Latest NewsNewsPunjabPunjabi

ਰਿਲਾਇੰਸ ਪੈਟਰੋਲ ਪੰਪ ਤੋਂ 5 ਲੱਖ ਦੀ ਲੁੱਟ ਵਾਲੇ ਗਿਰੋਹ ਦਾ ਪਰਦਾਫਾਸ਼, 7 ਗ੍ਰਿਫ਼ਤਾਰ, ਜਾਣੋ ਕਿਵੇਂ ਕੀਤੀ ਚੋਰੀ

ਸੂਬੇ ’ਚ ਜਿੱਥੇ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ ਤਾਂ ਉੱਥੇ ਹੀ ਪੰਜਾਬ ਪੁਲਿਸ ਅਪਰਾਧੀਆਂ…

FaridkotLatest NewsNewsPunjabPunjabi

ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ 2 ਕਿਸਾਨ ਆਗੂਆਂ ਖ਼ਿਲਾਫ਼ ਅਰੈਸਟ ਵਾਰੰਟ ਜਾਰੀ

ਵਿਧਾਨ ਸਭਾ ਚੋਣਾਂ ਦੌਰਾਨ ਭਾਜਵਾ ਉਮੀਦਵਾਰ ਹੰਸ ਰਾਜ ਹੰਸ  ਦਾ ਵਿਰੋਧ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਦੀ ਤਿਆਰੀ ਕਰ…

Latest NewsNewsPunjabPunjabi

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਆਪਣੇ ਉੱਤਰਾਅਧਿਕਾਰੀ ਦਾ ਐਲਾਨ

ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਅਧਿਕਾਰੀ ਐਲਾਨ ਦਿੱਤਾ ਹੈ। ਡੇਰਾ ਮੁਖੀ ਵਲੋਂ…

ਰਿਲਾਇੰਸ ਪੈਟਰੋਲ ਪੰਪ ਤੋਂ 5 ਲੱਖ ਦੀ ਲੁੱਟ ਵਾਲੇ ਗਿਰੋਹ ਦਾ ਪਰਦਾਫਾਸ਼, 7 ਗ੍ਰਿਫ਼ਤਾਰ, ਜਾਣੋ ਕਿਵੇਂ ਕੀਤੀ ਚੋਰੀ

ਸੂਬੇ ’ਚ ਜਿੱਥੇ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ ਤਾਂ ਉੱਥੇ ਹੀ ਪੰਜਾਬ ਪੁਲਿਸ ਅਪਰਾਧੀਆਂ ਪ੍ਰਤੀ ਪੂਰੀ ਮੁਸ਼ਤੈਦ ਦਿਖਾਈ ਦੇ ਰਹੀ ਹੈ। ਦਰਅਸਲ ਬਠਿੰਡਾ ਪੁਲਿਸ ਨੇ ਅਜਿਹੇ ਸ਼ਰਾਰਤੀ ਅੰਸਰਾਂ ਦੇ ਖਿਲਾਫ਼ ਕਾਰਵਾਈ ਕਰਦੇ ਹੋਏ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਥਾਣਾ ਸਦਰ ਖੇਤਰ ਦੇ ਪਿੰਡ ਜੱਸੀ ਬਾਗਵਾਲੀ ਅਤੇ ਜੋਧਪੁਰ ਰੋਮਾਣਾ ਨੂੰ ਜਾਂਦੇ ਹੋਏ ਪੈਟਰੋਲ ਪੰਪ ਦੇ ਮੁਲਾਜ਼ਮ ਤੋਂ 5 ਲੱਖ ਰੁਪਏ ਦੀ ਲੁੱਟ ਕੀਤੀ ਗਈ ਸੀ। ਇਸੇ ਮਾਮਲੇ ’ਚ ਨਾਮਜ਼ਦ ਮੁਲਜ਼ਮਾਂ ਦੇ ਖਿਲਾਫ਼ ਕਾਰਵਾਈ ਕਰਦੇ ਹੋਏ ਪੁਲਿਸ ਨੇ ਉਕਤ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਫੜੇ ਗਏ ਮੁਲਜ਼ਮਾਂ ਪਾਸੋਂ ਲੁੱਟੀ ਗਈ ਰਕਮ, ਲੋਹੇ ਦੀ ਰਾਡ ਅਤੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਹਨ।

ਇਸ ਸੰਬੰਧੀ ਜਾਣਕਾਰੀ ਜ਼ਿਲ੍ਹਾ ਪੁਲਿਸ ਬੁਲਾਰੇ  ਵੱਲੋਂ ਦਿੱਤੀ ਗਈ। ਘਟਨਾ ਪਿੰਡ ਜੋਧਪੁਰ ਰੋਮਾਣਾ ‘ਚ ਸਥਿਤ ਰਿਲਾਇੰਸ ਪੈਟਰੋਲ ਪੰਪ ਦੀ ਦੱਸੀ ਜਾ ਰਹੀ ਹੈ, ਜਿੱਥੋਂ ਦੇ ਮੁਲਾਜ਼ਮ ਦੀ ਜਸਵੀਰ ਸਿੰਘ ਜੱਸਾ ਰੇਕੀ ਕਰ ਰਿਹਾ ਸੀ। ਕਰਮਚਾਰੀ ਜਦੋਂ 5 ਲੱਖ ਰੁਪਏ ਦੀ ਨਕਦੀ ਲੈ ਕੇ ਜਿਵੇਂ ਹੀ ਪੰਪ ਤੋਂ ਬਾਹਰ ਨਿਕਲਿਆ ਤਾਂ ਜਸਵੀਰ ਨੇ ਇਸ ਦੀ ਸੂਚਨਾ ਆਪਣੇ ਸਾਥੀਆਂ ਨੂੰ ਦਿੱਤੀ। ਇਸ ਦੌਰਾਨ ਜਦੋਂ ਪੰਪ ਦਾ ਮੁਲਾਜ਼ਮ ਪਿੰਡ ਜੱਸੀ ਪੋ ਵਾਲੀ ਅਤੇ ਜੋਧਪੁਰਾ ਰੋਮਾਣਾ ਵਿਚਕਾਰ ਜਾ ਰਿਹਾ ਸੀ ਤਾਂ ਜਸਵੀਰ ਦੇ ਸਾਥੀਆਂ ਨੇ ਮੁਲਾਜ਼ਮ ਨੂੰ ਘੇਰ ਲਿਆ ਅਤੇ ਉਸ ਦੇ ਮੋਟਰਸਾਈਕਲ ਨੂੰ ਰੋਕ ਕੇ ਮੁਲਾਜ਼ਮ ਕੋਲੋਂ 5 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ।

ਪੁਲਿਸ ਬੁਲਾਰੇ ਨੇ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਦੋਂ ਪੰਪ ’ਤੇ ਮੌਜੂਦ ਬਾਹਰੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਸਾਰਾ ਮਾਮਲਾ ਸਾਹਮਣੇ ਆਇਆ। ਜਾਂਚ ਦੌਰਾਨ ਸਾਹਮਣੇ ਆਇਆ ਕਿ ਜਸਵੀਰ ਸਿੰਘ ਜੱਸਾ ਨਾਂ ਦਾ ਨੌਜਵਾਨ ਸੋਮਵਾਰ ਨੂੰ ਉਕਤ ਪੈਟਰੋਲ ਪੰਪ ‘ਤੇ ਮੌਜੂਦ ਸੀ। ਇਸ ਤੋ ਬਾਅਦ ਪੁਲਿਸ ਨੇ ਘਟਨਾ ਨੂੰ ਅੰਜਾਮ ਦੇਣ ਵਾਲੇ ਸਾਰੇ 7 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਹੁਣ ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕਰੇਗੀ।

ਪੈਰਿਸ ਪੈਰਾਲੰਪਿਕ 2024 ‘ਚ ਭਾਰਤ ਨੂੰ ਦੂਜਾ ਗੋਲਡ ਮੈਡਲ ਮਿਲਿਆ

ਪੈਰਿਸ ਪੈਰਾਲੰਪਿਕ 2024 (Paris Paralympics 2024) ‘ਚ ਭਾਰਤ ਨੂੰ ਦੂਜਾ ਗੋਲਡ ਮੈਡਲ ਮਿਲਿਆ ਹੈ। ਇਹ ਮੈਡਲ ਪੈਰਾ-ਬੈਡਮਿੰਟਨ (Medal Para-Badminton) ਖਿਡਾਰੀ ਨਿਤੀਸ਼ ਕੁਮਾਰ ਨੇ ਪੁਰਸ਼ ਸਿੰਗਲ ਬੈਡਮਿੰਟਨ SL3 ਵਿੱਚ ਜਿੱਤਿਆ ਹੈ,ਇਸ ਦੇ ਨਾਲ ਭਾਰਤ ਦੇ ਹੁਣ ਇਸ ਪੈਰਾਲੰਪਿਕ ਵਿੱਚ ਕੁੱਲ 9 ਤਗਮੇ ਹੋ ਗਏ ਹਨ।

ਪੈਰਾ-ਬੈਡਮਿੰਟਨ ਪੁਰਸ਼ ਸਿੰਗਲਜ਼ SL3 ਈਵੈਂਟ ਦੇ ਫਾਈਨਲ ਵਿੱਚ ਨਿਤੇਸ਼ ਕੁਮਾਰ ਦਾ ਸਾਹਮਣਾ ਗ੍ਰੇਟ ਬ੍ਰਿਟੇਨ (Great Britain) ਦੇ ਡੇਨੀਅਲ ਬੇਥਲ ਨਾਲ ਹੋਇਆ,ਦੋਵਾਂ ਖਿਡਾਰੀਆਂ ਵਿਚਾਲੇ ਸਖ਼ਤ ਮੁਕਾਬਲਾ ਹੋਇਆ ਅਤੇ ਅੰਤ ਵਿੱਚ ਨਿਤੀਸ਼ ਕੁਮਾਰ ਜਿੱਤਣ ਵਿੱਚ ਸਫਲ ਰਹੇ,ਨਿਤੀਸ਼ ਕੁਮਾਰ ਅਤੇ ਗ੍ਰੇਟ ਬ੍ਰਿਟੇਨ ਦੇ ਡੇਨੀਅਲ ਬੈਥਲ ਵਿਚਾਲੇ ਗੋਲਡ ਮੈਡਲ ਲਈ ਸਖਤ ਮੁਕਾਬਲਾ ਹੋਇਆ।

ਮੈਚ ਦਾ ਪਹਿਲਾ ਸੈੱਟ ਨਿਤੇਸ਼ ਕੁਮਾਰ ਦੇ ਨਾਂ ਰਿਹਾ,ਉਸ ਨੇ ਇਹ ਸੈੱਟ 21-14 ਨਾਲ ਜਿੱਤਿਆ, ਇਸ ਦੇ ਨਾਲ ਹੀ ਦੂਜੇ ਸੈੱਟ ‘ਚ ਜ਼ਬਰਦਸਤ ਪ੍ਰਦਰਸ਼ਨ ਦੇਣ ਦੇ ਬਾਵਜੂਦ ਉਨ੍ਹਾਂ ਨੂੰ 18-21 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ,ਇੱਕ ਸਮੇਂ ਇਹ ਸੈੱਟ 16-16 ਨਾਲ ਬਰਾਬਰ ਰਿਹਾ ਸੀ ਪਰ ਇੱਥੇ ਨਿਤੀਸ਼ ਕੁਮਾਰ ਪਛੜ ਗਏ।

ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ 2 ਕਿਸਾਨ ਆਗੂਆਂ ਖ਼ਿਲਾਫ਼ ਅਰੈਸਟ ਵਾਰੰਟ ਜਾਰੀ

ਵਿਧਾਨ ਸਭਾ ਚੋਣਾਂ ਦੌਰਾਨ ਭਾਜਵਾ ਉਮੀਦਵਾਰ ਹੰਸ ਰਾਜ ਹੰਸ  ਦਾ ਵਿਰੋਧ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਗਈ ਹੈ। ਇਸ ਸਬੰਧ ਵਿੱਚ ਦੋ ਕਿਸਾਨ ਆਗੂਆਂ ਖ਼ਿਲਾਫ਼ ਵਾਰੰਟ ਜਾਰੀ ਕਰ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਭਲਕੇ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।

ਜਾਣਕਾਰੀ ਅਨੁਸਾਰ ਫਰੀਦਕੋਟ ਦੇ ਐਸ.ਡੀ.ਐਮ ਵੱਲੋਂ ਕ੍ਰਿਤੀ ਕਿਸਾਨ ਯੂਨੀਅਨ ਦੇ ਆਗੂ ਬਲਜਿੰਦਰ ਸਿੰਘ ਅਤੇ ਨੋਨਿਹਾਲ ਸਿੰਘ ਵਾਸੀ ਦੀਪ ਸਿੰਘ ਵਾਲਾ ਉੱਪਰ ਚੋਣ ਮੁਹਿੰਮ ਵਿੱਚ ਵਿਘਨ ਪਾਉਣ ਅਤੇ ਧਮਕੀਆਂ ਦੇਣ ਸਬੰਧੀ ਪ੍ਰਾਪਤ ਸ਼ਿਕਾਇਤ ਦੇ ਸਨਮੁੱਖ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ।

ਹਾਲਾਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਜਾਣ-ਬੁੱਝ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਭਗਵੰਤ ਮਾਨ ਵੱਲੋਂ ਆਮ ਲੋਕਾਂ ਨੂੰ ਸੌਗਾਤ, ਰਜਿਸਟਰੀ ਲਈ NOC ਦੀ ਸ਼ਰਤ ਖਤਮ

ਪੰਜਾਬ ਦੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਨੂੰ ਸਰਬਸੰਮਤੀ ਨਾਲ ਪਾਸ ਕਰਦਿਆਂ ਪਲਾਟ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਨੂੰ ਖਤਮ ਕਰ ਦਿੱਤਾ।

ਵਿਧਾਨ ਸਭਾ ਦੇ ਸਦਨ ਵਿੱਚ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਉਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸੋਧ ਦਾ ਮਕਸਦ ਜਿੱਥੇ ਗੈਰ-ਕਨੂੰਨੀ ਕਲੋਨੀਆਂ ਉਤੇ ਸ਼ਿਕੰਜਾ ਕੱਸਣਾ ਹੈ, ਉਥੇ ਹੀ ਛੋਟੇ ਪਲਾਟ ਮਾਲਕਾਂ ਨੂੰ ਰਾਹਤ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ ਕਿਉਂ ਜੋ ਇਸ ਸੋਧ ਨਾਲ ਲੋਕਾਂ ਨੂੰ ਆਪਣੇ ਪਲਾਟਾਂ ਦੀ ਰਜਿਸਟਰੀ ਕਰਵਾਉਣ ਵਿੱਚ ਦਰਪੇਸ਼ ਸਮੱਸਿਆ ਖਤਮ ਹੋ ਜਾਵੇਗੀ ਅਤੇ ਅਣ-ਅਧਿਕਾਰਤ ਕਲੋਨੀਆਂ ਉਤੇ ਰੋਕ ਲੱਗੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੋਧ ਕਸੂਰਵਾਰ ਲੋਕਾਂ ਲਈ ਜੁਰਮਾਨੇ ਅਤੇ ਸਜ਼ਾ ਦੀ ਵਿਵਸਥਾ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਦਾ ਮਨੋਰਥ ਆਮ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਸੋਧ ਮੁਤਾਬਕ ਕੋਈ ਵੀ ਵਿਅਕਤੀ ਜਿਸ ਨੇ ਮਿਤੀ 31 ਜੁਲਾਈ, 2024 ਤੱਕ ਅਣ-ਅਧਿਕਾਰਤ ਕਲੋਨੀ ਵਿੱਚ ਸਥਿਤ 500 ਵਰਗ ਗਜ਼ ਤੱਕ ਦੇ ਖੇਤਰ ਲਈ, ਇੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ‘ਤੇ ਵੇਚਣ ਲਈ ਇਕਰਾਰਨਾਮਾ ਜਾਂ ਕੋਈ ਹੋਰ ਅਜਿਹਾ ਦਸਤਾਵੇਜ਼ ਜਿਸ ਨੂੰ ਸਰਕਾਰ ਨੋਟੀਫਿਕੇਸ਼ਨ ਦੁਆਰਾ ਨਿਰਧਾਰਤ ਕਰ ਸਕਦੀ ਹੈ, ਰਾਹੀਂ ਇਕਰਾਰਨਾਮਾ ਕੀਤਾ ਹੈ, ਉਸ ਰਕਬੇ ਲਈ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਜਾਇਦਾਦ ਦਾ ਮਾਲਕ ਆਪਣੇ ਪਲਾਟ ਦੀ ਰਜਿਸਟਰੀ ਸਬੰਧਤ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਟਰਾਰ ਕੋਲ ਕਰਵਾ ਸਕਦਾ ਹੈ ਅਤੇ ਅਜਿਹੇ ਰਕਬੇ ਨੂੰ ਰਜਿਸਟਰ ਕਰਵਾਉਣ ਸਬੰਧੀ ਇਹ ਛੋਟ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਰਾਹੀਂ ਨੋਟੀਫਾਈ ਕੀਤੀ ਗਈ ਮਿਤੀ ਤੱਕ ਲਾਗੂ ਹੋਵੇਗੀ। ਇਸ ਰਜਿਸਟ੍ਰੇਸ਼ਨ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਸਬੰਧਤ ਵਿਕਾਸ ਅਥਾਰਟੀ ਜਾਂ ਸਥਾਨਕ ਸਰਕਾਰ ਵਿਭਾਗ ਦੀ ਸਬੰਧਤ ਸਥਾਨਕ ਸ਼ਹਿਰੀ ਸੰਸਥਾ ਤੋਂ ਐਨ.ਓ.ਸੀ. ਪ੍ਰਾਪਤ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵਿਕਰੀ ਦਸਤਾਵੇਜ਼ ਦੀ ਸੂਚਨਾ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਸਟਰਾਰ ਵੱਲੋਂ ਸਬੰਧਤ ਅਥਾਰਟੀ ਨੂੰ ਮੁਹੱਈਆ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਉਪਰੋਕਤ ਅਨੁਸਾਰ ਦਿੱਤੀ ਗਈ ਛੋਟ ਦੀ ਨੋਟੀਫਾਈ ਕੀਤੀ ਗਈ ਮਿਤੀ ਬੀਤ ਜਾਣ ਉਪਰੰਤ ਵੀ ਜੇਕਰ ਇਸ ਜਾਇਦਾਦ ਨੂੰ ਅੱਗੇ ਵੰਡਿਆ ਨਹੀਂ ਗਿਆ ਹੈ ਤਾਂ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਟਰਾਰ ਵੱਲੋਂ ਅਜਿਹੀ ਜਾਇਦਾਦ ਦੇ ਸਬੰਧ ਵਿੱਚ ਅਗਲੀਆਂ ਵਿਕਰੀ ਡੀਡਾਂ ਨੂੰ ਸਬੰਧਤ ਵਿਕਾਸ ਅਥਾਰਟੀਆਂ/ਸਥਾਨਕ ਸਰਕਾਰ ਦੀ ਸੂਚਨਾ ਹਿੱਤ ਰਜਿਸਟਰ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਐਕਟ ਅਧੀਨ ਰਜਿਸਟਰਡ ਕੋਈ ਵੀ ਵਿਅਕਤੀ ਜਾਂ ਪ੍ਰਮੋਟਰ ਜਾਂ ਉਸ ਦਾ ਏਜੰਟ ਅਤੇ ਕੋਈ ਵੀ ਹੋਰ ਪ੍ਰਮੋਟਰ, ਜੋ ਬਿਨਾਂ ਕਿਸੇ ਵਾਜਬ ਕਾਰਨ ਦੇ, ਐਕਟ ਦੀ ਧਾਰਾ-5 ਦੇ ਉਪਬੰਧਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿੰਦਾ ਹੈ ਜਾਂ ਉਲੰਘਣਾ ਕਰਦਾ ਹੈ ਤਾਂ ਦੋਸ਼ੀ ਪਾਏ ਜਾਣ ‘ਤੇ ਉਸ ਨੂੰ ਘੱਟੋ-ਘੱਟ 25 ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ ਜਿਸ ਨੂੰ ਪੰਜ ਕਰੋੜ ਰੁਪਏ ਤੱਕ ਵਧਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਉਸ ਨੂੰ ਘੱਟੋ-ਘੱਟ ਪੰਜ ਸਾਲ ਦੀ ਕੈਦ ਦੀ ਸਜ਼ਾ ਦਿੱਤੀ ਜਾਵੇਗੀ ਜਿਸ ਨੂੰ ਦਸ ਸਾਲ ਤੱਕ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੈਰ-ਕਨੂੰਨੀ ਕਾਲੋਨਾਈਜ਼ਰਾਂ ਨੇ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਲੁੱਟ ਕੀਤੀ ਅਤੇ ਉਨ੍ਹਾਂ ਨੇ ਬਿਨਾਂ ਮਨਜ਼ੂਰੀ ਤੋਂ ਕਲੋਨੀਆਂ ਵੇਚ ਦਿੱਤੀਆਂ ਜਦਕਿ ਇਹ ਕਲੋਨੀਆਂ ਸਟਰੀਟ ਲਾਈਟਾਂ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਤੋਂ ਸੱਖਣੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਵੱਸ ਹੋਏ ਲੋਕ ਇਨ੍ਹਾਂ ਕਲੋਨੀਆਂ ਵਿੱਚ ਲੋੜੀਦੀਆਂ ਸਹੂਲਤਾਂ ਹਾਸਲ ਕਰਨ ਲਈ ਖੱਜਲ-ਖੁਆਰ ਹੁੰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕਾਲੋਨਾਈਜ਼ਰ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕਰਦੇ ਹਨ ਪਰ ਉਨ੍ਹਾਂ ਦੀਆਂ ਗਲਤ ਕਾਰਵਾਈਆਂ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਤਿੰਨ ਵਾਰ ਗੈਰ-ਕਾਨੂੰਨੀ ਕਾਲੋਨੀਆਂ ਨੂੰ ਰੈਗੂਲਰ ਕੀਤਾ ਜਦਕਿ ਹਰ ਵਾਰ ਇਹ ਸ਼ਰਤ ਲਾਈ ਗਈ ਸੀ ਕਿ ਇਹ ਰਾਹਤ ਆਖ਼ਰੀ ਵਾਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਸਭ ਤੋਂ ਤਜਰਬੇਕਾਰ ਮੁੱਖ ਮੰਤਰੀਆਂ ਵਿੱਚੋਂ ਇੱਕ ਹੋਣ ਕਾਰਨ ਉਨ੍ਹਾਂ ਨੇ ਇਹ ਫੈਸਲਾ ਆਮ ਲੋਕਾਂ ਦੇ ਪਲਾਟਾਂ ਨੂੰ ਕਾਨੂੰਨੀ ਜਾਮਾ ਪਹਿਨਾਉਣ ਲਈ ਲਿਆ ਹੈ, ਨਾ ਕਿ ਗੈਰ-ਕਾਨੂੰਨੀ ਕਲੋਨੀਆਂ ਨੂੰ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿਵੇਸ਼ਕਾਂ ਨੂੰ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਦੀ ਸਹੂਲਤ ਦੇਣ ਲਈ ਰੰਗਦਾਰ ਅਸ਼ਟਾਮ ਪੇਪਰ ਪੇਸ਼ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਯਕੀਨੀ ਹੋਵੇਗਾ ਕਿ ਜ਼ਮੀਨ ਦੀ ਵਰਤੋਂ ਸਿਰਫ਼ ਉਸ ਮਕਸਦ ਲਈ ਹੀ ਕੀਤੀ ਜਾਵੇ, ਜਿਸ ਲਈ ਨਿਵੇਸ਼ਕਾਂ ਨੇ ਪ੍ਰਵਾਨਗੀਆਂ ਮੰਗੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਲੰਮੇ ਕੁਸ਼ਾਸਨ ਦੌਰਾਨ ਨਾਜਾਇਜ਼ ਕਾਲੋਨੀਆਂ ਵਿੱਚ ਵਾਧਾ ਹੋਇਆ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਨਾਜਾਇਜ਼ ਕਾਲੋਨਾਈਜ਼ਰਾਂ ਦੀ ਸਰਪ੍ਰਸਤੀ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਨਾਲ ਉਨ੍ਹਾਂ ਕਰੋੜਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਨੂੰ ਗਲਤੀ ਨਾਲ ਗੈਰ-ਕਾਨੂੰਨੀ ਕਾਲੋਨੀਆਂ ਵਿੱਚ ਲਾ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਭੋਲੇ-ਭਾਲੇ ਲੋਕਾਂ ਨੇ ਆਪਣਾ ਪੈਸਾ ਘਰ ਬਣਾਉਣ ਲਈ ਲਾਇਆ ਸੀ ਪਰ ਨਾਜਾਇਜ਼ ਕਾਲੋਨੀਆਂ ਕਾਰਨ ਮੁਸ਼ਕਲਾਂ ਵਿੱਚ ਘਿਰ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੈਰ-ਕਾਨੂੰਨੀ ਕਾਲੋਨਾਈਜ਼ਰਾਂ ਨੂੰ ਪਨਾਹ ਦੇਣ ਵਾਲੇ ਆਗੂਆਂ ਨੂੰ ਜਨਤਾ ਕਦੇ ਵੀ ਮੁਆਫ਼ ਨਹੀਂ ਕਰੇਗੀ ਅਤੇ ਲੋਕ ਉਨ੍ਹਾਂ ਨੂੰ ਪਹਿਲਾਂ ਹੀ ਬਾਹਰ ਦਾ ਦਰਵਾਜ਼ਾ ਦਿਖਾ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਆਗੂ ਆਪਣੇ ਕੀਤੇ ਮਾੜੇ ਕੰਮਾਂ ਦੀ ਮੁਆਫ਼ੀ ਮੰਗ ਰਹੇ ਹਨ, ਜਦੋਂ ਕਿ ਉਨ੍ਹਾਂ ਨੂੰ ਖ਼ੁਦ ਨਹੀਂ ਪਤਾ ਕਿ ਉਨ੍ਹਾਂ ਨੇ ਕਿਹੜੀ ਗ਼ਲਤੀ ਕੀਤੀ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਇਹ ਆਗੂ ਹੁਣ ਆਪਣੇ ਕੀਤੇ ਦੀ ਮਾਫ਼ੀ ਮੰਗ ਰਹੇ ਹਨ ਪਰ ਇਨ੍ਹਾਂ ਨੂੰ ਇਕ ਗੱਲ ਚੇਤੇ ਰੱਖਣੀ ਚਾਹੀਦੀ ਹੈ ਕਿ ਗਲਤੀਆਂ ਲਈ ਤਾਂ ਮੁਆਫ਼ੀ ਮੰਗੀ ਜਾ ਸਕਦੀ ਹੈ ਪਰ ਗੁਨਾਹ ਮੁਆਫ਼ ਨਹੀਂ ਹੁੰਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਵਿਰੁੱਧ ਘਿਨਾਉਣੇ ਅਪਰਾਧ ਕੀਤੇ ਹਨ, ਜਿਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ।

ਸਿਹਤ ਸੇਵਾਵਾਂ ‘ਚ ਵਿਆਪਕ ਸੁਧਾਰਾਂ ਨੇ ਬਦਲੀ ਪੰਜਾਬ ਦੀ ਤਸਵੀਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ‘ਚ ਨਵੇਂ ਮਾਅਰਕੇ ਮਾਰਨ ਦੀ ਰਾਹ ‘ਤੇ ਤੁਰ ਪਈ ਹੈ ਅਤੇ ਆਮ ਜਨਤਾ ਦੀਆਂ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪਹਿਲੀ ਵਾਰ ਸੂਬੇ ਵਿਚ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਸਿਹਤ ਸਹੂਲਤਾਂ ਦਾ ਲਾਭ ਮਿਲ ਰਿਹਾ ਹੈ, ਜਿਸ ਨਾਲ ਪੰਜਾਬ ‘ਚ ਸਿਹਤ ਸੇਵਾਵਾਂ ਵਿਚ ਵਿਆਪਕ ਸੁਧਾਰਾਂ ਦੀ ਤਸਵੀਰ ਬਦਲ ਰਹੀ ਹੈ, ਜੋ ਆਮ ਆਦਮੀ ਕਲੀਨਿਕ ਦੇ ਰੂਪ ਵਿਚ ਸਾਹਮਣੇ ਆ ਰਹੀ ਹੈ।

ਹੁਣ ਛੋਟੀਆਂ ਬੀਮਾਰੀਆਂ ਲਈ ਲੋਕਾਂ ਨੂੰ ਸਿਵਲ ਹਸਪਤਾਲਾਂ ਦਾ ਰੁਖ਼ ਨਹੀਂ ਕਰਨਾ ਪੈ ਰਿਹਾ ਅਤੇ ਨਾ ਹੀ ਉਥੇ ਮਰੀਜ਼ਾਂ ਦੀ ਭਾਰੀ ਭੀੜ ਵਿਚ ਡਾਕਟਰ ਦੀ ਘੰਟਿਆਂ ਉਡੀਕ ਕਰਨੀ ਪੈ ਰਹੀ ਹੈ। ਲਗਭਗ ਸਵਾ ਸਾਲ ਦੇ ਕਾਰਜਕਾਲ ਵਿਚ ਹੀ 829 ਤੋਂ ਵੱਧ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿਚ 1 ਕਰੋੜ ਤੋਂ ਵੀ ਜ਼ਿਆਦਾ ਲੋਕ ਹੁਣ ਤੱਕ ਆਪਣਾ ਇਲਾਜ ਕਰਵਾ ਚੁੱਕੇ ਹਨ। ਇਹ ਆਮ ਆਦਮੀ ਕਲੀਨਿਕ ਪਿੰਡਾਂ ਅਤੇ ਕਸਬਿਆਂ ਵਿਚ ਸਥਿਤ ਪੀ. ਐਚ. ਸੀ ਦੀਆਂ ਮੌਜੂਦਾ ਇਮਾਰਤਾਂ ਵਿਚ ਨਵੇਂ ਉਪਕਰਣ ਅਤੇ ਬੁਨਿਆਦੀ ਢਾਂਚਿਆਂ ਨੂੰ ਅਪਗ੍ਰੇਡ ਕਰ ਕੇ ਤਿਆਰ ਕੀਤੇ ਗਏ ਹਨ।

ਸੂਬੇ ਦੇ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਆਮ ਆਦਮੀ ਕਲੀਨਿਕਾਂ ਵਿਚ 80 ਤਰ੍ਹਾਂ ਦੀਆਂ ਦਵਾਈਆਂ ਲੋਕਾਂ ਨੂੰ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲੀਨਿਕਾਂ ਵਿਚ ਕੁਲ 38 ਤਰ੍ਹਾਂ ਦੇ ਡਾਇਗਨੋਸਟਿਕ ਟੈਸਟ ਮੁਫਤ ਕੀਤੇ ਜਾ ਰਹੇ ਹਨ, ਜਿਸ ਦਾ ਲਾਭ 1 ਕਰੋੜ ਤੋਂ ਵੱਧ ਲੋਕ ਲੈ ਚੁੱਕੇ ਹਨ। ਇਸ ਤੋਂ ਇਲਾਵਾ ਜਾਂਚ ਸੇਵਾਵਾਂ ਵਿਚ ਹੋਰ ਵਿਸਥਾਰ ਕੀਤੇ ਜਾਣ ਦੀ ਯੋਜਨਾ ‘ਤੇ ਸਰਕਾਰ ਕੰਮ ਕਰ ਰਹੀ ਹੈ।

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਆਪਣੇ ਉੱਤਰਾਅਧਿਕਾਰੀ ਦਾ ਐਲਾਨ

ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਅਧਿਕਾਰੀ ਐਲਾਨ ਦਿੱਤਾ ਹੈ। ਡੇਰਾ ਮੁਖੀ ਵਲੋਂ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਾਅਧਿਕਾਰੀ ਐਲਾਨਿਆ ਗਿਆ ਹੈ।

ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੁਝ ਸਾਲ ਪਹਿਲਾਂ ਕੈਂਸਰ ਹੋ ਗਿਆ ਸੀ। ਜਿਨ੍ਹਾਂ ਦਾ ਲੰਮਾ ਇਲਾਜ ਚੱਲਿਆ। ਗੁਰਿੰਦਰ ਢਿੱਲੋਂ ਦਿਲ ਦੀ ਬਿਮਾਰੀ ਤੋਂ ਪੀੜਤ ਹਨ। ਡੇਰਾ ਬਿਆਸ ਦਾ ਪੰਜਾਬ ਵਿਚ ਬਹੁਤ ਪ੍ਰਭਾਵ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਦੇਸ਼ ਭਰ ਦੇ ਕਈ ਵੱਡੇ ਆਗੂ ਡੇਰਾ ਬਿਆਸ ਪਹੁੰਚਦੇ ਰਹਿੰਦੇ ਹਨ।

ਇਸ ਤੋਂ ਇਲਾਵਾ ਦੇਸ਼ ਭਰ ਵਿਚੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਡੇਰਾ ਬਿਆਸ ਨਤਮਸਤਕ ਹੋਣ ਪਹੁੰਚਦੀ ਹੈ।