HaryanaLatest NewsNewsPunjabi

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ

ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ ਹੈ। ਗੁਰਮੀਤ…

Latest NewsNewsPatialaPunjabPunjabi

ਪਟਿਆਲਾ ਲਾਅ ਯੂਨੀਵਰਸਿਟੀ ‘ਚ ਵਿਦਿਆਰਥੀ ਵਾਈਸ-ਚਾਂਸਲਰ ਖਿਲਾਫ ਕਿਉਂ ਕਰ ਰਹੇ ਹਨ ਪ੍ਰਦਰਸ਼ਨ?

ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿੱਚ ਪੰਜ ਦਿਨਾਂ ਤੋਂ ਵਿਦਿਆਰਥੀ ਵਾਈਸ ਚਾਂਸਲਰ ਜੈ ਸ਼ੰਕਰ ਸਿੰਘ ਦੇ ਅਸਤੀਫ਼ੇ…

InternationalLatest NewsNewsPunjabi

ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਦੀ ਚਿਤਾਵਨੀ ਦੇ ਬਾਵਜੂਦ ਇਜ਼ਰਾਈਲੀ ਫ਼ੌਜ ਲੇਬਨਾਨ ‘ਚ ਜ਼ਮੀਨੀ ਹਮਲੇ ਦੀ ਕਰ ਰਹੀ ਤਿਆਰੀ

ਇਜ਼ਰਾਈਲ ਵੱਲੋਂ ਹਿਜ਼ਬੁੱਲਾ ਦੇ ਖਿਲਾਫ ਦੇਸ਼ ਵਿੱਚ ਹਵਾਈ ਹਮਲੇ ਤੇਜ਼ ਕੀਤੇ ਗਏ ਹਨ। ਲੇਬਨਾਨ ਦੇ ਸਿਹਤ ਅਧਿਕਾਰੀਆਂ ਦੇ ਅਨੁਸਾਰ ਬੁੱਧਵਾਰ…

HaryanaLatest NewsNewsPunjabi

ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਨੂੰ ਲੈ ਕੇ ਇੱਕ ਵਾਰ ਫ਼ਿਰ ਵਿਵਾਦਿਤ ਟਿੱਪਣੀ ਕੀਤੀ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ੰਭੂ ਬਾਰਡਰ (Shambhu Border) ‘ਤੇ ਬੈਠੇ ਕਿਸਾਨਾਂ ਨੂੰ…

ਮੁੱਖ ਮੰਤਰੀ ਨੇ ਹਸਪਤਾਲ ਤੋਂ ਆਉਂਦੇ ਸਾਰ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਝੋਨੇ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਕ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ 185 ਲੱਖ ਮੀਟਰਕ ਟਨ ਝੋਨਾ ਮੰਡੀਆਂ ਵਿੱਚ ਲਿਆਂਦੇ ਜਾਣ ਦੀ ਉਮੀਦ ਹੈ।ਉਨ੍ਹਾਂ ਕਿਹਾ ਕਿ ਇਸ ਵਾਰ ਸੂਬੇ ਵਿੱਚ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇਠ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਹੈ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਸੀਜ਼ਨ ਲਈ ‘ਏ’ ਗਰੇਡ ਦੇ ਝੋਨੇ ਲਈ 2320 ਰੁਪਏ ਪ੍ਰਤੀ ਕੁਇੰਟਲ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਤੈਅ ਕੀਤਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ, ਪੀ.ਐੱਸ.ਡਬਲਯੂ.ਸੀ, ਅਤੇ ਐੱਫ.ਸੀ.ਆਈ. ਵੱਲੋਂ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਖਰੀਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪਹੁੰਚਦੇ ਸਾਰ ਹੀ ਖ਼ਰੀਦਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਹਨ।  ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ ‘ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਢੁਕਵੀਂ ਵਿਧੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ, ਸੁਚਾਰੂ ਅਤੇ ਤੇਜ਼ੀ ਨਾਲ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਸਮੇਂ ਸਿਰ ਅਦਾਇਗੀ ਕਰਨ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਦੀ ਵਿਕਰੀ ਲਈ ਕਿਸੇ ਕਿਸਮ ਦੀ ਦਿੱਕਤ ਨਹੀਂ ਹੋਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਤੁਰੰਤ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਫ਼ਸਲ ਦੀ ਤੁਰੰਤ ਚੁਕਾਈ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਕਿਸੇ ਵੀ ਕਿਸਮ ਦੀ ਢਿੱਲ-ਮੱਠ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਦੀ ਫ਼ਸਲ ਦੀ ਤੁਰੰਤ ਖਰੀਦ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਵਚਨਬੱਧ ਹੈ ਅਤੇ ਇਹ ਅਧਿਕਾਰੀਆਂ ਦੀ ਡਿਊਟੀ ਬਣਦੀ ਹੈ ਕਿ ਉਹ ਸਰਕਾਰ ਦੇ ਫੈਸਲੇ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨਾ ਯਕੀਨੀ ਬਣਾਉਣ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ ‘ਤੇ ਸਮੁੱਚੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਲਗਾਤਾਰ ਦੌਰਾ ਕਰਨ ਅਤੇ ਨਿਰੰਤਰ ਨਿਗਰਾਨੀ ਲਈ ਰੋਜ਼ਾਨਾ ਰਿਪੋਰਟ ਪੇਸ਼ ਕਰਨ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਖਰੀਦ ਕਾਰਜਾਂ ‘ਤੇ ਬਾਰੀਕੀ ਨਾਲ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਮੰਡੀਆਂ ਵਿੱਚ ਫ਼ਸਲ ਦੇ ਢੇਰ ਨਾ ਲੱਗਣ ਅਤੇ ਇਸ ਦੀ ਜਲਦੀ ਤੋਂ ਜਲਦੀ ਚੁਕਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਦੌਰਾਨ ਮੁੱਖ ਮੰਤਰੀ ਨੇ ਅਹਿਮ ਫੈਸਲੇ ਵਿੱਚ ਚੌਲ ਮਿੱਲ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਕਿ ਖਰੀਦ ਸੀਜ਼ਨ 2024-25 ਲਈ ਕਸਟਮ ਮਿਲਿੰਗ ਦੀ ਅਲਾਟਮੈਂਟ ਵਾਸਤੇ ਸਭ ਤੋਂ ਪਹਿਲਾਂ ਅਪਲਾਈ ਕਰਨ ਵਾਲੇ 750 ਮਿੱਲ ਮਾਲਕਾਂ ਨੂੰ ਨੀਤੀ ਅਨੁਸਾਰ ਅਲਾਟ ਕੀਤੇ ਝੋਨੇ ਤੋਂ 25 ਫੀਸਦੀ ਵੱਧ ਝੋਨਾ ਅਲਾਟ ਕੀਤਾ ਜਾਵੇਗਾ।

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ

ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ ਹੈ। ਗੁਰਮੀਤ ਰਾਮ ਰਹੀਮ ਨੇ ਹਰਿਆਣਾ ਸਰਕਾਰ ਅੱਗੇ ਅਰਜ਼ੀ ਲਾਈ ਹੈ।

ਹਰਿਆਣਾ ਸਰਕਾਰ (Haryana Govt) ਨੇ ਚੋਣ ਕਮਿਸ਼ਨ ਤੋਂ ਇਜਾਜ਼ਤ ਮੰਗੀ ਹੈ।

ਸਰਕਾਰ ਨੇ ਅਜੇ ਤੱਕ ਜਵਾਬ ਦਾਇਰ ਕਰਨਾ ਹੈ, ਇਸ ਮਹੀਨੇ 2 ਸਤੰਬਰ ਨੂੰ ਰਾਮ ਰਹੀਮ ਆਪਣੀ ਇਕ ਮਹੀਨੇ ਦੀ ਫਰਲੋ (Furlough) ਪੂਰੀ ਕਰਕੇ ਸੁਨਾਰੀਆ ਜੇਲ੍ਹ ਵਾਪਸ ਪਰਤਿਆ ਸੀ।

ਪਟਿਆਲਾ ਲਾਅ ਯੂਨੀਵਰਸਿਟੀ ‘ਚ ਵਿਦਿਆਰਥੀ ਵਾਈਸ-ਚਾਂਸਲਰ ਖਿਲਾਫ ਕਿਉਂ ਕਰ ਰਹੇ ਹਨ ਪ੍ਰਦਰਸ਼ਨ?

ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿੱਚ ਪੰਜ ਦਿਨਾਂ ਤੋਂ ਵਿਦਿਆਰਥੀ ਵਾਈਸ ਚਾਂਸਲਰ ਜੈ ਸ਼ੰਕਰ ਸਿੰਘ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ, ਜਾਣੋਂ  ਕੀ ਹੋਇਆ ਹੈ।

ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰਜੀਐਨਯੂਐਲ) ਦੇ ਵਿਦਿਆਰਥੀ ਵਾਈਸ-ਚਾਂਸਲਰ ‘ਤੇ ਉਨ੍ਹਾਂ ਦੇ ਹੋਸਟਲ ਦੀਆਂ ਵਿਦਿਆਰਥਣਾਂ ਦੀ ਨਿੱਜਤਾ ਦੀ ਉਲੰਘਣਾ ਕਰਨ ਦਾ ਦੋਸ਼ ਲਾਉਂਦਿਆਂ ਪੰਜ ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਵਾਈਸ-ਚਾਂਸਲਰ ਨੇ ਦੋਸ਼ਾਂ ਤੋਂ ਇਨਕਾਰ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੂੰ ਵਿਦਿਆਰਥਣਾਂ ਨੇ ਉਨ੍ਹਾਂ ਦੇ ਹੋਸਟਲ ‘ਚ ਜਾਣ ਲਈ ਕਿਹਾ ਸੀ।

ਪ੍ਰਦਰਸ਼ਨਾਂ ਕਾਰਨ ਯੂਨੀਵਰਸਿਟੀ ਨੇ ਅਗਲੇ ਹੁਕਮਾਂ ਤੱਕ ਸੰਸਥਾ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ, ਕਿਉਂਕਿ ਵਿਦਿਆਰਥੀ ਵਾਈਸ-ਚਾਂਸਲਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਐਡਮਿਨ ਬਲਾਕ ‘ਤੇ ਬੈਠੇ ਰਹੇ।

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਇਸ ਘਟਨਾ ਨੂੰ “ਬਹੁਤ ਹੀ ਸ਼ਰਮਨਾਕ” ਕਰਾਰ ਦਿੱਤਾ ਅਤੇ ਰਾਸ਼ਟਰੀ ਮਹਿਲਾ ਕਮਿਸ਼ਨ ਨੂੰ ਇਸ ਮਾਮਲੇ ਦਾ ਨੋਟਿਸ ਲੈਣ ਦੀ ਅਪੀਲ ਕਰਦਿਆਂ, ਵਿਰੋਧ ਪ੍ਰਦਰਸ਼ਨਾਂ ਨੇ ਸਿਆਸੀ ਧਿਆਨ ਵੀ ਖਿੱਚਿਆ ਹੈ।

ਵਾਈਸ-ਚਾਂਸਲਰ ‘ਤੇ ਕੀ ਹਨ ਦੋਸ਼?

ਵਿਦਿਆਰਥੀਆਂ ਅਨੁਸਾਰ ਵਾਈਸ-ਚਾਂਸਲਰ ਜੈ ਸ਼ੰਕਰ ਸਿੰਘ ਨੇ ਲੜਕੀਆਂ ਦੇ ਹੋਸਟਲ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਉਨ੍ਹਾਂ ਦੀ ਡਰੈਸਿੰਗ ਸੈਂਸ ‘ਤੇ ਸਵਾਲ ਉਠਾਏ।

ਵਿਦਿਆਰਥੀ ਨੇ ਕਿਹਾ ਕਿ, “ਵੀ.ਸੀ ਨੇ ਇਹ ਕਹਿ ਕੇ ਸਾਡੇ ਵਿਰੋਧ ਪ੍ਰਦਰਸ਼ਨਾਂ ‘ਤੇ ਸਵਾਲ ਕੀਤਾ ਕਿ ਉਹ ਸਿਰਫ ਪਹਿਲੇ ਸਾਲ ਦੇ ਵਿਦਿਆਰਥੀਆਂ ਦੇ ਕਮਰਿਆਂ ਵਿੱਚ ਗਿਆ ਸੀ। ਸਾਡੇ ਕੋਲ ਸਬੂਤ ਹੈ ਕਿ ਉਹ ਤੀਜੇ ਸਾਲ ਦੇ ਵਿਦਿਆਰਥੀਆਂ ਦੇ ਕਮਰਿਆਂ ਵਿੱਚ ਵੀ ਗਿਆ ਸੀ। ਉਹ ਮੀਡੀਆ ਨਾਲ ਝੂਠ ਬੋਲ ਰਿਹਾ ਹੈ। ਇਸ ਲਈ, ਇਸ ਦਾ ਕੋਈ ਮਤਲਬ ਨਹੀਂ ਬਣਦਾ ਕਿ ਉਹ ਇੰਨੇ ਉੱਚੇ ਅਹੁਦੇ ‘ਤੇ ਰਹੇ”।

ਵਿਦਿਆਰਥਣਾਂ ਨੇ ਇਹ ਵੀ ਦੋਸ਼ ਲਾਇਆ ਕਿ ਜਦੋਂ ਵੀ.ਸੀ ਮਹਿਲਾ ਹੋਸਟਲ ਵਿੱਚ ਦਾਖ਼ਲ ਹੋਏ ਤਾਂ ਉਨ੍ਹਾਂ ਨਾਲ ਹੋਸਟਲ ਦੀ ਵਾਰਡਨ ਜਾਂ ਕੋਈ ਮਹਿਲਾ ਗਾਰਡ ਨਹੀਂ ਸੀ।

“ਇਹ ਘਟਨਾ ਸਿਰਫ ਇੱਕ ਟਰਿੱਗਰ ਸੀ; ਉਸ ਵੱਲੋਂ ਦਿੱਤੇ ਗਏ ਬਿਆਨਾਂ ਤੋਂ ਲੈ ਕੇ ਕਈ ਹੋਰ ਮੁੱਦੇ ਹਨ। ਇਸ ਤੋਂ ਇਲਾਵਾ, ਉਸ ਨੇ ਵਿਦਿਆਰਥੀਆਂ ਨਾਲ ਜਿਸ ਤਰ੍ਹਾਂ ਦਾ ਵਿਵਹਾਰ ਕੀਤਾ ਹੈ, ਅਕਾਦਮਿਕ ਆਜ਼ਾਦੀ ਨੂੰ ਘਟਾ ਦਿੱਤਾ ਗਿਆ ਹੈ, ਜਿਸ ਕਾਰਨ ਅਸੀਂ ਉਦੋਂ ਤੋਂ ਇੱਥੇ ਬੈਠੇ ਹਾਂ। ਪਿਛਲੇ ਚਾਰ ਦਿਨ ਅਸੀਂ ਵਾਈਸ-ਚਾਂਸਲਰ ਤੋਂ ਅਸਤੀਫਾ ਮਿਲਣ ਤੱਕ ਅਗਲੇ ਕਈ ਦਿਨਾਂ ਤੱਕ ਬੈਠੇ ਰਹਾਂਗੇ, ”ਇਕ ਹੋਰ ਵਿਦਿਆਰਥੀ ਨੇ ਕਿਹਾ।

ਵਾਈਸ-ਚਾਂਸਲਰ ਦਾ ਕੀ ਕਹਿਣਾ ਹੈ?

ਆਪਣੇ ਬਚਾਅ ਵਿੱਚ, ਵਾਈਸ-ਚਾਂਸਲਰ ਜੈ ਸ਼ੰਕਰ ਸਿੰਘ ਨੇ ਦਾਅਵਾ ਕੀਤਾ ਕਿ ਉਸਨੇ ਕੁਝ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਮਹਿਲਾ ਹੋਸਟਲ ਦਾ ਦੌਰਾ ਕੀਤਾ ਸੀ, ਜਿਨ੍ਹਾਂ ਨੇ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਨੂੰ ਆਪਣੇ ਮੇਜ਼ ਅਤੇ ਅਲਮੀਰਾ ਨੂੰ ਕਮਰਿਆਂ ਵਿੱਚ ਰੱਖਣ ਵਿੱਚ ਮੁਸ਼ਕਲ ਆ ਰਹੀ ਹੈ ਅਤੇ ਉਹ ਹੋਰ ਜਗ੍ਹਾ ਚਾਹੁੰਦੇ ਹਨ। ਉਸ ਨੇ ਇਹ ਵੀ ਦਾਅਵਾ ਕੀਤਾ ਕਿ ਉਹ ਮਹਿਲਾ ਮੁੱਖ ਵਾਰਡਨ ਅਤੇ ਮਹਿਲਾ ਸੁਰੱਖਿਆ ਗਾਰਡਾਂ ਨਾਲ ਹੋਸਟਲ ਵਿੱਚ ਗਿਆ ਸੀ। ਸਿੰਘ ਨੇ ਔਰਤਾਂ ਦੇ ਡਰੈਸਿੰਗ ਸੈਂਸ ‘ਤੇ ਟਿੱਪਣੀ ਕਰਨ ਬਾਰੇ ਉਨ੍ਹਾਂ ਦੇ ਦਾਅਵਿਆਂ ਨੂੰ ਵੀ ਰੱਦ ਕੀਤਾ।

ਸਿੰਘ ਨੇ ਦੱਸਿਆ, “ਇਹ ਦੋਸ਼ ਬੇਬੁਨਿਆਦ ਹਨ। ਇਹ ਮੇਰੀ ਧੀ/ਪੋਤੀਆਂ ਵਾਂਗ ਹਨ। ਮੈਂ ਸਟਾਫ਼ ਅਤੇ ਚੀਫ਼ ਵਾਰਡਨ ਨਾਲ ਉੱਥੇ ਗਿਆ ਸੀ। ਇਹ ਦੌਰਾ ਵਿਦਿਆਰਥੀਆਂ ਦੀ ਮੰਗ ‘ਤੇ ਸੀ ਕਿਉਂਕਿ ਹੋਸਟਲ ਵਿੱਚ ਦਾਖਲੇ ਜ਼ਿਆਦਾ ਹਨ ਅਤੇ ਕਮਰੇ ਸੀਮਤ ਹਨ। ਇੱਕ ਕਮਰੇ ਵਿੱਚ ਦੋ ਵਿਦਿਆਰਥੀ ਰਹਿ ਰਹੇ ਹਨ ਅਤੇ ਅਲਮੀਰਾ ਅਤੇ ਮੇਜ਼ ਲਈ ਕੋਈ ਥਾਂ ਨਹੀਂ ਬਚੀ ਹੈ ਪਰ ਮੁੱਦਾ ਕੁਝ ਹੋਰ ਬਣ ਗਿਆ ਜੋ ਸਬੂਤ ਤੋਂ ਬਿਨਾਂ ਹੈ”।

ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਇਸ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਰਿਪੋਰਟ ਸੌਂਪ ਦਿੱਤੀ ਹੈ ਜੋ ਲਾਅ ਯੂਨੀਵਰਸਿਟੀ ਦੇ ਚਾਂਸਲਰ ਹਨ।

ਵਿਦਿਆਰਥੀਆਂ ਦੇ ਧਰਨੇ ‘ਤੇ ਪੰਜਾਬ ਸਰਕਾਰ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਬੁੱਧਵਾਰ ਨੂੰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਵਾਈਸ-ਚਾਂਸਲਰ ਨੂੰ ਵੀ ਮਿਲੇ ਅਤੇ ਉਨ੍ਹਾਂ ਦਾ ਪੱਖ ਸੁਣਿਆ।

ਗਿੱਲ ਨੇ ਕਿਹਾ ਕਿ ਇੱਕ ਕਮੇਟੀ ਬਣਾਈ ਜਾਵੇਗੀ ਜਿਸ ਵਿੱਚ ਵਿਦਿਆਰਥੀਆਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ।

ਮੰਗਲਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਦੇ ਪ੍ਰਦਰਸ਼ਨ ਬਾਰੇ ਯੂਨੀਵਰਸਿਟੀ ਦੇ ਰਜਿਸਟਰਾਰ ਤੋਂ ਰਿਪੋਰਟ ਮੰਗੀ ਗਈ ਹੈ।

ਮੁਸੀਬਤਾਂ ‘ਚ ਘਿਰੀ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫਿਲਮ ‘ਪੰਜਾਬ 95’

ਦਿਲਜੀਤ ਦੋਸਾਂਝ (Diljit Dosanjh) ਦੀ ਆਉਣ ਵਾਲੀ ਫਿਲਮ ‘ਪੰਜਾਬ 95’ ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੀ ਹੋਈ ਹੈ।ਫਿਲਮ ‘ਚ ਦਿਲਜੀਤ ਦੋਸਾਂਝ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਉਣ ਜਾ ਰਹੇ ਹਨ।

ਸੰਵੇਦਨਸ਼ੀਲ ਮੁੱਦਿਆਂ ਦੇ ਕਾਰਨ, ਸੈਂਸਰ ਬੋਰਡ (Sensor Board) ਨੇ ਫਿਲਮ ਵਿੱਚ 85 ਕੱਟਾਂ ਦੀ ਮੰਗ ਕੀਤੀ ਸੀ, ਹਾਲਾਂਕਿ, ਹੁਣ ਰਿਵਾਈਜ਼ਡ ਕਮੇਟੀ ਨੇ 85 ਨਹੀਂ, ਸਗੋਂ 120 ਕੱਟਾਂ ਦਾ ਆਦੇਸ਼ ਦਿੱਤਾ ਹੈ।

ਕਮੇਟੀ ਨੂੰ ਫਿਲਮ ਦੇ ਟਾਈਟਲ ਨੂੰ ਲੈ ਕੇ ਵੀ ਸਮੱਸਿਆ ਹੈ, ਜਿਸ ‘ਚ ਬਦਲਾਅ ਦੀ ਮੰਗ ਕੀਤੀ ਗਈ ਹੈ। ਫਿਲਮ ਦਾ ਟਾਈਟਲ ਪੰਜਾਬ 95 (Title Punjab 95) ਰੱਖਿਆ ਗਿਆ ਹੈ। ਜਸਵੰਤ ਸਿੰਘ ਖਾਲੜਾ ਸਾਲ 1995 ਵਿੱਚ ਲਾਪਤਾ ਹੋ ਗਏ ਸਨ, ਇਸ ਲਈ ਸੈਂਸਰ ਬੋਰਡ ਕਮੇਟੀ ਨੇ ਸਿਰਲੇਖ ਬਦਲਣ ਦੀ ਮੰਗ ਕੀਤੀ ਸੀ। ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ।

ਕਮੇਟੀ ਮੰਗ ਕਰਦੀ ਹੈ ਕਿ ਫਿਲਮ ਦੇ ਮੁੱਖ ਕਿਰਦਾਰ ਜਸਵੰਤ ਸਿੰਘ ਖਾਲੜਾ (Jaswant Singh Khalra) ਦਾ ਨਾਂ ਵੀ ਬਦਲਿਆ ਜਾਵੇ। ਫਿਲਮ ਵਿੱਚੋਂ ਗੁਰਬਾਣੀ ਦੇ ਦ੍ਰਿਸ਼ ਵੀ ਹਟਾਉਣ ਲਈ ਕਿਹਾ।

ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਦੀ ਚਿਤਾਵਨੀ ਦੇ ਬਾਵਜੂਦ ਇਜ਼ਰਾਈਲੀ ਫ਼ੌਜ ਲੇਬਨਾਨ ‘ਚ ਜ਼ਮੀਨੀ ਹਮਲੇ ਦੀ ਕਰ ਰਹੀ ਤਿਆਰੀ

ਇਜ਼ਰਾਈਲ ਵੱਲੋਂ ਹਿਜ਼ਬੁੱਲਾ ਦੇ ਖਿਲਾਫ ਦੇਸ਼ ਵਿੱਚ ਹਵਾਈ ਹਮਲੇ ਤੇਜ਼ ਕੀਤੇ ਗਏ ਹਨ। ਲੇਬਨਾਨ ਦੇ ਸਿਹਤ ਅਧਿਕਾਰੀਆਂ ਦੇ ਅਨੁਸਾਰ ਬੁੱਧਵਾਰ ਨੂੰ ਲਗਭਗ 72 ਲੋਕ ਮਾਰੇ ਗਏ ਅਤੇ 233 ਹੋਰ ਜ਼ਖਮੀ ਹੋਏ ਹਨ।

ਹਿਜ਼ਬੁੱਲਾ ਨਾਲ ਵਧਦੇ ਸੰਘਰਸ਼ ਦੇ ਵਿਚਕਾਰ,ਇਜ਼ਰਾਈਲੀ ਫੌਜ (Israeli Army) ਮੁਖੀ ਨੇ ਫੌਜਾਂ ਨੂੰ ਲੇਬਨਾਨ ਵਿੱਚ ਜ਼ਮੀਨੀ ਹਮਲੇ ਲਈ ਤਿਆਰ ਰਹਿਣ ਲਈ ਕਿਹਾ ਹੈ। ਇਹ ਅਜਿਹੇ ਸਮੇਂ ‘ਚ ਹੋ ਰਿਹਾ ਹੈ, ਜਦੋਂ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ (Joe Biden) ਨੇ ਮੱਧ ਪੂਰਬ ‘ਚ ‘ਪੂਰੀ ਜੰਗ’ ਦੇ ਖਿਲਾਫ ਚਿਤਾਵਨੀ ਦਿੱਤੀ ਹੈ ਅਤੇ ਦੁਸ਼ਮਣੀ ਖਤਮ ਕਰਨ ਲਈ 21 ਦਿਨਾਂ ਦੇ ਜੰਗਬੰਦੀ ਸਮਝੌਤੇ ‘ਤੇ ਗੱਲਬਾਤ ਕੀਤੀ ਹੈ।

ਈਰਾਨ ਸਮਰਥਿਤ ਸਮੂਹ ਹਿਜ਼ਬੁੱਲਾ ਦੇ ਖਿਲਾਫ ਵੱਡੇ ਹਮਲੇ ‘ਦੁਸ਼ਮਣ ਦੇ ਖੇਤਰ ‘ਚ ਦਾਖਲ ਹੋਣ’ ਦਾ ਰਸਤਾ ਸਾਫ ਕਰ ਸਕਦੇ ਹਨ।

ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਨੂੰ ਲੈ ਕੇ ਇੱਕ ਵਾਰ ਫ਼ਿਰ ਵਿਵਾਦਿਤ ਟਿੱਪਣੀ ਕੀਤੀ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ੰਭੂ ਬਾਰਡਰ (Shambhu Border) ‘ਤੇ ਬੈਠੇ ਕਿਸਾਨਾਂ ਨੂੰ ਲੈ ਕੇ ਇੱਕ ਵਾਰ ਫ਼ਿਰ ਵਿਵਾਦਿਤ ਟਿੱਪਣੀ ਕੀਤੀ ਹੈ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ “ਸ਼ੰਭੂ ਬਾਰਡਰ ਦਾ ਬੰਦ ਹੋਣਾ ਇੱਕ ਵੱਡੀ ਸਮੱਸਿਆ ਹੈ, ਆਮ ਲੋਕਾਂ ਖਾਸ ਕਰਕੇ ਕਾਰੋਬਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮਨੋਹਰ ਲਾਲ ਖੱਟਰ (Manohar Lal Khattar) ਨੇ ਕਿਹਾ ਕਿ ਸ਼ੰਭੂ ਬਾਰਡਰ ਖੋਲ੍ਹਣ ਲਈ ਅਸੀਂ ਵੀ ਤਿਆਰ ਹਾਂ। ਅਸੀਂ ਉਸਦੀ ਯੋਜਨਾ ਵੀ ਬਣਾ ਲਈ ਸੀ ਪਰ ਮਾਮਲਾ ਅਦਾਲਤ ਵਿੱਚ ਚਲਾ ਗਿਆ। ਕੁੱਝ ਲੋਕ ਸ਼ੰਭੂ ਬਾਰਡਰ ਖੋਲ੍ਹਣ ਦੇ ਹੱਕ ‘ਚ ਸੀ ਅਤੇ ਕੁੱਝ ਲੋਕ ਬੰਦ ਕਰਨ ਦੇ ਹੱਕ ‘ਚ ਸੀ। ਹਾਈਕੋਰਟ ਨੇ ਸ਼ੰਭੂ ਬਾਰਡਰ (Shambhu Border) ਖੋਲ੍ਹਣ ਲਈ ਹਾਂ ਕਰ ਦਿੱਤੀ ਸੀ ਪਰ ਕੁੱਝ ਲੋਕ ਸੁਪਰੀਮ ਕੋਰਟ ਚਲੇ ਗਏ, ਸੁਪਰੀਮ ਕੋਰਟ ਨੇ ਹਾਈਕੋਰਟ ਦੇ ਹੁਕਮ ਨੂੰ ਬਦਲ ਦਿੱਤਾ।

ਸੁਪਰੀਮ ਕੋਰਟ (Supreme Court) ਸੁਨਿਚਿਤ ਕਰ ਰਹੀ ਹੈ ਕਿ ਰਸਤਾ ਖੋਲ੍ਹਣ ‘ਚ ਤਾਂ ਕੋਈ ਅਪੱਤੀ ਤਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਵੀ ਹਰਿਆਣਾ ਦੇ ਦੋਵੇਂ ਬਾਰਡਰਾਂ ‘ਤੇ ਕਿਸਾਨ ਬੈਠੇ ਸੀ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਹੋਈ। ਸਾਡੀ ਕਿਸਾਨਾਂ ਨਾਲ ਗੱਲਬਾਤ ਹੋਈ, ਹਰਿਆਣਾ ‘ਚ ਇਸ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਹੈ। ਪੰਜਾਬ ਦੇ ਕਿਸਾਨਾਂ ‘ਚ ਇੱਕ ਉਤਾਵਲਾਪਨ ਹੈ, ਨਹੀਂ ਤਾਂ ਇਹ ਰਸਤਾ ਕਦੇ ਬੰਦ ਨਾ ਕੀਤਾ ਹੁੰਦਾ।

ਮਨੋਹਰ ਲਾਲ ਖੱਟਰ  (Manohar Lal Khattar) ਨੇ ਕਿਹਾ ਸੀ ਕਿ ਜੋ ਲੋਕ ਸ਼ੰਭੂ ਬਾਰਡਰ ‘ਤੇ ਬੈਠੇ ਹੋਏ ਹਨ, ਉਹ ਕਿਸਾਨ ਨਹੀਂ ਹਨ ਸਗੋਂ ਕਿਸਾਨਾਂ ਦਾ ਮੁਖੌਟਾ ਪਹਿਨੇ ਉਹ ਕੁੱਝ ਲੋਕ ਹਨ, ਜੋ ਸਿਸਟਮ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ।

ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਡਿਟੇਲ ‘ਚ ਜਾਣ ਦੀ ਲੋੜ ਨਹੀਂ ਹੈ, ਤੁਸੀਂ ਵੀ ਜਾਣਦੇ ਹੋ ਕਿ ਉਹ ਕੌਣ ਹਨ ? ਅੱਜ ਹਰਿਆਣਾ ਦੇ ਲੋਕ ਇਸ ਗੱਲੋਂ ਖੁਸ਼ ਹਨ ਕਿ ਉਨ੍ਹਾਂ ਨੇ ਅਜਿਹੇ ਲੋਕਾਂ ਨੂੰ ਸੂਬੇ ਵਿਚ ਪੈਰ ਨਹੀਂ ਰੱਖਣ ਦਿੱਤਾ।