Latest NewsNewsPunjabPunjabi

1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨਗੇ-ਮੁੱਖ ਮੰਤਰੀ ਨੇ ਦਿੱਤੇ ਹੁਕਮ

ਚੰਡੀਗੜ੍ਹ, 4 ਸਤੰਬਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਹੋਰ ਅਸਰਦਾਰ ਢੰਗ ਨਾਲ ਕਰਨ…

Latest NewsNewsPunjabPunjabiVigilance Bureau

ਵਿਜੀਲੈਂਸ ਬਿਊਰੋ ਨੇ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਇੱਕ ਪ੍ਰਾਈਵੇਟ ਵਿਅਕਤੀ ਨੂੰ ਕਾਬੂ ਕੀਤਾ

ਚੰਡੀਗੜ੍ਹ, 4 ਸਤੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ…

Latest NewsNewsPunjabiSports

ਸ਼ਿਖਰ ਧਵਨ ਦੀਆਂ ਵਧੀਆਂ ਮੁਸ਼ਕਲਾਂ! ਇਸ ਮਾਮਲੇ ਵਿੱਚ ਈਡੀ ਨੇ ਕੀਤਾ ਤਲਬ

ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਸ਼ਿਖਰ ਧਵਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਉਨ੍ਹਾਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸੱਟੇਬਾਜ਼ੀ ਐਪਸ…

ਹੜ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਦਿਨ-ਰਾਤ ਕੰਮ ਜਾਰੀ

ਚੰਡੀਗੜ, 5 ਸਤੰਬਰ 2025 : ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਹੜ ਪ੍ਰਭਾਵਿਤ ਆਬਾਦੀ ਨੂੰ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਅਤੇ ਕੁਦਰਤੀ ਆਫਤ ਨਾਲ ਨਜਿੱਠਣ ਲਈ ਦਿਨ-ਰਾਤ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ । ਸੂਬੇ ਦੇ ਸਾਰੇ ਕੈਬਨਿਟ ਮੰਤਰੀ ਲੋਕਾਂ ਨੂੰ ਰਾਹਤ ਸਮੱਗਰੀ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਵੱਖ-ਵੱਖ ਪਿੰਡਾਂ ਅਤੇ ਹੜ ਪ੍ਰਭਾਵਿਤ ਖੇਤਰਾਂ (Flood affected areas) ਵਿੱਚ ਪਹੁੰਚ ਰਹੇ ਹਨ । ਕੈਬਨਿਟ ਮੰਤਰੀਆਂ ਨੇ ਦਰਿਆਵਾਂ ਦੇ ਬੰਨਾਂ ਨੂੰ ਮਜਬੂਤ ਕਰਨ ਲਈ ਨਿੱਜੀ ਤੌਰ ‘ਤੇ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕੀਤਾ ।

ਹੜ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਭਿਆਨਕ ਹੜਾਂ ਕਾਰਨ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ : ਹਰਜੋਤ ਸਿੰਘ ਬੈਂਸ

ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਭਾਰਤ ਸਰਕਾਰ ਨੂੰ ਪੰਜਾਬ ਪ੍ਰਤੀ ਉਹੀ ਇਨਸਾਨੀਅਤ ਵਾਲੀ ਭਾਵਨਾ ਦਿਖਾਉਣ ਦਾ ਸੱਦਾ ਦਿੱਤਾ ਜੋ ਉਨਾਂ ਨੇ ਤਾਲਿਬਾਨ ਸ਼ਾਸਿਤ ਅਫਗਾਨਿਸਤਾਨ ਨੂੰ ਸਹਾਇਤਾ ਦੇਣ ਵਿੱਚ ਦਿਖਾਈ ਹੈ । ਉਨਾਂ ਕੇਂਦਰ ਸਰਕਾਰ ਦੀਆਂ ਤਰਜੀਹਾਂ ‘ਤੇ ਸਵਾਲ ਉਠਾਉਂਦੇ ਹੋਏ ਪੁੱਛਿਆ ਕਿ ਰਾਹਤ ਸਮੱਗਰੀ ਅਫਗਾਨਿਸਤਾਨ ਨੂੰ ਤੇਜੀ ਨਾਲ ਕਿਉਂ ਭੇਜੀ ਗਈ, ਜਦੋਂ ਕਿ ਹੜ ਪ੍ਰਭਾਵਿਤ ਪੰਜਾਬ ਨੂੰ ਵਿੱਤੀ ਅਤੇ ਮਨੁੱਖੀ ਸਹਾਇਤਾ ਪ੍ਰਾਪਤ ਕਰਨ ਵਿੱਚ ਦੇਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।

ਹੜਾਂ ਦੇ ਮਾਰੂ ਪ੍ਰਕੋਪ ਨੂੰ ਠੱਲਣ ਲਈ ਦਰਿਆਵਾਂ ਦੇ ਮਜਬੂਤ ਬੰਨ ਬਣਾਉਣ ‘ਤੇ ਧਿਆਨ ਕੇਂਦਰਿਤ ਕਰ ਰਹੀ ਹ ਪੰਜਾਬ ਸਰਕਾਰ ੈ- ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਜੋਰ ਦੇ ਕੇ ਕਿਹਾ ਕਿ ਪੰਜਾਬ, ਇੱਕ ਅਜਿਹਾ ਸੂਬਾ ਜਿਸਨੇ ਦੇਸ ਦੀ ਖੁਰਾਕ ਸੁਰੱਖਿਆ ਅਤੇ ਆਰਥਿਕ ਮਜਬੂਤੀ ਵਿੱਚ ਲਗਾਤਾਰ ਯੋਗਦਾਨ ਪਾਇਆ ਹੈ ਤੇ ਲੋੜ ਦੀ ਇਸ ਘੜੀ ਵਿੱਚ ਸਮੇਂ ਸਿਰ ਅਤੇ ਢੁਕਵੀਂ ਸਹਾਇਤਾ ਦਾ ਪੰਜਾਬ ਹੱਕਦਾਰ ਹੈ। ਉਨਾਂ ਸਵਾਲ ਕੀਤਾ “ਜੇਕਰ ਮਨੁੱਖੀ ਸਹਾਇਤਾ ਸਰਹੱਦਾਂ ਪਾਰ ਭੇਜੀ ਜਾ ਸਕਦੀ ਹੈ ਤਾਂ ਆਪਣੇ ਲੋਕਾਂ ਦੀ ਮਦਦ ਕਰਨ ਵਿੱਚ ਝਿਜਕ ਕਿਉਂ?“ ਉਨਾਂ ਨੇ ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਹਰ ਉਪਾਅ ਚੁਣਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ।

ਪੰਜਾਬ ਸਰਕਾਰ ਦੇ ਯਤਨ ਉਦੋਂ ਤੱਕ ਨਿਰੰਤਰ ਜਾਰੀ ਰਹਿਣਗੇ ਜਦੋਂ ਤੱਕ ਸਥਿਤੀ ਕਾਬੂ ਵਿੱਚ ਨਹੀਂ ਜਾਂਦੀ ਅਤੇ ਪਾਣੀ ਘੱਟ ਨਹੀਂ ਜਾਂਦਾ : ਹਰਭਜਨ ਸਿੰਘ ਈ. ਟੀ. ਓ.

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਿਲਾ ਪਠਾਨਕੋਟ ਦੇ ਭੋਆ ਹਲਕੇ ਵਿੱਚ ਪੈਂਦੇ ਕਥਲੌਰ ਪੁਲ ਨੇੜੇ ਕੋਲੀਆਂ ਅੱਡਾ ਵਿਖੇ ਬਣਾਏ ਜਾ ਰਹੇ ਅਸਥਾਈ ਬੰਦ ਦਾ ਜਾਇਜਾ ਲਿਆ, ਜਿਸ ਨੂੰ ਰਾਵੀ ਦਰਿਆ ਦੇ ਓਵਰਫਲੋਅ ਕਾਰਨ ਭਾਰੀ ਨੁਕਸਾਨ ਹੋਇਆ ਸੀ । ਉਨਾਂ ਕਿਹਾ ਕਿ ਸਾਡੀ ਸਰਕਾਰ ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾ ਰਹੀ ਹੈ ਅਤੇ ਨਾਲ ਹੀ ਪਸ਼ੂਆਂ ਲਈ ਚਾਰਾ ਵੀ ਮੁਹੱਈਆ ਕਰਵਾ ਰਹੀ ਹੈ ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੜ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਸ੍ਰੀ ਆਨੰਦਪੁਰ ਸਾਹਿਬ ਜਿਲੇ ਦੇ ਮੋਜੋਵਾਲ, ਬੇਲਾ ਧਿਆਨੀ ਅੱਪਰ, ਬੇਲਾ ਧਿਆਨੀ ਗੁੱਜਰ ਬਸਤੀ ਪਿੰਡਾਂ ਦਾ ਦੌਰਾ ਕੀਤਾ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Education Minister Harjot Singh Bains) ਨੇ ਹੜ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਸ੍ਰੀ ਆਨੰਦਪੁਰ ਸਾਹਿਬ ਜਿਲੇ ਦੇ ਮੋਜੋਵਾਲ, ਬੇਲਾ ਧਿਆਨੀ ਅੱਪਰ, ਬੇਲਾ ਧਿਆਨੀ ਗੁੱਜਰ ਬਸਤੀ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਉੱਚੀਆਂ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਤਾਂ ਜੋ ਉਨਾਂ ਦੀ ਕੀਮਤੀ ਜਾਨ ਬਚਾਈ ਜਾ ਸਕੇ। ਉਨਾਂ ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਕੁਝ ਪਿੰਡਾਂ ਨੂੰ ਆਪਣੇ ਘਰ ਖਾਲੀ ਕਰਕੇ ਉੱਚੀਆਂ ਥਾਵਾਂ ਜਾਂ ਰਾਹਤ ਕੈਂਪਾਂ ਵਿੱਚ ਜਾਣ ਦੀ ਅਪੀਲ ਕੀਤੀ ।

ਉਨਾਂ ਲਕਸਮੀ ਨਾਰਾਇਣ ਮੰਦਰ ਦਾ ਵੀ ਦੌਰਾ ਕੀਤਾ ਜਿੱਥੇ ਮੰਦਰ ਦੇ ਕੁਝ ਹਿੱਸਿਆਂ ਨੂੰ ਨੁਕਸਾਨ ਪਹੁੰਚਿਆ ਸੀ

ਉਨਾਂ ਲਕਸਮੀ ਨਾਰਾਇਣ ਮੰਦਰ ਦਾ ਵੀ ਦੌਰਾ ਕੀਤਾ ਜਿੱਥੇ ਮੰਦਰ ਦੇ ਕੁਝ ਹਿੱਸਿਆਂ ਨੂੰ ਨੁਕਸਾਨ ਪਹੁੰਚਿਆ ਸੀ । ਉਨਾਂ ਲੋਕਾਂ ਨੂੰ ਸੁਰੱਖਿਅਤ ਖੇਤਰਾਂ ਵਿੱਚ ਜਾਣ ਦੀ ਬੇਨਤੀ ਕੀਤੀ । ਉਨਾਂ ਨੀਵੇਂ ਇਲਾਕਿਆਂ ਦੇ ਵਸਨੀਕਾਂ ਨੂੰ ਨਿਰਧਾਰਤ ਆਸਰਾ ਸਥਾਨਾਂ ਵਿੱਚ ਜਾਣ ਦੀ ਅਪੀਲ ਵੀ ਕੀਤੀ, ਲੋਕਾਂ ਨੂੰ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਸੁਰੱਖਿਆ ਅਤੇ ਦੇਖਭਾਲ ਲਈ ਅਰਦਾਸ ਕੀਤੀ ।

ਮੁੜ ਦੁਹਰਾਇਆ ਕਿ ਸੂਬਾ ਸਰਕਾਰ ਸਰਗਰਮ ਉਪਾਵਾਂ ਅਤੇ ਸਾਰੀਆਂ ਏਜੰਸੀਆਂ ਨਾਲ ਨਜਦੀਕੀ ਤਾਲਮੇਲ ਰਾਹੀਂ ਜਾਨ-ਮਾਲ ਦੀ ਰੱਖਿਆ ਲਈ ਪੂਰੀ ਤਰਾਂ ਵਚਨਬੱਧ ਹੈ

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਪੁਲਿਸ ਕਮਿਸ਼ਨਰ ਦੇ ਨਾਲ ਲੁਧਿਆਣਾ ਜਿਲੇ ਦੇ ਸਸਰਾਲੀ ਕਲੋਨੀ ਨੇੜੇ ਧੁੱਸੀ ਬੰਦ ਦਾ ਨਿਰੀਖਣ ਕੀਤਾ । ਮੰਤਰੀ ਨੇ ਡੀ. ਸੀ., ਸੀ.ਪੀ., ਫੌਜ ਦੇ ਜਵਾਨਾਂ ਅਤੇ ਸੈਂਕੜੇ ਇਲਾਕਾ ਨਿਵਾਸੀਆਂ ਦੇ ਨਾਲ ਮਿਲ ਕੇ ਬੰਨ ਨੂੰ ਮਜ਼ਬੂਤ ਕਰਨ ਲਈ ਮੌਕੇ ‘ਤੇ ਜਾ ਕੇ ਮਦਦ ਕੀਤੀ । ਉਨਾਂ ਬੰਨ ਦੀ ਸਥਿਤੀ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਨੂੰ ਸਮੇਂ ਸਿਰ ਮਜਬੂਤ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕ ਕਿਸੇ ਵੀ ਸੰਭਾਵੀ ਹੜ ਦੇ ਖਤਰੇ ਤੋਂ ਸੁਰੱਖਿਅਤ ਰਹਿਣ। ਉਨਾਂ ਨੇ ਮੁੜ ਦੁਹਰਾਇਆ ਕਿ ਸੂਬਾ ਸਰਕਾਰ ਸਰਗਰਮ ਉਪਾਵਾਂ ਅਤੇ ਸਾਰੀਆਂ ਏਜੰਸੀਆਂ ਨਾਲ ਨਜਦੀਕੀ ਤਾਲਮੇਲ ਰਾਹੀਂ ਜਾਨ-ਮਾਲ ਦੀ ਰੱਖਿਆ ਲਈ ਪੂਰੀ ਤਰਾਂ ਵਚਨਬੱਧ ਹੈ ।

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਗਾਗਾ ਹਲਕੇ ਵਿੱਚ ਘੱਗਰ ਦਰਿਆ ਦੇ ਬੰਨਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ

ਇਸ ਦੌਰਾਨ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਗਾਗਾ ਹਲਕੇ ਵਿੱਚ ਘੱਗਰ ਦਰਿਆ ਦੇ ਬੰਨਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ । ਉਨਾਂ ਦਰਿਆ ਦੇ ਕਿਨਾਰਿਆਂ ਦੇ ਕਮਜੋਰ ਹਿੱਸਿਆਂ ‘ਤੇ ਰੇਤ ਦੀਆਂ ਬੋਰੀਆਂ ਰੱਖਣ ਦੀ ਨਿਗਰਾਨੀ ਕੀਤੀ। ਮੰਤਰੀ ਨੇ ਮਕਰੋੜ ਸਾਹਿਬ, ਮੰਡਵੀ, ਚੰਦੂ, ਅੰਦਾਣਾ, ਖਨੌਰੀ ਅਤੇ ਘੱਗਰ ਦਰਿਆ ਦੇ ਨਾਲ ਲੱਗਦੇ ਹੋਰ ਇਲਾਕਿਆਂ ਸਮੇਤ ਕਈ ਨਾਲ ਲੱਗਦੇ ਇਲਾਕਿਆਂ ਦਾ ਵੀ ਨਿਰੀਖਣ ਕੀਤਾ । ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫਾਜ਼ਿਲਕਾ ਜਿਲੇ ਦੇ ਹੜ ਪ੍ਰਭਾਵਿਤ ਸਰਹੱਦੀ ਪਿੰਡਾਂ ਦੀ ਮਦਦ ਲਈ ਖੰਨਾ ਤੋਂ ਰਾਹਤ ਸਮੱਗਰੀ ਦਾ ਦੂਜਾ ਟਰੱਕ ਰਵਾਨਾ ਕੀਤਾ ਹੈ ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਪੱਟੀ ਦੇ ਪਿੰਡ ਭਾਓਵਾਲ ਵਿਖੇ ਇੱਕ ਅਸਥਾਈ ਰਾਹਤ ਕੈਂਪ ਲਗਾਇਆ

ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਪੱਟੀ ਦੇ ਪਿੰਡ ਭਾਓਵਾਲ ਵਿਖੇ ਇੱਕ ਅਸਥਾਈ ਰਾਹਤ ਕੈਂਪ ਲਗਾਇਆ, ਜਿੱਥੇ ਲੋਕਾਂ ਵੱਲੋਂ ਸੇਵਾ ਦੇ ਰੂਪ ਵਿੱਚ ਲਿਆਂਦੀ ਗਈ ਰਾਹਤ ਸਮੱਗਰੀ 30-35 ਕਿਲੋਮੀਟਰ ਦੇ ਘੇਰੇ ਵਿੱਚ ਲੋੜਵੰਦਾਂ ਨੂੰ ਵੰਡੀ ਜਾਵੇਗੀ । ਉਨਾਂ ਕਿਹਾ ਕਿ ਜੋ ਵੀ ਵਿਅਕਤੀ ਬੰਨ ‘ਤੇ ਮਿੱਟੀ ਭਰਨ ਲਈ ਆਪਣੇ ਟਰੈਕਟਰ ਨੂੰ ਡੀਜਲ ਨਾਲ ਭਰਨਾ ਚਾਹੁੰਦਾ ਹੈ, ਉਨਾਂ ਨੂੰ ਇਸ ਰਾਹਤ ਕੈਂਪ ਤੋਂ ਡੀਜਲ ਦਿੱਤਾ ਜਾਵੇਗਾ । ਉਨਾਂ ਕਿਹਾ ਕਿ ਇਸ ਰਾਹਤ ਕੈਂਪ ਦੇ ਨੇੜੇ ਰਹਿਣ ਵਾਲੇ ਲੋੜਵੰਦ ਇਸ ਰਾਹਤ ਕੈਂਪ ਤੋਂ ਕਰਿਆਨੇ ਦਾ ਸਾਮਾਨ, ਪਸ਼ੂਆਂ ਲਈ ਚਾਰਾ ਆਦਿ ਪ੍ਰਾਪਤ ਕਰ ਸਕਦੇ ਹਨ । ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਹਲਕਾ ਅਜਨਾਲਾ ਦੇ ਰਮਦਾਸ ਨੇੜੇ ਪਿੰਡਾਂ ਦਾ ਦੌਰਾ ਕੀਤਾ ਅਤੇ ਪਿੰਡ ਨਿਸੋਕੋ ਵਿਖੇ ਹੜ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ ।

ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦੇ ਰਹੀ

ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦੇ ਰਹੀ । ਉਨਾਂ ਕਿਹਾ ਕਿ ਫਾਜ਼ਿਲਕਾ ਜਿਲੇ ਲਈ 3.5 ਕਰੋੜ ਰੁਪਏ ਦੀ ਇੱਕ ਹੋਰ ਕਿਸ਼ਤ ਜਾਰੀ ਕੀਤੀ ਗਈ ਹੈ, ਜਦੋਂ ਕਿ ਹੜ ਰਾਹਤ ਲਈ ਪਹਿਲਾਂ ਹੀ 1.5 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ । ਇਸੇ ਤਰਾਂ ਫਾਜਿਲਕਾ ਜਿਲੇ ਵਿੱਚ ਰਾਹਤ ਕਾਰਜਾਂ ਲਈ ਕੁੱਲ 5 ਕਰੋੜ ਰੁਪਏ ਦਿੱਤੇ ਗਏ ਹਨ। ਉਨਾਂ ਕਿਸ਼ਤੀਆਂ ਦੀ ਖਰੀਦ ਲਈ ਆਪਣੇ ਅਖਤਿਆਰੀ ਕੋਟੇ ਵਿੱਚੋਂ 3 ਲੱਖ ਰੁਪਏ ਵੀ ਦਿੱਤੇ । ਉਨਾਂ ਕਿਹਾ ਕਿ ਰਾਹਤ ਕੈਂਪਾਂ ਵਿੱਚ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ, ਪਸੂਧਨ ਲਈ ਚਾਰਾ ਅਤੇ ਹੋਰ ਮੁੱਢਲੀਆਂ ਚੀਜਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ।

ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਫਿਰੋਜਪੁਰ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਲੋੜਵੰਦ ਲੋਕਾਂ ਲਈ ਮੋਗਾ ਤੋਂ ਚੌਲ, ਰਾਸ਼ਨ ਕਿੱਟਾਂ ਆਦਿ ਰਾਹਤ ਸਮੱਗਰੀ ਭੇਜੀ

ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਫਿਰੋਜਪੁਰ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਲੋੜਵੰਦ ਲੋਕਾਂ ਲਈ ਮੋਗਾ ਤੋਂ ਚੌਲ, ਰਾਸ਼ਨ ਕਿੱਟਾਂ ਆਦਿ ਰਾਹਤ ਸਮੱਗਰੀ ਭੇਜੀ । ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਪ੍ਰਭਾਵਿਤ ਇਲਾਕਿਆਂ ਤੋਂ ਹੁਣ ਤੱਕ 3032 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਪ੍ਰਭਾਵਿਤ ਪਿੰਡਾਂ ਦੀ ਗਿਣਤੀ ਵਧ ਕੇ 37 ਹੋ ਗਈ ਹੈ ਅਤੇ 1937 ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਠਹਿਰਾਇਆ ਗਿਆ ਹੈ । ਉਨਾਂ ਅੱਗੇ ਕਿਹਾ ਕਿ ਹੁਣ ਤੱਕ 7585 ਰਾਸ਼ਨ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ ਅਤੇ ਪਸੂਆਂ ਦੇ ਚਾਰੇ ਦੇ 4298 ਥੈਲੇ ਵੰਡੇ ਜਾ ਚੁੱਕੇ ਹਨ । ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਹੜ ਪ੍ਰਭਾਵਿਤ ਇਲਾਕੇ ਦੇ ਲੋਕਾਂ ਲਈ 6,000 ਜੂਸ ਪੈਕੇਟ ਲਿਜਾਣ ਵਾਲੇ ਵਾਹਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ।

ਹਰਜੋਤ ਬੈਂਸ ਵੱਲੋਂ ਅਧਿਆਪਕ ਵਰਗ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 4 ਸਤੰਬਰ:

ਅਧਿਆਪਕ ਦਿਵਸ ਦੀ ਪੂਰਵ ਸੰਧਿਆ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਮੁੱਚੇ ਅਧਿਆਪਕ ਵਰਗ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਰਤਨ ਨਾਲ ਸਨਮਾਨਿਤ ਸਾਬਕਾ ਰਾਸ਼ਟਰਪਤੀ ਡਾ. ਐਸ. ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਅਤੇ ਦੇਸ਼ ਦੇ ਭਵਿੱਖ ਨੂੰ ਆਕਾਰ ਦੇਣ ਵਾਲੇ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ।

ਡਾ. ਐਸ. ਰਾਧਾਕ੍ਰਿਸ਼ਨਨ ਦੇ ਜਨਮਦਿਨ ਦੇ ਸਨਮਾਨ ਵਿੱਚ ਹਰ ਸਾਲ 5 ਸਤੰਬਰ ਨੂੰ ਮਨਾਏ ਜਾਂਦੇ ਅਧਿਆਪਕ ਦਿਵਸ ਸਬੰਧੀ ਆਪਣੇ ਸੰਦੇਸ਼ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ‘ਸਮਾਜ ਦੀ ਰੀੜ੍ਹ ਦੀ ਹੱਡੀ’ ਕਰਾਰ ਦਿੱਤਾ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਅਤੇ ਇੱਕ ਮਹਾਨ ਰਾਸ਼ਟਰ ਦੇ ਨਿਰਮਾਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ। ਨੌਜਵਾਨਾਂ ਨੂੰ ਆਦਰਸ਼ ਨਾਗਰਿਕ ਬਣਾਉਣ ਲਈ ਉਨ੍ਹਾਂ ਨੂੰ ਗਿਆਨ, ਕਦਰਾਂ-ਕੀਮਤਾਂ ਅਤੇ ਹੁਨਰਾਂ ਨਾਲ ਲੈੱਸ ਕਰਨ ਵਾਸਤੇ ਅਧਿਆਪਕਾਂ ਦੇ ਅਣਥੱਕ ਯਤਨਾਂ ਦੀ ਪ੍ਰਸ਼ੰਸਾ ਵੀ ਕੀਤੀ।

ਉਨ੍ਹਾਂ ਕਿਹਾ ਕਿ ਸੂਬੇ ਦੇ ਅਧਿਆਪਕਾਂ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਸਕਾਰਾਤਮਕ ਬਦਲਾਅ ਲਿਆਂਦਾ ਹੈ। ਸੂਬੇ ਵਿੱਚ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਭਵਿੱਖੀ ਚੁਣੌਤੀਆਂ ਲਈ ਸਸ਼ਕਤ ਬਣਾਉਣ ਵਾਸਤੇ “ਸਕੂਲ ਆਫ਼ ਐਮੀਨੈਂਸ” ਅਤੇ “ਸਕੂਲ ਆਫ਼ ਹੈਪੀਨੈੱਸ” ਵਰਗੇ ਉਪਰਾਲੇ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਪ੍ਰਤੀ ਵਚਨਬੱਧ ਹੈ, ਜਿਸ ਨਾਲ ਸਰਕਾਰੀ ਸਕੂਲਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਇਸ ਵਾਰ ਨੀਟ ਅਤੇ ਜੇ.ਈ.ਈ. ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਇਸ ਦੇ ਨਾਲ ਹੀ ਪੰਜਾਬ ਨੇ ਨੈਸ਼ਨਲ ਐਚੀਵਮੈਂਟ ਸਰਵੇ (ਐਨ.ਏ.ਐਸ.) 2024 ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਹੈ।

ਕੁਦਰਤੀ ਆਫ਼ਤ ਸਮੇਂ ਸਮਾਜਿਕ ਇਕਜੁੱਟਤਾ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸ. ਬੈਂਸ ਨੇ ਅਧਿਆਪਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਪਣਾ ਸਮਰਥਨ ਜਾਰੀ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਪੀੜਤ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਭਾਵਨਾ ਨਾਲ ਡਟੇ ਰਹਿਣ ਲਈ ਕਿਹਾ। ਉਹਨਾਂ ਕਿਹਾ ਕਿ ਇਸ ਚੁਣੌਤੀ ਵਿੱਚ ਸਮਾਜ ਲਈ ਰੋਲ ਮਾਡਲ ਅਤੇ ਪ੍ਰੇਰਕ ਵਜੋਂ ਅਧਿਆਪਕਾਂ ਦਾ ਯੋਗਦਾਨ ਸੂਬੇ ਦੀ ਸਹਾਇਤਾ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦਾ ਹੈ।

1700 ਗਜ਼ਟਿਡ ਅਫਸਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨਗੇ-ਮੁੱਖ ਮੰਤਰੀ ਨੇ ਦਿੱਤੇ ਹੁਕਮ

ਚੰਡੀਗੜ੍ਹ, 4 ਸਤੰਬਰ

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਹੋਰ ਅਸਰਦਾਰ ਢੰਗ ਨਾਲ ਕਰਨ ਲਈ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਾਰਜਾਂ ਦੀ ਨਿਗਰਾਨੀ ਲਈ ਹਰੇਕ ਪ੍ਰਭਾਵਿਤ ਪਿੰਡ ਵਿੱਚ ਗਜ਼ਟਿਡ ਅਫਸਰ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪਿੰਡ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਗਜ਼ਟਿਡ ਅਧਿਕਾਰੀ ਸੂਬੇ ਵਿੱਚ ਪਿੰਡ ਵਾਸੀਆਂ ਅਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਰੱਖਣ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਕੁਦਰਤੀ ਆਫਤ ਦਾ ਸਾਹਮਣਾ ਕਰ ਰਹੇ ਲੋਕ ਅਧਿਕਾਰੀ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰ ਸਕਣਗੇ ਜਿਸ ਨਾਲ ਹਰ ਸਮੱਸਿਆ ਦਾ ਫੌਰੀ ਹੱਲ ਨਿਕਲ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਤੱਕ 23 ਜ਼ਿਲ੍ਹਿਆਂ ਦੇ 1698 ਤੋਂ ਵੱਧ ਪਿੰਡ ਪਾਣੀ ਦੀ ਮਾਰ ਹੇਠ ਹਨ ਜਿਸ ਨਾਲ 3.80 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜ ਪਹਿਲਾਂ ਹੀ ਜੰਗੀ ਪੱਧਰ ’ਤੇ ਚੱਲ ਰਹੇ ਹਨ ਤਾਂ ਕਿ ਲੋਕਾਂ ਨੂੰ ਸਮੱਸਿਆ ਪੇਸ਼ ਨਾ ਆਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਔਖੇ ਸਮਿਆਂ ਵਿੱਚ ਲੋਕਾਂ ਦੀ ਸਲਾਮਤੀ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਪੱਖ ਢੰਗ ਨਾਲ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਗਏ ਹਨ ਤਾਂ ਲੋਕਾਂ ਨੂੰ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਨੁਕਸਾਨ ਦੀ ਭਰਪਾਈ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਵਿਜੀਲੈਂਸ ਬਿਊਰੋ ਨੇ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਇੱਕ ਪ੍ਰਾਈਵੇਟ ਵਿਅਕਤੀ ਨੂੰ ਕਾਬੂ ਕੀਤਾ

Vigilance Bureau Punjab

ਚੰਡੀਗੜ੍ਹ, 4 ਸਤੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ, ਬਸੰਤ ਨਗਰ, ਪ੍ਰਤਾਪ ਸਿੰਘ ਵਾਲਾ, ਲੁਧਿਆਣਾ ਸ਼ਹਿਰ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਰਜਤ ਸ਼ਰਮਾ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਜ਼ਮ ਡੀਸੀ ਦਫ਼ਤਰ ਲੁਧਿਆਣਾ ਦੀ ਤਹਿਸੀਲ ਪੂਰਬੀ ਵਿੱਚ ਤਾਇਨਾਤ ਇੱਕ ਕਲਰਕ ਅਮਨਿੰਦਰ ਸਿੰਘ ਦਾ ਸਾਥੀ ਹੈ, ਜਿਸ ਉੱਤੇ ਵੀ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਲੁਧਿਆਣਾ ਸ਼ਹਿਰ ਦੇ ਬਸੰਤ ਨਗਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਆਪਣੀ ਸ਼ਿਕਾਇਤ ਵਿੱਚ ਨੇ ਦੋਸ਼ ਲਗਾਇਆ ਕਿ ਲੁਧਿਆਣਾ ਨਗਰ ਨਿਗਮ ਦੀ ਇੱਕ ਕਾਲੋਨੀ ਵਿੱਚ ਇੱਕ ਪਲਾਟ ਦੀ ਰਜਿਸਟਰੀ ਹੋਣ ਸਬੰਧੀ ਜਾਣਕਾਰੀ ਦੇਣ ਲਈ ਉਪਰੋਕਤ ਮੁਲਜ਼ਮ ਅਮਨਿੰਦਰ ਸਿੰਘ ਕਲਰਕ ਨੇ ਉਸ ਕੋਲੋਂ 50000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।

ਇਸ ਸ਼ਿਕਾਇਤ ਦੀ ਤਸਦੀਕ ਦੌਰਾਨ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਰਜਤ ਸ਼ਰਮਾ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਦੀ ਰਿਸ਼ਵਤ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਵੱਲੋਂ ਪੁੱਛਗਿੱਛ ਕਰਨ ‘ਤੇ ਰਜਤ ਨੇ ਖੁਲਾਸਾ ਕੀਤਾ ਕਿ ਉਹ ਉਕਤ ਕਲਰਕ ਅਮਨਿੰਦਰ ਨਾਲ ਦਫ਼ਤਰ ਵਿੱਚ ਅਣਅਧਿਕਾਰਤ ਤੌਰ ‘ਤੇ ਕੰਮ ਕਰਦਾ ਹੈ ਜਿਸ ਕਰਕੇ ਉਸਨੇ ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਲਈ ਉਸਨੂੰ ਭੇਜਿਆ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਦੋਵਾਂ ਮੁਲਾਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ਅਤੇ ਮੁੱਖ ਮੁਲਜ਼ਮ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਸ਼ਿਖਰ ਧਵਨ ਦੀਆਂ ਵਧੀਆਂ ਮੁਸ਼ਕਲਾਂ! ਇਸ ਮਾਮਲੇ ਵਿੱਚ ਈਡੀ ਨੇ ਕੀਤਾ ਤਲਬ

ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਸ਼ਿਖਰ ਧਵਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ।
ਉਨ੍ਹਾਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸੱਟੇਬਾਜ਼ੀ ਐਪਸ ਦੇ ਪ੍ਰਚਾਰ ਨਾਲ ਸਬੰਧਤ ਇੱਕ ਮਾਮਲੇ ਵਿੱਚ ਸੰਮਨ ਭੇਜਿਆ ਹੈ।
ਇਸ ਤੋਂ ਪਹਿਲਾਂ, ਈਡੀ ਨੇ ਸੁਰੇਸ਼ ਰੈਨਾ ਅਤੇ ਹਰਭਜਨ ਸਿੰਘ ਤੋਂ ਇਸੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਸੀ।
ਭਾਰਤੀ ਟੀਮ ਦੇ ਸਾਬਕਾ ਓਪਨਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸੰਮਨ ਭੇਜਿਆ ਹੈ। ਉਨ੍ਹਾਂ ਨੂੰ ਇੱਕ ਸੱਟੇਬਾਜ਼ੀ ਐਪ ਦੇ ਪ੍ਰਚਾਰ ਨਾਲ ਸਬੰਧਤ ਇੱਕ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਰਿਪੋਰਟਾਂ ਅਨੁਸਾਰ, ਇਹ ਜਾਂਚ ਔਨਲਾਈਨ ਸੱਟੇਬਾਜ਼ੀ ਪਲੇਟਫਾਰਮ 1xBet ਨਾਲ ਸਬੰਧਤ ਹੈ, ਜਿਸਦਾ ਧਵਨ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕਰ ਰਿਹਾ ਹੈ। ਹੁਣ ਈਡੀ ਨੇ ਸ਼ਿਖਰ ਧਵਨ ਨੂੰ ਇਸ ਮਾਮਲੇ ਵਿੱਚ ਆਪਣੀ ਭੂਮਿਕਾ ਸਪੱਸ਼ਟ ਕਰਨ ਲਈ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। ਹਾਲ ਹੀ ਵਿੱਚ, ਟੀਮ ਇੰਡੀਆ ਦੇ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਅਤੇ ਹਰਭਜਨ ਸਿੰਘ ਤੋਂ ਵੀ ਈਡੀ ਨੇ ਪੁੱਛਗਿੱਛ ਕੀਤੀ ਸੀ।
ਇਹ ਲੋਕ ਦੀ ਜਾਂਚ ਦੇ ਘੇਰੇ ‘ਚ

ਪਿਛਲੇ ਸਾਲ ਤੋਂ, ਕਈ ਬਾਲੀਵੁੱਡ ਅਤੇ ਦੱਖਣੀ ਫਿਲਮਾਂ ਦੇ ਅਦਾਕਾਰਾਂ ਅਤੇ ਕ੍ਰਿਕਟਰਾਂ ‘ਤੇ ਗੈਰ-ਕਾਨੂੰਨੀ ਸੱਟੇਬਾਜ਼ੀ ਐਪਸ ਨੂੰ ਉਤਸ਼ਾਹਿਤ ਕਰਨ ਲਈ ਜਾਂਚ ਚੱਲ ਰਹੀ ਹੈ। ਇਸ ਸੂਚੀ ਵਿੱਚ ਵਿਜੇ ਦੇਵਰਕੋਂਡਾ, ਰਾਣਾ ਡੱਗੂਬਾਤੀ, ਪ੍ਰਕਾਸ਼ ਰਾਜ, ਹਰਭਜਨ ਸਿੰਘ, ਉਰਵਸ਼ੀ ਰੌਤੇਲਾ ਅਤੇ ਸੁਰੇਸ਼ ਰੈਨਾ ਸ਼ਾਮਲ ਹਨ। ਹੁਣ ਇਸ ਵਿੱਚ ਸ਼ਿਖਰ ਧਵਨ ਦਾ ਨਾਮ ਵੀ ਜੁੜ ਗਿਆ ਹੈ।

ਹਾਲ ਹੀ ਵਿੱਚ, ਸਾਬਕਾ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਅਤੇ ਹਰਭਜਨ ਸਿੰਘ ਨੇ ਈਡੀ ਦੇ ਸਾਹਮਣੇ ਆਪਣੇ ਬਿਆਨ ਦਰਜ ਕਰਵਾਏ ਸਨ। ਹੁਣ ਸ਼ਿਖਰ ਧਵਨ ਨੂੰ ਵੀ ਈਡੀ ਨੇ ਇਸ ਮਾਮਲੇ ਵਿੱਚ ਤਲਬ ਕੀਤਾ ਹੈ। ਇਸ ਦੌਰਾਨ, ਈਡੀ ਨੇ ਆਰੋਪ ਲਗਾਇਆ ਹੈ ਕਿ ਅਗਸਤ ਵਿੱਚ ਗ੍ਰਿਫ਼ਤਾਰ ਕੀਤੇ ਗਏ ਕਰਨਾਟਕ ਦੇ ਕਾਂਗਰਸੀ ਵਿਧਾਇਕ ਕੇਸੀ ਵੀਰੇਂਦਰ ਦੁਆਰਾ ਚਲਾਈਆਂ ਜਾਂਦੀਆਂ ਔਨਲਾਈਨ ਸੱਟੇਬਾਜ਼ੀ ਸਾਈਟਾਂ ਨੇ ਬਹੁਤ ਘੱਟ ਸਮੇਂ ਵਿੱਚ 2,000 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ।

ਈਡੀ ਨੇ ਕੀਤਾ ਵੱਡਾ ਦਾਅਵਾ

ਇਸ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਕਿ ਮੁੱਖ ਮੁਲਜ਼ਮ ਵੀਰੇਂਦਰ ਅਤੇ ਦੁਬਈ ਵਿੱਚ ਉਸਦੇ ਸਾਥੀ ਅਸਲ ਈ-ਕਾਮਰਸ ਕਾਰੋਬਾਰਾਂ ਵਜੋਂ ਫੰਡ ਇਕੱਠਾ ਕਰਨ ਅਤੇ ਆਪਣੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਛੁਪਾਉਣ ਲਈ ਕਈ ਤਰ੍ਹਾਂ ਦੇ ਗੇਟਵੇ ਅਤੇ ਫਿਨਟੈਕ ਸੇਵਾ ਪ੍ਰਦਾਤਾਵਾਂ ਦੀ ਵਰਤੋਂ ਕਰਕੇ ਕਈ ਗੇਮਿੰਗ ਵੈੱਬਸਾਈਟਾਂ ਚਲਾ ਰਹੇ ਸਨ।

ਈਡੀ ਨੇ ਅਗਸਤ ਵਿੱਚ ਸਿੱਕਮ ਤੋਂ ਚਿੱਤਰਦੁਰਗਾ ਦੇ ਵਿਧਾਇਕ ਕੇਸੀ ਵੀਰੇਂਦਰ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿੱਥੇ ਉਹ ਇੱਕ ਕੈਸੀਨੋ ਕਿਰਾਏ ‘ਤੇ ਲੈਣ ਲਈ ਗਏ ਸਨ। ਉਹ ਇਸ ਸਮੇਂ ਈਡੀ ਦੀ ਹਿਰਾਸਤ ਵਿੱਚ ਹਨ। ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਇੱਕ ਨਵੇਂ ਕਾਨੂੰਨ ਰਾਹੀਂ ਅਸਲ ਪੈਸੇ ਵਾਲੇ ਔਨਲਾਈਨ ਗੇਮਿੰਗ ‘ਤੇ ਪਾਬੰਦੀ ਲਗਾਈ ਹੈ। ਈਡੀ ਗੈਰ-ਕਾਨੂੰਨੀ ਸੱਟੇਬਾਜ਼ੀ ਦੇ ਮਾਮਲੇ ਵਿੱਚ ਲਗਾਤਾਰ ਕਾਰਵਾਈ ਕਰ ਰਹੀ ਹੈ।

ਪੰਜਾਬ ਦੇ ਸਕੂਲ 7 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 3 ਸਤੰਬਰ:

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 7 ਸਤੰਬਰ, 2025 ਤੱਕ ਬੰਦ ਰਹਿਣਗੇ।

ਉਨ੍ਹਾਂ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਪਰੰਤ ਲਿਆ ਗਿਆ ਹੈ ਤਾਂ ਜੋ ਇਸ ਚੁਣੌਤੀਪੂਰਨ ਸਮੇਂ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁਸ਼ਕਲ ਸਮੇਂ ਦੌਰਾਨ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਅਤੇ ਹਦਾਇਤਾਂ ਦੀ ਪਾਲਣਾ ਕਰਕੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ। ਉਨ੍ਹਾਂ ਨੇ ਅਧਿਆਪਕਾਂ ਨੂੰ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਬਣਾਈ ਰੱਖਣ ਲਈ ਕਿਹਾ।