Latest NewsNewsPunjabPunjabiWar Against Drugs

‘ਯੁੱਧ ਨਸ਼ਿਆਂ ਵਿਰੁੱਧ’: 204ਵੇਂ ਦਿਨ, ਪੰਜਾਬ ਪੁਲਿਸ ਨੇ 4.5 ਕਿਲੋਗ੍ਰਾਮ ਹੈਰੋਇਨ, 59 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਨਸਿ਼ਆਂ…

Latest NewsNewsPunjabPunjabi

ਸੀਵਰੇਜ ਨੈੱਟਵਰਕਾਂ ਨੂੰ ਬਹਾਲ ਕਰਨ ਲਈ 4407 ਸੀਵਰਮੈਨ 24 ਘੰਟੇ ਕੰਮ ਕਰ ਰਹੇ: ਡਾ. ਰਵਜੋਤ ਸਿੰਘ

ਚੰਡੀਗੜ੍ਹ, 21 ਸਤੰਬਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਦੱਸਿਆ ਕਿ ਵਿਭਾਗ ਨੇ ਹੜ੍ਹਾਂ ਤੋਂ ਪ੍ਰਭਾਵਿਤ…

Latest NewsNewsPunjabPunjabi

ਭਾਰਤ ਬਜ਼ੁਰਗਾਂ ਦੀ ਸਿਆਣਪ ਤੇ ਨੌਜਵਾਨਾਂ ਦੀ ਤਾਕਤ ਨਾਲ ਹੀ ਬਣੇਗਾ ਵਿਸ਼ਵ ਸ਼ਕਤੀ: ਅਨੀਰੁੱਧ ਤਿਵਾੜੀ

ਪਟਿਆਲਾ, 21 ਸਤੰਬਰ: ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ, (ਮਗਸੀਪਾ) ਚੰਡੀਗੜ੍ਹ ਦੇ ਡਾਇਰੈਕਟਰ ਜਨਰਲ ਤੇ ਸਪੈਸ਼ਲ ਮੁੱਖ ਸਕੱਤਰ ਅਨੀਰੁੱਧ…

AgricultureLatest NewsNewsPunjabPunjabi

ਕਿਸਾਨ ਇਨ ਸੀਟੂ ਤਕਨੀਕ ਨਾਲ ਕਰਨ ਪਰਾਲੀ ਦਾ ਪ੍ਰਬੰਧਨ : ਮੁੱਖ ਖੇਤੀਬਾੜੀ ਅਫਸਰ

ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਖੇਤੀਬਾੜੀ…

Latest NewsNewsPunjabPunjabi

ਹਲਕਾ ਧੂਰੀ ਦੇ ਪਿੰਡ ਬਾਲੀਆਂ ਅਤੇ ਮੂਲੋਵਾਲ ਵਿੱਚ ਜਲ ਸਪਲਾਈ ਸਕੀਮਾਂ ਦੇ ਕੰਮ ਦੀ ਸ਼ੁਰੂਆਤ

ਬਾਲੀਆਂ/ਮੂਲੋਵਾਲ (ਧੂਰੀ), 21 ਸਤੰਬਰ  – ਪੰਜਾਬ ਸਰਕਾਰ ਵੱਲੋਂ ਹਰੇਕ ਸੂਬਾ ਵਾਸੀ ਨੂੰ ਸ਼ੁੱਧ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ…

‘ਯੁੱਧ ਨਸ਼ਿਆਂ ਵਿਰੁੱਧ’: 204ਵੇਂ ਦਿਨ, ਪੰਜਾਬ ਪੁਲਿਸ ਨੇ 4.5 ਕਿਲੋਗ੍ਰਾਮ ਹੈਰੋਇਨ, 59 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Punjab Police got big success against drug traffickers

ਚੰਡੀਗੜ੍ਹ, 21 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਨਸਿ਼ਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 204ਵੇਂ ਦਿਨ ਪੰਜਾਬ ਪੁਲਿਸ ਨੇ 374 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 78 ਐਫਆਈਆਰਜ਼  ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 204 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,440 ਹੋ ਗਈ ਹੈ।

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.5 ਕਿਲੋ ਹੈਰੋਇਨ, 2.3 ਕਿਲੋ ਗਾਂਜਾ, 1524 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 59,810 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਵੀ ਗਠਨ ਕੀਤਾ ਹੈ।

79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 374 ਥਾਵਾਂ ਤੇ  ਛਾਪੇਮਾਰੀ ਕੀਤੀ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 393 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਰਾਜ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ` ਦੇ ਹਿੱਸੇ ਵਜੋਂ ਅੱਜ 48 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 258 ਮੀਟਰਿਕ ਟਨ ਹੋਈ ਝੋਨੇ ਦੀ ਆਮਦ

ਪਟਿਆਲਾ, 21 ਸਤੰਬਰ:

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ 108 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 4 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਰੀਦ ਕੇਂਦਰ ਵਿੱਚ 258 ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਪੁੱਜ ਚੁੱਕਾ ਹੈ ਅਤੇ ਜਿਸ ਵਿੱਚੋਂ 169 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 80 ਮੀਟਰਿਕ ਟਨ, ਮਾਰਕਫੈਡ ਵੱਲੋਂ 22 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 35 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਖਰੀਦ ਕਰੇਗੀ ਤੇ ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਦਿਕਤ ਨਹੀਂ ਆਉਣ ਦਿਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ, ਤਾਂ ਜੋ ਮੰਡੀਆਂ ‘ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਤਕਨੀਕਾਂ ਦੀ ਵਰਤੋਂ ਕਰਕੇ ਕਿਸਾਨ ਵਾਤਾਵਰਣ ਨੂੰ ਪ੍ਰਦੂਸ਼ਣ ਹੋਣ ਤੋਂ ਬਚਾਉਣ ਦੇ ਨਾਲ ਨਾਲ ਆਪਣੇ ਖੇਤ ਦੀ ਉਪਜਾਊ ਸ਼ਕਤੀ ਨੂੰ ਵੀ ਬਰਕਰਾਰ ਰੱਖ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਕਰਨ ਲਈ ਮਸ਼ੀਨਰੀ ਉਪਲਬੱਧ ਹੈ ਤੇ ਕਿਸਾਨ ਇਸ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਆਸਾਨੀ ਨਾਲ ਕਰ ਸਕਦੇ ਹਨ।

ਸੀਵਰੇਜ ਨੈੱਟਵਰਕਾਂ ਨੂੰ ਬਹਾਲ ਕਰਨ ਲਈ 4407 ਸੀਵਰਮੈਨ 24 ਘੰਟੇ ਕੰਮ ਕਰ ਰਹੇ: ਡਾ. ਰਵਜੋਤ ਸਿੰਘ

ਚੰਡੀਗੜ੍ਹ, 21 ਸਤੰਬਰ:

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਦੱਸਿਆ ਕਿ ਵਿਭਾਗ ਨੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਕਸਬਿਆਂ ਅਤੇ ਪਿੰਡਾਂ ਵਿੱਚ ਇੱਕ ਵਿਆਪਕ ਹੜ੍ਹ ਰਾਹਤ ਅਤੇ ਬਹਾਲੀ ਮੁਹਿੰਮ ਚਲਾਈ ਹੈ। ਉਨ੍ਹਾਂ ਕਿਹਾ ਕਿ ਮਲਬੇ ਦੀ ਸਫ਼ਾਈ, ਲਾਸ਼ਾਂ ਦੇ ਸਸਕਾਰ, ਸੀਵਰੇਜ ਦੀ ਸਫ਼ਾਈ ਅਤੇ ਜਨਤਕ ਜਾਇਦਾਦਾਂ ਦੀ ਮੁਰੰਮਤ ਵਰਗੇ ਆਮ ਉਪਾਵਾਂ ਤੋਂ ਇਲਾਵਾ, ਵਿਭਾਗ ਨੇ ਰਿਕਵਰੀ ਯਤਨਾਂ ਵਿੱਚ ਤੇਜ਼ੀ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਟੀਚਾਗਤ ਕਾਰਵਾਈਆਂ ਸ਼ੁਰੂ ਕੀਤੀਆਂ ਹਨ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਹਰੇਕ ਅਧਿਕਾਰੀ ਨੂੰ “ਖੇਤਰ ਜ਼ਿੰਮੇਵਾਰੀ ਯੋਜਨਾ” ਤਹਿਤ ਇੱਕ ਖਾਸ ਅਧਿਕਾਰ ਖੇਤਰ ਸੌਂਪਿਆ ਗਿਆ ਹੈ ਜਿਸ ਵਿੱਚ ਘਰਾਂ, ਦੁਕਾਨਾਂ, ਸੜਕਾਂ, ਸੀਵਰੇਜ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਹੋਏ ਨੁਕਸਾਨ ਦਾ ਵਿਸਥਾਰਤ ਲੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੁਰੰਮਤ ਅਤੇ ਬਹਾਲੀ ਲਈ ਤੁਰੰਤ ਕਾਰਵਾਈ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਟੈਂਡਰ ਜੰਗੀ ਪੱਧਰ ‘ਤੇ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

ਜਨਤਕ ਸਿਹਤ ਅਤੇ ਸੁਰੱਖਿਆ ਲਈ ਉਪਾਵਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਗਰ ਨਿਗਮ ਦੀਆਂ ਟੀਮਾਂ ਦੁਆਰਾ ਅਵਾਰਾ ਪਸ਼ੂਆਂ ਨੂੰ ਯੋਜਨਾਬੱਧ ਢੰਗ ਨਾਲ ਇੱਕਤਰ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਦੀ ਸਹਾਇਤਾ ਨਾਲ ਅਵਾਰਾ ਕੁੱਤਿਆਂ ਨੂੰ ਐਂਟੀ-ਰੇਬੀਜ਼ ਟੀਕੇ ਲਗਾਏ ਜਾ ਰਹੇ ਹਨ ਜਦੋਂ ਕਿ ਸਾਰੇ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਅਤੇ ਹੋਰ ਜਾਨਵਰਾਂ ਲਈ ਟੀਕਾਕਰਨ ਮੁਹਿੰਮਾਂ ਸ਼ੁਰੂ ਕੀਤੀਆਂ ਗਈਆਂ ਹਨ। ਹਾਲਾਤ ਆਮ ਵਾਂਗ ਹੋਣ ਤੱਕ ਅਵਾਰਾ ਪਸ਼ੂਆਂ ਅਤੇ ਜਾਨਵਰਾਂ ਨੂੰ ਰੱਖਣ ਲਈ ਵਿਸ਼ੇਸ਼ ਆਸਰਾ ਸਥਾਨ ਤਿਆਰ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਅਵਾਰਾ ਪਸ਼ੂਆਂ ਨੂੰ ਕੰਟਰੋਲ ਕਰਨ, ਉਹਨਾਂ ਦੀ ਲਾਗ ਤੋਂ ਬਚਾਅ ਅਤੇ ਜਨਤਕ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਇਹ ਕਦਮ ਬਹੁਤ ਮਹੱਤਵਪੂਰਨ ਹਨ।

ਸਫ਼ਾਈ ਬਹਾਲੀ ਦੇ ਵੇਰਵੇ ਦਿੰਦਿਆਂ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਆਪਣੇ ਰਾਹਤ ਕਾਰਜਾਂ ਵਿੱਚ ਸੀਵਰੇਜ ਬਹਾਲੀ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਬੰਦ ਸੀਵਰੇਜ ਨੂੰ ਸਾਫ਼ ਕਰਨ ਅਤੇ ਇਸ ਨਾਲ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵ ਨੂੰ ਰੋਕਣ ਲਈ ਹੜ੍ਹ ਪ੍ਰਭਾਵਿਤ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਕੁੱਲ 4,407 ਸੀਵਰਮੈਨ 24 ਘੰਟੇ ਕੰਮ ਵਿੱਚ ਲੱਗੇ ਹੋਏ ਹਨ। ਬੰਦ ਅਤੇ ਨੁਕਸਾਨੇ ਗਏ ਸੀਵਰੇਜ ਦੇ ਹਿੱਸਿਆਂ ਦੀ ਪਛਾਣ ਕਰਨ ਲਈ ਸੀਵਰ ਨੈਟਵਰਕ ਦੀ ਮੈਪਿੰਗ ਕੀਤੀ ਗਈ ਹੈ ਅਤੇ ਵੱਡੇ ਪੱਧਰ ‘ਤੇ ਆਧੁਨਿਕ ਮਸ਼ੀਨਰੀ ਅਤੇ ਹੱਥਾਂ ਨਾਲ ਗਾਰ ਕੱਢੀ  ਜਾ ਰਹੀ ਹੈ। ਇਸ ਕਾਰਜ ਲਈ ਹਸਪਤਾਲ, ਸਕੂਲ, ਬਾਜ਼ਾਰ ਅਤੇ ਸੰਘਣੀ ਆਬਾਦੀ ਵਾਲੇ ਖੇਤਰਾਂ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸੀਵਰਮੈਨਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਪ੍ਰਮੁੱਖ ਚਿੰਤਾ ਦਾ ਵਿਸ਼ਾ ਹੈ, ਇਸ ਲਈ ਖਤਰਨਾਕ ਹਾਲਾਤਾਂ ਵਿੱਚ ਕੰਮ ਕਰਨ ਵਾਲਿਆਂ ਨੂੰ ਸੁਰੱਖਿਆਤਮਕ ਗੀਅਰ, ਮਸ਼ੀਨੀ ਔਜ਼ਾਰ ਅਤੇ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਖਰਾਬ ਸੀਵਰ ਲਾਈਨਾਂ, ਮੈਨਹੋਲਾਂ ਅਤੇ ਪੰਪਿੰਗ ਸਟੇਸ਼ਨਾਂ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ।

ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਰਾਹਤ ਮੁਹਿੰਮ ਸਿਰਫ਼ ਸੀਵਰੇਜ ਤੱਕ ਸੀਮਤ ਨਹੀਂ ਹੈ। ਯੋਗ ਲਾਭਪਾਤਰੀਆਂ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ -ਸ਼ਹਿਰੀ 2.0 ਅਧੀਨ ਨੁਕਸਾਨੇ ਗਏ ਘਰਾਂ ਅਤੇ ਦੁਕਾਨਾਂ ਦੀ ਮੁਰੰਮਤ ਸ਼ੁਰੂ ਕੀਤੀ ਗਈ ਹੈ। 17 ਸਤੰਬਰ ਤੋਂ 2 ਅਕਤੂਬਰ ਤੱਕ ਇੱਕ ਵਿਸ਼ੇਸ਼ ਮੁਹਿੰਮ ਰਾਹੀਂ ਫੇਰੀ ਵਾਲਿਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਜਿਸ ਵਿੱਚ ਗਰੰਟੀ ਕਵਰੇਜ ਅਧੀਨ 10,000 ਰੁਪਏ ਕਰਜ਼ੇ ਨਾਲ 80,000 ਰੁਪਏ ਤੱਕ ਦੀ ਕੁੱਲ ਕ੍ਰੈਡਿਟ ਸਹੂਲਤ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਇਸ ਦੇ ਨਾਲ ਹੀ ਸਫ਼ਾਈ ਨੂੰ ਬਹਾਲ ਕਰਨ ਲਈ ਮਲਬਾ ਹਟਾਉਣ ਅਤੇ ਵਿਗਿਆਨਕ ਤੌਰ ‘ਤੇ ਲਾਸ਼ਾਂ ਦੇ ਨਿਪਟਾਰੇ ਸਬੰਧੀ ਕੰਮ ਕੀਤਾ ਜਾ ਰਿਹਾ ਹੈ ਜਦੋਂ ਕਿ ਵੈਕਟਰ-ਜਨਿਤ ਬਿਮਾਰੀਆਂ ਨੂੰ ਰੋਕਣ ਲਈ ਸਮੂਹਿਕ ਕਾਰਜਾਂ ਲਈ 543 ਫੌਗਿੰਗ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਡਾ. ਰਵਜੋਤ ਸਿੰਘ ਨੇ ਅੱਗੇ ਦੱਸਿਆ ਕਿ ਪ੍ਰਭਾਵਸ਼ਾਲੀ ਨਤੀਜਿਆਂ ਨੂੰ ਯਕੀਨੀ ਬਣਾਉਣ ਲਈ ਮਿਉਂਸਪਲ ਇੰਜੀਨੀਅਰਾਂ ਦੀ ਨਿਗਰਾਨੀ ਹੇਠ ਰੋਜ਼ਾਨਾ ਨਿਗਰਾਨੀ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਸਮੁੱਚੇ ਕਾਰਜ ਦੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ। ਕਮਿਸ਼ਨਰ, ਡਿਪਟੀ ਕਮਿਸ਼ਨਰ ਅਤੇ ਕਾਰਜਕਾਰੀ ਅਧਿਕਾਰੀ ਸਿੱਧੇ ਤੌਰ ‘ਤੇ ਪ੍ਰਗਤੀ ਦੀ ਨਿਗਰਾਨੀ ਕਰ ਰਹੇ ਹਨ ਜਦੋਂ ਕਿ ਇੱਕ ਕੇਂਦਰੀਕ੍ਰਿਤ ਨਿਗਰਾਨੀ ਸੈੱਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਯੂਐਲਬੀਜ਼ ਤੋਂ ਰੋਜ਼ਾਨਾ ਰਿਪੋਰਟਾਂ ਨੂੰ ਟਰੈਕ ਕਰ ਰਿਹਾ ਹੈ। ਵਾਰਡ-ਪੱਧਰੀ ਕਮੇਟੀਆਂ ਅਤੇ ਕਮਿਊਨਿਟੀ ਵਲੰਟੀਅਰ ਵੀ ਇਸਦੇ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਵਿੱਚ ਸਹਾਇਤਾ ਕਰਨ ਲਈ ਆਪਣਾ ਵਿਸ਼ੇਸ਼ ਯੋਗਦਾਨ ਦੇ ਰਹੀ ਹੈ।

ਭਾਰਤ ਬਜ਼ੁਰਗਾਂ ਦੀ ਸਿਆਣਪ ਤੇ ਨੌਜਵਾਨਾਂ ਦੀ ਤਾਕਤ ਨਾਲ ਹੀ ਬਣੇਗਾ ਵਿਸ਼ਵ ਸ਼ਕਤੀ: ਅਨੀਰੁੱਧ ਤਿਵਾੜੀ

ਪਟਿਆਲਾ, 21 ਸਤੰਬਰ:

ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ, (ਮਗਸੀਪਾ) ਚੰਡੀਗੜ੍ਹ ਦੇ ਡਾਇਰੈਕਟਰ ਜਨਰਲ ਤੇ ਸਪੈਸ਼ਲ ਮੁੱਖ ਸਕੱਤਰ ਅਨੀਰੁੱਧ ਤਿਵਾੜੀ ਨੇ ਕਿਹਾ ਹੈ ਕਿ ਸਾਡਾ ਦੇਸ਼ ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਤਰੱਕੀ ਕਰਨ ਵਾਲੀ ਅਰਥਵਿਵਸਥਾ ਹੈ। ਉਨ੍ਹਾਂ ਇੱਥੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰ.ਜੀ.ਐਨ.ਯੂ.ਐਲ) ਵੱਲੋਂ ਕਰਵਾਏ ਦੋ ਦਿਨਾਂ ਰਾਸ਼ਟਰੀ ਸੰਮੇਲਨ “ਸੀਜ਼ਨਜ਼ ਆਫ਼ ਲਾਈਫ਼” ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕਿਹਾ ਕਿ ਜੇ ਅਸੀਂ ਬਜ਼ੁਰਗਾਂ ਦਾ ਤਜ਼ਰਬੇ ਤੇ ਸਿਆਣਪ ਅਤੇ ਨੌਜਵਾਨਾਂ ਦੀ ਤਾਕਤ ਨਾਲ ਜੋੜੀਏ, ਤਾਂ ਭਾਰਤ ਵਿਸ਼ਵ ਸ਼ਕਤੀ ਬਣੇਗਾ।

ਕੇਂਦਰੀ ਸਮਾਜਿਕ ਨਿਆਂ ਮੰਤਰਾਲੇ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ ਦੇ ਸਾਂਝੇ ਯਤਨਾਂ ਨਾਲ ਕਰਵਾਏ ਇਸ ਸੰਮੇਲਨ ਦੌਰਾਨ ਅਨੀਰੁੱਧ ਤਿਵਾੜੀ ਨੇ ਕਿਹਾ ਕਿ ਉਮਰ ਕਿਸੇ ਵੀ ਕੰਮ ਵਿੱਚ ਰੁਕਾਵਟ ਨਹੀਂ। ਉਨ੍ਹਾਂ ਕਿਹਾ ਕਿ ਨੋਬਲ ਇਨਾਮ ਜੇਤੂਆਂ ਦੀ ਉਮਰ ਵੀ ਵਧ ਰਹੀ ਹੈ, ਖ਼ੁਸ਼ ਰਹਿਣ ਦਾ ਰਾਜ ਸਿਆਣਪ ਅਤੇ ਤਾਕਤ ਦਾ ਸੰਤੁਲਨ ਹੈ। ਉਨ੍ਹਾਂ ਗੀਤਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਬਜ਼ੁਰਗਾਂ ਨੂੰ ਆਪਣੀ ਸਿਹਤ ਦਾ ਖ਼ਿਆਲ ਰੱਖਣਾ ਚਾਹੀਦਾ ਹੈ ਤਾਂ ਜੋ ਉਹ ਨੌਜਵਾਨ ਪੀੜ੍ਹੀ ਦੇ ਰਾਹ ਦਸੇਰੇ ਬਣ ਸਕਣ।

ਸਪੈਸ਼ਲ ਚੀਫ ਸੈਕਟਰੀ ਸ੍ਰੀ ਤਿਵਾੜੀ ਨੇ ਦੱਸਿਆ ਕਿ ਭਾਰਤ ਸਭ ਤੋਂ ਪੁਰਾਣੀਆਂ ਸਭਿਆਚਾਰਾਂ ਵਿੱਚੋਂ ਇੱਕ ਹੈ ਤੇ ਨਾਲ ਹੀ ਨੌਜਵਾਨ ਦੇਸ਼ ਵੀ ਹੈ। ਸਾਡੇ ਦੇਸ਼ ਦੀ 64 ਫੀਸਦੀ ਅਬਾਦੀ 15 ਤੋਂ 35 ਸਾਲ ਦੀ ਹੈ ਜਦਕਿ 6 ਫੀਸਦੀ ਬਜ਼ੁਰਗ ਹਨ, ਜੇਕਰ ਦੋਵਾਂ ਪੀੜ੍ਹੀਆਂ ਨੂੰ ਇਕੱਠਾ ਕੀਤਾ ਜਾਵੇ, ਤਾਂ ਭਾਰਤ ਜਲਦੀ ਹੀ ਵਿਕਸਿਤ ਦੇਸ਼ ਬਣੇਗਾ।
ਰੂਸੀ ਸਮਾਜਿਕ ਅਤੇ ਮੂਲ ਭੌਤਿਕ ਵਿਗਿਆਨ ਅਕੈਡਮੀ, ਮਾਸਕੋ ਦੇ ਪ੍ਰੋਫੈਸਰ ਸੰਜੇ ਤਿਵਾੜੀ ਨੇ ਖੇਡਾਂ ਨੂੰ ਬਜ਼ੁਰਗਾਂ ਦੀ ਖ਼ੁਸ਼ੀ ਵਧਾਉਣ ਦਾ ਸਾਧਨ ਦੱਸਿਆ ਅਤੇ ਕਿਹਾ ਕਿ ਸਮਾਜ ਨੂੰ ਪੀੜ੍ਹੀਆਂ ਵਿਚਾਲੇ ਫ਼ਰਕ ਘਟਾਉਣਾ ਚਾਹੀਦਾ ਹੈ। ਸਮਾਜਿਕ ਨਿਆਂ ਮੰਤਰਾਲੇ ਅਤੇ ਹੋਰ ਸੰਸਥਾਵਾਂ ਦੇ ਅਧਿਕਾਰੀਆਂ ਨੇ ਵੀ ਆਪਣੇ ਸੰਦੇਸ਼ ਭੇਜੇ ਅਤੇ ਬਜ਼ੁਰਗਾਂ ਲਈ ਸਰਕਾਰ ਵੱਲੋਂ ਚੱਲ ਰਹੀਆਂ ਯੋਜਨਾਵਾਂ ਬਾਰੇ ਦੱਸਿਆ।
ਆਰ.ਜੀ.ਐਨ.ਯੂ.ਐਲ ਵੱਲੋਂ ਬਜ਼ੁਰਗਾਂ ਨੂੰ ਸੰਮੇਲਨ ਦੌਰਾਨ ਸਨਮਾਨਿਤ ਕੀਤਾ ਗਿਆ।

ਸੈਮੀਨਾਰ ਦੀ ਅਗਵਾਈ ਰਾਜੀਵ ਗਾਂਧੀ ਰਾਸ਼ਟਰੀ ਕਾਨੂੰਨ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫੈਸਰ (ਡਾਕਟਰ) ਜੈ ਸ਼ੰਕਰ ਸਿੰਘ ਨੇ ਕੀਤੀ।ਸੈਮੀਨਾਰ ਦੀ ਆਯੋਜਕ ਅਤੇ ਸੰਯੋਜਕ ਡਾ. ਜਸਲੀਨ ਕੇਵਲਾਨੀ ਨੇ ਕਿਹਾ ਨੇ ਕਿਹਾ ਕਿ ਸਿਰਫ਼ ਬਜ਼ੁਰਗ ਹੋ ਜਾਣਾ ਉਪਲਬਧੀ ਨਹੀਂ, ਅਸਲ ਗੱਲ ਇਹ ਹੈ ਕਿ ਆਪਣੇ ਅਨੁਭਵ ਨਾਲ ਨੌਜਵਾਨ ਪੀੜ੍ਹੀ ਨੂੰ ਕਿਵੇਂ ਰਾਹ ਦਿਖਾਇਆ ਜਾਵੇ। ਸੰਮੇਲਨ ਵਿੱਚ ਸਰਕਾਰੀ ਮੈਡੀਕਲ ਕਾਲਜ ਦੇ ਛਾਤੀ ਰੋਗਾਂ ਦੇ ਮਾਹਿਰ ਡਾ. ਵਿਸ਼ਾਲ ਚੋਪੜਾ ਤੇ ਲਾਅ ਟੀਚਰਜ਼ ਇੰਡੀਆ ਡਾ. ਕਲਪੇਸ਼ ਗੁਪਤਾ ਨੇ ਵੀ ਆਪਣੇ ਵਿਚਾਰ ਰੱਖੇ।

ਡਾ. ਤਨਿਆ ਸੇਂਗੁਪਤਾ ਅਤੇ ਅਨੁਮੋਲ ਮੈਥਿਊ (ਰਾਸ਼ਟਰੀ ਸਮਾਜਿਕ ਸੁਰੱਖਿਆ ਸੰਸਥਾ), ਅਤੇ ਮਨਮੋਹਨ ਵਰਮਾ, ਕਾਨੂੰਨ ਅਧਿਕਾਰੀ- ਰਾਸ਼ਟਰੀ ਮਹਿਲਾ ਆਯੋਗ, ਰਜਿਸਟਰਾਰ ਡਾ. ਇਵਨੀਤ ਵਾਲੀਆ ਨੇ ਵੀ ਸੰਬੋਧਨ ਕੀਤਾ। ਵਿਦਿਆਰਥੀ ਕਨਵੀਨਰਾਂ ਦਕਸ਼ ਖੰਨਾ ਅਤੇ ਸੀਆ ਪੰਡਿਤਾ ਨੇ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ 177 ਰਿਸਰਚ ਪੇਪਰ ਭਾਰਤ ਨਾਲ ਨਾਲ ਸ੍ਰੀਲੰਕਾ, ਬੰਗਲਾਦੇਸ਼, ਮਾਲਦੀਵ ਅਤੇ ਇੰਡੋਨੇਸ਼ੀਆ ਦੇ ਲੇਖਕਾਂ ਵੱਲੋਂ ਵੀ ਪੇਸ਼ ਕੀਤੇ ਗਏ।

ਕਿਸਾਨ ਇਨ ਸੀਟੂ ਤਕਨੀਕ ਨਾਲ ਕਰਨ ਪਰਾਲੀ ਦਾ ਪ੍ਰਬੰਧਨ : ਮੁੱਖ ਖੇਤੀਬਾੜੀ ਅਫਸਰ

ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਮਾਨਸਾ ਵੱਲੋਂ ਜਿ਼ਲ੍ਹੇ ਦੇ ਵੱਖ—ਵੱਖ ਪਿੰਡਾਂ ਵਿੱਚ ਵੱਡੇ ਪੱਧਰ ਤੇ ਆਈ.ਈ.ਸੀ. ਗਤੀਵਿਧੀਆਂ ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ ਸੀਟੂ ਤਕਨੀਕ ਨਾਲ ਪਰਾਲੀ ਦਾ ਪ੍ਰਬੰਧਨ ਕਰਨ। ਉਨ੍ਹਾਂ ਦੱਸਿਆ ਕਿ ਇਹਨਾਂ ਕੈਂਪਾਂ ਦਾ ਮੰਤਵ ਕਿਸਾਨਾਂ ਨੂ਼ੰ ਫਸਲਾਂ ਦੀ ਰਹਿੰਦ—ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ।

ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਅੱਜ ਪਿੰਡ ਬੀਰੇਵਾਲਾ ਜੱਟਾ, ਭੀਖੀ, ਕਾਸਿਮਪੁਰ ਛੀਨਾ ਆਦਿ ਪਿੰਡਾਂ ਵਿੱਚ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਗਾਏ ਗਏ। ਇਹਨਾਂ ਕੈਂਪ ਵਿੱਚ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਇਨ ਸਿਟੂ ਤਨਕੀਕ ਨਾਲ ਪਰਾਲੀ ਦਾ ਪ੍ਰਬੰਧ ਕਰਨ ਬਾਰੇ ਦੱਸਿਆ ਗਿਆ।

ਉਨ੍ਹਾਂ ਕਿਸਾਨਾਂ, ਗਰੁੱਪਾਂ, ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ਤੇ ਮਸ਼ੀਨਾਂ ਦੀ ਉਪਲੱਬਧਾ ਬਾਰੇ ਵੇਰਵਾ ਤਿਆਰ ਕਰਕੇ ਰੱਖਣ ਅਤੇ ਆਪਸੀ ਤਾਲਮੇਲ ਬਣਾ ਕੇ ਚੱਲਣ, ਤਾਂ ਜੋ ਪਿੰਡ ਦਾ ਛੋਟਾ ਕਿਸਾਨ ਮਸ਼ੀਨ ਤੋਂ ਵਾਝਾਂ ਨਾ ਰਹਿ ਸਕੇ ਅਤੇ ਉਸ ਨੂੰ ਅਸਾਨੀ ਨਾਲ ਪਰਾਲੀ ਪ੍ਰਬੰਧਨ ਲਈ ਮਸ਼ੀਨ ਉਪਲੱਬਧ ਹੋ ਸਕੇ। ਉਹਨਾਂ ਕਿਸਾਨ ਨੂੰ ਕਿਹਾ ਕਿ ਉਹ ਝੋਨੇ ਦੇ ਨਾੜ ਨੂੰ ਅੱਗ ਲਗਾਏ ਬਿਨਾਂ ਸੁਪਰ ਸੀਡਰ ਨਾਲ ਹੀ ਕਣਕ ਦੀ ਬਿਜਾਈ ਕਰਨ ਤਾਂ ਜੋ ਮਿੱਟੀ ਦੇ ਤੱਤ ਨਸ਼ਟ ਨਾ ਹੋ ਸਕਣ ਅਤੇ ਮਿੱਟੀ ਦੀ ਗੁਣਵੱਤਾ ਬਣੀ ਰਹੇ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਅਤੇ ਝੋਨੇ ਦੀ ਨਮੀ ਦੀ ਮਾਤਰਾ 17 ਫੀਸਦੀ ਹੀ ਰੱਖਣ, ਤਾਂ ਜੋ ਫਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਸਾਨਾਂ ਨੂੰ ਕਣਕ ਦੀ ਅਗੇਤੀ ਬਿਜਾਂਦ ਗਰਮੀ ਵਿੱਚ ਨਾ ਕਰਨ ਲਈ ਕਿਹਾ।ਇਹਨਾਂ ਜਾਗਰੂਕਤਾ ਕੈਂਪਾਂ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਕਿਸਾਨ ਹਾਜਰ ਸਨ।

ਹਲਕਾ ਧੂਰੀ ਦੇ ਪਿੰਡ ਬਾਲੀਆਂ ਅਤੇ ਮੂਲੋਵਾਲ ਵਿੱਚ ਜਲ ਸਪਲਾਈ ਸਕੀਮਾਂ ਦੇ ਕੰਮ ਦੀ ਸ਼ੁਰੂਆਤ

ਬਾਲੀਆਂ/ਮੂਲੋਵਾਲ (ਧੂਰੀ), 21 ਸਤੰਬਰ  – ਪੰਜਾਬ ਸਰਕਾਰ ਵੱਲੋਂ ਹਰੇਕ ਸੂਬਾ ਵਾਸੀ ਨੂੰ ਸ਼ੁੱਧ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ਉਪਰਾਲੇ ਤਹਿਤ ਅੱਜ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਬਾਲੀਆਂ ਅਤੇ ਮੂਲੋਵਾਲ ਵਿੱਚ ਨਵੀਆਂ ਜਲ ਸਪਲਾਈ ਸਕੀਮਾਂ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਦੋਵੇਂ ਕੰਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਰਵਾਈ। ਇਹਨਾਂ ਦੋਵੇਂ ਪ੍ਰੋਜੈਕਟਾਂ ਉੱਤੇ 3.69 ਕਰੋੜ ਰੁਪਏ ਦੀ ਲਾਗਤ ਆਵੇਗੀ।

ਇਸ ਮੌਕੇ ਗੱਲਬਾਤ ਕਰਦਿਆਂ ਸੁਖਵੀਰ ਸਿੰਘ ਅਤੇ ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਭਾਵੇਂਕਿ ਇਹਨਾਂ ਦੋਵਾਂ ਪਿੰਡਾਂ ਵਿੱਚ ਸ਼ੁੱਧ ਪੀਣ ਵਾਲੇ ਪਾਣੀ ਦੀ ਸਹੂਲਤ ਤਾਂ ਪਹਿਲਾਂ ਹੀ ਸੀ ਪਰ ਹੁਣ ਇਹਨਾਂ ਦਾ ਦਾਇਰਾ ਹੋਰ ਵਧਾਉਣ ਦੇ ਨਾਲ ਨਾਲ ਵਿਕਸਤ ਕੀਤਾ ਜਾ ਰਿਹਾ ਹੈ। ਜਿਸ ਉਪਰੰਤ ਦੋਵੇਂ ਪਿੰਡਾਂ ਦੇ 1350 ਤੋਂ ਵਧੇਰੇ ਘਰਾਂ ਨੂੰ ਨਵੇਂ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ। ਜਿਸ ਨਾਲ ਇਹਨਾਂ ਪਿੰਡਾਂ ਵਿੱਚ ਪਹਿਲਾਂ ਤੋਂ ਮੌਜੂਦ ਜਲ ਸਪਲਾਈ ਸਕੀਮਾਂ ਉੱਤੋਂ ਵਾਧੂ ਭਾਰ ਘਟੇਗਾ ਅਤੇ ਲੋਕਾਂ ਨੂੰ ਬਿਨਾ ਕਿਸੇ ਸਮੱਸਿਆ ਅਤੇ ਰੁਕਾਵਟ ਦੇ ਪਾਣੀ ਮਿਲਣ ਲੱਗੇਗਾ।

ਉਹਨਾਂ ਕਿਹਾ ਕਿ ਪਿੰਡ ਬਾਲੀਆਂ ਵਿੱਚ 2.17 ਕਰੋੜ ਰੁਪਏ ਦੀ ਲਾਗਤ ਨਾਲ 11 ਕਿਲੋਮੀਟਰ ਲੰਮੀ ਪਾਈਪਲਾਈਨ ਪਾਈ ਜਾ ਰਹੀ ਹੈ ਅਤੇ 200 ਮੀਟਰ 2 ਡੂੰਘੇ ਟਿਊਬਵੈੱਲ ਲਗਾਏ ਜਾ ਰਹੇ ਹਨ। ਇਸੇ ਤਰ੍ਹਾਂ ਪਿੰਡ ਮੂਲੋਵਾਲ ਵਿੱਚ ਵੀ 1.52 ਕਰੋੜ ਰੁਪਏ ਦੀ ਲਾਗਤ ਨਾਲ 11 ਕਿਲੋਮੀਟਰ ਲੰਮੀ ਪਾਈਪਲਾਈਨ ਪਾਈ ਜਾ ਰਹੀ ਹੈ ਅਤੇ 150 ਮੀਟਰ ਡੂੰਘੇ ਟਿਊਬਵੈੱਲ ਲਗਾਏ ਜਾ ਰਹੇ ਹਨ। ਦੋਵੇਂ ਪਿੰਡਾਂ ਵਿੱਚ ਨਵੀਆਂ ਪਾਣੀ ਦੀਆਂ ਟੈਂਕੀਆਂ ਵੀ ਉਸਾਰੀਆਂ ਜਾਣਗੀਆਂ। ਉਹਨਾਂ ਕਿਹਾ ਕਿ ਇਹ ਦੋਵੇਂ ਪ੍ਰੋਜੈਕਟ ਇੱਕ ਸਾਲ ਦੇ ਸਮੇਂ ਵਿੱਚ ਮੁਕੰਮਲ ਕੀਤੇ ਜਾਣਗੇ।

ਇਸ ਮੌਕੇ ਦੋਵੇਂ ਸਖਸ਼ੀਅਤਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਚੰਗੀ ਸਿੱਖਿਆ, ਵਧੀਆ ਸਿਹਤ ਸਹੂਲਤਾਂ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਮੁਹਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਜਿੱਥੇ ਲੋਕਾਂ ਨੂੰ ਪ੍ਰਸ਼ਾਸ਼ਕੀ ਸੇਵਾਵਾਂ ਉਹਨਾਂ ਦੇ ਦਰਾਂ ਉੱਤੇ ਦਿੱਤੀਆਂ ਜਾ ਰਹੀਆਂ ਹਨ ਉੱਥੇ ਹੀ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਵੀ ਉਹਨਾਂ ਦੇ ਇਲਾਕਿਆਂ ਵਿੱਚ ਦਿੱਤੀਆਂ ਜਾ ਰਹੀਆਂ ਹਨ।