EducationLatest NewsNationalPolitics

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ‘ਪ੍ਰੀਖਿਆ ਸੋਧ ਬਿੱਲ 2026’ ਦੇ ਪਾਸ ਹੋਣ ‘ਤੇ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ

ਕੇਂਦਰ ਸਰਕਾਰ ਦੇ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ‘ਪ੍ਰੀਖਿਆ (ਅਨੁਚਿਤ ਸਾਧਨਾਂ ਦੀ ਰੋਕਥਾਮ) ਸੋਧ ਬਿੱਲ…

AgricultureLatest NewsPunjab

ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬਧਾਈ ਵਿਖੇ ‘ਖੇਤ ਦਿਵਸ’ ਆਯੋਜਿਤ

ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੁਲਾਈ:  ਪੰਜਾਬ ਸਰਕਾਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਅਤੇ ਡਿਪਟੀ ਡਾਇਰੈਕਟਰ (ਕਪਾਹ) ਡਾ. ਚਰਨਜੀਤ…

Latest NewsPunjab

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਵਲੋਂ ਬਰਨਾਲਾ ਵਿੱਚ ਵੱਖ-ਵੱਖ ਸਕੀਮਾਂ ਦਾ ਜਾਇਜ਼ਾ

ਬਰਨਾਲਾ, 29 ਜੁਲਾਈ         ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.) ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯਾਂਕ ਕਾਨੂੰਨਗੋ ਅੱਜ…

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ‘ਪ੍ਰੀਖਿਆ ਸੋਧ ਬਿੱਲ 2026’ ਦੇ ਪਾਸ ਹੋਣ ‘ਤੇ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ

ਕੇਂਦਰ ਸਰਕਾਰ ਦੇ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ‘ਪ੍ਰੀਖਿਆ (ਅਨੁਚਿਤ ਸਾਧਨਾਂ ਦੀ ਰੋਕਥਾਮ) ਸੋਧ ਬਿੱਲ 2026’ [Public Examinations (Prevention of Unfair Means) Amendment Bill, 2026] ਪਾਸ ਹੋਣ ‘ਤੇ ਦੇਸ਼ ਭਰ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵਧਾਈ ਦਿੱਤੀ ਹੈ।

ਇਸ ਨਵੇਂ ਸੋਧ ਬਿੱਲ ਦੇ ਮੁੱਖ ਪਹਿਲੂ:

ਸਖ਼ਤ ਸਜ਼ਾਵਾਂ ਦਾ ਪ੍ਰਾਵਧਾਨ: ਪੇਪਰ ਲੀਕ ਕਰਨ ਜਾਂ ਪ੍ਰੀਖਿਆਵਾਂ ਵਿੱਚ ਧੋਖਾਧੜੀ ਕਰਨ ਵਾਲੇ ਵਿਅਕਤੀਆਂ ਲਈ ਜੇਲ੍ਹ ਦੀ ਸਜ਼ਾ ਵਧਾ ਕੇ 5 ਤੋਂ 10 ਸਾਲ ਅਤੇ ਜੁਰਮਾਨਾ ₹50 ਲੱਖ ਤੱਕ ਕਰ ਦਿੱਤਾ ਗਿਆ ਹੈ।

ਸੰਗਠਿਤ ਮਾਫੀਆ ‘ਤੇ ਸ਼ਿਕੰਜਾ: ਪੇਪਰ ਲੀਕ ਕਰਵਾਉਣ ਵਾਲੇ ਸੰਗਠਿਤ ਗਿਰੋਹਾਂ/ਮਾਫੀਆ ਲਈ ਘੱਟੋ-ਘੱਟ 7 ਤੋਂ 10 ਸਾਲ ਦੀ ਜੇਲ੍ਹ ਅਤੇ ₹10 ਕਰੋੜ ਤੱਕ ਦੇ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ।

ਫਾਸਟ-ਟਰੈਕ ਅਦਾਲਤਾਂ (Fast-Track Courts): ਕੇਸਾਂ ਦੇ ਜਲਦੀ ਨਿਪਟਾਰੇ ਲਈ ਰਾਜਾਂ ਵਿੱਚ ਵਿਸ਼ੇਸ਼ ਫਾਸਟ-ਟਰੈਕ ਅਦਾਲਤਾਂ ਬਣਾਈਆਂ ਜਾਣਗੀਆਂ।

ਸਮਾਂ-ਬੱਧ ਜਾਂਚ: ਪੁਲਿਸ ਨੂੰ 2 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਨੀ ਪਵੇਗੀ ਅਤੇ ਚਾਰਜਸ਼ੀਟ ਦਾਖਲ ਹੋਣ ਦੇ 3 ਮਹੀਨਿਆਂ ਦੇ ਅੰਦਰ ਅਦਾਲਤੀ ਫੈਸਲਾ ਯਕੀਨੀ ਬਣਾਇਆ ਜਾਵੇਗਾ।

ਅਮਿਤ ਸ਼ਾਹ ਦਾ ਸੰਦੇਸ਼:

“ਇਹ ਬਿੱਲ ਦੇਸ਼ ਦੇ ਨੌਜਵਾਨਾਂ ਦੇ ਸੁਪਨਿਆਂ ਅਤੇ ਭਵਿੱਖ ਦੀ ਰੱਖਿਆ ਕਰੇਗਾ। ਸਰਕਾਰ ਪ੍ਰੀਖਿਆਵਾਂ ਦੀ ਪਵਿੱਤਰਤਾ ਭੰਗ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸ਼ੇਗੀ ਨਹੀਂ।”  

ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਲਈ ‘ਔਰੇਂਜ ਅਲਰਟ’ ਜਾਰੀ ਕੀਤਾ ਹੈ

ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਲਈ ‘ਔਰੇਂਜ ਅਲਰਟ’ ਜਾਰੀ ਕੀਤਾ ਹੈ ਅਤੇ ਅੱਜ ਤੇ 31 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ,ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਲਈ ਮਾਨਸੂਨ ਦੇ ਤੇਜ਼ ਹੋਣ ਕਾਰਨ ‘ਔਰੇਂਜ ਅਲਰਟ’ (Orange Alert) ਜਾਰੀ ਕੀਤਾ ਹੈ।  

ਮੁੱਖ ਜਾਣਕਾਰੀ ਅਤੇ ਭਵਿੱਖਬਾਣੀ:

ਮੀਂਹ ਅਤੇ ਤੇਜ਼ ਹਵਾਵਾਂ: ਅੱਜ (30 ਜੁਲਾਈ) ਅਤੇ 31 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਅਤੇ ਚੰਡੀਗੜ੍ਹ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।  

ਪ੍ਰਭਾਵਿਤ ਖੇਤਰ: ਖ਼ਾਸ ਕਰਕੇ ਉੱਤਰੀ ਅਤੇ ਪੂਰਬੀ ਪੰਜਾਬ ਦੇ ਜ਼ਿਲ੍ਹਿਆਂ (ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ) ਅਤੇ ਚੰਡੀਗੜ੍ਹ ਵਿੱਚ ਜ਼ਿਆਦਾ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ।  

ਜ਼ਰੂਰੀ ਸਾਵਧਾਨੀਆਂ:  

ਜਲ-ਭਰਾਅ (Waterlogging): ਨੀਵੇਂ ਇਲਾਕਿਆਂ ਅਤੇ ਅੰਡਰਪਾਸਾਂ ਵਿੱਚ ਪਾਣੀ ਭਰਨ ਦਾ ਖ਼ਤਰਾ ਹੈ, ਇਸ ਲਈ ਯਾਤਰਾ ਦੌਰਾਨ ਸਾਵਧਾਨੀ ਵਰਤੋ।  

ਨਦੀਆਂ/ਨਾਲਿਆਂ ਤੋਂ ਦੂਰੀ: ਬਰਸਾਤ ਦੇ ਦਿਨਾਂ ‘ਚ ਨਦੀਆਂ, ਨਾਲਿਆਂ ਅਤੇ ਮੌਸਮੀ ਖੱਡਾਂ ਦੇ ਨੇੜੇ ਜਾਣ ਤੋਂ ਗੁਰੇਜ਼ ਕਰੋ।  

ਬਿਜਲੀ ਅਤੇ ਤੂਫ਼ਾਨ ਤੋਂ ਬਚਾਅ: ਬਿਜਲੀ ਚਮਕਣ ਵੇਲੇ ਦਰੱਖਤਾਂ ਹੇਠਾਂ ਖੜ੍ਹੇ ਹੋਣ ਤੋਂ ਬਚੋ ਅਤੇ ਬਿਜਲੀ ਦੇ ਉਪਕਰਨਾਂ ਨੂੰ ਸੁਰੱਖਿਅਤ ਰੱਖੋ।  

ਕਿਸਾਨਾਂ ਲਈ ਸਲਾਹ: ਖੇਤਾਂ ਵਿੱਚ ਵਾਧੂ ਪਾਣੀ ਦੀ ਨਿਕਾਸੀ ਦਾ ਯੋਗ ਪ੍ਰਬੰਧ ਰੱਖੋ ਅਤੇ ਇਨ੍ਹਾਂ ਦਿਨਾਂ ਵਿੱਚ ਫ਼ਸਲਾਂ ‘ਤੇ ਸਪਰੇਅ ਕਰਨ ਤੋਂ ਬਚੋ।

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-07-2026 ਅੰਗ 778

ਰਾਗੁ ਸੂਹੀ ਛੰਤ ਮਹਲਾ ੫ ਘਰੁ ੨

ੴ ਸਤਿਗੁਰ ਪ੍ਰਸਾਦਿ

॥ ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥ ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥

ਅਰਥ:- ਰਾਗ ਸੂਹੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਹ ਮਨੁੱਖ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, ਜਿਹੜੇ ਮਨੁੱਖ ਪਿਆਰੇ ਗੁਰੂ ਨੂੰ ਮਿਲ ਪੈਂਦੇ ਹਨ। (ਜਿਉਂ ਜਿਉਂ) ਉਹ ਪ੍ਰਭੂ ਦੇ ਪਿਆਰ-ਰੰਗ ਵਿਚ (ਟਿਕ ਕੇ) ਸੁਚੇਤ ਹੁੰਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਪਾਪ ਭੱਜ ਜਾਂਦੇ ਹਨ। ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੀਆਂ ਸਾਰੀਆਂ ਭਟਕਣਾ ਦੂਰ ਹੋ ਜਾਂਦੀਆਂ ਹਨ, ਉਹਨਾਂ ਦੇ ਸਾਰੇ ਕੰਮ ਭੀ ਸੰਵਰ ਜਾਂਦੇ ਹਨ। ਜਿਹੜਾ ਮਨੁੱਖ ਵੱਡੀ ਕਿਸਮਤ ਨਾਲ ਸਤਿਗੁਰੂ ਦੀ ਬਾਣੀ ਕੰਨੀਂ ਸੁਣ ਕੇ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਅਡੋਲਤਾ ਵਿਚ (ਟਿਕ ਕੇ ਪਰਮਾਤਮਾ ਨਾਲ) ਡੂੰਘੀ ਸਾਂਝ ਪਾਂਦਾ ਹੈ, ਨਾਨਕ ਬੇਨਤੀ ਕਰਦਾ ਹੈ- ਉਹ ਮਨੁੱਖ ਮਾਲਕ-ਪ੍ਰਭੂ ਦੀ ਸਰਨ ਪੈ ਕੇ ਆਪਣੀ ਜਿੰਦ ਆਪਣਾ ਸਰੀਰ (ਸਭ ਕੁਝ) ਪਰਮਾਤਮਾ ਦੇ ਅੱਗੇ (ਰੱਖ ਦੇਂਦਾ ਹੈ) ॥੧॥ ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹਰ ਵੇਲੇ ਗਾਂਵਿਆਂ, ਉਹਨਾਂ ਨੂੰ ਸਿਫ਼ਤਿ-ਸਾਲਾਹ ਦੀ ਬਾਣੀ ਹਰ ਵੇਲੇ ਇਕ-ਰਸ (ਕੰਨਾਂ ਨੂੰ) ਸੁਖਦਾਈ ਲੱਗਣ ਲੱਗ ਪੈਂਦੀ ਹੈ। ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਸਾਰੇ) ਦੁੱਖ ਨਾਸ ਹੋ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਬਹੁਤ ਆਨੰਦ ਪੈਦਾ ਹੋ ਜਾਂਦਾ ਹੈ। ਹੇ ਭਾਈ! ਜਿਹੜੇ ਮਨੁੱਖ (ਆਪਣੇ) ਮੂੰਹ ਨਾਲ ਪਰਮਾਤਮਾ ਦਾ ਨਾਮ ਉਚਾਰਦੇ ਰਹਿੰਦੇ ਹਨ, (ਉਹਨਾਂ ਦਾ) ਦਰਸਨ ਕਰ ਕੇ ਮਨ ਪਵਿੱਤਰ ਹੋ ਜਾਂਦਾ ਹੈ ਸਰੀਰ ਪਵਿੱਤਰ ਹੋ ਜਾਂਦਾ ਹੈ। ਗੁਰੂ ਦੀ ਚਰਨ-ਧੂੜ ਹੋ ਕੇ ਜਿਹੜਾ ਮਨੁੱਖ ਪਰਮਾਤਮਾ ਦਾ ਆਰਾਧਨ ਕਰਦੇ ਰਹਿੰਦੇ ਹਨ, ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰੇ ਲੱਗਣ ਲੱਗ ਪੈਂਦੇ ਹਨ। ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, ਮੈਂ (ਭੀ) ਸਦਾ ਤੇਰੇ ਗੁਣ ਗਾਂਦਾ ਰਹਾਂ।੨।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਆਧਾਰਿਤ ਡਾਕੂਮੈਂਟਰੀ ਨੇ ਪਿੰਡਾਂ ਵਿੱਚ ਜਗਾਈ ਜਾਗਰੂਕਤਾ

ਗਿੱਦੜਬਾਹਾ 29 ਜੁਲਾਈ
                         ਪੰਜਾਬ ਸਰਕਾਰ ਵੱਲ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਬੀਤੀ ਸ਼ਾਮ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਪਿੰਡ ਭਾਰੂ ਅਤੇ ਸਮਾਗ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਵਿਚਾਰਧਾਰਾ ਅਤੇ ਉਪਦੇਸ਼ਾਂ ਤੇ ਆਧਾਰਿਤ 30 ਮਿੰਟ ਦੀ ਪ੍ਰੇਰਣਾਦਾਇਕ ਡਾਕੂਮੈਂਟਰੀ ਸ਼ੋਅ ਦਾ ਪ੍ਰਦਰਸ਼ਨ ਕੀਤਾ ਗਿਆ।
                      ਇਸ ਮੌਕੇ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਲੋਕਾਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਡਾਕੂਮੈਂਟਰੀ ਨੂੰ ਬੜੀ ਦਿਲਚਸਪੀ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਹਾਸਲ ਕੀਤੀ।
 ਇਸ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸਮਾਨਤਾ, ਮਨੁੱਖਤਾ, ਸਮਾਜਿਕ ਨਿਆਂ, ਭਾਈਚਾਰੇ, ਸੇਵਾ ਅਤੇ ਮਿਹਨਤ ਦੀ ਕਮਾਈ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਵਿੱਚ ਗੁਰੂ ਸਾਹਿਬ ਦੇ ਜੀਵਨ ਦੇ ਵੱਖ—ਵੱਖ ਪੱਖਾਂ, ਸਮਾਜਿਕ ਸੁਧਾਰਾਂ ਲਈ ਉਹਨਾਂ ਦੇ ਯੋਗਦਾਨ ਅਤੇ ਮਨੁੱਖੀ ਕਦਰਾਂ—ਕੀਮਤਾਂ ਨੂੰ ਅਪਣਾਉਣ ਦੇ ਸੰਦੇਸ਼ ਨੂੰ ਸਰਲ ਅਤੇ ਪ੍ਰਭਾਵਸ਼ਾਲੀ ਅੰਦਾਜ਼ ਵਿੱਚ ਦਰਸਾਇਆ ਗਿਆ।
                ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਵਿਲੱਖਣ ਪਹਿਲ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਯੋਗਦਾਨ ਬਾਰੇ ਜਾਣਕਾਰੀ ਮਿਲ ਰਹੀ ਹੈ।

 
 

ਖੇਤੀਬਾੜੀ ਵਿਭਾਗ ਵੱਲੋਂ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ ਅਧੀਨ ਪਿੰਡ ਬਧਾਈ ਵਿਖੇ ‘ਖੇਤ ਦਿਵਸ’ ਆਯੋਜਿਤ

ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੁਲਾਈ:  ਪੰਜਾਬ ਸਰਕਾਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਅਤੇ ਡਿਪਟੀ ਡਾਇਰੈਕਟਰ (ਕਪਾਹ) ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ ਡਾ. ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਦੇ ਅਧੀਨ ਆਉਂਦੇ ਸਰਕਲ ਬਧਾਈ ਦੇ ਪਿੰਡ ਗੰਧੜ ਵਿਖੇ ‘ਮਿਸ਼ਨ ਫਾਰ ਕਾਟਨ ਪ੍ਰੋਡਕਟੀਵਿਟੀ’ (Mission for Cotton Productivity) ਅਧੀਨ ਖੇਤ ਦਿਵਸ (ਫ਼ੀਲਡ ਡੇ) ਆਯੋਜਿਤ ਕੀਤਾ ਗਿਆ।

ਇਸ ਮੌਕੇ ਡਾ. ਮਨਮੀਤ ਸਿੰਘ (ਏ.ਡੀ.ਓ.) ਨੇ ਨਰਮੇ/ਕਪਾਹ ਦੀ ਫਸਲ ਵਿੱਚ ਖਾਦਾਂ ਦੇ ਸਹੀ ਪ੍ਰਬੰਧਨ ਅਤੇ ਸੰਤੁਲਿਤ ਵਰਤੋਂ ਬਾਰੇ ਤਕਨੀਕੀ ਨੁਕਤੇ ਸਾਂਝੇ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਕੀੜੇ-ਮਕੌੜਿਆਂ (ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ) ਦੇ ਹਮਲੇ ਤੋਂ ਬਚਾਉਣ ਲਈ ਸਰਵਪੱਖੀ ਕੀਟ ਪ੍ਰਬੰਧਨ ਦੇ ਅਹਿਮ ਨੁਕਤੇ ਦੱਸੇ। ਉਨ੍ਹਾਂ ਕਿਸਾਨਾਂ ਨੂੰ ਖੇਤਾਂ ਵਿੱਚੋਂ ਨਦੀਨਾਂ ਦੀ ਸਾਫ-ਸਫਾਈ ਰੱਖਣ ਅਤੇ ਨਰਮੇ ਦੀ ਫਸਲ ਦਾ ਲਗਾਤਾਰ ਸਰਵੇਖਣ (ਨਿਰੀਖਣ) ਕਰਦੇ ਰਹਿਣ ਲਈ ਆਖਿਆ ਤਾਂ ਜੋ ਕੀੜੇ-ਮਕੌੜਿਆਂ ਦਾ ਖਾਸ ਧਿਆਨ ਰੱਖਿਆ ਜਾ ਸਕੇ। ਉਨ੍ਹਾਂ ਨੇ ਜ਼ੋਰ ਦੇ ਕੇ ਸਲਾਹ ਦਿੱਤੀ ਕਿ ਖੇਤਾਂ ਵਿੱਚ ਪੀ.ਏ.ਯੂ. (PAU) ਵੱਲੋਂ ਸਿਫਾਰਸ਼ ਕੀਤੀਆਂ ਕੀਟਨਾਸ਼ਕਾਂ ਅਤੇ ਨਦੀਨਨਾਸ਼ਕਾਂ ਦਾ ਹੀ ਸਪ੍ਰੇਅ ਕੀਤਾ ਜਾਵੇ।

ਸ੍ਰੀਮਤੀ ਏਕਮਦੀਪ ਕੌਰ ਏ.ਐਸ.ਆਈ ਵੱਲੋਂ ਮਹਿਕਮੇ ਦੀਆਂ ਚੱਲ ਰਹੀਆਂ ਵੱਖ-ਵੱਖ ਕਿਸਾਨ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਸੁਚੇਤ ਕਰਦਿਆਂ ਅਪੀਲ ਕੀਤੀ ਕਿ ਉਹ ਬਾਜ਼ਾਰ ਵਿੱਚੋਂ ਕੋਈ ਵੀ ਬੀਜ, ਖਾਦ ਜਾਂ ਖੇਤੀ ਦਵਾਈਆਂ (ਇਨਪੁੱਟਸ) ਖਰੀਦਣ ਸਮੇਂ ਦੁਕਾਨਦਾਰ ਤੋਂ ਉਸ ਦਾ ਪੱਕਾ ਬਿੱਲ ਜ਼ਰੂਰ ਲੈਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਅਤੇ ਫਾਰਮਰ ਰਜਿਸਟਰੀ ਕਰਵਾਉਣ ਦੀ ਪ੍ਰਕਿਰਿਆ ਬਾਰੇ ਵੀ ਜਾਗਰੂਕ ਕੀਤਾ। ਅੰਤ ਵਿੱਚ ਇਸ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਪਿੰਡ ਗੰਧੜ ਦੇ ਸਰਪੰਚ ਅੰਗਰੇਜ ਸਿੰਘ ਵੱਲੋਂ ਖੇਤ ਦਿਵਸ ਆਯੋਜਿਤ ਕਰਨ ਲਈ ਖੇਤੀਬਾੜੀ ਵਿਭਾਗ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਨੂੰ ਭਵਿੱਖ ਵਿੱਚ ਅਜਿਹੇ ਪ੍ਰੋਗਰਾਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਇਸ ਖੇਤ ਦਿਵਸ ਦਾ ਸਾਰਾ ਸੁਚੱਜਾ ਪ੍ਰਬੰਧ ਗਗਨਦੀਪ ਸਿੰਘ (ਸਹਾਇਕ ਟੈਕਨਾਲੋਜੀ ਮੈਨੇਜਰ) ਅਤੇ ਅਮਨਦੀਪ ਸਿੰਘ ਸੇਵਾਦਾਰ ਵੱਲੋਂ ਕੀਤਾ ਗਿਆ। ਇਸ ਮੌਕੇ ਪਿੰਡ ਗੰਧੜ ਦੇ ਸਰਪੰਚ ਅੰਗਰੇਜ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨ ਹਾਜ਼ਰ ਸਨ l 

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਵਲੋਂ ਬਰਨਾਲਾ ਵਿੱਚ ਵੱਖ-ਵੱਖ ਸਕੀਮਾਂ ਦਾ ਜਾਇਜ਼ਾ

ਬਰਨਾਲਾ, 29 ਜੁਲਾਈ
        ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.) ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯਾਂਕ ਕਾਨੂੰਨਗੋ ਅੱਜ ਜ਼ਿਲ੍ਹਾ ਬਰਨਾਲਾ ਵਿੱਚ ਪੁੱਜੇ ਅਤੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਰੂਪ ਵਿਚ ਲਾਗੂ ਕਰਨਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਓਹਨਾਂ ਅੱਜ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਨੌਜਵਾਨਾਂ ਦੇ ਰੋਜ਼ਗਾਰ ਅਤੇ ਹੁਨਰ ਵਿਕਾਸ, ਬਜ਼ੁਰਗਾਂ ਲਈ ਭਲਾਈ ਯੋਜਨਾਵਾਂ ਜਿਨ੍ਹਾਂ ਵਿਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਯੋਜਨਾ, ਪੀ.ਐੱਮ. ਵਿਸ਼ਵਕਰਮਾ ਯੋਜਨਾ, ਪੌਕਸੋ ਮਾਮਲਿਆਂ ਦੀ ਸਥਿਤੀ, ਨਮਸਤੇ ਸਕੀਮ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਸਮੇਤ ਵੱਖ ਵੱਖ ਸਕੀਮਾਂ ਦਾ ਵਿਸਥਾਰ ਵਿੱਚ ਜਾਇਜ਼ਾ ਲਿਆ।
  ਸ੍ਰੀ ਕਾਨੂੰਨਗੋ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਇਆ ਜਾਵੇ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਖੱਜਲ-ਖੁਆਰ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕ-ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਰੂਪ ਵਿਚ ਲਾਗੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਇਸ ਲਈ ਵੱਧ ਤੋਂ ਵੱਧ ਯੋਗ ਵਿਅਕਤੀਆਂ ਨੂੰ ਸਕੀਮਾਂ ਦਾ ਲਾਭ ਦਿੱਤਾ ਜਾਵੇ।
   ਇਸ ਮਗਰੋਂ ਮੀਡੀਆ ਨਾਲ ਗੱਲ ਕਰਦੇ ਹੋਏ ਓਹਨਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਜ਼ਮੀਨੀ ਪੱਧਰ ਉੱਤੇ ਜਾਇਜ਼ਾ ਲੈਣ ਲਈ ਵੱਖ ਵੱਖ ਜ਼ਿਲ੍ਹਿਆਂ ਦੇ ਦੌਰੇ ਉੱਤੇ ਹਨ। ਇਸ ਤੋਂ ਪਹਿਲਾਂ ਉਹ ਪਿੰਡ ਚੀਮਾ ਦਾ ਵੀ ਦੌਰਾ ਕਰ ਚੁੱਕੇ ਹਨ ਅਤੇ ਸਿਵਲ ਹਸਪਤਾਲ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ਨੂੰ ਵੀ ਮਿਲੇ ਹਨ।
  ਓਹਨਾਂ ਕਿਹਾ ਕਿ ਅੱਜ ਸਕੀਮਾਂ ਬਾਰੇ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਆਯੂਸ਼ਮਾਨ ਯੋਜਨਾ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਐੱਸਸੀ ਵਿਦਿਆਰਥੀਆਂ ਨੂੰ ਵਜ਼ੀਫਾ ਸਕੀਮਾਂ ਦਾ ਬਣਦਾ ਲਾਭ ਦਿਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਸਕੀਮਾਂ ਦਾ ਲਾਭ ਦਾ ਦਿਵਾਉਣ ਸਮੇਤ ਹੋਰ ਦਿਸ਼ਾ – ਨਿਰਦੇਸ਼ ਦਿੱਤੇ ਗਏ ਹਨ।
ਬਰਨਾਲਾ ਸਫ਼ਾਈ ਕਰਮਚਾਰੀਆਂ ਦੇ ਮਾਮਲੇ ਵਿਚ ਓਹਨਾਂ ਕਿਹਾ ਕਿ ਕਮਿਸ਼ਨ ਵਲੋਂ ਇਸ ਮਾਮਲੇ ਦਾ ਨੋਟਿਸ ਲਿਆ ਗਿਆ ਹੈ ਅਤੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਤੋਂ ਵੱਖ ਵੱਖ 9 ਨੁਕਤਿਆਂ ‘ਤੇ ਰਿਪੋਰਟ ਮੰਗੀ ਗਈ ਹੈ। ਓਹਨਾਂ ਕਿਹਾ ਕਿ ਕਸੂਰਵਾਰਾਂ ਖ਼ਿਲਾਫ਼ ਬਣਦੀ ਕਾਰਵਾਈ ਕਰਵਾਈ ਜਾਵੇਗੀ ਅਤੇ ਪੀੜਤਾਂ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ।
ਇਸ ਮੌਕੇ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਕਿਹਾ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇਸ਼ ਦੇ ਹਰ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐਸ, ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਮੋਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਆਈ ਏ ਐੱਸ, ਐੱਸਡੀਐਮਜ਼ ਤੋਂ ਇਲਾਵਾ ਪੁਲੀਸ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।