EducationLatest NewsPoliticsPunjab

ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਦੱਸਦਿਆਂ ਕੀਤਾ ਸਵਾਗਤ

*ਚੰਡੀਗੜ੍ਹ; 25 ਜੁਲਾਈ,2026*        ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ…

Latest NewsPunjab

ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲੋਕਤੰਤਰ ਦੀ ਸਭ ਤੋਂ ਵੱਡੀ ਜਿੱਤ, ਪੂਰੇ ਦੇਸ਼ ਨੂੰ ਵਧਾਈ- ਕੇਜਰੀਵਾਲ

ਨਵੀਂ ਦਿੱਲੀ, 25 ਜੁਲਾਈ-     ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ…

ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਦੱਸਦਿਆਂ ਕੀਤਾ ਸਵਾਗਤ

*ਚੰਡੀਗੜ੍ਹ; 25 ਜੁਲਾਈ,2026*        ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦਾ ਸਵਾਗਤ ਕੀਤਾ ਹੈ। ਪਾਰਟੀ ਨੇ ਇਸ ਨੂੰ ਲੱਖਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਇਤਿਹਾਸਕ ਜਿੱਤ ਦੱਸਿਆ, ਜੋ ਪੇਪਰ ਲੀਕ, ਪ੍ਰੀਖਿਆਵਾਂ ਵਿੱਚ ਗੜਬੜੀਆਂ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਖਿਲਾਫ ਲਗਾਤਾਰ ਲੜਾਈ ਲੜ ਰਹੇ ਸਨ।

ਇਸ ਤੋਂ ਪਹਿਲਾਂ ਦਿਨ ਵੇਲੇ, ਆਪ ਨੇ ਕੇਂਦਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਖਿਲਾਫ ਪੂਰੇ ਪੰਜਾਬ ਵਿੱਚ ‘ਥਾਲੀ ਵਜਾਓ, ਤਾਨਾਸ਼ਾਹ ਭਗਾਓ’ ਦੇ ਰਾਜ ਵਿਆਪੀ ਧਰਨੇ-ਪ੍ਰਦਰਸ਼ਨ ਆਯੋਜਿਤ ਕੀਤੇ। ਆਪ ਦੇ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ, ਅਹੁਦੇਦਾਰਾਂ ਅਤੇ ਹਜ਼ਾਰਾਂ ਪਾਰਟੀ ਵਰਕਰਾਂ ਨੇ ਹਰ ਜ਼ਿਲ੍ਹੇ ਵਿੱਚ ਸੜਕਾਂ ‘ਤੇ ਉਤਰ ਕੇ ਵਿਦਿਆਰਥੀਆਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਬਾਰ-ਬਾਰ ਹੁੰਦੇ ਪੇਪਰ ਲੀਕ ਅਤੇ ਦੇਸ਼ ਦੀ ਭਰਤੀ ਤੇ ਸਿੱਖਿਆ ਪ੍ਰਣਾਲੀ ਦੇ ਢਹਿ-ਢੇਰੀ ਹੋਣ ‘ਤੇ ਕੇਂਦਰ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ।

ਧਰਮੇਂਦਰ ਪ੍ਰਧਾਨ ਦੇ ਅਸਤੀਫੇ ‘ਤੇ ਆਪ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਧਰਮੇਂਦਰ ਪ੍ਰਧਾਨ ਦਾ ਅਸਤੀਫਾ ਨੌਜਵਾਨ ਸ਼ਕਤੀ ਦੀ ਇੱਕ ਵੱਡੀ ਮਿਸਾਲ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਇਸ ਨੂੰ ਜਲਦ ਤੋਂ ਜਲਦ ਸਵੀਕਾਰ ਕਰਨਾ ਚਾਹੀਦਾ ਹੈ। ਆਖਰਕਾਰ, ਭਾਜਪਾ ਨੌਜਵਾਨਾਂ ਦੀ ਜ਼ਿੱਦ ਅੱਗੇ ਝੁਕ ਗਈ ਹੈ। ਉਮੀਦ ਹੈ ਕਿ ਇਸ ਨਾਲ ਸਿੱਖਿਆ ਪ੍ਰਣਾਲੀ ਦਾ ਪੁਨਰਗਠਨ, ਪੇਪਰ ਲੀਕ ਦੀ ਸਮੱਸਿਆ ਦਾ ਹੱਲ ਵਰਗੇ ਵਿਦਿਆਰਥੀਆਂ ਲਈ ਵੱਡੇ ਸੁਧਾਰ ਅਤੇ ਵਿਆਪਕ ਬਦਲਾਅ ਹੋਣਗੇ ਇਨਕਲਾਬ ਜ਼ਿੰਦਾਬਾਦ।”

ਇਸ ਦੌਰਾਨ, ਆਪ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਇਸ ਅਸਤੀਫੇ ਨੂੰ ਕਰੋੜਾਂ ਵਿਦਿਆਰਥੀਆਂ, ਨੌਜਵਾਨਾਂ ਅਤੇ ਲੋਕਤੰਤਰ ਤੇ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦੇ ਅਧਿਕਾਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਨਾਗਰਿਕ ਦੀ ਇੱਕ ਇਤਿਹਾਸਕ ਜਿੱਤ ਕਰਾਰ ਦਿੱਤਾ।

ਆਪ ਸੰਸਦ ਮੈਂਬਰ ਨੇ ਪੁਲਿਸ ਦੀਆਂ ਕਾਰਵਾਈਆਂ ਅਤੇ ਧੱਕੇਸ਼ਾਹੀ ਦਾ ਸਾਹਮਣਾ ਕਰਨ ਦੇ ਬਾਵਜੂਦ ਅੰਦੋਲਨ ਦੀ ਅਗਵਾਈ ਕਰਨ ਵਾਲੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ, “ਭਾਜਪਾ ਸਰਕਾਰ ਨੇ ਲੋਕਤੰਤਰੀ ਅੰਦੋਲਨ ਨੂੰ ਦਬਾਉਣ ਲਈ ਹਰ ਸੰਭਵ ਹਥਕੰਡਾ ਅਪਣਾਇਆ, ਪਰ ਵਿਦਿਆਰਥੀਆਂ ਦੇ ਹੌਸਲੇ ਅਤੇ ਏਕਤਾ ਨੇ ਆਖਰਕਾਰ ਕੇਂਦਰ ਨੂੰ ਪਿੱਛੇ ਹਟਣ ਲਈ ਮਜਬੂਰ ਕਰ ਦਿੱਤਾ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ‘ਤੇ ਲਾਠੀਚਾਰਜ ਕੀਤਾ ਗਿਆ, ਕਈਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ, ਅਤੇ ਇੱਥੋਂ ਤੱਕ ਕਿ ਪ੍ਰਦਰਸ਼ਨਕਾਰੀਆਂ ਦੇ ਖਾਣ-ਪੀਣ ਦੇ ਪ੍ਰਬੰਧਾਂ ਵਿੱਚ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ। ਇਹਨਾਂ ਸਾਰੀਆਂ ਔਕੜਾਂ ਦੇ ਬਾਵਜੂਦ, ਵਿਦਿਆਰਥੀ ਇੱਕਜੁੱਟ ਰਹੇ ਅਤੇ ਸਰਕਾਰ ਨੂੰ ਕਾਰਵਾਈ ਕਰਨ ਲਈ ਮਜਬੂਰ ਹੋਣ ਤੱਕ ਆਪਣਾ ਸ਼ਾਂਤਮਈ ਸੰਘਰਸ਼ ਜਾਰੀ ਰੱਖਿਆ।”

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਅਸਤੀਫ਼ਾ ਹੀ ਕਾਫ਼ੀ ਨਹੀਂ ਹੋਵੇਗਾ। ਉਨ੍ਹਾਂ ਪਾਰਦਰਸ਼ਤਾ, ਜਵਾਬਦੇਹੀ ਨਿਸ਼ਚਿਤ ਕਰਨ ਅਤੇ ਪੇਪਰ ਲੀਕ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਦੇਸ਼ ਦੀ ਪ੍ਰੀਖਿਆ ਅਤੇ ਭਰਤੀ ਪ੍ਰਣਾਲੀ ਦੇ ਮੁਕੰਮਲ ਸੁਧਾਰ ਦੀ ਮੰਗ ਕੀਤੀ, ਜਿਸ ਨੇ ਲੱਖਾਂ ਨੌਜਵਾਨਾਂ ਦੇ ਭਵਿੱਖ ਅਤੇ ਉਮੀਦਾਂ ਨੂੰ ਠੇਸ ਪਹੁੰਚਾਈ ਹੈ।

ਮਾਲਵਿੰਦਰ ਸਿੰਘ ਕੰਗ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਤਾਨਾਸ਼ਾਹੀ ਰਵੱਈਆ ਅਪਣਾਉਣ ਵਿਰੁੱਧ ਚੇਤਾਵਨੀ ਵੀ ਦਿੱਤੀ। ਉਨ੍ਹਾਂ ਕਿਹਾ, ”ਜੇਕਰ ਕੇਂਦਰ ਸਰਕਾਰ ਵਿਦਿਆਰਥੀਆਂ, ਕਿਸਾਨਾਂ, ਮੁਲਾਜ਼ਮਾਂ ਅਤੇ ਸਮਾਜ ਦੇ ਹੋਰ ਵਰਗਾਂ ਦੀ ਆਵਾਜ਼ ਨੂੰ ਅਣਗੌਲਿਆ ਕਰਦੀ ਰਹੀ, ਤਾਂ ਲੋਕ ਲੋਕਤੰਤਰ ਦੀ ਰਾਖੀ ਅਤੇ ਆਪਣੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਇੱਕ ਵਾਰ ਫਿਰ ਸੜਕਾਂ ‘ਤੇ ਉਤਰਨਗੇ।”

ਵਿਦਿਆਰਥੀਆਂ ਅਤੇ ਨੌਜਵਾਨਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਆਪ ਨੇ ਕਿਹਾ ਕਿ ਜਦੋਂ ਤੱਕ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਪਾਰਦਰਸ਼ੀ, ਨਿਰਪੱਖ ਅਤੇ ਜਵਾਬਦੇਹ ਨਹੀਂ ਬਣਾਇਆ ਜਾਂਦਾ, ਉਹ ਸੜਕਾਂ ਤੋਂ ਲੈ ਕੇ ਸੰਸਦ ਤੱਕ ਉਨ੍ਹਾਂ ਦੇ ਮੁੱਦੇ ਚੁੱਕਦੇ ਰਹਿਣਗੇ। 

ਮਾਲਵਾ ‘ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ; ਗੰਭੀਰ ਬਿਮਾਰੀਆਂ ਦੇ ਇਲਾਜ ਦਾ ਕੇਂਦਰ ਬਣਨ ਲਈ ਤਿਆਰ

ਮੋਗਾ, 25 ਜੁਲਾਈ              ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ ਵਿਖੇ 120 ਬੈੱਡਾਂ ਵਾਲੇ ਅਤਿ-ਆਧੁਨਿਕ ‘ਕੈਪੀਟਲ ਹਸਪਤਾਲ’ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਸਹੂਲਤ ਮਾਲਵਾ ਖੇਤਰ ਵਿੱਚ ਬਿਹਤਰ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਏਗੀ। ਇਸ ਨੂੰ ਮੋਗਾ ਜ਼ਿਲ੍ਹੇ ਦਾ ਪਹਿਲਾ ਨੈਸ਼ਨਲ ਐਕਰੀਡੇਸ਼ਨ ਬੋਰਡ ਫਾਰ ਹਸਪਤਾਲਜ਼ ਐਂਡ ਹੈਲਥਕੇਅਰ ਪ੍ਰੋਵਾਈਡਰਜ਼ (ਐਨ.ਏ.ਬੀ.ਐਚ.)-ਮਾਨਤਾ ਪ੍ਰਾਪਤ ਮਲਟੀ-ਸਪੈਸ਼ਲਿਟੀ ਹਸਪਤਾਲ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਗੰਭੀਰ ਬਿਮਾਰੀਆਂ ਦਾ ਵਿਸ਼ੇਸ਼ ਇਲਾਜ ਮੁਹੱਈਆ ਕਰਵਾਏਗਾ।

ਮੁੱਖ ਮੰਤਰੀ ਨੇ ਦੱਸਿਆ ਕਿ ਯੋਗ ਮਰੀਜ਼ ‘ਮੁੱਖ ਮੰਤਰੀ ਸਿਹਤ ਯੋਜਨਾ’ ਅਤੇ ‘ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ’ ਤਹਿਤ ਕੈਸ਼ਲੇਸ ਇਲਾਜ ਦਾ ਲਾਭ ਲੈ ਸਕਣਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ 1,090 ਆਮ ਆਦਮੀ ਕਲੀਨਿਕਾਂ ਦੇ ਨੈੱਟਵਰਕ ਰਾਹੀਂ ਪੂਰੇ ਸੂਬੇ ਵਿੱਚ ਕਿਫਾਇਤੀ ਸਿਹਤ ਸੇਵਾਵਾਂ ਦਾ ਵਿਸਥਾਰ ਕਰ ਰਹੀ ਹੈ।

ਟਵਿੱਟਰ ‘ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੱਜ ਮੈਂ ਮੋਗਾ ਵਿਖੇ 120 ਬੈੱਡਾਂ ਵਾਲਾ ਅਤਿ-ਆਧੁਨਿਕ ਕੈਪੀਟਲ ਹਸਪਤਾਲ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕੀਤਾ ਹੈ। ਆਧੁਨਿਕ ਡਾਕਟਰੀ ਸਹੂਲਤਾਂ ਨਾਲ ਲੈਸ ਇਹ ਹਸਪਤਾਲ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਮੁਫ਼ਤ ਇਲਾਜ ਵੀ ਪ੍ਰਦਾਨ ਕਰੇਗਾ। ਹੁਣ ਮਾਲਵਾ ਖੇਤਰ ਦੇ ਲੋਕਾਂ ਨੂੰ ਮਿਆਰੀ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਵਿੱਚ ਨਹੀਂ ਜਾਣਾ ਪਵੇਗਾ। ਅਸੀਂ ਹਰ ਪੰਜਾਬੀ ਲਈ ਕਿਫਾਇਤੀ, ਆਧੁਨਿਕ ਅਤੇ ਉੱਚ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੋਈ ਸਿਆਸੀ ਰੈਲੀ ਨਹੀਂ ਹੈ। ਇਹ ਪੂਰੇ ਪੰਜਾਬ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਲਈ ਸਾਡੇ ਨਿਰੰਤਰ ਯਤਨਾਂ ਦਾ ਹਿੱਸਾ ਹੈ। ਸਿੱਖਿਆ ਅਤੇ ਸਿਹਤ ਸੰਭਾਲ ਸਾਡੀ ਸਰਕਾਰ ਦੀਆਂ ਦੋ ਸਭ ਤੋਂ ਵੱਡੀਆਂ ਤਰਜੀਹਾਂ ਹਨ ਕਿਉਂਕਿ ਇਹ ਸਰਬਪੱਖੀ ਵਿਕਾਸ ਦੇ ਸਭ ਤੋਂ ਮਜ਼ਬੂਤ ਥੰਮ੍ਹ ਹਨ।”

ਮੁੱਖ ਮੰਤਰੀ ਨੇ ਕਿਹਾ, “ਡਾਕਟਰਾਂ ਨੂੰ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ। ਸਿਹਤ ਸੰਭਾਲ ਅਤੇ ਸਿੱਖਿਆ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਕਿੱਤੇ ਹਨ। ਬਦਕਿਸਮਤੀ ਨਾਲ ਕੁਝ ਲੋਕ ਇਨ੍ਹਾਂ ਪਵਿੱਤਰ ਕਿੱਤਿਆਂ ਨੂੰ ਬਦਨਾਮ ਕਰ ਰਹੇ ਹਨ, ਪਰ ਸਾਡੀ ਸਰਕਾਰ ਦੋਵਾਂ ਖੇਤਰਾਂ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕਰਨ ਲਈ ਵਚਨਬੱਧ ਹੈ।”

ਨਿੱਜੀ ਮਲਟੀ-ਸਪੈਸ਼ਲਿਟੀ ਹਸਪਤਾਲ ਦੇ ਉਦਘਾਟਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇੱਥੇ ਆਧੁਨਿਕ ਮਸ਼ੀਨਾਂ ਅਤੇ ਤਕਨਾਲੋਜੀ ਨਾਲ ਲੈਸ ਅਜਿਹਾ ਹਸਪਤਾਲ ਬਣਿਆ ਹੈ। ਮਾਹਿਰ ਡਾਕਟਰ ਲੋਕਾਂ ਨੂੰ ਮਿਆਰੀ ਇਲਾਜ ਦੇਣਗੇ। ਜਦੋਂ 2022 ਵਿੱਚ ਸਾਡੀ ਸਰਕਾਰ ਨੇ ਵਾਗਡੋਰ ਸੰਭਾਲੀ ਸੀ ਤਾਂ ਸਕੂਲੀ ਸਿੱਖਿਆ ਵਿੱਚ ਪੰਜਾਬ 27ਵੇਂ ਨੰਬਰ ‘ਤੇ ਸੀ। ਅੱਜ ਨਿਰੰਤਰ ਸੁਧਾਰਾਂ ਅਤੇ ਅਣਥੱਕ ਯਤਨਾਂ ਸਦਕਾ ਪੰਜਾਬ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣ ਕੇ ਉੱਭਰਿਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਸਮਾਂ ਸੀ, ਜਦੋਂ ਸਰਕਾਰੀ ਸਕੂਲ ਸਿਰਫ਼ ਗਰੀਬ ਬੱਚਿਆਂ ਲਈ ਮੰਨੇ ਜਾਂਦੇ ਸਨ ਅਤੇ ਲੋਕ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਸਨ। ਅਸੀਂ ‘ਸਕੂਲਜ਼ ਆਫ਼ ਐਮੀਨੈਂਸ’ ਦੀ ਸਥਾਪਨਾ ਕੀਤੀ ਅਤੇ ਸਿੱਖਿਆ ਪ੍ਰਣਾਲੀ ਦਾ ਕਾਇਆ-ਕਲਪ ਕੀਤਾ। ਅੱਜ ਪੰਜਾਬ ਕੇਰਲਾ ਨੂੰ ਪਛਾੜ ਕੇ ਸਕੂਲੀ ਸਿੱਖਿਆ ਵਿੱਚ ਦੇਸ਼ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਸੂਬਾ ਬਣ ਗਿਆ ਹੈ।”

ਉਨ੍ਹਾਂ ਅੱਗੇ ਕਿਹਾ, “2022 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 82 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਸੀ। ਇਸ ਸਾਲ ਸਰਕਾਰੀ ਸਕੂਲਾਂ ਦੇ 881 ਵਿਦਿਆਰਥੀਆਂ ਨੇ ਨੀਟ ਪਾਸ ਕੀਤਾ ਹੈ, ਜੋ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਆਏ ਵੱਡੇ ਬਦਲਾਅ ਨੂੰ ਦਰਸਾਉਂਦਾ ਹੈ।”

ਮੁੱਖ ਮੰਤਰੀ ਨੇ ਦੱਸਿਆ, “ਇਸ ਨਵੇਂ ਹਸਪਤਾਲ ਵਿੱਚ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਅਤੇ ਕੇਂਦਰ ਸਰਕਾਰ ਦੀਆਂ ਸਿਹਤ ਬੀਮਾ ਯੋਜਨਾਵਾਂ ਦੋਵੇਂ ਉਪਲਬਧ ਹਨ, ਜਿਸ ਨਾਲ ਮਰੀਜ਼ਾਂ ਨੂੰ ਵੱਧ ਤੋਂ ਵੱਧ ਲਾਭ ਮਿਲੇਗਾ। ਸਾਡੀ ਸਰਕਾਰ ਨੇ ਸੜਕੀ ਸੁਰੱਖਿਆ ਨੂੰ ਬਿਹਤਰ ਬਣਾਉਣ ਅਤੇ ਸੂਬਾਈ ਤੇ ਰਾਸ਼ਟਰੀ ਰਾਜਮਾਰਗਾਂ ‘ਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕੀਤੀ ਹੈ। ਇਸ ਫੋਰਸ ਵਿੱਚ 1,597 ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਜਵਾਨ ਅਤੇ 144 ਅਤਿ-ਆਧੁਨਿਕ ਵਾਹਨ ਸ਼ਾਮਲ ਹਨ।”

ਉਨ੍ਹਾਂ ਕਿਹਾ, “ਪਿਛਲੇ ਸਾਲ ਫਰਵਰੀ ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਸੜਕ ਸੁਰੱਖਿਆ ਫੋਰਸ ਨੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਲਗਪਗ 50 ਪ੍ਰਤੀਸ਼ਤ ਤੱਕ ਘਟਾਇਆ ਹੈ, ਨਾਲ ਹੀ ਹਾਦਸੇ ਦੇ ਸ਼ਿਕਾਰ ਲੋਕਾਂ ਦੇ ਕੀਮਤੀ ਸਮਾਨ ਅਤੇ ਪੈਸਿਆਂ ਦੀ ਸੁਰੱਖਿਅਤ ਵਾਪਸੀ ਵੀ ਯਕੀਨੀ ਬਣਾਈ ਹੈ।”

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਦੇਸ਼ ਦੀ ਪਹਿਲੀ ਸਰਵ-ਵਿਆਪੀ ਸਿਹਤ ਸੰਭਾਲ ਯੋਜਨਾ ‘ਮੁੱਖ ਮੰਤਰੀ ਸਿਹਤ ਯੋਜਨਾ’ ਵੀ ਸ਼ੁਰੂ ਕੀਤੀ ਹੈ, ਜੋ ਸੂਬੇ ਦੇ ਹਰੇਕ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੇਸ ਇਲਾਜ ਮੁਹੱਈਆ ਕਰਵਾਉਂਦੀ ਹੈ। ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ, ਜੋ ਅਜਿਹਾ ਵਿਆਪਕ ਸਿਹਤ ਕਵਰ ਮੁਹੱਈਆ ਕਰ ਰਿਹਾ ਹੈ, ਜਿਸ ਨਾਲ ਮਿਆਰੀ ਇਲਾਜ ਯਕੀਨੀ ਬਣਾਉਂਦੇ ਹੋਏ ਲੋਕਾਂ ‘ਤੇ ਵਿੱਤੀ ਬੋਝ ਕਾਫੀ ਘਟਿਆ ਹੈ।”

ਉਨ੍ਹਾਂ ਕਿਹਾ, “ਇਹ ਇਤਿਹਾਸਕ ਪਹਿਲਕਦਮੀ ਸਾਰਿਆਂ ਲਈ ਸਿਹਤ ਸੰਭਾਲ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਲੋਕ ਇਸ ਯੋਜਨਾ ਤਹਿਤ 650 ਕਰੋੜ ਰੁਪਏ ਤੋਂ ਵੱਧ ਦਾ ਕੈਸ਼ਲੇਸ ਇਲਾਜ ਪ੍ਰਾਪਤ ਕਰ ਚੁੱਕੇ ਹਨ ਅਤੇ ਪੰਜਾਬ ਸਿਹਤ ਖੇਤਰ ਵਿੱਚ ਸਫਲਤਾ ਦੀ ਨਵੀਂ ਇਬਾਰਤ ਲਿਖ ਰਿਹਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਚੇਨਈ ਦਾ ਅਪੋਲੋ ਹਸਪਤਾਲ ਲਿਵਰ ਟ੍ਰਾਂਸਪਲਾਂਟ ਲਈ ਜਾਣਿਆ ਜਾਂਦਾ ਹੈ ਅਤੇ ਉੱਤਰੀ ਭਾਰਤ ਵਿੱਚ ਅਜਿਹੀਆਂ ਬਹੁਤ ਘੱਟ ਸਹੂਲਤਾਂ ਹਨ। ਪੰਜਾਬ ਹੁਣ ਦਿੱਲੀ ਤੋਂ ਬਾਅਦ ਦੂਜਾ ਅਜਿਹਾ ਸੂਬਾ ਬਣ ਗਿਆ ਹੈ, ਜਿਸ ਨੇ ਮੋਹਾਲੀ ਵਿੱਚ ਲਿਵਰ ਟ੍ਰਾਂਸਪਲਾਂਟ ਕੇਂਦਰ ਸਥਾਪਿਤ ਕੀਤਾ ਹੈ। ਵਿਸ਼ਵ ਪੱਧਰੀ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਕੀਮਤੀ ਜਾਨਾਂ ਬਚਾਉਣ ਵੱਲ ਇਹ ਇੱਕ ਹੋਰ ਮਹੱਤਵਪੂਰਨ ਕਦਮ ਹੈ।” 

ਕੈਬਨਿਟ ਮੰਤਰੀ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਲੰਬੀ/ਮਲੋਟ/ ਸ੍ਰੀ ਮੁਕਤਸਰ ਸਾਹਿਬ, 25 ਜੁਲਾਈ         ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆ ਨੇ  ਲੰਬੀ ਹਲਕੇ ਦੇ ਪਿੰਡ ਘੁਮਿਆਰਾ ਵਿਖੇ
ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ।
                ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, ਪੰਜਾਬ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਹਰ ਨਾਗਰਿਕ ਤੱਕ ਸਰਵੋਤਮ ਸਿਹਤ ਸਹੂਲਤਾਂ ਪਹੁੰਚਾਉਣਾ ਹੈ। ਇਹ ਆਮ ਆਦਮੀ ਕਲੀਨਿਕ ਸਿਹਤ ਕ੍ਰਾਂਤੀ ਦਾ ਪ੍ਰਤੀਕ ਹਨ, ਜਿੱਥੇ ਆਮ ਲੋਕਾਂ ਨੂੰ ਹੁਣ ਮਾਮੂਲੀ ਬਿਮਾਰੀਆਂ ਦੇ ਇਲਾਜ ਲਈ ਦੂਰ—ਦੁਰਾਡੇ ਦੇ ਵੱਡੇ ਹਸਪਤਾਲਾਂ ਵਿੱਚ ਨਹੀਂ ਜਾਣਾ ਪਵੇਗਾ। ਇੱਥੇ ਮਾਹਰ ਡਾਕਟਰਾਂ ਦੀ ਦੇਖਰੇਖ ਹੇਠ ਵਧੀਆ ਇਲਾਜ ਯਕੀਨੀ ਬਣਾਇਆ ਜਾਵੇਗਾ।
                  ਉਹਨਾਂ ਕਿਹਾ ਕਿ ਇਸ ਕਲੀਨਿਕ ਦੇ ਖੁੱਲ੍ਹਣ ਨਾਲ ਪਿੰਡ ਨਿਵਾਸੀਆਂ ਤੋਂ ਇਲਾਵਾ ਨਾਲ ਲੱਗਦੇ ਪਿੰਡਾਂ ਨੂੰ ਵੀ ਇਸ ਦਾ ਫਾਇਦਾ ਹੋਵੇਗਾ। ਇਸ ਤੋਂ ਪਹਿਲਾਂ ਸਰਕਾਰ ਵਲੋਂ ਜਿਲ੍ਹੇ ਵਿੱਚ 26 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਜਿ਼ਲ੍ਹੇ ਵਿੱਚ 10 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ।
                   ਇਸ ਕਲੀਨਿਕ  ਵਿੱਚ ਲੋਕਾਂ ਨੂੰ ਮੁਫਤ ਡਾਕਟਰੀ ਸਲਾਹ ਦੇ ਨਾਲ ਨਾਲ 46 ਤਰ੍ਹਾਂ ਦੇ ਕਲੀਨਿਕਲ ਟੈਸਟ ਮੁਫਤ ਅਤੇ 107 ਤਰ੍ਹਾਂ ਦੀਆਂ ਉੱਚ ਮਿਆਰ ਦੀਆਂ ਦਵਾਈਆਂ ਬਿਲਕੁਲ ਮੁਫ਼ਤ ਦਿੱਤੀਆਂ ਜਾਣਗੀਆਂ।
   ਡਾ. ਹਰਵਿੰਦਰ ਸਿੰਘ ਐਸ.ਐਮ.ਓ ਲੰਬੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵਲੋਂ  ਸਰਕਾਰੀ ਹਸਪਤਾਲਾਂ ਵਿੱਚ ਨਵੀਆਂ ਮਸ਼ੀਨਾਂ ਨਾਲ ਜ਼ਿਲ੍ਹੇ ਦੇ ਮਰੀਜ਼ਾਂ ਨੂੰ ਉੱਚ ਪੱਧਰੀ ਜਾਂਚ ਸਹੂਲਤਾਂ ਆਪਣੇ ਨੇੜਲੇ ਸਰਕਾਰੀ ਹਸਪਤਾਲਾਂ ਵਿੱਚ ਹੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ, ਇਸ ਨਾਲ ਗਰਭਵਤੀ ਮਹਿਲਾਵਾਂ, ਬੱਚਿਆਂ ਅਤੇ ਹੋਰ ਮਰੀਜ਼ਾਂ ਦੀਆਂ ਅਲਟਰਾਸਾਊਂਡ ਜਾਂਚਾਂ ਸਮੇਂ ਸਿਰ ਅਤੇ ਵਧੇਰੇ ਸ਼ੁੱਧਤਾ ਨਾਲ ਹੋ ਸਕਣਗੀਆਂ।ਇਸ ਮੌਕੇ ਪਤਵੰਤੇ ਵਿਅਕਤੀ ਵੀ ਮੌਜੂਦ ਸਨ 

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ

ਜਲੰਧਰ, 25 ਜੁਲਾਈ : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਥਾਪਤ ਕੀਤੇ ਜਾ ਰਹੇ 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਲੜੀ ਤਹਿਤ ਅੱਜ ਜ਼ਿਲ੍ਹੇ ਵਿੱਚ 10 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। 
ਇਸ ਮੌਕੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਸ਼ਹਿਰ ਦੇ ਸਿਧਾਰਥ ਨਗਰ, ਭਾਰਗੋ ਨਗਰ ਅਤੇ ਸਪੋਰਟਸ ਤੇ ਸਰਜੀਕਲ ਕੰਪਲੈਕਸ ਵਿਖੇ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। 
ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਵੇਂ ਕਲੀਨਿਕਾਂ ਦੇ ਖੁੱਲ੍ਹਣ ਨਾਲ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ, ਸਿਵਲ ਸਰਜਨ ਡਾ. ਰਾਜੇਸ਼ ਗਰਗ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ। 
ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਸੰਜੀਦਾ ਉਪਰਾਲੇ ਕਰ ਰਹੀ ਹੈ ਅਤੇ ਆਮ ਆਦਮੀ ਕਲੀਨਿਕਾਂ ਦਾ ਵਿਸਥਾਰ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਣ ਕਦਮ ਹੈ, ਜਿਸ ਨਾਲ ਖ਼ਾਸ ਤੌਰ ’ਤੇ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 75 ਆਮ ਆਦਮੀ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ ਅਤੇ ਅੱਜ 10 ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਨਾਲ ਇਨ੍ਹਾਂ ਦੀ ਗਿਣਤੀ 85 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 107 ਤਰ੍ਹਾਂ ਦੀਆਂ ਦਵਾਈਆਂ ਬਿਨ੍ਹਾਂ ਕਿਸੇ ਖਰਚ ਦੇ ਮਿਲ ਰਹੀਆਂ ਹਨ। ਇਸਦੇ ਨਾਲ ਹੀ 47 ਤਰ੍ਹਾਂ ਦੇ ਲੈਬ ਟੈਸਟ ਦੀ ਸੁਵਿਧਾ, ਗਰਭਵਤੀ ਔਰਤਾਂ ਲਈ ਸੂਚੀਬੱਧ ਸੈਂਟਰ ’ਤੇ ਮੁਫ਼ਤ ਸਕੈਨਿੰਗ ਅਤੇ ਓ.ਪੀ.ਡੀ. ਦੌਰਾਨ ਐਂਟੀ ਰੈਬੀਜ਼ ਵੈਕਸੀਨ ਦੀ ਸੁਵਿਧਾ ਵੀ ਮੁਫ਼ਤ ਉਪਲਬਧ ਕਰਵਾਈ ਜਾ ਰਹੀ ਹੈ। 
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਦੇ ਖੇਤਰ ਨੂੰ ਹਮੇਸ਼ਾ ਤੋਂ ਤਰਜੀਹ ਦਿੱਤੀ ਹੈ। ਇਸੇ ਤਹਿਤ ਲੋਕਾਂ ਨੂੰ ਸਿਹਤ ਸੁਰੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਗਰੀਬ ਅਤੇ ਲੋੜਵੰਦ ਪਰਿਵਾਰਾਂ ਦਾ ਸਹਾਰਾ ਬਣ ਰਹੀ ਹੈ।
ਇਸੇ ਤਰ੍ਹਾਂ ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਵੱਲੋਂ ਸਰਾਏ ਖਾਸ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਸਿਹਤ ਕ੍ਰਾਂਤੀ ਦਾ ਪ੍ਰਤੀਕ ਹਨ, ਜਿਥੇ ਆਮ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਮੁਫ਼ਤ ਤੇ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਲੀਨਿਕ ਦੇ ਖੁੱਲ਼ਣ ਨਾਲ ਇਲਾਕੇ ਅਤੇ ਆਸ-ਪਾਸ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।
ਇਸ ਤੋਂ ਇਲਾਵਾ ਪਿੰਡ ਲਸਾੜਾ, ਨੰਗਲ, ਸਲੇਮਪੁਰ, ਗਦਈਪੁਰ, ਲੰਮਾ ਪਿੰਡ ਅਤੇ ਪੋਲੀਟੈਕਨਿਕ ਕਾਲਜ ਵਿਖੇ ਵੀ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ।
ਉਦਘਾਟਨ ਸਮਾਗਮਾਂ ਦੌਰਾਨ ਕੌਂਸਲਰ ਆਯੂਬ ਦੁੱਗਲ, ਰਾਜ ਕੁਮਾਰ ਰਾਜੂ, ਰੂਪਾ ਭਗਤ ਤੇ ਗੁਰਜੀਤ ਸਿੰਘ ਘੁੰਮਣ, ‘ਆਪ’ ਆਗੂ ਸਟੀਫਨ ਕਲੇਰ, ਸੁਦੇਸ਼ ਭਗਤ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

 

ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲੋਕਤੰਤਰ ਦੀ ਸਭ ਤੋਂ ਵੱਡੀ ਜਿੱਤ, ਪੂਰੇ ਦੇਸ਼ ਨੂੰ ਵਧਾਈ- ਕੇਜਰੀਵਾਲ

ਨਵੀਂ ਦਿੱਲੀ, 25 ਜੁਲਾਈ-     ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ਦੇਸ਼ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲੋਕਤੰਤਰ ਦੀ ਸਭ ਤੋਂ ਵੱਡੀ ਜਿੱਤ ਹੈ। ਦੇਸ਼ ਦੇ ਨੌਜਵਾਨਾਂ ਦਾ ਸੰਘਰਸ਼ ਰੰਗ ਲਿਆਇਆ ਅਤੇ ਅੰਤ ਵਿੱਚ ਧਰਮੇਂਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਹੀ ਪਿਆ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਦਾ ਜਨਤੰਤਰ ਤੋਂ ਭਰੋਸਾ ਉੱਠ ਗਿਆ ਸੀ। ਸਰਕਾਰਾਂ ਲੋਕਾਂ ਦੀ ਗੱਲ ਸੁਣਦੀਆਂ ਹੀ ਨਹੀਂ ਸਨ। ਪਰ ਹੁਣ ਸਰਕਾਰ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਇਹ ਲੋਕਤੰਤਰ ਹੈ ਅਤੇ ਲੋਕਤੰਤਰ ਵਿੱਚ ਸਰਕਾਰ ਨੂੰ ਜਨਤਾ ਦੀ ਗੱਲ ਸੁਣਨੀ ਹੀ ਪਵੇਗੀ। ਦੇਸ਼ ਦੇ ਲੋਕਾਂ ਨੂੰ ਉਮੀਦ ਹੈ ਕਿ ਸਰਕਾਰ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਕਰਕੇ ਫਿਰ ਕਦੇ ਪੇਪਰ ਲੀਕ ਨਹੀਂ ਹੋਣ ਦੇਵੇਗੀ ਅਤੇ ਸਾਡੇ ਬੱਚਿਆਂ ਨੂੰ ਕਦੇ ਖੁਦਕੁਸ਼ੀ ਨਹੀਂ ਕਰਨੀ ਪਵੇਗੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡੇ ਦੇਸ਼ ਦੇ ਨੌਜਵਾਨਾਂ ਅਤੇ ਜੈਨ-ਜੀ  ਨੂੰ ਬਹੁਤ-ਬਹੁਤ ਵਧਾਈ। ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਆਪ ਸਭ ਦਾ ਸੰਘਰਸ਼ ਰੰਗ ਲਿਆਇਆ ਅਤੇ ਆਖਰਕਾਰ ਧਰਮੇਂਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਪਿਆ। ਇਹ ਪੂਰੇ ਲੋਕਤੰਤਰ ਦੀ ਬਹੁਤ ਵੱਡੀ ਜਿੱਤ ਹੈ। ਸਾਡੇ ਦੇਸ਼ ਵਿੱਚ ਲੋਕਾਂ ਦਾ ਜਨਤੰਤਰ ਤੋਂ ਭਰੋਸਾ ਹੀ ਉੱਠ ਗਿਆ ਸੀ ਅਤੇ ਲੋਕਾਂ ਨੂੰ ਲੱਗਣ ਲੱਗ ਪਿਆ ਸੀ ਕਿ ਸਰਕਾਰਾਂ ਸੁਣਦੀਆਂ ਹੀ ਨਹੀਂ ਹਨ। ਜਨਤਾ ਸਰਕਾਰਾਂ ਦੇ ਸਾਹਮਣੇ ਚੀਕਦੀ, ਤਰਲੇ ਕੱਢਦੀ ਰਹਿੰਦੀ ਸੀ। ਹਰ ਗੱਲ ਲਈ ਅਸੀਂ ਸਰਕਾਰ ਅੱਗੇ ਹੱਥ ਜੋੜਦੇ ਰਹਿੰਦੇ ਸੀ, ਪੈਰੀਂ ਪੈਂਦੇ ਸੀ, ਪਰ ਸਰਕਾਰਾਂ ਕਦੇ ਸੁਣਦੀਆਂ ਨਹੀਂ ਸਨ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇੰਨਾ ਵੱਡਾ ਸੰਘਰਸ਼ ਹੋਇਆ ਅਤੇ ਅੰਤ ਵਿੱਚ ਸਰਕਾਰ ਦੇ ਹੰਕਾਰ ਨੂੰ ਜਨਤਾ ਦੇ ਸਾਹਮਣੇ ਝੁਕਣਾ ਹੀ ਪਿਆ। ਇਹ ਬਹੁਤ ਵੱਡੀ ਜਿੱਤ ਹੈ, ਇਹ ਪੂਰੇ ਜਨਤੰਤਰ ਅਤੇ ਲੋਕਤੰਤਰ ਦੀ ਜਿੱਤ ਹੈ। ਸਰਕਾਰ ਨੂੰ ਵੀ ਹੁਣ ਸਮਝ ਲੈਣਾ ਚਾਹੀਦਾ ਹੈ ਕਿ ਤੁਹਾਨੂੰ ਜਨਤਾ ਦੀ ਗੱਲ ਸੁਣਨੀ ਹੀ ਪਵੇਗੀ, ਕਿਉਂਕਿ ਇਹ ਲੋਕਤੰਤਰ ਹੈ। ਲੋਕਤੰਤਰ ਜਨਤਾ ਦਾ, ਜਨਤਾ ਦੁਆਰਾ ਅਤੇ ਜਨਤਾ ਲਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਸਰਕਾਰ ਹੁਣ ਨੀਟ  ਦੇ ਪੂਰੇ ਸਿਸਟਮ ਨੂੰ ਠੀਕ ਕਰੇਗੀ ਤਾਂ ਜੋ ਇਸ ਦੇਸ਼ ਦੇ ਅੰਦਰ ਅੱਗੇ ਤੋਂ ਪੇਪਰ ਲੀਕ ਹੋਣਾ ਬੰਦ ਹੋ ਜਾਵੇ ਅਤੇ ਸਾਡੇ ਬੱਚਿਆਂ ਨੂੰ ਫਿਰ ਕਦੇ ਖੁਦਕੁਸ਼ੀ ਨਾ ਕਰਨੀ ਪਵੇ। 

ਪੰਜਾਬ ਸਰਕਾਰ ਵੱਲੋਂ ਡੇਅਰੀ ਫਾਰਮਰਾਂ/ਦੁੱਧ ਉਤਪਾਦਕਾਂ ਨੂੰ ਵੱਡਾ ਤੋਹਫਾ

ਚੰਡੀਗੜ੍ਹ, 25 ਜੁਲਾਈ        ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹਨ ਅਤੇ ਗੱਲਬਾਤ ਰਾਹੀਂ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐੱਫਏ) ਦੇ ਪ੍ਰਧਾਨ ਦਲਜੀਤ ਸਿੰਘ ਗਿੱਲ ਸਰਦਾਰਪੁਰਾ ਦੀ ਅਗਵਾਈ ਹੇਠ ਆਏ ਵਫ਼ਦ, ਜਿਸ ਵਿੱਚ ਇਸ ਦੀ ਕਾਰਜਕਾਰੀ ਕਮੇਟੀ ਅਤੇ ਕੋਰ ਕਮੇਟੀ ਦੇ ਮੈਂਬਰ ਵੀ ਸ਼ਾਮਲ ਸਨ, ਨਾਲ ਮੁਲਾਕਾਤ ਕੀਤੀ।

ਬੈਠਕ ਦੌਰਾਨ ਵਫ਼ਦ ਨੇ ਮੁੱਖ ਮੰਤਰੀ ਨੂੰ ਪਸ਼ੂਆਂ ਦੀ ਖੁਰਾਕ (ਫੀਡ) ਦੀਆਂ ਕੀਮਤਾਂ ਅਤੇ ਹੋਰ ਲਾਗਤਾਂ ਵਿੱਚ ਹੋਏ ਭਾਰੀ ਵਾਧੇ ਕਾਰਨ ਡੇਅਰੀ ਫਾਰਮਰਾਂ ਨੂੰ ਆ ਰਹੀਆਂ ਗੰਭੀਰ ਚੁਣੌਤੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਦੁੱਧ ਦੀ ਉਤਪਾਦਨ ਲਾਗਤ ਕਾਫ਼ੀ ਵਧ ਗਈ ਹੈ, ਜਿਸ ਨਾਲ ਡੇਅਰੀ ਖੇਤਰ ਗੰਭੀਰ ਆਰਥਿਕ ਸੰਕਟ ਵਿੱਚ ਫਸ ਗਿਆ ਹੈ ਅਤੇ ਕਿਸਾਨਾਂ ਲਈ ਆਪਣੀ ਰੋਜ਼ੀ-ਰੋਟੀ ਚਲਾਉਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ।

ਇਸ ਮੁੱਦੇ ਦਾ ਤੁਰੰਤ ਸੰਗਿਆਨ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਜਾਇਜ਼ ਮੰਗ ਨੂੰ ਪ੍ਰਵਾਨ ਕਰ ਲਿਆ ਅਤੇ ਦੁੱਧ ਦੇ ਖਰੀਦ ਰੇਟ ਵਿੱਚ 40 ਰੁਪਏ ਪ੍ਰਤੀ ਕਿੱਲੋ ਫੈਟ ਦੇ ਵਾਧੇ ਦਾ ਐਲਾਨ ਕੀਤਾ। ਇਹ ਸੋਧਿਆ ਹੋਇਆ ਰੇਟ 21 ਜੁਲਾਈ 2026 ਤੋਂ ਲਾਗੂ ਕਰ ਦਿੱਤਾ ਗਿਆ ਹੈ। ਜਿਸ ਨਾਲ ਪੰਜਾਬ ਭਰ ਦੇ ਲੱਖਾਂ ਡੇਅਰੀ ਫਾਰਮਰਾਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਖੇਤੀਬਾੜੀ ਨਾਲ ਜੁੜੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ਜੋ ਕਿਸਾਨਾਂ ਨੂੰ ਮੀਟਿੰਗਾਂ ਅਤੇ ਹੱਲ ਲਈ ਮਹੀਨਿਆਂ ਬੱਧੀ ਉਡੀਕ ਕਰਵਾਉਂਦੀਆਂ ਸਨ, ਮਾਨ ਸਰਕਾਰ ਭਾਈਵਾਲਾਂ ਨਾਲ ਸਿੱਧਾ ਰਾਬਤਾ ਕਾਇਮ ਰੱਖਣ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਤੁਰੰਤ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।

ਪੀਡੀਐੱਫਏ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧਿਆਨ ਨਾਲ ਗੱਲ ਸੁਣਨ ਅਤੇ ਡੇਅਰੀ ਫਾਰਮਰਾਂ ਦੇ ਹੱਕ ਵਿੱਚ ਤੁਰੰਤ ਫੈਸਲਾ ਲੈਣ ਲਈ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਐਸੋਸੀਏਸ਼ਨ ਨੇ ਕਿਹਾ ਕਿ ਖਰੀਦ ਰੇਟ ਵਿੱਚ ਵਾਧਾ ਵਧ ਰਹੀ ਉਤਪਾਦਨ ਲਾਗਤ ਨਾਲ ਜੂਝ ਰਹੇ ਡੇਅਰੀ ਕਿਸਾਨਾਂ ਨੂੰ ਬਹੁਤ ਲੋੜੀਂਦੀ ਰਾਹਤ ਦੇਵੇਗਾ ਅਤੇ ਪੰਜਾਬ ਦੇ ਡੇਅਰੀ ਖੇਤਰ ਨੂੰ ਮਜ਼ਬੂਤ ਕਰੇਗਾ।

ਵਫ਼ਦ ਨੇ ਪੰਜਾਬ ਸਰਕਾਰ ਦੇ ਕਿਸਾਨ-ਪੱਖੀ ਰਵੱਈਏ ਅਤੇ ਸਾਰਥਕ ਗੱਲਬਾਤ ਰਾਹੀਂ ਕਿਸਾਨ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਉਨ੍ਹਾਂ ਨਾਲ ਸਿੱਧਾ ਜੁੜਨ ਦੀ ਇੱਛਾ ਦੀ ਵੀ ਸ਼ਲਾਘਾ ਕੀਤੀ।