Ludhiana Gas Leak Incident: ਮਰਨ ਵਾਲਿਆਂ ਦੀ ਗਿਣਤੀ ਹੋਈ 9, ਮੁੱਖ ਮੰਤਰੀ ਨੇ ਦੁੱਖ ਦਾ ਕੀਤਾ ਪ੍ਰਗਟਾਵਾ


Punjab News: ਪੰਜਾਬ ਦੇ ਲੁਧਿਆਣਾ ਵਿੱਚ ਐਤਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਗਿਆਸਪੁਰਾ ਇਲਾਕੇ ‘ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 9 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਲੋਕ ਜ਼ਖਮੀ ਹੋ ਗਏ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਦਾਖਲ ਕਰਵਾਇਆ ਗਿਆ।

ਪੁਲਿਸ ਨੇ ਅਹਿਤਿਆਤ ਵਜੋਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਇਹ ਜ਼ਹਿਰੀਲੀ ਗੈਸ ਕਿਸੇ ਫੈਕਟਰੀ ਵਿੱਚੋਂ ਲੀਕ ਹੋਈ ਹੈ ਜਾਂ ਸੀਵਰੇਜ ਵਿੱਚੋਂ, ਇਸ ਦੀ ਅਜੇ ਤੱਕ ਸਫਾਈ ਨਹੀਂ ਹੋਈ।

ਇਸ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਫ਼ੈਕਟਰੀ ਦੀ ਗੈਸ ਲੀਕ ਦੀ ਘਟਨਾ ਬੇਹੱਦ ਦੁੱਖਦਾਇਕ ਹੈ..ਪੁਲਿਸ, ਪੑਸ਼ਾਸਨ ਅਤੇ NDRF ਟੀਮਾਂ ਮੌਕੇ ‘ਤੇ ਮੌਜੂਦ ਹਨ ..ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ..”





Source link

Leave a Comment