Sports

ਕੇਐੱਲ ਰਾਹੁਲ ਨੂੰ ਵਿਦੇਸ਼ਾਂ ਤੋਂ ਮਿਲਿਆ ਸਮਰਥਨ, ਦਿੱਗਜ ਨੇ ਕਿਹਾ- ਇਕ-ਦੋ ਮੈਚ ਖਰਾਬ ਹੁੰਦੇ ਹੀ…

ਕੇਐਲ ਰਾਹੁਲ: ਭਾਰਤ ਦੇ ਮਹਾਨ ਵਿਕਟਕੀਪਰ ਬੱਲੇਬਾਜ਼ ਕੇਐਲ ਰਾਹੁਲ ਨੂੰ ਬੰਗਲਾਦੇਸ਼ ਦੇ ਮਹਾਨ ਬੱਲੇਬਾਜ਼ ਤਮੀਮ ਇਕਬਾਲ ਨੇ ਸਮਰਥਨ ਦਿੱਤਾ। ਉਹ…

Latest NewsNewsPunjabPunjabi

ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

ਸੂਬੇ ਦੀਆਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…

BlogLatest NewsNationalNewsPunjabi

ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਨੇ ਪੰਜਾਬ ‘ਚ ‘ਆਪ’ ਸੰਸਦ ਮੈਂਬਰ ਦੇ ਘਰ ਛਾਪਾ ਮਾਰਿਆ

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਮਵਾਰ ਨੂੰ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਕੁਝ ਹੋਰਾਂ…

EducationLatest NewsNewsPunjabPunjabi

ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ

ਸਕੂਲ ਪ੍ਰਬੰਧਨ ਨੂੰ ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ…

ਕੇਐੱਲ ਰਾਹੁਲ ਨੂੰ ਵਿਦੇਸ਼ਾਂ ਤੋਂ ਮਿਲਿਆ ਸਮਰਥਨ, ਦਿੱਗਜ ਨੇ ਕਿਹਾ- ਇਕ-ਦੋ ਮੈਚ ਖਰਾਬ ਹੁੰਦੇ ਹੀ…

ਕੇਐਲ ਰਾਹੁਲ: ਭਾਰਤ ਦੇ ਮਹਾਨ ਵਿਕਟਕੀਪਰ ਬੱਲੇਬਾਜ਼ ਕੇਐਲ ਰਾਹੁਲ ਨੂੰ ਬੰਗਲਾਦੇਸ਼ ਦੇ ਮਹਾਨ ਬੱਲੇਬਾਜ਼ ਤਮੀਮ ਇਕਬਾਲ ਨੇ ਸਮਰਥਨ ਦਿੱਤਾ। ਉਹ ਰਾਹੁਲ ਦਾ ਸਮਰਥਨ ਕਰਦੇ ਨਜ਼ਰ ਆਏ।
Tamim Iqbal Backs KL Rahul: ਹਾਲ ਹੀ ਵਿੱਚ, ਭਾਰਤੀ ਕ੍ਰਿਕਟ ਟੀਮ ਦੇ ਅਨੁਭਵੀ ਵਿਕਟਕੀਪਰ ਬੱਲੇਬਾਜ਼ ਕੇਐਲ ਰਾਹੁਲ ਨੇ ਬੰਗਲਾਦੇਸ਼ ਦੇ ਖਿਲਾਫ ਖੇਡੀ ਗਈ ਦੋ ਮੈਚਾਂ ਦੀ ਟੈਸਟ ਸੀਰੀਜ਼ ਵਿੱਚ ਹਿੱਸਾ ਲਿਆ ਸੀ। ਰਾਹੁਲ ਨੂੰ ਸਰਫਰਾਜ਼ ਖਾਨ ਦੇ ਮੁਕਾਬਲੇ ਸੀਰੀਜ਼ ਵਿਚ ਮੱਧਕ੍ਰਮ ਦੇ ਬੱਲੇਬਾਜ਼ ਵਜੋਂ ਤਰਜੀਹ ਦਿੱਤੀ ਗਈ ਸੀ। ਉਸ ਨੇ ਬੰਗਲਾਦੇਸ਼ ਖਿਲਾਫ ਚੰਗਾ ਪ੍ਰਦਰਸ਼ਨ ਕੀਤਾ। ਹਾਲਾਂਕਿ, ਇਸ ਗੱਲ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ ਕਿ ਪਿਛਲੇ ਕੁਝ ਸਾਲਾਂ ਵਿੱਚ, ਉਹ ਆਪਣੀ ਪੁਰਾਣੀ ਲੈਅ ਨੂੰ ਮੁੜ ਹਾਸਲ ਨਹੀਂ ਕਰ ਸਕੇ ਹਨ।

ਰਾਹੁਲ ਵਿਚ ਇਕਸਾਰਤਾ ਦੀ ਕਮੀ ਹੈ। ਬੰਗਲਾਦੇਸ਼ ਦੇ ਮਹਾਨ ਬੱਲੇਬਾਜ਼ ਤਮੀਮ ਇਕਬਾਲ ਨੇ ਲਗਾਤਾਰਤਾ ਦੀ ਇਸ ਕਮੀ ਨੂੰ ਦੇਖਦੇ ਹੋਏ ਹੁਣ ਰਾਹੁਲ ਦਾ ਸਮਰਥਨ ਕੀਤਾ ਹੈ। ਤਮੀਮ ਇਕਬਾਲ ਨੇ ਕਿਹਾ ਕਿ ਜੇਕਰ ਰਾਹੁਲ ਇਕ-ਦੋ ਮੈਚ ਹਾਰ ਜਾਂਦੇ ਹਨ ਤਾਂ ਉਸ ‘ਤੇ ਸਵਾਲ ਉੱਠਣੇ ਸ਼ੁਰੂ ਹੋ ਜਾਂਦੇ ਹਨ।

ਜੀਓ ਸਿਨੇਮਾ ‘ਤੇ ਬੋਲਦਿਆਂ ਤਮੀਮ ਇਕਬਾਲ ਨੇ ਕਿਹਾ, “ਜੇਕਰ ਕੇਐੱਲ ਰਾਹੁਲ ਇੱਕ ਜਾਂ ਦੋ ਮੈਚਾਂ ਵਿੱਚ ਫੇਲ ਹੋ ਜਾਂਦੇ ਹਨ, ਤਾਂ ਲੋਕ ਉਸਦੀ ਸਥਿਤੀ ‘ਤੇ ਸਵਾਲ ਉਠਾਉਣ ਲੱਗਦੇ ਹਨ, ਜੋ ਮੇਰੇ ਖਿਆਲ ਵਿੱਚ ਸਹੀ ਨਹੀਂ ਹੈ।”

ਬੰਗਲਾਦੇਸ਼ ਖਿਲਾਫ ਟੈਸਟ ‘ਚ ਰਾਹੁਲ ਦਾ ਇਹ ਪ੍ਰਦਰਸ਼ਨ ਸੀ।

ਰਾਹੁਲ ਦਾ ਇਹ ਪ੍ਰਦਰਸ਼ਨ ਬੰਗਲਾਦੇਸ਼ ਦੇ ਖਿਲਾਫ ਦੋ ਮੈਚਾਂ ਦੀ ਟੈਸਟ ਸੀਰੀਜ਼ ‘ਚ ਦੇਖਣ ਨੂੰ ਮਿਲਿਆ। ਰਾਹੁਲ ਨੇ ਸੀਰੀਜ਼ ਦੇ ਪਹਿਲੇ ਟੈਸਟ ‘ਚ ਪਹਿਲੀ ਪਾਰੀ ‘ਚ 16 ਦੌੜਾਂ ਬਣਾਈਆਂ ਸਨ। ਫਿਰ ਦੂਜੀ ਪਾਰੀ ਵਿੱਚ 22 ਦੌੜਾਂ ਬਣਾਈਆਂ। ਫਿਰ ਰਾਹੁਲ ਨੇ ਕਾਨਪੁਰ ਟੈਸਟ ਦੀ ਇੱਕ ਪਾਰੀ ਵਿੱਚ ਧਮਾਕੇਦਾਰ ਤਰੀਕੇ ਨਾਲ 68 ਦੌੜਾਂ ਬਣਾਈਆਂ।

ਰਾਹੁਲ ਦਾ ਅੰਤਰਰਾਸ਼ਟਰੀ ਕਰੀਅਰ ਹੁਣ ਤੱਕ ਅਜਿਹਾ ਹੀ ਰਿਹਾ ਹੈ

ਰਾਹੁਲ ਇੱਕ ਵਿਕਟਕੀਪਰ ਬੱਲੇਬਾਜ਼ ਹੈ ਜੋ ਭਾਰਤ ਲਈ ਤਿੰਨੋਂ ਫਾਰਮੈਟਾਂ ਵਿੱਚ ਖੇਡ ਚੁੱਕਾ ਹੈ। ਪਰ ਫਿਲਹਾਲ ਉਹ ਟੀ-20 ਟੀਮ ‘ਚ ਨਹੀਂ ਹੈ। ਉਸ ਨੂੰ ਸਿਰਫ਼ ਵਨਡੇ ਅਤੇ ਟੈਸਟ ਟੀਮਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਰਾਹੁਲ ਨੇ ਹੁਣ ਤੱਕ 52 ਟੈਸਟ, 77 ਵਨਡੇ ਅਤੇ 72 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਉਨ੍ਹਾਂ ਨੇ ਟੈਸਟ ‘ਚ 2969 ਦੌੜਾਂ, ਵਨਡੇ ‘ਚ 2851 ਦੌੜਾਂ ਅਤੇ ਟੀ-20 ਅੰਤਰਰਾਸ਼ਟਰੀ ‘ਚ 2265 ਦੌੜਾਂ ਬਣਾਈਆਂ ਹਨ।

ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

ਸੂਬੇ ਦੀਆਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ `ਚ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਲਗਾਏਗੀ। ਪਹਿਲੇ ਪੜਾਅ `ਚ ਇਨ੍ਹਾਂ ਕੈਪਾਂ ਦੀ ਸ਼ੁਰੂਆਤ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਕੀਤੀ ਗਈ ਹੈ।

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ `ਤੇ ਮਜ਼ਬੂਤ ਕਰਨ ਸਬੰਧੀ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਜਿੱਥੇ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਯਤਨਸ਼ੀਲ ਹੈ, ਉੱਥੇ ਹੀ ਮਹਿਲਾਵਾਂ ਦੇ ਸ਼ਸ਼ਕਤੀਕਰਨ ਲਈ ਵੀ ਕਾਰਜ਼ਸ਼ੀਲ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਲ੍ਹਾ ਬਰਨਾਲਾ ਵਿਖੇ ਲਗਾਏ ਗਏ ਕੈਂਪ ਵਿੱਚ 370 ਤੋਂ ਵੱਧ ਮਹਿਲਾ ਉਮੀਦਵਾਰਾਂ ਨੇ 12 ਕੰਪਨੀਆਂ ਵਿੱਚ ਨੌਕਰੀਆਂ ਲਈ ਇੰਟਰਵਿਊ ਦਿੱਤੀ। ਇਸ ਦੌਰਾਨ 88 ਲੜਕੀਆਂ ਦੀ ਆਈ.ਬੀ.ਐਮ, ਮਾਈਕ੍ਰੋਸਾਫਟ ਦੇ ਮੁਫ਼ਤ ਸਿਖਲਾਈ ਪ੍ਰੋਗਰਾਮਾਂ ਲਈ ਰਜਿਸਟ੍ਰੇੂਸ਼ਨ ਕੀਤੀ ਗਈ।ਇਸ ਕੈਂਪ ਵਿੱਚ ਬੈਂਕਿੰਗ ਅਤੇ ਬੀਮਾ, ਟੈਕਸਟਾਈਲ, ਕੰਪਿਊਟਰ, ਕਾਸਮੈਟਿਕ ਆਦਿ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ ਕੰਪਨੀਆਂ ਨੇ ਹਿੱਸਾ ਲਿਆ।ਇਸ ਮੌਕੇ 241 ਉਮੀਦਵਾਰਾਂ ਨੂੰ ਇੰਟਰਵਿਊ ਲਈ ਚੁਣਿਆ ਗਿਆ ਅਤੇ 08 ਨੂੰ ਮੌਕੇ `ਤੇ ਨੌਕਰੀ ਪੱਤਰ ਵੀ ਦਿੱਤੇ ਗਏ।ਇਸ ਦੌਰਾਨ ਇੰਟਰਵਿਊ ਲਈ ਸ਼ਾਰਟਲਿਸਟ ਕੀਤੇ ਉਮੀਦਵਾਰ ਅੱਗੇ ਭਰਤੀ ਪ੍ਰਕਿਰਿਆ ਵਿੱਚੋਂ ਲੰਘਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ ਮੈਗਾ ਪਲੇਸਮੈਂਟ ਕੈਂਪ ਦੌਰਾਨ 465 ਮਹਿਲਾਵਾਂ ਨੇ ਭਾਗ ਲਿਆ ਅਤੇ ਵੱਖ-ਵੱਖ ਕੰਪਨੀਆ ਵੱਲੋਂ ਮੌਕੇ ਤੇ ਇੰਟਰਵਿਊ ਉਪਰੰਤ ਵੱਖ-ਵੱਖ ਆਸਾਮੀਆਂ `ਤੇ 356 ਮਹਿਲਾਵਾਂ ਦੀ ਚੋਣ ਕੀਤੀ ਗਈ। ਕੰਪਨੀਆਂ ਦੇ ਅਧਿਕਾਰੀਆਂ ਵੱਲੋਂ ਵੇਅਰ ਹਾਊਸ ਕਲਰਕ, ਮਸ਼ੀਨ ਆਪਰੇਟਰ, ਟੈਲੀਕਾਲਰ, ਕੰਪਿਊਟਰ ਆਪਰੇਟਰ ਸਿਕਿਊਰਟੀ ਗਾਰਡ ਵੇਅਰਹਾਉਸ ਪੰਕਰ, ਇੰਸ਼ੋਰੈਂਸ਼ ਐਡਵਾਈਜ਼ਰ, ਲੋਨ ਐਡਵਾਈਜ਼ਰ ਅਤੇ ਵੈਲਨੇਸ ਐਡਵਾਈਜ਼ਰ ਦੀ ਆਸਾਮੀਆਂ ਲਈ ਮਹਿਲਾਵਾਂ ਦੀ ਇੰਟਰਵਿਊ ਕੀਤੀ ਗਈ।

ਹੁਸ਼ਿਆਰਪੁਰ ਵਿਖੇ ਮੈਗਾ ਪਲੇਸਮੈਂਟ ਕੈਂਪ ਦੌਰਾਨ ਕੰਪਨੀਆਂ ਵੱਲੋਂ 400 ਖਾਲੀ ਅਸਾਮੀਆਂ ਨੂੰ ਭਰਨ ਲਈ ਭਾਗ ਲਿਆ ਗਿਆ। ਇਸ ਕੈਂਪ ਵਿੱਚ 1500 ਤੋਂ ਵੱਧ ਉਮੀਦਵਾਰਾਂ ਨੇ ਭਾਗ ਲਿਆ। 204 ਉਮੀਦਵਾਰਾਂ ਨੂੰ ਮੌਕੇ `ਤੇ ਰੱਖਿਆ ਗਿਆ ਅਤੇ 412 ਉਮੀਦਵਾਰਾਂ ਨੂੰ ਇੰਟਰਵਿਊ ਦੇ ਅੰਤਮ ਦੌਰ ਲਈ ਸ਼ਾਰਟਲਿਸਟ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 54 ਉਮੀਦਵਾਰਾਂ ਨੇ ਆਈ.ਬੀ.ਐਮ ਅਤੇ ਮਾਈਕਰੋਸੋਫਟ ਲਈ ਅਤੇ 57 ਉਮੀਦਵਾਰਾਂ ਨੇ ਰੈੱਡ ਕਰਾਸ ਲਈ ਰਜਿਸਟਰ ਕੀਤਾ। ਇਸ ਮੌਕੇ ਪੀ.ਐਨ.ਬੀ ਪੇਂਡੂ ਸਵੈ ਰੁਜਗਾਰ ਸਿਖਲਾਈ ਸੰਸਥਾ ਵੱਲੋ ਸਵੈ-ਰੁਜ਼ਗਾਰ ਲਈ ਕਰਜ਼ੇ ਦੀ ਸਹੂਲਤ ਬਾਰੇ ਜਾਗਰੂਤ ਕੀਤਾ।

ਉਨ੍ਹਾਂ ਅੱਗੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਮੈਗਾ ਪਲੇਸਮੈਂਟ ਕੈਂਪ ਦੌਰਾਨ ਲਗਭਗ 14 ਕੰਪਨੀਆਂ ਨੇ ਭਾਗ ਲਿਆ ਜਿਨ੍ਹਾਂ ਨੇ ਲਗਭੱਗ 1134 ਔਰਤ ਉਮੀਦਵਾਰਾਂ ਦੀ ਇੰਟਰਵਿਊ ਲਈ ਅਤੇ ਇੰਨਾ ਵਿੱਚੋ 578 ਔਰਤ ਉਮੀਦਵਾਰਾਂ ਦੀ ਵੱਖ-ਵੱਖ ਤਰ੍ਹਾਂ ਦੀਆਂ ਨੌਕਰੀਆਂ ਲਈ ਚੋਣ ਕੀਤੀ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਮੁਫਤ ਕੋਰਸਾਂ ਲਈ ਉਮੀਦਵਾਰਾਂ ਨੂੰ ਰਜਿਸਟਰ ਕੀਤਾ ਗਿਆ, ਜਿਸ ਵਿੱਚ ਮੁਫਤ ਡਿਜੀਟਲ ਮਾਰਕੀਟਿੰਗ, ਸਾਈਬਰ ਸੁਰੱਖਿਆ, ਅੰਗਰੇਜ਼ੀ ਬੋਲਣ, ਏ.ਆਈ ਤਕਨੀਕਾਂ ਆਦਿ ਦੇ ਕੋਰਸ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਵੈ-ਰੁਜ਼ਗਾਰ ਨਾਲ ਸਬੰਧਤ 11 ਵਿਭਾਗਾਂ ਨੇ ਮਹਿਲਾਵਾਂ ਨੂੰ ਸਵੈ-ਰੁਜ਼ਗਾਰ ਲਈ ਉਪਲਬਧ ਆਸਾਨ ਕਰਜ਼ਿਆਂ ਬਾਰੇ ਜਾਗਰੂਕ ਕਰਨ ਲਈ ਸਟਾਲ ਲਗਾਏ ਗਏ। ਇਸ ਮੌਕੇ ਮੱਛੀ ਪਾਲਣ, ਬਾਗਬਾਨੀ, ਪਸ਼ੂ ਪਾਲਣ, ਉਦਯੋਗ ਵਿਭਾਗ, ਆਰ.ਸੇਟੀ ਤੇ ਹੋਰ ਵਿਭਾਗਾਂ ਨੇ ਮਹਿਲਾਵਾਂ ਨੂੰ ਸਵੈ-ਰੋਜ਼ਗਾਰ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ’ਤੇ 10 ਮਹਿਲਾਵਾਂ ਨੂੰ ਕਰਜ਼ਾ ਮਨਜ਼ੂਰੀ ਪੱਤਰ ਦਿੱਤੇ ਗਏ। ਇਨ੍ਹਾਂ ਵਿੱਚ ਕੈਸ਼ ਕ੍ਰੈਡਿਟ ਲਿੰਕੇਜ ਤਹਿਤ ਕਵਰ ਕੀਤੇ ਗਏ ਲਾਭਪਾਤਰੀ ਵੀ ਸ਼ਾਮਲ ਹਨ ਜਿਸ ਤਹਿਤ ਔਰਤਾਂ ਦੇ 10 ਸਵੈ-ਸਹਾਇਤਾ ਸਮੂਹਾਂ ਨੂੰ 1.5-1.5 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਬਿਊਰੋ ਵੱਲੋਂ 30 ਵਿਦਿਆਰਥੀਆਂ ਦੇ ਬੈਚ ਨੂੰ ਜੀ.ਐਸ.ਟੀ ਪ੍ਰੈਕਟੀਸ਼ਨਰ ਵਜੋਂ ਸਿਖਲਾਈ ਅਤੇ ਸਰਟੀਫਿਕੇਟ ਦਿੱਤੇ ਗਏ ਹਨ, ਜਿਸ ਨਾਲ ਮਹਿਲਾਵਾਂ ਨੂੰ ਜੀ.ਐਸ.ਟੀ ਫਾਈਲਿੰਗ ਆਦਿ ਖੇਤਰ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ

ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਵਿਚਾਰ-ਵਟਾਂਦਰੇ ਲਈ ਆੜ੍ਹਤੀਆਂ ਨੂੰ ਸੱਦਿਆ, ਜਿਸ ਦੌਰਾਨ ਆੜ੍ਹਤੀਆਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ।

ਮੁੱਖ ਮੰਤਰੀ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਮੀਟਿੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ ਪਰ ਕੇਂਦਰ ਸਰਕਾਰ ਇਨ੍ਹਾਂ ਮੰਗਾਂ ਪ੍ਰਤੀ ਉਦਾਸੀਨ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆੜ੍ਹਤੀਆਂ ਦੀ ਆਵਾਜ਼ ਬਣੇਗੀ ਅਤੇ ਕੇਂਦਰ ਕੋਲ ਉਨ੍ਹਾਂ ਦੇ ਮਸਲੇ ਜ਼ੋਰਦਾਰ ਢੰਗ ਨਾਲ ਉਠਾਏ ਜਾਣਗੇ। ਉਨ੍ਹਾਂ ਕਿਹਾ ਕਿ ਆੜ੍ਹਤ ਵਧਾਉਣ ਦਾ ਮਸਲਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ ਕਿਉਂਕਿ ਇਸ ਨਾਲ ਆੜ੍ਹਤੀਆਂ ਨੂੰ 192 ਕਰੋੜ ਰੁਪਏ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਨਵਰੀ 2025 ਤੱਕ ਆੜ੍ਹਤੀਆਂ ਦੇ ਨੁਕਸਾਨ ਦੀ ਪੂਰਤੀ ਲਈ ਹਰੇਕ ਕੋਸ਼ਿਸ਼ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਕੋਈ ਸ਼ਰਾਰਤ ਕੀਤੀ ਤਾਂ ਆੜ੍ਹਤੀਆਂ ਦੇ ਹਿੱਤ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਇਸ ਮਾਮਲੇ ਉਤੇ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਨਹੀਂ ਝਿਜਕੇਗੀ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨਾਲ ਹਰੇਕ 50 ਦਿਨਾਂ ਬਾਅਦ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੇ ਮਸਲੇ ਹੱਲ ਹੋ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਕੋਲ ਲੰਬਿਤ ਪਏ ਆੜ੍ਹਤੀਆਂ ਦੇ ਈ.ਪੀ.ਐਫ. ਦੇ 50 ਕਰੋੜ ਰੁਪਏ ਦੀ ਅਦਾਇਗੀ ਦਾ ਮਸਲਾ ਵੀ ਭਾਰਤ ਸਰਕਾਰ ਕੋਲ ਉਠਾਉਣਗੇ।

ਮੁੱਖ ਮੰਤਰੀ ਨੇ ਸਮੁੱਚੀ ਖ਼ਰੀਦ ਪ੍ਰਕਿਰਿਆ ਵਿੱਚ ਆੜ੍ਹਤੀਆਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਪੂਰੀ ਪ੍ਰਕਿਰਿਆ ਵਿੱਚ ਆੜ੍ਹਤੀਆਂ ਦਾ ਅਹਿਮ ਰੋਲ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਏ ਕਿਸਾਨਾਂ ਦੇ ਬਿਨਾਂ ਤਨਖ਼ਾਹ ਤੋਂ ਰੱਖੇ ਚਾਰਟਰਡ ਅਕਾਊਂਟੈਂਟ (ਸੀ.ਏ.) ਹਨ, ਜਿਨ੍ਹਾਂ ਕੋਲ ਕਿਸਾਨਾਂ ਦੀ ਫ਼ਸਲ ਦੇ ਝਾੜ ਤੋਂ ਲੈ ਕੇ ਉਨ੍ਹਾਂ ਦੇ ਵਿੱਤੀ ਲੈਣ-ਦੇਣ ਦਾ ਸਾਰਾ ਲੇਖਾ-ਜੋਖਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਆਪਣੇ ਸੰਗਰੂਰ ਜ਼ਿਲ੍ਹੇ ਦੇ ਆੜ੍ਹਤੀਆਂ ਨਾਲ ਨਿੱਜੀ ਤਜਰਬੇ ਵੀ ਸਾਂਝੇ ਕੀਤੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਲਈ ਉਹ ਖ਼ੁਦ ਮੰਡੀਆਂ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਇਸ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ 185 ਲੱਖ ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸਮੇਂ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ ਅਤੇ ਪੰਜਾਬ ਵੱਲੋਂ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਰ.ਬੀ.ਆਈ. ਦੁਆਰਾ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ (ਸੀ.ਸੀ.ਐਲ.) ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਸੀਜ਼ਨ ‘ਏ’ ਗ੍ਰੇਡ ਦੇ ਝੋਨੇ ਲਈ ਘੱਟੋ-ਘੱਟ ਸਮਰਥਨ ਮੁੱਲ 2320 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਖ਼ਰੀਦ ਏਜੰਸੀਆਂ ਜਿਵੇਂ ਕਿ ਪਨਗ੍ਰੇਨ, ਮਾਰਕਫੈੱਡ, ਪਨਸਪ, ਵੇਅਰ ਹਾਊਸਿੰਗ ਕਾਰਪੋਰੇਸ਼ਨ, ਕੇਂਦਰੀ ਖਰੀਦ ਏਜੰਸੀ ਐੱਫ.ਸੀ.ਆਈ. ਨਾਲ ਮਿਲ ਕੇ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਖ਼ਰੀਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਲਈ ਸਮੁੱਚੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਸਮੇਂ ਸਿਰ ਚੁਕਾਈ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦਿਆਂ ਸਾਰ ਹੀ ਖ਼ਰੀਦਣ ਵਾਸਤੇ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕਰ ਲਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ ‘ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਇਕ ਵਿਹਾਰਕ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀ ਵਿੱਚ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਨੇ ਪੰਜਾਬ ‘ਚ ‘ਆਪ’ ਸੰਸਦ ਮੈਂਬਰ ਦੇ ਘਰ ਛਾਪਾ ਮਾਰਿਆ

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਮਵਾਰ ਨੂੰ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਕੁਝ ਹੋਰਾਂ ਦੇ ਟਿਕਾਣਿਆਂ ‘ਤੇ ਜ਼ਮੀਨ ਧੋਖਾਧੜੀ ਦੇ ਮਾਮਲੇ ਨਾਲ ਜੁੜੀ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਛਾਪੇਮਾਰੀ ਕੀਤੀ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ 61 ਸਾਲਾ ਸਾਂਸਦ ਦੇ ਗੁਰੂਗ੍ਰਾਮ (ਹਰਿਆਣਾ) ਵਿੱਚ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ, ਇਸ ਤੋਂ ਇਲਾਵਾ ਲੁਧਿਆਣਾ ਵਿੱਚ ਕੁਝ ਹੋਰ ਲੋਕਾਂ ਨਾਲ ਸਬੰਧਤ ਥਾਵਾਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ।

ਛਾਪੇਮਾਰੀ ਤੋਂ ਬਾਅਦ, ‘ਆਪ’ ਸਾਂਸਦ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਜਾ ਕੇ ਕਿਹਾ ਕਿ ਉਹ “ਖੋਜ ਮੁਹਿੰਮ ਦੇ ਕਾਰਨ ਬਾਰੇ ਯਕੀਨੀ ਨਹੀਂ ਹੈ” ਅਤੇ “ਇਹ ਯਕੀਨੀ ਬਣਾਏਗਾ ਕਿ ਈਡੀ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਗਏ ਹਨ।

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ “ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ” ਲਾਂਚ

ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ 2024 ਦੇ ਸਬੰਧ ਵਿੱਚ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ “ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ” (ਐਲ.ਬੀ.ਪੀ.ਏ.ਐਮ.ਐਸ) ਨਾਮ ਦੀ ਇੱਕ ਨਵੀਂ ਆਨਲਾਈਨ ਐਪਲੀਕੇਸ਼ਨ ਤਿਆਰ ਕੀਤੀ ਹੈ। ਦੱਸਣਯੋਗ ਹੈ ਕਿ ਇਹ ਐਪਲੀਕੇਸ਼ਨ ਕਮਿਸ਼ਨ ਦੀ ਵੈੱਬਸਾਈਟ sec.punjab.gov.in ‘ਤੇ ਉਪਲੱਬਧ ਹੈ।।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਲੋਕਲ ਬਾਡੀਜ਼ ਦੀਆਂ ਚੋਣਾਂ ਜਿਵੇਂ ਕਿ ਪੰਚਾਇਤੀ ਅਤੇ ਨਗਰ ਨਿਗਮ ਦੀਆਂ ਚੋਣਾਂ ਦੇ ਵਿਸ਼ੇਸ਼ ਸੰਦਰਭ ਵਿੱਚ ਚੋਣ ਪ੍ਰਕਿਰਿਆ ਦੇ ਆਧੁਨਿਕੀਕਰਨ ਲਈ ਇਹ ਇੱਕ ਨਵੀਂ ਪਹਿਲਕਦਮੀ ਹੈ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਅਪਣਾਏ ਜਾ ਰਹੇ ਬਿਹਤਰ ਅਭਿਆਸਾਂ ਨੂੰ ਅਪਣਾਉਣ ਦਾ ਫੈਸਲਾ ਲਿਆ ਹੈ ਤਾਂ ਜੋ ਲੋਕਲ ਬਾਡੀਜ਼ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਐਲ.ਬੀ.ਪੀ.ਏ.ਐਮ.ਐਸ. ਐਪਲੀਕੇਸ਼ਨ ਦੀ ਸ਼ੁਰੂਆਤ ਨਾਲ ਚੋਣ ਪ੍ਰਬੰਧਨ ਪ੍ਰਣਾਲੀ ਹੋਰ ਵਧੇਰੇ ਪਾਰਦਰਸ਼ੀ ਅਤੇ ਸੁਚਾਰੂ ਬਣੇਗੀ। ਉਨ੍ਹਾਂ ਦੱਸਿਆ ਕਿ ਇਹ ਪ੍ਰਣਾਲੀ ਪਹਿਲੀ ਵਾਰ 15 ਅਕਤੂਬਰ, 2024 ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਚੋਣਾਂ ਵਿੱਚ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਗਾਮੀ ਮਿਊਂਸਪਲ ਅਤੇ ਜ਼ਿਲ੍ਹਾ ਪ੍ਰੀਸ਼ਦ/ਬਲਾਕ ਸੰਮਤੀ ਚੋਣਾਂ ਲਈ ਵੀ ਇਸ ਆਨਲਾਈਨ ਐਪਲੀਕੇਸ਼ਨ ਦੀ ਵਰਤੋਂ ਕੀਤੀ ਜਾਵੇਗੀ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਐਪਲੀਕੇਸ਼ਨ ਸਾਰੇ ਜ਼ਿਲ੍ਹਿਆਂ ਲਈ ਵੋਟਰ ਸੂਚੀਆਂ ਦੀ ਆਨਲਾਈਨ ਉਪਲੱਬਧਤਾ ਨੂੰ ਯਕੀਨੀ ਬਣਾਏਗੀ, ਜਿਸ ਨਾਲ  ਲੋਕਾਂ ਲਈ ਆਪਣੀ ਵੋਟ ਦੇ ਵੇਰਵਿਆਂ ਨੂੰ ਦੇਖਣਾ ਹੋਰ ਵੀ ਆਸਾਨ ਹੋ ਜਾਵੇਗਾ। ਇਸ ਦੇ ਨਾਲ ਹੀ ਵੋਟਰ, ਕਿਸੇ ਵੀ ਪੰਚਾਇਤ ਜਾਂ ਮਿਉਂਸਪਲ ਚੋਣਾਂ ਲਈ ਚੋਣ ਲੜ ਰਹੇ ਉਮੀਦਵਾਰਾਂ ਦੀ ਜਾਣਕਾਰੀ ਜਿਵੇਂ ਕਿ ਨਾਮਜ਼ਦਗੀ ਫਾਰਮ ਅਤੇ ਸਵੈ-ਘੋਸ਼ਣਾ ਫਾਰਮ/ਹਲਫ਼ਨਾਮਿਆਂ ਬਾਰੇ ਆਸਾਨੀ ਨਾਲ ਜਾਣਕਾਰੀ ਹਾਸਲ ਕਰ ਸਕਣਗੇ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਹ ਐਪਲੀਕੇਸ਼ਨ ਵੋਟਾਂ ਤੋਂ ਪਹਿਲਾਂ ਅਤੇ ਵੋਟਾਂ ਵਾਲੇ ਦਿਨ ਰੀਅਲ-ਟਾਈਮ ਮਾਨੀਟਰਿੰਗ ਨੂੰ ਯਕੀਨੀ ਬਣਾਏਗੀ, ਜਿਸ ਨਾਲ ਚੋਣ ਅਧਿਕਾਰੀਆਂ ਨੂੰ ਪੋਲਿੰਗ ਪਾਰਟੀਆਂ ਦੇ ਰਵਾਨਾ ਹੋਣ ਅਤੇ ਪੋਲਿੰਗ ਵਾਲੀ ਨਿਰਧਾਰਤ ਥਾਂ ‘ਤੇ ਪਹੁੰਚਣ, ਚੋਣ ਗਤੀਵਿਧੀਆਂ, ਵੋਟ ਫੀਸਦ, ਵੋਟਾਂ ਦੀ ਗਿਣਤੀ, ਹੋਰ ਮਹੱਤਵਪੂਰਨ ਘਟਨਾਵਾਂ ਅਤੇ ਚੋਣ ਨਤੀਜਿਆਂ ਬਾਰੇ ਅਸਲ ਸਮੇਂ ਦੀ ਜਾਣਕਾਰੀ ਮਿਲਦੀ ਰਹੇਗੀ।

ਉਨ੍ਹਾਂ ਦੱਸਿਆ ਕਿ ਇਸ ਐਪਲੀਕੇਸ਼ਨ ਦਾ ਵਨ-ਸਟਾਪ ਡੈਸ਼ਬੋਰ, ਰਾਜ ਚੋਣ ਕਮਿਸ਼ਨ ਦੇ ਅਧਿਕਾਰੀਆਂ, ਜ਼ਿਲ੍ਹਾ ਪੱਧਰੀ ਅਫ਼ਸਰਾਂ, ਬਲਾਕ ਪੱਧਰੀ ਅਫ਼ਸਰਾਂ ਅਤੇ ਰਿਟਰਨਿੰਗ ਅਫ਼ਸਰਾਂ ਨੂੰ ਸਾਰੇ ਪ੍ਰਸ਼ਾਸਨਿਕ ਪੱਧਰਾਂ ‘ਤੇ ਅਸਲ-ਸਮੇਂ ਦੀਆਂ ਚੋਣ ਗਤੀਵਿਧੀਆਂ ‘ਤੇ ਨਿਗਰਾਨੀ ਰੱਖਣ ਦੀ ਸਹੂਲਤ ਪ੍ਰਦਾਨ ਕਰਦਾ ਹੈ।

ਜ਼ਿਕਰਯੋਗ ਹੈ ਕਿ ਐਲ.ਬੀ.ਪੀ.ਏ.ਐਮ.ਐਸ. ਦੀ ਸ਼ੁਰੂਆਤ, ਪੰਜਾਬ ਦੀਆਂ ਗ੍ਰਾਮ ਪੰਚਾਇਤ ਚੋਣਾਂ ਵਿੱਚ ਵਧੇਰੇ ਜਵਾਬਦੇਹੀ, ਪਾਰਦਰਸ਼ਤਾ ਅਤੇ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ। ਰਾਜ ਚੋਣ ਕਮਿਸ਼ਨ ਨੇ ਸਾਰੇ ਵੋਟਰਾਂ, ਉਮੀਦਵਾਰਾਂ ਅਤੇ ਅਧਿਕਾਰੀਆਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਲੋੜੀਂਦੀ ਜਾਣਕਾਰੀ ਤੱਕ ਪਹੁੰਚ ਲਈ ਇਸ ਪਲੇਟਫਾਰਮ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।

ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਅਤੇ ਸਕੱਤਰ ਰਾਜ ਚੋਣ ਕਮਿਸ਼ਨ ਜਗਜੀਤ ਸਿੰਘ ਨੇ ਇਸ ਐਪਲੀਕੇਸ਼ਨ ਨੂੰ ਤਿਆਰ ਕਰਨ ‘ਚ ਸਹਿਯੋਗ ਦੇਣ ਲਈ ਡੀ.ਡੀ.ਜੀ ਐਂਡ ਐਸ.ਆਈ.ਓ, ਵਿਵੇਕ ਵਰਮਾ, ਸੀਨੀਅਰ ਡਾਇਰੈਕਟਰ (ਆਈ.ਟੀ.) ਊਸ਼ਾ ਰਾਏ,  ਡਾਇਰੈਕਟਰ (ਆਈ.ਟੀ) ਦੀ ਸ਼ਮੂਲੀਅਤ ਵਾਲੀ ਐਨ.ਆਈ.ਸੀ ਪੰਜਾਬ ਦੀ ਟੀਮ ਅਤੇ ਐਨ.ਆਈ.ਸੀ ਜ਼ਿਲ੍ਹਾ ਕੇਂਦਰਾਂ ਦੇ ਸਾਰੇ ਡੀ.ਆਈ.ਓਜ਼ ਦਾ ਧੰਨਵਾਦ ਕੀਤਾ।

ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ

ਸਕੂਲ ਪ੍ਰਬੰਧਨ ਨੂੰ ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਟ੍ਰੇਨਿੰਗ ਮੁਹਿੰਮ ਅਧੀਨ ਆਈ.ਆਈ.ਐਮ. ਅਹਿਮਦਾਬਾਦ ਵਿਖੇ ਟ੍ਰੇਨਿੰਗ ਹਾਂਸਲ ਕਰਨ ਲਈ ਜਾਣ ਵਾਲੇ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਦਾ ਤੀਸਰਾ ਬੈਚ ਕੱਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਹਵਾਈ ਅੱਡੇ ਤੋਂ ਰਵਾਨਾ ਕੀਤਾ ਗਿਆ।

ਇਸ ਸਬੰਧੀ  ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 50 ਹੈਡਮਾਸਟਰਾਂ / ਹੈਡ ਮਿਸਟ੍ਰੈਸ ਦਾ ਤੀਸਰੇ ਬੈਚ ਨੂੰ ਵਿਸ਼ੇਸ਼ ਟ੍ਰੇਨਿੰਗ ਹਾਸਲ ਕਰਨ ਲਈ ਆਈ.ਆਈ.ਐਮ.ਅਹਿਮਦਾਬਾਦ ਵਿਖੇ ਭੇਜਿਆ ਗਿਆ ਹੈ। ਇਹ ਬੈਚ 7 ਅਕਤੂਬਰ 2024 ਤੋਂ 11 ਅਕਤੂਬਰ 2024 ਤੱਕ  ਟ੍ਰੇਨਿੰਗ ਹਾਸਲ ਕਰੇਗਾ।

ਉਨ੍ਹਾਂ ਦੱਸਿਆ ਕਿ ਆਈ. ਆਈ. ਐਮ.ਅਹਿਮਦਾਬਾਦ ਦੁਨੀਆਂ ਭਰ ਵਿੱਚ ਮੈਨੇਜਮੈਂਟ ਦੀ  ਟ੍ਰੇਨਿੰਗ ਲਈ ਪ੍ਰਸਿੱਧ ਹੈ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਹੈਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਸੀ।

ਸ.ਬੈਂਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ 202 ਪ੍ਰਿੰਸੀਪਲਾਂ ਨੂੰ ਵੀ ਦੁਨੀਆਂ ਭਰ ਵਿੱਚ ਪ੍ਰਸਿੱਧ ਸਿੰਘਾਪੁਰ ਦੀ ਸਿੱਖਿਆ ਸੰਸਥਾ ਤੋਂ ਟ੍ਰੇਨਿੰਗ ਕਰਵਾ ਚੁੱਕੀ ਹੈ ਅਤੇ 100 ਹੈਡਮਾਸਟਰਾਂ / ਹੈਡ ਮਿਸਟ੍ਰੈਸ ਨੂੰ ਆਈ. ਆਈ. ਐਮ.ਅਹਿਮਦਾਬਾਦ ਤੋਂ ਟ੍ਰੇਨਿੰਗ ਦੁਆਈ ਜਾ ਚੁੱਕੀ ਹੈ।