Mansa News : ਮਾਨਸਾ ਦੇ ਨੇੜਲੇ ਪਿੰਡ ਖਿਆਲਾ ਖ਼ੁਰਦ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪਿਓ ਵੱਲੋਂ ਆਪਣੇ ਪੁੱਤਰ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ (30) ਰੋਜ਼ਾਨਾ ਸ਼ਰਾਬ ਪੀ ਕੇ ਆਪਣੇ ਪਿਓ ਦੀ ਕੁੱਟਮਾਰ ਕਰਦਾ ਸੀ, ਜਿਸ ਤੋਂ ਤੰਗ ਪ੍ਰੇਸ਼ਾਨ ਆ ਕੇ ਚੇਤ ਸਿੰਘ ਨੇ ਉਸਦਾ ਖਪਰਾ ਮਾਰ ਕੇ ਕਤਲ ਕਰ ਦਿੱਤਾ।
ਪੁਲਿਸ ਨੇ ਭੈਣ ਜਸਵੀਰ ਕੌਰ ਦੇ ਬਿਆਨਾਂ ਉਤੇ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਸਦਰ ਮਾਨਸਾ ਦੇ ਐਸ ਐਚ ਓ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।