Latest NewsNewsPunjabPunjabiSAS NAGAR

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਖਰੜ ਦੇ 65 ਪਿੰਡਾਂ ਦੇ ਸਰਪੰਚਾਂ/ਪੰਚਾਂ ਦੀਆਂ ਚੋਣਾਂ ਲਈ ਬਣਾਏ ਗਏ 9 ਕਲੱਸਟਰ : ਉਪ ਮੰਡਲ ਮੈਜਿਸਟ੍ਰੇਟ ਖਰੜ

ਮਾਣਯੋਗ ਰਾਜ ਚੋਣ ਕਮਿਸ਼ਨ, ਪੰਜਾਬ ਚੰਡੀਗੜ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਬਲਾਕ ਖਰੜ ਦਾ ਸ੍ਰੀ ਗੁਰਮੰਦਰ ਸਿੰਘ, ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ…

HealthLatest NewsNewsPunjabPunjabi

ਸਿਹਤ ਮੰਤਰੀ ਵੱਲੋਂ ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਗੁਰਦਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ…

Latest NewsNewsPunjabPunjabi

ਪੰਜਾਬ ਵਿੱਚ 15 ਅਕਤੂਬਰ 2024 ਨੂੰ ਹੋਣਗੀਆਂ ਗ੍ਰਾਮ ਪੰਚਾਇਤ ਚੋਣਾਂ: ਆਰ. ਕੇ. ਚੌਧਰੀ

ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਪੰਜਾਬ ਪੰਚਾਇਤੀ ਰਾਜ ਐਕਟ, 1994 ਦੇ ਸੈਕਸ਼ਨ 209 ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਾਜ ਚੋਣ…

InternationalLatest NewsNewsPunjabi

ਲੇਬਨਾਨ ‘ਤੇ ਇਜ਼ਰਾਈਲ ਦਾ ਜ਼ਬਰਦਸਤ ਹਮਲਾ, 300 ਤੋਂ ਵੱਧ ਮਿਜ਼ਾਈਲਾਂ ਦਾਗੀਆਂ

ਇਜ਼ਰਾਈਲ (Israel) ਨੇ ਸੋਮਵਾਰ 23 ਸਤੰਬਰ ਨੂੰ ਲੇਬਨਾਨ ਵਿੱਚ 300 ਤੋਂ ਵੱਧ ਮਿਜ਼ਾਈਲਾਂ ਦਾਗੀਆਂ। ਅਲ ਜਜ਼ੀਰਾ ਮੁਤਾਬਕ 2006 ‘ਚ ਇਜ਼ਰਾਈਲ-ਲੇਬਨਾਨ…

HaryanaLatest NewsNewsPunjabi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ ਗੋਹਾਨਾ, ਸੋਨੀਪਤ ’ਚ ਭਾਜਪਾ ਦੀ ਰੈਲੀ ਨੂੰ ਸੰਬੋਧਨ ਕੀਤਾ

ਹਰਿਆਣਾ ਵਿਧਾਨ ਸਭਾ ਚੋਣ ਲਈ ਪ੍ਰਚਾਰ ਕਰਿਦਆਂ ਕੱਲ ਬੁਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੋਹਾਨਾ, ਸੋਨੀਪਤ ’ਚ ਭਾਰਤੀ ਜਨਤਾ…

ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਕੱਲ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਸਭ ਤੋਂ ਅਹਿਮ ਰਹੇਗੀ।

ਉਨ੍ਹਾਂ ਨੇ ਮਾਲ ਵਿਭਾਗ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਜਨਤਕ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਣਾਲੀ ਵਿੱਚ ਕਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕਰਨ ਸਬੰਧੀ ਆਪਣੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਯਤਨ ਕੀਤੇ ਜਾਣਗੇ ਤਾਂ ਜੋ ਸੂਬਾ ਵਾਸੀਆਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਪੰਜਾਬ ਦੇ ਐੱਨਆਰਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ
ਤੋਂ ਇਲਾਵਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਸ. ਮੁੰਡੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਖਰੜ ਦੇ 65 ਪਿੰਡਾਂ ਦੇ ਸਰਪੰਚਾਂ/ਪੰਚਾਂ ਦੀਆਂ ਚੋਣਾਂ ਲਈ ਬਣਾਏ ਗਏ 9 ਕਲੱਸਟਰ : ਉਪ ਮੰਡਲ ਮੈਜਿਸਟ੍ਰੇਟ ਖਰੜ

ਮਾਣਯੋਗ ਰਾਜ ਚੋਣ ਕਮਿਸ਼ਨ, ਪੰਜਾਬ ਚੰਡੀਗੜ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਬਲਾਕ ਖਰੜ ਦਾ ਸ੍ਰੀ ਗੁਰਮੰਦਰ ਸਿੰਘ, ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ ਖਰੜ ਨੂੰ ਇੰਚਾਰਜ ਅਫਸਰ ਨਿਯੁਕਤ ਕੀਤਾ ਗਿਆ ਹੈ। ਬਲਾਕ ਖਰੜ ਵਿੱਚ ਪੈਂਦੇ 65 ਪਿੰਡਾਂ ਦੇ ਸਰਪੰਚਾਂ/ਪੰਚਾਂ ਦੀਆਂ ਚੋਣਾਂ ਲਈ 9 ਕਲੱਸਟਰ ਬਣਾਏ ਗਏ ਹਨ। ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ ਨਿਯੁਕਤ ਕੀਤੇ ਗਏ ਹਨ। ਇੱਕ ਰਿਟਰਨਿੰਗ ਅਫਸਰ ਕੋਲ 5 ਜਾਂ 6 ਪਿੰਡ ਹੋਣਗੇ। ਰਿਟਰਨਿੰਗ ਅਫਸਰਾਂ ਦੇ ਵੱਖ ਵੱਖ ਦਫਤਰਾਂ ਵਿੱਚ ਬੈਠਣ ਦੇ ਸਥਾਨ ਨਿਰਧਾਰਤ ਕਰ ਦਿੱਤੇ ਗਏ ਹਨ।  ਮਾਣਯੋਗ ਰਾਜ ਚੋਣ ਕਮਿਸ਼ਨ ਜੀ ਵੱਲੋਂ ਚੋਣਾਂ ਸਬੰਧੀ ਜਾਰੀ ਸਡਿਊਲ ਬਣਾਇਆ ਗਿਆ ਹੈ।

27.09.2024 ਸ਼ੁੱਕਰਵਾਰ ਨੋਟੀਫਿਕੇਸ਼ਨ ਅਤੇ ਨਾਮਜਦਗੀ ਪੱਤਰ ਭਰਨ ਦੀ ਸ਼ੁਰੂਆਤ (ਸਮਾਂ। ਸਵੇਰੇ 11.00 ਵਜੇ ਤੋਂ 03.00 ਵਜੇ ਤਕ) 04.10.2024 (ਸ਼ੁੱਕਰਵਾਰ) ਨਾਮਜਦਗੀ ਪੱਤਰ ਭਰਨ ਦੀ ਆਖਰੀ ਮਿਤੀ 05.10.2024 (ਸ਼ਨੀਵਾਰ) ਨਾਮਜਦਗੀ ਪੱਤਰਾਂ ਦੀ ਪੜਤਾਲ ਅਤੇ ਚੋਣ ਨਿਸ਼ਾਨਾਂ ਦੀ ਵੰਡ, 07.10.2024 (ਸੋਮਵਾਰ)ਨਾਮਜਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ, 15.10.2024 (ਮੰਗਲਵਾਰ) ਗ੍ਰਾਮ ਪੰਚਾਇਤਾਂ ਚੋਣਾਂ ਲਈ ਵੋਟਾਂ (ਸਮਾਂ ਸਵੇਰੇ 08.00 ਵਜੇ ਤੋਂ ਬਾਦ ਦੁਪਹਿਰ 04.00 ਵਜੇ) ਅਤੇ 04 ਵਜੇ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ।

ਕਲੱਸਟਰ 1 ਪਿੰਡ ਗੜਾਂਗਾ, ਸਿੱਲ, ਬੱਤਾ, ਫਤਿਹਪੁਰ ਥੇੜੀ, ਸਿਲ-ਕੱਪੜਾ, ਮਾਛੀਪੁਰ ਜਿਸ ਦੇ ਰਿਟਰਨਿੰਗ ਅਫ਼ਸਰ  ਸ੍ਰੀ ਤਰੁਣ ਗੁਪਤਾ(9888707639), ਐਸ.ਡੀ.ਓ ਸੀਵਰੇਜ ਬੋਰਡ, ਖਰੜ ਅਤੇ  ਸਹਾਇਕ ਰਿਟਰਨਿੰਗ ਅਫਸਰ ਸ੍ਰੀ ਸੁਰਜੀਤ ਸਿੰਘ(9915510178) ਜੂਨੀਅਰ ਇੰਜੀ. ਡਬਲਯੂ.ਐੱਸ. ਅਤੇ ਸੈਨਟੇਸ਼ਨ ਸਬ ਡਿਵੀਜ਼ਨ ਨੰਬਰ-9, ਐੱਸ.ਏ.ਐੱਸ.ਨਗਰ ਹੋਣਗੇ ਅਤੇ ਨਾਮਜਦਗੀ ਪ੍ਰਾਪਤ ਕਰਨ ਲਈ ਸਥਾਨ ਕਮਿਊਨਿਟੀ ਸੈਂਟਰ ਪਿੰਡ ਘੜੂੰਆਂ ਹੋਵੇਗਾ।

ਕਲੱਸਟਰ 2 ਪਿੰਡ ਸੋਤਲ, ਘੋਗਾ, ਘੋਗਾ ਖੇੜੀ, ਬਦਰਪੁਰ ,ਬਰੋਲੀ ਜਿਸ ਦੇ ਰਿਟਰਨਿੰਗ ਅਫ਼ਸਰ  ਸ੍ਰੀ ਅਸ਼ੋਕ ਕੁਮਾਰ(9780300263) ਕਾਰਜਸਾਧਕ ਅਫਸਰ, ਘੜੂੰਆਂ ਅਤੇ  ਸਹਾਇਕ ਰਿਟਰਨਿੰਗ ਅਫਸਰ ਸ੍ਰੀ ਜੰਗ ਬਹਾਦਰ ਸਿੰਘ, ਜੇ.ਈ.ਨਗਰ ਕੌਂਸਲ ਖਰੜ (9888549003) ਹੋਣਗੇ ਅਤੇ ਨਾਮਜਦਗੀ ਪ੍ਰਾਪਤ ਕਰਨ ਲਈ ਸਥਾਨ ਕਮਿਊਨਿਟੀ ਸੈਂਟਰ ਪਿੰਡ ਘੜੂੰਆਂ ਹੋਵੇਗਾ।

ਕਲੱਸਟਰ 3 ਪਿੰਡ ਰੁੜਕੀ ਪੁਖ਼ਤਾ, ਬੀਬੀਪੁਰ, ਰੋਰਾ, ਸਿੰਬਲ ਮਾਜਰਾ, ਨਭੀਪੁਰ, ਬਾਸੀਆ, ਬਜਹੇੜੀ ਜਿਸ ਦੇ ਰਿਟਰਨਿੰਗ ਅਫ਼ਸਰ  ਸ੍ਰੀ ਭਰਤ, ਐਸ.ਡੀ.ਓ ਡਵੀਜ਼ਨ ਨੰ. 1 ਖਰੜ ਬੀ ਐਂਡ ਆਰ (7589077097) ਅਤੇ  ਸਹਾਇਕ ਰਿਟਰਨਿੰਗ ਅਫਸਰ ਸ੍ਰੀ ਮਨਪਾਲ ਸਿੰਘ, ਏ.ਡੀ.ਓ.ਖੇਤੀਬਾੜੀ ਦਫ਼ਤਰ ਖਰੜ (9872817874) ਹੋਣਗੇ ਅਤੇ ਨਾਮਜਦਗੀ ਪ੍ਰਾਪਤ ਕਰਨ ਲਈ ਸਥਾਨ ਪੀਡਬਲਯੂਡੀ ਰੈਸਟ ਹਾਊਸ ਖਰੜ ਹੋਵੇਗਾ।

ਕਲੱਸਟਰ 4 ਪਿੰਡ ਮਲਕਪੁਰ, ਚੋਲਟਾ ਖੁਰਦ, ਪੰਨੂਆਂ, ਮਦਨਹੇੜੀ, ਦੁਬਾਲੀ, ਚੋਲਟਾ ਕਲਾਂ, ਰੰਗੀਆਂ, ਦੇਹ ਕਲਾਂ ਜਿਸ ਦੇ ਰਿਟਰਨਿੰਗ ਅਫ਼ਸਰ  ਸ੍ਰੀ ਨਿਰਦੋਸ਼ ਸ਼ਰਮਾ, ਬਿਲਡਿੰਗ ਇੰਸਪੈਕਟਰ, ਨਗਰ ਕੌਂਸਲ ਖਰੜ (9915955511) ਅਤੇ  ਸਹਾਇਕ ਰਿਟਰਨਿੰਗ ਅਫਸਰ ਸ੍ਰੀ ਗੁਰਚਮਨ ਸਿੰਘ, ਸੀਨੀਅਰ ਤਕਨੀਕੀ ਸਹਾਇਕ ਸ. ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ.ਨਗਰ (9914513991) ਹੋਣਗੇ ਅਤੇ ਨਾਮਜਦਗੀ ਪ੍ਰਾਪਤ ਕਰਨ ਲਈ ਸਥਾਨ ਦਫ਼ਤਰ ਮਾਰਕੀਟ ਕਮੇਟੀ ਖਰੜ ਹੋਵੇਗਾ।

ਕਲੱਸਟਰ 5 ਪਿੰਡ ਪੋਪਨਾ, ਧੜਾਕ ਕਲਾਂ, ਨਿਆਮੀਆਂ, ਧੜਾਕ ਖੁਰਦ, ਮਜਾਤ, ਟੋਡਰ ਮਾਜਰਾ, ਮੱਕੜਾਂ, ਮੱਛਲੀ ਕਲਾਂ, ਮਜਾਤੜੀ ਜਿਸ ਦੇ ਰਿਟਰਨਿੰਗ ਅਫ਼ਸਰ  ਸ੍ਰੀ ਅਜੇ ਸ਼ਰਮਾ, ਖੇਤੀਬਾੜੀ ਵਿਸਥਾਰ ਅਫਸਰ, ਦਾਊਮਾਜਰਾ (8872318378) ਅਤੇ  ਸਹਾਇਕ ਰਿਟਰਨਿੰਗ ਅਫਸਰ ਸ੍ਰੀ ਰੁਪਿੰਦਰ ਸਿੰਘ, ਅੰਕੜਾ ਸਹਾਇਕ, ਖੇਤੀਬਾੜੀ ਦਫ਼ਤਰ ਐਸ.ਏ.ਐਸ.ਨਗਰ (8219995886) ਹੋਣਗੇ ਅਤੇ ਨਾਮਜਦਗੀ ਪ੍ਰਾਪਤ ਕਰਨ ਲਈ ਸਥਾਨ ਦਫ਼ਤਰ ਬੀਡੀਪੀਓ ਖਰੜ ਹੋਵੇਗਾ।

ਕਲੱਸਟਰ 6 ਪਿੰਡ ਮੱਛਲੀ ਖੁਰਦ, ਚੂਹੜ ਮਾਜਰਾ, ਨਗਲ ਫੈਜ਼ਗੜ, ਗੱਬੇ ਮਾਜਰਾ, ਰਸਨਹੇੜੀ, ਸਵਾੜਾ ਜਿਸ ਦੇ ਰਿਟਰਨਿੰਗ ਅਫ਼ਸਰ  ਸ੍ਰੀ ਜਸਵਿੰਦਰ ਸਿੰਘ, ਖੇਤੀਬਾੜੀ ਵਿਭਾਗ ਖਰੜ ਦੇ ਏ.ਡੀ.ਓ. (9878533855)ਅਤੇ  ਸਹਾਇਕ ਰਿਟਰਨਿੰਗ ਅਫਸਰ ਸ੍ਰੀ ਗੁਰਪ੍ਰੀਤ ਸਿੰਘ ਏ.ਡੀ.ਓ., ਖੇਤੀਬਾੜੀ ਦਫ਼ਤਰ ਖਰੜ (9888306474) ਹੋਣਗੇ ਅਤੇ ਨਾਮਜਦਗੀ ਪ੍ਰਾਪਤ ਕਰਨ ਲਈ ਸਥਾਨ ਦਫ਼ਤਰ ਬੀ ਪੀ ਈ ਓ ਖਰੜ, ਤਹਿਸੀਲ ਕੰਪਲੈਕਸ ਖਰੜ ਹੋਵੇਗਾ।

ਕਲੱਸਟਰ 7 ਪਿੰਡ ਭਾਰਤ ਪੁਰ, ਚੰਡਿਆਲਾ ਸੂਦਾ, ਸੋਏ ਮਾਜਰਾ, ਪੱਤੜਾ, ਮਗਰ, ਝੰਜੇੜੀ ਜਿਸ ਦੇ ਰਿਟਰਨਿੰਗ ਅਫ਼ਸਰ  ਸ੍ਰੀ ਅੰਮ੍ਰਿਤਪਾਲ ਸਿੰਘ ਐਸ.ਡੀ.ਓ. ਡਬਲਯੂ.ਐਸ. ਅਤੇ ਸੈਨੀਟੇਸ਼ਨ, ਡਿਵੀ. ਨੰਬਰ 3, ਐਸ.ਏ.ਐਸ.ਨਗਰ (9876798741) ਅਤੇ  ਸਹਾਇਕ ਰਿਟਰਨਿੰਗ ਅਫਸਰ ਸ੍ਰੀ ਨਵਪ੍ਰੀਤ ਸਿੰਘ, ਜੂਨੀਅਰ ਇੰਜੀਨੀਅਰ ਡਬਲਯੂ.ਐੱਸ. ਅਤੇ ਸੈਨੀਟੇਸ਼ਨ, ਡਿਵੀ. ਨੰ 3, ਐਸ.ਏ.ਐਸ.ਨਗਰ (9876287006) ਹੋਣਗੇ ਅਤੇ ਨਾਮਜਦਗੀ ਪ੍ਰਾਪਤ ਕਰਨ ਲਈ ਸਥਾਨ ਦਫ਼ਤਰ ਬੀਡੀਪੀਓ ਖਰੜ ਹੋਵੇਗਾ।

ਕਲੱਸਟਰ 8 ਪਿੰਡ ਬੜੀ ਕਰੋੜਾਂ, ਸ਼ਿਵ ਨਗਰ ਨਾਡਾ, ਮਸੋਲ , ਪੜਛ, ਛੋਟੀ ਪੜਛ, ਸਿਉਕ, ਮੁੱਲਾਂਪੁਰ ਗਰੀਬਦਾਸ, ਸ਼ਿੰਗਾਰੀਵਾਲਾ ਮਿਲਖ ਟਾਂਡਾ ਜਿਸ ਦੇ ਰਿਟਰਨਿੰਗ ਅਫ਼ਸਰ  ਸ੍ਰੀ ਰਵੀ ਜਿੰਦਲ, ਈਓ ਐਮਸੀ ਨਵਾਂਗਰਾਓਂ (9646350091) ਅਤੇ  ਸਹਾਇਕ ਰਿਟਰਨਿੰਗ ਅਫਸਰ ਸ੍ਰੀ ਰਾਕੇਸ਼ ਕੁਮਾਰ, ਜੇ.ਈ, ਨਗਰ ਕੌਂਸਲ ਨਯਾਗਾਓ (9855164327) ਹੋਣਗੇ ਅਤੇ ਨਾਮਜਦਗੀ ਪ੍ਰਾਪਤ ਕਰਨ ਲਈ ਸਥਾਨ ਪੁਰਾਣੀ ਪਾਣੀ ਦੀ ਟੈਂਕੀ. ਨਾਡਾ ਪੁਲ ਨੇੜੇ, ਸੇਵਾ ਕੇਂਦਰ ਨਾਡਾ ਹੋਵੇਗਾ।

ਕਲੱਸਟਰ 9 ਪਿੰਡ ਗੋਸਲਾਂ, ਹਸਨਪੁਰ, ਸਿੰਗਪੁਰਾ, ਕਾਲੇਵਾਲ, ਘਟੋਰ, ਅੱਲਾਪੁਰ, ਸਹੋੜਾ, ਚੰਦੋ ਗੋਬਿੰਦਗੜ ਜਿਸ ਦੇ ਰਿਟਰਨਿੰਗ ਅਫ਼ਸਰ  ਸ੍ਰੀ ਪਰਦੀਪ ਕੁਮਾਰ, ਐਸ.ਡੀ.ਓ ਮਾਈਨਿੰਗ ਦਫ਼ਤਰ ਖਰੜ, (9417460437) ਅਤੇ  ਸਹਾਇਕ ਰਿਟਰਨਿੰਗ ਅਫਸਰ ਸ੍ਰੀ ਬਲਜਿੰਦਰ ਸਿੰਘ, ਜੇ.ਈ.ਨਗਰ ਕੌਂਸਲ ਖਰੜ (8054944043) ਹੋਣਗੇ ਅਤੇ ਨਾਮਜਦਗੀ ਪ੍ਰਾਪਤ ਕਰਨ ਲਈ ਸਥਾਨ ਦਫਤਰ ਨਗਰ ਕੌਂਸਲ ਕੁਰਾਲੀ ਹੋਵੇਗਾ।

ਸਿਹਤ ਮੰਤਰੀ ਵੱਲੋਂ ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਗੁਰਦਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਿਹਤ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ 8 ਅਤਿ-ਆਧੁਨਿਕ ਡਾਇਲਸਿਸ ਸੈਂਟਰ, ਜੋ ਹੰਸ ਫਾਊਂਡੇਸ਼ਨ ਦੇਹਰਾਦੂਨ ਦੇ ਸਹਿਯੋਗ ਨਾਲ ਸਥਾਪਿਤ ਕੀਤੇ ਗਏ ਹਨ, ਦਾ ਉਦਘਾਟਨ ਕੀਤਾ।

ਸਿਹਤ ਮੰਤਰੀ ਨੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ, ਪਟਿਆਲਾ ਵਿਖੇ ਇਸ ਸੁਵਿਧਾ ਦਾ ਉਦਘਾਟਨ ਕੀਤਾ, ਜਦਕਿ ਇਸ ਦੇ ਨਾਲ ਹੀ ਸੱਤ ਹੋਰ ਸ਼ਹਿਰਾਂ ਅੰਮ੍ਰਿਤਸਰ, ਮਲੇਰਕੋਟਲਾ, ਮੋਗਾ, ਗੋਨਿਆਣਾ, ਫਾਜ਼ਿਲਕਾ, ਫਰੀਦਕੋਟ ਅਤੇ ਜਲੰਧਰ ਵਿੱਚ ਕੇਂਦਰਾਂ ਦਾ ਉਦਘਾਟਨ ਉਨ੍ਹਾਂ ਵੱਲੋਂ ਵੀਡੀਓ ਕਾਨਫਰੰਸ ਕੀਤਾ ਗਿਆ।

ਦੱਸਣਯੋਗ ਹੈ ਕਿ 27 ਫਰਵਰੀ, 2024 ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਡਾਇਲਸਿਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਰੁਪਿੰਦਰ ਸਿੰਘ ਗਿੱਲ ਅਤੇ ਹੰਸ ਫਾਊਂਡੇਸ਼ਨ ਗਰੁੱਪ ਦੀ ਸੀਨੀਅਰ ਮੈਨੇਜਰ ਸੀਮਾ ਸਿੰਘ ਦਰਮਿਆਨ ਸਮਝੌਤਾ ਸਹੀਬੱਧ ਕੀਤਾ ਗਿਆ ਸੀ। ਇਸ ਸਮਝੌਤੇ  ਮੁਤਾਬਕ ਫਾਊਂਡੇਸ਼ਨ ਵੱਲੋਂ ਵਿਭਾਗ ਨੂੰ ਸਿਖਲਾਈ ਪ੍ਰਾਪਤ ਮੈਡੀਕਲ ਅਫ਼ਸਰ ਅਤੇ ਹੋਰ ਸਟਾਫ਼, ਦਵਾਈਆਂ/ਖਾਣਯੋਗ ਸਮੱਗਰੀ, ਡਾਇਲਸਿਸ ਮਸ਼ੀਨਾਂ ਅਤੇ ਆਰ.ਓ. ਪਲਾਂਟ ਮੁਹੱਈਆ ਕਰਵਾਏ ਜਾਣਗੇ ਅਤੇ ਇਨ੍ਹਾਂ ਕੇਂਦਰਾਂ ਦੇ ਕੰਮਕਾਜ ਦੀ ਨਿਗਰਾਨੀ ਕੀਤੀ ਜਾਵੇਗੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੰਸ ਫਾਊਂਡੇਸ਼ਨ ਨਾਲ ਕੀਤੀ ਇਸ ਮਹੱਤਵਪੂਰਨ ਭਾਈਵਾਲੀ ਦਾ ਉਦੇਸ਼ ਸੂਬੇ ਭਰ ਵਿੱਚ ਮੁਫ਼ਤ ਡਾਇਲਸਿਸ ਸਹੂਲਤਾਂ ਪ੍ਰਦਾਨ ਕਰਨਾ ਅਤੇ ਗੁਰਦੇ ਦੀ ਬਿਮਾਰੀ ਸਬੰਧੀ ਮਿਆਰੀ ਦੇਖਭਾਲ ਸੇਵਾਵਾਂ ਤੱਕ ਮਰੀਜ਼ਾਂ ਨੂੰ ਆਸਾਨ ਪਹੁੰਚ ਪ੍ਰਦਾਨ ਕਰਨਾ ਹੈ।

ਉਨ੍ਹਾਂ ਕਿਹਾ ਕਿ ਏ.ਬੀ.ਐਚ.ਏ. ਆਈ.ਡੀ. ਦੀ ਵਰਤੋਂ ਕਰਕੇ ਕੋਈ ਵੀ ਮਰੀਜ਼ ਸੂਬੇ ਭਰ ਵਿੱਚ ਕਿਸੇ ਵੀ ਕੇਂਦਰ ਵਿੱਚ ਮੁਫ਼ਤ ਡਾਇਲਸਿਸ ਸੇਵਾ ਪ੍ਰਾਪਤ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁਫਤ ਡਾਇਲਸਿਸ ਤੋਂ ਇਲਾਵਾ, ਸਾਰੀਆਂ ਜ਼ਰੂਰੀ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਗੁਰਦਿਆਂ ਦੇ ਰੋਗਾਂ ਤੋਂ ਪੀੜਤ ਮਰੀਜ਼ਾਂ ਨੂੰ ਦਰਪੇਸ਼ ਡਾਕਟਰੀ ਅਤੇ ਵਿੱਤੀ ਚੁਣੌਤੀਆਂ ਨੂੰ ਹੱਲ ਕਰਨ ਲਈ ਸੰਪੂਰਨ ਪਹੁੰਚ ਅਪਣਾਈ ਗਈ ਹੈ।

ਡਾ. ਬਲਬੀਰ ਸਿੰਘ ਨੇ ਕਿਹਾ, ‘‘ਫਿਲਹਾਲ,  ਡਾਇਲਸਿਸ ਸੈਂਟਰਾਂ ਦੀ ਸਥਾਪਨਾ ਅੱਠ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੀਤੀ ਗਈ ਹੈ, ਜਿਸ ਨਾਲ ਹਜ਼ਾਰਾਂ ਲੋੜਵੰਦ ਮਰੀਜ਼ਾਂ ਨੂੰ ਲਾਭ ਮਿਲੇਗਾ ਜਦ ਕਿ ਭਵਿੱਖ ਵਿੱਚ ਸੂਬੇ ਦੇ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਸ ਪ੍ਰੋਗਰਾਮ ਦਾ ਵਿਸਤਾਰ ਕਰਨ ਦੀ ਯੋਜਨਾ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਲਈ ਆਸਾਨ ਅਤੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਜਾ ਸਕੇ।’’

ਉਨ੍ਹਾਂ ਕਿਹਾ ਕਿ 872 ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਨਾਲ ਪੰਜਾਬ ਵਿੱਚ ਮੁੱਢਲੀਆਂ ਸਿਹਤ ਸਹੂਲਤਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ, ਜਿਸ ਨਾਲ ਆਉਣ ਵਾਲੇ ਸਾਲਾਂ ਵਿੱਚ ਗੁਰਦਿਆਂ ਸਬੰਧੀ ਬਿਮਾਰੀਆਂ ਵਿੱਚ ਕਾਫੀ ਕਮੀ ਆਵੇਗੀ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਗੁਰਦੇ ਫੇਲ੍ਹ ਹੋਣ ਦਾ ਕਾਰਨ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਹੁੰਦਾ ਹੈ। ਇਹ ਕਲੀਨਿਕ ਅਤੇ ਮੁਫਤ ਦਵਾਈਆਂ ਦੀ ਉਪਲਬਧਤਾ ਇਨ੍ਹਾਂ ਸਥਿਤੀਆਂ ਦੇ ਸ਼ੁਰੂਆਤੀ ਨਿਦਾਨ (ਡਾਇਗਨਾਜ਼) ਅਤੇ ਇਲਾਜ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ।

ਸਿਹਤ ਮੰਤਰੀ ਨੇ ਹੰਸ ਫਾਊਂਡੇਸ਼ਨ, ਜੋ ਇੱਕ ਪਬਲਿਕ ਚੈਰੀਟੇਬਲ ਟਰੱਸਟ ਹੈ ਅਤੇ ਜੋ ਜੀਵਨ ਦੀ ਗੁਣਵੱਤਾ ਨੂੰ ਉੱਚਾ ਚੁੱਕਣ ਲਈ ਸਮਰਪਿਤ ਹੈ, ਦੀ ਪੰਜਾਬ ਵਿੱਚ ਸਿਹਤ ਸੰਭਾਲ ਸੇਵਾਵਾਂ ਦੇ ਵਿਸਤਾਰ ਲਈ ਦ੍ਰਿੜ ਵਚਨਬੱਧਤਾ ਲਈ ਸ਼ਲਾਘਾ ਕੀਤੀ ਹੈ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਪਬਲਿਕ-ਪ੍ਰਾਈਵੇਟ ਭਾਈਵਾਲੀ ਨਾਲੋਂ ਪਬਲਿਕ-ਐਨ.ਜੀ.ਓ ਭਾਈਵਾਲੀ ਨੂੰ ਤਰਜੀਹ ਦੇ ਰਹੀ ਹੈ, ਕਿਉਂਕਿ ਇਹ ਮਾਡਲ ਲੋਕਾਂ ਲਈ ਵਧੇਰੇ ਲਾਹੇਵੰਦ ਹੈ।

ਡਾ. ਬਲਬੀਰ ਸਿੰਘ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਪ੍ਰਾਇਮਰੀ ਕੇਅਰ ਮਾਡਲ ਅਤੇ ਫਰਿਸ਼ਤੇ ਸਕੀਮ, ਜੋ ਕਿ ਦਵਾਈਆਂ ਦੀ ਲਾਸਟ ਮਾਈਲ ਡਿਲੀਵਰੀ ਯਕੀਨੀ ਬਣਾਉਂਦੀ ਹੈ, ਦੀ ਹਾਲ ਹੀ ਵਿੱਚ ਨੈਰੋਬੀ, ਕੀਨੀਆ ਵਿੱਚ ਇੱਕ ਸੈਮੀਨਾਰ ਵਿੱਚ ਵਿਸ਼ਵ ਪੱਧਰ ’ਤੇ ਅਪਣਾਏ ਜਾਣ ਵਾਲੇ ਮਾਡਲਾਂ ਵਜੋਂ ਸ਼ਲਾਘਾ ਕੀਤੀ ਗਈ ਸੀ।

ਉਨ੍ਹਾਂ ਨੇ ਪੰਜਾਬ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ ਨੂੰ ਐਮਰਜੈਂਸੀ ਸੇਵਾਵਾਂ, ਐਨ.ਆਈ.ਸੀ.ਯੂ. ਅਤੇ ਆਈ.ਸੀ.ਯੂ. ਸਹੂਲਤਾਂ ਨਾਲ ਲੈਸ ਕਰਨ ਦੀਆਂ ਯੋਜਨਾਵਾਂ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਗੈਰ ਸਰਕਾਰੀ ਸੰਗਠਨਾਂ ਨੂੰ ਵੀ ਸੱਦਾ ਦਿੰਦਿਆਂ ਕਿਹਾ  ਕਿ ਉਹ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਅਤੇ ਮੈਡੀਕਲ ਸਿੱਖਿਆ ਦੋਵਾਂ ਖੇਤਰਾਂ ਵਿੱਚ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ।

ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ 30 ਨਵੀਆਂ ਡਾਇਲਸਿਸ ਮਸ਼ੀਨਾਂ ਦਾ ਉਦਘਾਟਨ ਕੀਤਾ ਗਿਆ, ਜਿਨ੍ਹਾਂ ਵਿੱਚ ਛੇ ਐਮ.ਕੇ.ਐਚ. ਪਟਿਆਲਾ ਵਿੱਚ ਅਤੇ ਬਾਕੀ ਹਸਪਤਾਲਾਂ ਵਿੱਚ 3-3 ਮਸ਼ੀਨਾਂ ਸਥਾਪਿਤ ਕੀਤੀਆਂ ਗਈਆਂ ਹਨ, ਜਿਹਨਾਂ ਵਿੱਚੋਂ 1-1 ਮਸ਼ੀਨ ਵਿਸ਼ੇਸ਼ ਤੌਰ ’ਤੇ ਐਚਆਈਵੀ ਪਾਜ਼ੇਟਿਵ ਮਰੀਜ਼ਾਂ ਲਈ ਰਾਖਵੀਂ ਹੈ। ਮੌਜੂਦਾ ਸਮੇਂ ਵਿੱਚ, ਸੂਬੇ ਵਿੱਚ 41 ਉਪ-ਮੰਡਲ ਹਸਪਤਾਲ ਅਤੇ 23 ਜ਼ਿਲ੍ਹਾ ਹਸਪਤਾਲ ਹਨ, ਜਿਨ੍ਹਾਂ ਵਿੱਚੋਂ 39 ਡਾਇਲਸਿਸ ਸਹੂਲਤਾਂ ਨਾਲ ਲੈਸ ਹਨ। ਰਾਜ ਸਰਕਾਰ ਨੇ ਆਉਣ ਵਾਲੇ ਸਮੇਂ ਵਿੱਚ ਇਸ ਗਿਣਤੀ ਨੂੰ ਵਧਾ ਕੇ 64 ਕਰਨ ਦਾ ਟੀਚਾ ਰੱਖਿਆ ਹੈ।

ਪੰਜਾਬ ਵਿੱਚ 15 ਅਕਤੂਬਰ 2024 ਨੂੰ ਹੋਣਗੀਆਂ ਗ੍ਰਾਮ ਪੰਚਾਇਤ ਚੋਣਾਂ: ਆਰ. ਕੇ. ਚੌਧਰੀ

ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਪੰਜਾਬ ਪੰਚਾਇਤੀ ਰਾਜ ਐਕਟ, 1994 ਦੇ ਸੈਕਸ਼ਨ 209 ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ 19.9.2024 ਨੂੰ ਆਮ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ।

ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਚੋਣ ਪ੍ਰੋਗਰਾਮ ਦੇ ਐਲਾਨ ਨਾਲ ਹੀ ਉਮੀਦਵਾਰਾਂ ਅਤੇ ਸੂਬੇ ਦੇ ਮਾਰਗਦਰਸ਼ਨ ਲਈ ਗ੍ਰਾਮ ਪੰਚਾਇਤ ਚੋਣਾਂ ਬਾਬਤ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਜੋ ਕਿ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਜਾਰੀ ਰਹੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਚੋਣ ਪ੍ਰੋਗਰਾਮ ਅਨੁਸਾਰ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 27 ਸਤੰਬਰ, 2024 (ਸ਼ੁੱਕਰਵਾਰ) ਨੂੰ ਸ਼ੁਰੂ ਹੋਵੇਗੀ ਅਤੇ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਭਰ ਸਕਣਗੇ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 04.10.2024 (ਸ਼ੁੱਕਰਵਾਰ) ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ 28.09.2024 ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਜਨਤਕ ਛੁੱਟੀ ਹੋਣ ਕਾਰਨ ਕੋਈ ਵੀ ਨਾਮਜ਼ਦਗੀ ਸਵੀਕਾਰ ਨਹੀਂ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.10.2024 (ਸ਼ਨੀਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 07.10.2024 (ਸੋਮਵਾਰ) ਦੁਪਹਿਰ 03:00 ਵਜੇ ਤੱਕ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਵੋਟਾਂ 15.10.2024 (ਮੰਗਲਵਾਰ) ਨੂੰ ਬੈਲਟ ਬਕਸਿਆਂ ਰਾਹੀਂ ਸਵੇਰੇ 08.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ। ਪੋਲਿੰਗ ਮੁਕੰਮਲ ਹੋਣ ਉਪਰੰਤ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਲੋੜ ਮੁਤਾਬਕ 13,237 ਸਰਪੰਚਾਂ ਅਤੇ 83,437 ਪੰਚਾਂ ਲਈ ਪੋਲਿੰਗ ਕਰਵਾਈ ਜਾਵੇਗੀ। ਕੁੱਲ ਵੋਟਰਾਂ ਵਿੱਚ 1,33,97,922 ਰਜਿਸਟਰਡ ਵੋਟਰ ਹਨ ਜਿਨ੍ਹਾਂ ਵਿੱਚ 70,51,722 ਪੁਰਸ਼, 63,46,008 ਔਰਤਾਂ ਅਤੇ 192 ਹੋਰ ਸ਼ਾਮਲ ਹਨ।

ਉਨ੍ਹਾਂ ਅੱਗੇ ਕਿਹਾ ਕਿ ਸਰਪੰਚ ਲਈ ਚੋਣ ਲੜ ਰਹੇ ਉਮੀਦਵਾਰ ਲਈ ਖਰਚੇ ਦੀ ਸੀਮਾ 40,000 ਰੁਪਏ ਨਿਰਧਾਰਤ ਕੀਤੀ ਗਈ ਹੈ ਜਦਕਿ ਪੰਚ ਲਈ ਖਰਚ ਲਈ ਸੀਮਾ 30,000 ਰੁਪਏ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 19,110 ਪੋਲਿੰਗ ਬੂਥਾਂ ‘ਤੇ ਚੋਣਾਂ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਲਗਭਗ 96,000 ਕਰਮਚਾਰੀ ਚੋਣ ਡਿਊਟੀ ‘ਤੇ ਤਾਇਨਾਤ ਕੀਤੇ ਜਾਣਗੇ ਅਤੇ ਜ਼ਿਲ੍ਹਿਆਂ ਵਿਚ 23 ਸੀਨੀਅਰ ਆਈ.ਏ.ਐਸ./ਪੀ.ਸੀ.ਐਸ. ਅਫਸਰਾਂ ਨੂੰ ਜਨਰਲ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਜਾਵੇਗਾ। ਕਮਿਸ਼ਨ ਵੱਲੋਂ ਚੋਣਾਂ ਨੂੰ ਨਿਰਪੱਖ, ਆਜ਼ਾਦ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਲੇਬਨਾਨ ‘ਤੇ ਇਜ਼ਰਾਈਲ ਦਾ ਜ਼ਬਰਦਸਤ ਹਮਲਾ, 300 ਤੋਂ ਵੱਧ ਮਿਜ਼ਾਈਲਾਂ ਦਾਗੀਆਂ

ਇਜ਼ਰਾਈਲ (Israel) ਨੇ ਸੋਮਵਾਰ 23 ਸਤੰਬਰ ਨੂੰ ਲੇਬਨਾਨ ਵਿੱਚ 300 ਤੋਂ ਵੱਧ ਮਿਜ਼ਾਈਲਾਂ ਦਾਗੀਆਂ। ਅਲ ਜਜ਼ੀਰਾ ਮੁਤਾਬਕ 2006 ‘ਚ ਇਜ਼ਰਾਈਲ-ਲੇਬਨਾਨ ਜੰਗ ਤੋਂ ਬਾਅਦ ਲੇਬਨਾਨ ‘ਤੇ ਇਹ ਸਭ ਤੋਂ ਵੱਡਾ ਹਮਲਾ ਹੈ।

ਲੇਬਨਾਨ ਵਿੱਚ ਸਕੂਲ ਅਤੇ ਕਾਲਜ ਬੁੱਧਵਾਰ 25 ਸਤੰਬਰ ਤੱਕ ਬੰਦ ਕਰ ਦਿੱਤੇ ਗਏ ਹਨ। ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਂਦੇ ਦੇਖਿਆ ਗਿਆ, ਇਸ ਕਾਰਨ ਕਈ ਸ਼ਹਿਰਾਂ ਵਿੱਚ ਟ੍ਰੈਫਿਕ ਜਾਮ ਹੋ ਗਿਆ।

ਲੇਬਨਾਨ ਦੇ ਸਿਹਤ ਮੰਤਰਾਲੇ (Ministry of Health) ਨੇ ਕਿਹਾ ਕਿ ਹਮਲੇ ਵਿੱਚ ਹੁਣ ਤੱਕ 492 ਲੋਕਾਂ ਦੀ ਮੌਤ ਹੋ ਚੁੱਕੀ ਹੈ।ਇਸ ਵਿੱਚ 58 ਔਰਤਾਂ ਅਤੇ 35 ਬੱਚੇ ਹਨ। 1,645 ਲੋਕ ਜ਼ਖਮੀ ਹੋਏ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ ਗੋਹਾਨਾ, ਸੋਨੀਪਤ ’ਚ ਭਾਜਪਾ ਦੀ ਰੈਲੀ ਨੂੰ ਸੰਬੋਧਨ ਕੀਤਾ

ਹਰਿਆਣਾ ਵਿਧਾਨ ਸਭਾ ਚੋਣ ਲਈ ਪ੍ਰਚਾਰ ਕਰਿਦਆਂ ਕੱਲ ਬੁਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੋਹਾਨਾ, ਸੋਨੀਪਤ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਇਕ ਰੈਲੀ ਨੂੰ ਸੰਬੋਧਨ ਕੀਤਾ। ਹਰਿਆਣਾ ਚੋਣਾਂ ਨੂੰ ਲੈ ਕੇ ਇਹ ਉਨ੍ਹਾਂ ਦੀ ਦੂਜੀ ਰੈਲੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘‘ਮੈਂ ਮਾਣ ਨਾਲ ਕਹਿੰਦਾ ਹਾਂ ਕਿ ਮੈਂ ਜੋ ਵੀ ਹਾਂ, ਉਸ ’ਚ ਹਰਿਆਣਾ ਦਾ ਵੱਡਾ ਯੋਗਦਾਨ ਹੈ। ਇਸ ਵਾਰ ਫਿਰ ਹਰਿਆਣਾ ਕਹਿ ਰਿਹਾ ਹੈ, ਕਿ ਹਰਿਆਣਾ ’ਚ ਇਕ ਵਾਰ ਫਿਰ ਭਾਜਪਾ ਦੀ ਸਰਕਾਰ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਗੇ ਕਾਂਗਰਸ ’ਤੇ ਤਿੱਖਾ ਹਮਲਾ ਕੀਤਾ ਅਤੇ ਕਿਹਾ ਕਿ ਜੇਕਰ ਉਹ ਗ਼ਲਤੀ ਨਾਲ ਵੀ ਹਰਿਆਣਾ ਦੀ ਸੱਤਾ ’ਚ ਆ ਗਈ ਤਾਂ ਉਸ ਦੇ ਅੰਦਰੂਨੀ ਕਲੇਸ਼ ਕਾਰਨ ਸਥਿਰਤਾ ਅਤੇ ਵਿਕਾਸ ਦਾਅ ’ਤੇ ਲੱਗ ਜਾਵੇਗਾ ਅਤੇ ਉਹ ਸੂਬੇ ਨੂੰ ਬਰਬਾਦ ਕਰ ਦੇਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਹਾ, ‘‘ਜਿਵੇਂ-ਜਿਵੇਂ ਵੋਟਾਂ ਦਾ ਦਿਨ ਨੇੜੇ ਆ ਰਿਹਾ ਹੈ, ਕਾਂਗਰਸ ਦੀ ਹਾਰ ਹੁੰਦੀ ਜਾ ਰਹੀ ਹੈ। ਹਰਿਆਣਾ ’ਚ ਭਾਜਪਾ ਦਾ ਸਮਰਥਨ ਵੱਧ ਰਿਹਾ ਹੈ’’ ।

ਸੂਬੇ ’ਚ ਪੰਜ ਅਕਤੂਬਰ ਨੂੰ ਵੋਟਾਂ ਪੈਣੀਆਂ ਹਨ।