Latest NewsNewsPunjabPunjabiVigilance Bureau

ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ…

Latest NewsNewsPunjabPunjabi

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਕ੍ਰਾਂਤੀ ਮੇਲਾ ਸ਼ੁਰੂ

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ…

AmritsarLatest NewsNewsPunjabPunjabi

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼

ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ…

Latest NewsNewsPunjabPunjabi

ਰਾਜ ਚੋਣ ਕਮਿਸ਼ਨ ਨੇ ਆਮ ਜਨਤਾ ਤੇ ਸਮੂਹ ਸਬੰਧਤਾਂ ਦੀ ਸਹੂਲਤ ਲਈ ਆਪਣੇ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ

ਰਾਜ ਵਿੱਚ ਗਰਾਮ ਪੰਚਾਇਤ ਚੋਣਾਂ ਦੇ ਸਬੰਧ ਵਿੱਚ ਆਮ ਜਨਤਾ ਅਤੇ ਸਮੂਹ ਸਬੰਧਤਾਂ ਦੀ ਸਹੂਲਤ ਲਈ ਕਮਿਸ਼ਨ ਵੱਲੋਂ ਆਪਣੇ ਦਫਤਰ…

ਕੋਲਕਾਤਾ ਨਾਈਟ ਰਾਈਡਰਜ਼ ਨੂੰ ਵੱਡਾ ਝਟਕਾ- 3 ਖਿਡਾਰੀਆਂ ਨੇ ਛੱਡੀ ਟੀਮ

ਆਈਪੀਐੱਲ 2024 (IPL 2024) ‘ਚ ਕੋਲਕਾਤਾ ਨੂੰ ਆਪਣੀ ਕਪਤਾਨੀ ‘ਚ ਚੈਂਪੀਅਨ ਬਣਾਉਣ ਵਾਲੇ ਸ਼੍ਰੇਅਸ ਅਈਅਰ (Shreyas Lyer) ਵੀ ਆਪਣੀ ਟੀਮ ਛੱਡ ਸਕਦੇ ਹਨ,ਉਹ ਕਿਸੇ ਹੋਰ ਟੀਮ ਵਿੱਚ ਸ਼ਾਮਲ ਹੋ ਸਕਦਾ ਹੈ,ਅਤੇ ਇਸ ਸਬੰਧੀ ਕਈ ਤਰ੍ਹਾਂ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ,ਅਈਅਰ ਨੂੰ ਲੈ ਕੇ ਅਜਿਹੀਆਂ ਖਬਰਾਂ ਆ ਰਹੀਆਂ ਹਨ,ਕਿ ਉਹ ਮੁੰਬਈ ਇੰਡੀਅਨਜ਼ (Mumbai Indians) ਨਾਲ ਜੁੜ ਸਕਦੇ ਹਨl

ਕਿਉਂਕਿ ਕੋਲਕਾਤਾ ਟੀਮ ਸਟਾਰ ਬੱਲੇਬਾਜ਼ ਸੂਰਿਆਕੁਮਾਰ ਯਾਦਵ ਨੂੰ ਆਪਣਾ ਕਪਤਾਨ ਬਣਾਉਣਾ ਚਾਹੁੰਦੀ ਹੈ,ਅਜਿਹੇ ‘ਚ ਅਈਅਰ ਟੀਮ (Iyer Team) ਨੂੰ ਛੱਡ ਸਕਦੇ ਹਨ,ਅਜਿਹੇ ‘ਚ ਇਸ ਨਿਲਾਮੀ ‘ਚ ਟੀਮਾਂ ਵਿਚਾਲੇ ਕਈ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ,ਇਸ ਵਾਰ ਕਈ ਦਿੱਗਜ ਖਿਡਾਰੀ ਆਪਣੀ ਫਰੈਂਚਾਇਜ਼ੀ (Franchise) ਛੱਡ ਕੇ ਦੂਜੀਆਂ ਟੀਮਾਂ ਲਈ ਖੇਡਦੇ ਨਜ਼ਰ ਆਉਣਗੇ,ਹੁਣ ਇਸ ਸੀਰੀਜ਼ ‘ਚ ਕੋਲਕਾਤਾ ਨਾਈਟ ਰਾਈਡਰਜ਼ (Kolkata Knight Riders) ਨੂੰ 3 ਵੱਡੇ ਝਟਕੇ ਲੱਗ ਸਕਦੇ ਹਨ।

ਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau Punjab

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜਿਲੇਦਰੀ ਸ਼ਾਖਾ, ਪਿੰਡ ਲਾਡਬੰਜਾਰਾ, ਜ਼ਿਲਾ ਸੰਗਰੂਰ ਵਿਖੇ ਤਾਇਨਾਤ ਨਹਿਰੀ ਪਟਵਾਰੀ ਕਰਮਜੀਤ ਸਿੰਘ ਨੂੰ 20,000 ਰਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਹੜ ਦੇ ਵਸਨੀਕ ਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸ ਕੋਲ 25 ਏਕੜ ਜ਼ਮੀਨ ਹੈ ਜਿਸ ਵਿੱਚੋਂ ਸਾਢੇ 8 ਏਕੜ ਜ਼ਮੀਨ ਲਈ ਸਿੰਚਾਈ ਵਾਸਤੇ ਪਹਿਲਾਂ ਹੀ ਨਹਿਰੀ ਪਾਣੀ ਅਲਾਟ ਹੈ ਅਤੇ ਬਾਕੀ ਰਹਿੰਦੀ ਜ਼ਮੀਨ ਲਈ ਸਿੰਚਾਈ ਵਾਸਤੇ ਨਹਿਰੀ ਪਾਣੀ ਅਲਾਟ ਕਰਨ ਬਦਲੇ ਉਕਤ ਪਟਵਾਰੀ ਕਰਮਜੀਤ ਸਿੰਘ ਉਸ ਤੋਂ 2,600 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਰਿਸ਼ਵਤ ਮੰਗ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਪਟਵਾਰੀ ਕਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਪਟਵਾਰੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਸੀਰੀਆ ‘ਤੇ ਅਮਰੀਕਾ ਦਾ ਜ਼ਬਰਦਸਤ ਹਮਲਾ

ਅਮਰੀਕੀ ਫੌਜ ਨੇ ਐਤਵਾਰ ਨੂੰ ਕਿਹਾ ਕਿ ਸੀਰੀਆ ‘ਚ ਹੋਏ ਦੋ ਹਮਲਿਆਂ ‘ਚ ਜੇਹਾਦੀ ਇਸਲਾਮਿਕ ਸਟੇਟ (Jihadi Islamic State) ਸਮੂਹ ਅਤੇ ਅਲਕਾਇਦਾ ਨਾਲ ਜੁੜੇ 37 ਅੱਤਵਾਦੀ ਮਾਰੇ ਗਏ ਹਨ। ਇਸ ਵਿਚ ਕਿਹਾ ਗਿਆ ਹੈ ਕਿ ਮਰਨ ਵਾਲਿਆਂ ਵਿਚ ਦੋ ਸੀਨੀਅਰ ਅੱਤਵਾਦੀ ਵੀ ਸ਼ਾਮਲ ਹਨ।

ਯੂਐਸ ਸੈਂਟਰਲ ਕਮਾਂਡ ਨੇ ਕਿਹਾ ਕਿ ਉਸਨੇ ਮੰਗਲਵਾਰ ਨੂੰ ਉੱਤਰ ਪੱਛਮੀ ਸੀਰੀਆ ਵਿੱਚ ਇੱਕ ਹਮਲੇ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਅਲ-ਕਾਇਦਾ ਨਾਲ ਜੁੜੇ ਹੁਰਾਸ ਅਲ-ਦੀਨ ਸਮੂਹ ਦੇ ਇੱਕ ਸੀਨੀਅਰ ਅੱਤਵਾਦੀ ਅਤੇ ਅੱਠ ਹੋਰਾਂ ਨੂੰ ਨਿਸ਼ਾਨਾ ਬਣਾਇਆ ਗਿਆ।

ਇਸ ਨੇ 16 ਸਤੰਬਰ ਨੂੰ ਇੱਕ ਹਮਲੇ ਦੀ ਵੀ ਰਿਪੋਰਟ ਕੀਤੀ, ਜਿਸ ਵਿੱਚ ਇਸਨੇ ਮੱਧ ਸੀਰੀਆ ਵਿੱਚ ਇੱਕ ਦੂਰ-ਦੁਰਾਡੇ, ਅਣਦੱਸੀ ਥਾਂ ‘ਤੇ ਇਸਲਾਮਿਕ ਸਟੇਟ ਦੇ ਸਿਖਲਾਈ ਕੈਂਪ ‘ਤੇ ਇੱਕ ਵਿਸ਼ਾਲ ਹਵਾਈ ਹਮਲਾ ਕੀਤਾ। ਉਸ ਹਮਲੇ ਵਿਚ ਘੱਟੋ-ਘੱਟ ਚਾਰ ਸੀਰੀਆਈ ਨੇਤਾਵਾਂ ਸਮੇਤ 28 ਅੱਤਵਾਦੀ ਮਾਰੇ ਗਏ ਸਨ|

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਕ੍ਰਾਂਤੀ ਮੇਲਾ ਸ਼ੁਰੂ

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਦੋ ਰੋਜ਼ਾ ਕ੍ਰਾਂਤੀ ਮੇਲੇ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਭਾਰਤ ਦਾ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਦਾ ਮਾਣ ਹਨ ਅਤੇ ਪੰਜਾਬ ਸਰਕਾਰ ਉਨ੍ਹਾਂ ਦੇ ਵਿਚਾਰਾਂ ਦੀ ਰਾਖੀ ਅਤੇ ਉਨ੍ਹਾਂ ਦੇ ਸੁਪਨਿਆਂ ਦੇ ਦੇਸ਼ ਦੀ ਉਸਾਰੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਸਮੁੱਚੀ ਕੌਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਸਮੁੱਚਾ ਪੰਜਾਬ ਦੇਸ਼ ਦੇ ਇਸ ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਯਾਦ ਕਰ ਰਿਹਾ ਹੈ | ਪੰਜਾਬ ਸਰਕਾਰ ਨੇ ਇੱਕ ਵਿਸ਼ੇਸ਼ ਪਹਿਲਕਦਮੀ ਵਜੋਂ ਸੂਬੇ ਵਿੱਚ ਮੁੜ ਮੇਲੇ ਮਨਾਉਣੇ ਸ਼ੁਰੂ ਕਰ ਦਿੱਤੇ ਹਨ ਅਤੇ ਇਸੇ ਤਹਿਤ ਖਟਕੜ ਕਲਾਂ ਵਿਖੇ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ‘ਇਨਕਲਾਬ ਮੇਲਾ’ ਲਗਾਇਆ ਗਿਆ ਹੈ। ਇਹ ‘ਇਨਕਲਾਬ ਮੇਲਾ’ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਆਪਣੇ ਇਨਕਲਾਬੀ ਨਾਇਕਾਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣ ਵਿੱਚ ਬਹੁਤ ਸਹਾਈ ਹੋਵੇਗਾ।

ਇਸ ਤੋਂ ਪਹਿਲਾਂ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਪਿਤਾ ਕਿਸ਼ਨ ਸਿੰਘ ਦੀ ਸਮਾਧ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੇ ਬੁੱਤ ‘ਤੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਉਪਰੰਤ ਤਰੁਨਪ੍ਰੀਤ ਸਿੰਘ ਸੌਂਦ ਨੇ ਮੋਮਬੱਤੀ ਜਗਾ ਕੇ ਕ੍ਰਾਂਤੀ ਮੇਲੇ ਦੀ ਸ਼ੁਰੂਆਤ ਕੀਤੀ। ਇਸ ਸਮੇਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੈਬਨਿਟ ਮੰਤਰੀ ਮਹਿੰਦਰ ਭਗਤ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਸੰਤੋਸ਼ ਕਟਾਰੀਆ ਅਤੇ ਡਾ: ਸੁਖਵਿੰਦਰ ਸੁੱਖੀ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼

ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਕਿਲੋ ਹੈਰੋਇਨ, .30 ਬੋਰ ਦੇ 67 ਜਿੰਦਾ ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕਰਕੇ ਸਰਹੱਦ ਪਾਰੋਂ ਹੈਰੋਇਨ ਤਸਕਰੀ ਦੇ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਹਲਾਂਕਿ ਇਸ ਬਰਾਮਦਗੀ ਵਿੱਚ ਸ਼ਾਮਲ ਦੋਸ਼ੀ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਵੱਡੀ ਮਾਤਰਾ ਵਿੱਚ ਹੈਰੋਇਨ ਅਤੇ ਅਸਲਾ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀ ਵੱਲੋਂ ਸੁੱਟੇ ਗਏ ਬੈਗ ਵਿੱਚੋਂ ਐਪਲ ਆਈਫੋਨ 11 ਪ੍ਰੋ ਸਮੇਤ ਛੇ ਮੋਬਾਈਲ ਫੋਨ ਅਤੇ ਜੀਓ ਡੋਂਗਲ ਵੀ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀ ਟੀਮ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਦੇ ਪਿੰਡ ਜਾਫ਼ਰਪੁਰ ਦਾ ਇੱਕ ਵਿਅਕਤੀ ਨਸ਼ਿਆਂ/ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ ਅਤੇ ਉਸ ਨੇ ਹਾਲ ਹੀ ਵਿੱਚ ਜ਼ਿਲ੍ਹਾ ਬਟਾਲਾ-ਗੁਰਦਾਸਪੁਰ ਵਿੱਚ ਭਾਰਤ-ਪਾਕਿ ਸਰਹੱਦੀ ਇਲਾਕੇ ਤੋਂ ਡਰੋਨ ਦੀ ਮਦਦ ਨਾਲ ਹੈਰੋਇਨ ਅਤੇ ਅਸਲੇ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਕਿਸੇ ਹੋਰ ਪਾਰਟੀ ਨੂੰ ਸੌਂਪਣ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਡੀਐਸਪੀ ਸੀਆਈ ਅੰਮ੍ਰਿਤਸਰ ਬਲਬੀਰ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਗੁਰਦਾਸਪੁਰ ਦੇ ਪਿੰਡ ਜਾਫਰਪੁਰ ਵਿਖੇ ਛਾਪੇਮਾਰੀ ਕੀਤੀ, ਜਿਸ ਦੌਰਾਨ ਮੁਲਜ਼ਮ ਆਪਣਾ ਬੈਗ ਸੁੱਟ ਕੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦੋਸ਼ੀ ਦੇ ਬੈਗ ਵਿੱਚੋਂ ਨਸ਼ੀਲੇ ਪਦਾਰਥ ਅਤੇ ਗੋਲੀ ਸਿੱਕਾ ਬਰਾਮਦ ਕੀਤਾ।

ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਫਰਾਰ ਮੁਲਜ਼ਮ ਦੀ ਪਛਾਣ ਕਰ ਲਈ ਹੈ ਅਤੇ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ/ਹਥਿਆਰਾਂ/ਗੋਲੀ ਸਿੱਕਾ ਦੀ ਤਸਕਰੀ ਵਿੱਚ ਸ਼ਾਮਲ ਉਸਦੇ ਹੋਰ ਸਾਥੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਸਬੰਧੀ ਐਫਆਈਆਰ ਨੰਬਰ 59 ਮਿਤੀ 28.09.2024 ਨੂੰ ਐਨਡੀਪੀਐਸ ਦੀ ਧਾਰਾ 21, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਰਾਜ ਚੋਣ ਕਮਿਸ਼ਨ ਨੇ ਆਮ ਜਨਤਾ ਤੇ ਸਮੂਹ ਸਬੰਧਤਾਂ ਦੀ ਸਹੂਲਤ ਲਈ ਆਪਣੇ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ

ਰਾਜ ਵਿੱਚ ਗਰਾਮ ਪੰਚਾਇਤ ਚੋਣਾਂ ਦੇ ਸਬੰਧ ਵਿੱਚ ਆਮ ਜਨਤਾ ਅਤੇ ਸਮੂਹ ਸਬੰਧਤਾਂ ਦੀ ਸਹੂਲਤ ਲਈ ਕਮਿਸ਼ਨ ਵੱਲੋਂ ਆਪਣੇ ਦਫਤਰ ਐਸ. ਸੀ .ਓ. ਨੰ: 49, ਸੈਕਟਰ 17 ਈ. ਚੰਡੀਗੜ੍ਹ, ਵਿਖੇ ਇੱਕ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਲੈਂਡਲਾਈਨ ਨੰ. 0172- 2771326 ਚੋਣਾਂ ਦੀ ਪ੍ਰਕ੍ਰਿਆ ਖਤਮ ਹੋਣ ਤੱਕ ਸਵੇਰੇ 8.30 a.m. ਤੋਂ ਸ਼ਾਮ 9.00 pm ਤੱਕ ਕੰਮ ਕਰੇਗਾ । ਉਸਨੇ ਅੱਗੇ ਕਿਹਾ ਕਿ ਗਰਾਮ ਪੰਚਾਇਤ ਚੋਣਾਂ ਸਬੰਧੀ ਅਪ-ਡੇਟਿਡ ਸੂਚਨਾਂ ਅਤੇ ਹਦਾਇਤਾਂ ਕਮਿਸ਼ਨ ਦੀ ਵੈਬਸਾਇਟ https://sec.punjab.gov.in ਤੇ ਵੇਖੀਆਂ ਜਾ ਸਕਦੀਆਂ ਹਨ ਅਤੇ ਕਮਿਸ਼ਨ ਦੀ ਈ-ਮੇਲ ਆਈ.ਡੀ secpb@punjab.gov.in ਹੈ ।