Morinda Beadbi Case : ਅਦਾਲਤ ‘ਚ ਪੇਸ਼ੀ ਦੌਰਾਨ ਮੁਲਜ਼ਮ ’ਤੇ ਜਾਨਲੇਵਾ ਹਮਲੇ ਦੀ ਕੋਸ਼ਿਸ਼


Ropar News :  ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ ਦੇ ਮੁਲਜ਼ਮ ‘ਤੇ ਅਦਾਲਤ ਵਿਚ ਪੇਸ਼ੀ ਦੌਰਾਨ ਹਮਲੇ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਪੁਲਿਸ ਨੇ ਵਿਅਕਤੀ ਨੂੰ ਮੌਕੇ ’ਤੇ ਹਿਰਾਸਤ ਵਿਚ ਲੈ ਲਿਆ ਹੈ। 

ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿੱਚ ਕੀਤੀ ਗਈ ਬੇਅਦਬੀ ਦੇ ਮਾਮਲੇ ਵਿੱਚ ਅੱਜ ਪੁਲਿਸ ਵੱਲੋਂ ਆਰੋਪੀ ਨੂੰ ਮੁੜ ਤੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਮੁਲਜ਼ਮ ਦੀ ਅਦਾਲਤ ਵਿਚ ਪੇਸ਼ੀ ਦੌਰਾਨ ਵਕੀਲ ਨੇ ਉਸ ‘ਤੇ ਹਮਲੇ ਦੀ ਕੋਸ਼ਿਸ਼ ਕੀਤੀ। ਇਸ ਵਕੀਲ ਦੀ ਪਛਾਣ ਮੋਰਿੰਡਾ ਵਾਸੀ ਸਾਹਿਬ ਸਿੰਘ ਵਜੋਂ ਹੋਈ ਹੈ। 

 
 
 ਜਦੋਂ ਅਦਾਲਤ ‘ਚ ਮੁਲਜ਼ਮ ਨੂੰ ਪੇਸ਼ ਕੀਤਾ ਜਾ ਰਿਹਾ ਸੀ ਤਾਂ ਵਕੀਲ ਨੇ ਉਸ ‘ਤੇ ਪਿਸਤੌਲ਼ ਤਾਣ ਲਈ, ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਫੁਰਤੀ ਦਿਖਾਉਂਦੇ ਹੋਏ ਵਕੀਲ ਨੂੰ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਇਹ ਵਕੀਲ ਇਸੇ ਅਦਾਲਤ ਵਿਚ ਵਕਾਲਤ ਕਰਦਾ ਹੈ।ਓਧਰ ਅਦਾਲਤ ਨੇ ਮੁਲਜ਼ਮ ਜਸਬੀਰ ਸਿੰਘ ਨੂੰ ਦੋ ਦਿਨ ਲਈ ਹੋਰ ਰਿਮਾਂਡ ਉਤੇ ਭੇਜ ਦਿੱਤਾ ਹੈ।
 
 
ਦੱਸ ਦੇਈਏ ਕਿ 24 ਅਪ੍ਰੈਲ ਨੂੰ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ‘ਚ ਅਖੰਡ ਪਾਠ ਦੀ ਚਲਦੀ ਲੜੀ ਦੌਰਾਨ ਇਕ ਵਿਅਕਤੀ ਜੁੱਤੀਆਂ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਪਹੁੰਚ ਗਿਆ ਅਤੇ ਉਸ ਨੇ ਤਾਬਿਆ ’ਤੇ ਬੈਠੇ ਗ੍ਰੰਥੀ ਸਿੰਘ ਨਾਲ ਕੁੱਟਮਾਰ ਕੀਤੀ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰਕੇ, ਉਸ ਵਿਰੁਧ ਮਾਮਲਾ ਦਰਜ ਕੀਤਾ ਸੀ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।Source link

Leave a Comment