Blog

ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ

ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਉਦਯੋਗਪਤੀਆਂ ਨੇ ਇੱਕ ਦਿਨ…

Latest NewsNationalNewsPunjabi

ਪ੍ਰਿੰਸੀਪਲ ਡਾ. ਕਰਮਵੀਰ ਗੁਲੀਆ ਨੂੰ ਸਾਲ 2022-23 ਲਈ ਮਾਈ ਭਾਰਤ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ

ਝੱਜਰ ਜ਼ਿਲ੍ਹੇ ਦੇ ਦੁਬਲਧਨ ਸਥਿਤ ਸਰਕਾਰੀ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਕਰਮਵੀਰ ਗੁਲੀਆ ਨੂੰ ਸਾਲ 2022-23 ਲਈ ਮਾਈ ਭਾਰਤ ਰਾਸ਼ਟਰੀ…

Latest NewsNewsPunjabPunjabi

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਬੰਧਤ ਵਿਭਾਗਾਂ, ਬੇਲਰ ਯੂਨੀਅਨ ਅਤੇ ਬਾਇਓਮਾਸ ਪਲਾਂਟ ਮਾਲਕਾਂ ਨਾਲ ਕੀਤੀ ਗਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ: ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਤਹਿਤ ਡਿਪਟੀ…

Latest NewsNewsPunjabPunjabi

ਬੱਲੂਆਣਾ ਵਿਧਾਨ ਸਭਾ ਹਲਕੇ ਵਿੱਚ 12 ਕਰੋੜ ਨਾਲ ਬਣ ਰਹੇ ਹਨ 44 ਖੇਡ ਸਟੇਡੀਅਮ- ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਪਿੰਡ ਡੰਗਰ ਖੇੜਾ ਦਾ ਦੌਰਾ…

Latest NewsNewsPunjabPunjabiWar Against Drugs

‘ਯੁੱਧ ਨਸ਼ਿਆਂ ਵਿਰੁੱਧ’ ਦੇ 206ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.6 ਕਿਲੋ ਹੈਰੋਇਨ ਨਾਲ 78 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 23 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ…

ਪੰਜਾਬ ਸਰਕਾਰ ਵੱਲੋਂ ਜਿਲ੍ਹਾ ਤਰਨ ਤਾਰਨ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਦੀ ਕੀਤੀ ਗਈ ਸ਼ੁਰੂਆਤ-ਹਰਮੀਤ ਸਿੰਘ ਸੰਧੂਪੰਜਾਬ ਸਰਕਾਰ ਵੱਲੋਂ ਜਿਲ੍ਹਾ ਤਰਨ ਤਾਰਨ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਦੀ ਕੀਤੀ ਗਈ ਸ਼ੁਰੂਆਤ-ਹਰਮੀਤ ਸਿੰਘ ਸੰਧੂ

ਤਰਨ ਤਾਰਨ,  23 ਸਤੰਬਰ : ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਹੂਲਤਾਂ ਮੁਹੱਈਆਂ ਕਰਵਾਉਣ ਦੇ ਸੰਕਲਪ ਤਹਿਤ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ “ਮੁੱਖ ਮੰਤਰੀ ਸਿਹਤ ਯੋਜਨਾ” ਦੀ ਸ਼ੁਰੂਆਤ ਜ਼ਿਲ੍ਹਾ ਤਰਨ ਤਾਰਨ ਤੋਂ ਕੀਤੀ ਗਈ।ਇਸ ਸਬੰਧੀ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਫਹਿਤਚੱਕ (ਤਰਨ ਤਾਰਨ) ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ “ਮੁੱਖ ਮੰਤਰੀ ਸਿਹਤ ਯੋਜਨਾ” ਸਬੰਧੀ ਰਜਿਸਟਰੇਸ਼ਨ ਕਰਨ ਦੀ ਸ਼ੂਰੂਆਤ ਚੰਡੀਗੜ੍ਹ ਵਿਖੇ ਕੀਤੀ ਗਈ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ।

ਇਸ ਮੌਕੇ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਰਜਿਸਟਰੇਸ਼ਨ ਕਰਵਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਏ ਗਏ ਪ੍ਰਚਾਰ ਵਾਹਨਾਂ ਨੂੰ ਸ੍ਰ. ਹਰਮੀਤ ਸਿੰਘ ਸੰਧੂ ਹਲਕਾ ਇੰਚਾਰਜ ਤਰਨ ਤਾਰਨ ਨੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਹੋਰ ਸਿਹਤ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕਰਨ ਲਈ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਤੌਰ ‘ਤੇ ਪਹੁੰਚੇ ਸ੍ਰ. ਹਰਮੀਤ ਸਿੰਘ ਸੰਧੂ ਹਲਕਾ ਇੰਚਾਰਜ ਤਰਨ ਤਾਰਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਪ੍ਰਤੀ ਵਚਨਬੱਧ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸਾਰੇ ਵਰਗਾਂ ਲਈ ਬਹੁਤ ਹੀ ਲਾਹੇਵੰਦ ਸਕੀਮ ਹੈ ਅਤੇ ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਲਈ ਪੰਜਾਬ ਦੇ ਨਿਵਾਸੀ ਲਈ ਅਧਾਰ ਕਾਰਡ, ਵੋਟਰ ਕਾਰਡ ਤੇ ਪਾਸਪੋਰਟ ਸਾਈਜ਼ ਫੋਟੋ ਹੀ ਲੋੜੀਂਦੀ ਹੈ, ਮੁੱਖ ਮੰਤਰੀ ਸਿਹਤ ਸਕੀਮ ਕਾਰਡ ਤੁਹਾਡੇ ਪਰਿਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਸੂਚੀਬੱਧ ਹਸਪਤਾਲਾਂ (ਸਰਕਾਰੀ ਅਤੇ ਪ੍ਰਾਈਵੇਟ) ਵਿੱਚ ਪ੍ਰਤੀ ਸਾਲ, ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕਰਦਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਚੀਬੱਧ ਹਸਪਤਾਲਾਂ ਵਿੱਚ ਦਾਖਲੇ ਜਾਂ ਇਲਾਜ ਕਰਵਾਉਣ ਸਮੇਂ ਕੋਈ ਵੀ ਰਕਮ ਲਾਭਪਾਤਰੀ ਨੂੰ ਜਮ੍ਹਾਂ ਕਰਵਾਉਣ ਦੀ ਜ਼ਰੂਰਤ ਨਹੀਂ ਹੈ ।

ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸਾਰੇ ਵਰਗਾਂ ਲਈ ਬਹੁਤ ਹੀ ਲਾਹੇਵੰਦ ਸਕੀਮ ਹੈ। ਡਾ. ਰਾਏ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜਿਲ੍ਹਾ ਤਰਨ ਤਾਰਨ ਵਿੱਚ 01 ਅਕਤੂਬਰ, 2025 ਤੱਕ ਕੁਲ 132 ਰਜਿਸਟ੍ਰੇਸ਼ਨ ਕੈਂਪ ਆਮ ਲੋਕਾ ਦੀ ਸਹੂਲਤ ਲਈ ਲਗਾਏ ਗਏ ਹਨ। ਉਹਨਾਂ ਕਿਹਾ ਕਿ ਤਰਨ ਤਾਰਨ ਸ਼ਹਿਰ ਵਿਖੇ 25 ਵਾਰਡਾਂ, ਸਿਵਲ ਹਸਪਤਾਲ ਤਰਨ ਤਾਰਨ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਵੀ ਰਜਿਸਟਰੇਸ਼ਨ ਕੈਂਪ ਲੱਗ ਰਹੇ ਹਨ ।

ਡਿਪਟੀ ਸੀ. ਈ. ਓ. ਡਾ. ਜਤਿੰਦਰ ਕਾਸ਼ਲ ਸਟੇਟ ਹੈਲਥ ਏਜੰਸੀ ਚੰਡੀਗੜ੍ਹ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਰਜਿਸਟ੍ਰੇਸ਼ਨ ਦੀ ਸੁਰੂਆਤ ਕਰ ਦਿੱਤੀ ਗਈ ਹੈ।ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਬਲਾਕ ਤਰਨ ਤਾਰਨ ਸੀ. ਐਚ. ਸੀ ਝਬਾਲ ਵਿਖੇ 58 ਰਜਿਸਟ੍ਰੇਸ਼ਨ ਕੈਂਪ, ਬਲਾਕ ਗੰਡੀਵਿੰਡ ਸੀ. ਐੱਚ. ਸੀ. ਕਸੇਲ ਵਿਖੇ 45 ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇੇ ਹਨ। ਉਹਨਾਂ ਆਮ ਲੋਕਾ ਨੂੰ ਅਪੀਲ ਕੀਤੀ ਕਿ ਕਿਸੇ ਵੀ ਸਹਾਇਤਾ, ਜਾਣਕਾਰੀ ਲਈ ਟੋਲ ਫ੍ਰੀ ਹੈਲਪ ਲਾਈਨ ਨੰਬਰ 104 ਜਾਂ ਦਫ਼ਤਰ ਸਿਵਲ ਸਰਜਨ ਵਿਖੇ ਸੰਪਰਕ ਕੀਤਾ ਜਾਵੇ।

ਇਸ ਮੌਕੇ ‘ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਰੂਪਮ ਚੌਧਰੀ ਵੱਲੋਂ ਹੋਰ ਜਾਣਕਾਰੀ ਦਿੰਦਿਆ ਹੋਇਆ ਕਿ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਖੇ ਅੱਜ ਲਗਾਏ ਗਏ 42 ਕੈਂਪਾਂ ਦੌਰਾਨ 1200 ਤੋਂ ਵੱਧ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਹੈ। ਉਹਨਾਂ ਆਮ ਲੋਕਾ ਨੂੰ ਅਪੀਲ ਕੀਤੀ ਕਿ ਅਗਲੇ ਕੈਂਪਾ ਵਿੱਚ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਈ ਜਾਵੇ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਦਾ ਪੂਰਾ ਲਾਭ ਲਿਆ ਜਾਵੇ।

ਇਸ ਮੌਕੇ ਹੋਰਨਾ ਤੋਂ ਇਲਾਵਾ ਸ੍ਰ. ਰਾਜਬੀਰ ਸਿੰਘ ਸੰਧੂ, ਭੁਪਿੰਦਰ ਸਿੰਘ ਖੇੜਾ ਸਾਬਕਾ ਪ੍ਰਧਾਨ ਨਗਰ ਕੌਸਲ, ਸਰਬਜੀਤ ਸਿੰਘ ਲਾਲੀ ਕੌਂਸਲਰ, ਜਸਕਰਨ ਸਿੰਘ ਕੌਂਸਲਰ, ਸ੍ਰੀਮਤੀ ਨੀਲਮ ਸ਼ਰਮਾ, ਵਾਇਸ ਪ੍ਰਧਾਨ, ਅੰਜੂ ਵਰਮਾ ਪ੍ਰਧਾਨ ਮਹਿਲਾ ਵਿੰਗ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ. ਜਸਪ੍ਰੀਤ ਸਿੰਘ, ਸ੍ਰੀ ਪਰਮਿੰਦਰ ਸਿੰਘ ਅਤੇ ਸ੍ਰੀ ਬਲਕਾਰ ਸਿੰਘ ਸਟੇਟ ਹੈਲਥ ਏਜੰਸੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਹਾਜ਼ਰ ਸਨ।

ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ

ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।

ਉਦਯੋਗਪਤੀਆਂ ਨੇ ਇੱਕ ਦਿਨ ਵਿੱਚ ਮਿਸ਼ਨ ਚੜ੍ਹਦੀ ਕਲਾ ਲਈ 6 ਕਰੋੜ ਰੁਪਏ ਦਾ ਯੋਗਦਾਨ ਪਾਇਆ।

ਮੁੱਖ ਮੰਤਰੀ ਨੂੰ ਮਿਲੇ ਅਤੇ ਚੈੱਕ ਭੇਟ ਕੀਤੇ। ਹੁਣ ਤੱਕ 4,000 ਲੋਕਾਂ ਨੇ ਮਿਸ਼ਨ ਚੜ੍ਹਦੀ ਕਲਾ ਵਿੱਚ ਯੋਗਦਾਨ ਪਾਇਆ ਹੈ।

ਪ੍ਰਿੰਸੀਪਲ ਡਾ. ਕਰਮਵੀਰ ਗੁਲੀਆ ਨੂੰ ਸਾਲ 2022-23 ਲਈ ਮਾਈ ਭਾਰਤ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ

ਝੱਜਰ ਜ਼ਿਲ੍ਹੇ ਦੇ ਦੁਬਲਧਨ ਸਥਿਤ ਸਰਕਾਰੀ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਕਰਮਵੀਰ ਗੁਲੀਆ ਨੂੰ ਸਾਲ 2022-23 ਲਈ ਮਾਈ ਭਾਰਤ ਰਾਸ਼ਟਰੀ ਸੇਵਾ ਯੋਜਨਾ (ਐਨਐਸਐਸ) ਪੁਰਸਕਾਰ (My Bharat National Service Scheme (NSS) Award) ਨਾਲ ਸਨਮਾਨਿਤ ਕੀਤਾ ਜਾਵੇਗਾ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ (c) 29 ਸਤੰਬਰ ਨੂੰ ਰਾਸ਼ਟਰਪਤੀ ਭਵਨ ਵਿਖੇ ਉਨ੍ਹਾਂ ਨੂੰ ਇਹ ਸਨਮਾਨ ਪ੍ਰਦਾਨ ਕਰਨਗੇ। ਡਾ. ਗੁਲੀਆ 2012 ਵਿੱਚ ਕਾਲਜ ਵਿੱਚ ਸਹਾਇਕ ਪ੍ਰੋਫੈਸਰ ਵਜੋਂ ਸ਼ਾਮਲ ਹੋਏ ਅਤੇ 2013-14 ਵਿੱਚ ਐਨਐਸਐਸ ਪ੍ਰੋਗਰਾਮ ਅਫਸਰ (NSS Program Officer) ਬਣੇ ਉਨ੍ਹਾਂ ਦੀ ਅਗਵਾਈ ਹੇਠ, ਕਾਲਜ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ 25,000 ਤੋਂ ਵੱਧ ਰੁੱਖ ਲਗਾਏ ਗਏ ਹਨ। ਉਹਨਾਂ ਨੇ ਕਈ ਖੂਨਦਾਨ ਕੈਂਪ ਵੀ ਲਗਾਏ, ਹਜ਼ਾਰਾਂ ਯੂਨਿਟ ਖੂਨ ਇਕੱਠਾ ਕੀਤਾ, ਪਿੰਡ-ਪਿੰਡ ਜਾ ਕੇ ਨਸ਼ਾ ਛੁਡਾਊ ਮੁਹਿੰਮਾਂ ਵੀ ਚਲਾਈਆਂ।

ਇਹ ਜ਼ਿਕਰਯੋਗ ਹੈ ਕਿ ਡਾ. ਗੁਲੀਆ ਨੂੰ ਪਹਿਲਾਂ ਯੂਨੀਵਰਸਿਟੀ ਪੱਧਰ ‘ਤੇ ਸਰਵੋਤਮ ਸਮਾਜ ਸੇਵਕ ਅਤੇ ਰਾਸ਼ਟਰੀ ਸੰਵਿਧਾਨਕ ਨੇਤਾ ਪੁਰਸਕਾਰ ਮਿਲ ਚੁੱਕੇ ਹਨ। 2022-23 ਵਿੱਚ, ਉਨ੍ਹਾਂ ਨੂੰ ਰਾਜਪਾਲ ਦੁਆਰਾ ਸਟੇਟ ਅਵਾਰਡ (State Award) ਨਾਲ ਵੀ ਸਨਮਾਨਿਤ ਕੀਤਾ ਗਿਆ ਸੀ,ਉਹ ਇਸ ਵੇਲੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਹਨ,ਉਨ੍ਹਾਂ ਦੀ ਪਤਨੀ ਮਹਾਰਿਸ਼ੀ ਦਯਾਨੰਦ ਯੂਨੀਵਰਸਿਟੀ, ਰੋਹਤਕ ਦੇ ਵਣਜ ਵਿਭਾਗ ਵਿੱਚ ਕੰਮ ਕਰਦੀ ਹੈ।

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਬੰਧਤ ਵਿਭਾਗਾਂ, ਬੇਲਰ ਯੂਨੀਅਨ ਅਤੇ ਬਾਇਓਮਾਸ ਪਲਾਂਟ ਮਾਲਕਾਂ ਨਾਲ ਕੀਤੀ ਗਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ: ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਤਹਿਤ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਸਬੰਧਤ ਵਿਭਾਗਾਂ, ਬਾਇੳਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨਾਲ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬਾਰੇ ਇੱਕ ਵਿਸ਼ੇਸ਼ ਰਾਹੀਂ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦਾ ਮੁੱਖ ਉਦੇਸ਼ ਸਾਉਣੀ ਦੇ ਸੀਜਨ ਦੌਰਾਨ ਝੋਨੇ/ਬਾਸਮਤੀ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਵੱਖ-ਵੱਖ ਵਿਭਾਗਾਂ, ਬਾਇਓਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨੂੰ ਪਰਾਲੀ ਪ੍ਰਬੰਧਨ ਵਿੱਚ ਆ ਰਹੀਆਂ ਮੁਸ਼ਕਿਲਾਂ ’ਤੇ ਯੋਗ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਉਣਾ ਹੈ।

ਇਹਨਾਂ ਮੁਸ਼ਿਕਲਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ, ਬਾਇਓਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਮੁਸ਼ਿਕਲਾਂ ਆ ਰਹੀਆਂ ਹਨ, ਉਨ੍ਹਾਂ ਦਾ ਹੱਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਰਾਲੀ ਖ਼ਰੀਦਣ ਮੌਕੇ ਪਲਾਂਟ ਮਾਲਕ ਸਭ ਤੋਂ ਪਹਿਲਾਂ ਮੂਲ ਜ਼ਿਲ੍ਹੇ ਨੂੰ ਤਰਜੀਹ ਦੇਣ ਅਤੇ ਖੇਤੀਬਾੜੀ ਵਿਭਾਗ ਨੂੰ ਪੂਰੀ ਤਰ੍ਹਾਂ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਹਰ ਦਿਨ ਦੀ ਰਿਪੋਰਟ ਤੇ ਏਰੀਆ ਕਵਰੇਜ਼ ਦਾ ਡਾਟਾਬੇਸ ਜ਼ਰੂਰੀ ਹੋਵੇ ਤਾਂ ਜੋ ਪਰਾਲੀ ਦੀਆ ਗੱਠਾਂ ਬਣਾਉਣ ਤੋਂ ਬਾਅਦ ਕਿਸੇ ਵੀ ਕਿਸਾਨ ਵੱਲੋਂ ਬਚੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਜਾ ਕੇ ਪਰਾਲੀ ਦੀ ਸਾਂਭ-ਸੰਭਾਲ ਲਈ ਡੰਪ ਲਈ ਜਗ੍ਹਾ ਦੀ ਚੋਣ ਜਲਦੀ ਤੋਂ ਜਲਦੀ ਕੀਤੀ ਜਾਵੇ ਤਾਂ ਜੋ ਪਰਾਲੀ ਦੀਆਂ ਗੱਠਾਂ ਨੂੰ ਸੰਭਾਲਣ ਸਬੰਧੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।

ਇਸ ਤੋਂ ਇਲਾਵਾ ਉਨ੍ਹਾਂ ਬਿਜਲੀ ਵਿਭਾਗ ਨੂੰ ਹਦਾਇਤ ਕਿ ਬਿਜਲੀ ਦੀਆਂ ਜੋ ਤਾਰਾਂ ਢਿੱਲੀਆਂ ਤੇ ਨੀਵੀਂਆਂ ਹਨ, ਉਨ੍ਹਾਂ ਨੂੰ ਕਸਿਆ ਜਾਵੇ ਤਾਂ ਜੋ ਅੱਗ ਲੱਗਣ ਜਿਹੀ ਦੁਰਘਟਨਾ ਜਾਂ ਪਰਾਲੀ ਦੀਆਂ ਟਰਾਲੀਆਂ ਨੂੰ ਇੱਕ ਥਾਂ ਤੋਂ ਦੂਜੀ ਥਾਂ ’ਤੇ ਲਿਜਾਣ ਸਮੇਂ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕਿ ਸਕੂਲਾਂ ਦੇ ਵਿੱਚ ਬੱਚਿਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂੰ ਕਰਵਾਇਆ ਜਾਵੇ ਤਾਂ ਜੋ ਉਹ ਆਪਣੇ ਮਾਪਿਆਂ ਨੂੰ ਇਸ ਬਾਰੇ ਜਾਗਰੂਕ ਕਰ ਸਕਣ।

ਉਨ੍ਹਾਂ ਪਲਾਂਟ ਮਾਲਕਾਂ ਨੂੰ ਕਿਹਾ ਕਿ ਪਰਾਲੀ ਖਰੀਦਣ ਸਬੰਧੀ ਪੂਰੀ ਅਤੇ ਸਪੱਸ਼ਟ ਮੰਗ ਤੈਅ ਕਰਨ। ਕਿਸਾਨਾਂ ਨਾਲ ਲਿਖਤੀ ਐਗਰੀਮੈਂਟ ਕੀਤੇ ਜਾਣ। ਸੀਜਨ ਦੌਰਾਨ ਬਾਇਓਮਾਸ ਇੰਡਸਟਰੀਜ ਨੂੰ ਜੋ ਗੱਠਾਂ ਸਪਲਾਈ ਕੀਤੀਆਂ ਜਾਂਦੀਆਂ ਹਨ, ਉਨ੍ਹਾਂ ਵੱਲੋਂ ਨਮੀ ਸਬੰਧੀ ਸਪੱਸ਼ਟ ਨਿਯਮ ਬਣਾਏ ਜਾਣੇ ਜਰੂਰੀ ਹਨ ਅਤੇ ਪਲਾਂਟਾਂ ਕੋਲ ਐਗਰੀਮੈਂਟ ਸਬੰਧੀ ਜੋ ਸੂਚੀਆਂ ਹਨ ਉਨ੍ਹਾਂ ਨੂੰ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨਾਲ ਸਾਂਝਾ ਕੀਤਾ ਜਾਵੇ। ਝੋਨੇ ਦੀ ਪਰਾਲੀ ਇਕੱਠੀ ਕਰਨ ਅਤੇ ਸੰਭਾਲਣ ਲਈ ਥਾਂਵਾ/ਡੰਪਿੰਗ ਸਾਇਟਾਂ ਦਾ ਪੂਰਾ ਪ੍ਰਬੰਧ ਹੋਣਾ ਚਾਹੀਦਾ ਹੈ ਅਤੇ ਗੱਠਾਂ ਦੀ ਸਮੇਂ ਸਿਰ ਉਠਾਈ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਪਲਾਂਟ ਵੱਲੋਂ ਸਪਲਾਈ ਜਾਂ ਖਰੀਦ ਬੰਦ ਕਰਨ ਦੀ ਜਾਣਕਾਰੀ ਸਮੇਂ ਸਿਰ ਦਿੱਤੀ ਜਾਣੀ ਜਰੂਰੀ ਹੈ।

ਮੁੱਖ ਖੇਤੀਬਾੜੀ ਅਫਸਰ ਕਰਨਜੀਤ ਸਿੰਘ ਗਿੱਲ ਵੱਲੋਂ ਪਲਾਂਟ ਮਾਲਕਾਂ ਅਤੇ ਬੇਲਰ ਮਾਲਕਾਂ ਨੂੰ ਕਿਹਾ ਗਿਆ ਕਿ ਉਹ ਆਪਸੀ ਤਾਲਮੇਲ ਬਣਾ ਕੇ ਜ਼ਿਲ੍ਹੇ ਵਿੱਚ ਕੰਮ ਕਰਨ ਤਾਂ ਜੋ ਪਰਾਲੀ ਪ੍ਰੰਬਧਨ ਵਿੱਚ ਕੋਈ ਮੁਸ਼ਕਿਲ ਨਾ ਆਵੇ। ਇਹਨਾਂ ਮੁਸ਼ਿਕਲਾਂ ’ਤੇ ਵਿਚਾਰ ਵਟਾਦਰਾ ਕਰਦੇ ਹੋਏ ਬਾਇਉਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨੂੰ ਮਹਿਕਮੇ ਦਾ ਪੂਰਾ ਸਹਿਯੋਗ ਕਰਨ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਗਏ ਤਾਂ ਜੋ ਆਉਣ ਵਾਲੇ ਸੀਜਨ ਦੌਰਾਨ ਜ਼ੀਰੋ ਬਰਨਿੰਗ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਮੁਕਤਸਰ ਸਹਿਬ ਸੁਰਿੰਦਰ ਸਿੰਘ ਢਿੱਲੋਂ, ਉਪ-ਮੰਡਲ ਮੈਜਿਟਟ੍ਰੇਟ ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਐਕਸੀਅਨ ਪ੍ਰਦੂਸ਼ਣ ਬੋਰਡ ਰਵੀਪਾਲ ਅਤੇ ਹੋਰ ਅਧਿਕਾਰੀਆਂ ਵੱਲੋਂ ਵੀ ਆਪਣੇ ਵਿਚਾਰ ਸਾਝੇਂ ਕੀਤੇ ਗਏ।

ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਸੰਦੀਪ ਕੁਮਾਰ, ਡੀ.ਐਸ.ਪੀ. ਰਸ਼ਪਾਲ ਸਿੰਘ, ਨਾਇਬ ਤਹਿਸੀਲਦਾਰ ਦੋਦਾ ਜਸਵਿੰਦਰ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਤੋਂ ਅਜੈਪਾਲ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਦਿੱਤ ਸਿੰਘ ਔਲਖ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੁਮਾਰ, ਪ੍ਰਧਾਨ ਬੇਲਰ ਯੂਨੀਅਨ ਬਲਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ-ਵੱਖ ਇੰਡਸਟਰੀਆਂ ਅਤੇ ਬੇਲਰ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ।

ਬੱਲੂਆਣਾ ਵਿਧਾਨ ਸਭਾ ਹਲਕੇ ਵਿੱਚ 12 ਕਰੋੜ ਨਾਲ ਬਣ ਰਹੇ ਹਨ 44 ਖੇਡ ਸਟੇਡੀਅਮ- ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਪਿੰਡ ਡੰਗਰ ਖੇੜਾ ਦਾ ਦੌਰਾ ਕੀਤਾ । ਇਸ ਮੌਕੇ ਉਨਾਂ ਨੇ ਇੱਥੇ ਪਿੰਡ ਵਾਸੀਆਂ ਤੇ ਯੂਥ ਕਲੱਬ ਨਾਲ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ ।

ਸੰਬੋਧਨ ਕਰਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕੇ ਦੇ 44 ਪਿੰਡਾਂ ਵਿੱਚ 12 ਕਰੋੜ ਰੁਪਏ ਨਾਲ ਖੇਡ ਸਟਡੀਅਮ ਬਣਾਏ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਇਸ ਪਿੰਡ ਵਿੱਚ ਵੀ ਖੇਡ ਸਟੇਡੀਅਮ ਦੀ ਵੱਡੀ ਮੰਗ ਹੈ ਜਿਸ ਨੂੰ ਪੂਰਾ ਕਰਨ ਲਈ ਪ੍ਰਸ਼ਾਸਨਿਕ ਪੱਧਰ ਤੇ ਸ਼ੁਰੂਆਤ ਕਰ ਦਿੱਤੀ ਗਈ ਹੈ। ਉਹਨਾਂ ਨੇ ਕਿਹਾ ਕਿ ਪਿੰਡ ਵਿੱਚ ਉਪਲਬਧ 6 ਏਕੜ ਸਰਕਾਰੀ ਜਮੀਨ ਨੂੰ ਪੰਚਾਇਤ ਨੂੰ ਤਬਦੀਲ ਕਰਨ ਦੀ ਕਾਰਵਾਈ ਪੂਰੀ ਕਰਵਾ ਕੇ ਇੱਥੇ ਸਟੇਡੀਅਮ ਬਣਾਇਆ ਜਾਵੇਗਾ। ਨਾਲ ਹੀ ਉਹਨਾਂ ਕਿਹਾ ਕਿ ਪਿੰਡ ਵਿੱਚ ਬਾਲੀਵਾਲ ਗਰਾਊਂਡ ਬਣਾਉਣ ਤੱਕ ਕੰਮ ਜਲਦ ਸ਼ੁਰੂ ਹੋ ਜਾਵੇਗਾ ਅਤੇ ਲਾਈਬਰੇਰੀ ਵੀ ਜਲਦ ਮੁਕੰਮਲ ਹੋਵੇਗੀ।

ਉਹਨਾਂ ਨੇ ਇਹ ਵੀ ਕਿਹਾ ਕਿ ਪਿੰਡ ਦੇ ਸਕੂਲ ਤੇ ਸਰਕਾਰ ਵੱਲੋਂ 2 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਆਖਿਆ ਕਿ ਜ਼ਿਲਾ ਪ੍ਰਸ਼ਾਸਨ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦੇ ਰਿਹਾ ਹੈ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਗਤੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਰੱਖੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੁਭਾਸ਼ ਚੰਦਰ ਵੀ ਹਾਜ਼ਰ ਸਨ ।

‘ਯੁੱਧ ਨਸ਼ਿਆਂ ਵਿਰੁੱਧ’ ਦੇ 206ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.6 ਕਿਲੋ ਹੈਰੋਇਨ ਨਾਲ 78 ਨਸ਼ਾ ਤਸਕਰ ਕਾਬੂ

Punjab Police got big success against drug traffickers

ਚੰਡੀਗੜ੍ਹ, 23 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 206ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 343 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 54 ਐਫਆਈਆਰਜ਼ ਦਰਜ ਕਰਕੇ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 206 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30, 677 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.6 ਕਿਲੋਗ੍ਰਾਮ ਹੈਰੋਇਨ, 1.25 ਕਿਲੋਗ੍ਰਾਮ ਗਾਂਜਾ, 20 ਕਿਲੋਗ੍ਰਾਮ ਭੁੱਕੀ ਅਤੇ 624 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 64 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 343 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 367 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 38 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।