Latest NewsNationalNewsPunjabi

ਟਾਟਾ ਗਰੁੱਪ ਦੇ ਚੇਅਰਮੈਨ ਰਤਨ ਟਾਟਾ ਦਾ ਬੁੱਧਵਾਰ (09 ਅਕਤੂਬਰ) ਨੂੰ ਦੇਹਾਂਤ ਹੋ ਗਿਆ

ਟਾਟਾ ਗਰੁੱਪ ਦੇ ਚੇਅਰਮੈਨ ਰਤਨ ਟਾਟਾ ਦਾ ਬੁੱਧਵਾਰ (09 ਅਕਤੂਬਰ) ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਉਮਰ ਸੰਬੰਧੀ ਬਿਮਾਰੀਆਂ ਕਾਰਨ…

Latest NewsNewsPunjabiSports

ਭਾਰਤੀ ਔਰਤਾਂ ਨੇ ਏਸ਼ੀਅਨ ਟੀਟੀ ਚੈਂਪੀਅਨਸ਼ਿਪ ਵਿੱਚ ਟੀਮ ਈਵੈਂਟ ਵਿੱਚ ਪਹਿਲਾ ਮੈਡਲ ਜਿੱਤਿਆ

ਭਾਰਤੀ ਮਹਿਲਾ ਟੀਟੀ ਖਿਡਾਰਨਾਂ ਨੇ ਬੁੱਧਵਾਰ ਨੂੰ ਅਸਤਾਨਾ ਵਿੱਚ ਏਸ਼ਿਆਈ ਟੇਬਲ ਟੈਨਿਸ ਚੈਂਪੀਅਨਸ਼ਿਪ ਵਿੱਚ ਆਪਣਾ ਪਹਿਲਾ ਤਗ਼ਮਾ – ਇੱਕ ਕਾਂਸੀ…

Latest NewsNewsPunjabPunjabi

ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਦਿੱਖ ਦੇਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਜ਼ਰੂਰੀ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਦੋ ਸਾਹਿਬਜ਼ਾਦਿਆਂ ਦੇ ਅੰਤਿਮ ਸਸਕਾਰ ਲਈ ਮੁਗਲਾਂ ਦੇ ਹੁਕਮ ਦੀ…

ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸੰਭਾਲਿਆ। ਸ੍ਰੀ ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਰਾਜ ਪ੍ਰਬੰਧ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਰਹੇਗਾ।

ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੱਲ ਕਰਦਿਆਂ ਸ੍ਰੀ ਸਿਨਹਾ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ਤੇ ਵਿਭਾਗਾਂ ਵਿੱਚ ਸੇਵਾ ਨਿਭਾਉਂਦਿਆਂ ਪੰਜਾਬ ਸੂਬੇ ਅਤੇ ਇਥੋਂ ਦੇ ਲੋਕਾਂ ਵੱਲੋਂ ਅਥਾਹ ਪਿਆਰ ਤੇ ਸਤਿਕਾਰ ਮਿਲਿਆ ਹੈ ਅਤੇ ਅੱਜ ਨਵੇਂ ਅਹੁਦੇ ਨੂੰ ਸੰਭਾਲਦਿਆਂ ਉਹ ਇਹੋ ਵਿਸ਼ਵਾਸ ਦਿਵਾਉਂਦੇ ਹਨ ਕਿ ਹੁਣ ਉਹ ਇਸ ਮਾਣ ਨੂੰ ਵਾਪਸ ਮੋੜਨ ਦਾ ਸਮਾਂ ਹੈ ਜੋ ਕਿ ਉਹ ਪੰਜਾਬ ਦੀ ਭਲਾਈ ਲਈ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਕੇ ਪੂਰਾ ਕਰਨਗੇ।

ਸ੍ਰੀ ਸਿਨਹਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਸੂਬਾ ਵਾਸੀਆਂ ਨੂੰ ਸਾਫ- ਸੁਥਰੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣਾ ਜਾਰੀ ਰਹਿਣਗੀਆਂ। ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਨੂੰ ਹੇਠਲੇ ਪੱਧਰ ਉਤੇ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।

ਅੱਜ ਸ੍ਰੀ ਸਿਨਹਾ ਵੱਲੋਂ ਅਹੁਦਾ ਸੰਭਾਲਣ ਮੌਕੇ ਸੀਨੀਅਰ ਸਿਵਲ ਅਧਿਕਾਰੀ ਹਾਜ਼ਰ ਸਨ ਜਿਨ੍ਹਾਂ ਵਿੱਚ ਵਿਕਾਸ ਪ੍ਰਤਾਪ, ਅਲੋਕ ਸ਼ੇਖਰ, ਡੀ.ਕੇ. ਤਿਵਾੜੀ, ਤੇਜਵੀਰ ਸਿੰਘ, ਜਸਪ੍ਰੀਤ ਤਲਵਾੜ, ਦਿਲੀਪ ਕੁਮਾਰ, ਭਾਵਨਾ ਗਰਗ, ਅਜੋਏ ਸ਼ਰਮਾ, ਗੁਰਕਿਰਤ ਕ੍ਰਿਪਾਲ ਸਿੰਘ, ਵੀ.ਐਨ.ਜ਼ਾਦੇ, ਗੁਰਪ੍ਰੀਤ ਕੌਰ ਸਪਰਾ, ਮਾਲਵਿੰਦਰ ਸਿੰਘ ਜੱਗੀ, ਅਭਿਨਵ ਤ੍ਰਿਖਾ, ਰਾਮਵੀਰ, ਸੋਨਾਲੀ ਗਿਰਿ, ਕੇਸ਼ਵ ਹਿੰਗੋਨੀਆ, ਸੁਰਭੀ ਮਲਿਕ, ਹਰਪ੍ਰੀਤ ਸਿੰਘ ਸੂਦਨ, ਜਸਪ੍ਰੀਤ ਸਿੰਘ, ਰਾਹੁਲ, ਬਲਦੀਪ ਕੌਰ, ਨੀਰੂ ਕਤਿਆਲ ਗੁਪਤਾ ਸ਼ਾਮਲ ਸਨ।

ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤੇਜਵੀਰ ਸਿੰਘ ਸਮੇਤ ਸਮੂਹ ਅਧਿਕਾਰੀਆਂ ਨੇ ਨਵੇਂ ਨਿਯੁਕਤ ਹੋਏ ਮੁੱਖ ਸਕੱਤਰ ਸ੍ਰੀ ਸਿਨਹਾ ਨਾਲ ਵੱਖੋ-ਵੱਖ ਸਮੇਂ ਵਿਭਾਗਾਂ ਵਿੱਚ ਕੰਮ ਕਰਦਿਆਂ ਅਤੇ ਫੀਲਡ ਪੋਸਟਿੰਗ ਦੌਰਾਨ ਹੋਏ ਤਜ਼ਰਬੇ ਸਾਂਝੇ ਕੀਤੇ ਅਤੇ ਵਿਸ਼ਵਾਸ ਦਿਵਾਇਆ ਕਿ ਸੂਬਾ ਵਾਸੀਆਂ ਦੀ ਬਿਹਤਰੀ ਲਈ ਟੀਮ ਵਜੋਂ ਕੰਮ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਸ੍ਰੀ ਕੇ.ਈ.ਪੀ. ਸਿਨਹਾ ਇਸ ਵੇਲੇ ਵਿਸ਼ੇਸ਼ ਮੁੱਖ ਸਕੱਤਰ ਵਿਕਾਸ ਕਮ ਵਿੱਤ ਕਮਿਸ਼ਨਰ ਮਾਲ ਵਜੋਂ ਸੇਵਾ ਨਿਭਾ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਵਿੱਤ, ਕਰ, ਖੁਰਾਕ ਤੇ ਸਿਵਲ ਸਪਲਾਈ, ਉਚੇਰੀ ਸਿੱਖਿਆ, ਵਾਤਾਵਰਣ ਤੇ ਸਾਇੰਸ ਤਕਨਾਲੋਜੀ, ਸੰਸਦੀ ਮਾਮਲੇ, ਆਮ ਰਾਜ ਪ੍ਰਬੰਧ ਜਿਹੇ ਅਹਿਮ ਵਿਭਾਗਾਂ ਦਾ ਕੰਮਕਾਰ ਸੰਭਾਲਿਆ ਹੈ। ਉਨ੍ਹਾਂ ਭਾਰਤ ਸਰਕਾਰ ਵਿੱਚ ਵਿਦੇਸ਼ ਮੰਤਰਾਲੇ, ਉਦਯੋਗ ਤੇ ਵਣਜ, ਪ੍ਰਮਾਣੂ ਊਰਜਾ ਜਿਹੇ ਮਹੱਤਵਪੂਰਨ ਮੰਤਰਾਲਿਆਂ ਵਿੱਚ ਵੀ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਈ ਕੌਮੀ ਤੇ ਕੌਮਾਂਤਰੀ ਕਾਨਫਰੰਸਾਂ ਵਿੱਚ ਹਿੱਸਾ ਲਿਆ ਹੈ।

ਉਹ ਪੰਜਾਬ ਵਿੱਚ ਫੀਲਡ ਪੋਸਟਿੰਗ ਦੌਰਾਨ ਬਠਿੰਡਾ ਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।

ਸ੍ਰੀ ਸਿਨਹਾ ਨੇ ਅਰਥਸਾਸ਼ਤਰ ਵਿੱਚ ਪੋਸਟ ਗਰੈਜੂਏਸ਼ਨ, ਐਲ.ਐਲ.ਐਮ. ਅਤੇ ਬੀ.ਟੈਕ. (ਮਾਈਨਿੰਗ ਇੰਜਨੀਅਰਿੰਗ) ਕੀਤੀ ਹੈ ।

ਮੁੱਖ ਮੰਤਰੀ ਵੱਲੋਂ ਅਧੂਰੀ ਜਾਣਕਾਰੀ ਲਈ ਬਾਜਵਾ ਦੀ ਸਖ਼ਤ ਆਲੋਚਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਤੱਥਾਂ ਤੋਂ ਰਹਿਤ ਅਧੂਰੀ ਜਾਣਕਾਰੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਸਖ਼ਤ ਆਲੋਚਨਾ ਕੀਤੀ।

ਮੁੱਖ ਮੰਤਰੀ ਨੇ ਇੱਕ ਬਿਆਨ ਵਿੱਚ ਕਿਹਾ, “ਇਹ ਸਭ ਤੋਂ ਮੁਨਾਸਬ ਸਮਾਂ ਹੈ ਕਿ ਬਾਜਵਾ ਨੂੰ ਸਿਆਸਤ ਨੂੰ ਅਲਵਿਦਾ ਕਹਿ ਦੇਣਾ ਚਾਹੀਦਾ ਹੈ ਕਿਉਂਕਿ ਉਹ ਮੀਡੀਆ ਵਿੱਚ ਸਿਰਫ ਸੁਰਖੀਆਂ ਬਟੋਰਨ ਲਈ ਲਗਾਤਾਰ ਝੂਠ ਬੋਲ ਰਹੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਪੀਆਰ-126 ‘ਤੇ ਬਾਜਵਾ ਦਾ ਬਿਆਨ ਪੂਰੀ ਤਰ੍ਹਾਂ ਗੈਰ-ਜ਼ਿੰਮੇਵਾਰਾਨਾ, ਬੇਬੁਨਿਆਦ ਅਤੇ ਗੁੰਮਰਾਹਕੁੰਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨੇ ਵਾਰ-ਵਾਰ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਲੰਬੇ ਸਮੇਂ ਤੱਕ ਚੱਲਣ ਵਾਲੀ ਕਿਸਮ (ਪੂਸਾ-44) ਦੇ ਮੁਕਾਬਲੇ ਪੀ.ਆਰ.-126 ਕਿਸਮ 20 ਤੋਂ 25 ਫੀਸਦੀ ਤੱਕ ਪਾਣੀ ਦੀ ਬੱਚਤ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿੱਚ ਪਰਾਲੀ ਦਾ ਬੋਝ (10%) ਘੱਟ ਹੈ, ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 25-40 ਦਿਨ ਦਾ ਵਧੇਰੇ ਸਮਾਂ ਮਿਲਦਾ ਹੈ ਅਤੇ ਖੇਤੀ ਲਾਗਤ ਵਿੱਚ 5000 ਰੁਪਏ ਪ੍ਰਤੀ ਏਕੜ ਬੱਚਤ ਹੁੰਦੀ ਹੈ ਜਿਸ ਨਾਲ ਕਿਸਾਨਾਂ ਨੂੰ ਲਾਭ ਹੁੰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਾਰੇ ਫਾਇਦਿਆਂ ਕਰਕੇ ਹੀ ਇਸ ਕਿਸਮ ਨੇ ਪਿਛਲੇ ਪੰਜ ਸਾਲਾਂ ਦੌਰਾਨ 13.9 ਫੀਸਦੀ ਤੋਂ 45.0 ਫੀਸਦੀ ਤੱਕ ਰਕਬਾ ਵਧਾਉਣ ਦੇ ਨਾਲ-ਨਾਲ ਸੂਬੇ ਦੇ ਕਿਸਾਨਾਂ ਵਿੱਚ ਵਧੇਰੇ ਪ੍ਰਸਿੱਧੀ ਹਾਸਲ ਕੀਤੀ ਹੈ। ਬਾਜਵਾ ਦੇ ਦਾਅਵਿਆਂ ਨੂੰ ਝੁਠਲਾਉਂਦੇ ਹੋਏ ਉਨ੍ਹਾਂ ਕਿਹਾ ਕਿ ਆਲ ਇੰਡੀਆ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਇਸ ਦੇ ਨੁਮਾਇੰਦਿਆਂ ਨਾਲ 9 ਮਈ, 2024 ਨੂੰ ਪੀ.ਏ.ਯੂ., ਕੈਂਪ ਆਫਿਸ ਮੋਹਾਲੀ ਵਿਖੇ ਮੀਟਿੰਗ ਵੀ ਬੁਲਾਈ ਗਈ ਸੀ, ਜਿੱਥੇ ਚੌਲ ਮਿਲਰਾਂ ਨੇ ਪੀ.ਆਰ.126 ਦੀ ਮਿਲਿੰਗ ਗੁਣਵੱਤਾ ‘ਤੇ ਪੂਰੀ ਤਸੱਲੀ ਪ੍ਰਗਟਾਈ ਗਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸੀ ਆਗੂ ਸਿਰਫ਼ ਬੇਬੁਨਿਆਦ ਬਿਆਨ ਰਾਹੀਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨ ਬਾਜਵਾ ਅਤੇ ਉਨ੍ਹਾਂ ਦੀ ਪਾਰਟੀ ਦੇ ਸ਼ੱਕੀ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਵਿਰੋਧੀ ਧਿਰ ਦੇ ਨੇਤਾ ਦੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ।

ਟਾਟਾ ਗਰੁੱਪ ਦੇ ਚੇਅਰਮੈਨ ਰਤਨ ਟਾਟਾ ਦਾ ਬੁੱਧਵਾਰ (09 ਅਕਤੂਬਰ) ਨੂੰ ਦੇਹਾਂਤ ਹੋ ਗਿਆ

ਟਾਟਾ ਗਰੁੱਪ ਦੇ ਚੇਅਰਮੈਨ ਰਤਨ ਟਾਟਾ ਦਾ ਬੁੱਧਵਾਰ (09 ਅਕਤੂਬਰ) ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਉਮਰ ਸੰਬੰਧੀ ਬਿਮਾਰੀਆਂ ਕਾਰਨ ਸੋਮਵਾਰ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

ਇਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਦੀ ਖ਼ਬਰ ਸਾਹਮਣੇ ਆਈ। ਬਲੱਡ ਪ੍ਰੈਸ਼ਰ ‘ਚ ਅਚਾਨਕ ਗਿਰਾਵਟ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

ਬਾਅਦ ਵਿੱਚ, ਉਨ੍ਹਾਂ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ, ਉਨ੍ਹਾਂ ਨੂੰ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) (ICU) ਵਿੱਚ ਟਰਾਂਸਫਰ ਕਰ ਦਿੱਤਾ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਉਹ ਦੁਨੀਆ ਦੇ ਸਭ ਤੋਂ ਪ੍ਰਭਾਵਸ਼ਾਲੀ ਉਦਯੋਗਪਤੀਆਂ ਵਿੱਚੋਂ ਇੱਕ ਸੀ ਪਰ ਉਹ ਕਦੇ ਵੀ ਅਰਬਪਤੀਆਂ ਦੀ ਕਿਸੇ ਸੂਚੀ ਵਿੱਚ ਨਹੀਂ ਆਏ। ਉਨ੍ਹਾਂ ਨੇ 30 ਤੋਂ ਵੱਧ ਕੰਪਨੀਆਂ ਨੂੰ ਨਿਯੰਤਰਿਤ ਕੀਤਾ ਜੋ ਛੇ ਮਹਾਂਦੀਪਾਂ ਦੇ 100 ਤੋਂ ਵੱਧ ਦੇਸ਼ਾਂ ਵਿੱਚ ਸੰਚਾਲਿਤ ਸਨ ਪਰ ਇੱਕ ਬੇਮਿਸਾਲ ਜੀਵਨ ਬਤੀਤ ਕਰਦੇ ਸਨ।

ਰਤਨ ਨਵਲ ਟਾਟਾ,  ਦੀ ਬੁੱਧਵਾਰ ਰਾਤ ਨੂੰ 86 ਸਾਲ ਦੀ ਉਮਰ ਵਿੱਚ ਮੁੰਬਈ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ, ਨੇ ਇੱਕ ਸ਼ਾਇਦ ਵਿਲੱਖਣ ਰੁਤਬੇ ਦਾ ਆਨੰਦ ਮਾਣਿਆ। ਇੱਕ ਕਾਰਪੋਰੇਟ ਟਾਈਟਨ ਜਿਸ ਨੂੰ ਸ਼ਿਲੀਨਤਾ ਅਤੇ ਇਮਾਨਦਾਰੀ ਲਈ ਇੱਕ ‘ਧਰਮ ਨਿਰਪੱਖ ਜੀਵਤ ਸੰਤ’ ਵੀ ਮੰਨਿਆ ਜਾਂਦਾ ਸੀ।

ਭਾਰਤੀ ਔਰਤਾਂ ਨੇ ਏਸ਼ੀਅਨ ਟੀਟੀ ਚੈਂਪੀਅਨਸ਼ਿਪ ਵਿੱਚ ਟੀਮ ਈਵੈਂਟ ਵਿੱਚ ਪਹਿਲਾ ਮੈਡਲ ਜਿੱਤਿਆ

ਭਾਰਤੀ ਮਹਿਲਾ ਟੀਟੀ ਖਿਡਾਰਨਾਂ ਨੇ ਬੁੱਧਵਾਰ ਨੂੰ ਅਸਤਾਨਾ ਵਿੱਚ ਏਸ਼ਿਆਈ ਟੇਬਲ ਟੈਨਿਸ ਚੈਂਪੀਅਨਸ਼ਿਪ ਵਿੱਚ ਆਪਣਾ ਪਹਿਲਾ ਤਗ਼ਮਾ – ਇੱਕ ਕਾਂਸੀ – ਜਿੱਤ ਕੇ ਇਤਿਹਾਸ ਰਚਿਆ।

ਭਾਰਤੀ ਮਹਿਲਾ ਟੀਟੀ ਖਿਡਾਰਨਾਂ ਨੇ ਬੁੱਧਵਾਰ ਨੂੰ ਅਸਤਾਨਾ ਵਿੱਚ ਏਸ਼ਿਆਈ ਟੇਬਲ ਟੈਨਿਸ ਚੈਂਪੀਅਨਸ਼ਿਪ ਵਿੱਚ ਸੈਮੀਫਾਈਨਲ ਵਿੱਚ ਜਾਪਾਨ ਤੋਂ 1-3 ਨਾਲ ਹਾਰ ਕੇ ਆਪਣਾ ਪਹਿਲਾ ਤਗ਼ਮਾ – ਇੱਕ ਕਾਂਸੀ – ਜਿੱਤ ਕੇ ਇਤਿਹਾਸ ਰਚਿਆ। ਏਸ਼ੀਆਈ ਚੈਂਪੀਅਨਸ਼ਿਪ ‘ਚ ਮਹਿਲਾ ਟੀਮ ਈਵੈਂਟ ‘ਚ ਇਹ ਭਾਰਤ ਦਾ ਪਹਿਲਾ ਤਮਗਾ ਹੈ। ਭਾਰਤ ਦੀ ਅਹਿਕਾ ਮੁਖਰਜੀ ਨੇ ਪਹਿਲਾਂ ਜਾਪਾਨ ਦੀ ਮੀਵਾ ਹਰੀਮੋਟੋ ਨੂੰ 2-3 (8-11, 11-9, 8-11, 13-11, 7-11) ਨਾਲ ਹਾਰਨ ਤੋਂ ਪਹਿਲਾਂ ਸਖਤ ਟੱਕਰ ਦਿੱਤੀ। ਉੱਚ ਦਰਜਾ ਪ੍ਰਾਪਤ ਮਨਿਕਾ ਬੱਤਰਾ ਨੇ ਦੂਜੇ ਮੈਚ ਵਿੱਚ ਸਾਤਸੁਕੀ ਓਡੋ ਨੂੰ 3-0 (11-6, 11-5 11-8) ਨਾਲ ਜਿੱਤ ਕੇ ਸਕੋਰ ਬਰਾਬਰ ਕਰ ਦਿੱਤਾ।

ਅਗਲੇ ਇੰਚਾਰਜ, ਸੁਤੀਰਥ ਮੁਖਰਜੀ ਨੇ ਜਾਪਾਨ ਨੂੰ ਲੀਡ ਸੌਂਪੀ, ਮੀਮਾ ਇਟੋ ਤੋਂ 0-3 (9-11, 4-11 13-15) ਨਾਲ ਹਾਰ ਗਈ।

ਉਦੋਂ ਭਾਰਤ ਨੂੰ ਬਚਾਉਣ ਦੀ ਜ਼ਿੰਮੇਵਾਰੀ ਮਨਿਕਾ ‘ਤੇ ਸੀ ਪਰ ਉਹ ਹਰੀਮੋਟੋ ਤੋਂ 1-3 (3-11, 11-6, 2-11 3-11) ਨਾਲ ਹਾਰ ਗਈ।

ਜਾਪਾਨ ਨੇ 3-1 ਦੀ ਲੀਡ ਲੈਣ ਦੇ ਨਾਲ, ਆਹਿਕਾ ਅਤੇ ਓਡੋ ਵਿਚਕਾਰ ਆਖਰੀ ਅਤੇ ਆਖਰੀ ਮੈਚ ਬੇਅਸਰ ਹੋ ਗਿਆ ਅਤੇ ਖੇਡਿਆ ਨਹੀਂ ਗਿਆ।

ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਪੰਜਾਬ ਸਰਕਾਰ ਨੂੰ ਪੰਚਾਇਤੀ ਚੋਣਾਂ ਸਬੰਧੀ ਹਾਈਕੋਰਟ ਤੋਂ ਵੱਡੀ ਰਾਹਤ।

ਹਾਈਕੋਰਟ ਵੱਲੋਂ ਸਮੁੱਚੀਆਂ ਪੰਚਾਇਤੀ ਚੋਣਾਂ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਅਤੇ ਜਿਨ੍ਹਾਂ ਪੰਚਾਇਤਾਂ ਵਿੱਚ ਸ਼ਿਕਾਇਤਾਂ ਆਈਆਂ ਹਨ, ਕੇਵਲ ਉਨ੍ਹਾਂ ਵਿੱਚ ਹੀ ਅਗਲੇਰੀ ਪ੍ਰਕਿਰਿਆ ਨੂੰ ਰੋਕਣ ਲਈ ਹਾਈਕੋਰਟ ਵੱਲੋਂ ਆਦੇਸ਼ ਦਿੱਤੇ ਗਏ ਹਨ।

ਇਸ ਕੇਸ ਦੀ ਹੁਣ 14 ਅਕਤੂਬਰ ਨੂੰ ਮੁੜ ਸੁਣਵਾਈ ਹੋਵੇਗੀ।

ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਦਿੱਖ ਦੇਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਜ਼ਰੂਰੀ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਦੋ ਸਾਹਿਬਜ਼ਾਦਿਆਂ ਦੇ ਅੰਤਿਮ ਸਸਕਾਰ ਲਈ ਮੁਗਲਾਂ ਦੇ ਹੁਕਮ ਦੀ ਨਾ-ਫ਼ਰਮਾਨੀ ਕਰਨ ਦੀ ਹਿੰਮਤ ਕਰਨ ਵਾਲੇ ਦੀਵਾਨ ਟੋਡਰ ਮੱਲ ਦੀ ਸ਼ਾਨਾਮੱਤੀ ਵਿਰਾਸਤ ਹੈ। ਖਸਤਾ ਹਾਲ ਦੀਵਾਨ ਟੋਡਰ ਮੱਲ ਹਵੇਲੀ ਸ੍ਰੀ ਫਤਿਹਗੜ੍ਹ ਸਾਹਿਬ, ਜਿਸ ਨੂੰ ਜਹਾਜ਼ ਹਵੇਲੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਨੂੰ ਸੰਭਾਲਣ ਅਤੇ ਵਿਰਾਸਤੀ ਦਿੱਖ ਦੇਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਜ਼ਰੂਰੀ ਹੈ।

ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡਾ ਉਦੇਸ਼ ਸਿੱਖ ਪੰਥ ਦੀ ਮਹਾਨ ਵਿਰਾਸਤੀ ਇਮਾਰਤ ਨੂੰ ਸੰਭਾਲ ਕੇ ਕੌਮ ਨੂੰ ਸਮਰਪਿਤ ਕਰਨਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਇਸ ਤੋਂ ਜਾਣੂ ਹੋ ਸਕਣ ਅਤੇ ਆਪਣੇ ਇਤਿਹਾਸ ‘ਤੇ ਮਾਣ ਕਰ ਸਕਣ। ਉਨ੍ਹਾਂ ਨੇ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਦੀ ਇਸ ਸੱਚੇ ਤੇ ਸੁੱਚੇ ਕਾਰਜ ਨੂੰ ਮੁਕੰਮਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ਼ੁੱਭ ਕਾਰਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਅਤੇ ਪੰਜਾਬ ਸਰਕਾਰ ਦੇ ਪੰਜਾਬ ਟੂਰਿਜ਼ਮ ਤੇ ਪੁਰਾਤੱਤਵ ਵਿਭਾਗ ਦੇ ਆਪਸੀ ਸਹਿਯੋਗ ਨਾਲ ਮੁਕੰਮਲ ਹੋਵੇਗਾ।

ਸਪੀਕਰ ਨੇ ਦੀਵਾਨ ਟੋਡਰ ਮੱਲ ਦੀ ਅਸਾਧਾਰਣ ਦਲੇਰੀ ਨੂੰ ਯਾਦ ਕਰਦਿਆਂ ਕਿਹਾ ਕਿ ਜਦੋਂ ਛੋਟੇ ਸਾਹਿਬਜ਼ਾਦਿਆਂ ਨੂੰ ਇਸਲਾਮ ਨਾ ਕਬੂਲਣ ਦੇ ਦੋਸ਼ ਹੇਠ ਜਿਉਂਦਿਆਂ ਨੀਹਾਂ ਵਿੱਚ ਚਿਣਵਾਇਆ ਜਾ ਰਿਹਾ ਸੀ ਅਤੇ ਕੋਈ ਵੀ ਸਾਹਿਬਜ਼ਾਦਿਆਂ ਦੇ ਸਸਕਾਰ ਲਈ ਜ਼ਮੀਨ ਦੇਣ ਲਈ ਰਾਜ਼ੀ ਨਹੀਂ ਸੀ ਤਾਂ ਉਸ ਸਮੇਂ ਨੂੰ ਮੁਗਲਾਂ ਦੇ ਹੁਕਮ ਦੀ ਪ੍ਰਵਾਹ ਨਾ ਕਰਦਿਆਂ ਦੀਵਾਨ ਟੋਡਰ ਮੱਲ ਜੀ ਨੇ ਸੋਨੇ ਦੇ ਸਿੱਕੇ ਵਿਛਾ ਕੇ ਜ਼ਮੀਨ ਦਾ ਇੱਕ ਟੁਕੜਾ ਖਰੀਦਿਆ ਸੀ ਅਤੇ ਮੁਗਲਾਂ ਤੋਂ ਸਾਹਿਬਜ਼ਾਦਿਆਂ ਦੀਆਂ ਪਵਿੱਤਰ ਦੇਹਾਂ ਮਿਲਣ ਉਪਰੰਤ ਅੰਤਿਮ ਸਸਕਾਰ ਵੀ ਕੀਤਾ।

ਵਿਰਾਸਤੀ ਫਾਊਂਡੇਸ਼ਨ ਦੇ ਪ੍ਰਧਾਨ ਸ. ਲਖਵਿੰਦਰ ਸਿੰਘ ਕਾਹਨੇ ਕੇ ਨੇ ਕਿਹਾ ਕਿ ਫਾਊਂਡੇਸ਼ਨ ਦੀਵਾਨ ਟੋਡਰ ਮੱਲ ਹਵੇਲੀ ਦੀ ਪੁਰਾਤਨ ਦਿੱਖ ਨੂੰ ਬਹਾਲ ਕਰਨ ਲਈ ਪੂਰੀ ਸ਼ਰਧਾ ਨਾਲ ਸੇਵਾ ਕਰ ਰਹੀ ਹੈ।ਇਸੇ ਦਿਸ਼ਾ ‘ਚ ਅੱਗੇ ਵਧਦਿਆਂ ਬ੍ਰਿਟਿਸ਼ ਲਾਇਬ੍ਰੇਰੀ ਲੰਡਨ ਤੋੱ ਹਵੇਲੀ ਦੀ 1911 ਦੀ ਤਸਵੀਰ ਪ੍ਰਾਪਤ ਹੋਈ ਹੈ ਅਤੇ ਪ੍ਰਾਪਤ ਜਾਣਕਾਰੀ ਅਨੁਸਾਰ ਜਹਾਜ਼ ਹਵੇਲੀ ਨੂੰ 18ਵੀਂ ਸਦੀ ਦਾ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਅਤੇ ਪੰਜਾਬ ਸਰਕਾਰ ਦੇ ਸਹਿਯੋਗ ਅਤੇ ਪ੍ਰਵਾਨਗੀਆਂ ਪ੍ਰਾਪਤ ਕਰਕੇ ਫਾਊਂਡੇਸ਼ਨ ਹਵੇਲੀ ਨੂੰ ਪੁਰਾਤਨ ਰੂਪ ‘ਚ ਤਿਆਰ ਕਰਨ ‘ਚ ਸਫਲ ਰਹੇਗੀ।ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਡੇਢ ਏਕੜ ਜ਼ਮੀਨ ਦੀ ਖਰੀਦ ਫਾਊਂਡੇਸ਼ਨ ਵੱਲੋਂ ਕੀਤੀ ਗਈ ਹੈ।

ਇਸ ਮੌਕੇ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਵੱਲੋਂ ਵਿਰਾਸਤੀ ਸਥਾਨਾਂ ਅਤੇ ਇਮਾਰਤਾਂ ਦੀ ਸਾਂਭ-ਸੰਭਾਲ ਦੇ ਮਾਹਿਰ ਇੰਜੀਨੀਅਰਾਂ ਦੀ ਟੀਮ ਵੱਲੋਂ ਹੁਣ ਤੱਕ ਕੀਤੀ ਗਈ ਖੋਜ ਸਬੰਧੀ ਇੱਕ ਪੇਸ਼ਕਾਰੀ ਵੀ ਵਿਖਾਈ ਗਈ। ਇਸ ਟੀਮ ਨੇ ਹਵੇਲੀ ਦੀ ਪੁਰਾਤਨ ਦਿੱਖ ਨੂੰ ਬਹਾਲ ਕਰਨ ਸਬੰਧੀ ਆਪਣੇ ਕਾਰਜ ਦੀ ਸਮੁੱਚੀ ਰੂਪ-ਰੇਖਾ ਵੀ ਸਾਂਝੀ ਕੀਤੀ ਅਤੇ ਐਸ.ਜੀ.ਪੀ.ਸੀ. ਅਤੇ ਟੂਰਿਜ਼ਮ ਤੇ ਪੁਰਾਤੱਤਵ ਵਿਭਾਗ ਪੰਜਾਬ ਦੇ ਨੁਮਾਇੰਦਿਆਂ ਵੱਲੋਂ ਪੁੱਛੇ ਸਵਾਲਾਂ ਅਤੇ ਵਿਰਾਸਤੀ ਇਮਾਰਤ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਸਬੰਧੀ ਵੀ ਵਿਸਥਾਰ ‘ਚ ਚਾਣਨਾ ਪਾਇਆ।

ਇਸ ਮੌਕੇ ਵਿਧਾਇਕ ਫਤਿਹਗੜ੍ਹ ਸਾਹਿਬ ਸ. ਲਖਬੀਰ ਸਿੰਘ ਰਾਏ, ਡਾਇਰੈਕਟਰ ਪੰਜਾਬ ਟੂਰਿਜ਼ਮ ਤੇ ਪੁਰਾਤੱਤਵ ਵਿਭਾਗ ਸ੍ਰੀਮਤੀ ਅੰਮਿਤ ਸਿੰਘ, ਐਸ.ਐਸ.ਪੀ ਸ੍ਰੀ ਫਹਿਤਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ, ਮਹਾਰਾਣੀ ਪ੍ਰੀਤੀ ਸਿੰਘ ਰਿਆਸਤ ਨਾਭਾ, ਐਸ.ਜੀ.ਪੀ.ਸੀ. ਦੇ ਨੁਮਾਇੰਦੇ ਅਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਸ. ਗੁਰਦੀਪ ਸਿੰਘ ਕੰਗ, ਉੱਘੇ ਵਕੀਲ ਸ੍ਰੀ ਐਚ.ਸੀ. ਅਰੋੜਾ ਤੋਂ ਇਲਾਵਾ ਐਸ.ਜੀ.ਪੀ.ਸੀ., ਪੰਜਾਬ ਟੂਰਿਜ਼ਮ ਤੇ ਪੁਰਾਤੱਤਵ ਵਿਭਾਗ ਅਤੇ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਦੇ ਨੁਮਾਇੰਦੇ ਹਾਜ਼ਰ ਸਨ।