Ludhiana News: ਖੰਨਾ ‘ਚ ਵਿਅਕਤੀ ਨੇ ਪਤਨੀ, ਸਹੁਰੇ ਤੇ ਸਾਲੀ ਤੋਂ ਦੁਖੀ ਹੋ ਕੇ ਕੀਤੀ ਆਤਮ ਹੱਤਿਆ

Ludhiana News: ਖੰਨਾ 'ਚ ਵਿਅਕਤੀ ਨੇ ਪਤਨੀ, ਸਹੁਰੇ ਤੇ ਸਾਲੀ ਤੋਂ ਦੁਖੀ ਹੋ ਕੇ ਕੀਤੀ ਆਤਮ ਹੱਤਿਆ


Ludhiana News: ਖੰਨਾ ‘ਚ ਇੱਕ ਵਿਅਕਤੀ ਨੇ ਆਪਣੀ ਘਰਵਾਲੀ, ਸਹੁਰੇ ਤੇ ਸਾਲੀ ਤੋਂ ਦੁਖੀ ਹੋ ਕੇ ਆਤਮ ਹੱਤਿਆ ਕਰ ਲਈ ਹੈ। ਵਿਅਕਤੀ ਦੀ ਲਾਸ਼ ਘਰ ਅੰਦਰ ਬਾਥਰੂਮ ‘ਚ ਟੂਟੀ ਨਾਲ ਲਟਕਦੀ ਮਿਲੀ ਹੈ। ਪੁਲਿਸ ਨੇ ਮ੍ਰਿਤਕ ਦੀ ਘਰਵਾਲੀ, ਸਹੁਰੇ ਤੇ ਸਾਲੀ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।

 

ਮ੍ਰਿਤਕ ਅਨੂਪ ਸਿੰਘ ਦੇ ਪਿਤਾ ਸੰਤ ਰਾਮ ਨੇ ਦੱਸਿਆ ਕਿ ਉਸ ਦਾ ਬੇਟਾ ਆਪਣੀ ਪਤਨੀ ਤੇ ਪੁੱਤਰਾਂ ਨਾਲ ਪਿੰਡ ਤੋਂ ਖੰਨਾ ਨਵੀਂ ਕੋਠੀ ਸ਼ਿਫਟ ਹੋਇਆ ਸੀ। ਉਸ ਦੇ ਪੁੱਤਰ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ। ਘਰ ਨਹੀਂ ਵੜਨ ਦਿੱਤਾ ਜਾਂਦਾ ਸੀ। ਅਨੂਪ ਦੇ ਭਤੀਜੇ ਪਰਮਿੰਦਰ ਸਿੰਘ ਨੇ ਦੋਸ਼ ਲਾਇਆ ਕਿ ਇਹ ਆਤਮ ਹੱਤਿਆ ਨਹੀਂ ਕਤਲ ਹੈ।

ਇਹ ਵੀ ਪੜ੍ਹੋ : ਕਿੱਧਰ ਨੂੰ ਜਾ ਰਿਹਾ ਪੰਜਾਬ! ਸਕੂਲਾਂ ‘ਚ ਪੜ੍ਹਦੇ ਵਿਦਿਆਰਥੀ ਵੀ ਬੰਦੂਕਾਂ ਚੱਕੀ ਫਿਰਦੇ, 12ਵੀ ਕਲਾਸ ਦੇ ਵਿਦਿਆਰਥੀ ਦੇ ਸਿਰ ‘ਚ ਮਾਰੀ ਗੋਲੀ

ਦੂਜੇ ਪਾਸੇ ਪੁਲਿਸ ਨੇ ਆਤਮ ਹੱਤਿਆ ਲਈ ਮਜ਼ਬੂਰ ਕਰਨ ਦੇ ਦੋਸ਼ ਹੇਠ ਮ੍ਰਿਤਕ ਦੀ ਪਤਨੀ, ਸਹੁਰੇ ਤੇ ਸਾਲੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਡੀਐਸਪੀ ਕਰਨੈਲ ਸਿੰਘ ਨੇ ਕਿਹਾ ਕਿ ਇਹ ਆਤਮ ਹੱਤਿਆ ਦਾ ਮਾਮਲਾ ਹੈ ਤੇ ਸੁਸਾਇਡ ਨੋਟ ਵੀ ਮਿਲਿਆ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।Source link

Leave a Reply

Your email address will not be published.