Latest NewsNewsPunjabPunjab PolicePunjabi

ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ

ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਤੌਰ…

ChandigarhLatest NewsNewsPunjabi

ਚੰਡੀਗੜ੍ਹ ਪ੍ਰਸ਼ਾਸਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਕਾਰਨ 5 ਅਕਤੂਬਰ ਨੂੰ ਛੁੱਟੀ ਦਾ ਕੀਤਾ ਐਲਾਨ

ਹਰਿਆਣਾ ਵਿੱਚ 5 ਅਕਤੂਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ (Assembly Elections) ਲਈ ਵੋਟਿੰਗ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ…

EducationLatest NewsNewsPunjabPunjabi

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਹਿੱਤ ਜਾਣ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਮੁਕੰਮਲ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ…

ਭਾਰਤ ਨੇ ਪਹਿਲੇ ਮੈਚ ’ਚ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ  ਬੰਗਲਾਦੇਸ਼ ਨੂੰ ਪਹਿਲੇ ਮੈਚ ’ਚ 7 ਵਿਕਟਾਂ ਨਾਲ ਹਰਾ ਦਿਤਾ। ਤਿੰਨ ਮੈਚਾਂ ਦੀ ਸੀਰੀਜ਼ ’ਚ ਭਾਰਤ 1-0 ਨਾਲ ਅੱਗੇ ਹੋ ਗਿਆ ਹੈ। ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਦਿਆਂ ਭਾਰਤ ਨੇ ਅਰਸ਼ਦੀਪ ਸਿੰਘ ਅਤੇ ਵਰੁਣ ਚੱਕਰਵਰਤੀ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਬੰਗਲਾਦੇਸ਼ ਨੂੰ 127 ਦੌੜਾਂ ’ਤੇ ਢੇਰ ਕਰ ਦਿਤਾ।

ਜਵਾਬ ’ਚ ਭਾਰਤ ਨੇ ਸਿਰਫ਼ ਤਿੰਨ ਵਿਕਟਾਂ ਗੁਆ ਕੇ 11.5 ਓਵਰਾਂ ’ਚ 132 ਦੌੜਾਂ ਬਣਾ ਕੇ ਟੀਚਾ ਹਾਸਲ ਕਰ ਲਿਆ। ਭਾਰਤ ਵਲੋਂ ਹਾਰਦਿਕ ਪਾਂਡਿਆ (Hardik Pandya)ਨੇ ਸਭ ਤੋਂ ਜ਼ਿਆਦਾ 39 ਦੌੜਾਂ ਬਣਾਈਆਂ। ਸੰਜੂ ਸੈਮਸਨ ਅਤੇ ਕਪਤਾਨ ਸੂਰਿਆਕੁਮਾਰ ਯਾਦਵ ਨੇ 29-29 ਦੌੜਾਂ ਬਣਾਈਆਂ ਜਦਕਿ ਅਭਿਸ਼ੇ ਸ਼ਰਮਾ ਅਤੇ ਨਿਤੀਸ਼ ਰੈੱਡੀ ਨੇ 16-16 ਦੌੜਾਂ ਬਣਾਈਆਂ।

ਬੰਗਲਾਦੇਸ਼ ਲਈ ਮੇਹਦੀ ਹਸਨ ਮਿਰਾਜ ਨੇ ਸੱਭ ਤੋਂ ਵੱਧ 35 ਦੌੜਾਂ ਬਣਾਈਆਂ। ਉਸ ਨੇ 32 ਗੇਂਦਾਂ ਦਾ ਸਾਹਮਣਾ ਕੀਤਾ ਅਤੇ ਤਿੰਨ ਚੌਕੇ ਲਗਾਏ। ਉਨ੍ਹਾਂ ਤੋਂ ਇਲਾਵਾ ਕਪਤਾਨ ਨਜ਼ਮੁਲ ਹੁਸੈਨ ਸ਼ਾਂਤੋ (27) 20 ਦੌੜਾਂ ਦਾ ਅੰਕੜਾ ਪਾਰ ਕਰ ਸਕੇ,ਭਾਰਤੀ ਕਪਤਾਨ ਸੂਰਯਕੁਮਾਰ ਯਾਦਵ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਜੋ ਅਰਸ਼ਦੀਪ ਸਿੰਘ (Arshdeep Singh) ਨੇ ਸਹੀ ਸਾਬਤ ਕੀਤਾ। ਵਾਸ਼ਿੰਗਟਨ ਸੁੰਦਰ, ਮਯੰਕ ਯਾਦਵ ਅਤੇ ਹਾਰਦਿਕ ਪਾਂਡਿਆ ਨੇ ਵੀ ਇਕ-ਇਕ ਵਿਕਟ ਲਈ। ਅਰਸ਼ਦੀਪ ਸਿੰਘ ਨੂੰ ‘ਪਲੇਅਰ ਆਫ਼ ਦ ਮੈਚ’ (Player of The Match) ਐਲਾਨ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ।

ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਢੁਕਵੇਂ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਲਈ ਕਰਜ਼ਾ ਆਸਾਨੀ ਨਾਲ ਉਪਲਬਧ ਕਰਵਾਉਣਾ ਹੈ ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਸਕੀਮ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਜ਼ਿਲ੍ਹਾ ਸਹਿਕਾਰੀ ਬੈਂਕਾਂ ਦੀਆਂ 802 ਸ਼ਾਖਾਵਾਂ ਵਿੱਚ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਸਰਲ ਅਤੇ ਆਸਾਨ ਵਿਧੀ ਰਾਹੀਂ ਇਸ ਸਕੀਮ ਦਾ ਲਾਭ ਲੈ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੀਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.) ਅਤੇ ਹੋਰ ਅਗਾਂਹਵਧੂ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਾਇਟੀਆਂ ਜਾਂ ਹੋਰ ਅਦਾਰੇ ਕਾਮਨ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਕੀਮ ਅਧੀਨ ਖੇਤੀ ਸੰਦਾਂ ਦੀ ਖ਼ਰੀਦ ‘ਤੇ 80 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਅਗਾਂਹਵਧੂ ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਬੇਲਰ ਅਤੇ ਸੁਪਰਸੀਡਰਾਂ ਵਰਗੇ ਖੇਤੀ ਸੰਦਾਂ ਦੀ ਖ਼ਰੀਦ ‘ਤੇ 50 ਫੀਸਦੀ ਸਬਸਿਡੀ ਦੇ ਹੱਕਦਾਰ ਹੋਣਗੇ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੀਮ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਕੀਮ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਬਦਲ ਚੁਣਨ ਲਈ ਉਤਸ਼ਾਹਿਤ ਕਰਨ ਲਈ ਵੀ ਸਹਾਈ ਸਿੱਧ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੀ ਭਲਾਈ ਨੂੰ ਹਰ ਸੰਭਵ ਤਰੀਕੇ ਨਾਲ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਉਣ ਲਈ ਬਾਇਓ-ਊਰਜਾ ਪਲਾਂਟਾਂ ਨੂੰ ਸਮਰਥਨ ਦੇਣ ਲਈ ਖੇਤੀ ਰਹਿੰਦ-ਖੂੰਹਦ ਦੀ ਸਪਲਾਈ ਲੜੀ ਵਿੱਚ ਉਦਯੋਗਾਂ-ਕਿਸਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਉੱਤੇ ਮੁੱਖ ਜ਼ੋਰ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਹਿਲਕਦਮੀ ਬਾਇਓਮਾਸ ਸਪਲਾਈ ਚੇਨ ਰਾਹੀਂ ਬਾਇਓ-ਊਰਜਾ ਉਦਯੋਗ ਤੱਕ ਖੇਤੀ ਰਹਿੰਦ-ਖੂੰਹਦ ਦੀ ਪਹੁੰਚ ਕਰ ਕੇ ਇਸ ਪ੍ਰਦੂਸ਼ਣ ਤੋਂ ਬਚਣ ਵਿੱਚ ਮਦਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਿਜਲੀ ਉਤਪਾਦਨ ਯੂਨਿਟ, ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟ, 2ਜੀ ਈਥਾਨੌਲ ਫੈਕਟਰੀਆਂ ਫਸਲੀ ਰਹਿੰਦ-ਖੂੰਹਦ ਉੱਤੇ ਆਧਾਰਤ ਆਪਣੀ ਸਪਲਾਈ ਚੇਨ ਨੂੰ ਮਜ਼ਬੂਤ ਕਰ ਸਕਦੀਆਂ ਹਨ ਅਤੇ ਇਸ ਕਦਮ ਨਾਲ ਬਾਇਓ ਬਾਲਣ ਉਦਯੋਗ ਨੂੰ ਸਮੁੱਚੇ ਤੌਰ ‘ਤੇ ਲਾਭ ਪਹੁੰਚ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਦੀ ਵਰਤੋਂ ਕਰਨ ਵਾਲੇ ਵੱਖ-ਵੱਖ ਉਦਯੋਗਾਂ ਦੇ ਆਸਪਾਸ ਕਲੱਸਟਰ ਅਧਾਰਤ ਪਹੁੰਚ ਰਾਹੀਂ ਸਪਲਾਈ ਚੇਨ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਪਲਾਈ ਚੇਨ ਦੇ ਲਾਭਪਾਤਰੀ ਪਰਾਲੀ ਨੂੰ ਲੋੜੀਂਦੇ ਸਥਾਨਾਂ ‘ਤੇ ਇਕੱਠਾ ਕਰਨ, ਕੰਪ੍ਰੈੱਸ ਕਰਨ ਤੇ ਸਟੋਰ ਕਰਨਗੇ ਅਤੇ ਲੋੜ ਅਨੁਸਾਰ ਵੱਖ-ਵੱਖ ਉਪਭੋਗਤਾਵਾਂ ਜਾਂ ਉਦਯੋਗਾਂ ਨੂੰ ਉਪਲਬਧ ਕਰਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਸ਼ੀਨਰੀ ਉੱਤੇ ਕਰਜ਼ੇ ਦੀ ਮੁੜ ਅਦਾਇਗੀ ਦੀ ਮਿਆਦ ਪੰਜ ਸਾਲ ਹੋਵੇਗੀ ਅਤੇ ਇਹ ਕਰਜ਼ਾ 30 ਜੂਨ ਅਤੇ 31 ਜਨਵਰੀ ਨੂੰ ਸਾਲਾਨਾ 10 ਛਿਮਾਹੀ ਕਿਸ਼ਤਾਂ ਵਿੱਚ ਵਾਪਸੀਯੋਗ ਹੋਵੇਗਾ।

ਭਿੰਡੀ ਵਿੱਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਮੌਜੂਦ,ਸਰੀਰ ਨੂੰ ਕਈ ਬੀਮਾਰੀਆਂ ਤੋਂ ਰੱਖਦੇ ਹਨ ਦੂਰ

  1. ਭਿੰਡੀ (Okra) ਵਿੱਚ ਵਿਟਾਮਿਨ ਕੇ (Vitamin K) ਭਰਪੂਰ ਮਾਤਰਾ ਵਿੱਚ ਹੁੰਦਾ ਹੈ।
  2. ਭਿੰਡੀ ਖ਼ੂਨ ਦੀ ਗਤੀ ਨੂੰ ਸਰੀਰ ਵਿਚ ਬਣਾਈ ਰਖਦਾ ਹੈ।
  3. ਭੋਜਨ ’ਚ ਭਿੰਡੀ ਖਾਣ ਨਾਲ ਸਰੀਰ ਵਿਚ ਵਿਟਾਮਿਨ (Vitamin) ਦੀ ਮਾਤਰਾ ਸੰਤੁਲਿਤ ਰਹਿੰਦੀ ਹੈ,ਜਿਸ ਨਾਲ ਖ਼ੂਨ ਦੇ ਧੱਬੇ ਨਹੀਂ ਬਣਦੇ।
  4. ਭਿੰਡੀ ਸ਼ੂਗਰ ਦੇ ਇਲਾਜ ਵਿੱਚ ਬਹੁਤ ਉਪਯੋਗੀ ਹੁੰਦੀ ਹੈ।
  5. ਭਿੰਡੀ ਵਿੱਚ ਫ਼ਾਈਬਰ (Fiber) ਭਰਪੂਰ ਮਾਤਰਾ ਵਿੱਚ ਮੌਜੂਦ ਹੁੰਦਾ ਹੈ।
  6. ਸ਼ੂਗਰ ਦੇ ਇਲਾਜ ਲਈ ਦੋ ਭਿੰਡੀਆਂ ਲਉ।
  7. ਭਿੰਡੀਆਂ ਦੇ ਦੋਵੇਂ ਸਿਰੇ ਕੱਟ ਕੇ ਇਨ੍ਹਾਂ ਨੂੰ ਇਕ ਗਲਾਸ ਪਾਣੀ ਵਿੱਚ ਪੂਰੀ ਰਾਤ ਭਿਉਂ ਕੇ ਰੱਖੋ।
  8. ਸਵੇਰੇ ਉਠ ਕੇ ਇਸ ਪਾਣੀ ਨੂੰ ਪੀਉ।
  9. ਭਿੰਡੀ ਪਾਣੀ ਨਾਲ ਸਰੀਰ ਵਿਚ ਫ਼ਾਈਬਰ (Fiber) ਦੀ ਮਾਤਰਾ ਵਧੇਗੀ ਅਤੇ ਸ਼ੂਗਰ ਕੰਟਰੋਲ ਵਿੱਚ ਰਹੇਗੀ।
  10. ਗਰਭਵਤੀ ਔਰਤਾਂ ਨੂੰ ਭਿੰਡੀ ਜ਼ਰੂਰ ਖਾਣੀ ਚਾਹੀਦੀ ਹੈ।
  11. ਭਿੰਡੀ ਵਿੱਚ ਮੌਜੂਦ ਫ਼ੌਲਿਕ ਐਸਿਡ (Folic Acid) ਬੱਚੇ ਦੇ ਵਿਕਾਸ ਲਈ ਜ਼ਰੂਰੀ ਹੈ।
  12. ਭਿੰਡੀ ਵਿੱਚ ਵਿਟਾਮਿਨ ਸੀ ਮੌਜੂਦ ਹੁੰਦਾ ਹੈ ਜਿਸ ਕਾਰਨ ਇਸ ਨੂੰ ਖਾਣ ਨਾਲ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮੱਰਥਾ ਵਧਦੀ ਹੈ।
  13. ਭਿੰਡੀ ਸਰੀਰ ਵਿੱਚ ਵਿਟਾਮਿਨ ਸੀ (Vitamin C) ਦੀ ਘਾਟ ਪੂਰੀ ਹੁੰਦੀ ਹੈ।
  14. ਭਿੰਡੀ ਮੌਸਮੀ ਐਲਰਜੀ (Seasonal Allergies) ਤੋਂ ਬਚਾਅ ਰਹਿੰਦਾ ਹੈ।
  15. ਵਿਟਾਮਿਨ ਏ ਅਤੇ ਬੀਟਾ ਕੈਰੋਟੀਨ ਅੱਖਾਂ ਦੀ ਰੌਸ਼ਨੀ ਵਧਾਉਂਦਾ ਹੈ।
  16. ਭਿੰਡੀ ਵਿੱਚ ਇਹ ਦੋਵੇਂ ਭਰਪੂਰ ਮਾਤਰਾ ਵਿੱਚ ਮਿਲ ਜਾਂਦੇ ਹਨ।
  17. ਜੇ ਤੁਸੀਂ ਕਬਜ਼ ਤੋਂ ਪ੍ਰੇਸ਼ਾਨ ਹੋ ਤਾਂ ਅਪਣੇ ਭੋਜਨ ਵਿੱਚ ਭਿੰਡੀ ਨੂੰ ਸ਼ਾਮਲ ਕਰੋ।
  18. ਇਸ ਵਿੱਚ ਮੌਜੂਦ ਫ਼ਾਈਬਰ ਰੋਜ਼ ਢਿੱਡ ਸਾਫ਼ ਕਰਨ ਵਿੱਚ ਮਦਦ ਕਰਦੇ ਹਨ।

ਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ

ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਤੌਰ ‘ਤੇ ਕਾਰਵਾਈ ਕਰਦਿਆਂ ਜੱਸਾ ਬੁਰਜ ਗੈਂਗ ਦੇ ਸਰਗਨੇ ਜਸਪ੍ਰੀਤ ਸਿੰਘ ਉਰਫ਼ ਜੱਸਾ ਨੂੰ ਉਸਦੇ ਤਿੰਨ ਸਾਥੀਆਂ ਨੂੰ .32 ਬੋਰ ਦੇ ਚਾਰ ਪਿਸਤੌਲ ਅਤੇ 11 ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਡਕੈਤੀ ਦੀ ਇੱਕ ਸੰਭਾਵੀ ਵਾਰਦਾਤ ਨੂੰ ਨਾਕਾਮ ਕੀਤਾ ਹੈ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਤਿੰਨਾਂ ਸਾਥੀਆਂ ਦੀ ਪਛਾਣ ਕਰਨਵੀਰ ਸਿੰਘ ਉਰਫ ਕਰਨੀ ਵਾਸੀ ਪਿੰਡ ਗੁਲਾਬਗੜ੍ਹ, ਰੇਸ਼ਮ ਸਿੰਘ ਵਾਸੀ ਪਿੰਡ ਚੱਠਾ ਅਤੇ ਹਰਦੀਪ ਸਿੰਘ ਉਰਫ ਅਰਸ਼ੀ ਵਾਸੀ ਪਿੰਡ ਸੇਖੂ ਵਜੋਂ ਹੋਈ ਹੈ। ਉਹਨਾਂ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਹਥਿਆਰਾਂ ਦੀ ਸਪਲਾਈ, ਖੋਹ, ਅਗਵਾ ਅਤੇ ਹੋਰ ਅਪਰਾਧਾਂ ਵਿੱਚ ਸ਼ਾਮਲ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਅਤੇ ਬਠਿੰਡਾ ਪੁਲਿਸ ਨੇ ਬਠਿੰਡਾ ਦੇ ਰਿੰਗ ਰੋਡ ਤੋਂ ਮੁਲਜ਼ਮਾਂ ਨੂੰ ਦਬੋਚ ਲਿਆ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਅਸਲਾ ਬਰਾਮਦ ਕੀਤਾ। ਪੁਲੀਸ ਟੀਮਾਂ ਦੀ ਅਗਵਾਈ ਡੀਐਸਪੀ ਏਜੀਟੀਐਫ ਜਸਪਾਲ ਸਿੰਘ, ਡੀਐਸਪੀ ਸਿਟੀ-2 ਸਰਬਜੀਤ ਸਿੰਘ ਅਤੇ ਇੰਚਾਰਜ ਸੀਆਈਏ-2 ਬਠਿੰਡਾ ਇੰਸਪੈਕਟਰ ਕਰਨਦੀਪ ਸਿੰਘ ਕਰ ਰਹੇ ਸਨ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬਠਿੰਡਾ ਜ਼ਿਲ੍ਹੇ ਦੇ ਰਾਮਾ ਮੰਡੀ ਇਲਾਕੇ ਵਿੱਚ ਇੱਕ ਫਾਈਨਾਂਸਰ ਨੂੰ ਨਿਸ਼ਾਨਾ ਬਣਾ ਕੇ ਡਕੈਤੀ ਦੀ ਯੋਜਨਾ ਬਣਾ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਬਠਿੰਡਾ ਅਮਨੀਤ ਕੋਂਡਲ ਨੇ ਦੱਸਿਆ ਕਿ ਮੁਲਜ਼ਮ ਜਸਪ੍ਰੀਤ ਸਿੰਘ ਉਰਫ਼ ਜੱਸਾ ਅਤੇ ਉਸ ਦੇ ਸਾਥੀਆਂ ਨੂੰ ਪਿਛਲੇ ਮਹੀਨੇ ਡੀਏਵੀ ਕਾਲਜ ਬਠਿੰਡਾ ਵਿੱਚ ਵਾਪਰੀ ਹਿੰਸਕ ਘਟਨਾ ਵਿੱਚ ਵੀ ਸ਼ਾਮਲ ਪਾਇਆ ਗਿਆ ਸੀ। ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਜਸਪ੍ਰੀਤ ਉਰਫ ਜੱਸਾ ਘਿਨਾਉਣੇ ਅਪਰਾਧ ਦੇ ਘੱਟੋ-ਘੱਟ 11 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।

ਜ਼ਿਕਰਯੋਗ ਹੈ ਕਿ ਪੁਲਿਸ ਥਾਣਾ ਕੈਂਟ ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 27, ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111 ਤਹਿਤ ਐਫਆਈਆਰ ਨੰਬਰ 79 ਮਿਤੀ 03/10/2024 ਦਰਜ ਕੀਤੀ ਗਈ ਹੈ।

ਚੰਡੀਗੜ੍ਹ ਪ੍ਰਸ਼ਾਸਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਕਾਰਨ 5 ਅਕਤੂਬਰ ਨੂੰ ਛੁੱਟੀ ਦਾ ਕੀਤਾ ਐਲਾਨ

ਹਰਿਆਣਾ ਵਿੱਚ 5 ਅਕਤੂਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ (Assembly Elections) ਲਈ ਵੋਟਿੰਗ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਹਰਿਆਣਾ ਦੇ ਵੋਟਰਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ।

ਹਰਿਆਣਾ ਵਿਧਾਨ ਸਭਾ ਚੋਣਾਂ ਦੇ ਕਾਰਨ ਚੰਡੀਗੜ੍ਹ (Chandigarh) ਵਿੱਚ ਸਥਿਤ ਸਾਰੀਆਂ ਫੈਕਟਰੀਆਂ,ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿੱਚ 5 ਅਕਤੂਬਰ 2024 (ਸ਼ਨੀਵਾਰ) ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਇਸ ਲਈ ਲਿਆ ਗਿਆ ਹੈ, ਤਾਂ ਜੋ ਹਰਿਆਣਾ ਦੇ ਕਿਸੇ ਵੀ ਹਲਕੇ ਵਿੱਚ ਰਜਿਸਟਰਡ ਵੋਟਰ, ਜੋ ਚੰਡੀਗੜ੍ਹ ਵਿੱਚ ਕੰਮ ਕਰ ਰਹੇ ਹਨ, ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।

ਸਲਾਹਕਾਰ, ਚੰਡੀਗੜ੍ਹ ਪ੍ਰਸ਼ਾਸਨ ਨੇ ਫੈਕਟਰੀਜ਼ ਐਕਟ, 1948 ਅਤੇ ਪੰਜਾਬ ਸ਼ਾਪ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟਸ ਐਕਟ, 1958 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਸ ਛੁੱਟੀ ਦਾ ਐਲਾਨ ਕੀਤਾ ਹੈ।

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਹਿੱਤ ਜਾਣ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਮੁਕੰਮਲ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

Education Minister Punjab S. Harjot Singh Bains

ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ (University of Turku) ਵਿਖੇ  ਭੇਜੇ ਜਾਣ ਵਾਲੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਦਾ ਕੰਮ ਅੱਜ ਮੁਕੰਮਲ ਹੋ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Punjab School Education Minister Harjot Singh Bains) ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ (Chief Minister Sardar Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ।ਜਿਨ੍ਹਾਂ ਪ੍ਰਾਇਮਰੀ ਅਧਿਆਪਕ ਦੀ ਇਸ ਟ੍ਰੇਨਿੰਗ ਲਈ ਚੋਣ ਹੋਈ ਹੈ ਉਹ ਤਿੰਨ ਹਫ਼ਤਿਆਂ ਦੀ ਟ੍ਰੇਨਿੰਗ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਹਾਂਸਲ ਕਰਨਗੇ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ ‘ਤੇ ਜਾਣ ਲਈ ਅਪਲਾਈ ਕੀਤਾ ਸੀ ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਤਸਦੀਕ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਦੇ ਇਛੁੱਕ 600 ਅਧਿਆਪਕ ਵਲੋਂ  ਆਨਲਾਈਨ ਅਪਲਾਈ ਕੀਤਾ ਸੀ । ਇਨ੍ਹਾਂ ਅਧਿਆਪਕਾਂ ਵਲੋਂ ਕੀਤੇ ਗਏ ਦਾਅਵਿਆਂ ਨੂੰ ਤਸਦੀਕ ਕਰਨ ਦੀ ਕਾਰਵਾਈ ਦੌਰਾਨ 6000 ਦੇ ਕਰੀਬ ਮਾਪਿਆਂ ਨਾਲ ਸੰਪਰਕ ਕੀਤਾ ਗਿਆ ਸੀ। ਅਧਿਆਪਕਾਂ ਦੇ ਪਿਛਲੇ ਸਾਲਾਂ ਦੇ ਨਤੀਜਿਆਂ ਦੀ ਘੋਖ ਕੀਤੀ ਗਈ ਅਤੇ ਸਲਾਨਾ ਗੁਪਤ ਰਿਪੋਰਟਾਂ ਨੂੰ ਵੀ ਵਾਚਿਆ ਗਿਆ।ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੱਸਿਆ ਕਿ ਅਧਿਆਪਕ ਦੀ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਰੱਖਿਆ ਗਿਆ ਸੀ।