Mansa: ਛੇ ਸਾਲਾ ਬੱਚੇ ਦੀ ਗੋਲੀਆਂ ਮਾਰ ਕੇ ਹੱਤਿਆ, ਬੁਲੇਟ ਸਵਾਰ ਨੌਜਵਾਨਾਂ ਨੇ ਕੀਤਾ ਹਮਲਾ


ਮਾਨਸਾ ਨਿਊਜ਼: ਮਾਨਸਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਆ ਰਹੀ ਹੈ। ਇੱਥੋਂ ਨੇੜਲੇ ਪਿੰਡ ਕੋਟਲੀ ਕਲਾਂ ਵਿੱਚ ਛੇ ਸਾਲਾਂ ਦੇ ਬੱਚੇ ਹਰਉਦੈਵੀਰ ਸਿੰਘ ਦੀ ਬੁਲੇਟ ਮੋਟਰਸਾਈਕਲ ਸਵਾਰ ਦੋ ਜਾਣਿਆ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਬੱਚੇ ਦੀ ਭੈਣ ਵੀ ਜ਼ਖ਼ਮੀ ਹੋਈ ਹੈ।

ਇਹ ਵੀ ਪੜ੍ਹੋ: ਹੁਣ ਬੰਬੀਹਾ ਗੈਂਗ ਦੀ ਲਾਰੈਂਸ ਤੇ ਗੋਲਡੀ ਬਰਾੜ ਨੂੰ ਧਮਕੀ, ਜਿਸ ਦਿਨ ਸਾਡੇ ਹੱਥ ਆਏ, ਉਸ ਦਿਨ ਜਾਂ ਤਾਂ ਰੱਬ ਨੂੰ ਪਤਾ ਕੀ ਹੋਏਗਾ ਜਾਂ ਸਾਨੂੰ…

ਇਸ ਬਾਰੇ ਮਾਨਸਾ ਦੇ ਡੀਐਸਪੀ ਸੰਜੀਵ ਗੋਇਲ ਨੇ ਦੱਸਿਆ ਕਿ ਰਾਤ 10 ਵਜੇ ਕੋਟਲੀ ਕਲਾਂ ਦੇ ਜਸਪ੍ਰੀਤ ਸਿੰਘ ਆਪਣੇ ਪੁੱਤਰ ਹਰਉਦੈਵੀਰ ਸਿੰਘ (6) ਤੇ ਬੇਟੀ ਨਵਸੀਰਤ ਕੌਰ ਨਾਲ ਗਲ਼ੀ ’ਚੋਂ ਲੰਘ ਕੇ ਆਪਣੇ ਘਰ ਜਾ ਰਹੇ ਸਨ ਕਿ ਅਚਾਨਕ ਹੀ ਦੋ ਜਣੇ ਬੁਲੇਟ ਮੋਟਰਸਾਈਕਲ ਉਤੇ ਆਏ ਤੇ ਗੋਲੀਆਂ ਚਲਾ ਦਿੱਤੀਆਂ।

ਉਨ੍ਹਾਂ ਦੱਸਿਆ ਕਿ ਗੋਲੀਆਂ ਚਲਾਉਣ ਦੌਰਾਨ ਬੱਚੇ ਹਰਉਦੈਵੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ,‌ ਉਸ ਨੂੰ ਮਾਨਸਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਦੀ ਟੀਮ ਨੇ ਉਸ ਨੂੰ ‌ਮ੍ਰਿਤਕ ਐਲਾਨ ਦਿੱਤਾ। ਗੋਲੀਆਂ ਨਾਲ ਬੇਟੀ ਨਵਸੀਰਤ ਕੌਰ ਵੀ ਜ਼ਖ਼ਮੀ ਹੋਈ ਹੈ ਪਰ ਉਸ ਦੀ ਹਾਲਤ ਫਿਲਹਾਲ ਬਿਲਕੁਲ ਠੀਕ ਦੱਸੀ ਜਾਂਦੀ ਹੈ।

ਪੁਲਿਸ ਅਨੁਸਾਰ ਗੋਲੀਆਂ ਜਸਪ੍ਰੀਤ ਸਿੰਘ ਉਤੇ ਚਲਾਈਆਂ ਹੋ ਸਕਦੀਆਂ ਹਨ ਪਰ ਉਸ ਦਾ ਸ਼ਿਕਾਰ ਛੇ ਸਾਲਾਂ ਮਾਸੂਮ ਹੋ ਗਿਆ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਨ ਤੋਂ ਬਾਅਦ ਇਲਾਕੇ ਵਿੱਚ ਨਾਕੇਬੰਦੀ ਤੇਜ਼ ਕਰ ਦਿੱਤੀ ਹੈ।

ਕਾਬਿਲੇਔਰ ਹੈ ਕਿ ਪੰਜਾਬ ‘ਚ ਦਿਨੋਂ ਦਿਨ ਅਪਰਾਧ ਦਾ ਗ੍ਰਾਫ ਵਧਦਾ ਜਾ ਰਿਹਾ ਹੈ। ਆਏ ਦਿਨ ਸੂਬੇ ‘ਚ ਅਪਰਾਧੀ ਕਿਸੇ ਨਾ ਕਿਸੇ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ। ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਗੈਂਗਸਟਰਾਂ ਤੇ ਅਪਰਾਧੀਆਂ ਦੇ ਹੌਸਲੇ ਬੁਲੰਦਰ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ਲਾਰੈਂਸ ਗਰੁੱਪ ਦੇ ਗੁਰਗਿਆਂ ‘ਤੇ ਪੁਲਿਸ ਦਾ ਐਕਸ਼ਨ, ਇੱਕ ਨੂੰ ਮਾਰੀ ਗੋਲੀ, ਤਿੰਨ ਗ੍ਰਿਫਤਾਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।Source link

Leave a Comment