AgricultureAnimal Husbandry DeptLatest NewsNewsPunjabPunjabi

ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਅੱਜ ਤੋਂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ…

Latest NewsNewsPunjabPunjabi

22 ਤੋਂ 24 ਅਕਤੂਬਰ ਤੱਕ ਹੋਣ ਵਾਲੀ ਮਾਰਸ ਸਾਇੰਸ ਪ੍ਰਦਰਸ਼ਨੀ ਦੀ ਤਿਆਰੀਆਂ ਦਾ ਮੀਟਿੰਗ ਦੌਰਾਨ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸਪੇਚਨ ਦੇ ਦਿਸ਼ਾ-ਨਿਰਦੇਸ਼ਾ ਹੇਠ 22 ਤੋਂ 24…

ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਅੱਜ ਤੋਂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ ਸੂਬੇ ਭਰ ਵਿੱਚ 21 ਅਕਤੂਬਰ ਤੋਂ ਪਸ਼ੂਆਂ ਦੇ ਟੀਕਾਕਰਨ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਟੀਕਾਕਰਨ ਮੁਹਿੰਮ ਦੇ ਸੁਚਾਰੂ ਤੇ ਕੁਸ਼ਲ ਅਮਲ ਨੂੰ ਯਕੀਨੀ ਬਣਾਉਣ ਲਈ ਕੁੱਲ 816 ਟੀਮਾਂ ਦਾ ਗਠਨ ਕੀਤਾ ਗਿਆ ਹੈ।

ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਵਿਆਪਕ ਟੀਕਾਕਰਨ ਮੁਹਿੰਮ ਲਈ ਐਫ.ਐਮ.ਡੀ. ਵੈਕਸੀਨ ਦੀਆਂ ਕੁੱਲ 65,47,800 ਖੁਰਾਕਾਂ ਉਪਲੱਬਧ ਕਰਵਾਈਆਂ ਗਈਆਂ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਟੀਕਾਕਰਨ ਮੁਹਿੰਮ ਨੂੰ ਨਵੰਬਰ ਦੇ ਅਖੀਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਮੂੰਹਖੁਰ ਰੋਕੂ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੇ ਸਮੁੱਚੇ ਪਸ਼ੂਧਨ ਨੂੰ ਵੈਕਸੀਨ ਮੁਫ਼ਤ ਲਗਾਈ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕੋਲਡ ਚੇਨ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਪਸ਼ੂ-ਪਾਲਕਾਂ ਨੂੰ ਟੀਕਾਕਰਨ ਮੁਹਿੰਮ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਲਈ ਵੀ ਕਿਹਾ।

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਵੈਕਸੀਨ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਟੀਕਾਕਰਨ ਮੁਹਿੰਮ ਦੇ ਪ੍ਰਭਾਵੀ ਅਮਲ ਨੂੰ ਯਕੀਨੀ ਬਣਾਉਣ ਲਈ ਐਨ.ਆਰ.ਡੀ.ਡੀ.ਐਲ, ਜਲੰਧਰ ਦੇ ਜਾਇੰਟ ਡਾਇਰੈਕਟਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ ਨਾਲ ਜ਼ਿਲ੍ਹਾ ਪੱਧਰ ‘ਤੇ ਵੀ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸ੍ਰੀ ਭੰਡਾਰੀ ਨੇ ਦੱਸਿਆ ਕਿ ਵਿਭਾਗ ਨੇ ਪਸ਼ੂ ਪਾਲਕਾਂ ਦੀ ਮਦਦ ਲਈ ਇੱਕ ਹੈਲਪਲਾਈਨ ਨੰਬਰ 0172-5086064 ਵੀ ਜਾਰੀ ਕੀਤਾ ਹੈ।

ਦੁੱਧ ਨਾਲ ਕਦੇ ਨਾ ਖਾਓ ਇਹ 5 ਚੀਜ਼ਾਂ, ਸਿਹਤ ਨੂੰ ਹੋ ਸਕਦਾ ਹੈ ਭਾਰੀ ਨੁਕਸਾਨ, ਪੜ੍ਹੋ ਪੂਰੀ ਜਾਣਕਾਰੀ

ਦੁੱਧ ਨੂੰ ਪੋਸ਼ਟਿਕ ਆਹਾਰ ਮੰਨਿਆ ਜਾਂਦਾ ਹੈ ਇਸ ਦੇ ਨਾਲ ਸ਼ਰੀਰ ਨੂੰ ਬਹੁਤ ਜ਼ਿਆਦਾ ਫਾਇਦੇ ਹੁੰਦੇ ਹਨ। ਦੁੱਧ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ‘ਚ ਕੈਲਸ਼ੀਅਮ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ ਜੋ ਹੱਡੀਆਂ ਨੂੰ ਮਜ਼ਬੂਤ ​​ਬਣਾਉਣ ‘ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਸ ਵਿਚ ਪਾਏ ਜਾਣ ਵਾਲੇ ਪ੍ਰੋਟੀਨ ਅਤੇ ਵਿਟਾਮਿਨ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਸਿਹਤਮੰਦ ਦੁੱਧ ਦੇ ਨਾਲ ਕੁਝ ਚੀਜ਼ਾਂ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਨੁਕਸਾਨਦਾਇਕ ਹੋ ਸਕਦਾ ਹੈ। ਆਓ ਜਾਣਦੇ ਹਾਂ ਦੁੱਧ ਨਾਲ ਕਿਹੜੀਆਂ ਚੀਜ਼ਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਖੱਟੇ ਫਲ
ਦੁੱਧ ਦੇ ਨਾਲ ਖੱਟੇ ਫਲਾਂ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਖੱਟੇ ਫਲਾਂ ਵਿੱਚ ਐਸਿਡ ਪਾਇਆ ਜਾਂਦਾ ਹੈ ਜੋ ਦੁੱਧ ਵਿੱਚ ਮਿਲਾ ਕੇ ਸਰੀਰ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

ਮੱਛੀ
ਤੁਹਾਨੂੰ ਦੱਸ ਦੇਈਏ ਕਿ ਮੱਛੀ ਦੇ ਨਾਲ ਵੀ ਦੁੱਧ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਮੱਛੀ ਅਤੇ ਦੁੱਧ ਇਕੱਠੇ ਸਰੀਰ ਵਿੱਚ ਜ਼ਹਿਰੀਲੇ ਪਦਾਰਥ ਪੈਦਾ ਕਰ ਸਕਦੇ ਹਨ, ਜਿਸ ਨਾਲ ਚਮੜੀ ਦੀ ਐਲਰਜੀ ਅਤੇ ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ।

ਨਮਕ
ਦੁੱਧ ਦੇ ਨਾਲ ਨਮਕ ਦਾ ਸੇਵਨ ਵੀ ਪਰਹੇਜ਼ ਕਰਨਾ ਚਾਹੀਦਾ ਹੈ। ਸੋਡੀਅਮ ਅਤੇ ਲੈਕਟੋਜ਼ ਦਾ ਇਕੱਠੇ ਸੇਵਨ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

ਦਹੀ
ਦੁੱਧ ਅਤੇ ਦਹੀਂ ਦਾ ਇਕੱਠੇ ਸੇਵਨ ਕਰਨਾ ਵੀ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ। ਅਜਿਹਾ ਕਰਨ ਨਾਲ ਗੈਸ, ਐਸੀਡਿਟੀ ਅਤੇ ਬਦਹਜ਼ਮੀ ਦੀ ਸਮੱਸਿਆ ਹੋ ਸਕਦੀ ਹੈ।

ਮਸ਼ਰੂਮ
ਮਸ਼ਰੂਮ ਅਤੇ ਦੁੱਧ ਨੂੰ ਇਕੱਠੇ ਨਹੀਂ ਪੀਣਾ ਚਾਹੀਦਾ। ਮਸ਼ਰੂਮ ਅਤੇ ਦੁੱਧ ਦੋਵਾਂ ਵਿੱਚ ਪ੍ਰੋਟੀਨ ਪਾਇਆ ਜਾਂਦਾ ਹੈ ਜੋ ਮਿਲ ਕੇ ਪਾਚਨ ਨੂੰ ਮੁਸ਼ਕਲ ਬਣਾ ਸਕਦਾ ਹੈ।

ਕੁੱਲ੍ਹੜ ਪੀਜ਼ਾ ਜੋੜੇ ਨੂੰ ਅਰਸ਼ ਡੱਲਾ ਨੇ ਧਮਕੀ ਦਿੱਤੀ

ਕੁੱਲ੍ਹੜ ਪੀਜ਼ਾ ਜੋੜੇ ਨੂੰ ਅਰਸ਼ ਡੱਲਾ ਨੇ ਧਮਕੀ ਦਿੱਤੀ ਹੈ,ਅਰਸ਼ ਡੱਲਾ ਨੇ ਜੋੜੇ ਨੂੰ ਵੀਡੀਓ ਬਣਾਉਣ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਆਡੀਓ ਭੇਜ ਕੇ ਧਮਕੀ ਦਿੱਤੀ ਗਈ ਹੈ। ਦੱਸ ਦੇਈਏ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ (Haryana High Court) ਨੇ ਪੰਜਾਬ ਪੁਲਿਸ ਨੂੰ ਜੋੜੇ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ।ਨਾਲ ਹੀ ਹਾਈਕੋਰਟ ਨੇ ਪੰਜਾਬ ਪੁਲਿਸ (Punjab Police) ਨੂੰ ਵੀ ਨੋਟਿਸ ਜਾਰੀ ਕੀਤਾ ਹੈ।

ਦੱਸ ਦੇਈਏ ਕਿ ਨਿਹੰਗ ਸਿੰਘ (Nihang Singh) ਦੇ ਵਿਰੋਧ ਕਾਰਨ ਜੋੜੇ ਨੇ ਹਾਈਕੋਰਟ ਤੱਕ ਪਹੁੰਚ ਕੀਤੀ ਸੀ ਅਤੇ ਆਪਣੀ ਜਾਨ ਨੂੰ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ‘ਚ ਪਟੀਸ਼ਨ ਦਾਇਰ ਕੀਤੀ ਸੀ।

ਨਿਹੰਗਾਂ ਦਾ ਦੋਸ਼ ਹੈ ਕਿ ਕੁੱਲ੍ਹੜ ਪੀਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ (Indecent Video) ਦਾ ਬੱਚਿਆਂ ‘ਤੇ ਮਾੜਾ ਅਸਰ ਪੈ ਰਿਹਾ ਹੈ,ਅਜਿਹੇ ‘ਚ ਨਿਹੰਗ ਸਿੰਘਾਂ ਦੀ ਮੰਗ ਹੈ ਕਿ ਉਨ੍ਹਾਂ ‘ਤੇ ਅਸ਼ਲੀਲਤਾ ਫੈਲਾਉਣ ਦੇ ਦੋਸ਼ ‘ਚ ਥਾਣੇ ‘ਚ ਮਾਮਲਾ ਦਰਜ ਕੀਤਾ ਜਾਵੇ।

ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਰਾਖਵਾਂਕਰਨ ਨੂੰ ਲੈ ਕੇ ਵੱਡਾ ਫੈਸਲਾ

ਹਰਿਆਣਾ ਦੀ ਭਾਜਪਾ ਸਰਕਾਰ ਨੇ ਸਹੁੰ ਚੁੱਕਣ ਦੇ ਅਗਲੇ ਹੀ ਦਿਨ ਰਾਖਵਾਂਕਰਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ (Council of Ministers) ਦੀ ਪਹਿਲੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਅਨੁਸੂਚਿਤ ਜਾਤੀਆਂ ਦੇ ਰਾਖਵੇਂਕਰਨ ਵਿੱਚ ਉਪ-ਸ਼੍ਰੇਣੀਕਰਣ ਕੀਤਾ ਜਾਵੇਗਾ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਫੈਸਲਾ ਪਹਿਲੀ ਕੈਬਨਿਟ ਮੀਟਿੰਗ (Cabinet Meeting) ਵਿੱਚ ਲਿਆ ਗਿਆ ਹੈ ਅਤੇ ਅਸੀਂ ਇਸਨੂੰ ਅੱਜ ਤੋਂ ਹੀ ਲਾਗੂ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਇਸ ਸਬੰਧੀ ਰਾਜਾਂ ਨੂੰ ਅਧਿਕਾਰ ਦਿੱਤੇ ਹਨ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਨੇ ਕਿਹਾ ਕਿ ਹੁਣ ਅਨੁਸੂਚਿਤ ਜਾਤੀ ਤੋਂ ਵਾਂਝੇ ਲੋਕਾਂ ਲਈ ਕੋਟਾ ਬਣਾ ਕੇ ਉਨ੍ਹਾਂ ਨੂੰ ਰਾਖਵਾਂਕਰਨ ਦਿੱਤਾ ਜਾ ਸਕਦਾ ਹੈ।

ਹਰਿਆਣਾ ਸਰਕਾਰ (Haryana Govt) ਹੁਣ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਵਿੱਚ ਸ਼ਾਮਲ ਹੋਰ ਜਾਤੀਆਂ ਨੂੰ ਵੀ ਕੋਟਾ ਦੇ ਸਕੇਗੀ। ਇਸ ਦੇ ਨਾਲ ਹੀ ਇਸ ਫੈਸਲੇ ਤੋਂ ਬਾਅਦ ਵਿਰੋਧੀ ਧਿਰ ਸੂਬਾ ਸਰਕਾਰ ‘ਤੇ ਹਮਲੇ ਕਰ ਰਹੀ ਹੈ। ਇਸ ’ਤੇ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਕਿਹਾ ਕਿ ਸਿਆਸੀ ਤੌਰ ’ਤੇ ਵਿਰੋਧ ਕਰਨ ਵਾਲੇ ਇਸ ਦਾ ਕਾਰਨ ਨਹੀਂ ਦੱਸ ਰਹੇ।

22 ਤੋਂ 24 ਅਕਤੂਬਰ ਤੱਕ ਹੋਣ ਵਾਲੀ ਮਾਰਸ ਸਾਇੰਸ ਪ੍ਰਦਰਸ਼ਨੀ ਦੀ ਤਿਆਰੀਆਂ ਦਾ ਮੀਟਿੰਗ ਦੌਰਾਨ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸਪੇਚਨ ਦੇ ਦਿਸ਼ਾ-ਨਿਰਦੇਸ਼ਾ ਹੇਠ 22 ਤੋਂ 24 ਅਕਤੂਬਰ 2024 ਤੱਕ ਸੇਂਟ ਜੇਵੀਅਰ ਸਕੂਲ ਮਾਨਸਾ ਵਿਖੇ ਕਰਵਾਈ ਜਾ ਰਹੀ ਮਾਰਸ ਸਾਇੰਸ ਪ੍ਰਦਰਸ਼ਨੀ ਸਬੰਧੀ ਵੱਖ-ਵੱਖ ਕਮੇਟੀਆਂ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਭੁਪਿੰਦਰ ਕੌਰ ਦੀ ਅਗਵਾਈ ਵਿੱਚ ਸਥਾਨਕ ਸੇਂਟ ਜ਼ੇਵੀਅਰ ਸਕੂਲ ਮਾਨਸਾ ਵਿਖੇ ਹੋਈ।

ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ ਸ਼੍ਰੀਮਤੀ ਭੁਪਿੰਦਰ ਕੌਰ ਨੇ ਕਿਹਾ ਕਿ ਇਸ ਸਾਇੰਸ ਪ੍ਰਦਰਸ਼ਨੀ ਲਈ ਬਣਾਈਆਂ ਗਈਆਂ ਕਮੇਟੀਆਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ, ਤਾਂ ਜੋ ਇਸ ਸਾਇੰਸ ਪ੍ਰਦਰਸ਼ਨੀ ਨੂੰ ਸਫ਼ਲ ਬਣਾਇਆ ਜਾ ਸਕੇ।  ਉਨ੍ਹਾਂ ਕਿਹਾ ਕਿ ਹਰੇਕ ਕਮੇਟੀ ਸਾਇੰਸ ਪ੍ਰਦਰਸ਼ਨੀ ਦੌਰਾਨ ਆਪਣੀ ਡਿਊਟੀ ਪ੍ਰਤੀ ਪਾਬੰਦ ਰਹੇ।

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ, ਮਦਨ ਲਾਲ ਕਟਾਰੀਆ ਨੇ ਕਿਹਾ ਕਿ ਇਹ ਸਾਇੰਸ ਪ੍ਰਦਰਸ਼ਨੀ ਬੱਚਿਆਂ ਅੰਦਰ ਵਿਗਿਆਨਕ ਦ੍ਰਿਸ਼ਟੀਕੋਣ ਪੈਦਾ ਕਰਨ ਵਿੱਚ ਸਹਾਇਕ ਸਿੱਧ ਹੋਵੇਗੀ। ਨੈਸ਼ਨਲ ਅਵਾਰਡੀ ਅਮਰਜੀਤ ਸਿੰਘ ਚਹਿਲ ਨੇ ਮੀਟਿੰਗ ਦੇ ਏਜੰਡੇ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ।

ਪ੍ਰਿੰਸੀਪਲ ਸੇਂਟ ਜੇਵੀਅਰ  ਸਕੂਲ ਮਾਨਸਾ ਨੇ ਕਿਹਾ ਕਿ ਉਨ੍ਹਾਂ ਦੇ ਸਕੂਲ ਵੱਲੋਂ ਇਸ ਪ੍ਰਦਰਸ਼ਨੀ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ।

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਕੋਲ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਭਰ ਵਿੱਚ ਝੋਨੇ ਦੀ ਮਿਲਿੰਗ ਕਰਨ ਲਈ ਪਲਾਨ ਬੀ ਤਿਆਰ ਹੈ।

ਇੱਥੇ ਪੰਜਾਬ ਭਵਨ ਵਿਖੇ ਸਾਂਝੇ ਕਿਸਾਨ ਮੋਰਚਾ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ, ਆੜ੍ਹਤੀਏ ਅਤੇ ਮਿੱਲ ਮਾਲਕ ਸੂਬੇ ਵਿੱਚ ਅਨਾਜ ਪੈਦਾਵਾਰ ਦੀ ਅਹਿਮ ਕੜੀ ਹਨ ਅਤੇ ਇਸ ਕੜੀ ਨੂੰ ਤੋੜਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਕੜੀ ਦੇ ਹਰ ਹਿੱਸੇਦਾਰ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਵੀ ਹਿੱਸੇਦਾਰ ਨੂੰ ਬਲੈਕਮੇਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇ ਲੋੜ ਪਈ ਤਾਂ ਸੂਬਾ ਸਰਕਾਰ ਸੂਬੇ ਤੋਂ ਬਾਹਰੋਂ ਚੌਲਾਂ ਦੀ ਮਿਲਿੰਗ ਕਰਵਾਉਣ ਤੋਂ ਵੀ ਗੁਰੇਜ਼ ਨਹੀਂ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਆਮ ਅਨਾਜ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੌਲਾਂ ਦੀ ਮਿਲਿੰਗ ਕਰਵਾਉਣ ਲਈ ਪਲਾਨ ਬੀ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਇਹ ਫੈਸਲਾ ਲੈਣ ਤੋਂ ਪਿੱਛੇ ਨਹੀਂ ਹਟੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਦੁਸ਼ਮਣ ਤਾਕਤਾਂ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਝੋਨੇ ਦੀ ਖ਼ਰੀਦ ਦਾ ਸਿਹਰਾ ਲੈਣ ਲਈ ਇਸ ਮਾਮਲੇ ਦਾ ਸਿਆਸੀਕਰਨ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਵਚਨਬੱਧ ਹੈ ਅਤੇ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਾ ਸਾਡਾ ਫ਼ਰਜ਼ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਚੁਕਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਅਤੇ ਇਸ ਲਈ ਹਰ ਹੀਲਾ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦਿਆਂ ਹੀ ਖ਼ਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਬੇਕਦਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਲਈ ਜ਼ਿੰਮੇਵਾਰ ਪਾਏ ਗਏ ਅਧਿਕਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਾਲ ਮੰਡੀ ਵਿੱਚ 185 ਲੱਖ ਮੀਟਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ, ਜਿਸ ਲਈ ਸੂਬੇ ਭਰ ਵਿੱਚ 2651 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਮੰਡੀਆਂ ਵਿੱਚ ਕਰੀਬ 18.31 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 16.37 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਤਿੰਨ ਹਜ਼ਾਰ ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਝੋਨੇ ਦੀ ਲਵਾਈ ਲੇਟ ਹੋਈ ਸੀ, ਜਿਸ ਕਾਰਨ ਮੌਜੂਦਾ ਸਮੇਂ ਥਾਂ ਦੀ ਸਮੱਸਿਆ ਪੈਦਾ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਕੋਲ ਇਹ ਮੁੱਦਾ ਚੁੱਕਿਆ ਸੀ, ਜਿਸ ਤੋਂ ਬਾਅਦ ਮਾਰਚ 2025 ਤੱਕ 120 ਲੱਖ ਮੀਟਰਿਕ ਟਨ ਝੋਨਾ ਸੂਬੇ ਤੋਂ ਤਬਦੀਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਨਾਜ ਦੇ ਇੱਕ-ਇੱਕ ਦਾਣੇ ਦੀ ਖ਼ਰੀਦ ਅਤੇ ਚੁਕਾਈ ਲਈ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਕਿਸਾਨ ਦੀਵਾਲੀ ਦਾ ਤਿਉਹਾਰ ਮੰਡੀਆਂ ਵਿੱਚ ਨਹੀਂ ਮਨਾਏਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਮਿੱਲ ਮਾਲਕਾਂ ਅਤੇ ਆੜ੍ਹਤੀਆਂ ਦੇ ਮੁੱਦੇ ਭਾਰਤ ਸਰਕਾਰ ਕੋਲ ਉਠਾ ਚੁੱਕੇ ਹਨ ਅਤੇ ਕੇਂਦਰ ਸਰਕਾਰ ਨੇ ਜ਼ਿਆਦਾਤਰ ਮੰਗਾਂ ਮੰਨ ਲਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਕੇਂਦਰੀ ਮੰਤਰੀ ਨੂੰ ਇਹ ਨੂੰ ਦੱਸਿਆ ਸੀ ਕਿ ਪੰਜਾਬ ਅਤੇ ਹਰਿਆਣਾ ਕੇਂਦਰੀ ਖ਼ਰੀਦ ਜ਼ੋਨ ਅਧੀਨ ਆਉਂਦੇ ਹਨ ਅਤੇ ਇਸ ਨੂੰ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਰਦਾਨੇ ਸਬੰਧੀ ਮਸਲਾ ਪਹਿਲਾਂ ਹੀ ਹੱਲ ਹੋ ਚੁੱਕਾ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਗਿਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਆਰ.ਬੀ.ਆਈ. ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ ਨਕਦ ਕਰਜ਼ਾ ਹੱਦ ਵਜੋਂ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਵੱਲੋਂ ਵਾਰ-ਵਾਰ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਹੈ ਕਿ ਪੱਕਣ ਲਈ ਵੱਧ ਸਮਾਂ ਲੈਣ ਵਾਲੀ ਝੋਨੇ ਦੀ ਕਿਸਮ (ਪੂਸਾ 44) ਦੇ ਮੁਕਾਬਲੇ ਪੀ.ਆਰ. 126 ਲਗਪਗ 20-25 ਫੀਸਦੀ ਪਾਣੀ ਦੀ ਬੱਚਤ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿੱਚ ਪਰਾਲੀ (10 ਫੀਸਦੀ) ਘੱਟ ਹੁੰਦੀ ਹੈ, ਜਿਸ ਨਾਲ ਰਹਿੰਦ-ਖੂੰਹਦ ਪ੍ਰਬੰਧਨ ਲਈ 25-40 ਦਿਨਾਂ ਦਾ ਵਧੇਰੇ ਸਮਾਂ ਮਿਲਦਾ ਹੈ ਅਤੇ ਲਗਪਗ ਪੰਜ ਹਜ਼ਾਰ ਰੁਪਏ ਪ੍ਰਤੀ ਏਕੜ ਲਾਗਤ ਦੀ ਬੱਚਤ ਹੁੰਦੀ ਹੈ,ਜਿਸ ਨਾਲ ਕਿਸਾਨਾਂ ਨੂੰ ਬਹੁਤ ਲਾਭ ਮਿਲਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਸੂਬੇ ਵਿੱਚ ਲੇਬਰ ਚਾਰਜਿਜ਼ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਜੇ ਲੋੜ ਪਈ ਤਾਂ ਸੂਬਾ ਸਰਕਾਰ ਇਸ ਵਿੱਚ ਹੋਰ ਵਾਧਾ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਾਲ 2023-24 ਤੋਂ ਪੰਜਾਬ ਦੀਆਂ ਮੰਡੀਆਂ ਵਿੱਚੋਂ ਬਚੀ ਹੋਈ ਸਮੱਗਰੀ ਚੁੱਕਣ ਦਾ ਠੇਕਾ ਨਾ ਦੇਣ ਦਾ ਫੈਸਲਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਗਰੀਬ ਕਬੀਲਿਆਂ/ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਿਆ ਗਿਆ ਹੈ ਅਤੇ ਇਸ ਨੂੰ ਸੁਚੱਜੇ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਡੀ.ਏ.ਪੀ. ਖਾਦ ਦੀ ਨਿਰਵਿਘਨ ਸਪਲਾਈ ਦਾ ਮੁੱਦਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾ ਰਹੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਆਗਾਮੀ ਬਿਜਾਈ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਸੰਕਲਪ ਹੈ।

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਵੀ ਹਾਜ਼ਰ ਸਨ।