Latest NewsNewsPunjabPunjabiWar Against Drugs

‘ਯੁੱਧ ਨਸ਼ਿਆਂ ਵਿਰੁੱਧ’ ਦੇ 219ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਅਤੇ 9.2 ਲੱਖ ਰੁਪਏ ਦੀ ਡਰਗ ਮਨੀ ਸਮੇਤ 72 ਨਸ਼ਾ ਤਸਕਰ ਕਾਬੂ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ”…

Latest NewsNewsPunjabPunjabi

ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਸਰਗਰਮ: ਡੀ ਸੀ ਨਵਜੋਤ ਕੌਰ

ਮਾਨਸਾ, 6 ਅਕਤੂਬਰ:  ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਡਿਪਟੀ ਕਮਿਸ਼ਨਰ  ਸ੍ਰੀਮਤੀ ਨਵਜੋਤ ਕੌਰ ਆਈ…

Latest NewsNationalNewsPunjabi

ਭਾਰਤ ਸਰਕਾਰ ਦੀ ਸੂਚੀ ਵਿੱਚ ਪੰਜਾਬ ਦੀਆਂ ਜਾਤਾਂ ਨੂੰ ਸ਼ਾਮਿਲ ਕਰਨ ਲਈ ਨੈਸ਼ਨਲ ਕਮਿਸ਼ਨ ਦੀ ਮੀਟਿੰਗ

ਚੰਡੀਗੜ੍ਹ, 6 ਅਕਤੂਬਰ: ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਫਾਰ ਪੱਛੜੀਆਂ ਸ਼੍ਰੇਣੀਆਂ, ਨਵੀਂ ਦਿੱਲੀ ਵੱਲੋਂ ਭਾਰਤ ਸਰਕਾਰ ਦੀ ਓ.ਬੀ.ਸੀ.…

Latest NewsNewsPunjabPunjabi

ਐਲ.ਐਂਡ ਟੀ. ਕੰਪਨੀ ਵੱਲੋਂ ਚੜ੍ਹਦੀ ਕਲਾ ਮਿਸ਼ਨ ਲਈ ਪੰਜ ਕਰੋੜ ਰੁਪਏ ਦਾ ਯੋਗਦਾਨ

ਬਹੁ-ਕੌਮੀ ਕੰਪਨੀ ਲਾਰਸਨ ਐਂਡ ਟਰਬੋ (ਐਲ.ਐਂਡ ਟੀ.) ਦੇ ਸਟਾਫ ਅਤੇ ਪ੍ਰਬੰਧਕਾਂ ਨੇ ਮਨੁੱਖੀ ਪਹੁੰਚ ਅਪਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

‘ਯੁੱਧ ਨਸ਼ਿਆਂ ਵਿਰੁੱਧ’ ਦੇ 219ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਅਤੇ 9.2 ਲੱਖ ਰੁਪਏ ਦੀ ਡਰਗ ਮਨੀ ਸਮੇਤ 72 ਨਸ਼ਾ ਤਸਕਰ ਕਾਬੂ

Punjab Police got big success against drug traffickers

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 219ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 219 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,054 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.4 ਕਿਲੋਗ੍ਰਾਮ ਹੈਰੋਇਨ, 50 ਕਿਲੋਗ੍ਰਾਮ ਭੁੱਕੀ, 269 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 335 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 366 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 17 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਸਰਗਰਮ: ਡੀ ਸੀ ਨਵਜੋਤ ਕੌਰ

ਮਾਨਸਾ, 6 ਅਕਤੂਬਰ:  ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਡਿਪਟੀ ਕਮਿਸ਼ਨਰ  ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਦੀ ਅਗਵਾਈ ਹੇਠ ਲਗਾਤਾਰ ਸਰਗਰਮ ਹੈ। ਇਸ ਮੁਹਿੰਮ ਤਹਿਤ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਾਉਣ ਲਈ ਵੀ ਰਣਨੀਤੀ ਉਲੀਕੀ ਗਈ ਹੈ। ਇਸ ਦੇ ਨਾਲ ਹੀ ਸਰਕਲ ਅਫ਼ਸਰ, ਕਲੱਸਟਰ ਅਫ਼ਸਰ ਤੇ ਨੋਡਲ ਅਫ਼ਸਰ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ।

ਇਸੇ ਮੁਹਿੰਮ ਤਹਿਤ ਅੱਜ ਇੱਥੇ ਬੱਚਤ ਭਵਨ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਵੱਲੋਂ ਸਿਵਲ ਅਤੇ ਪੁਲਿਸ-ਪ੍ਰਸ਼ਾਸਨਿਕ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜਿੱਥੇ ਉਹ ਖ਼ੁਦ ਫੀਲਡ ਵਿਚ ਲਗਾਤਾਰ ਦੌਰੇ ਕਰ ਰਹੇ ਹਨ, ਓਥੇ ਸਾਰੇ ਸੀਨੀਅਰ ਅਧਿਕਾਰੀ ਡਟੇ ਹੋਏ ਹਨ। ਓਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ 244 ਨੋਡਲ ਅਫ਼ਸਰ,44 ਕਲੱਸਟਰ ਅਫ਼ਸਰ ਅਤੇ 27 ਸਰਕਲ ਇੰਚਾਰਜ ਤਾਇਨਾਤ ਕੀਤੇ ਗਏ ਹਨ ਤਾਂ ਜੋ ਜਿੱਥੇ ਪਰਾਲੀ ਨੂੰ ਅੱਗ ਲੱਗਣ ਦੇ ਕੇਸਾਂ ‘ਤੇ ਨਜ਼ਰ ਰੱਖੀ ਜਾ ਸਕੇ, ਓਥੇ ਕਿਸਾਨਾਂ ਨੂੰ ਮਸ਼ੀਨਰੀ ਬਾਬਤ ਜਾਂ ਕੋਈ ਹੋਰ ਦਿੱਕਤ ਨਾ ਆਵੇ।

ਓਨ੍ਹਾਂ ਨਿਰਦੇਸ਼ ਦਿੱਤੇ ਕਿ ਸਾਰੇ ਤਾਇਨਾਤ ਅਫ਼ਸਰ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਕਰਨ ਅਤੇ ਕਿਸਾਨਾਂ ਨਾਲ ਰਾਬਤੇ ਵਿਚ ਰਹਿਣ ਤਾਂ ਜੋ ਕਿਸਾਨਾਂ ਨੂੰ ਮਸ਼ੀਨਰੀ ਦੀ ਕੋਈ ਦਿੱਕਤ ਨਾ ਆਵੇ। ਓਨ੍ਹਾਂ ਕਿਹਾ ਕਿ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਓਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਂਝੀਆਂ ਥਾਵਾਂ ‘ਤੇ ਮਸ਼ੀਨਰੀ ਦੀਆਂ ਸੂਚੀਆਂ ਲਾਉਣੀਆਂ ਯਕੀਨੀ ਬਣਾਈਆਂ ਜਾਣ। ਇਸ ਮੌਕੇ ਫੀਲਡ ਵਿੱਚ ਤਾਇਨਾਤ ਸਾਰੇ ਸਟਾਫ਼ ਨੂੰ ਉੱਨਤ ਕਿਸਾਨ ਐਪਲੀਕੇਸ਼ਨ ਬਾਰੇ ਸਿਖਲਾਈ ਦਿੱਤੀ ਗਈ। ਸਰਕਾਰ ਵਲੋਂ ਲਾਂਚ ਇਸ ਮੋਬਾਈਲ ਐਪ ਰਾਹੀਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਾਲੀਆਂ ਮਸ਼ੀਨਾਂ ਨੂੰ ਕਿਸਾਨਾਂ ਵੱਲੋਂ ਆਨਲਾਈਨ ਬੁੱਕ ਕੀਤਾ ਜਾ ਸਕੇਗਾ।

ਇਸ ਮੌਕੇ ਐੱਸ.ਐੱਸ.ਪੀ. ਮਾਨਸਾ ਸ੍ਰੀ ਭਾਗੀਰਥ ਮੀਨਾ, ਆਈ.ਪੀ.ਐੱਸ. ਨੇ ਮੌਜੂਦ ਪੁਲਿਸ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਹਾ ਕਿ ਉਹ ਅਲਾਟ ਕੀਤੇ ਗਏ ਪਿੰਡਾਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਅਤੇ ਲਗਾਤਾਰ ਕਿਸਾਨਾਂ ਦੇ ਸੰਪਰਕ ਵਿੱਚ ਰਹਿਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਣ ‘ਤੇ ਉਸਦਾ ਢੁੱਕਵਾਂ ਹੱਲ ਸਮਾਂ ਰਹਿਣ ‘ਤੇ ਕੀਤਾ ਜਾ ਸਕੇ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ ਕੌਰ ਵੱਲੋਂ ਮੀਟਿੰਗ ਵਿੱਚ ਸਾਰੇ ਨੋਡਲ ਅਫ਼ਸਰ, ਕਲੱਸਟਰ ਅਫ਼ਸਰਾਂ, ਸਰਕਲ ਇੰਚਾਰਜਾਂ ਨੂੰ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ ਗਿਆ। ਐੱਸ.ਡੀ.ਐੱਮ. ਬੁਢਲਾਡਾ ਗਗਨਦੀਪ ਸਿੰਘ ਵੱਲੋਂ ਪਿਛਲੇ ਸਮੇਂ ਦੌਰਾਨ ਪਰਾਲੀ ਪ੍ਰਬੰਧਨ ਵਿੱਚ ਆਈਆਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ ਗਿਆ।

ਇਸ ਮੀਟਿੰਗ ਵਿੱਚ ਐੱਸ.ਪੀ. ਹੈੱਡਕੁਆਰਟਰ ਜਸਕੀਰਤ ਸਿੰਘ, ਐੱਸ.ਡੀ.ਐੱਮ ਮਾਨਸਾ ਕਾਲਾ ਰਾਮ ਕਾਂਸਲ, ਐੱਸ ਡੀ ਐਮ ਸਰਦੂਲਗੜ੍ਹ ਡਾ. ਅਜੀਤ ਪਾਲ ਸਿੰਘ ਚਹਿਲ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਡੀ.ਐੱਸ.ਪੀ., ਐੱਸ.ਐੱਚ.ਓ ਤੇ ਹੋਰ ਅਧਿਕਾਰੀ ਮੌਜੂਦ ਸਨ।

ਭਾਰਤ ਸਰਕਾਰ ਦੀ ਸੂਚੀ ਵਿੱਚ ਪੰਜਾਬ ਦੀਆਂ ਜਾਤਾਂ ਨੂੰ ਸ਼ਾਮਿਲ ਕਰਨ ਲਈ ਨੈਸ਼ਨਲ ਕਮਿਸ਼ਨ ਦੀ ਮੀਟਿੰਗ

ਚੰਡੀਗੜ੍ਹ, 6 ਅਕਤੂਬਰ: ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਫਾਰ ਪੱਛੜੀਆਂ ਸ਼੍ਰੇਣੀਆਂ, ਨਵੀਂ ਦਿੱਲੀ ਵੱਲੋਂ ਭਾਰਤ ਸਰਕਾਰ ਦੀ ਓ.ਬੀ.ਸੀ. ਸੂਚੀ ਵਿੱਚ ਵੱਖ-ਵੱਖ ਜਾਤਾਂ ਨੂੰ ਸ਼ਾਮਲ ਕਰਨ ਸਬੰਧੀ ਮਿਤੀ 09 ਅਕਤੂਬਰ 2025 ਨੂੰ ਬਾਅਦ ਦੁਪਹਿਰ 2:00 ਵਜੇ ਯੂ.ਟੀ. ਗੈਸਟ ਹਾਊਸ, ਚੰਡੀਗੜ੍ਹ ਵਿਖੇ ਇੱਕ ਜਨਤਕ ਸੁਣਵਾਈ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਬੁਲਾਰੇ ਨੇ ਕਿਹਾ ਕਿ ਇਸ ਜਨਤਕ ਸੁਣਵਾਈ (ਪਬਲਿਕ ਹਿਅਰਿੰਗ) ਦਾ ਉਦੇਸ਼ ਸਬੰਧਤ ਜਾਤੀਆਂ ਦੇ ਪ੍ਰਤੀਨਿਧੀਆਂ ਵੱਲੋਂ ਆਪਣੇ ਸੁਝਾਅ, ਤੱਥ ਅਤੇ ਮੰਗਾਂ ਨੂੰ ਸਿੱਧੇ ਤੌਰ ‘ਤੇ ਕਮਿਸ਼ਨ ਸਾਹਮਣੇ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ।

ਸਰਕਾਰ ਵੱਲੋਂ ਸਬੰਧਤ ਜਾਤੀਆਂ ਦੇ ਸਮੂਹਾਂ ਅਤੇ ਪ੍ਰਤੀਨਿਧਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਜਨਤਕ ਸੁਣਵਾਈ (ਪਬਲਿਕ ਹਿਅਰਿੰਗ) ਵਿੱਚ ਸਰਗਰਮੀ ਨਾਲ ਸ਼ਮੂਲੀਅਤ ਕਰਦੇ ਹੋਏ ਆਪਣੇ ਵਿਚਾਰ ਕਮਿਸ਼ਨ ਸਾਹਮਣੇ ਰੱਖਣ।

ਐਲ.ਐਂਡ ਟੀ. ਕੰਪਨੀ ਵੱਲੋਂ ਚੜ੍ਹਦੀ ਕਲਾ ਮਿਸ਼ਨ ਲਈ ਪੰਜ ਕਰੋੜ ਰੁਪਏ ਦਾ ਯੋਗਦਾਨ

ਬਹੁ-ਕੌਮੀ ਕੰਪਨੀ ਲਾਰਸਨ ਐਂਡ ਟਰਬੋ (ਐਲ.ਐਂਡ ਟੀ.) ਦੇ ਸਟਾਫ ਅਤੇ ਪ੍ਰਬੰਧਕਾਂ ਨੇ ਮਨੁੱਖੀ ਪਹੁੰਚ ਅਪਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ ਚੜ੍ਹਦੀ ਕਲਾ ਮਿਸ਼ਨ ਵਿੱਚ ਪੰਜ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ।

ਬੋਰਡ ਦੇ ਡਾਇਰੈਕਟਰ ਡੀ.ਕੇ. ਸੇਨ, ਨਾਭਾ ਪਾਵਰ ਪਲਾਂਟ ਦੇ ਸੀ.ਈ.ਓ. ਸੁਰੇਸ਼ ਨਾਰੰਗ, ਚੰਡੀਗੜ੍ਹ ਦੇ ਬ੍ਰਾਂਚ ਮੈਨੇਜਰ ਜਸਵੰਤ ਸਿੰਘ ਅਤੇ ਨਾਭਾ ਪਾਵਰ ਪਲਾਂਟ ਦੇ ਪ੍ਰਸ਼ਾਸਕੀ ਮੁਖੀ ਗਗਨਵੀਰ ਚੀਮਾ ਨੇ ਮੁੱਖ ਮੰਤਰੀ ਨੂੰ ਸਹਾਇਤ ਰਾਸ਼ੀ ਦਾ ਚੈੱਕ ਸੌਂਪਣ ਮੌਕੇ ਕਿਹਾ ਕਿ ਸੂਬੇ ਦੇ ਹੜ੍ਹ ਪੀੜਤਾਂ ਦੀ ਮਦਦ ਕਰਨਾ ਕੰਪਨੀ ਆਪਣਾ ਨੈਤਿਕ ਫਰਜ਼ ਸਮਝਦੀ ਹੈ। ਉਨ੍ਹਾਂ ਕਿਹਾ ਕਿ ਉਹ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ ਅੱਗੇ ਆਏ ਹਨ ਅਤੇ ਕੰਪਨੀ ਅਤੇ ਪ੍ਰਬੰਧਕਾਂ ਨੇ ਸੂਬਾ ਸਰਕਾਰ ਨੂੰ ਪੰਜ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਕੰਪਨੀ ਸੰਕਟ ਦੀ ਘੜੀ ਵਿੱਚ ਕੁਦਰਤੀ ਆਫਤ ਦੇ ਪੀੜਤਾਂ ਨਾਲ ਇਕਜੁਟ ਹੋ ਕੇ ਖੜ੍ਹੀ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਚੜ੍ਹਦੀ ਕਲਾ ਮਿਸ਼ਨ ਇਕ ਪਹਿਲ ਹੈ ਜਿਸ ਦਾ ਉਦੇਸ਼ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਭਲਾਈ ਲਈ ਮਦਦ ਕਰਨਾ ਹੈ। ਇਸ ਨੇਕ ਉਪਰਾਲੇ ਲਈ ਬਹੁ-ਰਾਸ਼ਟਰੀ ਕੰਪਨੀ ਦਾ ਦਿਲੋਂ ਧੰਨਵਾਦ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਈ ਸਮਾਜ ਸੇਵੀ ਪਹਿਲਾਂ ਹੀ ਚੜ੍ਹਦੀ ਕਲਾ ਮਿਸ਼ਨ ਨੂੰ ਸਹਿਯੋਗ ਕਰਨ ਲਈ ਅੱਗੇ ਆਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਸ਼ਨ ਚੜ੍ਹਦੀ ਕਲਾ ਵਿਸ਼ਵ ਪੱਧਰ ਉਤੇ ਫੰਡ ਇਕੱਠਾ ਕਰਨ ਦੀ ਮੁਹਿੰਮ ਹੈ ਜੋ ਸਾਲ 2025 ਦੇ ਹੜ੍ਹ ਪੀੜਤਾਂ ਵਾਸਤੇ ਸੂਬਾ ਸਰਕਾਰ ਦੇ ਪੁਨਰਵਾਸ ਉਪਰਾਲਿਆਂ ਲਈ ਫੰਡ ਇਕੱਠਾ ਕਰਨ ਲਈ ਸ਼ੁਰੂ ਕੀਤੀ ਗਈ ਹੈ।

ਹੜ੍ਹ ਪੀੜਤਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਇਕ-ਇਕ ਪੈਸੇ ਦੀ ਵਰਤੋਂ ਸਮਝਦਾਰੀ ਨਾਲ ਕੀਤੀ ਜਾਵੇਗੀ-ਮੁੱਖ ਮੰਤਰੀ

ਇਸ ਪਹਿਲਕਦਮੀ ਦੀ ਭਾਵਨਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਜਿਵੇਂ ਚੜ੍ਹਦੀ ਕਲਾ ਔਖੇ ਤੋਂ ਔਖੇ ਸਮੇਂ ਵਿੱਚ ਵੀ ਹੌਂਸਲੇ ਬੁਲੰਦ ਰੱਖਣ ਅਤੇ ਉਮੀਦਾਂ ਕਾਇਮ ਰੱਖਣ ਦੀ ਭਾਵਨਾ ਨੂੰ ਦਰਸਾਉਂਦਾ ਹੈ, ਉਸੇ ਤਰ੍ਹਾਂ ਮਿਸ਼ਨ ਚੜ੍ਹਦੀ ਕਲਾ ਦੁਨੀਆ ਭਰ ਦੇ ਸਮੂਹ ਪੰਜਾਬੀਆਂ ਨੂੰ ਸੰਕਟ ਦੇ ਸਮੇਂ ਦੌਰਾਨ ਇਕ ਪਰਿਵਾਰ ਵਜੋਂ ਇਕਜੁਟ ਹੋਣ ਦਾ ਸੱਦਾ ਹੈ।” ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਦੁਨੀਆ ਭਰ ਦੇ ਹੋਰ ਪੰਜਾਬੀ ਵੀ ਆਪਣੇ ਸੁਪਨਿਆਂ ਦੇ ਪੰਜਾਬ ਦੇ ਪੁਨਰ ਨਿਰਮਾਣ ਲਈ ਖੁੱਲ੍ਹ ਕੇ ਯੋਗਦਾਨ ਪਾਉਂਦੇ ਰਹਿਣਗੇ। ਪਾਰਦਰਸ਼ਤਾ ਅਤੇ ਜਵਾਬਦੇਹੀ ਦਾ ਭਰੋਸਾ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਇਕੱਠਾ ਕੀਤਾ ਇਕ-ਇਕ ਪੈਸਾ ਹੜ੍ਹ ਪੀੜਤਾਂ ਦੀ ਭਲਾਈ ਅਤੇ ਪੁਨਰਵਾਸ ਲਈ ਸੂਝ-ਬੂਝ ਨਾਲ ਖਰਚ ਕੀਤਾ ਜਾਵੇਗਾ।

‘ਆਪ’ ਨੇ ਬਿਹਾਰ ਚੋਣਾਂ ਲਈ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

ਨਵੀਂ ਦਿੱਲੀ, 6 ਅਕਤੂਬਰ : ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਬਿਹਾਰ ਵਿਧਾਨ ਸਭਾ ਚੋਣਾਂ ਲਈ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ‘ਆਪ’ ਦੀ ਬਿਹਾਰ ਸੂਬਾ ਇਕਾਈ ਨੇ ਅੱਜ ਐਕਸ-ਪੋਸਟ ‘ਚ ਇਹ ਜਾਣਕਾਰੀ ਦਿੱਤੀ।

‘ਆਪ’ ਅਨੁਸਾਰ ਬੇਗੂਸਰਾਏ ਵਿਧਾਨ ਸਭਾ ਹਲਕੇ ਤੋਂ ਡਾ. ਮੀਰਾ ਸਿੰਘ, ਕੁਸ਼ੇਸ਼ਵਰ (ਦਰਭੰਗਾ) ਤੋਂ ਯੋਗੀ ਚੌਪਾਲ, ਤਰਈਆ (ਸਾਰਣ) ਤੋਂ ਅਮਿਤ ਕੁਮਾਰ ਸਿੰਘ, ਕਸਬਾ (ਪੂਰਣੀਆ) ਤੋਂ ਭਾਨੂ ਭਾਰਤੀ, ਬੇਨੀਪੱਟੀ (ਮਧੂਬਨੀ) ਤੋਂ ਸ਼ੁਭਦਾ ਯਾਦਵ, ਫੁਲਵਾੜੀ (ਪਟਨਾ) ਤੋਂ ਅਰੁਣ ਕੁਮਾਰ ਰਜਕ, ਬਾਂਕੀਪੁਰ (ਪਟਨਾ) ਤੋਂ ਡਾ. ਪੰਕਜ ਕੁਮਾਰ, ਕਿਸ਼ਨਗੰਜ (ਕਿਸ਼ਨਗੰਜ) ਤੋਂ ਅਸ਼ਰਫ਼ ਆਲਮ, ਪਰਿਹਾਰ (ਸੀਤਾਮੜੀ) ਤੋਂ ਅਖਿਲੇਸ਼ ਨਰਾਇਣ ਠਾਕੁਰ, ਗੋਵਿੰਦਗੰਜ (ਮੋਤੀਹਾਰੀ) ਤੋਂ ਅਸ਼ੋਕ ਕੁਮਾਰ ਸਿੰਘ ਅਤੇ ਬਕਸਰ (ਬਕਸਰ) ਤੋਂ ਸਾਬਕਾ ਕੈਪਟਨ ਧਰਮਰਾਜ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਬਿਹਾਰ ਵਿਧਾਨ ਸਭਾ ਦੀਆਂ 243 ਸੀਟਾਂ ਹਨ।

ਭਾਰਤੀ ਚੋਣ ਕਮਿਸ਼ਨ ਵੱਲੋਂ 21-ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 21-ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਤਰਨ ਤਾਰਨ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 13 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਅਕਤੂਬਰ ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 24 ਅਕਤੂਬਰ 2025 ਹੈ।

ਸਿਬਿਨ ਸੀ ਨੇ ਦੱਸਿਆ ਕਿ 11 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 14 ਨਵੰਬਰ 2025 ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰ 13 ਅਕਤੂਬਰ ਤੋਂ ਲੈ ਕੇ 21 ਅਕਤੂਬਰ ਤੱਕ ਕਿਸੇ ਵੀ ਕੰਮਕਾਰ ਵਾਲੇ ਦਿਨ ਭਰੇ ਜਾ ਸਕਣਗੇ। ਸਿਰਫ 19 ਅਕਤੂਬਰ ਐਤਵਾਰ ਅਤੇ 20 ਅਕਤੂਬਰ ਦੀਵਾਲੀ ਨੂੰ ਛੁੱਟੀ ਵਾਲੇ ਦਿਨ ਪੱਤਰ ਦਾਖਿਲ ਨਹੀਂ ਕੀਤੇ ਜਾ ਸਕਣਗੇ।