Latest NewsNewsPunjabPunjabi

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਨੇ ਚੈਕਿੰਗ ਕਾਊਂਟਰਾਂ ਦਾ ਕੀਤਾ ਵਿਸਤਾਰ

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ (Shaheed Bhagat Singh International Airport) ‘ਤੇ ਹੁਣ ਇਮੀਗ੍ਰੇਸ਼ਨ (Immigration) ਅਤੇ ਚੈਕਿੰਗ (Checking)…

Latest NewsNewsPunjabPunjabi

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਮਾਈ ਭਾਗੋ ਪਾਰਕ ਦਾ ਕੀਤਾ ਉਦਘਾਟਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 22 ਸਤੰਬਰ : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਮਲੋਟ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਅਤੇ ਹਰਿਆਲੀ…

HealthLatest NewsNewsPunjabPunjabi

ਪੰਜਾਬ ਸਰਕਾਰ ਦਾ ਮਜ਼ਬੂਤ ਇਰਾਦਾ-ਸਿਹਤ,ਰਾਹਤ ਅਤੇ ਮੁੜ ਉਸਾਰੀ ਵਿੱਚ ਹਰ ਦਿਨ ਪੇਸ਼ ਕੀਤੀ ਜਾ ਰਹੀ ਹੈ ਨਵੀ ਮਿਸਾਲ

ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਸਿਹਤ ਕੈਂਪਾਂ ਨੇ 1,035 ਕੈਂਪਾਂ ਰਾਹੀਂ ਕੁੱਲ 13,318 ਮਰੀਜ਼ਾਂ ਦਾ ਇਲਾਜ ਕੀਤਾ। ਇਨ੍ਹਾਂ ਵਿੱਚ…

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਨੇ ਚੈਕਿੰਗ ਕਾਊਂਟਰਾਂ ਦਾ ਕੀਤਾ ਵਿਸਤਾਰ

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ (Shaheed Bhagat Singh International Airport) ‘ਤੇ ਹੁਣ ਇਮੀਗ੍ਰੇਸ਼ਨ (Immigration) ਅਤੇ ਚੈਕਿੰਗ (Checking) ਦੌਰਾਨ ਲੰਬੀਆਂ ਕਤਾਰਾਂ ਵਿੱਚ ਇੰਤਜ਼ਾਰ ਨਹੀਂ ਕਰਨਾ ਪਵੇਗਾ।

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (Chandigarh International Airport Limited) ਨੇ ਸਹੂਲਤਾਂ ਵਿੱਚ ਹੋਰ ਸੁਧਾਰ ਕੀਤਾ ਹੈ ਅਤੇ ਕਾਊਂਟਰਾਂ ਦੀ ਗਿਣਤੀ ਵਧਾ ਦਿੱਤੀ ਹੈ।

ਏਅਰਪੋਰਟ ਦੇ ਸੀਈਓ ਅਜੇ ਵਰਮਾ ਨੇ ਕਿਹਾ, “ਯਾਤਰੀਆਂ ਨੂੰ ਤੇਜ਼, ਸੁਰੱਖਿਅਤ ਅਤੇ ਆਰਾਮਦਾਇਕ ਸੇਵਾ ਪ੍ਰਦਾਨ ਕਰਨਾ ਸਾਡੀ ਪਹਿਲੀ ਤਰਜੀਹ ਹੈ।

ਹਵਾਈ ਅੱਡੇ ‘ਤੇ ਇਮੀਗ੍ਰੇਸ਼ਨ ਕਾਊਂਟਰਾਂ (Immigration Counters) ਦੀ ਗਿਣਤੀ ਛੇ ਤੋਂ ਵਧਾ ਕੇ ਦਸ ਕਰ ਦਿੱਤੀ ਗਈ ਹੈ,ਅਤੇ ਚੈਕਿੰਗ ਕਾਊਂਟਰਾਂ (Checking Counters) ਦੀ ਗਿਣਤੀ 48 ਤੋਂ ਵਧਾ ਕੇ 60 ਕਰ ਦਿੱਤੀ ਗਈ ਹੈ।

ਮੁੱਖ ਮੰਤਰੀ ਸਿਹਤ ਯੋਜਨਾ ਦੀ ਪਹਿਲਕਦਮੀ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

ਚੰਡੀਗੜ੍ਹ, 22 ਸਤੰਬਰ 2025 : ਸੂਬੇ ਦੇ ਨਾਗਰਿਕਾਂ ਨੂੰ ਵੱਡੀ ਸੌਗਾਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ, ਜਿਸ ਦਾ ਮਨੋਰਥ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਕਰਵਾਉਣਾ ਹੈ ।

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਰਜਿਸਟ੍ਰੇਸ਼ਨ 23 ਸਤੰਬਰ ਤੋਂ ਹੋਵੇਗੀ ਸ਼ੁਰੂ : ਮੁੱਖ ਮੰਤਰੀ

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਲੋਕ ਪੱਖੀ ਸਕੀਮ ਲਈ ਰਜਿਸਟ੍ਰੇਸ਼ਨ (Registration for the pro-people scheme) ਮੰਗਲਵਾਰ (23 ਸਤੰਬਰ) ਤੋਂ ਬਰਨਾਲਾ ਅਤੇ ਤਰਨ ਤਾਰਨ ਜ਼ਿਲ੍ਹਿਆਂ ਤੋਂ ਹੋਵੇਗੀ ਜਿਸ ਨਾਲ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ । ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਵਜੋਂ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਦੀ ਸ਼ੁਰੂਆਤ ਹੋਵੇਗੀ ਅਤੇ ਇਸ ਨੂੰ 10-12 ਦਿਨਾਂ ਦੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ । ਇਸ ਤਹਿਤ ਤਰਨ ਤਾਰਨ ਜ਼ਿਲ੍ਹੇ ਵਿੱਚ 128 ਥਾਵਾਂ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਵੀ 128 ਥਾਵਾਂ ’ਤੇ ਕੈਂਪ ਲਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਇਸ ਇਤਿਹਾਸਕ ਸਕੀਮ ਦੀ ਸ਼ੁਰੂਆਤ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਹੈ ।

ਭਗਵੰਤ ਸਿੰਘ ਮਾਨ ਵੱਲੋਂ ਤਰਨ ਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਤੋਂ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ ਸਾਰੇ ਨਾਗਰਿਕ ਮੁੱਖ ਮੰਤਰੀ ਸਿਹਤ ਕਾਰਡ (Chief Minister Health Card) ਲਈ ਅਪਲਾਈ ਕਰ ਸਕਦੇ ਹਨ ਅਤੇ ਇਨ੍ਹਾਂ ਕੈਂਪਾਂ ਦੌਰਾਨ ਰਜਿਸਟ੍ਰੇਸ਼ਨ ਲਈ ਕਿਸੇ ਨੂੰ ਬਹੁਤਾ ਦੂਰ ਨਹੀਂ ਜਾਣਾ ਪਵੇਗਾ । ਉਨ੍ਹਾਂ ਕਿਹਾ ਕਿ ਕੈਂਪ ਲਾਉਣ ਤੋਂ ਪਹਿਲਾਂ ਸਾਰੇ ਇਲਾਕੇ ਵਿੱਚ ਮੁਨਿਆਦੀ ਕਰਵਾ ਕੇ ਜਾਂ ਹੋਰ ਸਾਧਨਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਕਿ ਹਰੇਕ ਵਿਅਕਤੀ ਨੂੰ ਕੈਂਪ ਬਾਰੇ ਪਤਾ ਲੱਗ ਸਕੇ ।

10 ਤੋਂ 12 ਦਿਨਾਂ ਦੇ ਅੰਦਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਹਰੇਕ ਲਈ ਮੁੱਖ ਮੰਤਰੀ ਸਿਹਤ ਯੋਜਨਾ ਲਈ ਰਜਿਸਟ੍ਰੇਸ਼ਨ ਪੂਰੀ ਕਰ ਲਈ ਜਾਵੇਗੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ ਕਾਰਡ ਲਈ ਅਪਲਾਈ ਕਰਨ ਵਾਲੇ ਵਿਅਕਤੀ ਨੂੰ ਆਪਣਾ ਆਧਾਰ ਕਾਰਡ, ਵੋਟਰ ਕਾਰਡ.ਅਤੇ ਪਾਸਪੋਰਟ ਸਾਈਜ਼ ਦੀ ਫੋਟੋ ਕੈਂਪ ਵਿੱਚ ਲਿਆਉਣੀ ਹੋਵੇਗੀ ਅਤੇ ਹੋਰ ਕਿਸੇ ਵੀ ਦਸਤਾਵੇਜ਼ ਦੀ ਜ਼ਰੂਰਤ ਨਹੀਂ ਹੈ ।

ਮੁੱਖ ਮੰਤਰੀ ਨੇ ਕਿਹਾ ਕਿ 10 ਤੋਂ 12 ਦਿਨਾਂ ਦੇ ਅੰਦਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਹਰੇਕ ਲਈ ਮੁੱਖ ਮੰਤਰੀ ਸਿਹਤ ਯੋਜਨਾ ਲਈ ਰਜਿਸਟ੍ਰੇਸ਼ਨ ਪੂਰੀ ਕਰ ਲਈ ਜਾਵੇਗੀ ।

ਫੀਡਬੈਕ ਦੇ ਆਧਾਰ ਤੇ ਜੇਕਰ ਇਸ ਪ੍ਰਕਿਰਿਆ ਵਿੱਚ ਕੋਈ ਸੁਧਾਰ ਦੀ ਲੋੜ ਹੈ ਤਾਂ ਉਨ੍ਹਾਂ ਨੂੰ ਵਿਧੀਵਤ ਤੌਰ ਤੇ ਸ਼ਾਮਲ ਕੀਤਾ ਜਾਵੇਗਾ

ਉਨ੍ਹਾਂ ਕਿਹਾ ਕਿ ਫੀਡਬੈਕ ਦੇ ਆਧਾਰ ‘ਤੇ ਜੇਕਰ ਇਸ ਪ੍ਰਕਿਰਿਆ ਵਿੱਚ ਕੋਈ ਸੁਧਾਰ ਦੀ ਲੋੜ ਹੈ ਤਾਂ ਉਨ੍ਹਾਂ ਨੂੰ ਵਿਧੀਵਤ ਤੌਰ ‘ਤੇ ਸ਼ਾਮਲ ਕੀਤਾ ਜਾਵੇਗਾ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਬਾਅਦ ਯੋਜਨਾ ਲਈ ਰਜਿਸਟ੍ਰੇਸ਼ਨ ਪੂਰੇ ਪੰਜਾਬ ਵਿੱਚ ਸ਼ੁਰੂ ਹੋਵੇਗੀ ਅਤੇ ਇੱਕ ਵਾਰ ਇਹ ਪ੍ਰਕਿਰਿਆ ਪੂਰੇ ਸੂਬੇ ਵਿੱਚ ਪੂਰੀ ਹੋ ਜਾਣ ‘ਤੇ ਇਸ ਨੂੰ ਅਧਿਕਾਰਤ ਤੌਰ ‘ਤੇ ਸ਼ੁਰੂ ਕੀਤਾ ਜਾਵੇਗਾ ।

ਹਰ ਪੰਜਾਬੀ ਮੁੱਖ ਮੰਤਰੀ ਸਿਹਤ ਕਾਰਡਦੀ ਵਰਤੋਂ ਕਰਕੇ 10 ਲੱਖ ਰੁਪਏ ਦੇ ਸਿਹਤ ਬੀਮੇ ਦਾ ਲਾਭ ਉਠਾ ਸਕੇਗਾ

ਮੁੱਖ ਮੰਤਰੀ ਨੇ ਕਿਹਾ ਕਿ ਹਰ ਪੰਜਾਬੀ ‘ਮੁੱਖ ਮੰਤਰੀ ਸਿਹਤ ਕਾਰਡ’ ਦੀ ਵਰਤੋਂ ਕਰਕੇ 10 ਲੱਖ ਰੁਪਏ ਦੇ ਸਿਹਤ ਬੀਮੇ ਦਾ ਲਾਭ ਉਠਾ ਸਕੇਗਾ,  ਜਿਸ ਨਾਲ ਮੁਫ਼ਤ ਅਤੇ ਨਗਦੀ ਰਹਿਤ ਇਲਾਜ ਪ੍ਰਾਪਤ ਕੀਤਾ ਜਾ ਸਕੇਗਾ । ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਵੀ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ ਮਿਲੇਗਾ, ਪਰਿਵਾਰ ਦੇ ਮੈਂਬਰਾਂ ਦੀ ਗਿਣਤੀ ‘ਤੇ ਕੋਈ ਸੀਮਾ ਨਹੀਂ ਹੋਵੇਗੀ, ਹਰ ਨਾਗਰਿਕ ਨੂੰ ਮੁੱਖ ਮੰਤਰੀ ਸਿਹਤ ਕਾਰਡ ਮਿਲੇਗਾ, ਨਗਦੀ ਰਹਿਤ ਇਲਾਜ ਨੂੰ ਯਕੀਨੀ ਬਣਾਉਣ ਲਈ ਇਲਾਜ ਸਾਰੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਉਪਲਬਧ ਹੋਵੇਗਾ ।

ਇਸ ਯੋਜਨਾ ਹੇਠ 2,000 ਤੋਂ ਵੱਧ ਸਿਹਤ ਪ੍ਰਕਿਰਿਆਵਾਂ ਅਤੇ ਸਰਜਰੀਆਂ ਸ਼ਾਮਲ ਕੀਤੀਆਂ ਜਾਣਗੀਆਂ

ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਹੇਠ 2,000 ਤੋਂ ਵੱਧ ਸਿਹਤ ਪ੍ਰਕਿਰਿਆਵਾਂ ਅਤੇ ਸਰਜਰੀਆਂ ਸ਼ਾਮਲ ਕੀਤੀਆਂ ਜਾਣਗੀਆਂ ਅਤੇ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ ਜੋ 10 ਲੱਖ ਰੁਪਏ ਤੱਕ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ । ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਦੀ ਇਹ ਇਤਿਹਾਸਕ ਪਹਿਲਕਦਮੀ ਸੂਬੇ ਦੇ ਸਾਰੇ ਵਸਨੀਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੇ ਦੇਸ਼ ਲਈ ਮਿਸਾਲ ਕਾਇਮ ਕਰੇਗੀ ।

ਮੁਫ਼ਤ ਬਿਜਲੀ ਵਾਂਗ ਇਹ ਸਹੂਲਤ ਵੀ ਸੂਬੇ ਦੇ ਸਾਰੇ ਵਸਨੀਕਾਂ ਨੂੰ ਉਪਲਬਧ ਹੋਵੇਗੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਫ਼ਤ ਬਿਜਲੀ ਵਾਂਗ ਇਹ ਸਹੂਲਤ ਵੀ ਸੂਬੇ ਦੇ ਸਾਰੇ ਵਸਨੀਕਾਂ ਨੂੰ ਉਪਲਬਧ ਹੋਵੇਗੀ ਅਤੇ ਲੋਕਾਂ ਨਾਲ ਚੰਗੀ ਸਿਹਤ ਸੰਭਾਲ ਦਾ ਕੀਤਾ ਗਿਆ ਵਾਅਦਾ ਅੱਜ ਪੂਰਾ ਹੋ ਰਿਹਾ ਹੈ । ਇੱਕ ਹੋਰ ਮੁੱਦੇ ‘ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਨ੍ਹਾਂ ਕਲੀਨਿਕਾਂ ਦੀ ਗਿਣਤੀ ਛੇਤੀ ਹੀ 1,000 ਨੂੰ ਪਾਰ ਕਰ ਜਾਵੇਗੀ ।

ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਦੀ ਉਪਲਬਧਤਾ 30 ਫੀਸਦੀ ਤੋਂ ਵਧ ਕੇ ਲਗਭਗ 100 ਫੀਸਦੀ ਹੋ ਗਈ ਹੈ

ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਦੀ ਉਪਲਬਧਤਾ 30 ਫੀਸਦੀ ਤੋਂ ਵਧ ਕੇ ਲਗਭਗ 100 ਫੀਸਦੀ ਹੋ ਗਈ ਹੈ ਅਤੇ ਮੁੱਢਲੀਆਂ ਸਰਕਾਰੀ ਸਿਹਤ ਸੇਵਾਵਾਂ ਤੋਂ ਲਾਭ ਉਠਾਉਣ ਵਾਲੇ ਲੋਕਾਂ ਦੀ ਗਿਣਤੀ 34 ਲੱਖ ਤੋਂ ਵਧ ਕੇ 1.08 ਕਰੋੜ ਹੋ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਪ੍ਰਦਾਨ ਕਰੇਗਾ ।

ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਦੇ ਬੁਰੀ ਤਰ੍ਹਾਂ ਅਸਫਲ ਹੋਣ ਤੋਂ ਬਾਅਦ ਇਸ ਨੂੰ ਹਰ ਵਾਰ ਬੋਲਾਂ ਤੇ ਖਰਾ ਨਾ ਉਤਰਨ ਦੀ ਆਦਤ ਪੈ ਚੁੱਕੀ ਹੈ

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਦੇ ਬੁਰੀ ਤਰ੍ਹਾਂ ਅਸਫਲ ਹੋਣ ਤੋਂ ਬਾਅਦ ਇਸ ਨੂੰ ਹਰ ਵਾਰ ਬੋਲਾਂ ’ਤੇ ਖਰਾ ਨਾ ਉਤਰਨ ਦੀ ਆਦਤ ਪੈ ਚੁੱਕੀ ਹੈ । ਇੱਕ ਮਿਸਾਲ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਨੂੰ ਬੜੇ ਜ਼ੋਰ-ਸ਼ੋਰ ਨਾਲ ਲਿਆਂਦਾ ਗਿਆ ਸੀ ਪਰ ਹੁਣ ਉਸੇ ਰਫ਼ਤਾਰ ਨਾਲ ਵਾਪਸ ਕਿਉਂ ਲਿਆ ਗਿਆ ਹੈ । ਉਨ੍ਹਾਂ ਕਿਹਾ ਕਿ ਜੇਕਰ ਉਸ ਸਮੇਂ ਜੀ.ਐਸ.ਟੀ. ਏਨਾ ਚੰਗਾ ਸੀ ਤਾਂ ਹੁਣ ਇਸ ਨੂੰ ਵਾਪਸ ਕਿਉਂ ਲਿਆ ਗਿਆ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੀ. ਐਸ. ਟੀ. ‘ਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਕੇਂਦਰ ਨੂੰ ਸੂਬਿਆਂ ਦਾ ਜਾਇਜ਼ ਹਿੱਸਾ, ਜੋ ਉਨ੍ਹਾਂ ਕੋਲ ਲੰਬਿਤ ਸੀ, ਵਾਪਸ ਦੇਣਾ ਚਾਹੀਦਾ ਹੈ ।

ਮੁੱਖ ਮੰਤਰੀ ਨੇ ਸੂਬੇ ਦੇ ਭਾਜਪਾ ਮੁਖੀ ਸੁਨੀਲ ਜਾਖੜ ਨੂੰ ਕੋਈ ਵੀ ਬਿਆਨ ਜਾਰੀ ਕਰਨ ਤੋਂ ਪਹਿਲਾਂ ਆਪਣਾ ਹੋਮਵਰਕ ਕਰਨ ਦੀ ਚੁਣੌਤੀ ਦਿੱਤੀ

ਭਾਜਪਾ ਆਗੂਆਂ ਨੂੰ ਹੜ੍ਹਾਂ ਦੇ ਮੁੱਦੇ ‘ਤੇ ਸਿਆਸਤ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਦੇ ਭਾਜਪਾ ਮੁਖੀ ਸੁਨੀਲ ਜਾਖੜ ਨੂੰ ਕੋਈ ਵੀ ਬਿਆਨ ਜਾਰੀ ਕਰਨ ਤੋਂ ਪਹਿਲਾਂ ਆਪਣਾ ਹੋਮਵਰਕ ਕਰਨ ਦੀ ਚੁਣੌਤੀ ਦਿੱਤੀ । ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਨਕਾਰੇ ਹੋਏ ਆਗੂ ਆਪਣੇ ਰਾਜਨੀਤਿਕ ਆਕਾਵਾਂ ਨੂੰ ਖੁਸ਼ ਕਰਨ ਲਈ ਉਨ੍ਹਾਂ ਵਿਰੁੱਧ ਜ਼ਹਿਰ ਉਗਲਦੇ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਵੱਲੋਂ ਹਾਈਕਮਾਨ ਦੇ ਇਸ਼ਾਰਿਆਂ ’ਤੇ ਇਹ ਬਿਆਨ ਜਾਰੀ ਕੀਤੇ ਗਏ ਹਨ। ਹਾਲਾਂਕਿ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੰਵੇਦਨਸ਼ੀਲ ਮੁੱਦਿਆਂ ‘ਤੇ ਕੋਈ ਵੀ ਬਿਆਨ ਜਾਰੀ ਕਰਨ ਤੋਂ ਪਹਿਲਾਂ ਆਪਣੇ ਤੱਥਾਂ ਦੀ ਜਾਂਚ ਕਰਨੀ ਚਾਹੀਦੀ ਹੈ ।

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੰਗਰੂਰ ਵਿਖੇ ਇਕ ਮੈਡੀਕਲ ਕਾਲਜ ਬਣਾਇਆ ਜਾਵੇਗਾ

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੰਗਰੂਰ ਵਿਖੇ ਇਕ ਮੈਡੀਕਲ ਕਾਲਜ ਬਣਾਇਆ

ਜਾਵੇਗਾ ਜਿਸ ਲਈ ਸੂਬਾ ਸਰਕਾਰ ਕੁਝ ਹੋਰ ਜ਼ਮੀਨ ਦੀ ਸ਼ਨਾਖਤ ਕਰੇਗੀ । ਕਾਲਜ ਦੀ ਉਸਾਰੀ ਲਈ ਜ਼ਮੀਨ ਦੇਣ ਤੋਂ ਇਨਕਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਰਫ਼ ਬਾਦਲ ਪਰਿਵਾਰ ਦੇ ਹੱਥਾਂ ਦੀ ਕਠਪੁਤਲੀ ਹੈ ਅਤੇ ਇਸ ਦੇ ਸਾਰੇ ਕੰਮ ਉਨ੍ਹਾਂ ਦੁਆਰਾ ਤੈਅ ਕੀਤੇ ਹਨ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਬਾਦਲ ਪਰਿਵਾਰ ਕਾਲਜ ਬਣਾਉਣਾ ਚਾਹੁੰਦਾ ਹੁੰਦਾ ਤਾਂ ਸ਼੍ਰੋਮਣੀ ਕਮੇਟੀ ਜ਼ਰੂਰ ਜ਼ਮੀਨ ਦਿੰਦੀ ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬੇ ਵਿੱਚ ਕੋਈ ਵੀ ਰਾਸ਼ਨ ਕਾਰਡ ਨਹੀਂ ਕੱਟਿਆ ਜਾਵੇਗਾ

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬੇ ਵਿੱਚ ਕੋਈ ਵੀ ਰਾਸ਼ਨ ਕਾਰਡ ਨਹੀਂ ਕੱਟਿਆ ਜਾਵੇਗਾ । ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਇਨ੍ਹਾਂ ਕਾਰਡਾਂ ਦੀ ਤਸਦੀਕ ਕਰਨ ਲਈ ਕੇਂਦਰ ਸਰਕਾਰ ਤੋਂ ਛੇ ਮਹੀਨਿਆਂ ਦਾ ਸਮਾਂ ਮੰਗਿਆ ਹੈ । ਉਨ੍ਹਾਂ ਨੇ ਰਾਸ਼ਨ ਕਾਰਡ ਕੱਟਣ ਲਈ ਵਰਤੇ ਜਾ ਰਹੇ ਤਰਕ ਦੀ ਆਲੋਚਨਾ ਕੀਤੀ, ਜਿਸ ਵਿੱਚ ਚਾਰ ਪਹੀਆ ਵਾਹਨਾਂ ਦੀ ਮਾਲਕੀ, ਸਰਕਾਰੀ ਨੌਕਰੀਆਂ, ਛੋਟੀਆਂ ਜ਼ਮੀਨਾਂ ਅਤੇ ਆਮਦਨ ਸ਼ਾਮਲ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਜਦੋਂ ਇਨ੍ਹਾਂ ਮਾਪਦੰਡਾਂ ਨੂੰ ਸਿਰਫ ਇਕ ਮੈਂਬਰ ਹੀ ਪੂਰਾ ਕਰ ਸਕਦਾ ਹੈ ਤਾਂ ਪੂਰੇ ਪਰਿਵਾਰਾਂ ਨੂੰ ਸਜ਼ਾ ਦੇਣ ਦੀ ਗੱਲ ਬੇਤੁਕੀ ਹੈ ।

2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 2.47 ਲੱਖ ਮਰੀਜ਼ਾਂ ਦਾ ਕੀਤਾ ਇਲਾਜ

ਚੰਡੀਗੜ੍ਹ, 22 ਸਤੰਬਰ 2025 : ਪੰਜਾਬ ਸਰਕਾਰ (Punjab Government) ਵੱਲੋਂ ਹੜ੍ਹਾਂ ਦੀ ਮਾਰਾ ਹੇਠ ਆਏ ਖੇਤਰਾਂ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਸਿਹਤ ਮੁਹਿੰਮ ਦਾ ਪਹਿਲਾ ਹਫ਼ਤਾ ਪੂਰਾ ਹੋਣ ‘ਤੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ, ਜਿਸ ਤਹਿਤ ਮੈਡੀਕਲ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ 2303 ਪਿੰਡਾਂ ਵਿੱਚ ਸਿਹਤ ਕੈਂਪ (Health camps in 2303 flood-affected villages) ਲਗਾਏ ਗਏ ਅਤੇ 2,47,958 ਤੋਂ ਵੱਧ ਓ. ਪੀ. ਡੀ. ਕੰਸਲਟੇਸ਼ਨਜ਼ ਕੀਤੀਆਂ ਗਈਆਂ । ਇਹ ਜਾਣਾਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦਿੱਤੀ ।

2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 2.47 ਲੱਖ ਮਰੀਜ਼ਾਂ ਦਾ ਕੀਤਾ ਇਲਾਜ

ਇਸ ਵੱਡੇ ਯਤਨ ਸਦਕਾ 31,717 ਬੁਖਾਰ ਦੇ ਕੇਸ, 7,832 ਦਸਤ ਦੇ ਕੇਸ, 36,119 ਚਮੜੀ ਦੀ ਲਾਗ ਅਤੇ 16,884 ਅੱਖਾਂ ਦੀ ਲਾਗ ਸਬੰਧੀ ਬਿਮਾਰੀਆਂ ਦਾ ਤੁਰੰਤ ਇਲਾਜ ਸੰਭਵ ਹੋਇਆ ਹੈ ਤਾਂ ਜੋ ਕਿਸੇ ਵੱਡੇ ਪ੍ਰਕੋਪ ਨੂੰ ਰੋਕਿਆ ਜਾ ਸਕੇ । ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 14 ਸਤੰਬਰ ਨੂੰ, 2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵਿਸ਼ੇਸ਼ ਸਿਹਤ ਮੁਹਿੰਮ ਦੀ ਅਗਵਾਈ ਕਰਨ ਲਈ ਸਾਰੇ ਉਪਲਬਧ ਸਰੋਤਾਂ- ਸਰਕਾਰੀ ਡਾਕਟਰਾਂ, ਨਵੇਂ ਭਰਤੀ ਕੀਤੇ ਮੈਡੀਕਲ ਅਫਸਰਾਂ, ਪ੍ਰਾਈਵੇਟ ਵਲੰਟੀਅਰਾਂ, ਆਯੁਰਵੇਦ ਮੈਡੀਕਲ ਅਫਸਰਾਂ ਅਤੇ ਐਮਬੀਬੀਐਸ ਇੰਟਰਨਜ਼ – ਨੂੰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਸਨ ।

ਮਲੇਰੀਆ ਦੇ ਸਿਰਫ਼ 5 ਕੇਸ ਆਏ ਸਾਹਮਣੇ

14 ਸਤੰਬਰ ਤੋਂ ਹੁਣ ਤੱਕ ਦੇ ਸੰਚਤ ਡੇਟਾ ਜਾਰੀ ਕਰਦੇ ਹੋਏ ਸਿਹਤ ਮੰਤਰੀ (Health Minister) ਨੇ ਕਿਹਾ ਕਿ ਪਹਿਲਾਂ ਤੋਂ ਹੀ ਰੋਕਥਾਮ ਕਾਰਵਾਈ `ਤੇ ਰਣਨੀਤਕ ਧਿਆਨ ਦਿੱਤਾ ਗਿਆ ਸੀ, ਜਿਸ ਕਰਕੇ ਅਹਿਮ ਨਤੀਜੇ ਸਾਹਮਣੇ ਆਏ ਹਨ, 20,000 ਤੋਂ ਵੱਧ ਆਸ਼ਾ ਵਰਕਰਾਂ ਦੁਆਰਾ 7 ਲੱਖ ਤੋਂ ਵੱਧ ਘਰਾਂ ਵਿੱਚ ਜਾ ਕੇ ਜਾਂਚ ਕੀਤੀ ਤੇ ਇਸ ਦੌਰਾਨ ਸਿਰਫ ਪੰਜ ਮਲੇਰੀਆ ਦੇ ਕੇਸ ਹੀ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਸਿਹਤ ਟੀਮਾਂ ਵੱਲੋਂ ਇਸ ਦੌਰਾਨ 2.27 ਲੱਖ ਜ਼ਰੂਰੀ ਸਿਹਤ ਕਿੱਟਾਂ ਵੀ ਵੰਡੀਆਂ ਗਈਆਂ ਹਨ ।

20 ਹਜ਼ਾਰ ਆਸ਼ਾ ਵਰਕਰਾਂ ਨੇ 7 ਲੱਖ ਤੋਂ ਵੱਧ ਘਰਾਂ ਵਿੱਚ ਜਾ ਕੇ ਕੀਤੀ ਜਾਂਚ, 2.27 ਲੱਖ ਜ਼ਰੂਰੀ ਸਿਹਤ ਕਿੱਟਾਂ ਵੰਡੀਆਂ

ਡਾ. ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਇਹ ਅੰਕੜੇ ਸਿਹਤ ਸੰਕਟ ਦੀ ਸਫਲ ਰੋਕਥਾਮ ਨੂੰ ਦਰਸਾਉਂਦੇ ਹਨ । ਜਿੱਥੇ ਵੱਡੇ ਪ੍ਰਕੋਪ ਦੀ ਉਮੀਦ ਕੀਤੀ ਗਈ ਸੀ, ਸਾਡੀ ਪਹਿਲਾਂ ਤੋਂ ਰੋਕਥਾਮ ਰਣਨੀਤੀ ਨੇ ਸਾਡੇ ਲੋਕਾਂ ਦੇ ਆਲੇ ਦੁਆਲੇ ਇੱਕ ਮਜ਼ਬੂਤ ਸਿਹਤ ਢਾਲ ਬਣਾਈ ਹੈ। ਮਲੇਰੀਆ ਦੇ ਨਾ ਬਰਾਬਰ ਮਾਮਲਿਆਂ ਦਾ ਸਾਹਮਣੇ ਆਉਣਾ ਅਤੇ ਹੋਰ ਬਿਮਾਰੀਆਂ ਦਾ ਸੁਚੱਜਾ ਪ੍ਰਬੰਧਨ ਦਰਸਾਉਂਦਾ ਹੈ ਕਿ ਸਾਡੀ ਤਿੰਨ-ਪੱਖੀ ਪਹੁੰਚ ਜ਼ਮੀਨੀ ਪੱਧਰ `ਤੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ ।

ਹੜ੍ਹ ਪ੍ਰਭਾਵਿਤ ਖੇਤਰਾਂ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਪ੍ਰਕੋਪ ਤੋਂ ਬਚਾਉਣ ਲਈ ਕੀਤਾ ਜਾ ਰਿਹਾ ਹੈ ਤੁਰੰਤ ਇਲਾਜ : ਸਿਹਤ ਮੰਤਰੀ ਡਾ. ਬਲਬੀਰ ਸਿੰਘ

ਇਸੇ ਤਰ੍ਹਾਂ, ਤੀਬਰ ਵੈਕਟਰ-ਕੰਟਰੋਲ ਮੁਹਿੰਮਾਂ ਤਹਿ਼ਤ 6.22 ਲੱਖ ਘਰਾਂ ਨੂੰ ਮੱਛਰਾਂ ਦੇ ਪ੍ਰਜਨਨ ਸਬੰਧੀ ਪਤਾ ਲਗਾਉਣ ਲਈ ਕਵਰ ਕੀਤਾ ਗਿਆ ਹੈ, 11,582 ਘਰਾਂ ਵਿੱਚ ਪ੍ਰਜਨਨ ਸਥਾਨਾਂ ਨੂੰ ਲੱਭ ਕੇ ਨਸ਼ਟ ਕੀਤਾ ਗਿਆ ਹੈ । ਇੱਕ ਮਹੱਤਵਪੂਰਨ ਰੋਕਥਾਮ ਉਪਾਅ ਵਜੋਂ, 1.43 ਲੱਖ ਘਰਾਂ `ਤੇ ਪ੍ਰੀਐਂਪਟਿਵ ਲਾਰਵੀਸਾਈਡ (Preemptive larvicide) ਦਾ ਛਿੜਕਾਅ ਕੀਤਾ ਗਿਆ ਸੀ ਅਤੇ ਬਿਮਾਰੀ ਦੇ ਸੰਚਾਰ ਚੱਕਰ ਨੂੰ ਤੋੜਨ ਲਈ ਸਾਰੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵਿਆਪਕ ਫਿਊਮੀਗੇਸ਼ਨ ਕੀਤੀ ਗਈ ਹੈ ।

ਪੰਜਾਬ ਸਰਕਾਰ ਦਾ “ਮਿਸ਼ਨ ਚੜ੍ਹਦੀ ਕਲਾ” ਬਣੇਗਾ ਹੜ੍ਹ ਪੀੜਤਾਂ ਲਈ ਵੱਡੀ ਰਾਹਤ

ਝੰਗੜ ਭੈਣੀ/ 22 ਸਤੰਬਰ 2025: ਸੋਚੋ ਕਿ ਇੱਕ ਰਾਤ ਵਿੱਚ ਤੁਹਾਡਾ ਘਰ, ਤੁਹਾਡੇ ਸਪਨੇ, ਤੁਹਾਡੀ ਸਾਰੀ ਜ਼ਿੰਦਗੀ ਪਾਣੀ ਵਿੱਚ ਵਹਿ ਜਾਵੇ। ਅਸੀਂ ਸੋਚ ਵੀ ਨਹੀਂ ਸਕਦੇ ਪਰ ਇਹੀ ਹੋਇਆ ਹੈ ਪੰਜਾਬ ਦੇ 7 ਲੱਖ ਲੋਕਾਂ ਨਾਲ। ਕੁਦਰਤ ਦੇ ਇਸ ਵੱਡੇ ਕਹਿਰ ਨੇ ਪੰਜਾਬ ਦੇ 2,300 ਪਿੰਡਾਂ ਨੂੰ ਡੁਬੋ ਦਿੱਤਾ ਹੈ। 20 ਲੱਖ ਲੋਕ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿੱਚੋਂ 7 ਲੱਖ ਲੋਕ ਬੇਘਰ ਹੋ ਗਏ ਹਨ। 56 ਜਾਨਾਂ ਗਈਆਂ ਹਨ ਅਤੇ ਅਣਗਿਣਤ ਸਪਨੇ ਟੁੱਟੇ ਹਨ। ਇਹ ਸਿਰਫ਼ ਗਿਣਤੀ ਨਹੀਂ ਹੈ – ਇਹ ਅਸਲੀ ਜ਼ਿੰਦਗੀਆਂ ਦੀਆਂ ਕਹਾਣੀਆਂ ਹਨ, ਜੋ ਅੱਜ ਵੀ ਰਾਹਤ ਕੈਂਪਾਂ ਵਿੱਚ ਆਪਣੇ ਭਵਿੱਖ ਬਾਰੇ ਸੋਚ ਕੇ ਦੁੱਖੀ ਹੋ ਰਹੇ ਹਨ।

45 ਸਾਲਾਂ ਦੀ ਵੀਰੋ ਬਾਈ ਦੀ ਕਹਾਣੀ ਦੱਸੀਏ ਤਾਂ ਫਾਜ਼ਿਲਕਾ ਜ਼ਿਲ੍ਹੇ ਦੇ ਗੁੱਡਰ ਭੈਣੀ ਪਿੰਡ ਵਿੱਚ ਰਹਿਣ ਵਾਲੀ ਵੀਰੋ ਬਾਈ ਨੂੰ 26 ਅਗਸਤ ਤੋਂ ਰਾਹਤ ਕੈਂਪ ਵਿੱਚ ਰਹਿਣਾ ਪੈ ਰਿਹਾ ਹੈ। ਜਦੋਂ ਸਤਲੁਜ ਨਦੀ ਦਾ ਪਾਣੀ ਉਨ੍ਹਾਂ ਦੇ ਘਰ ਵਿੱਚ ਵੜਿਆ, ਤਾਂ ਪਾਣੀ ਤਿੰਨ ਫੁੱਟ ਤੱਕ ਸੀ। ਉਹ ਕਹਿੰਦੀ ਹੈ, “ਸਾਨੂੰ ਆਪਣੀਆਂ ਛੋਟੀਆਂ-ਵੱਡੀਆਂ ਸਾਰੀਆਂ ਚੀਜ਼ਾਂ ਛੱਡ ਕੇ ਉੱਥੋਂ ਨਿਕਲਣਾ ਪਿਆ।” ਅੱਜ ਉਹ ਅਤੇ ਹਜ਼ਾਰਾਂ ਪਰਿਵਾਰ ਆਪਣੇ ਘਰ ਵਾਪਸ ਜਾਣ ਦਾ ਇੰਤਜ਼ਾਰ ਕਰ ਰਹੇ ਹਨ।

ਇਹ ਪੰਜਾਬ ਵਿੱਚ ਲਗਭਗ ਚਾਰ ਦਹਾਕਿਆਂ ਦਾ ਸਭ ਤੋਂ ਭਿਆਨਕ ਹੜ੍ਹ ਹੈ। 5 ਲੱਖ ਏਕੜ ਫ਼ਸਲ ਬਰਬਾਦ ਹੋ ਗਈ ਹੈ, ਕਿਸਾਨਾਂ ਦੀ ਮਹੀਨਿਆਂ ਦੀ ਮਿਹਨਤ ਪਲ ਵਿੱਚ ਵਹਿ ਗਈ। 3,200 ਸਰਕਾਰੀ ਸਕੂਲਾਂ ਦਾ ਨੁਕਸਾਨ ਹੋਇਆ ਹੈ, ਜਿੱਥੇ ਇਨ੍ਹਾਂ ਬੱਚਿਆਂ ਦੇ ਸੁਫ਼ਨੇ ਜਨਮ ਲੈਂਦੇ ਸਨ। ਸ਼ੁਰੂਆਤੀ ਅੰਦਾਜ਼ੇ ਅਨੁਸਾਰ ਲਗਭਗ 13,800 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਪਰ ਲੋਕਾਂ ਦੇ ਦੁੱਖ ਅਤੇ ਤਕਲੀਫ਼ਾਂ ਦਾ ਕੋਈ ਹਿਸਾਬ ਨਹੀਂ ਲਗਾਇਆ ਜਾ ਸਕਦਾ।

ਪੰਜਾਬ ਸਰਕਾਰ ਇਸ ਆਪਦਾ ਵਿੱਚ ਉਮੀਦ ਦੀ ਕਿਰਨ ਬਣ ਕੇ ਸਾਹਮਣੇ ਆਈ ਹੈ। ਇਸ ਮੁਸ਼ਕਲ ਘੜੀ ਵਿੱਚ ਪੰਜਾਬ ਸਰਕਾਰ ਨੇ ਦਿਖਾਇਆ ਹੈ ਕਿ ਜਨਸੇਵਾ ਦਾ ਮਤਲਬ ਕੀ ਹੁੰਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਸਾਹਿਬ ਦੀ ਅਗਵਾਈ ਵਿੱਚ ਸਰਕਾਰ ਨੇ ਤੁਰੰਤ ਕਾਰਵਾਈ ਸ਼ੁਰੂ ਕੀਤੀ। ਰਾਹਤ ਅਤੇ ਬਚਾਅ ਕੰਮ ਵਿੱਚ ਦਿਨ-ਰਾਤ ਲੱਗੀਆਂ ਸਰਕਾਰੀ ਟੀਮਾਂ ਨੇ ਹਜ਼ਾਰਾਂ ਲੋਕਾਂ ਦੀ ਜਾਨ ਬਚਾਈ। ਰਾਹਤ ਕੈਂਪ ਲਗਾਏ ਗਏ, ਖਾਣੇ ਅਤੇ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ।

ਸਰਕਾਰ ਦਾ ਤੁਰੰਤ ਜਵਾਬ ਤਾਰੀਫ਼ਯੋਗ ਰਿਹਾ ਹੈ। ਰਾਹਤ ਕੰਮਾਂ ਵਿੱਚ ਲੱਗੇ ਅਫਸਰ ਅਤੇ ਕਰਮਚਾਰੀ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਲੋਕਾਂ ਦੀ ਸੇਵਾ ਵਿੱਚ ਜੁੱਟੇ ਰਹੇ। ਇਹ ਦਿਖਾਉਂਦਾ ਹੈ ਕਿ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਹੈ ਅਤੇ ਹਰ ਸੰਕਟ ਵਿੱਚ ਉਨ੍ਹਾਂ ਦੀ ਢਾਲ ਬਣ ਕੇ ਖੜ੍ਹੀ ਹੈ।

ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਫਿਰ ਤੋਂ ਖੜ੍ਹਾ ਕਰੀਏ। ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਸ਼ੁਰੂ ਕੀਤਾ ਗਿਆ ‘ਮਿਸ਼ਨ ਚੜ੍ਹਦੀ ਕਲਾ’ ਸਿਰਫ਼ ਇੱਕ ਮੁਹਿੰਮ ਨਹੀਂ, ਬਲਕਿ ਪੰਜਾਬ ਦੇ ਮੁੜ ਨਿਰਮਾਣ ਦਾ ਸੰਕਲਪ ਹੈ। ਇਹ ਮਿਸ਼ਨ ਦਿਖਾਉਂਦਾ ਹੈ ਕਿ ਚੜ੍ਹਦੀ ਕਲਾ ਦੀ ਭਾਵਨਾ ਕਦੇ ਵੀ ਖਤਮ ਨਹੀਂ ਹੋ ਸਕਦੀ – ਨਾ ਆਪਦਾ ਵਿੱਚ, ਨਾ ਮੁਸੀਬਤ ਵਿੱਚ।

ਜਿਵੇਂ ਮੁੱਖ ਮੰਤਰੀ ਜੀ ਨੇ ਕਿਹਾ ਹੈ, “ਹੜ੍ਹ ਸਿਰਫ਼ ਪਾਣੀ ਨਹੀਂ ਲੈ ਕੇ ਆਇਆ, ਬਲਕਿ ਲੱਖਾਂ ਸਪਨਿਆਂ ਨੂੰ ਵਹਾ ਲੈ ਗਿਆ”। ਪਰ ਸਾਨੂੰ ਮਿਲ ਕੇ ਇਨ੍ਹਾਂ ਸੁਪਨਿਆਂ ਨੂੰ ਫਿਰ ਤੋਂ ਜਗਾਉਣਾ ਹੈ। ਹਰ ਟੁੱਟੇ ਘਰ ਨੂੰ ਦੁਬਾਰਾ ਬਣਾਉਣਾ ਹੈ, ਹਰ ਬਿਖਰੇ ਪਰਿਵਾਰ ਨੂੰ ਜੋੜਨਾ ਹੈ। ਅਤੇ ਇਹ ਤਾਂ ਹੀ ਸੰਭਵ ਹੋ ਪਾਏਗਾ ਜਦੋਂ ਲੋਕ ਅਤੇ ਪੰਜਾਬ ਸਰਕਾਰ ਇਕੱਠੇ ਹੋ ਕੇ ਕੰਮ ਕਰਨਗੇ ਤੇ ਸਹਿਯੋਗ ਦੇਣਗੇ, ਕਿਉਂਕਿ ਕੁਦਰਤੀ ਆਪਦਾ ਨਾਲ ਲੜਨਾ ਇੰਨਾ ਆਸਾਨ ਨਹੀਂ, ਤਾਂ ਸਰਕਾਰ ਨੇ ਇੱਕ ਕਦਮ ਮਿਸ਼ਨ ਚੜ੍ਹਦੀ ਕਲਾ ਨਾਲ ਵਧਾਇਆ ਹੈ ਹੁਣ ਤੁਹਾਡੀ ਵਾਰੀ ਹੈ।

7 ਲੱਖ ਲੋਕ ਅੱਜ ਵੀ ਬੇਘਰ ਹਨ। ਉਨ੍ਹਾਂ ਦੇ ਸਿਰ ਉੱਤੇ ਛੱਤ ਨਹੀਂ ਹੈ। ਸਾਡੇ ਵਿੱਚੋਂ ਕੋਈ ਵੀ ਇਸ ਦੀ ਕਲਪਨਾ ਨਹੀਂ ਕਰ ਸਕਦਾ ਕਿ ਉਨ੍ਹਾਂ ਨੂੰ ਕਿਹਾ ਮਹਿਸੂਸ ਹੁੰਦਾ ਹੋਵੇਗਾ। ਕੁਦਰਤ ਦੇ ਪ੍ਰਕੋਪ ਦੀ ਵਜ੍ਹਾ ਤੋਂ ਬਹੁਤ ਸਾਰੇ ਲੋਕਾਂ ਨਾਲ ਇਹ ਸਭ ਹੋਇਆ ਹੈ। ਹੁਣ ਉਨ੍ਹਾਂ ਲੋਕਾਂ ਨੂੰ ਜ਼ਰੂਰਤ ਹੈ ਤੁਹਾਡੇ ਸਾਥ ਦੀ।

ਤੁਹਾਡਾ ਇੱਕ ਰੁਪਿਆ ਵੀ ਕਿਸੇ ਲਈ ਉਮੀਦ ਬਣ ਸਕਦਾ ਹੈ। ਤੁਹਾਡਾ ਛੋਟਾ ਜਿਹਾ ਯੋਗਦਾਨ ਕਿਸੇ ਬੱਚੇ ਨੂੰ ਸਕੂਲ ਵਾਪਸ ਭੇਜ ਸਕਦਾ ਹੈ, ਕਿਸੇ ਮਾਂ ਨੂੰ ਰਸੋਈ ਫਿਰ ਤੋਂ ਜਮਾਉਣ ਵਿੱਚ ਮਦਦ ਕਰ ਸਕਦਾ ਹੈ, ਜਾਂ ਕਿਸੇ ਬੁਜ਼ੁਰਗ ਨੂੰ ਦਵਾਈ ਦਿਲਾ ਸਕਦਾ ਹੈ।

ਸਰਕਾਰ ਦਾ ਸਾਥ ਨਿਭਾਓ, ਪੰਜਾਬ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਇਨ੍ਹਾਂ ਲੋਕਾਂ ਦਾ ਸਾਥ ਦੇਣ ਲਈ। ਮਿਸ਼ਨ ਚੜ੍ਹਦੀ ਕਲਾ ਦੇ ਤਹਿਤ ਸਰਕਾਰ ਵਿਆਪਕ ਮੁੜ ਨਿਰਮਾਣ ਯੋਜਨਾ ਤੇ ਕੰਮ ਕਰ ਰਹੀ ਹੈ। ਪਰ ਇਹ ਕੰਮ ਤਾਂ ਹੀ ਪੂਰਾ ਹੋ ਸਕਦਾ ਹੈ ਜਦੋਂ ਅਸੀਂ ਸਾਰੇ ਮਿਲ ਕੇ ਸਰਕਾਰ ਨਾਲ ਖੜ੍ਹੇ ਹੋਈਏ।

ਹੁਣ ਸਾਡੇ ਕੋਲ ਮੌਕਾ ਹੈ ਕਿ ਅਸੀਂ ਸਰਕਾਰ ਦੇ ਮੋਢੇ ਨਾਲ ਮੋਢਾ ਮਿਲਾਈਏ। ਅਤੇ ਉਨ੍ਹਾਂ ਲੋਕਾਂ ਦੇ ਮੋਢੇ ਤੇ ਹੱਥ ਰੱਖ ਕੇ ਉਨ੍ਹਾਂ ਨੂੰ ਅਹਿਸਾਸ ਕਰਾਈਏ ਕਿ ਅਸੀਂ ਤੁਹਾਡੇ ਨਾਲ ਹਾਂ। ਇਹੀ ਹੈ ਅਸਲੀ ਪੰਜਾਬੀਅਤ, ਇਹੀ ਹੈ ਚੜ੍ਹਦੀ ਕਲਾ ਦੀ ਸੱਚੀ ਭਾਵਨਾ।

ਹਰ ਯੋਗਦਾਨ ਮਾਇਨੇ ਰੱਖਦਾ ਹੈ। ਚਾਹੇ ਤੁਸੀਂ ₹100 ਦੇ ਸਕੋ ਜਾਂ ₹10,000 – ਹਰ ਰਾਸ਼ੀ ਮਾਇਨੇ ਰੱਖਦੀ ਹੈ। ਤੁਹਾਡਾ ਯੋਗਦਾਨ ਸਿਰਫ਼ ਪੈਸਾ ਨਹੀਂ ਹੈ, ਇਹ ਪਿਆਰ ਹੈ, ਇਨਸਾਨੀਯਤ ਹੈ, ਅਤੇ ਏਕਤਾ ਦਾ ਸੰਦੇਸ਼ ਹੈ। ਇਹ ਦਿਖਾਉਂਦਾ ਹੈ ਕਿ ਕੁਦਰਤ ਦੀ ਮਾਰ ਨਾਲ ਭਾਵੇਂ ਇਮਾਰਤਾਂ ਡਿੱਗ ਜਾਣ, ਪਰ ਇਨਸਾਨੀਅਤ ਅਤੇ ਭਰਾਤਰੀ ਭਾਵ ਕਦੇ ਨਹੀਂ ਡਿੱਗਦਾ।

ਮਿਸ਼ਨ ਚੜ੍ਹਦੀ ਕਲਾ ਵਿੱਚ ਯੋਗਦਾਨ ਕਰ ਕੇ ਤੁਸੀਂ ਨਾ ਸਿਰਫ਼ ਪੰਜਾਬ ਦੇ ਮੁੜ ਨਿਰਮਾਣ ਵਿੱਚ ਭਾਗੀਦਾਰ ਬਣੋਗੇ, ਬਲਕਿ ਇੱਕ ਬਿਹਤਰ ਸਮਾਜ ਦੇ ਨਿਰਮਾਣ ਵਿੱਚ ਵੀ ਆਪਣਾ ਯੋਗਦਾਨ ਦੇਵੋਗੇ। ਆਓ, ਮਿਲ ਕੇ ਪੰਜਾਬ ਨੂੰ ਫਿਰ ਤੋਂ ਉਸ ਦੀ ਪੂਰੀ ਸ਼ਾਨ ਨਾਲ ਖੜ੍ਹਾ ਕਰੀਏ।

ਇੱਕ ਵਾਰ ਫਿਰ ਆਪਣੇ ਆਪ ਨੂੰ ਯਾਦ ਕਰਾਉਣਾ ਹੈ ਕਿ ਪੰਜਾਬ ਦਾ ਮਤਲਬ ਪੰਜਾਬ ਨਹੀਂ ਚੜ੍ਹਦੀ ਕਲਾ ਵਿੱਚ ਰਹਿਣਾ ਅਤੇ ਦੂਸਰਿਆਂ ਨੂੰ ਰਹਿਣਾ ਸਿਖਾਉਣਾ ਹੈ!

ਤੁਹਾਡਾ ਇਕ ਛੋਟਾ ਜਿਹਾ ਕਦਮ ਕਿਸੇ ਦੀ ਪੂਰੀ ਜ਼ਿੰਦਗੀ ਬਦਲ ਸਕਦਾ ਹੈ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਮਾਈ ਭਾਗੋ ਪਾਰਕ ਦਾ ਕੀਤਾ ਉਦਘਾਟਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 22 ਸਤੰਬਰ : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਮਲੋਟ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਅਤੇ ਹਰਿਆਲੀ ਨੂੰ ਵਧਾਉਣ ਲਈ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਬਠਿੰਡਾ ਚੌਂਕ ਦੇ ਨੇੜੇ ਮਾਈ ਭਾਗੋ ਪਾਰਕ ਦਾ ਉਦਘਾਟਨ ਕੀਤਾ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿੱਚ ਵਿਕਾਸ ਦੇ ਕੰਮਾਂ ਨੇ ਲਗਾਤਾਰ ਰਫ਼ਤਾਰ ਫੜੀ ਹੋਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮਲੋਟ ਹਲਕੇ ਦੇ ਬਹੁਤ ਸਾਰੇ ਵਿਕਾਸ ਪ੍ਰੋਜੈਕਟ ਜਿਵੇਂ ਕਿ ਗਰੀਨ ਵੈਲੀ ਰੋਡ, ਰੇਲਵੇ ਅੰਡਰ ਬ੍ਰਿਜ ਅਤੇ ਹੋਰ ਬਕਾਇਆ ਪਏ ਵਿਕਾਸ ਦੇ ਕੰਮਾਂ ਨੂੰ ਮੁਕੰਮਲ ਕਰਵਾਕੇ ਲੋਕਾਂ ਦੇ ਸਪੁਰਦ ਕੀਤੇ ਜਾਣਗੇ।

ਮਾਈ ਭਾਗੋ ਪਾਰਕ ਦਾ ਉਦਘਾਟਨ ਕਰਨ ਮੌਕੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਪਾਰਕ ਨੂੰ ਮਾਤਾ ਭਾਗ ਕੌਰ ਜੀ ਨੂੰ ਸਮਰਪਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਬੁੱਤ ਵੀ ਇਸ ਪਾਰਕ ਵਿੱਚ ਲਗਾਇਆ ਜਾਵੇਗਾ। ਇਸਤੋਂ ਇਲਾਵਾ ਇਸ ਪਾਰਕ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਨਗਰ ਕੌਂਸਲ ਵੱਲੋਂ ਜਿੰਮੇਵਾਰੀ ਨਿਭਾਈ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮਲੋਟ ਹਲਕੇ ਦੇ ਵਾਸੀਆਂ ਨੂੰ ਸਵੱਛਤਾ ਵਾਲਾ ਵਾਤਾਵਰਨ ਪ੍ਰਦਾਨ ਕਰਨ ਦੇ ਮਕਸਦ ਨਾਲ ਹੋਰ ਪਾਰਕਾਂ ਵੀ ਬਣਾਏ ਜਾਣਗੇ ਅਤੇ ਦੇਸ਼ ਦੀ ਮਹਾਨ ਸਖਸ਼ੀਅਤਾਂ ਦੇ ਨਾਂ ’ਤੇ ਪਾਰਕਾਂ ਦੇ ਨਾਮ ਰੱਖੇ ਜਾਣਗੇ।

ਇਸਤੋਂ ਇਲਾਵਾ ਕੈਬਨਿਟ ਮੰਤਰੀ ਵੱਲੋਂ ਹਲਕੇ ਦੇ ਪਿੰਡ ਔਲਖ ਅਤੇ ਮਹਿਰਾਜ ਵਾਲਾ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੇ ਨਵੇਂ ਬੱਸ ਅੱਡਿਆਂ ਦੀ ਉਸਾਰੀ ਦੇ ਨੀਂਹ ਪੱਥਰ ਵੀ ਰੱਖੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਕਰਨ ਵਿੱਚ ਵੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਵੱਲੋਂ ਇਨ੍ਹਾਂ ਪਿੰਡਾਂ ਵਿੱਚ ਚੱਲ ਰਹੇ ਹੋਰ ਵਿਕਾਸ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ ਗਿਆ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਹਲਕੇ ਮਲੋਟ ਦੇ ਵੱਖ-ਵੱਖ ਪਿੰਡਾਂ ਵਿੱਚ ਨਵੇਂ ਬੱਸ ਅੱਡੇ ਬਣਾਏ ਜਾ ਰਹੇ ਹਨ। ਇਨ੍ਹਾਂ ਬੱਸ ਅੱਡਿਆਂ ਨੂੰ ਸਟੀਲ ਦੀਆਂ ਪਾਇਪਾਂ ਨਾਲ ਬਣਾਏ ਜਾਵੇਗਾ ਅਤੇ ਇਨ੍ਹਾਂ ਉੱਤੇ ਸੋਲਰ ਲਾਈਟਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਬੱਸ ਅੱਡਿਆ ਨੂੰ ਮੁਕੰਮਲ ਕਰਕੇ ਜਲਦੀ ਹੋ ਲੋਕਾਂ ਦੇ ਸਪੁਰਦ ਕੀਤਾ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ, ਸੀ.ਡੀ.ਪੀ.ਓ ਮਲੋਟ ਰਾਜਵੰਤ ਕੌਰ, ਕਾਰਜ ਸਾਧਕ ਅਫ਼ਸਰ ਮਲੋਟ ਮੰਗਤ ਰਾਮ, ਬਲਾਕ ਪ੍ਰਧਾਨ ਗੁਰਭਗਤ ਸਿੰਘ, ਗੁਰਮੇਜ ਸਿੰਘ ਪੰਚਾਇਤ ਅਫ਼ਸਰ, ਦਵਿੰਦਰ ਬਾਘਲਾ ਪੰਚਾਇਤ ਸਕੱਤਰ, ਸੰਦੀਪ ਕੁਮਾਰ, ਭੁਪਿੰਦਰ ਕੁਮਾਰ, ਹਰਮੇਲ ਸਿੰਘ ਸੰਧੂ, ਲਾਲੀ ਗਗਨੇਜਾ, ਰਾਜੀਵ ਬੱਬੂ, ਸਿਮਰਜੀਤ ਸਿੰਘ, ਜਸਕਰਨ ਸਿੰਘ ਸਰਪੰਚ ਪਿੰਡ ਮਹਿਰਾਜਵਾਲਾ, ਸੁਖਜੀਤ ਕੌਰ ਸਰਪੰਚ ਪਿੰਡ ਔਲਖ, ਸੁਖਚੈਨ ਸਿੰਘ ਔਲਖ, ਨਿੱਜੀ ਸਹਾਇਕ ਸ਼ਿੰਦਰਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਸਿੱਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਹਾਜ਼ਰ ਸਨ।

ਪੰਜਾਬ ਸਰਕਾਰ ਦਾ ਮਜ਼ਬੂਤ ਇਰਾਦਾ-ਸਿਹਤ,ਰਾਹਤ ਅਤੇ ਮੁੜ ਉਸਾਰੀ ਵਿੱਚ ਹਰ ਦਿਨ ਪੇਸ਼ ਕੀਤੀ ਜਾ ਰਹੀ ਹੈ ਨਵੀ ਮਿਸਾਲ

ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਸਿਹਤ ਕੈਂਪਾਂ ਨੇ 1,035 ਕੈਂਪਾਂ ਰਾਹੀਂ ਕੁੱਲ 13,318 ਮਰੀਜ਼ਾਂ ਦਾ ਇਲਾਜ ਕੀਤਾ। ਇਨ੍ਹਾਂ ਵਿੱਚ 1,423 ਬੁਖਾਰ ਵਾਲੇ ਮਰੀਜ਼, 303 ਦਸਤ ਨਾਲ ਪਰੇਸ਼ਾਨ, 1,781 ਚਮੜੀ ਦੀਆਂ ਬੀਮਾਰੀਆਂ ਵਾਲੇ, 811 ਅੱਖਾਂ ਦੀ ਸਮੱਸਿਆ ਵਾਲੇ ਅਤੇ ਹੋਰ ਕਈ ਬੀਮਾਰੀਆਂ ਨਾਲ ਪਰੇਸ਼ਾਨ ਲੋਕ ਸ਼ਾਮਲ ਸਨ। ਇਹ ਇਸ ਗੱਲ ਦਾ ਸਬੂਤ ਹੈ ਕਿ ਤੇਜ਼ੀ ਨਾਲ ਫੈਲਣ ਵਾਲੀਆਂ ਬੀਮਾਰੀਆਂ ਦੇ ਮੁਕਾਬਲੇ ਵਿੱਚ ਸਰਕਾਰ ਦਾ ਡਾਕਟਰੀ ਸਿਸਟਮ ਚੌਕਸ ਅਤੇ ਤਿਆਰ ਹੈ। ਇਨ੍ਹਾਂ ਸਿਹਤ ਕੈਂਪਾਂ ਨੇ ਨਾ ਸਿਰਫ਼ ਮਰੀਜ਼ਾਂ ਦਾ ਸਮੇਂ ਸਿਰ ਇਲਾਜ ਕਰਵਾਇਆ ਬਲਕਿ ਬਿਮਾਰੀਆਂ ਦੀ ਖੋਜ ਅਤੇ ਬਿਹਤਰ ਪ੍ਰਬੰਧਨ ਦੀ ਨਵੀਂ ਮਿਸਾਲ ਵੀ ਕਾਇਮ ਕੀਤੀ।

ਟੁੱਟੇ ਘਰਾਂ ਅਤੇ ਬੇਘਰ ਹੋਏ ਲੋਕਾਂ ਦੇ ਮਸਲੇ ਤੇ ਆਸ਼ਾ ਵਰਕਰਾਂ ਨੇ 1,079 ਪਿੰਡਾਂ ਦਾ ਸਰਵੇ ਕੀਤਾ ਅਤੇ 46,243 ਪਰਿਵਾਰਾਂ ਨੂੰ ਰਾਹਤ ਸਮਗਰੀ, ਆਸਰਾ ਅਤੇ ਜ਼ਰੂਰੀ ਸਹਾਇਤਾ ਪ੍ਰਦਾਨ ਕੀਤੀ। ਲਗਭਗ 12,524 ਪਰਿਵਾਰਾਂ ਨੂੰ ਉਨ੍ਹਾਂ ਦੀਆਂ ਰੋਜ਼ਾਨਾ ਜ਼ਰੂਰਤਾਂ ਪੂਰੀਆਂ ਕਰਨ ਲਈ ਖਾਸ ਸਿਹਤ ਕਿੱਟਾਂ ਵੀ ਦਿੱਤੀਆਂ ਗਈਆਂ। ਕੁੱਲ 863 ਬੁਖਾਰ ਵਾਲੇ ਮਰੀਜ਼ਾਂ ਨੂੰ ਤੁਰੰਤ ਇਲਾਜ ਦਿੱਤਾ ਗਿਆ, ਜਿਸ ਨਾਲ ਵੱਡੇ ਪੱਧਰ ਤੇ ਬੀਮਾਰੀ ਫੈਲਣ ਦੇ ਖਤਰੇ ਨੂੰ ਸਮੇਂ ਸਿਰ ਕਾਬੂ ਕੀਤਾ ਗਿਆ।

ਮੁੜ ਉਸਾਰੀ ਦੀ ਦਿਸ਼ਾ ਵਿੱਚ ਵੀ ਸਰਕਾਰ ਨੇ ਸ਼ਾਨਦਾਰ ਰਫ਼ਤਾਰ ਦਿਖਾਈ ਹੈ। ਸਰਕਾਰੀ ਏਜੰਸੀਆਂ ਨੇ 1,363 ਪਿੰਡਾਂ ਵਿੱਚ ਸਫਾਈ, 49,806 ਘਰਾਂ ਦੀ ਸੈਨੀਟਾਈਜ਼ੇਸ਼ਨ ਅਤੇ 624 ਘਰਾਂ ਤੋਂ ਮਲਬਾ/ਕੂੜਾ ਤੁਰੰਤ ਹਟਾਉਣਾ ਯਕੀਨੀ ਬਣਾਇਆ। ਹੋਰ 15,368 ਘਰਾਂ ਵਿੱਚ ਮੁਰੰਮਤ ਅਤੇ ਸਫਾਈ ਦਾ ਕੰਮ ਵੀ ਪੂਰਾ ਕੀਤਾ ਗਿਆ।

ਨਾਲਿਆਂ ਦੀ ਸਫਾਈ, ਸੜਕਾਂ, ਪਾਣੀ ਹਟਾਉਣੇ ਅਤੇ ਕੂੜਾ ਸਾਫ਼ ਕਰਨ ਦੇ ਨਵੇਂ ਸਿਸਟਮ ਨਾਲ ਹੜ੍ਹ ਤੋਂ ਬਾਅਦ ਹੋਣ ਵਾਲੀਆਂ ਬੀਮਾਰੀਆਂ ਅਤੇ ਬਦਬੂ ਨੂੰ ਕਾਫ਼ੀ ਹੱਦ ਤੱਕ ਕੰਟਰੋਲ ਕੀਤਾ ਗਿਆ। 834 ਪਿੰਡਾਂ ਵਿੱਚ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਬੀਮਾਰੀਆਂ ਦੇ ਖਿਲਾਫ਼ ਸਰਗਰਮ ਟਰੈਕਿੰਗ ਅਤੇ ਫੌਗਿੰਗ/ਕੀਟਾਣੂ-ਨਾਸ਼ ਦੀਆਂ ਗਤੀਵਿਧੀਆਂ ਚਲਾਈਆਂ ਗਈਆਂ। ਰਾਹਤ ਅਤੇ ਪੁਨਰਵਾਸ ਮੁਹਿੰਮ ਨੂੰ ਲੋਕਾਂ ਦਾ ਜ਼ਬਰਦਸਤ ਸਾਥ ਮਿਲਿਆ, ਜਿਸ ਨਾਲ ਸਮਾਜਿਕ ਏਕਤਾ ਦਾ ਸੰਦੇਸ਼ ਵੀ ਫੈਲਿਆ।

ਪੰਜਾਬ ਸਰਕਾਰ ਦੀਆਂ ਟੀਮਾਂ ਨੇ ਸਥਾਨਕ ਪ੍ਰਸ਼ਾਸਨ ਅਤੇ ਡਾਕਟਰੀ ਸਟਾਫ਼ ਦੇ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪ੍ਰਭਾਵੀ ਜਾਗਰੂਕਤਾ ਮੁਹਿੰਮਾਂ, ਦਵਾਈ ਦੇਣ, ਸਫਾਈ ਮੁਹਿੰਮ ਅਤੇ ਐਮਰਜੈਂਸੀ ਡਾਕਟਰੀ ਸਹਾਇਤਾ ਨੂੰ ਜ਼ਮੀਨੀ ਪੱਧਰ ਤੇ ਹਕੀਕਤ ਬਣਾਇਆ। ਜਿੰਨੀ ਤੇਜ਼ੀ ਨਾਲ ਹਾਲਾਤ ਬਦਲੇ, ਓਨੀ ਹੀ ਰਫ਼ਤਾਰ ਅਤੇ ਕੁਸ਼ਲਤਾ ਨਾਲ ਪੂਰੇ ਰਾਜ ਵਿੱਚ ਰਾਹਤ ਕਾਰਜਾਂ ਦਾ ਪ੍ਰਬੰਧ ਕੀਤਾ ਗਿਆ। ਹਰ ਕਾਰਵਾਈ ਦੀ ਡਿਜੀਟਲ ਨਿਗਰਾਨੀ ਕੀਤੀ ਜਾ ਰਹੀ ਹੈ, ਜਿਸ ਵਿੱਚ ਪਾਰਦਰਸ਼ਤਾ ਸਭ ਤੋਂ ਉੱਪਰ ਹੈ। ਸਿਹਤ ਵਿਭਾਗ ਦੀ ਨਿਗਰਾਨੀ ਤੋਂ ਲੈ ਕੇ ਜ਼ਮੀਨੀ ਪੱਧਰ ਦੀ ਰਾਹਤ ਦੀ ਤੇਜ਼ ਰਫ਼ਤਾਰ ਤੱਕ, ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਦੀ ਸੁਰੱਖਿਆ ਅਤੇ ਸਿਹਤ ਸਭ ਤੋਂ ਉੱਪਰ ਹੈ—ਚਾਹੇ ਹਾਲਾਤ ਕਿੰਨੇ ਵੀ ਮੁਸ਼ਕਿਲ ਹੋਣ।

ਇਨ੍ਹਾਂ ਕੋਸ਼ਿਸ਼ਾਂ ਕਾਰਨ ਪੰਜਾਬ ਨੂੰ ਆਮ ਹਾਲਤ ਵਿੱਚ ਵਾਪਸ ਲਿਆਉਣ ਦੀ ਪ੍ਰਕਿਰਿਆ ਨੇ ਰਫ਼ਤਾਰ ਫੜੀ ਹੈ। ਹਰ ਨਾਗਰਿਕ ਤੱਕ ਰਾਹਤ ਪਹੁੰਚਾਉਣਾ, ਬੀਮਾਰੀਆਂ ਨੂੰ ਸਮੇਂ ਸਿਰ ਰੋਕਣਾ ਅਤੇ ਪੁਨਰਵਾਸ ਤੇ ਮੁੜ ਉਸਾਰੀ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਲਈ ਸਰਕਾਰ ਦੀ ਬਹੁਤ ਤਾਰੀਫ਼ ਹੋ ਰਹੀ ਹੈ। ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਇਸ ਦੀਆਂ ਜ਼ਮੀਨੀ ਪੱਧਰ ਦੀਆਂ ਪ੍ਰਸ਼ਾਸਕੀ ਟੀਮਾਂ ਦੀਆਂ ਸਫ਼ਲ ਕੋਸ਼ਿਸ਼ਾਂ ਸੱਚਮੁੱਚ ਪੂਰੇ ਦੇਸ਼ ਲਈ ਮਿਸਾਲ ਬਣ ਗਈਆਂ ਹਨ, ਜਿਸ ਨਾਲ ਸਾਬਤ ਹੋਇਆ ਹੈ ਕਿ ਹੜ੍ਹ ਵਰਗੀ ਆਫ਼ਤ ਦੇ ਮੁਸ਼ਕਿਲ ਸਮੇਂ ਵਿੱਚ ਵੀ “ਚੌਕਸ ਪ੍ਰਸ਼ਾਸਨ ਅਤੇ ਮਜ਼ਬੂਤ ਪੰਜਾਬ” ਸਿਰਫ਼ ਇੱਕ ਨਾਅਰਾ ਨਹੀਂ ਬਲਕਿ ਹਕੀਕਤ ਹੈ। ਨਾ ਸਿਰਫ਼ ਇਹ, ਬਲਕਿ ਜਨਤਾ ਨਾਲ ਸਾਂਝੇ ਕੀਤੇ ਗਏ ਆਂਕੜੇ ਅਤੇ ਰਿਕਾਰਡ ਪੰਜਾਬ ਸਰਕਾਰ ਦੀ ਮਿਹਨਤ ਦੇ ਸੱਚੇ ਗਵਾਹ ਹਨ।