Latest NewsNationalPolitics

“ਲੋਕ ਸਭਾ ਵਿੱਚ ਅੱਜ ਪੇਪਰ ਲੀਕ ਨਾਲ ਜੁੜੇ ਪ੍ਰੀਖਿਆ ਸੋਧ ਬਿੱਲ ‘ਤੇ ਸਰਕਾਰ ਜਵਾਬ ਦੇਵੇਗੀ”

 ਸੰਸਦ ਦੇ ਮਾਨਸੂਨ ਇਜਲਾਸ ਦੌਰਾਨ ਲੋਕ ਸਭਾ ਵਿੱਚ ‘ਜਨਤਕ ਪ੍ਰੀਖਿਆਵਾਂ (ਅਨੁਚਿਤ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026’ (Public Examinations (Prevention…

Latest NewsPunjab

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਵਿਭਾਗ ਨੇ ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਲਈ ‘ਔਰੇਂਜ’ ਅਤੇ ‘ਯੈਲੋ’ ਅਲਰਟ ਜਾਰੀ ਕੀਤੇ ਹਨ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਨੇ ਜ਼ੋਰ ਫੜ ਲਿਆ ਹੈ। ਮੌਸਮ ਵਿਭਾਗ (Department of Meteorology) ਨੇ ਅੱਜ ਵੀ ਕਈ ਜ਼ਿਲ੍ਹਿਆਂ…

Latest NewsPoliticsPunjab

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*   *‘ਬਿਨਾਂ…

Latest NewsPoliticsPunjab

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

*ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ…

“ਲੋਕ ਸਭਾ ਵਿੱਚ ਅੱਜ ਪੇਪਰ ਲੀਕ ਨਾਲ ਜੁੜੇ ਪ੍ਰੀਖਿਆ ਸੋਧ ਬਿੱਲ ‘ਤੇ ਸਰਕਾਰ ਜਵਾਬ ਦੇਵੇਗੀ”

 ਸੰਸਦ ਦੇ ਮਾਨਸੂਨ ਇਜਲਾਸ ਦੌਰਾਨ ਲੋਕ ਸਭਾ ਵਿੱਚ ‘ਜਨਤਕ ਪ੍ਰੀਖਿਆਵਾਂ (ਅਨੁਚਿਤ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026’ (Public Examinations (Prevention of Unfair Means) Amendment Bill, 2026) ‘ਤੇ ਗੰਭੀਰ ਚਰਚਾ ਜਾਰੀ ਹੈ।

ਪ੍ਰਸੋਨਲ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਰਾਜ ਮੰਤਰੀ ਡਾ. ਜਿਤਿੰਦਰ ਸਿੰਘ ਨੇ ਇਹ ਬਿੱਲ ਪੇਸ਼ ਕੀਤਾ ਹੈ ਅਤੇ ਸਰਕਾਰ ਸਦਨ ਵਿੱਚ ਵਿਰੋਧੀ ਧਿਰ ਦੇ ਸਵਾਲਾਂ ਅਤੇ ਸੁਝਾਵਾਂ ਦਾ ਜਵਾਬ ਦੇ ਰਹੀ ਹੈ।ਇਹ ਨਵਾਂ ਸੋਧ ਬਿੱਲ ਸਾਲ 2024 ਵਿੱਚ ਬਣੇ ਕਾਨੂੰਨ ਨੂੰ ਹੋਰ ਵੀ ਸਖ਼ਤ ਬਣਾਉਣ ਅਤੇ ਪੇਪਰ ਲੀਕ ਅਤੇ ਸੰਗਠਿਤ ਪ੍ਰੀਖਿਆ ਮਾਫੀਆ ‘ਤੇ ਪੂਰੀ ਤਰ੍ਹਾਂ ਨਕੇਲ ਕੱਸਣ ਦੇ ਮਕਸਦ ਨਾਲ ਲਿਆਂਦਾ ਗਿਆ ਹੈ।

ਬਿੱਲ ਦੀਆਂ ਮੁੱਖ ਮੱਦਾਂ (ਪ੍ਰਾਵਧਾਨ) ਅਤੇ ਸਖ਼ਤ ਨਿਯਮ

ਫ਼ਾਸਟ-ਟ੍ਰੈਕ ਕੋਰਟ ਅਤੇ ਰੋਜ਼ਾਨਾ ਸੁਣਵਾਈ: ਦੇਸ਼ ਦੇ ਹਰ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਵਿਸ਼ੇਸ਼ ਫ਼ਾਸਟ-ਟ੍ਰੈਕ ਅਦਾਲਤਾਂ (Special Fast-Track Courts) ਕਾਇਮ ਕੀਤੀਆਂ ਜਾਣਗੀਆਂ। ਇਹਨਾਂ ਅਦਾਲਤਾਂ ਵਿੱਚ ਕੇਸਾਂ ਦੀ ਰੋਜ਼ਾਨਾ ਸੁਣਵਾਈ ਹੋਵੇਗੀ।

ਸਖ਼ਤ ਸਮਾਂ-ਸੀਮਾ (Time-bound Action):

ਪੇਪਰ ਲੀਕ ਜਾਂ ਪ੍ਰੀਖਿਆ ਵਿੱਚ ਧਾਂਦਲੀ ਦੀ ਜਾਂਚ 2 ਮਹੀਨਿਆਂ ਦੇ ਅੰਦਰ ਪੂਰੀ ਕਰਨੀ ਲਾਜ਼ਮੀ ਹੋਵੇਗੀ।ਚਾਰਜਸ਼ੀਟ ਦਾਖ਼ਲ ਹੋਣ ਦੇ 3 ਮਹੀਨਿਆਂ ਦੇ ਅੰਦਰ ਅਦਾਲਤੀ ਸੁਣਵਾਈ (ਟ੍ਰਾਇਲ) ਪੂਰੀ ਕਰਕੇ ਫ਼ੈਸਲਾ ਸੁਣਾਉਣਾ ਪਵੇਗਾ।

ਸਜ਼ਾ ਅਤੇ ਜੁਰਮਾਨੇ ਵਿੱਚ ਭਾਰੀ ਵਾਧਾ:

ਵਿਅਕਤੀਗਤ ਅਪਰਾਧ: ਸਜ਼ਾ ਨੂੰ 3-5 ਸਾਲ ਤੋਂ ਵਧਾ ਕੇ 5 ਤੋਂ 10 ਸਾਲ ਦੀ ਜੇਲ੍ਹ ਅਤੇ ਜੁਰਮਾਨਾ ₹50 ਲੱਖ ਤੱਕ ਕਰ ਦਿੱਤਾ ਗਿਆ ਹੈ।

ਸੰਗਠਿਤ ਗਿਰੋਹ/ਮਾਫੀਆ: ਸੰਗਠਿਤ ਰੂਪ ਵਿੱਚ ਪੇਪਰ ਲੀਕ ਕਰਵਾਉਣ ਵਾਲਿਆਂ ਲਈ ਘੱਟੋ-ਘੱਟ 7 ਤੋਂ 10 ਸਾਲ ਦੀ ਕੈਦ ਅਤੇ ₹10 ਕਰੋੜ ਤੱਕ ਦਾ ਜੁਰਮਾਨਾ ਅਤੇ ਜਾਇਦਾਦ ਜ਼ਬਤ ਕਰਨ ਦਾ ਨਿਯਮ ਹੈ।

ਪ੍ਰੀਖਿਆ ਏਜੰਸੀਆਂ ‘ਤੇ ਸਖ਼ਤ ਕਾਰਵਾਈ: ਪ੍ਰੀਖਿਆ ਕਰਵਾਉਣ ਵਾਲੀਆਂ ਕੰਪਨੀਆਂ/ਸਰਵਿਸ ਪ੍ਰੋਵਾਈਡਰਾਂ ਦੀ ਮਿਲੀਭੁਗਤ ਪਾਏ ਜਾਣ ‘ਤੇ ₹5 ਕਰੋੜ ਤੱਕ ਦਾ ਜੁਰਮਾਨਾ ਅਤੇ 8 ਸਾਲਾਂ ਤੱਕ ਲਈ ਬਲੈਕਲਿਸਟ (Debar) ਕਰਨ ਦਾ ਨਿਯਮ ਹੈ।

ਵਿਸ਼ੇਸ਼ ਟਾਸਕ ਫੋਰਸ (STF): ਕੇਂਦਰ ਸਰਕਾਰ ਨੂੰ ਮਾਮਲਿਆਂ ਦੀ ਤੇਜ਼ੀ ਨਾਲ ਜਾਂਚ ਲਈ ਸਪੈਸ਼ਲ ਟਾਸਕ ਫੋਰਸ ਬਣਾਉਣ ਦਾ ਅਧਿਕਾਰ ਦਿੱਤਾ ਗਿਆ ਹੈ।

ਸਰਕਾਰ ਦਾ ਪੱਖ: ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਦੇਸ਼ ਦੇ ਕਰੋੜਾਂ ਨੌਜਵਾਨਾਂ ਅਤੇ ਪ੍ਰਤੀਯੋਗੀ ਪ੍ਰੀਖਿਆਰਥੀਆਂ ਦੇ ਭਵਿੱਖ ਦੀ ਸੁਰੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਬਹਾਲ ਕਰਨ ਲਈ ਵਚਨਬੱਧ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀਡੀਓ ਹਟਾਉਣ ‘ਤੇ META ਨੇ ਮੰਗੀ ਮੁਆਫ਼ੀ

 ਮੈਟਾ (META) ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੀ ਵੀਡੀਓ ਹਟਾਏ ਜਾਣ ਦੀ ਘਟਨਾ ਤੋਂ ਬਾਅਦ ਤਕਨੀਕੀ ਖਾਮੀ (Technical glitch) ਨੂੰ ਇਸਦਾ ਕਾਰਨ ਦੱਸਦਿਆਂ ਮੁਆਫ਼ੀ ਮੰਗੀ ਗਈ ਹੈ ਅਤੇ ਉਸ ਵੀਡੀਓ ਨੂੰ ਦੁਬਾਰਾ ਪਲੇਟਫਾਰਮ ‘ਤੇ ਰੀਸਟੋਰ (ਬਹਾਲ) ਕਰ ਦਿੱਤਾ ਗਿਆ ਹੈ, ਅੱਜ ਕੱਲ੍ਹ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਆਟੋਮੇਟਿਡ ਏ.ਆਈ. (AI) ਕੰਟੈਂਟ ਮੋਡਰੇਸ਼ਨ ਸਿਸਟਮ (Content moderation System) ਕਾਰਨ ਅਜਿਹੀਆਂ ਤਕਨੀਕੀ ਗੜਬੜੀਆਂ ਅਕਸਰ ਦੇਖਣ ਨੂੰ ਮਿਲਦੀਆਂ ਹਨ, ਜਿੱਥੇ ਸਿਸਟਮ ਗਲਤੀ ਨਾਲ ਸਹੀ ਪੋਸਟਾਂ ਜਾਂ ਵੀਡੀਓਜ਼ ਨੂੰ ਫਲੈਗ ਕਰਕੇ ਹਟਾ ਦਿੰਦਾ ਹੈ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਵਿਭਾਗ ਨੇ ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਲਈ ‘ਔਰੇਂਜ’ ਅਤੇ ‘ਯੈਲੋ’ ਅਲਰਟ ਜਾਰੀ ਕੀਤੇ ਹਨ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਨੇ ਜ਼ੋਰ ਫੜ ਲਿਆ ਹੈ। ਮੌਸਮ ਵਿਭਾਗ (Department of Meteorology) ਨੇ ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਲਈ ‘ਔਰੇਂਜ’ ਅਤੇ ‘ਯੈਲੋ’ ਅਲਰਟ (‘Orange’ And ‘Yellow’ Alerts) ਜਾਰੀ ਕੀਤੇ ਹਨ। ਪਿਛਲੇ 24 ਘੰਟਿਆਂ ਦੌਰਾਨ ਹੋਈ ਬਾਰਿਸ਼ ਕਾਰਨ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੌਰਾਨ, ਬਠਿੰਡਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਮੌਸਮ ਵਿਭਾਗ ਅਨੁਸਾਰ, ਅੱਜ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਗਰਜ-ਚਮਕ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ, 30 ਜੁਲਾਈ ਤੋਂ 3 ਅਗਲਤ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਦੌਰ ਜਾਰੀ ਰਹਿ ਸਕਦਾ ਹੈ। 

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-07-2026 ਅੰਗ 855

ਬਿਲਾਵਲੁ ॥

ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥ ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥ ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥ ਆਪਿ ਨ ਬਉਰਾ ਰਾਮ ਕੀਓ ਬਉਰਾ ॥ ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥ ਮੈ ਬਿਗਰੇ ਅਪਨੀ ਮਤਿ ਖੋਈ ॥ ਮੇਰੇ ਭਰਮਿ ਭੂਲਉ ਮਤਿ ਕੋਈ ॥੩॥ ਸੋ ਬਉਰਾ ਜੋ ਆਪੁ ਨ ਪਛਾਨੈ ॥ ਆਪੁ ਪਛਾਨੈ ਤ ਏਕੈ ਜਾਨੈ ॥੪॥ ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥ ਕਹਿ ਕਬੀਰ ਰਾਮੈ ਰੰਗਿ ਰਾਤਾ ॥੫॥੨॥

ਅਰਥ:-  (ਬਹਿਸਾਂ ਦੀ ਖ਼ਾਤਰ) ਮੈਂ (ਤੁਹਾਡੀ ਬਹਿਸਾਂ ਵਾਲੀ) ਵਿੱਦਿਆ ਨਹੀਂ ਪੜ੍ਹਦਾ, ਨਾਹ ਹੀ ਮੈਂ (ਧਾਰਮਿਕ) ਬਹਿਸਾਂ ਕਰਨੀਆਂ ਜਾਣਦਾ ਹਾਂ (ਭਾਵ, ਆਤਮਕ ਜੀਵਨ ਵਾਸਤੇ ਮੈਂ ਕਿਸੇ ਵਿਦਵਤਾ-ਭਰੀ ਧਾਰਮਿਕ ਚਰਚਾ ਦੀ ਲੋੜ ਨਹੀਂ ਸਮਝਦਾ) । ਮੈਂ ਤਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਸੁਣਨ ਵਿਚ ਮਸਤ ਰਹਿੰਦਾ ਹਾਂ।੧। ਹੇ ਪਿਆਰੇ ਸੱਜਣ! ਲੋਕਾਂ ਦੇ ਭਾਣੇ) ਮੈਂ ਕਮਲਾ ਹਾਂ। ਲੋਕ ਸਿਆਣੇ ਹਨ ਤੇ ਮੈਂ ਕਮਲਾ ਹਾਂ। (ਲੋਕਾਂ ਦੇ ਖ਼ਿਆਲ ਵਿਚ) ਮੈਂ ਕੁਰਾਹੇ ਪੈ ਗਿਆ ਹਾਂ (ਕਿਉਂਕਿ ਮੈਂ ਆਪਣੇ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦਾ ਭਜਨ ਕਰਦਾ ਹਾਂ) , (ਪਰ ਲੋਕ ਆਪਣਾ ਧਿਆਨ ਰੱਖਣ, ਇਸ) ਕੁਰਾਹੇ ਹੋਰ ਕੋਈ ਨਾਹ ਪਏ।੧।ਰਹਾਉ। ਮੈਂ ਆਪਣੇ ਆਪ (ਇਸ ਤਰ੍ਹਾਂ ਦਾ) ਕਮਲਾ ਨਹੀਂ ਬਣਿਆ, ਇਹ ਤਾਂ ਮੈਨੂੰ ਮੇਰੇ ਪ੍ਰਭੂ ਨੇ (ਆਪਣੀ ਭਗਤੀ ਵਿਚ ਜੋੜ ਕੇ) ਕਮਲਾ ਕਰ ਦਿੱਤਾ ਹੈ, ਤੇ ਮੇਰੇ ਗੁਰੂ ਨੇ ਮੇਰਾ ਭਰਮ-ਵਹਿਮ ਸਭ ਸਾੜ ਦਿੱਤਾ ਹੈ।੨। (ਜੇ) ਮੈਂ ਕੁਰਾਹੇ ਪਏ ਹੋਏ ਨੇ ਆਪਣੀ ਅਕਲ ਗੁਆ ਲਈ ਹੈ (ਤਾਂ ਲੋਕਾਂ ਨੂੰ ਭਲਾ ਕਿਉਂ ਮੇਰਾ ਇਤਨਾ ਫ਼ਿਕਰ ਹੈ?) ਕੋਈ ਹੋਰ ਧਿਰ ਮੇਰੇ ਵਾਲੇ ਇਸ ਭੁਲੇਖੇ ਵਿਚ ਬੇਸ਼ਕ ਨਾਹ ਪਏ।੩। (ਪਰ ਲੋਕਾਂ ਨੂੰ ਇਹ ਭੁਲੇਖਾ ਹੈ ਕਿ ਪ੍ਰਭੂ ਦੀ ਭਗਤੀ ਕਰਨ ਵਾਲਾ ਬੰਦਾ ਝੱਲਾ ਹੁੰਦਾ ਹੈ) ਝੱਲਾ ਉਹ ਬੰਦਾ ਹੈ ਜੋ ਆਪਣੇ ਅਸਲੇ ਦੀ ਪਛਾਣ ਨਹੀਂ ਕਰਦਾ। ਜੋ ਆਪਣੇ ਆਪ ਨੂੰ ਪਛਾਣਦਾ ਹੈ ਉਹ ਹਰ ਥਾਂ ਇੱਕ ਪਰਮਾਤਮਾ ਨੂੰ ਵੱਸਦਾ ਜਾਣਦਾ ਹੈ।੪। ਕਬੀਰ ਆਖਦਾ ਹੈ-ਪਰਮਾਤਮਾ ਦੇ ਪਿਆਰ ਵਿਚ ਰੰਗੀਜ ਕੇ ਜੋ ਮਨੁੱਖ ਇਸ ਜੀਵਨ ਵਿਚ ਮਤਵਾਲਾ ਨਹੀਂ ਬਣਦਾ, ਉਸ ਨੇ ਕਦੇ ਭੀ ਨਹੀਂ ਬਣਨਾ (ਤੇ, ਉਹ ਜੀਵਨ ਅਜਾਈਂ ਗੰਵਾ ਜਾਇਗਾ) ।੫।੨।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

 

*‘ਬਿਨਾਂ ਕਿਸੇ ਪੈਸੇ, ਫ਼ਰਮਾਇਸ਼ ਅਤੇ ਪੇਪਰ ਲੀਕ ਤੋਂ ਮੈਂ ਪੰਜਾਬ ਦੇ 69,000 ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

 

*ਭਾਜਪਾ ਮਿਹਨਤੀ ਪੰਜਾਬੀਆਂ ਦੀ ਸਾਖ ਨੂੰ ਢਾਹ ਲਗਾਉਣ ਲਈ ਝੂਠੇ ਦੋਸ਼ ਲਗਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

 

*ਰਾਜਨੀਤਿਕ ਹਿੱਤਾਂ ਲਈ ਪੰਜਾਬੀਆਂ ਨੂੰ ਬਦਨਾਮ ਕਰਨ ਸਬੰਧੀ ਭਾਜਪਾ ਦੀ ਰਾਜਨੀਤੀ ਉਸ ਨੂੰ ਮਹਿੰਗੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

 

*ਭਾਜਪਾ ਨੂੰ ਪੰਜਾਬ ਦੇ ਨੌਜਵਾਨਾਂ ਦੀ ਲਗਨ ਅਤੇ ਮਿਹਨਤ ਨੂੰ ਬਦਨਾਮ ਕਰਨ ਦੀ ਬਜਾਏ ਆਪਣੀ ਰਾਜਨੀਤਿਕ ਲੜਾਈ ਮੇਰੇ ਨਾਲ ਲੜਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

 

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਲਈ ਸੰਸਦ ਗਏ, ਭਾਜਪਾ ਅਤੇ ਹੋਰ ਵਿਰੋਧੀ ਪਾਰਟੀਆਂ ਨੂੰ ਕਰੜੇ ਹੱਥੀਂ ਲਿਆ*

 

ਨਵੀਂ ਦਿੱਲੀ / ਪੰਜਾਬ; 28 ਜੁਲਾਈ:- ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ ਦੇ ਮਿਹਨਤੀ ਨੌਜਵਾਨਾਂ ਦੀ ਸਾਖ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰਨ ‘ਤੇ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬਿਨਾਂ ਕਿਸੇ ਪੈਸੇ, ਫ਼ਰਮਾਇਸ਼ ਅਤੇ ਪੇਪਰ ਲੀਕ ਤੋਂ ਸਿਰਫ਼ ਯੋਗਤਾ ਦੇ ਅਧਾਰ ‘ਤੇ 69,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਆਪਣੀ ਸੰਸਦ ਫੇਰੀ ਦੌਰਾਨ ਮੁੱਖ ਮੰਤਰੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਹੋਰ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਰਾਜਨੀਤਿਕ ਲਾਭ ਲਈ ਪੰਜਾਬੀਆਂ ਨੂੰ ਬਦਨਾਮ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਇਸ ਦੀ ਬਜਾਏ ਉਨ੍ਹਾਂ ਨਾਲ ਆਪਣੀ ਰਾਜਨੀਤਿਕ ਲੜਾਈ ਲੜਨੀ ਚਾਹੀਦੀ ਹੈ।

 

ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਤੰਤਰ ਦੀ ਖੂਬਸੂਰਤੀ ਇਹ ਹੈ ਕਿ ਲੋਕਾਂ ਨੂੰ ਇੱਕ ਦੂਜੇ ਨਾਲ ਮਿਲਦੇ ਰਹਿਣਾ ਚਾਹੀਦਾ ਹੈ ਅਤੇ ਗੱਲਬਾਤ ਕਰਦੇ ਰਹਿਣਾ ਚਾਹੀਦਾ ਹੈ। ਰਾਜਨੀਤੀ ਵਿੱਚ ਮਤਭੇਦ ਹੋਣਾ ਸੁਭਾਵਿਕ ਹੈ ਅਤੇ ਇਹ ਮਤਭੇਦ ਹਮੇਸ਼ਾ ਰਹਿਣਗੇ ਪਰ ਇਹਨਾਂ ਨੂੰ ਦਿਲਾਂ ਅੰਦਰ ਘਰ ਨਹੀਂ ਕਰਨ ਦੇਣਾ ਚਾਹੀਦਾ।”

 

ਪੇਪਰ ਲੀਕ ਬਾਰੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਸੱਤਾ ਦੇ ਸਾਢੇ ਚਾਰ ਸਾਲ ਪੂਰੇ ਕਰ ਲਏ ਹਨ, ਪਰ ਇਸ ਸਮੇਂ ਦੌਰਾਨ ਪੰਜਾਬ ਵਿੱਚ ਇੱਕ ਵੀ ਪ੍ਰੀਖਿਆਂ ਪੇਪਰ ਲੀਕ ਨਹੀਂ ਹੋਇਆ।”

 

ਉਨ੍ਹਾਂ ਕਿਹਾ, “ਕੁਝ ਦਿਨ ਪਹਿਲਾਂ ਸਾਨੂੰ ਫਾਰਮੇਸੀ ਪ੍ਰੀਖਿਆ ਦੌਰਾਨ ਨਕਲ ਦੀ ਕੋਸ਼ਿਸ਼ ਬਾਰੇ ਪਤਾ ਲੱਗਾ ਸੀ। ਪ੍ਰੀਖਿਆ ਸਵੇਰੇ 11 ਵਜੇ ਸ਼ੁਰੂ ਹੋਈ ਸੀ ਅਤੇ 11:15 ਵਜੇ ਤੱਕ ਅਸੀਂ ਪਾਇਆ ਕਿ ਇੱਕ ਉਮੀਦਵਾਰ ਬਲੂਟੁੱਥ-ਵਾਲੇ ਪੈੱਨ ਰਾਹੀਂ ਪ੍ਰਸ਼ਨ ਪੱਤਰ ਨੂੰ ਸਕੈਨ ਕਰਕੇ ਬਾਹਰ ਬੈਠੇ ਲੋਕਾਂ ਤੋਂ ਈਅਰਪੀਸ ਰਾਹੀਂ ਉੱਤਰ ਪ੍ਰਾਪਤ ਕਰ ਰਿਹਾ ਸੀ। ਪੰਜਾਬ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ, ਬਾਹਰੋਂ ਕੰਮ ਕਰ ਰਹੇ 11 ਮੈਂਬਰੀ ਗਿਰੋਹ ਸਮੇਤ 10 ਉਮੀਦਵਾਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ। ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਪੈਸੇ ਅਤੇ ਫ਼ਰਮਾਇਸ਼ ਤੋਂ, ਸਿਰਫ਼ ਯੋਗਤਾ ਦੇ ਅਧਾਰ ‘ਤੇ ਨੌਕਰੀਆਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।”

 

ਵਿਰੋਧੀ ਧਿਰ ਵੱਲੋਂ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, “ਸਭ ਤੋਂ ਪਹਿਲਾਂ, ਫਾਰਮੇਸੀ ਪ੍ਰੀਖਿਆ ਸਿੱਖਿਆ ਵਿਭਾਗ ਦੇ ਅਧੀਨ ਨਹੀਂ ਆਉਂਦੀ, ਸਗੋਂ ਸਿਹਤ ਵਿਭਾਗ ਦੇ ਅਧੀਨ ਆਉਂਦੀ ਸੀ। ਸਿਹਤ ਮੰਤਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਕੋਈ ਪੇਪਰ ਲੀਕ ਨਹੀਂ ਹੋਇਆ ਸੀ। ਇਹ ਸਿਰਫ਼ ਨਕਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸਨੂੰ ਤੁਰੰਤ ਰੋਕ ਦਿੱਤਾ ਗਿਆ ਅਤੇ ਪ੍ਰੀਖਿਆ ਸਫਲਤਾਪੂਰਵਕ ਸਮਾਪਤ ਹੋਈ। ਪੰਜਾਬ ਵਿੱਚ ਪੇਪਰ ਲੀਕ ਨਹੀਂ ਹੋ ਸਕਦੇ।”

 

ਅਕਾਲੀ ਦਲ ‘ਤੇ ਨਿਸ਼ਾਨਾਂ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਦਾ ਹੁਣ ਪੰਜਾਬ ਵਿੱਚ ਕੋਈ ਵਜੂਦ ਨਹੀਂ ਰਿਹਾ। ਹੁਣ ਉਨ੍ਹਾਂ ਕੋਲ ਕਿੰਨਾ ਸਮਰਥਨ ਹੈ? ਭਾਜਪਾ ਦੀ ਗੱਲ ਕਰੀਏ ਤਾਂ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਉਸ ਨੂੰ ਪਹਿਲਾਂ ਜੰਤਰ-ਮੰਤਰ ਵੱਲ ਧਿਆਨ ਦੇਣਾ ਚਾਹੀਦਾ ਹੈ।”

 

ਮੁੱਖ ਮੰਤਰੀ ਨੇ ਕਿਹਾ, “ਮੈਂ ਇੱਕ ਵੀ ਰੁਪਿਆ ਲਏ ਬਿਨਾਂ ਅਤੇ ਸਿਰਫ਼ ਯੋਗਤਾ ਦੇ ਆਧਾਰ ‘ਤੇ 68,855 ਸਰਕਾਰੀ ਨੌਕਰੀਆਂ ਦੇ ਕੇ ਲੋਕਾਂ ਵਿੱਚ ਵਿਚਰ ਰਿਹਾ ਹਾਂ। ਭਰਤੀ ਵਿੱਚ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਪੰਜਾਬ ਵਿੱਚ ਬੀਤੇ ਸਮੇਂ ਦੀਆਂ ਕਹਾਣੀਆਂ ਬਣ ਗਈਆਂ ਹਨ। ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ‘ਝਾੜੂ’ ਦੀ ਚਿੰਤਾ ਕਰਨ ਦੀ ਬਜਾਏ ਪਹਿਲਾਂ ਆਪਣੀ ਪਾਰਟੀ ਬਾਰੇ ਸੋਚਣਾ ਚਾਹੀਦਾ ਹੈ।”

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

*ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ*

 

*ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ*

 

*ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026 ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਜਲ ਸਰੋਤ ਵਿਭਾਗ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਖੰਨਾ ਅਧੀਨ ਪਿੰਡ ਭੱਟੀਆਂ ਵਿਖੇ 70.52 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਅਹਿਮ ਸਿੰਚਾਈ ਪ੍ਰੋਜੈਕਟਾਂ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਂਝੇ ਤੌਰ ‘ਤੇ ਕੀਤਾ।

 

ਇਸ ਮੌਕੇ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਖੰਨਾ ਰਜਵਾਹਾ, ਬੀੜ ਕਿਸ਼ਨ, ਲਲਹੇੜੀ, ਬਰਧਲ, ਕੋਟਲਾ ਅਤੇ ਨਰਾਇਣਗੜ੍ਹ ਮਾਈਨਰ ਸਮੇਤ 68.32 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ 50.02 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੀ ਗਈ ਹੈ। ਇਸ ਤੋਂ ਇਲਾਵਾ 23.40 ਕਿਲੋਮੀਟਰ ਅੰਡਰਗਰਾਊਂਡ ਪਾਈਪ ਲਾਈਨਾਂ ‘ਤੇ 20.50 ਕਰੋੜ ਰੁਪਏ ਖਰਚ ਕਰਕੇ ਕਰੀਬ 30 ਪਿੰਡਾਂ ਦੇ 37 ਹਜ਼ਾਰ ਏਕੜ ਤੋਂ ਵੱਧ ਰਕਬੇ ਨੂੰ ਨਹਿਰੀ ਸਿੰਚਾਈ ਹੇਠ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਾਕੀ ਰਹਿੰਦੇ ਖੇਤੀ ਰਕਬੇ ਨੂੰ ਵੀ ਨਹਿਰੀ ਢਾਂਚੇ ਨਾਲ ਜੋੜਿਆ ਜਾਵੇਗਾ।

 

ਜਲ ਸਰੋਤ ਮੰਤਰੀ ਨੇ ਕਿਹਾ ਕਿ ਸਾਲ 2022 ਵਿੱਚ 21,506 ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲਦਾ ਸੀ, ਜੋ ਹੁਣ ਵਧ ਕੇ 42,079 ਏਕੜ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾ ਕੇ ਨਹਿਰੀ ਸਿੰਚਾਈ ਨੂੰ ਪ੍ਰੋਤਸਾਹਿਤ ਕਰਨਾ ਹੈ, ਜਿਸ ਨਾਲ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਹੋ ਰਹੀ ਹੈ ਅਤੇ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।

 

ਸ੍ਰੀ ਗੋਇਲ ਨੇ ਕਿਹਾ ਕਿ ਸੂਬਾ ਸਰਕਾਰ ਨੇ 7,572 ਕਰੋੜ ਰੁਪਏ ਖਰਚ ਕਰਕੇ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਬਣਾਇਆ ਹੈ ਅਤੇ ਹੁਣ ਪੰਜਾਬ ਦੇ 86 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਸੂਬੇ ਦੇ ਖੇਤਾਂ ਵਿੱਚ ਹੋ ਰਹੀ ਹੈ, ਜਦਕਿ 2022 ਵਿੱਚ ਇਹ ਅੰਕੜਾ ਕੇਵਲ 26 ਫੀਸਦੀ ਸੀ। ਉਨ੍ਹਾਂ ਦੱਸਿਆ ਕਿ ਲੰਬੇ ਸਮੇਂ ਬਾਅਦ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਸੁਧਰਿਆ ਹੈ, ਜਿਸ ਦਾ ਜ਼ਿਕਰ ਕੇਂਦਰੀ ਜਲ ਸੰਸਾਧਨ ਮੰਤਰੀ ਵੱਲੋਂ ਦੇਸ਼ ਦੀ ਸੰਸਦ ਵਿੱਚ ਵੀ ਕੀਤਾ ਗਿਆ ਹੈ।

 

ਉਨ੍ਹਾਂ ਦੱਸਿਆ ਕਿ ਜਲ ਸਰੋਤ ਵਿਭਾਗ ਨੇ ਬਿਨਾਂ ਕੋਈ ਵਾਧੂ ਜ਼ਮੀਨ ਅਕਵਾਇਰ ਕੀਤੇ ਅਤੇ ਬਿਨਾਂ ਵਾਧੂ ਖਰਚ ਦੇ ਪੰਜਾਬ ਦੀਆਂ ਨਹਿਰਾਂ ਦੀ ਸਮਰੱਥਾ 12,000 ਕਿਊਸਕ ਵਧਾ ਦਿੱਤੀ ਹੈ। ਇਸ ਵੇਲੇ ਸੂਬੇ ਦੀਆਂ 1,511 ਨਹਿਰਾਂ ਵਿੱਚ ਲਗਭਗ 39,000 ਕਿਊਸਕ ਪਾਣੀ ਚੱਲ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਨਿਰਵਿਘਨ ਸਿੰਚਾਈ ਸਹੂਲਤ ਮਿਲ ਰਹੀ ਹੈ ਅਤੇ ਪੰਜਾਬ ਦੇ ਜਲ ਸਰੋਤਾਂ ਦੀ ਸੰਭਾਲ ਨੂੰ ਨਵੀਂ ਦਿਸ਼ਾ ਮਿਲੀ ਹੈ।

 

ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਹਲਕਾ ਖੰਨਾ ਵਿੱਚ ਨਹਿਰੀ ਸਿੰਚਾਈ ਨਾਲ ਸਬੰਧਤ 70.52 ਕਰੋੜ ਰੁਪਏ ਦੇ ਮੁਕੰਮਲ ਹੋਏ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਨਹਿਰੀ ਸਿੰਚਾਈ ਨੂੰ ਇੰਨੀ ਵੱਡੀ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਸੂਬੇ ਦੇ ਕਈ ਖੇਤਰ ਡਾਰਕ ਜ਼ੋਨ ਬਣ ਗਏ ਸਨ ਅਤੇ ਧਰਤੀ ਹੇਠਲਾ ਪਾਣੀ ਲਗਾਤਾਰ ਘਟ ਰਿਹਾ ਸੀ।

 

ਉਹਨਾਂ ਕਿਹਾ ਕਿ ਮੁੱਖ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਸਦਕਾ ਜਲ ਸਰੋਤ ਵਿਭਾਗ ਪੰਜਾਬ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਕੀਤੇ ਗਏ ਯਤਨਾਂ ਸਦਕਾ ਨਹਿਰੀ ਪਾਣੀ ਦੀ ਖੇਤੀਬਾੜੀ ਲਈ ਵਰਤੋਂ ਵਿੱਚ ਵੱਡਾ ਵਾਧਾ ਹੋਇਆ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੀ ਸੁਧਾਰ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਹਿਰੀ ਸਿੰਚਾਈ ਨਾਲ ਬਿਜਲੀ ਦੀ ਵੱਡੀ ਬੱਚਤ ਹੋਈ ਹੈ।

 

ਬਿਜਲੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਟਿਊਬਵੈਲਾਂ ਲਈ ਦਿਨ ਵੇਲੇ 8 ਘੰਟੇ ਬਿਜਲੀ ਮਿਲ ਰਹੀ ਹੈ, ਜਿਸ ਕਾਰਨ ਹੁਣ ਉਨ੍ਹਾਂ ਨੂੰ ਰਾਤਾਂ ਖੇਤਾਂ ਵਿੱਚ ਨਹੀਂ ਗੁਜ਼ਾਰਣੀਆਂ ਪੈਂਦੀਆਂ। ਸ੍ਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਇਤਿਹਾਸਕ ਕਦਮ ਚੁੱਕੇ ਹਨ, ਜਿਸ ਕਾਰਨ ਅੱਜ ਕਿਸਾਨ ਨਹਿਰੀ ਪਾਣੀ ਦੀ ਸਹੂਲਤ ਅਤੇ ਬਿਹਤਰ ਸਿੰਚਾਈ ਪ੍ਰਬੰਧ ਤੋਂ ਸੰਤੁਸ਼ਟ ਹਨ।