Jalandhar News : ਸਪਾ ਸੈਂਟਰ ’ਤੇ ਪੁਲਿਸ ਦੀ ਰੇਡ, ਕਈ ਮੁੰਡੇ -ਕੁੜੀਆਂ ਨੂੰ ਹਿਰਾਸਤ ‘ਚ ਲਿਆ


Jalandhar News : ਜਲੰਧਰ ਪੁਲਿਸ ਨੇ ਸ਼ਹਿਰ ਵਿਚ ਗੱਡਾ ਰੋਡ ‘ਤੇ ਸਥਿਤ ਇੱਕ ਸਪਾ ਸੈਂਟਰ (Spa Center) ‘ਤੇ ਛਾਪੇਮਾਰੀ ਕੀਤੀਹੈ। ਪੁਲਿਸ ਦੇ ਸੀਆਈਏ ਸਟਾਫ਼ ਨੇ ਸਪਾ ਸੈਂਟਰ ਵਿਚੋਂ ਕਈ ਨੌਜਵਾਨ ਲੜਕੇ-ਲੜਕੀਆਂ ਨੂੰ ਸ਼ੱਕੀ ਹਾਲਾਤਾਂ ‘ਚ ਪਾਇਆ ਹੈ ਅਤੇ ਉਨ੍ਹਾਂ ਨੂੰ ਹਿਰਾਸਤ ਲੈ ਲਿਆ ਹੈ।

ਪੁਲਿਸ ਦੀ ਛਾਪੇਮਾਰੀ ਦਾ ਪਤਾ ਲੱਗਦਿਆਂ ਹੀ ਉਕਤ ਸੈਂਟਰ (Spa Center) ਵਿੱਚ ਭਗਦੜ ਮਚ ਗਈਆ ਅਤੇ ਪੁਲਿਸ ਨੇ ਕਈ ਲੜਕੇ ਅਤੇ ਲੜਕੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਫਿਲਹਾਲ ਪੁਲਿਸ ਉਕਤ ਨੌਜਵਾਨਾਂ ਨੂੰ ਥਾਣਾ 7 ‘ਚ ਲੈ ਗਈ ਹੈ ਅਤੇ ਪੁੱਛਗਿੱਛ ਕੀਤੀ ਅਜੇ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਅਜੇ ਜਾਂਚ ਕਰ ਰਹੇ ਹਨ, ਕੁਝ ਨਹੀਂ ਦੱਸ ਸਕਦੇ।

ਮਿਲੀ ਜਾਣਕਾਰੀ ਅਨੁਸਾਰ ਸੀਆਈਏ ਸਟਾਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਪਾ ਸੈਂਟਰ ਵਿਚ ਮਸਾਜ ਦੇ ਨਾਂ ’ਤੇ ਕੋਈ ਹੋਰ ਧੰਦਾ ਚੱਲ ਰਿਹਾ ਹੈ। ਇਸ ਸੂਚਨਾ ‘ਤੇ ਸੀਆਈਏ ਸਟਾਫ ਨੇ ਪਹਿਲਾਂ ਪੂਰੇ ਮਾਮਲੇ ਦੀ ਪੜਤਾਲ ਕੀਤੀ ਅਤੇ ਫਿਰ ਛਾਪਾ ਮਾਰਿਆ। ਸੀਆਈਏ ਸਟਾਫ਼ ਨੇ ਉਕਤ ਨੌਜਵਾਨ ਅਤੇ ਲੜਕੀਆਂ ਨੂੰ ਫੜ ਕੇ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਸਾਰਿਆਂ ਨੂੰ ਥਾਣੇ ਲੈ ਗਈ ਹੈ।

ਸੀਆਈਏ ਦੀ ਛਾਪੇਮਾਰੀ ਦੌਰਾਨ ਫੜੇ ਗਏ ਨੌਜਵਾਨ ਲੜਕੇ-ਲੜਕੀਆਂ ਦੀ ਸੂਚਨਾ ਮਿਲਦੇ ਹੀ ਏਸੀਪੀ ਨਿਰਮਲ ਸਿੰਘ ਵੀ ਮੌਕੇ ‘ਤੇ ਪਹੁੰਚ ਗਏ। ਪੱਤਰਕਾਰਾਂ ਨੇ ਜਦੋਂ ਉਨ੍ਹਾਂ ਤੋਂ ਜਾਣਕਾਰੀ ਲੈਣ ਦੀ ਕੋਸ਼ਿਸ਼ ਤਾਂ ਉਨ੍ਹਾਂ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ। ਸਿਰਫ ਇੰਨਾ ਹੀ ਕਿਹਾ ਕਿ ਜਾਂਚ ਜਾਰੀ ਹੈ, ਫਿਲਹਾਲ ਉਹ ਕੁਝ ਨਹੀਂ ਕਹਿ ਸਕਦੇ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।Source link

Leave a Comment