤਰੀ ‘ਤੇ ਭਰੋਸਾ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਆਪਣੇ ਹੱਥਾਂ ‘ਚ ਲੈਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਵੀ ਅਸੀਂ ਵੱਡੇ ਮਗਰਮੱਛਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਹੈ ,ਜੋ ਪੰਜਾਬ ਨੂੰ ਤਬਾਹੀ ਵੱਲ ਲੈ ਕੇ ਜਾਣਾ ਚਾਹੁੰਦੇ ਸੀ।