ਦੁੱਧ ਨੂੰ ਪੋਸ਼ਟਿਕ ਆਹਾਰ ਮੰਨਿਆ ਜਾਂਦਾ ਹੈ ਇਸ ਦੇ ਨਾਲ ਸ਼ਰੀਰ ਨੂੰ ਬਹੁਤ ਜ਼ਿਆਦਾ ਫਾਇਦੇ ਹੁੰਦੇ ਹਨ। ਦੁੱਧ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ‘ਚ ਕੈਲਸ਼ੀਅਮ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ ਜੋ ਹੱਡੀਆਂ ਨੂੰ ਮਜ਼ਬੂਤ ਬਣਾਉਣ ‘ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਸ ਵਿਚ ਪਾਏ ਜਾਣ ਵਾਲੇ ਪ੍ਰੋਟੀਨ ਅਤੇ ਵਿਟਾਮਿਨ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਸਿਹਤਮੰਦ ਦੁੱਧ ਦੇ ਨਾਲ ਕੁਝ ਚੀਜ਼ਾਂ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਨੁਕਸਾਨਦਾਇਕ ਹੋ ਸਕਦਾ ਹੈ। ਆਓ ਜਾਣਦੇ ਹਾਂ ਦੁੱਧ ਨਾਲ ਕਿਹੜੀਆਂ ਚੀਜ਼ਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਖੱਟੇ ਫਲ
ਦੁੱਧ ਦੇ ਨਾਲ ਖੱਟੇ ਫਲਾਂ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਖੱਟੇ ਫਲਾਂ ਵਿੱਚ ਐਸਿਡ ਪਾਇਆ ਜਾਂਦਾ ਹੈ ਜੋ ਦੁੱਧ ਵਿੱਚ ਮਿਲਾ ਕੇ ਸਰੀਰ ਨੂੰ ਨੁਕਸਾਨ ਪਹੁੰਚਾ ਸਕਦਾ ਹੈ।
ਮੱਛੀ
ਤੁਹਾਨੂੰ ਦੱਸ ਦੇਈਏ ਕਿ ਮੱਛੀ ਦੇ ਨਾਲ ਵੀ ਦੁੱਧ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਮੱਛੀ ਅਤੇ ਦੁੱਧ ਇਕੱਠੇ ਸਰੀਰ ਵਿੱਚ ਜ਼ਹਿਰੀਲੇ ਪਦਾਰਥ ਪੈਦਾ ਕਰ ਸਕਦੇ ਹਨ, ਜਿਸ ਨਾਲ ਚਮੜੀ ਦੀ ਐਲਰਜੀ ਅਤੇ ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।
ਨਮਕ
ਦੁੱਧ ਦੇ ਨਾਲ ਨਮਕ ਦਾ ਸੇਵਨ ਵੀ ਪਰਹੇਜ਼ ਕਰਨਾ ਚਾਹੀਦਾ ਹੈ। ਸੋਡੀਅਮ ਅਤੇ ਲੈਕਟੋਜ਼ ਦਾ ਇਕੱਠੇ ਸੇਵਨ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ।
ਦਹੀ
ਦੁੱਧ ਅਤੇ ਦਹੀਂ ਦਾ ਇਕੱਠੇ ਸੇਵਨ ਕਰਨਾ ਵੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਅਜਿਹਾ ਕਰਨ ਨਾਲ ਗੈਸ, ਐਸੀਡਿਟੀ ਅਤੇ ਬਦਹਜ਼ਮੀ ਦੀ ਸਮੱਸਿਆ ਹੋ ਸਕਦੀ ਹੈ।
ਮਸ਼ਰੂਮ
ਮਸ਼ਰੂਮ ਅਤੇ ਦੁੱਧ ਨੂੰ ਇਕੱਠੇ ਨਹੀਂ ਪੀਣਾ ਚਾਹੀਦਾ। ਮਸ਼ਰੂਮ ਅਤੇ ਦੁੱਧ ਦੋਵਾਂ ਵਿੱਚ ਪ੍ਰੋਟੀਨ ਪਾਇਆ ਜਾਂਦਾ ਹੈ ਜੋ ਮਿਲ ਕੇ ਪਾਚਨ ਨੂੰ ਮੁਸ਼ਕਲ ਬਣਾ ਸਕਦਾ ਹੈ।