EducationLatest NewsPoliticsPunjab

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, 27 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ…

Latest NewsPoliticsPunjab

ਅਗਲੀ ਵਰਧਮਾਨ-ਆਈਚੀ ਸਟੀਲ ਯੂਨਿਟ 2,000 ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ; 27 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਪਾਨ ਦੀ ਆਈਚੀ ਸਟੀਲ ਦੀ ਭਾਈਵਾਲੀ ਨਾਲ ਵਰਧਮਾਨ…

Latest NewsTechnology

ਮੈਟਾ ਇੱਕ ਨਵੇਂ ਫੀਚਰ ਦੀ ਟੈਸਟਿੰਗ ਕਰ ਰਹੀ ਹੈ,ਯੂਜ਼ਰ Facebook ਐਪ ਖੋਲ੍ਹੇਗਾ,ਫੁੱਲ-ਸਕ੍ਰੀਨ ਵੀਡੀਓ ਫੀਡ ਨਜ਼ਰ ਆਵੇਗੀ

ਮੈਟਾ ਇੱਕ ਨਵੇਂ ਫੀਚਰ ਦੀ ਟੈਸਟਿੰਗ ਕਰ ਰਹੀ ਹੈ, ਜਿਸ ਦੇ ਆਉਣ ਤੋਂ ਬਾਅਦ ਜਿਵੇਂ ਹੀ ਯੂਜ਼ਰ Facebook ਐਪ ਖੋਲ੍ਹੇਗਾ,…

Latest NewsNationalPolitics

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਹ ਅਹਿਮ ਮੁਲਾਕਾਤ ਕੀਤੀ। ਕੇਵਲ ਸਿੰਘ ਢਿੱਲੋਂ…

InternationalLatest News

ਅਮਰੀਕਾ ਅਤੇ ਈਰਾਨ ਵੱਲੋਂ ਲਗਾਤਾਰ ਫੌਜੀ ਹਮਲਾ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ਐਤਵਾਰ ਨੂੰ ਡਿੱਗ ਗਈਆਂ

ਅਮਰੀਕਾ ਅਤੇ ਈਰਾਨ ਵੱਲੋਂ ਲਗਾਤਾਰ ਦੂਜੇ ਦਿਨ ਫਾਰਸ ਦੀ ਖਾੜੀ ਵਿੱਚ ਫੌਜੀ ਹਮਲਾ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਕੱਚੇ…

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, 27 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ, ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਅਤੇ ਅਧਿਆਪਕਾਂ ਦੀ ਸਿਖਲਾਈ ਵਿੱਚ ਨਿਵੇਸ਼ ਕਰਨ `ਤੇ ਦਿੱਤੇ ਜਾ ਰਹੇ ਲਗਾਤਾਰ ਧਿਆਨ ਨੇ ਸੂਬੇ ਨੂੰ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਬਣਾ ਦਿੱਤਾ ਹੈ।

ਇੱਥੇ ਸਰਕਾਰੀ ਪ੍ਰਾਇਮਰੀ ਸਕੂਲ, ਲੋਹਾਰਾ ਵਿਖੇ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਧਮਾਨ ਬਲਾਕ` ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੀਟ, ਜੇ.ਈ.ਈ. ਅਤੇ ਪੰਜਾਬ ਰਾਜ ਟੇਲੈਂਟ ਸਰਚ ਪ੍ਰੀਖਿਆ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸਫ਼ਲਤਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦੂਰਗਾਮੀ ਪ੍ਰਭਾਵ ਨੂੰ ਦਰਸਾਉਂਦੀ ਹੈ। ਉਨ੍ਹਾਂ ਦੁਹਰਾਇਆ ਕਿ ਗਰੀਬੀ ਖ਼ਤਮ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਰੱਥ ਬਣਾਉਣ ਲਈ ਸਿੱਖਿਆ ਹੀ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ।

ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਬਲਾਕ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਨਵਾਂ ਬਲਾਕ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਦਾ ਸਾਰਾ ਖ਼ਰਚਾ ਵਰਧਮਾਨ ਟੈਕਸਟਾਈਲਜ਼ ਗਰੁੱਪ ਵੱਲੋਂ ਚੁੱਕਿਆ ਗਿਆ ਹੈ, ਜਿਸ ਲਈ ਮੈਂ ਗਰੁੱਪ ਦੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਇਸ ਨਵੇਂ ਬਲਾਕ ਵਿੱਚ ਵਿਦਿਆਰਥੀਆਂ ਲਈ ਫਰਨੀਚਰ ਸਮੇਤ 18 ਕਲਾਸਰੂਮ ਅਤੇ ਅਧਿਆਪਕਾਂ ਲਈ ਤਿੰਨ ਕਮਰੇ ਸ਼ਾਮਲ ਹਨ।”

ਮੁੱਖ ਮੰਤਰੀ ਨੇ ਕਿਹਾ, “ਵਰਧਮਾਨ ਟੈਕਸਟਾਈਲਜ਼ ਗਰੁੱਪ ਖ਼ਾਸ ਤੌਰ `ਤੇ ਸਰਕਾਰੀ ਸਕੂਲਾਂ ਦੇ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ। ਇਸ ਗਰੁੱਪ ਨੇ ਲੋਹਾਰਾ, ਗਿਆਸਪੁਰਾ, ਕਾਸਾਬਾਦ, ਲਾਡੋਵਾਲ, ਸੇਖੇਵਾਲ ਅਤੇ ਹੋਰ ਸਰਕਾਰੀ ਸਕੂਲਾਂ ਵਿੱਚ ਵੀ ਇਮਾਰਤਾਂ ਦੀ ਉਸਾਰੀ ਕਰਵਾਈ ਹੈ। ਕੋਈ ਵੀ ਮੁਫ਼ਤ ਸਹੂਲਤ ਜਾਂ ਛੋਟ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਨਹੀਂ ਕਰ ਸਕਦੀ, ਸਗੋਂ ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬੀ ਦੀ ਦਲਦਲ ਵਿੱਚੋਂ ਬਾਹਰ ਕੱਢ ਸਕਦੀ ਹੈ।”

ਉਨ੍ਹਾਂ ਆਖਿਆ, “ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲੇ ਸਥਾਨ `ਤੇ ਪਹੁੰਚ ਗਿਆ ਹੈ। ਸੂਬਾ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਹੈ, ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ ਹੈ। ਇਨ੍ਹਾਂ ਯਤਨਾਂ ਦੇ ਸਿੱਟੇ ਵਜੋਂ ਪੰਜਾਬ ਸਕੂਲੀ ਸਿੱਖਿਆ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ ਅਤੇ ਭਾਰਤ ਸਰਕਾਰ ਦੀਆਂ ਪ੍ਰਮੁੱਖ ਸੰਸਥਾਵਾਂ ਵਿੱਚੋਂ ਇੱਕ ਨੀਤੀ ਆਯੋਗ ਵੱਲੋਂ ਜਾਰੀ ਨਵੇਂ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਿੱਛੇ ਛੱਡ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।”

ਮੁੱਖ ਮੰਤਰੀ ਨੇ ਕਿਹਾ, “ਪਿਛਲੇ ਚਾਰ ਸਾਲਾਂ ਤੋਂ ਸੂਬਾ ਸਰਕਾਰ ਨੇ ਅਧਿਆਪਕਾਂ ਦੀ ਸਿਖਲਾਈ, ਆਧੁਨਿਕ ਅਧਿਆਪਨ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ `ਤੇ ਧਿਆਨ ਕੇਂਦਰਿਤ ਕੀਤਾ ਹੈ ਅਤੇ ਅੱਜ ਪੰਜਾਬ ਸਿਖਰ `ਤੇ ਖੜ੍ਹਾ ਹੈ। ਪਹਿਲਾਂ ਕੇਰਲ ਪਹਿਲੇ ਸਥਾਨ `ਤੇ ਸੀ, ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਨੰਬਰ ਇੱਕ ਦਰਜਾ ਹਾਸਲ ਕੀਤਾ ਹੈ। ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਹੋਰ ਯਤਨ ਕੀਤੇ ਜਾਣਗੇ। ਸਿੱਖਿਆ ਉਹ ਚਾਨਣ ਹੈ, ਜੋ ਹਨੇਰੇ ਨੂੰ ਦੂਰ ਕਰ ਕੇ ਦੁਨੀਆ ਨੂੰ ਰੌਸ਼ਨ ਕਰਦਾ ਹੈ, ਜਿਸ ਕਰ ਕੇ ਸੂਬਾ ਸਰਕਾਰ ਇਸ `ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ।”

ਮੁੱਖ ਮੰਤਰੀ ਨੇ ਦੱਸਿਆ, “ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਲਗਪਗ ਤਿੰਨ ਲੱਖ ਵਿਦਿਆਰਥੀ ਪੜ੍ਹ ਰਹੇ ਹਨ, ਜਿੱਥੇ 16 ਸਕੂਲਜ਼ ਆਫ਼ ਐਮੀਨੈਂਸ, 11 ਸਕੂਲਜ਼ ਆਫ਼ ਬ੍ਰਿਲਿਅੰਸ ਅਤੇ 35 ਸਕੂਲਜ਼ ਆਫ਼ ਹੈਪੀਨੈੱਸ ਹਨ। ਮਿਲਰਗੰਜ ਅਤੇ ਡਿਵੀਜ਼ਨ ਨੰਬਰ 3, ਲੁਧਿਆਣਾ ਵਿਖੇ ਦੋ ਹੋਰ ਸਕੂਲ ਆਫ਼ ਐਮੀਨੈਂਸ ਬਣ ਕੇ ਤਿਆਰ ਹੋ ਚੁੱਕੇ ਹਨ ਅਤੇ ਜਲਦੀ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। 146 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ, 33 ਵਿਦਿਆਰਥੀਆਂ ਨੇ ਜੇ.ਈ.ਈ. ਮੇਨ ਪ੍ਰੀਖਿਆ, 9 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਅਤੇ 47 ਵਿਦਿਆਰਥੀਆਂ ਨੇ ਪੀ.ਐੱਸ.ਟੀ.ਐੱਸ.ਈ. ਪਾਸ ਕੀਤੀ ਹੈ।”

 

ਅਗਲੀ ਵਰਧਮਾਨ-ਆਈਚੀ ਸਟੀਲ ਯੂਨਿਟ 2,000 ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ; 27 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਪਾਨ ਦੀ ਆਈਚੀ ਸਟੀਲ ਦੀ ਭਾਈਵਾਲੀ ਨਾਲ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਸਥਾਪਤ ਕੀਤੇ ਜਾ ਰਹੇ ਦੇਸ਼ ਦੇ ਆਪਣੀ ਕਿਸਮ ਦੇ ਪਹਿਲੇ 1,116 ਕਰੋੜ ਰੁਪਏ ਦੇ ਫੋਰਜਿੰਗ ਅਤੇ ਮਸ਼ੀਨਿੰਗ ਯੂਨਿਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਇਸ ਨੂੰ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਵੱਡਾ ਹੁਲਾਰਾ ਦੱਸਿਆ। ਇਹ ਪ੍ਰੋਜੈਕਟ 500 ਤੋਂ ਵੱਧ ਨੌਜਵਾਨਾਂ ਨੂੰ ਸਿੱਧਾ ਰੁਜ਼ਗਾਰ ਪ੍ਰਦਾਨ ਕਰੇਗਾ।

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਵਰਧਮਾਨ-ਆਈਚੀ ਦੇ ਪ੍ਰਾਜੈਕਟ ਦੇ ਭਵਿੱਖੀ ਵਿਸਥਾਰ ਨਾਲ ਹੋਰ 2,000 ਲੋਕਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕੰਪਨੀਆਂ ਵੱਲੋਂ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਮਾਹੌਲ ਨੂੰ ਦੇਖਦਿਆਂ ਨਿਵੇਸ਼ ਨੂੰ 500 ਕਰੋੜ ਰੁਪਏ ਦੇ ਸ਼ੁਰੂਆਤੀ ਸਮਝੌਤੇ ਤੋਂ ਵਧਾ ਕੇ 1,116 ਕਰੋੜ ਰੁਪਏ ਕੀਤਾ ਗਿਆ ਹੈ, ਜੋ ਸੂਬੇ ਦੀਆਂ ਉਦਯੋਗ-ਪੱਖੀ ਨੀਤੀਆਂ ਵਿੱਚ ਵਧ ਰਹੇ ਆਲਮੀ ਵਿਸ਼ਵਾਸ ਨੂੰ ਦਰਸਾਉਂਦਾ ਹੈ। ਇਹ ਪਲਾਂਟ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਲਈ ਉੱਚ-ਮੁੱਲ ਵਾਲੇ ਆਟੋਮੋਬਾਈਲ ਪਾਰਟਸ ਦਾ ਨਿਰਮਾਣ ਕਰੇਗਾ ਜਦੋਂ ਕਿ ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ‘ਸਿੰਗਲ-ਵਿੰਡੋ, ਸਿੰਗਲ-ਪੈੱਨ’ ਪ੍ਰਣਾਲੀ ਰਾਹੀਂ 45 ਦਿਨਾਂ ਦੇ ਅੰਦਰ ਸਾਰੀਆਂ ਮਨਜ਼ੂਰੀਆਂ ਨੂੰ ਯਕੀਨੀ ਬਣਾਉਂਦੀ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪ੍ਰੋਜੈਕਟ ਪੰਜਾਬ ਦੇ ਉਦਯੋਗਿਕ ਖੇਤਰ ਲਈ ਨਵੇਂ ਯੁੱਗ ਦੀ ਸ਼ੁਰੂਆਤ ਹੈ। ਇਹ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ 500 ਤੋਂ ਵੱਧ ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਪ੍ਰਦਾਨ ਕਰੇਗਾ। ਵਰਧਮਾਨ ਨਾ ਸਿਰਫ਼ ਮੋਹਰੀ ਉਦਯੋਗਿਕ ਗਰੁੱਪ ਹੈ, ਸਗੋਂ ਪੰਜਾਬ ਦੀ ਵਿਕਾਸ ਗਾਥਾ ਦਾ ਮਹੱਤਵਪੂਰਨ ਹਿੱਸਾ ਵੀ ਹੈ, ਜੋ ਲਗਭਗ ਚਾਰ ਦਹਾਕਿਆਂ ਤੋਂ ਸੂਬੇ ਵਿੱਚ ਕੰਮ ਕਰ ਰਿਹਾ ਹੈ। ਵਰਧਮਾਨ ਅਤੇ ਆਈਚੀ ਸਟੀਲ ਵਿਚਕਾਰ ਭਾਈਵਾਲੀ ਭਰੋਸੇ, ਤਕਨਾਲੋਜੀ ਅਤੇ ਲੰਬੇ ਸਮੇਂ ਦੇ ਦ੍ਰਿਸ਼ਟੀਕੋਣ ‘ਤੇ ਆਧਾਰਿਤ ਹੈ।”

ਮੁੱਖ ਮੰਤਰੀ ਨੇ ਕਿਹਾ, “ਆਈਚੀ ਸਟੀਲ ਮੰਨੀ ਪ੍ਰਮੰਨੀ ਜਪਾਨੀ ਕੰਪਨੀ ਹੈ ਅਤੇ ਟੋਇਟਾ ਗਰੁੱਪ ਦੀ ਮਹੱਤਵਪੂਰਨ ਸਪਲਾਇਰ ਹੈ। ਦਸੰਬਰ, 2025 ਵਿੱਚ ਸਾਡੀ ਜਪਾਨ ਯਾਤਰਾ ਦੌਰਾਨ ਅਸੀਂ ਨਾਗੋਆ ਵਿੱਚ ਆਈਚੀ ਸਟੀਲ ਦੀ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ ਸੀ। ਉਸ ਸਮੇਂ ਵਰਧਮਾਨ ਅਤੇ ਆਈਚੀ ਸਟੀਲ ਨੇ ਪੰਜਾਬ ਵਿੱਚ ਲਗਭਗ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਮੈਨੂਫੈਕਚਰਿੰਗ ਫੈਸਲਿਟੀ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਲਈ ਸਮਝੌਤਾ ਸਹੀਬੱਧ ਕੀਤਾ ਸੀ। ਅੱਜ ਕੁਝ ਹੀ ਮਹੀਨਿਆਂ ਦੇ ਅੰਦਰ ਇਸ ਸਮਝੌਤੇ ਨੂੰ ਅਮਲੀ ਰੂਪ ਦੇ ਦਿੱਤਾ ਗਿਆ ਹੈ। ਇਹ ਨੀਤੀ ਨੂੰ ਅਮਲ ਵਿੱਚ ਲਿਆਉਣ ਅਤੇ ਵਚਨਬੱਧਤਾ ਨੂੰ ਹਕੀਕਤ ਵਿੱਚ ਬਦਲਣ ਦਾ ਪ੍ਰਤੱਖ ਪ੍ਰਮਾਣ ਹੈ। ਦੋ ਪੜਾਅ ਵਿੱਚ ਲਗਭਗ 1,100 ਕਰੋੜ ਰੁਪਏ ਦਾ ਯੋਜਨਾਬੱਧ ਨਿਵੇਸ਼ ਕੀਤਾ ਜਾਣਾ ਹੈ।”

ਪ੍ਰੋਜੈਕਟ ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪ੍ਰੋਜੈਕਟ ਪੰਜਾਬ ਵਿੱਚ ਜਪਾਨੀ ਦਾ ਆਧੁਨਿਕ ਫੋਰਜਿੰਗ ਤਕਨਾਲੋਜੀ ਲਿਆਏਗਾ ਅਤੇ ਭਾਰਤ ਦੇ ਨਾਲ-ਨਾਲ ਯੂਰਪ, ਆਸੀਆਨ ਮੁਲਕਾਂ, ਅਫਰੀਕਾ ਅਤੇ ਮੈਕਸੀਕੋ ਦੇ ਬਾਜ਼ਾਰਾਂ ਲਈ ਉੱਚ-ਮੁੱਲ ਵਾਲੇ ਆਟੋਮੋਬਾਈਲ ਪਾਰਟਸ ਦਾ ਨਿਰਮਾਣ ਕਰੇਗਾ। ਪੰਜਾਬ ਨਾ ਸਿਰਫ਼ ਵਿਸ਼ੇਸ਼ ਸਟੀਲ ਦਾ ਉਤਪਾਦਨ ਕਰੇਗਾ ਸਗੋਂ ਤਿਆਰ ਪਾਰਟਸ ਦਾ ਨਿਰਮਾਣ ਵੀ ਕਰੇਗਾ। ਇਹ ਬੁਨਿਆਦੀ ਨਿਰਮਾਣ ਤੋਂ ਉੱਚ-ਮੁੱਲ ਵਾਲੇ ਨਿਰਮਾਣ ਵੱਲ ਮਹੱਤਵਪੂਰਨ ਤਬਦੀਲੀ ਹੈ ਅਤੇ ਇੰਜੀਨੀਅਰਿੰਗ, ਆਟੋਮੋਬਾਈਲ ਪਾਰਟਸ ਅਤੇ ਐਡਵਾਂਸਡ ਮੈਨੂਫੈਕਚਰਿੰਗ ਦੇ ਮੁੱਖ ਕੇਂਦਰ ਵਜੋਂ ਲੁਧਿਆਣਾ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰੇਗਾ।”

ਸੂਬੇ ਦੇ ਉਦਯੋਗਿਕ ਢਾਂਚੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਨਿਵੇਸ਼ ਪੰਜਾਬ ਦੇ ਹੁਨਰਮੰਦ ਕਿਰਤੀਆਂ, ਵਰਕ ਕਲਚਰ ਅਤੇ ਉਦਯੋਗਿਕ ਸਮਰੱਥਾ ਵਿੱਚ ਅੰਤਰਰਾਸ਼ਟਰੀ ਕੰਪਨੀਆਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ‘ਪੰਜਾਬ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026’ 24 ਖੇਤਰੀ ਨੀਤੀਆਂ ਰਾਹੀਂ ਸਹਾਇਤਾ ਪ੍ਰਦਾਨ ਕਰਦੀ ਹੈ ਅਤੇ ਐਡਵਾਂਸਡ ਮੈਨੂਫੈਕਚਰਿੰਗ, ਬਰਾਮਦ, ਤਕਨਾਲੋਜੀ, ਰੁਜ਼ਗਾਰ ਅਤੇ ਟਿਕਾਊ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਦੀ ਹੈ। ਨਿਵੇਸ਼ਕਾਂ ਨੂੰ ਉਨ੍ਹਾਂ ਦੇ ਪ੍ਰੋਜੈਕਟਾਂ ਦੌਰਾਨ ਸਪੱਸ਼ਟ ਨੀਤੀਆਂ, ਤੁਰੰਤ ਫੈਸਲੇ ਅਤੇ ਪੂਰਨ ਸਹਿਯੋਗ ਮਿਲਣਾ ਚਾਹੀਦਾ ਹੈ।”

ਉਨ੍ਹਾਂ ਦੱਸਿਆ, “ਪੰਜਾਬ ਨੇ ਵਨ-ਆਫਿਸ, ਵਨ ਪੋਰਟਲ, ‘ਸਿੰਗਲ ਵਿੰਡੋ-ਸਿੰਗਲ ਪੈੱਨ’ ਅਤੇ ਸਿੰਗਲ-ਪੁਆਇੰਟ ਰਿਸਪਾਂਸਬਿਲਟੀ ਦੀ ਇੱਕ ਵਿਲੱਖਣ ਪ੍ਰਣਾਲੀ ਸਥਾਪਿਤ ਕੀਤੀ ਹੈ। ‘ਇਨਵੈਸਟ ਪੰਜਾਬ’ ਸ਼ੁਰੂਆਤ ਤੋਂ ਲੈ ਕੇ ਮਨਜ਼ੂਰੀਆਂ, ਨਿਰਮਾਣ, ਉਤਪਾਦਨ ਅਤੇ ਭਵਿੱਖ ਦੇ ਵਿਸਥਾਰ ਤੱਕ ਨਿਵੇਸ਼ਕਾਂ ਲਈ ਸੰਪਰਕ ਦੇ ਇੱਕੋ-ਇੱਕ ਕੇਂਦਰ ਵਜੋਂ ਕੰਮ ਕਰਦਾ ਹੈ। ‘ਫਾਸਟ ਟ੍ਰੈਕ ਪੰਜਾਬ ਪੋਰਟਲ’ ਰਾਹੀਂ ਨਿਵੇਸ਼ਕ ਆਨਲਾਈਨ ਅਪਲਾਈ ਕਰ ਸਕਦੇ ਹਨ, ਫੀਸਾਂ ਦਾ ਭੁਗਤਾਨ ਕਰ ਸਕਦੇ ਹਨ ਅਤੇ ਮਨਜ਼ੂਰੀਆਂ ਦੀ ਸਥਿਤੀ ਦੇਖ ਸਕਦੇ ਹਨ। ਇਹ ਪੋਰਟਲ 200 ਤੋਂ ਵੱਧ ਕਾਰੋਬਾਰੀ ਸੇਵਾਵਾਂ ਅਤੇ ਲਗਭਗ 50 ਮੁੱਖ ਰੈਗੂਲੇਟਰੀ ਮਨਜ਼ੂਰੀਆਂ ਪ੍ਰਦਾਨ ਕਰਦਾ ਹੈ।”

ਕਾਰੋਬਾਰ ਕਰਨ ਦੀ ਸੌਖ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਨਜ਼ੂਰੀਆਂ ਨਿਰਧਾਰਤ ਸਮੇਂ ਵਿੱਚ ਦਿੱਤੀਆਂ ਜਾਂਦੀਆਂ ਹਨ ਅਤੇ ਅਰਜ਼ੀਆਂ ‘ਤੇ ਵੱਧ ਤੋਂ ਵੱਧ 45 ਕੰਮਕਾਜੀ ਦਿਨਾਂ ਦੇ ਅੰਦਰ ਫੈਸਲਾ ਕੀਤਾ ਜਾਂਦਾ ਹੈ, ਜਿੱਥੇ ਵੀ ‘ਸਿੰਗਲ ਵਿੰਡੋ-ਸਿੰਗਲ ਪੈੱਨ’ ਸਿਸਟਮ ਲਾਗੂ ਹੁੰਦਾ ਹੈ, ਉੱਥੇ ਆਟੋ-ਡੀਮਡ ਮਨਜ਼ੂਰੀ ਦੀ ਵਿਵਸਥਾ ਹੁੰਦੀ ਹੈ। ਸਾਡਾ ਉਦੇਸ਼ ਬੇਲੋੜੀ ਦੇਰੀ ਨੂੰ ਖਤਮ ਕਰਨਾ ਅਤੇ ਪ੍ਰਸ਼ਾਸਨ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣਾ ਹੈ। ਪੰਜਾਬ ਪਹਿਲਾਂ ਹੀ ਲਗਭਗ 1.78 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰ ਚੁੱਕਾ ਹੈ, ਜਿਸ ਨਾਲ ਲਗਭਗ ਛੇ ਲੱਖ ਲੋਕਾਂ ਲਈ ਰੁਜ਼ਗਾਰ ਪੈਦਾ ਹੋਵੇਗਾ। ਇਹ ਨਿਵੇਸ਼ ਉਦਯੋਗਪਤੀਆਂ ਦੇ ਪੰਜਾਬ ਪ੍ਰਤੀ ਵੱਧ ਰਹੇ ਵਿਸ਼ਵਾਸ਼ ਨੂੰ ਦਰਸਾਉਂਦਾ ਹੈ ਅਤੇ ਪੰਜਾਬ ਵੀ ਉਦਯੋਗਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ।”

ਜਪਾਨ ਵਿੱਚ ਸੂਬਾ ਸਰਕਾਰ ਦੀਆਂ ਗਤੀਵਿਧੀਆਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਡਾ ਜਪਾਨ ਦੌਰਾ ਮਹਿਜ਼ ਇੱਕ ਵਿਦੇਸ਼ੀ ਦੌਰਾ ਨਹੀਂ ਸੀ ਸਗੋਂ ਇਸ ਦਾ ਉਦੇਸ਼ ਪੰਜਾਬ ਵਿੱਚ ਨਿਵੇਸ਼, ਤਕਨਾਲੋਜੀ, ਹੁਨਰ ਅਤੇ ਵਿਸ਼ਵਵਿਆਪੀ ਮੌਕੇ ਆਕਰਸ਼ਿਤ ਕਰਨਾ ਸੀ। ਅਸੀਂ ਟੋਕੀਓ, ਨਾਗੋਆ ਅਤੇ ਓਸਾਕਾ ਵਿੱਚ ਪ੍ਰਮੁੱਖ ਜਪਾਨੀ ਕੰਪਨੀਆਂ ਅਤੇ ਸੰਸਥਾਵਾਂ ਨਾਲ ਗੱਲਬਾਤ ਕੀਤੀ ਅਤੇ ਅੱਜ ਦਾ ਇਹ ਪ੍ਰੋਜੈਕਟ ਉਸ ਮਿਸ਼ਨ ਦੇ ਸਭ ਤੋਂ ਮਹੱਤਵਪੂਰਨ ਨਤੀਜਿਆਂ ਵਿੱਚੋਂ ਇੱਕ ਹੈ। ਪੰਜਾਬ ਸਰਕਾਰ ਇਸ ਪ੍ਰੋਜੈਕਟ ਨੂੰ ਸਮੇਂ ਸਿਰ ਪੂਰਾ ਕਰਨ ਲਈ ਵਰਧਮਾਨ ਅਤੇ ਆਈਚੀ ਸਟੀਲ ਨੂੰ ਪੂਰਾ ਸਹਿਯੋਗ ਦੇਵੇਗੀ।”

ਪੰਜਾਬ ਦੇ ਉਦਯੋਗਿਕ ਮਾਹੌਲ ਵਿੱਚ ਆਈ ਪ੍ਰਗਤੀਸ਼ੀਲ ਤਬਦੀਲੀ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਸਦਕਾ ਪਿਛਲੇ ਚਾਰ ਸਾਲਾਂ ਦੌਰਾਨ ਦੂਜੇ ਰਾਜਾਂ ਤੋਂ ਕਈ ਉਦਯੋਗਾਂ ਨੇ ਆਪਣੇ ਕਾਰੋਬਾਰ ਪੰਜਾਬ ਵਿੱਚ ਤਬਦੀਲ ਕੀਤੇ ਹਨ। ਸਾਨੂੰ ਇੱਕ ਅਜਿਹਾ ਸਿਸਟਮ ਵਿਰਾਸਤ ਵਿੱਚ ਮਿਲਿਆ ਸੀ ਜਿੱਥੇ ਪਿਛਲੀਆਂ ਸਰਕਾਰਾਂ ਵੇਲੇ ਫਿਰੌਤੀ ਅਤੇ ਹਿੱਸੇਦਾਰੀ ਸਿਸਟਮ ਤੋਂ ਤੰਗ ਆ ਕੇ ਉਦਯੋਗ ਪੰਜਾਬ ਤੋਂ ਭੱਜ ਰਹੇ ਸਨ। ਨਿਰੰਤਰ ਯਤਨਾਂ ਰਾਹੀਂ, ਅਸੀਂ ਉਦਯੋਗਾਂ ਦਾ ਵਿਸ਼ਵਾਸ ਬਹਾਲ ਕੀਤਾ ਹੈ ਅਤੇ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣਾਇਆ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਉਹ ਦਿਨ ਬੀਤ ਚੁੱਕੇ ਹਨ ਜਦੋਂ ਨਿਵੇਸ਼ਕਾਂ ‘ਤੇ ਅਣਉਚਿਤ ਲਾਭਾਂ ਜਾਂ ਉਨ੍ਹਾਂ ਦੇ ਉੱਦਮਾਂ ਵਿੱਚ ਹਿੱਸੇਦਾਰੀ ਲਈ ਦਬਾਅ ਪਾਇਆ ਜਾਂਦਾ ਸੀ। ਅੱਜ ਪੰਜਾਬ ਸਰਕਾਰ ਸਿਰਫ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕਰਦੀ ਹੈ। ਟਾਟਾ ਸਟੀਲ ਨੇ ਪਹਿਲਾਂ ਹੀ 3,200 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਵਿੱਚ ਜਮਸ਼ੇਦਪੁਰ ਤੋਂ ਬਾਅਦ ਆਪਣਾ ਦੂਜਾ ਸਭ ਤੋਂ ਵੱਡਾ ਪਲਾਂਟ ਸਥਾਪਿਤ ਕੀਤਾ ਹੈ। ਇਹ ਵੀ ਬਹੁਤ ਮਾਣ ਵਾਲੀ ਗੱਲ ਹੈ ਕਿ ਸਨਾਤਨ ਟੈਕਸਟਾਈਲ, ਨੇਸਲੇ, ਕਲਾਸ, ਫ੍ਰੋਇਡਨਬਰਗ, ਕਾਰਗਿਲ, ਵਰਬੀਓ ਅਤੇ ਡੈਨੋਨ ਵਰਗੀਆਂ ਮੋਹਰੀ ਕੰਪਨੀਆਂ ਨੇ ਸੂਬੇ ਵਿੱਚ ਆਪਣਾ ਕਾਰੋਬਾਰ ਸ਼ੁਰੂ ਕਰ ਦਿੱਤਾ ਹੈ।”

ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡਾ ਉਦੇਸ਼ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨਾ ਹੈ ਤਾਂ ਜੋ ਨਸ਼ਿਆਂ ਦੀ ਲਾਹਨਤ ਤੋਂ ਦੂਰ ਰਹਿਣ। ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ ਅਤੇ ਬੇਰੋਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ। ਇਸ ਲਈ ਪੰਜਾਬ ਸਰਕਾਰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿ ਸਾਡੇ ਨੌਜਵਾਨ ਸਨਮਾਨਜਨਕ ਨੌਕਰੀਆਂ ਰਾਹੀਂ ਇੱਕ ਖੁਸ਼ਹਾਲ ਭਵਿੱਖ ਦਾ ਨਿਰਮਾਣ ਕਰਨ।”

 

ਅੱਤ ਦੀ ਗਰਮੀ ਅਤੇ ਲੂ ਦੇ ਮੌਸਮ ਵਿੱਚ ਸੱਤੂ ਸਰੀਰ ਲਈ ਕਿਸੇ ਰਾਮਬਾਣ ਜਾਂ ਵਰਦਾਨ ਤੋਂ ਘੱਟ ਨਹੀਂ ਹੈ

ਅੱਤ ਦੀ ਗਰਮੀ ਅਤੇ ਲੂ ਦੇ ਮੌਸਮ ਵਿੱਚ ਸੱਤੂ ਸਰੀਰ ਲਈ ਕਿਸੇ ਰਾਮਬਾਣ ਜਾਂ ਵਰਦਾਨ ਤੋਂ ਘੱਟ ਨਹੀਂ ਹੈ। ਇਸਨੂੰ ਸਾਡਾ ਰਵਾਇਤੀ ‘ਸੁਪਰਫੂਡ’ ਵੀ ਕਿਹਾ ਜਾ ਸਕਦਾ ਹੈ। ਭਿਆਨਕ ਗਰਮੀ ਦੇ ਮੌਸਮ ਵਿੱਚ ‘ਸੱਤੂ’ ਦੀ ਵਰਤੋਂ ਸਰੀਰ ਲਈ ਇੱਕ ਵਰਦਾਨ ਵਾਂਗ ਕੰਮ ਕਰਦੀ ਹੈ।

ਗਰਮੀਆਂ ਦੇ ਦਿਨਾਂ ਵਿੱਚ ਸੱਤੂ ਪੀਣ ਨਾਲ ਸਰੀਰ ਨੂੰ ਕਈ ਸ਼ਾਨਦਾਰ ਫਾਇਦੇ ਮਿਲਦੇ ਹਨ:

1. ਲੂ (Heat Wave) ਅਤੇ ਫ਼ਾਸਟ ਡੀਹਾਈਡ੍ਰੇਸ਼ਨ ਤੋਂ ਬਚਾਅ

ਸੱਤੂ ਦੀ ਤਾਸੀਰ ਬਹੁਤ ਠੰਢੀ ਹੁੰਦੀ ਹੈ। ਇਸਦਾ ਸ਼ਰਬਤ ਪੀਣ ਨਾਲ ਸਰੀਰ ਦਾ ਅੰਦਰੂਨੀ ਤਾਪਮਾਨ ਕੰਟਰੋਲ ਵਿੱਚ ਰਹਿੰਦਾ ਹੈ ਅਤੇ ਭਿਆਨਕ ਗਰਮੀ ਵਿੱਚ ਲੂ ਲੱਗਣ ਦਾ ਖ਼ਤਰਾ ਬਹੁਤ ਘੱਟ ਜਾਂਦਾ ਹੈ।

2. ਤੁਰੰਤ ਊਰਜਾ (Instant Energy)

ਸੱਤੂ ਵਿੱਚ ਕਾਰਬੋਹਾਈਡ੍ਰੇਟਸ ਅਤੇ ਪ੍ਰੋਟੀਨ ਭਰਪੂਰ ਮਾਤਰਾ ਵਿੱਚ ਹੁੰਦੇ ਹਨ। ਗਰਮੀ ਕਰਕੇ ਜਦੋਂ ਸਰੀਰ ਥਕਾਵਟ ਅਤੇ ਸੁਸਤੀ ਮਹਿਸੂਸ ਕਰਦਾ ਹੈ, ਤਾਂ ਸੱਤੂ ਦਾ ਇੱਕ ਗਲਾਸ ਤੁਰੰਤ ਤਾਜ਼ਗੀ ਅਤੇ ਐਨਰਜੀ ਦਿੰਦਾ ਹੈ।

3. ਪਾਚਨ ਪ੍ਰਣਾਲੀ ਲਈ ਲਾਹੇਵੰਦ

ਸੱਤੂ ਵਿੱਚ ਫਾਈਬਰ ਦੀ ਮਾਤਰਾ ਕਾਫ਼ੀ ਜ਼ਿਆਦਾ ਹੁੰਦੀ ਹੈ। ਇਹ ਕਬਜ਼, ਐਸਿਡਿਟੀ ਅਤੇ ਪੇਟ ਦੀ ਜਲਨ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਕੇ ਹਾਜ਼ਮੇ ਨੂੰ ਦਰੁਸਤ ਰੱਖਦਾ ਹੈ।

4. ਇਲੈਕਟ੍ਰੋਲਾਈਟਸ ਦਾ ਸੰਤੁਲਨ

ਗਰਮੀ ਵਿੱਚ ਮੁੜ੍ਹਕੇ (ਪਸੀਨੇ) ਰਾਹੀਂ ਸਰੀਰ ਵਿੱਚੋਂ ਲੂਣ ਅਤੇ ਪਾਣੀ ਬਾਹਰ ਨਿਕਲ ਜਾਂਦਾ ਹੈ। ਸੱਤੂ ਵਿੱਚ ਥੋੜ੍ਹਾ ਜਿਹਾ ਭੁੰਨਿਆ ਜੀਰਾ, ਕਾਲਾ ਲੂਣ ਅਤੇ ਨਿੰਬੂ ਦਾ ਰਸ ਮਿਲਾ ਕੇ ਪੀਣ ਨਾਲ ਸਰੀਰ ਵਿੱਚ ਇਲੈਕਟ੍ਰੋਲਾਈਟਸ ਦਾ ਸੰਤੁਲਨ ਤੁਰੰਤ ਬਣ ਜਾਂਦਾ ਹੈ।

ਸੱਤੂ ਬਣਾਉਣ ਦਾ ਸਭ ਤੋਂ ਵਧੀਆ ਤਰੀਕਾ:

ਨਮਕੀਨ ਸ਼ਰਬਤ: 2-3 ਚਮਚ ਸੱਤੂ + ਠੰਡਾ ਪਾਣੀ + ਕਾਲਾ ਲੂਣ + ਭੁੰਨਿਆ ਜੀਰਾ ਪਾਊਡਰ ਨਿੰਬੂ ਦਾ ਰਸ (ਸੁਆਦ ਲਈ ਬਾਰੀਕ ਕੱਟਿਆ ਧਨੀਆ ਵੀ ਪਾ ਸਕਦੇ ਹੋ)।

ਮਿੱਠਾ ਸ਼ਰਬਤ: 2-3 ਚਮਚ ਸੱਤੂ + ਠੰਡਾ ਪਾਣੀ + ਗੁੜ ਜਾਂ ਦੇਸੀ ਖੰਡ।

ਮੈਟਾ ਇੱਕ ਨਵੇਂ ਫੀਚਰ ਦੀ ਟੈਸਟਿੰਗ ਕਰ ਰਹੀ ਹੈ,ਯੂਜ਼ਰ Facebook ਐਪ ਖੋਲ੍ਹੇਗਾ,ਫੁੱਲ-ਸਕ੍ਰੀਨ ਵੀਡੀਓ ਫੀਡ ਨਜ਼ਰ ਆਵੇਗੀ

ਮੈਟਾ ਇੱਕ ਨਵੇਂ ਫੀਚਰ ਦੀ ਟੈਸਟਿੰਗ ਕਰ ਰਹੀ ਹੈ, ਜਿਸ ਦੇ ਆਉਣ ਤੋਂ ਬਾਅਦ ਜਿਵੇਂ ਹੀ ਯੂਜ਼ਰ Facebook ਐਪ ਖੋਲ੍ਹੇਗਾ, ਉਸ ਨੂੰ ਫੁੱਲ-ਸਕ੍ਰੀਨ ਵੀਡੀਓ ਫੀਡ ਨਜ਼ਰ ਆਵੇਗੀ,ਮੈਟਾ (Meta) ਨੇ ਹਾਲ ਹੀ ਵਿੱਚ ਐਲਾਨ ਕੀਤਾ ਹੈ ਕਿ ਉਹ Facebook ਐਪ ‘ਚ ਇੱਕ ਵੱਡਾ ਬਦਲਾਅ ਟੈਸਟ ਕਰ ਰਹੀ ਹੈ, ਜਿਸ ਨਾਲ ਐਪ ਖੋਲ੍ਹਦਿਆਂ ਹੀ ਯੂਜ਼ਰਸ ਨੂੰ ਟਿੱਕਟੌਕ (TikTok) ਜਾਂ ਇੰਸਟਾਗ੍ਰਾਮ ਰੀਲਜ਼ (Instagram Reels) ਵਾਂਗ ਫੁੱਲ-ਸਕ੍ਰੀਨ ਵਰਟੀਕਲ ਵੀਡੀਓ ਫੀਡ (Full-screen Video Feed) ਨਜ਼ਰ ਆਵੇਗੀ।

ਇਸ ਨਵੇਂ ਅਪਡੇਟ ਅਤੇ ਟੈਸਟ ਨਾਲ ਜੁੜੀਆਂ ਮੁੱਖ ਗੱਲਾਂ:

ਵੀਡੀਓ-ਫਰਸਟ ਅਪ੍ਰੋਚ (Video-First Approach): ਐਪ ਖੋਲ੍ਹਣ ‘ਤੇ ਸਭ ਤੋਂ ਪਹਿਲਾਂ ਵੀਡੀਓਜ਼ ਚੱਲਣਗੀਆਂ। ਮੈਟਾ ਦਾ ਮਕਸਦ ਯੂਜ਼ਰਸ ਦਾ ਧਿਆਨ ਵੀਡੀਓ ਕੰਟੈਂਟ ਵੱਲ ਵਧਾਉਣਾ ਹੈ।

ਕਲਾਸਿਕ ਫੀਡ (Classic Feed): ਪੁਰਾਣੀ ਟੈਕਸਟ ਅਤੇ ਫੋਟੋਆਂ ਵਾਲੀ ਹੋਮ ਫੀਡ ਨੂੰ ਖ਼ਤਮ ਨਹੀਂ ਕੀਤਾ ਜਾ ਰਿਹਾ, ਸਗੋਂ ਉਸ ਨੂੰ ਇੱਕ ਦੂਜੇ ਟੈਬ (Second Tab) ਵਿੱਚ ਭੇਜਿਆ ਜਾ ਰਿਹਾ ਹੈ। ਯੂਜ਼ਰਸ ਚਾਹੁਣ ਤਾਂ ਇੱਕ ਟੈਪ ਨਾਲ ਪੁਰਾਣੀ ਫੀਡ ‘ਤੇ ਜਾ ਸਕਣਗੇ।  

ਆਪਟ-ਆਊਟ ਦੀ ਸੁਵਿਧਾ: ਟੈਸਟਿੰਗ ਦੌਰਾਨ ਜਿਨ੍ਹਾਂ ਯੂਜ਼ਰਸ ਨੂੰ ਇਹ ਨਵਾਂ ਲੇਆਊਟ ਮਿਲੇਗਾ, ਉਹ ਇਸ ਤੋਂ ਬਾਹਰ (Opt-out) ਵੀ ਹੋ ਸਕਦੇ ਹਨ ਅਤੇ ਪੁਰਾਣੇ ਲੇਆਊਟ ‘ਤੇ ਵਾਪਸ ਜਾ ਸਕਦੇ ਹਨ।

ਸ਼ੁਰੂਆਤੀ ਰੋਲਆਊਟ: ਇਹ ਟੈਸਟ ਫਿਲਹਾਲ ਕੁਝ ਚੋਣਵੇਂ ਦੇਸ਼ਾਂ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈਇਹ ਕਦਮ ਮੈਟਾ ਦੀ ਵੀਡੀਓ ਕ੍ਰਿਏਟਰਾਂ ਅਤੇ ਸ਼ਾਰਟ-ਫਾਰਮ ਵੀਡੀਓਜ਼ (Reels) ਨੂੰ ਹੋਰ ਵਧਾਵਾ ਦੇਣ ਦੀ ਰਣਨੀਤੀ ਦਾ ਹਿੱਸਾ ਹੈ।

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਹ ਅਹਿਮ ਮੁਲਾਕਾਤ ਕੀਤੀ। ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪੰਜਾਬ ਨੂੰ ਡਬਲ ਇੰਜਣ ਦੀ ਲੋੜ ਹੈ।

ਅਸੀਂ ਪੰਜਾਬ ਨੂੰ ਅੱਗੇ ਲੈ ਜਾਵਾਂਗੇ। ਅਸੀਂ ਪੰਜਾਬ ਦੇ ਕਿਸਾਨਾਂ ਤੋਂ ਲੈ ਕੇ ਗੈਂਗਸਟਰਾਂ ਤੱਕ ਦੇ ਮੁੱਦਿਆਂ ‘ਤੇ ਚਰਚਾ ਕੀਤੀ। ਅਸੀਂ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ‘ਤੇ ਚਰਚਾ ਕੀਤੀ। ਪਹਿਲਾਂ ਗ੍ਰਹਿ ਮੰਤਰੀ ਆਏ, ਫਿਰ ਪ੍ਰਧਾਨ ਮੰਤਰੀ ਆਏ, ਫਿਰ ਨਿਤਿਨ ਨਬੀਨ ਆਏ ਅਤੇ ਹੁਣ ਪ੍ਰਧਾਨ ਮੰਤਰੀ ਦੁਬਾਰਾ ਆਉਣਗੇ।”

ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਪੰਜਾਬ ਨਾਲ ਜੁੜੇ ਕਈ ਪ੍ਰਮੁੱਖ ਤੇ ਸੰਵੇਦਨਸ਼ੀਲ ਮੁੱਦਿਆਂ ‘ਤੇ ਪ੍ਰਧਾਨ ਮੰਤਰੀ ਨਾਲ ਵਿਸਥਾਰ ਨਾਲ ਚਰਚਾ ਕੀਤੀ:  

ਸੂਬੇ ਦਾ ਵਿਕਾਸ ਤੇ ਬੁਨਿਆਦੀ ਢਾਂਚਾ: ਪੰਜਾਬ ਵਿੱਚ ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ, ਨਵੇਂ ਪ੍ਰੋਜੈਕਟਾਂ ਅਤੇ ਆਰਥਿਕ ਸੁਧਾਰਾਂ ਬਾਰੇ ਗੱਲਬਾਤ ਹੋਈ।  

ਅਮਨ-ਕਾਨੂੰਨ ਦੀ ਸਥਿਤੀ: ਸੂਬੇ ਵਿੱਚ ਵਧ ਰਹੇ ਨਸ਼ੇ, ਗੈਂਗਸਟਰਵਾਦ ਅਤੇ ਫਿਰੌਤੀ ਵਰਗੇ ਗੰਭੀਰ ਮੁੱਦਿਆਂ ‘ਤੇ ਚਰਚਾ ਕੀਤੀ ਗਈ।  

ਕਿਸਾਨੀ ਮੁੱਦੇ: ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਫਸਲੀ ਵਿਭਿੰਨਤਾ (crop diversification) ਬਾਰੇ ਕੇਂਦਰ ਸਰਕਾਰ ਦੇ ਸਹਿਯੋਗ ‘ਤੇ ਵੀ ਚਰਚਾ ਹੋਈ।  

ਅਮਰੀਕਾ ਅਤੇ ਈਰਾਨ ਵੱਲੋਂ ਲਗਾਤਾਰ ਫੌਜੀ ਹਮਲਾ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ਐਤਵਾਰ ਨੂੰ ਡਿੱਗ ਗਈਆਂ

ਅਮਰੀਕਾ ਅਤੇ ਈਰਾਨ ਵੱਲੋਂ ਲਗਾਤਾਰ ਦੂਜੇ ਦਿਨ ਫਾਰਸ ਦੀ ਖਾੜੀ ਵਿੱਚ ਫੌਜੀ ਹਮਲਾ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ਐਤਵਾਰ ਨੂੰ ਡਿੱਗ ਗਈਆਂ,ਅਮਰੀਕਾ ਅਤੇ ਈਰਾਨ ਵੱਲੋਂ ਫਾਰਸ ਦੀ ਖਾੜੀ (Persian Gulf) ਅਤੇ ਹੋਰਮੁਜ਼ ਦੀ ਸਟਰੇਟ (Strait of Hormuz) ਦੇ ਖੇਤਰ ਵਿੱਚ ਇੱਕ-ਦੂਜੇ ਉੱਤੇ ਫੌਜੀ ਹਮਲੇ ਰੋਕਣ (pause ਕਰਨ) ਤੋਂ ਬਾਅਦ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ।

ਮੁੱਖ ਬਿੰਦੂ ਅਤੇ ਅੰਕੜੇ

ਕੀਮਤਾਂ ਵਿੱਚ ਗਿਰਾਵਟ: ਕੱਚੇ ਤੇਲ (Brent Crude) ਦੀਆਂ ਕੀਮਤਾਂ ਵਿੱਚ ਲਗਭਗ 5% ਤੋਂ 7% ਤੱਕ ਦੀ ਕਮੀ ਆਈ ਹੈ।  

ਮੌਜੂਦਾ ਰੇਟ: ਬ੍ਰੈਂਟ ਕਰੂਡ ਦੀ ਕੀਮਤ $90-91 ਪ੍ਰਤੀ ਬੈਰਲ ਦੇ ਆਸ-ਪਾਸ ਆ ਗਈ ਹੈ, ਜੋ ਕਿ ਇਸ ਤੋਂ ਪਹਿਲਾਂ $100 ਪ੍ਰਤੀ ਬੈਰਲ ਨੂੰ ਪਾਰ ਕਰ ਗਈ ਸੀ।

WTI ਕੱਚਾ ਤੇਲ: ਅਮਰੀਕੀ ਡਬਲਯੂ.ਟੀ.ਆਈ. (WTI) ਵੀ ਡਿੱਗ ਕੇ ਲਗਭਗ $84.64 ਪ੍ਰਤੀ ਬੈਰਲ ‘ਤੇ ਆ ਗਿਆ ਹੈ। 

ਕੀਮਤਾਂ ਡਿੱਗਣ ਦੇ ਮੁੱਖ ਕਾਰਨ  

ਹਮਲਿਆਂ ‘ਤੇ ਵਿਰਾਮ (Pause in Strikes): ਵੀਕਐਂਡ (ਸ਼ਨੀਵਾਰ ਅਤੇ ਐਤਵਾਰ) ਦੌਰਾਨ ਦੋਵਾਂ ਦੇਸ਼ਾਂ ਵੱਲੋਂ ਕੋਈ ਨਵਾਂ ਹਵਾਈ ਜਾਂ ਫੌਜੀ ਹਮਲਾ ਨਹੀਂ ਕੀਤਾ ਗਿਆ, ਜਿਸ ਨਾਲ ਬਾਜ਼ਾਰ ਵਿੱਚ ਤਣਾਅ ਕੁਝ ਘਟਿਆ ਹੈ।  

ਕੂਟਨੀਤਕ ਯਤਨ (Diplomatic Talks): ਦੋਵਾਂ ਦੇਸ਼ਾਂ ਵਿਚਾਲੇ ਵਿਚੋਲਿਆਂ ਰਾਹੀਂ ਗੱਲਬਾਤ ਨੂੰ ਮੌਕਾ ਦੇਣ ਲਈ ਇਹ ਰੋਕ ਲਗਾਈ ਗਈ ਹੈ, जिससे ਹੋਰਮੁਜ਼ ਜਲਡਮਰੂਮੱਧ (Strait of Hormuz) ਰਾਹੀਂ ਤੇਲ ਦੀ ਸਪਲਾਈ ਬਹਾਲ ਹੋਣ ਦੀ ਉਮੀਦ ਜਾਗੀ ਹੈ।  

ਸਪਲਾਈ ਦੀ ਚਿੰਤਾ ਘਟਣਾ: ਪਿਛਲੇ ਹਫ਼ਤੇ ਲਗਾਤਾਰ ਹੋ ਰਹੇ ਹਮਲਿਆਂ ਕਾਰਨ ਤੇਲ ਸਪਲਾਈ ਠੱਪ ਹੋਣ ਦਾ ਡਰ ਸੀ, ਜਿਸ ਨਾਲ ਕੀਮਤਾਂ 10% ਤੱਕ ਉਛਲ ਗਈਆਂ ਸਨ। ਹੁਣ ਵਿਰਾਮ ਕਾਰਨ ਬਾਜ਼ਾਰ ਨੂੰ ਰਾਹਤ ਮਿਲੀ ਹੈ।  

ਮਾਹਰਾਂ ਦੀ ਰਾਏ: ਹਾਲਾਂਕਿ ਕੀਮਤਾਂ ਘਟੀਆਂ ਹਨ, ਪਰ ਮਾਹਰਾਂ ਦਾ ਮੰਨਣਾ ਹੈ ਕਿ ਜਦੋਂ ਤੱਕ ਹੋਰਮੁਜ਼ ਰਾਹੀਂ ਜਹਾਜ਼ਾਂ ਦੀ ਆਵਾਜਾਈ ਪੂਰੀ ਤਰ੍ਹਾਂ ਆਮ ਵਰਗੀ ਨਹੀਂ ਹੋ ਜਾਂਦੀ, ਉਦੋਂ ਤੱਕ ਬਾਜ਼ਾਰ ਵਿੱਚ ਉਤਾਰ-ਚੜ੍ਹਾਅ ਬਣਿਆ ਰਹਿ ਸਕਦਾ ਹੈ।