Latest NewsNewsPunjabPunjabi

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਖ਼ਤ ਮੁਹਿੰਮ ਲਿਆਈ ਰੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠਲੀ ਪੰਜਾਬ ਸਰਕਾਰ (Punjab Govt) ਨੇ ਸੂਬੇ ਵਿੱਚੋਂ…

Latest NewsNewsPoliticsPunjabPunjabi

ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ…

Latest NewsNewsPunjabPunjabi

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਵਿਧਾਨ ਸਭਾ, ਸੈਕਟਰ – 1, ਚੰਡੀਗੜ੍ਹ ਵਿਖੇ ਇੱਕ ਬੇਮਿਸਾਲ…

Latest NewsNewsPunjabPunjabi

ਪੰਜਾਬ ਐਸ.ਟੀ.ਐਫ ਵੱਲੋਂ ਨਸ਼ੇ ਦੇ ਮਾਮਲੇ ਵਿੱਚ ਭਾਜਪਾ ਆਗੂ ਤੇ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਨੂੰ 100 ਗ੍ਰਾਮ ਹੈਰੋਇਨ ਸਮੇਤ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਪੁਲਿਸ ਦੀ ਐਸਟੀਐਫ ਨੇ ਕੱਲ ਭਾਜਪਾ ਆਗੂ ਅਤੇ ਕਾਂਗਰਸ ਦੀ ਸਾਬਕਾ ਐਮਐਲਏ ਸਤਕਾਰ ਕੌਰ ਗਹਿਰੀ ਨੂੰ ਨਸ਼ੀਲੇ ਪਦਾਰਥਾਂ ਦੇ…

AgricultureLatest NewsNewsPunjabPunjabi

ਪੰਜਾਬ ਸਰਕਾਰ ਵੱਲੋਂ ਨਕਲੀ ਬੀਜਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਊ.ਆਰ. ਕੋਡ ਸਿਸਟਮ ਦੀ ਸ਼ੁਰੂਆਤ

ਕਿਸਾਨਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇੱਕ ਨਵੀਂ ਪਹਿਲਕਦਮੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਖ਼ਤ ਮੁਹਿੰਮ ਲਿਆਈ ਰੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠਲੀ ਪੰਜਾਬ ਸਰਕਾਰ (Punjab Govt) ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਖ਼ਤ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ‘ਬਿਲਕੁਲ ਬਰਦਾਸ਼ਤ ਨਾ ਕਰਨ’ ਦੀ ਨੀਤੀ ਅਪਣਾਈ ਜਾ ਰਹੀ ਹੈ। ਜੇਕਰ ਕਿਸੇ ਵੀ ਸਰਕਾਰੀ ਵਿਭਾਗ ਦਾ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਪੱਧਰ ’ਤੇ ਭ੍ਰਿਸ਼ਟਾਚਾਰ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਸੂਬੇ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ 9501 200 200 ਜਾਰੀ ਕੀਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਗਿਆ ਹੈ। ਐਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ।

ਭ੍ਰਿਸ਼ਟਾਚਾਰ ’ਤੇ ਠੱਲ੍ਹ ਪਾਉਣ ਦੀ ਨੀਤੀ ਰੰਗ ਵੀ ਲਿਆਈ ਹੈ ਅਤੇ ਪੰਜਾਬ ਸਰਕਾਰ (Punjab Govt) ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਬੇ ’ਚ ਅਗਸਤ 2024 ਦੌਰਾਨ ਜ਼ਮੀਨ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਅਗਸਤ 2023 ਨਾਲੋਂ 26 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ। ਜਿੰਪਾ ਨੇ ਦੱਸਿਆ ਕਿ ਅਗਸਤ 2024 ਵਿੱਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 440.92 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਅਗਸਤ ਮਹੀਨੇ ਨਾਲੋਂ 26.24 ਫੀਸਦੀ ਜ਼ਿਆਦਾ ਹੈ। ਅਗਸਤ 2023 ਵਿਚ ਇਹ ਆਮਦਨ 349.26 ਕਰੋੜ ਰੁਪਏ ਸੀ।

ਸੂਬਾ ਸਰਕਾਰ ਵਲੋਂ ਰਿਸ਼ਵਤ ਲੈਣ ਵਾਲਿਆਂ ਅਤੇ ਨਸ਼ੇ ਦੇ ਸੁਦਾਗਰਾਂ ਨਾਲ ਭਾਈਵਾਲੀ ਪਾਉਣ ਵਾਲੇ ਪੁਲੀਸ ਮੁਲਾਜ਼ਮਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਦੀ ਸਖ਼ਤੀ ਮਗਰੋਂ ਵੱਢੀਖੋਰਾਂ ਵਿੱਚ ਦਹਿਸ਼ਤ ਦਾ ਮਾਹੌਲ ਦਿਖਣ ਲੱਗਿਆ ਹੈ। ਹੁਣ ਮੁੱਖ ਮੰਤਰੀ ਏ.ਆਈ. ਤਕਨੀਕ ਨਾਲ ਤਹਿਸੀਲਦਾਰ ਸਣੇ ਮਾਲ ਵਿਭਾਗ ਦੇ ਕੰਮਕਾਰ ਅਤੇ ਕਾਰਗੁਜ਼ਾਰੀ ’ਤੇ ਬਾਜ਼ ਅੱਖ ਰੱਖਣਗੇ। ਸੂਬਾ ਸਰਕਾਰ ਨੇ ਤਹਿਸੀਲਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਜ਼ਮੀਨਾਂ ਦੀਆਂ ਰਜਿਸਟਰੀਆਂ ਲਈ ਅਗਾਊਂ ਸਮਾਂ ਲੈਣਾ ਲਾਜ਼ਮੀ ਕਰਾਰ ਕੀਤਾ ਹੋਇਆ ਹੈ। ਤਹਿਸੀਲਾਂ ਵਿਚ ਨਿਗਰਾਨੀ ਲਈ ਹਾਈਟੈੱਕ ਇੰਟੈਗ੍ਰੇਟਿਡ ਤਕਨੀਕੀ ਕੈਮਰੇ ਵੀ ਲਗਾਏ ਗਏ ਹਨ।

ਇਹੀ ਨਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਸਰਕਾਰ ਨੇ ਬਿਜਲੀ ਚੋਰੀ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਸਿਰਫ ਅਗਸਤ ਮਹੀਨੇ ਦੌਰਾਨ ਸੂਬੇ ਭਰ ਦੇ ਐਂਟੀ ਪਾਵਰ ਥੈਫਟ ਥਾਣਿਆਂ ਵਿੱਚ 296 ਐਫ.ਆਈ.ਆਰ ਦਰਜ ਕੀਤੀਆਂ ਹਨ। ਇਸ ਤੋਂ ਇਲਾਵਾ 38 ਕਰਮਚਾਰੀਆਂ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਕਾਰਨ ਬਰਖਾਸਤ ਕੀਤਾ ਗਿਆ ਹੈ। ਪਿਛਲੇ ਦੋ ਮਹੀਨਿਆਂ ਦੌਰਾਨ 37 ਆਊਟਸੋਰਸ ਮੀਟਰ ਰੀਡਰਾਂ ਅਤੇ ਇੱਕ ਸੁਪਰਵਾਈਜ਼ਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਬਰਖਾਸਤ ਕੀਤਾ ਗਿਆ ਹੈ।

ਸੂਬਾ ਸਰਕਾਰ ਨੇ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਉਹ ਆਪਣੀਆਂ ਗਤੀਵਿਧੀਆਂ ਬੰਦ ਕਰਕੇ ਆਪਣੇ ਬਿਜਲੀ ਕੁਨੈਕਸ਼ਨ ਨਿਯਮਤ ਕਰਵਾਉਣ। ਬਿਜਲੀ ਚੋਰੀ ਸੂਬੇ ਦੇ ਖਜਾਨੇ ਨੂੰ ਵੱਡਾ ਖੋਰਾ ਲਾਉਂਦੀ ਹੈ ਅਤੇ ਇਸ ਨੂੰ ਮੁਕੰਮਲ ਤੌਰ ‘ਤੇ ਖਤਮ ਕਰਨ ਲਈ ਬਿਜਲੀ ਵਿਭਾਗ ਦ੍ਰਿੜ ਸੰਕਲਪ ਹੈ। ਪੀਐਸਪੀਸੀਐਲ (PSPCL) ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗਾਂ (Distribution And Enforcement Wings) ਨੇ ਰਾਜ ਵਿੱਚ ਹਾਲ ਹੀ ਵਿੱਚ ਚਲਾਈਆਂ ਗਈਆਂ ਮੁਹਿੰਮਾਂ ਦੌਰਾਨ ਬਿਜਲੀ ਕੁਨੈਕਸ਼ਨਾਂ ਦੀ ਜਾਂਚ ਅਤੇ ਚੋਰੀਆਂ ਦਾ ਪਤਾ ਲਗਾਉਣ ਵਿੱਚ ਸ਼ਾਨਦਾਰ ਕੰਮ ਕੀਤਾ ਹੈ। ਹੁਣ ਤੱਕ ਕੁੱਲ 81,262 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ ਹੈ। ਇਨ੍ਹਾਂ ਕੁਨੈਕਸ਼ਨਾਂ ‘ਚੋਂ ਚੋਰੀਆਂ ਦਾ ਪਤਾ ਲਗਾਇਆ ਗਿਆ ਅਤੇ ਡਿਫਾਲਟਰਾਂ ‘ਤੇ ਲਗਭਗ 13.30 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ।ਵੱਖ-ਵੱਖ ਵਿਭਾਗਾਂ ਨੂੰ ਵਿਜੀਲੈਂਸ ਪੜਤਾਲ ਲਈ ਮੰਗੇ ਜਾਂਦੇ ਰਿਕਾਰਡ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ’ਚ ਫ਼ੜੇ ਮੁਲਾਜ਼ਮਾਂ ਵਿਰੁਧ ਕੇਸ ਚਲਾਉਣ ਦੀ ਮਨਜ਼ੂਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਦੇਰੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਇਸ ਲੋਕ ਹਿੱਤੂ ਮੁਹਿੰਮ ’ਚ ਰੁਕਾਵਟ ਕਰਾਰ ਦਿੰਦਿਆਂ ਅਜਿਹੀਆਂ ਮਨਜ਼ੂਰੀਆਂ ਅਤੇ ਰਿਕਾਰਡ ਦੀ ਉਲਬਧਤਾ ਬਿਨਾਂ ਕਿਸੇ ਦੇਰੀ ਮੁਹੱਈਆ ਕਰਵਾਉਣ ਦੇ ਹੁਕਮ ਦਿਤੇ ਗਏ ਹਨ।

ਸੂਬੇ ‘ਚ ਜ਼ਿਆਦਾਤਰ ਸੇਵਾਵਾਂ ਆਨਲਾਈਨ
ਇਸ ਤੋਂ ਇਲਾਵਾ ਹੁਣ ਕਈ ਸੇਵਾਵਾਂ ਆਨਲਾਈਨ ਹੋ ਜਾਣ ਨਾਲ ਕੰਮ ਬਿਨਾਂ ਰਿਸ਼ਵਤ ਅਤੇ ਸਿਫਾਰਿਸ਼ ਦੇ ਹੋ ਰਹੇ ਹਨ। ਇਸ ਨਾਲ ਜਿੱਥੇ ਕੰਮ ਕਰਵਾਉਣ ‘ਚ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਘਟੇਗੀ, ਉੱਥੇ ਹੀ ਭ੍ਰਿਸ਼ਟਾਚਾਰ ਨੂੰ ਵੀ ਠੱਲ੍ਹ ਪਵੇਗੀ। ਇਸੇ ਅਧੀਨ ਹੁਣ ਪੰਜਾਬ ਸਰਕਾਰ ਦੀ ਵੈੱਬਸਾਈਟ https://jamabandi.punjab.gov.in ‘ਤੇ ਜਾ ਕੇ ਆਨਲਾਈਨ ਫਰਦ ਵਾਲੇ ਆਪਸ਼ਨ ‘ਤੇ ਜਾ ਕੇ ਫਰਦ ਘਰ ਮੰਗਵਾਈ ਜਾ ਸਕਦੀ ਹੈ। ਹੁਣ ਲੋਕ 500 ਰੁਪਏ ਤੱਕ ਦੇ ਸਟੈਂਪ ਪੇਪਰ ਆਨਲਾਈਨ ਆਰਡਰ ਕਰ ਕੇ ਮੰਗਵਾ ਸਕਦੇ ਹਨ। ਨਾਲ ਹੀ ਹੁਣ ਘਰ ਬੈਠੇ-ਬੈਠੇ ਜਾਇਦਾਦਾਂ ਦੀ ਫਰਦ ਵੀ ਆਨਲਾਈਨ ਮੰਗਵਾਈ ਜਾ ਸਕਦੀ ਹੈ। ਫਰਦ ਲੈਣ ਲਈ ਦਫਤਰਾਂ ‘ਚ 20 ਰੁਪਏ ਸਰਕਾਰੀ ਫੀਸ ਤੈਅ ਕੀਤੀ ਗਈ ਹੈ।ਹੁਣ ਜੇਕਰ ਦਫਤਰਾਂ ‘ਚ ਜਾ ਕੇ ਖੱਜਲ-ਖੁਆਰੀ ਤੋਂ ਬਚਣਾ ਹੈ ਤਾਂ ਈ-ਮੇਲ ਰਾਹੀਂ ਫਰਦ ਮੰਗਵਾਉਣ ਲਈ 50 ਰੁਪਏ ਫੀਸ ਦੇਣੀ ਪਵੇਗੀ। ਜੇਕਰ ਕਿਸੇ ਪਿੰਡ ‘ਚ ਫਰਦ ਮੰਗਵਾਉਣੀ ਹੈ ਤਾਂ ਉਸ ਲਈ 100 ਰੁਪਏ ਦੇਣੇ ਪੈਣਗੇ ਅਤੇ ਜੇਕਰ ਸੂਬੇ ਤੋਂ ਬਾਹਰ ਦੇ ਪਤੇ ‘ਤੇ ਫਰਦ ਮੰਗਵਾਉਣੀ ਹੈ ਤਾਂ ਉਸ ਲਈ 200 ਰੁਪਏ ਫੀਸ ਨਿਰਧਾਰਿਤ ਕੀਤੀ ਗਈ ਹੈ। ਈ-ਮੇਲ ਰਾਹੀਂ ਫਰਦ 3 ਕੰਮਕਾਜੀ ਦਿਨਾਂ ‘ਚ ਪਹੁੰਚ ਜਾਂਦੀ ਹੈ ਤੇ ਕੋਰੀਅਰ ਰਾਹੀਂ ਮੰਗਵਾਈ ਗਈ ਫਰਦ 7 ਦਿਨਾਂ ‘ਚ ਦਿੱਤੇ ਗਏ ਪਤੇ ‘ਤੇ ਪਹੁੰਚਾ ਦਿੱਤੀ ਜਾਂਦੀ ਹੈ।

ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

ਸੂਚੀ ਵਿੱਚ ਕੇਜਰੀਵਾਲ ਅਤੇ ਮਾਨ ਤੋਂ ਇਲਾਵਾ ਮਨੀਸ਼ ਸਿਸੋਦੀਆ, ਨਵੀਂ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ, ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ, ਡਾਕਟਰ ਸੰਦੀਪ ਪਾਠਕ, ਰਾਘਵ ਚੱਢਾ, ਐਨਡੀ ਗੁਪਤਾ, ਹਰਭਜਨ ਸਿੰਘ ਦੇ ਨਾਂ ਸ਼ਾਮਲ ਹਨ। ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ, ਮੁਕੇਸ਼ ਅਹਲਾਵਤ ਦੇ ਨਾਂ ਵੀ ਇਸ ਸੂਚੀ ਵਿੱਚ ਸ਼ਾਮਲ ਹਨ। ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ‘ਆਪ’ ਨੇਤਾ ਪੰਕਜ ਗੁਪਤਾ ਦੇ ਨਾਂ ਵੀ ਹਨ।

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹਰਜੋਤ ਬੈਂਸ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਬਲਜੀਤ ਕੌਰ, ਡਾ. ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ, ਡਾ: ਰਵਜੋਤ, ਹਰਦੀਪ ਮੁੰਡੀਆ ਨੂੰ ਵੀ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ।

ਪਾਰਟੀ ਦੇ ਪੰਜਾਬ ਵਿੱਚ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਅਤੇ ਤਿੰਨ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਮਲਵਿੰਦਰ ਸਿੰਘ ਕੰਗ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਪਾਰਟੀ ਦੇ ਵਿਧਾਇਕ ਤੇ ਚੀਫ ਵ੍ਹਿਪ ਬਲਜਿੰਦਰ ਕੌਰ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਗਦੀਪ ਸਿੰਘ ਕਾਕਾ ਬਰਾੜ ਅਤੇ ਕੁਲਵੰਤ ਸਿੰਘ ਪੰਡੋਰੀ ਵੀ ਜ਼ਿਮਨੀ ਚੋਣਾਂ ਵਿੱਚ ਪਾਰਟੀ ਦੇ ਸਟਾਰ ਪ੍ਰਚਾਰਕ ਹੋਣਗੇ।

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਵਿਧਾਨ ਸਭਾ, ਸੈਕਟਰ – 1, ਚੰਡੀਗੜ੍ਹ ਵਿਖੇ ਇੱਕ ਬੇਮਿਸਾਲ ਪ੍ਰਤਿਭਾਸ਼ਾਲੀ ਚਿੱਤਰਕਾਰ ਮਿਸ ਚਵਲੀਨ ਕੌਰ ਨੂੰ ਸਨਮਾਨਿਤ ਕੀਤਾ। ਜਲੰਧਰ ਜ਼ਿਲ੍ਹੇ ਦੀ ਰਹਿਣ ਵਾਲੀ ਚਵਲੀਨ ਨੂੰ ਉਸ ਦੀਆਂ ਸ਼ਾਨਦਾਰ ਕਲਾਤਮਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ।

ਸਨਮਾਨ ਸਮਾਰੋਹ ਦੌਰਾਨ, ਡਿਪਟੀ ਸਪੀਕਰ ਨੇ ਰਾਜ ਭਰ ਦੀਆਂ ਅਣਗਿਣਤ ਲੜਕੀਆਂ ਲਈ ਪ੍ਰੇਰਨਾ ਸਰੋਤ ਹੋਣ ਲਈ ਚਾਵੀ ਵਜੋਂ ਜਾਣੀ ਜਾਂਦੀ ਚਵਲੀਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਔਰਤਾਂ ਦੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਵਰਗੀਆਂ ਨੌਜਵਾਨ ਪ੍ਰਤਿਭਾਵਾਂ ਦਾ ਸਮਰਥਨ ਕਰਨ ਲਈ ਪੰਜਾਬ ਸਰਕਾਰ ਦੀ ਮਜ਼ਬੂਤ ​​ਵਚਨਬੱਧਤਾ ਨੂੰ ਵੀ ਉਜਾਗਰ ਕੀਤਾ।

ਪੰਜਾਬ ਐਸ.ਟੀ.ਐਫ ਵੱਲੋਂ ਨਸ਼ੇ ਦੇ ਮਾਮਲੇ ਵਿੱਚ ਭਾਜਪਾ ਆਗੂ ਤੇ ਸਾਬਕਾ ਵਿਧਾਇਕ ਸਤਕਾਰ ਕੌਰ ਗਹਿਰੀ ਨੂੰ 100 ਗ੍ਰਾਮ ਹੈਰੋਇਨ ਸਮੇਤ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਪੁਲਿਸ ਦੀ ਐਸਟੀਐਫ ਨੇ ਕੱਲ ਭਾਜਪਾ ਆਗੂ ਅਤੇ ਕਾਂਗਰਸ ਦੀ ਸਾਬਕਾ ਐਮਐਲਏ ਸਤਕਾਰ ਕੌਰ ਗਹਿਰੀ ਨੂੰ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ 100 ਗ੍ਰਾਮ ਹੈਰੋਇਨ ਸਮੇਤ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ।

ਗਹਿਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੇਲੇ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸੀ ਵਿਧਾਇਕ ਸਨ। ਬਾਅਦ ਵਿੱਚ ਉਹ ਕੈਪਟਨ ਅਮਰਿੰਦਰ ਸਿੰਘ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਈ।

ਆਈਜੀ ਹੈੱਡਕੁਆਟਰ ਸੁਖਚੈਨ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤਕੌਰ ਕੌਰ ਬਾਰੇ ਕਿਸੇ ਸੂਤਰ ਨੇ ਪੁਲੀਸ ਨੂੰ ਸੂਚਿਤ ਕੀਤਾ ਸੀ ਪਰ ਸੂਚਨਾ ਦੇ ਸਮੇਂ ਪੁਲੀਸ ਨੂੰ ਮੁਲਜ਼ਮ ਔਰਤ ਦੀ ਪਛਾਣ ਬਾਰੇ ਕੋਈ ਜਾਣਕਾਰੀ ਨਹੀਂ ਸੀ। ਜਦੋਂ ਉਸ ਨੂੰ ਐਸਟੀਐਫ ਦੀ ਟੀਮ ਵੱਲੋਂ ਰੰਗੇ ਹੱਥੀਂ ਫੜਿਆ ਗਿਆ ਤਾਂ ਉਹ ਨਸ਼ਾ ਵੇਚਣ ਲਈ ਨਿੱਜੀ ਤੌਰ ‘ਤੇ ਆਈ ਸੀ। ਉਸ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਕਾਬੂ ਕਰ ਲਿਆ।

ਗਿੱਲ ਨੇ ਦੱਸਿਆ ਕਿ ਸਤਕਾਰ ਕੌਰ ਤੋਂ ਚਾਰ ਵਾਹਨ ਜ਼ਬਤ ਕੀਤੇ ਗਏ ਹਨ ਅਤੇ ਸੰਨੀ ਇਨਕਲੇਵ ਖਰੜ ਸਥਿਤ ਸਤਕਾਰ ਕੌਰ ਦੇ ਘਰ ਦੀ ਤਲਾਸ਼ੀ ਦੌਰਾਨ 1.50 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਘਰੋਂ ਜਾਅਲੀ ਵਾਹਨ ਨੰਬਰ ਪਲੇਟਾਂ ਵੀ ਬਰਾਮਦ ਕੀਤੀਆਂ ਹਨ।

ਇਸ ਤੋਂ ਪਹਿਲਾਂ ਉਸ ‘ਤੇ ਗੈਰ-ਕਾਨੂੰਨੀ ਮਾਈਨਿੰਗ ਅਤੇ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਪੰਜਾਬ ਸਰਕਾਰ ਵੱਲੋਂ ਨਕਲੀ ਬੀਜਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਊ.ਆਰ. ਕੋਡ ਸਿਸਟਮ ਦੀ ਸ਼ੁਰੂਆਤ

ਕਿਸਾਨਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇੱਕ ਨਵੀਂ ਪਹਿਲਕਦਮੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇਥੇ ਕਿਊ.ਆਰ. ਕੋਡ ਪ੍ਰਣਾਲੀ ਦੀ ਸ਼ੁਰੂਆਤ ਕੀਤੀ, ਜੋ ਕਿ ਨਕਲੀ ਬੀਜਾਂ ਦੀ ਮਾਰਕੀਟ ਨੂੰ ਖ਼ਤਮ ਕਰਦਿਆਂ ਬੀਜ ਸਪਲਾਈ ਚੇਨ ਦੀ ਇਕਸਾਰਤਾ ਤੇ ਮਿਆਰ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗੀ। ਇਸ ਪਹਿਲਕਦਮੀ ਦੀ ਸ਼ੁਰੂਆਤ ਨਾਲ ਹੁਣ ਸੂਬੇ ਦੇ ਕਿਸਾਨ ਬੀਜਾਂ ਦੀ ਗੁਣਵੱਤਾ, ਸਰੋਤ ਅਤੇ ਪ੍ਰਮਾਣੀਕਰਣ ਬਾਰੇ ਆਸਾਨੀ ਨਾਲ ਜਾਣਕਾਰੀ ਹਾਸਲ ਕਰ ਸਕਣਗੇ।

ਇੱਥੇ ਆਪਣੇ ਦਫ਼ਤਰ ਵਿਖੇ ਕਿਊ.ਆਰ. ਕੋਡ ਪ੍ਰਣਾਲੀ ਦੀ ਸ਼ੁਰੂਆਤ ਕਰਨ ਉਪਰੰਤ ਸ.ਗੁਰਮੀਤ ਸਿੰਘ ਖੁੱਡੀਆਂ ਨੇ  ਦੱਸਿਆ ਕਿ ਇਹ ਸਿਸਟਮ ਇੱਕ ਮਜ਼ਬੂਤ ਬੀਜ ਗੁਣਵੱਤਾ ਪ੍ਰਣਾਲੀ ਨੂੰ ਯਕੀਨੀ ਬਣਾਉਂਦਿਆਂ ਬੀਜ ਉਤਪਾਦਨ ਲੜੀ ਵਿੱਚ ਬੀਜਾਂ ਦੇ ਸਰੋਤ ਦਾ ਪਤਾ ਲਗਾਉਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨ ਬੀਜ ਖ਼ਰੀਦਣ ਤੋਂ ਪਹਿਲਾਂ ਬੀਜ ਦੇ ਥੈਲਿਆਂ ‘ਤੇ ਲੱਗੇ ਕਿਊ.ਆਰ. ਕੋਡ ਟੈਗ ਨੂੰ ਸਕੈਨ ਕਰਕੇ ਉਸ ਬੀਜ ਬਾਰੇ ਸਾਰੀ ਜਾਣਕਾਰੀ ਹਾਸਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਕਿਊ.ਆਰ. ਕੋਡ ਨੂੰ ਸਕੈਨ ਕਰਦੇ ਸਾਰ ਬੀਜਾਂ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਹੋ ਜਾਵੇਗੀ। ਇਸ ਦੇ ਨਾਲ ਹੀ ਬੀਜ ਉਤਪਾਦਕ ਬਾਰੇ ਮੁਕੰਮਲ ਜਾਣਕਾਰੀ ਤੋਂ ਇਲਾਵਾ ਨਿਰੀਖਣ ਰਿਪੋਰਟਾਂ ਅਤੇ ਲੈਬ ਟੈਸਟਾਂ ਦੇ ਨਤੀਜਿਆਂ ਦੇ ਵੇਰਵੇ ਵੀ ਹੋਣਗੇ।

ਉਨ੍ਹਾਂ ਦੱਸਿਆ ਕਿ ਇਸ ਨਾਲ ਲਾਇਸੰਸਸ਼ੁਦਾ ਡੀਲਰਾਂ ਵੱਲੋਂ ਕਿਸਾਨਾਂ ਨੂੰ ਸਰਟੀਫਾਈਡ ਬੀਜ ਹੀ ਵੇਚੇ ਜਾਣਗੇ, ਜਿਸ ਨਾਲ ਬੀਜਾਂ ਦੀ ਸਪਲਾਈ ਦੇ ਮਿਆਰ ਦੀ ਇਕਸਾਰਤਾ ਯਕੀਨੀ ਬਣੇਗੀ।
ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀਬਾੜੀ ਖੇਤਰ ਨੂੰ ਦਰਪੇਸ਼ ਚੁਣੌਤੀਆਂ ਅਤੇ ਮੁਸ਼ਕਿਲਾਂ ਦੇ ਹੱਲ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਿਊ.ਆਰ. ਕੋਡ ਪ੍ਰਣਾਲੀ ਵਿਸ਼ੇਸ਼ ਤੌਰ ‘ਤੇ ਬੀਜ ਉਤਪਾਦਨ, ਗੁਣਵੱਤਾ ਵਾਲੇ ਬੀਜ ਦੀ ਪਛਾਣ ਅਤੇ ਬੀਜ ਪ੍ਰਮਾਣੀਕਰਣ ਨਾਲ ਸਬੰਧਤ ਮੁੱਦਿਆਂ ਨਾਲ ਨਜਿੱਠਣ ਲਈ ਤਿਆਰ ਕੀਤੀ ਗਈ ਹੈ।

ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸਾਥੀ (ਸੀਡ ਟਰੇਸੇਬਿਲਟੀ, ਔਥੈਂਟੀਕੇਸ਼ਨ ਐਂਡ ਹੌਲਿਸਟਿਕ ਇਨਵੈਂਟਰੀ) ਪੋਰਟਲ ਨੂੰ ਲਾਗੂ ਕਰਨ ਵਾਲੀ ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਦੇਸ਼ ਦੀ ਪਹਿਲੀ ਸੰਸਥਾ ਹੈ। ਦੱਸਣਯੋਗ ਹੈ ਕਿ ਇਸ ਪੋਰਟਲ ਨੂੰ 17 ਜਨਵਰੀ, 2023 ਨੂੰ ਪੰਜਾਬ ਵਿੱਚ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਪੈਦਾ ਕੀਤੇ ਗਏ ਸਾਰੇ ਬੀਜ “ਸਾਥੀ” ਪੋਰਟਲ ‘ਤੇ ਆਨਲਾਈਨ ਰਜਿਸਟਰਡ ਹਨ ਅਤੇ ਇਹ ਆਨਲਾਈਨ ਪ੍ਰਣਾਲੀ ਬੀਜਾਂ ਦੀ ਜਾਂਚ ਤੋਂ ਲੈ ਕੇ ਪੈਕਿੰਗ ਤੱਕ ਦੀਆਂ ਸਾਰੀਆਂ ਪ੍ਰਕਿਰਿਆਵਾਂ ਨੂੰ ਪ੍ਰਬੰਧਿਤ ਕਰਦੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਵੱਲੋਂ ਇਸ ਸਮੇਂ ਬੀਜ ਪੈਦਾ ਕਰਨ ਵਾਲੀਆਂ ਫ਼ਸਲਾਂ ਦੇ ਸੱਤਵੇਂ ਸੀਜ਼ਨ ਦੀ ਲਗਾਤਾਰ ਆਨਲਾਈਨ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾ ਰਹੀ ਹੈ। ਮੌਜੂਦਾ ਸਮੇਂ ਇਸ ਪੋਰਟਲ ‘ਤੇ 360 ਬੀਜ ਉਤਪਾਦਕ ਏਜੰਸੀਆਂ, 341 ਬੀਜ ਪ੍ਰੋਸੈਸਿੰਗ ਪਲਾਂਟ ਅਤੇ ਤਿੰਨ ਟੈਸਟਿੰਗ ਲੈਬਾਂ ਸਮੇਤ 10,669 ਬੀਜ ਉਤਪਾਦਕਾਂ ਦੀ ਜਾਣਕਾਰੀ ਅਪਡੇਟ ਕੀਤੀ ਗਈ ਹੈ।

ਸਰੀਰ ਨੂੰ ਦੁੱਗਣਾ ਲਾਭ ਦਿੰਦੇ ਹਨ ਭਿੱਜੇ ਹੋਏ ਬਦਾਮ

  1. ਬਦਾਮ (Almonds) ਸਿਹਤਮੰਦ ਚਰਬੀ,ਪ੍ਰੋਟੀਨ ਅਤੇ ਫਾਈਬਰ ਨਾਲ ਭਰਪੂਰ ਹੁੰਦੇ ਹਨ,
  2. ਬਦਾਮ ਊਰਜਾ ਦੇ ਪੱਧਰਾਂ ਨੂੰ ਬਣਾਈ ਰੱਖਣ ਅਤੇ ਰਿਕਵਰੀ ਸਮੇਂ ਨੂੰ ਬਿਹਤਰ ਬਣਾਉਣ ਵਿੱਚ ਯੋਗਦਾਨ ਪਾਉਂਦੇ ਹਨ।
  3. ਤੁਹਾਡੇ ਮੈਟਾਬੋਲਿਜ਼ਮ (Metabolism) ਨੂੰ ਬੂਸਟ ਕਰਨ ਦਾ ਵੀ ਕੰਮ ਕਰਦੇ ਹਨ।
  4. ਰੋਜ਼ਾਨਾ ਭਿੱਜੇ ਹੋਏ ਬਦਾਮ ਖਾਣ ਨਾਲ ਯਾਦਦਾਸ਼ਤ ਵਧਦੀ ਹੈ।
  5. ਜੇਕਰ ਤੁਸੀਂ ਕਮਜ਼ੋਰੀ ਜਾਂ ਥਕਾਵਟ ਮਹਿਸੂਸ ਕਰ ਰਹੇ ਹੋ ਤਾਂ ਤੁਹਾਨੂੰ ਹਰ ਰੋਜ਼ ਖਾਲੀ ਪੇਟ ਭਿੱਜੇ ਹੋਏ ਬਦਾਮ ਖਾਣੇ ਚਾਹੀਦੇ ਹਨ।
  6. ਇਸ ਨਾਲ ਤੁਸੀਂ ਦਿਨ ਭਰ ਊਰਜਾਵਾਨ ਮਹਿਸੂਸ ਕਰੋਗੇ।
  7. ਕਸਰਤ ਤੋਂ ਬਾਅਦ ਮਾਸਪੇਸ਼ੀਆਂ ਦੀ ਰਿਕਵਰੀ ਵਿੱਚ ਉਹਨਾਂ ਦੀ ਭੂਮਿਕਾ,ਇਸ ਲਈ ਇੱਕ ਮੁੱਠੀ ਬਦਾਮ ਤੁਹਾਡੇ ਸਰੀਰ ਨੂੰ ਜ਼ਰੂਰੀ ਪੌਸ਼ਟਿਕ ਤੱਤ ਪ੍ਰਦਾਨ ਕਰ ਸਕਦੇ ਹਨ।