Latest NewsNewsPunjabPunjabi

ਪਹਿਲੇ ਦਿਨ 1,480 ਪਰਿਵਾਰਾਂ ਨੇ ਕਰਵਾਈ ਰਜਿਸਟਰੇਸ਼ਨ , ਜਿਸ ਨਾਲ ₹10 ਲੱਖ ਤੱਕ ਦਾ ਨਕਦ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਗਿਆ।

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਕੇ ਇੱਕ ਇਤਿਹਾਸਕ ਕਦਮ ਚੁੱਕਿਆ ਹੈ, ਜਿਸ ਤਹਿਤ ਹਰ ਨਾਗਰਿਕ ਨੂੰ ₹10…

InternationalLatest NewsNewsPunjabi

ਸੰਯੁਕਤ ਰਾਸ਼ਟਰ ਮਹਾਸਭਾ ‘ਚ ਮੇਰੇ ਨਾਲ ਤਿੰਨ ਘਟਨਾਵਾਂ ਵਾਪਰੀਆਂ: ਡੋਨਾਲਡ ਟਰੰਪ

ਅਮਰੀਕਾ, 25 ਸਤੰਬਰ 2025: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ‘ਚ ਤਿੰਨ ਵੱਡੀਆਂ ਘਟਨਾਵਾਂ…

Latest NewsNewsPunjabPunjabiWar Against Drugs

‘ਯੁੱਧ ਨਸ਼ਿਆਂ ਵਿਰੁੱਧ’ ਦੇ 207ਵੇਂ ਦਿਨ ਪੰਜਾਬ ਪੁਲਿਸ ਵੱਲੋਂ 321 ਗ੍ਰਾਮ ਹੈਰੋਇਨ ਅਤੇ 73 ਹਜ਼ਾਰ ਰੁਪਏ ਡਰੱਗ ਮਨੀ ਸਮੇਤ 52 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 24 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ…

Latest NewsNewsPunjabPunjabi

ਪੰਜਾਬ ਦੇ ਅਮਨ ਤੇ ਤਰੱਕੀ ਦੀਆਂ ਵਿਰੋਧੀ ਤਾਕਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਓ: ਮੁੱਖ ਮੰਤਰੀ ਦੇ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਨਿਰਦੇਸ਼

ਚੰਡੀਗੜ੍ਹ, 24 ਸਤੰਬਰ: ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ…

ਪਹਿਲੇ ਦਿਨ 1,480 ਪਰਿਵਾਰਾਂ ਨੇ ਕਰਵਾਈ ਰਜਿਸਟਰੇਸ਼ਨ , ਜਿਸ ਨਾਲ ₹10 ਲੱਖ ਤੱਕ ਦਾ ਨਕਦ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਗਿਆ।

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਕੇ ਇੱਕ ਇਤਿਹਾਸਕ ਕਦਮ ਚੁੱਕਿਆ ਹੈ, ਜਿਸ ਤਹਿਤ ਹਰ ਨਾਗਰਿਕ ਨੂੰ ₹10 ਲੱਖ ਤੱਕ ਦਾ ਨਕਦ ਰਹਿਤ ਸਿਹਤ ਬੀਮਾ ਕਵਰ ਮਿਲੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਇਹ ਯੋਜਨਾ ਪੰਜਾਬ ਲਈ ਇੱਕ ਨਵਾਂ ਮੋੜ ਸਾਬਤ ਹੋਵੇਗੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰਾਜ ਦੇ 30 ਮਿਲੀਅਨ ਵਸਨੀਕਾਂ ਲਈ ਇਸ ਮਹੱਤਵਾਕਾਂਸ਼ੀ ਪਹਿਲਕਦਮੀ ਦੀ ਰਸਮੀ ਸ਼ੁਰੂਆਤ ਕੀਤੀ।

ਇਹ ਯੋਜਨਾ ਤਰਨਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਤੋਂ ਸ਼ੁਰੂ ਹੋਈ। ਰਾਜ ਸਿਹਤ ਏਜੰਸੀ ਦਫ਼ਤਰ ਤੋਂ ਇਸ ਯੋਜਨਾ ਦਾ ਔਨਲਾਈਨ ਉਦਘਾਟਨ ਕਰਦੇ ਹੋਏ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸਰਲ ਰੱਖਿਆ ਗਿਆ ਹੈ ਤਾਂ ਜੋ ਹਰ ਨਾਗਰਿਕ ਆਸਾਨੀ ਨਾਲ ਇਸਦਾ ਲਾਭ ਲੈ ਸਕੇ। ਪਹਿਲੇ ਦਿਨ, 1,480 ਪਰਿਵਾਰਾਂ ਨੇ ਰਜਿਸਟਰੇਸ਼ਨ ਕਰਵਾਈ, ਜਿਸ ਨਾਲ ਇਸ ਯੋਜਨਾ ਵਿੱਚ ਆਪਣਾ ਵਿਸ਼ਵਾਸ ਪ੍ਰਗਟ ਹੋਇਆ।

ਡਾ. ਬਲਬੀਰ ਸਿੰਘ ਨੇ ਇਸ ਦਿਨ ਨੂੰ ਪੰਜਾਬ ਲਈ ਇਤਿਹਾਸਕ ਦੱਸਿਆ ਅਤੇ ਕਿਹਾ ਕਿ ਇਹ ਪਹਿਲ ਪੂਰੇ ਦੇਸ਼ ਲਈ ਇੱਕ ਮਿਸਾਲ ਕਾਇਮ ਕਰੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਹੁਣ ਹਰ ਨਾਗਰਿਕ ਨੂੰ ਉਸਦੀ ਆਮਦਨ ਦੀ ਪਰਵਾਹ ਕੀਤੇ ਬਿਨਾਂ ₹10 ਲੱਖ ਦਾ ਸਿਹਤ ਬੀਮਾ ਕਵਰ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ, ਇਹ ਸਕੀਮ ਪੂਰੇ ਰਾਜ ਵਿੱਚ ਲਾਗੂ ਕੀਤੀ ਜਾਵੇਗੀ, ਜਿਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਪੰਜਾਬੀ ਪਰਿਵਾਰ ਸੁਰੱਖਿਅਤ ਮਹਿਸੂਸ ਕਰੇ।

ਇਸ ਸਕੀਮ ਦੀ ਸਭ ਤੋਂ ਮਹੱਤਵਪੂਰਨ ਵਿਸ਼ੇਸ਼ਤਾ ਇਹ ਹੈ ਕਿ ਲਾਭਪਾਤਰੀ ਨਾ ਸਿਰਫ਼ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਗੋਂ 500 ਤੋਂ ਵੱਧ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਵੀ ਨਕਦ ਰਹਿਤ ਇਲਾਜ ਪ੍ਰਾਪਤ ਕਰ ਸਕਣਗੇ। ਸਰਕਾਰ ਇਲਾਜ ਦੀ ਸਾਰੀ ਲਾਗਤ ਆਪ ਅਦਾ ਕਰੇਗੀ, ਜਿਸ ਨਾਲ ਵੱਡੀਆਂ ਸਰਜਰੀਆਂ ਅਤੇ ਇਲਾਜ ਲਈ ਆਪਣੀ ਜਾਇਦਾਦ ਵੇਚਣ ਜਾਂ ਕਰਜ਼ਾ ਲੈਣ ਦੀ ਜ਼ਰੂਰਤ ਨੂੰ ਖਤਮ ਕੀਤਾ ਜਾਵੇਗਾ।

ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਵੀ ਪੂਰੀ ਤਰ੍ਹਾਂ ਸਰਲ ਰੱਖਿਆ ਗਿਆ ਹੈ। ਕੋਈ ਵੀ ਨਾਗਰਿਕ ਇਸ ਸਕੀਮ ਵਿੱਚ ਸਿਰਫ਼ ਇੱਕ ਵੋਟਰ ਆਈਡੀ ਕਾਰਡ ਅਤੇ ਆਧਾਰ ਕਾਰਡ ਨਾਲ ਹਿੱਸਾ ਲੈ ਸਕਦਾ ਹੈ। ਕੋਈ ਆਮਦਨ ਸੀਮਾ ਨਹੀਂ ਹੈ, ਜਿਸ ਨਾਲ ਇਹ ਸਕੀਮ ਸਮਾਜ ਦੇ ਹਰ ਵਰਗ ਲਈ ਪਹੁੰਚਯੋਗ ਬਣ ਜਾਂਦੀ ਹੈ।

ਇਹ ਸਕੀਮ 2,300 ਤੋਂ ਵੱਧ ਸਿਹਤ ਪੈਕੇਜਾਂ ਨੂੰ ਕਵਰ ਕਰਦੀ ਹੈ, ਜਿਸ ਵਿੱਚ ਕੈਂਸਰ, ਦਿਲ ਦੀ ਬਿਮਾਰੀ, ਗੁਰਦੇ ਅਤੇ ਜਿਗਰ ਦੀਆਂ ਬਿਮਾਰੀਆਂ ਨਾਲ ਸਬੰਧਤ ਗੁੰਝਲਦਾਰ ਸਰਜਰੀਆਂ ਤੋਂ ਲੈ ਕੇ ਆਮ ਸਿਹਤ ਸੇਵਾਵਾਂ ਅਤੇ ਦੁਰਘਟਨਾ ਨਾਲ ਸਬੰਧਤ ਇਲਾਜ ਸ਼ਾਮਲ ਹਨ। ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਹਰ ਪਰਿਵਾਰ ਲਈ ਰਾਹਤ ਅਤੇ ਸੁਰੱਖਿਆ ਦੀ ਇੱਕ ਨਵੀਂ ਗਰੰਟੀ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ, ਪੰਜਾਬ ਹੁਣ ਸਿਹਤ ਸੰਭਾਲ ਦੇ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰ ਰਿਹਾ ਹੈ।

ਕੇਂਦਰ ਸਰਕਾਰ ਨੇ ਸੋਨਮ ਵਾਂਗਚੁਕ ਦੀ ਸੰਸਥਾ ਦਾ ਲਾਇਸੈਂਸ ਕੀਤਾ ਰੱਦ

ਲੱਦਾਖ, 25 ਸਤੰਬਰ 2025: ਕੇਂਦਰ ਸਰਕਾਰ ਨੇ ਲੱਦਾਖ ਦੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਅਤੇ ਸਿੱਖਿਆ ਸੁਧਾਰਕ ਸੋਨਮ ਵਾਂਗਚੁਕ (Sonam Wangchuk) ਦੀ ਅਗਵਾਈ ਵਾਲੀ ਸੰਸਥਾ, ਸਟੂਡੈਂਟਸ ਐਜੂਕੇਸ਼ਨਲ ਐਂਡ ਕਲਚਰਲ ਮੂਵਮੈਂਟ ਆਫ਼ ਲੱਦਾਖ (SECMOL) ਨੂੰ ਵਿਦੇਸ਼ੀ ਯੋਗਦਾਨ ਰੈਗੂਲੇਸ਼ਨ ਐਕਟ (FCRA) ਦੇ ਤਹਿਤ ਦਿੱਤਾ ਲਾਇਸੈਂਸ ਰੱਦ ਕਰ ਦਿੱਤਾ ਹੈ।

ਸਰਕਾਰੀ ਆਦੇਸ਼ ਦੇ ਮੁਤਾਬਕ ਇਹ ਸੰਗਠਨ ਹੁਣ ਵਿਦੇਸ਼ਾਂ ਤੋਂ ਦਾਨ ਜਾਂ ਵਿੱਤੀ ਸਹਾਇਤਾ ਪ੍ਰਾਪਤ ਨਹੀਂ ਕਰ ਸਕੇਗਾ। ਲਾਇਸੈਂਸ ਰੱਦ ਕਰਨ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਤੱਕ ਅਧਿਕਾਰਤ ਤੌਰ ‘ਤੇ ਖੁਲਾਸਾ ਨਹੀਂ ਕੀਤਾ ਗਿਆ ਹੈ। ਵਾਂਗਚੁਕ ਨੇ 1988 ‘ਚ ਸਟੂਡੈਂਟਸ ਐਜੂਕੇਸ਼ਨਲ ਐਂਡ ਕਲਚਰਲ ਮੂਵਮੈਂਟ ਆਫ਼ ਲੱਦਾਖ ਦੀ ਸਥਾਪਨਾ ਕੀਤੀ ਸੀ।

ਇਹ ਸੰਗਠਨ ਲੱਦਾਖ ‘ਚ ਵਿਦਿਅਕ ਸੁਧਾਰ, ਵਾਤਾਵਰਣ ਸੁਰੱਖਿਆ ਅਤੇ ਸੱਭਿਆਚਾਰਕ ਗਤੀਵਿਧੀਆਂ ਲਈ ਕੰਮ ਕਰ ਰਿਹਾ ਹੈ। ਇਸ ਸਰਕਾਰੀ ਕਦਮ ਨੇ ਲੱਦਾਖ ‘ਚ ਰਾਜਨੀਤਿਕ ਅਤੇ ਸਮਾਜਿਕ ਮਾਹੌਲ ਨੂੰ ਭਖਾ ਦਿੱਤਾ ਹੈ। ਸੋਨਮ ਵਾਂਗਚੁਕ ਪਹਿਲਾਂ ਹੀ ਲੱਦਾਖ ‘ਚ ਵਾਤਾਵਰਣ ਅਤੇ ਸੰਵਿਧਾਨਕ ਮੰਗਾਂ ਦੀ ਵਕਾਲਤ ਲਈ ਖ਼ਬਰਾਂ ‘ਚ ਹੈ।

ਨਸ਼ਿਆਂ ਦੀ ਰੋਕਥਾਮ ਸਬੰਧੀ ਸੈਮੀਨਾਰ ਦਾ ਆਯੋਜਨ

ਸੰਗਰੂਰ, 25 ਸਤੰਬਰ 2025 :  ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸੰਗਰੂਰ (Social Security Women and Child Development Department Sangrur) ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮਿੰਨੀ ਆਡੀਟੋਰੀਅਮ ਵਿੱਚ ਨਸ਼ਿਆਂ ਦੀ ਰੋਕਥਾਮ ਸੰਬੰਧੀ ਸੈਮੀਨਾਰ (Seminar on drug prevention) ਦਾ ਆਯੋਜਨ ਕੀਤਾ ਗਿਆ, ਇਸ ਵਿੱਚ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।

ਸਹਾਇਕ ਕਮਿਸ਼ਨਰ ਸਮੇਤ ਵੱਖ ਵੱਖ ਬੁਲਾਰਿਆਂ ਨੇ ਨੌਜਵਾਨਾਂ ਨੂੰ ਨਸ਼ੇ ਦੀ ਅਲਾਮਤ ਤੋਂ ਬਚਣ ਲਈ ਪ੍ਰੇਰਿਆ

ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸਟੇਜ ਸਕੱਤਰ ਅਮਰੀਕ ਸਿੰਘ ਨੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਏ ਇਹਨਾਂ ਸੈਮੀਨਾਰਾਂ ਬਾਰੇ ਜਾਣਕਾਰੀ ਦਿੱਤੀ, ਉਸ ਉਪਰੰਤ ਸਾਬਕਾ ਏਡੀਸੀ ਸੰਗਰੂਰ ਪ੍ਰੀਤਮ ਸਿੰਘ ਜੌਹਲ ਨੇ ਕਿਹਾ ਕਿ ਅੱਜ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਾਰੀਆਂ ਸਮਾਜਿਕ ਜਥੇਬੰਦੀਆਂ ਨੂੰ ਵੀ ਸਰਕਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਾ ਚਾਹੀਦਾ ਹੈ ।

ਬਾਰਡਰ ਬੈਲਟ ਬਹੁਤ ਜਿਆਦਾ ਨਸ਼ਿਆਂ ਦੀ ਗ੍ਰਿਫਤ ਵਿੱਚ ਹੈ : ਏ. ਡੀ. ਸੀ. ਵਿਜੇ ਸਿਆਲ

ਇਸ ਉਪਰੰਤ ਸਾਬਕਾ ਏ. ਡੀ. ਸੀ. ਵਿਜੇ ਸਿਆਲ ਨੇ ਦੱਸਿਆ ਕਿ ਬਾਰਡਰ ਬੈਲਟ ਬਹੁਤ ਜਿਆਦਾ ਨਸ਼ਿਆਂ ਦੀ ਗ੍ਰਿਫਤ ਵਿੱਚ ਹੈ (The border belt is heavily infested with drugs.) , ਇਸ ਉਪਰੰਤ ਸਮਾਜ ਸੇਵੀ ਮੋਹਨ ਸ਼ਰਮਾ ਨੇ ਆਪਣੇ ਭਾਸ਼ਣ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦੇ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਤਰ੍ਹਾਂ ਦੀ ਮੁਹਿਮ ਚਲਾ ਕੇ ਆਉਣ ਵਾਲੀ ਪੀੜੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨ ਕਰਨੇ ਚਾਹੀਦੇ ਹਨ।

ਉੜਾਨ ਆਰਟ ਸੈਂਟਰ ਵੱਲੋਂ ਨਾਟਕ ‘ਸੁਲਗਦੀ ਧਰਤੀ’ ਕੀਤਾ ਗਿਆ ਪੇਸ਼

ਇਸ ਉਪਰੰਤ ਉੜਾਨ ਆਰਟ ਸੈਂਟਰ ਵੱਲੋਂ ਨਾਟਕ ‘ਸੁਲਗਦੀ ਧਰਤੀ’ (The play ‘Burning Earth’) ਪੇਸ਼ ਕੀਤਾ ਗਿਆ, ਗੁਰਪਿਆਰ ਸਿੰਘ ਦੁਆਰਾ ਨਿਰਦੇਸ਼ਿਤ ਨਾਟਕ ਸਾਰੇ ਦਰਸ਼ਕਾਂ ਨੂੰ ਸੋਚਣ ਲਈ ਮਜਬੂਰ ਕਰ ਗਿਆ। ਇਸ ਉਪਰੰਤ ਬਠਿੰਡਾ ਦੇ ਮੀਤ ਹਰਮੀਤ ਵੱਲੋਂ ਬਹੁਤ ਸੁੰਦਰ ਗੀਤ ਪੇਸ਼ ਕੀਤਾ ਗਿਆ, ਡਾ ਅਵਿਨਾਸ਼ ਰਾਣਾ (ਪ੍ਰੋਜੈਕਟ ਡਾਇਰੈਕਟਰ ਐਚਆਈਵੀ ਏਡਸ ਟੀ ਆਈ) ਨੇ ਕਿਹਾ ਕਿ ਜੇਕਰ ਸਮਾਜ, ਸਰਕਾਰਾਂ ਅਤੇ ਆਵਾਮ ਕਿਸੇ ਕੁਰੀਤੀ ਨੂੰ ਖਤਮ ਕਰਨ ਉਤੇ ਲੱਗਦਾ ਹੈ ਤਾਂ ਉਹ ਕੁਰੀਤੀ ਹੌਲੀ ਹੌਲੀ ਖਤਮ ਹੋ ਜਾਂਦੀ ਹੈ, ਅੱਜ ਸਾਨੂੰ ਸਾਰਿਆਂ ਨੂੰ ਨਸ਼ਿਆਂ ਦੀ ਇਸ ਕੁਰੀਤੀ ਨੂੰ ਖਤਮ ਕਰਨ ਲਈ ਇੱਕ ਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ ।

ਇੱਕ ਐਲ. ਈ. ਡੀ. ਸਕਰੀਨ ਵਾਲੀ ਵੈਨ ਜਿਲਾ ਸੰਗਰੂਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਸ਼ਾ ਮੁਕਤੀ ਲਈ ਕਰੇਗੀ ਪ੍ਰਚਾਰ

ਇਸ ਮੌਕੇ ਡਾ. ਲਵਲੀਨ ਕੌਰ (ਡੀ. ਐਸ. ਐਸ. ਓ. ਸੰਗਰੂਰ) (Dr. Loveleen Kaur (D. S. S. O. Sangrur) ਨੇ ਕਿਹਾ ਕਿ ਇਸਤਰੀ ਅਤੇ ਵਾਲ ਵਿਕਾਸ ਵਿਭਾਗ ਵੱਲੋਂ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਸਮਾਗਮ ਕਰਵਾਏ ਜਾ ਰਹੇ ਹਨ । ਉਹਨਾਂ ਦੱਸਿਆ ਕਿ ਇੱਕ ਐਲ. ਈ. ਡੀ. ਸਕਰੀਨ ਵਾਲੀ ਵੈਨ ਜਿਲਾ ਸੰਗਰੂਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਸ਼ਾ ਮੁਕਤੀ ਲਈ ਪ੍ਰਚਾਰ ਕਰੇਗੀ, ਇਸ ਵੈਨ ਦੀ ਸਕਰੀਨ ਉੱਪਰ ਨਸ਼ਿਆਂ ਨਾਲ ਸੰਬੰਧਿਤ ਸ਼ਾਰਟ ਵੀਡੀਓਜ ਚਲਾਈਆਂ ਜਾਣਗੀਆਂ ।

ਅਸਿਸਟੈਂਟ ਕਮਿਸ਼ਨਰ ਸੰਗਰੂਰ ਨੇ ਕੀਤਾ ਨੌਜਵਾਨਾਂ ਨੂੰ ਨਸ਼ੇ ਦੀ ਅਲਾਮਤ ਤੋਂ ਬਚਣ ਦੇ ਲਈ ਪ੍ਰੇਰਤ

ਸਮਾਗਮ ਦੇ ਮੁੱਖ ਮਹਿਮਾਨ ਲਵਪ੍ਰੀਤ ਸਿੰਘ ਪੀ. ਸੀ. ਐਸ. (ਅਸਿਸਟੈਂਟ ਕਮਿਸ਼ਨਰ) ਸੰਗਰੂਰ (Lovepreet Singh P. C. S. (Assistant Commissioner) Sangrur) ਨੇ ਨੌਜਵਾਨਾਂ ਨੂੰ ਨਸ਼ੇ ਦੀ ਅਲਾਮਤ ਤੋਂ ਬਚਣ ਦੇ ਲਈ ਪ੍ਰੇਰਤ ਕੀਤਾ । ਉਹਨਾਂ ਨੇ ਆਏ ਹੋਏ ਸਾਰੇ ਨੌਜਵਾਨਾਂ ਨੂੰ ਅਤੇ ਸਰੋਤਿਆਂ ਨੂੰ ਨਸ਼ਾ ਮੁਕਤੀ ਲਈ ਸੌਹ ਚੁਕਾਈ ਅਤੇ ਉਨਾਂ ਵੱਲੋਂ ਐਲ. ਈ. ਡੀ. ਵੈਨ ਨੂੰ ਝੰਡੀ ਵੀ ਦਿੱਤੀ ਗਈ । ਇਸ ਉਪਰੰਤ ਆਏ ਹੋਏ ਸਾਰੇ ਮੈਂਬਰਾਂ ਨੂੰ ਜ਼ਿਲਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਭਾਗ ਵੱਲੋਂ ਸਨਮਾਨਿਤ ਕੀਤਾ ਗਿਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮਾਜ ਸੇਵੀ ਅਤੇ ਸੀਨੀਅਰ ਸਿਟੀਜਨ ਆਗੂ ਸ਼੍ਰੀ ਰਾਜ ਕੁਮਾਰ ਅਰੋੜਾ, ਅਮਰੀਕ ਸਿੰਘ ਕਲੋਦੀ, ਦਲਜੀਤ ਸਿੰਘ, ਜਸਵੀਰ ਸਿੰਘ ਗੁਰਸੇਵਕ ਸਿੰਘ, ਜਸਵੀਰ ਸਿੰਘ ਜੱਸੀ, ਆਦਿ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਸ਼ਾਮਿਲ ਸਨ ।

ਸੰਯੁਕਤ ਰਾਸ਼ਟਰ ਮਹਾਸਭਾ ‘ਚ ਮੇਰੇ ਨਾਲ ਤਿੰਨ ਘਟਨਾਵਾਂ ਵਾਪਰੀਆਂ: ਡੋਨਾਲਡ ਟਰੰਪ

ਅਮਰੀਕਾ, 25 ਸਤੰਬਰ 2025: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ‘ਚ ਤਿੰਨ ਵੱਡੀਆਂ ਘਟਨਾਵਾਂ ਵਾਪਰੀਆਂ। ਟਰੰਪ ਨੇ ਇਨ੍ਹਾਂ ਘਟਨਾਵਾਂ ਨੂੰ ਸਾਜ਼ਿਸ਼ ਕਿਹਾ ਹੈ।

ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ ‘ਤੇ ਲਿਖਿਆ ਕਿ ਕੱਲ੍ਹ ਸੰਯੁਕਤ ਰਾਸ਼ਟਰ ‘ਚ ਸਿਰਫ਼ ਇੱਕ ਨਹੀਂ, ਦੋ ਨਹੀਂ, ਸਗੋਂ ਤਿੰਨ ਬਹੁਤ ਹੀ ਸ਼ੱਕੀ ਘਟਨਾਵਾਂ ਵਾਪਰੀਆਂ।

ਟਰੰਪ ਨੇ ਤਿੰਨ ਘਟਨਾਵਾਂ ਦਾ ਜ਼ਿਕਰ ਕੀਤਾ ਹੈ, ਜਿਸ ‘ਚ ਇੱਕ ਐਸਕੇਲੇਟਰ ਦਾ ਰੁਕਣਾ, ਇੱਕ ਖਰਾਬ ਟੈਲੀਪ੍ਰੋਂਪਟਰ, ਅਤੇ ਅਸੈਂਬਲੀ ਹਾਲ ਦੇ ਸਾਊਂਡ ਸਿਸਟਮ ‘ਚ ਖ਼ਰਾਬੀ ਸ਼ਾਮਲ ਹੈ। ਉਨ੍ਹਾਂ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਨੂੰ ਪੱਤਰ ਲਿਖਿਆ ਹੈ, ਜਿਸ ‘ਚ ਤੁਰੰਤ ਜਾਂਚ ਦੀ ਮੰਗ ਕੀਤੀ ਹੈ ਅਤੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਸਾਰੇ ਐਸਕੇਲੇਟਰ ਸੁਰੱਖਿਆ ਕੈਮਰਿਆਂ ਅਤੇ ਐਮਰਜੈਂਸੀ ਸਟਾਪ ਬਟਨ ਤੋਂ ਰਿਕਾਰਡਿੰਗਾਂ ਨੂੰ ਸੁਰੱਖਿਅਤ ਰੱਖਿਆ ਜਾਵੇ, ਕਿਉਂਕਿ ਸੀਕ੍ਰੇਟ ਸਰਵਿਸ ਜਾਂਚ ‘ਚ ਸ਼ਾਮਲ ਹੋਵੇਗੀ।

ਸੰਯੁਕਤ ਰਾਸ਼ਟਰ ‘ਚ ਟਰੰਪ ਨਾਲ 3 ਦੁਰਘਟਨਾਵਾਂ

ਪਹਿਲੀ ਘਟਨਾ ‘ਚ ਮੁੱਖ ਮੰਜ਼ਿਲ ਵੱਲ ਜਾਣ ਵਾਲਾ ਐਸਕੇਲੇਟਰ ਅਚਾਨਕ ਬੰਦ ਹੋ ਗਿਆ। ਟਰੰਪ ਨੇ ਕਿਹਾ ਕਿ ਜੇਕਰ ਉਹ ਅਤੇ ਮੇਲਾਨੀਆ ਹੈਂਡਲਾਂ ਨੂੰ ਨਾ ਫੜਦੇ, ਤਾਂ ਇੱਕ ਹਾਦਸਾ ਹੋ ਸਕਦਾ ਸੀ। ਟਰੰਪ ਨੇ ਇਸਨੂੰ ਇੱਕ ਸਾਜ਼ਿਸ਼ ਕਿਹਾ ਅਤੇ ਜ਼ਿੰਮੇਵਾਰ ਲੋਕਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ।

ਇਸਦੇ ਨਾਲ ਹੀ ਦੂਜੀ ਘਟਨਾ ‘ਚ ਜਦੋਂ ਉਨ੍ਹਾਂ ਨੇ 80ਵੇਂ ਯੂਐਨਜੀਏ ਸੈਸ਼ਨ ‘ਚ ਆਪਣਾ ਭਾਸ਼ਣ ਸ਼ੁਰੂ ਕੀਤਾ ਤਾਂ ਟੈਲੀਪ੍ਰੋਂਪਟਰ ਕੰਮ ਨਹੀਂ ਕਰ ਰਿਹਾ ਸੀ। ਟਰੰਪ ਨੇ ਕਿਹਾ ਕਿ “ਐਸਕੇਲੇਟਰ ਤੋਂ ਬਾਅਦ, ਹੁਣ ਟੈਲੀਪ੍ਰੋਂਪਟਰ ਖ਼ਰਾਬ ਹੈ। ਇਹ ਕਿਹੋ ਜਿਹੀ ਜਗ੍ਹਾ ਹੈ?” ਇਸ ਦੇ ਬਾਵਜੂਦ, ਉਸਨੇ ਟੈਲੀਪ੍ਰੋਂਪਟਰ ਤੋਂ ਬਿਨਾਂ 57 ਮਿੰਟ ਦਾ ਭਾਸ਼ਣ ਦਿੱਤਾ।

ਤੀਜੀ ਘਟਨਾ ‘ਚ ਭਾਸ਼ਣ ਤੋਂ ਬਾਅਦ, ਅਸੈਂਬਲੀ ਹਾਲ ‘ਚ ਸਾਊਂਡ ਸਿਸਟਮ ਬੰਦ ਸੀ, ਜਿਸ ਕਾਰਨ ਦੂਜੇ ਵਿਸ਼ਵ ਆਗੂਆਂ ਨੂੰ ਟਰੰਪ ਨੂੰ ਸੁਣਨ ਲਈ ਅਨੁਵਾਦਕ ਦੇ ਈਅਰਪੀਸ ਦੀ ਵਰਤੋਂ ਕਰਨੀ ਪਈ। ਟਰੰਪ ਨੇ ਦੱਸਿਆ ਕਿ ਭਾਸ਼ਣ ਤੋਂ ਬਾਅਦ, ਮੇਲਾਨੀਆ ਨੇ ਕਿਹਾ, “ਮੈਂ ਇੱਕ ਸ਼ਬਦ ਵੀ ਨਹੀਂ ਸੁਣਿਆ।”

‘ਯੁੱਧ ਨਸ਼ਿਆਂ ਵਿਰੁੱਧ’ ਦੇ 207ਵੇਂ ਦਿਨ ਪੰਜਾਬ ਪੁਲਿਸ ਵੱਲੋਂ 321 ਗ੍ਰਾਮ ਹੈਰੋਇਨ ਅਤੇ 73 ਹਜ਼ਾਰ ਰੁਪਏ ਡਰੱਗ ਮਨੀ ਸਮੇਤ 52 ਨਸ਼ਾ ਤਸਕਰ ਕਾਬੂ

Punjab Police Logo

ਚੰਡੀਗੜ੍ਹ, 24 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 207ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 299 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 54 ਐਫਆਈਆਰਜ਼ ਦਰਜ ਕਰਕੇ 52 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 207 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,771 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 321 ਗ੍ਰਾਮ ਹੈਰੋਇਨ, 13 ਕਿਲੋ ਭੁੱਕੀ, 320 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 73100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 36 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 299 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 321 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 34 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

ਪੰਜਾਬ ਦੇ ਅਮਨ ਤੇ ਤਰੱਕੀ ਦੀਆਂ ਵਿਰੋਧੀ ਤਾਕਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਓ: ਮੁੱਖ ਮੰਤਰੀ ਦੇ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਨਿਰਦੇਸ਼

CM Bhagwant Mann

ਚੰਡੀਗੜ੍ਹ, 24 ਸਤੰਬਰ: ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਤੇ ਸੀਨੀਅਰ ਪੁਲਿਸ ਕਪਤਾਨਾਂ (ਐਸ.ਐਸ.ਪੀਜ਼) ਨੂੰ ਨਿਰਦੇਸ਼ ਦਿੱਤੇ ਕਿ ਅਪਰਾਧ ਤੇ ਅਪਰਾਧਿਕ ਤੱਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਜਾਵੇ।

ਸੀ.ਪੀਜ਼. ਅਤੇ ਐਸ.ਐਸ.ਪੀਜ਼. ਨਾਲ ਅੱਜ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਤਿਉਹਾਰਾਂ ਦੇ ਆਗਾਮੀ ਸੀਜ਼ਨ ਦੇ ਮੱਦੇਨਜ਼ਰ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ, ਲੋਕਾਂ ਦੀ ਸੁਰੱਖਿਆ ਅਤੇ ਸਾਰੇ ਪ੍ਰੋਗਰਾਮ ਸੁਚਾਰੂ ਤਰੀਕੇ ਨਾਲ ਕਰਵਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਆਖਿਆ ਕਿ ਤਿਉਹਾਰਾਂ ਦੇ ਸੀਜ਼ਨ ਵਿੱਚ ਅਕਸਰ ਸ਼ਰਾਰਤੀ ਤੱਤਾਂ ਦੀਆਂ ਗਤੀਵਿਧੀਆਂ ਵਿੱਚ ਵਾਧਾ ਹੁੰਦਾ ਹੈ ਅਤੇ ਭੀੜ-ਭੜੱਕੇ ਕਾਰਨ ਭਗਦੜ ਦੀ ਸੰਭਾਵਨਾ ਦੇ ਨਾਲ-ਨਾਲ ਚੋਰੀ ਦੇ ਝਪਟਮਾਰੀ ਦੀਆਂ ਘਟਨਾਵਾਂ ਵਧਦੀਆਂ ਹਨ। ਇਸ ਦੇ ਨਾਲ-ਨਾਲ ਸਮਾਜ ਵਿਰੋਧੀ ਤੇ ਦੇਸ਼ ਵਿਰੋਧੀ ਤੱਤ ਵੀ ਹਾਲਾਤ ਦਾ ਫਾਇਦਾ ਉਠਾਉਣ ਲਈ ਤਿਆਰ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰੇਕ ਪੱਧਰ ਉੱਤੇ ਸਰਗਰਮੀ ਅਤੇ ਤਾਲਮੇਲ ਨਾਲ ਕਦਮ ਚੁੱਕਣ ਉੱਤੇ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਆਵਾਜਾਈ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ, ਭੀੜ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਢੁਕਵੇਂ ਪ੍ਰਬੰਧਾਂ ਦੇ ਨਾਲ-ਨਾਲ ਮੈਡੀਕਲ ਐਮਰਜੈਂਸੀ, ਆਫ਼ਤ ਪ੍ਰਬੰਧਨ ਲਈ ਤਿਆਰੀ ਅਤੇ ਹੋਰ ਅਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ ਤਿਆਰੀ ਉੱਪਰ ਜ਼ੋਰ ਦਿੱਤਾ। ਕੁੱਝ ਇਲਾਕਿਆਂ ਵਿੱਚ ਸਮਾਜਿਕ ਤਣਾਅ ਦੀਆਂ ਹਾਲੀਆ ਰਿਪੋਰਟਾਂ ਉੱਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਲੋਕਾਂ ਨੂੰ ਸਮਾਜਿਕ ਸਦਭਾਵਨਾ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਲਈ ਕਿਹਾ ਅਤੇ ਪੁਲਿਸ ਕਮਿਸ਼ਨਰਾਂ ਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਸੂਬੇ ਭਰ ਵਿੱਚ ਫਿਰਕੂ ਸਦਭਾਵਨਾ ਬਰਕਰਾਰ ਰੱਖਣ ਲਈ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਰਾਬਤਾ ਕਾਇਮ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਉੱਤੇ ਪ੍ਰਸਾਰਿਤ ਭੜਕਾਊ ਸਮੱਗਰੀ ਬਾਰੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀ ਸਮੱਗਰੀ ਦਾ ਮਕਸਦ ਸਿਆਸੀ ਜਾਂ ਫਿਰਕੂ ਤਣਾਅ ਨੂੰ ਹਵਾ ਦੇਣਾ ਹੈ, ਜਿਸ ਨਾਲ ਕਾਨੂੰਨ ਵਿਵਸਥਾ ਲਈ ਖ਼ਤਰਾ ਖੜ੍ਹਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਸੀ.ਪੀਜ਼ ਤੇ ਐਸ.ਐਸ.ਪੀਜ਼ ਦੇ ਪੱਧਰ ਉਤੇ ਸੋਸ਼ਲ ਮੀਡੀਆ ਦੀ ਬਾਰੀਕੀ ਨਾਲ ਨਿਗਰਾਨੀ ਕਰਨ ਅਤੇ ਅਜਿਹੀ ਸਾਰੀ ਸਮੱਗਰੀ ਸਖ਼ਤ ਕਾਰਵਾਈ ਲਈ ਫੌਰੀ ਸਾਈਬਰ ਕਰਾਈਮ ਯੂਨਿਟਾਂ ਨੂੰ ਭੇਜਣ ਲਈ ਆਖਿਆ ਤਾਂ ਕਿ ਅਜਿਹੀ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।

ਮੁੱਖ ਮੰਤਰੀ ਨੇ ਕਮਿਊਨਿਟੀ ਪੁਲਿਸਿੰਗ ਦੀ ਮਹੱਤਤਾ `ਤੇ ਹੋਰ ਜ਼ੋਰ ਦਿੱਤਾ ਅਤੇ ਪੁਲਿਸ ਅਧਿਕਾਰੀਆਂ ਨੂੰ ਛੋਟੇ-ਮੋਟੇ ਮਾਮਲਿਆਂ ਨੂੰ ਐਸ.ਐਚ.ਓ. ਪੱਧਰ `ਤੇ ਹੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਪਹੁੰਚ ਬੇਲੋੜੀ ਮੁਕੱਦਮੇਬਾਜ਼ੀ ਨੂੰ ਘਟਾਏਗੀ ਅਤੇ ਪੁਲਿਸ ਨੂੰ ਆਪਣੀਆਂ ਮੁੱਖ ਜ਼ਿੰਮੇਵਾਰੀਆਂ `ਤੇ ਧਿਆਨ ਕੇਂਦਰਿਤ ਕਰਨ ਦੀ ਖੁੱਲ੍ਹ ਦੇਵੇਗੀ। ਇਸ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸੰਸਥਾਗਤ ਢਾਂਚਾ ਤਿਆਰ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਵਿਰੋਧੀ ਤਾਕਤਾਂ ਤੋਂ ਲਗਾਤਾਰ ਖ਼ਤਰਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਉਨ੍ਹਾਂ ਪੁਲਿਸ ਨੂੰ ਚੌਕਸ ਰਹਿਣ ਲਈ ਕਿਹਾ। ਪੁਲਿਸ ਫੋਰਸ ਦੀ ਮਾਣਮੱਤੀ ਵਿਰਾਸਤ ਦੀ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੁਲਿਸ ਫੋਰਸ ਦੇਸ਼ ਵਿਰੋਧੀ ਤੱਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੀ ਆਪਣੀ ਰਵਾਇਤ ਬਰਕਰਾਰ ਰੱਖੇਗੀ।

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।