Navjot Sidhu: ਨਵਜੋਤ ਸਿੱਧੂ ਸਮੇਂ ਤੋਂ ਪਹਿਲਾਂ ਹੋਣਗੇ ਰਿਹਾਅ, ਅਪ੍ਰੈਲ ‘ਚ ਆ ਸਕਦੇ ਜੇਲ੍ਹ ਤੋਂ ਬਾਹਰ


ਪੰਜਾਬ ਨਿਊਜ਼: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅਪਰੈਲ ਵਿੱਚ ਜੇਲ੍ਹ ਤੋਂ ਬਾਹਰ ਆਉਣਗੇ। ਸੂਤਰਾਂ ਦੀ ਮੰਨੀਏ ਤਾਂ ਉਨ੍ਹਾਂ ਦੀ ਰਿਹਾਈ 1 ਅਪ੍ਰੈਲ ਨੂੰ ਹੋ ਸਕਦੀ ਹੈ। ਇਸ ਲਈ ਨਵਜੋਤ ਸਿੱਧੂ ਦੇ ਹਮਾਇਤੀ ਤਿਆਰੀਆਂ ਵਿੱਚ ਜੁੱਟ ਗਏ ਹਨ। ਨਵਜੋਤ ਸਿੱਧੂ ਦੇ ਹਮਾਇਤੀ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਨ ਦੀ ਪਲਾਨਿੰਗ ਕਰ ਰਹੇ ਹਨ।

ਹਾਸਲ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਨੂੰ ਆਪਣੀ ਪੂਰੀ ਸਜ਼ਾ ਦੌਰਾਨ ਕੋਈ ਛੁੱਟੀ ਨਾ ਲੈਣ ਦਾ ਲਾਭ ਮਿਲ ਸਕਦਾ ਹੈ। ਉਂਝ ਕਿਸੇ ਵੀ ਜੇਲ੍ਹ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 26 ਜਨਵਰੀ ਨੂੰ ਨਵਜੋਤ ਸਿੱਧੂ ਦੀ ਰਿਹਾਈ ਦੀ ਚਰਚਾ ਸੀ ਪਰ ਪੰਜਾਬ ਕੈਬਨਿਟ ਨੂੰ ਭੇਜੀ ਗਈ ਫਾਈਲ ਵਿੱਚ ਉਨ੍ਹਾਂ ਦਾ ਨਾਂ ਨਾ ਹੋਣ ਕਾਰਨ ਉਨ੍ਹਾਂ ਦੀ ਰਿਹਾਈ ਸੰਭਵ ਨਹੀਂ ਹੋ ਸਕੀ ਸੀ।

ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਕੈਦ ਹੋਈ ਸੀ। ਉਹ 20 ਮਈ 2022 ਨੂੰ ਜੇਲ੍ਹ ਗਏ ਸਨ। ਸੂਤਰਾਂ ਮੁਤਾਬਕ ਉਨ੍ਹਾਂ ਦੀ ਰਿਹਾਈ ਲਈ 19 ਮਈ 2023 ਤੱਕ ਉਡੀਕ ਨਹੀਂ ਕਰਨੀ ਪਵੇਗੀ। ਦਰਅਸਲ, ਉਨ੍ਹਾਂ ਨੇ ਪੂਰੇ ਸਾਲ ਆਪਣੀ ਸਜ਼ਾ ਦੌਰਾਨ ਕੋਈ ਛੁੱਟੀ ਨਹੀਂ ਲਈ। ਇਸ ਕਾਰਨ ਹਫ਼ਤਾਵਰੀ ਤੇ ਹੋਰ ਸਰਕਾਰੀ ਛੁੱਟੀਆਂ ਦੀ ਕਟੌਤੀ ਹੋਣ ਕਾਰਨ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਉਹ 1 ਅਪ੍ਰੈਲ ਨੂੰ ਬਾਹਰ ਆ ਸਕਦੇ ਹਨ।



Source link

Leave a Comment