Latest NewsPoliticsPunjab

ਲੋਕਾਂ ਦੀਆਂ ਸਮੱਸਿਆਵਾਂ ਦਾ ਤਰਜੀਹੀ ਆਧਾਰ ‘ਤੇ ਨਿਪਟਾਰਾ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਓ.ਐਸ.ਡੀ. ਸੁਖਵੀਰ ਸਿੰਘ

ਧੂਰੀ, 28 ਜੁਲਾਈ:          ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ…

Latest NewsPoliticsPunjab

ਫਾਜ਼ਿਲਕਾ ਦੇ ਵਿਧਾਇਕ ਨੇ ਪਿੰਡ ਥੇਹਕਲੰਦਰ ਵਿੱਚ 1 ਕਰੋੜ 12 ਲੱਖ ਦੀ ਲਾਗਤ ਨਾਲ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਫਾਜ਼ਿਲਕਾ 28 ਜੁਲਾਈ 2026…ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਪਿੰਡ ਥੇਹਕਲੰਦਰ ਵਿਖੇ ਲਗਭਗ 1 ਕਰੋੜ…

Latest NewsPunjabVigilance Bureau

ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 28 ਜੁਲਾਈ, 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ…

Latest NewsPoliticsPunjab

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

ਚੰਡੀਗੜ੍ਹ, 28 ਜੁਲਾਈ 2026: ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਟਰਾਂਸਪੋਰਟ ਅਤੇ ਜਨਤਕ…

Latest NewsPoliticsPunjab

ਸਰਕਾਰ ਨੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਵਿੱਤੀ ਕਮੇਟੀ ਦਾ ਕੀਤਾ ਗਠਨ, 15 ਅਗਸਤ ਤੱਕ ਸੌਂਪੀ ਜਾਵੇਗੀ ਰਿਪੋਰਟ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ; 28 ਜੁਲਾਈ 2026: ਪੰਜਾਬ ਭਰ ਵਿੱਚ ਜਨਤਕ ਸੇਵਾਵਾਂ ਲਈ ਇੱਕ ਵੱਡੀ ਸਫਲਤਾ ਦਰਜ ਕਰਦਿਆਂ, ਸੂਬੇ ਦੇ ਵਿੱਤ ਮੰਤਰੀ ਅਤੇ…

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:         ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ ਦੇ ਮਿਹਨਤੀ ਨੌਜਵਾਨਾਂ ਦੀ ਸਾਖ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰਨ ‘ਤੇ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬਿਨਾਂ ਕਿਸੇ ਪੈਸੇ, ਫ਼ਰਮਾਇਸ਼ ਅਤੇ ਪੇਪਰ ਲੀਕ ਤੋਂ ਸਿਰਫ਼ ਯੋਗਤਾ ਦੇ ਅਧਾਰ ‘ਤੇ 69,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਆਪਣੀ ਸੰਸਦ ਫੇਰੀ ਦੌਰਾਨ ਮੁੱਖ ਮੰਤਰੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਹੋਰ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਰਾਜਨੀਤਿਕ ਲਾਭ ਲਈ ਪੰਜਾਬੀਆਂ ਨੂੰ ਬਦਨਾਮ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਇਸ ਦੀ ਬਜਾਏ ਉਨ੍ਹਾਂ ਨਾਲ ਆਪਣੀ ਰਾਜਨੀਤਿਕ ਲੜਾਈ ਲੜਨੀ ਚਾਹੀਦੀ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਤੰਤਰ ਦੀ ਖੂਬਸੂਰਤੀ ਇਹ ਹੈ ਕਿ ਲੋਕਾਂ ਨੂੰ ਇੱਕ ਦੂਜੇ ਨਾਲ ਮਿਲਦੇ ਰਹਿਣਾ ਚਾਹੀਦਾ ਹੈ ਅਤੇ ਗੱਲਬਾਤ ਕਰਦੇ ਰਹਿਣਾ ਚਾਹੀਦਾ ਹੈ। ਰਾਜਨੀਤੀ ਵਿੱਚ ਮਤਭੇਦ ਹੋਣਾ ਸੁਭਾਵਿਕ ਹੈ ਅਤੇ ਇਹ ਮਤਭੇਦ ਹਮੇਸ਼ਾ ਰਹਿਣਗੇ ਪਰ ਇਹਨਾਂ ਨੂੰ ਦਿਲਾਂ ਅੰਦਰ ਘਰ ਨਹੀਂ ਕਰਨ ਦੇਣਾ ਚਾਹੀਦਾ।”

ਪੇਪਰ ਲੀਕ ਬਾਰੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਸੱਤਾ ਦੇ ਸਾਢੇ ਚਾਰ ਸਾਲ ਪੂਰੇ ਕਰ ਲਏ ਹਨ, ਪਰ ਇਸ ਸਮੇਂ ਦੌਰਾਨ ਪੰਜਾਬ ਵਿੱਚ ਇੱਕ ਵੀ ਪ੍ਰੀਖਿਆਂ ਪੇਪਰ ਲੀਕ ਨਹੀਂ ਹੋਇਆ।”

ਉਨ੍ਹਾਂ ਕਿਹਾ, “ਕੁਝ ਦਿਨ ਪਹਿਲਾਂ ਸਾਨੂੰ ਫਾਰਮੇਸੀ ਪ੍ਰੀਖਿਆ ਦੌਰਾਨ ਨਕਲ ਦੀ ਕੋਸ਼ਿਸ਼ ਬਾਰੇ ਪਤਾ ਲੱਗਾ ਸੀ। ਪ੍ਰੀਖਿਆ ਸਵੇਰੇ 11 ਵਜੇ ਸ਼ੁਰੂ ਹੋਈ ਸੀ ਅਤੇ 11:15 ਵਜੇ ਤੱਕ ਅਸੀਂ ਪਾਇਆ ਕਿ ਇੱਕ ਉਮੀਦਵਾਰ ਬਲੂਟੁੱਥ-ਵਾਲੇ ਪੈੱਨ ਰਾਹੀਂ ਪ੍ਰਸ਼ਨ ਪੱਤਰ ਨੂੰ ਸਕੈਨ ਕਰਕੇ ਬਾਹਰ ਬੈਠੇ ਲੋਕਾਂ ਤੋਂ ਈਅਰਪੀਸ ਰਾਹੀਂ ਉੱਤਰ ਪ੍ਰਾਪਤ ਕਰ ਰਿਹਾ ਸੀ। ਪੰਜਾਬ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ, ਬਾਹਰੋਂ ਕੰਮ ਕਰ ਰਹੇ 11 ਮੈਂਬਰੀ ਗਿਰੋਹ ਸਮੇਤ 10 ਉਮੀਦਵਾਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ। ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਪੈਸੇ ਅਤੇ ਫ਼ਰਮਾਇਸ਼ ਤੋਂ, ਸਿਰਫ਼ ਯੋਗਤਾ ਦੇ ਅਧਾਰ ‘ਤੇ ਨੌਕਰੀਆਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।”

ਵਿਰੋਧੀ ਧਿਰ ਵੱਲੋਂ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, “ਸਭ ਤੋਂ ਪਹਿਲਾਂ, ਫਾਰਮੇਸੀ ਪ੍ਰੀਖਿਆ ਸਿੱਖਿਆ ਵਿਭਾਗ ਦੇ ਅਧੀਨ ਨਹੀਂ ਆਉਂਦੀ, ਸਗੋਂ ਸਿਹਤ ਵਿਭਾਗ ਦੇ ਅਧੀਨ ਆਉਂਦੀ ਸੀ। ਸਿਹਤ ਮੰਤਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਕੋਈ ਪੇਪਰ ਲੀਕ ਨਹੀਂ ਹੋਇਆ ਸੀ। ਇਹ ਸਿਰਫ਼ ਨਕਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸਨੂੰ ਤੁਰੰਤ ਰੋਕ ਦਿੱਤਾ ਗਿਆ ਅਤੇ ਪ੍ਰੀਖਿਆ ਸਫਲਤਾਪੂਰਵਕ ਸਮਾਪਤ ਹੋਈ। ਪੰਜਾਬ ਵਿੱਚ ਪੇਪਰ ਲੀਕ ਨਹੀਂ ਹੋ ਸਕਦੇ।”

ਅਕਾਲੀ ਦਲ ‘ਤੇ ਨਿਸ਼ਾਨਾਂ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਦਾ ਹੁਣ ਪੰਜਾਬ ਵਿੱਚ ਕੋਈ ਵਜੂਦ ਨਹੀਂ ਰਿਹਾ। ਹੁਣ ਉਨ੍ਹਾਂ ਕੋਲ ਕਿੰਨਾ ਸਮਰਥਨ ਹੈ? ਭਾਜਪਾ ਦੀ ਗੱਲ ਕਰੀਏ ਤਾਂ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਉਸ ਨੂੰ ਪਹਿਲਾਂ ਜੰਤਰ-ਮੰਤਰ ਵੱਲ ਧਿਆਨ ਦੇਣਾ ਚਾਹੀਦਾ ਹੈ।”

ਮੁੱਖ ਮੰਤਰੀ ਨੇ ਕਿਹਾ, “ਮੈਂ ਇੱਕ ਵੀ ਰੁਪਿਆ ਲਏ ਬਿਨਾਂ ਅਤੇ ਸਿਰਫ਼ ਯੋਗਤਾ ਦੇ ਆਧਾਰ ‘ਤੇ 68,855 ਸਰਕਾਰੀ ਨੌਕਰੀਆਂ ਦੇ ਕੇ ਲੋਕਾਂ ਵਿੱਚ ਵਿਚਰ ਰਿਹਾ ਹਾਂ। ਭਰਤੀ ਵਿੱਚ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਪੰਜਾਬ ਵਿੱਚ ਬੀਤੇ ਸਮੇਂ ਦੀਆਂ ਕਹਾਣੀਆਂ ਬਣ ਗਈਆਂ ਹਨ। ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ‘ਝਾੜੂ’ ਦੀ ਚਿੰਤਾ ਕਰਨ ਦੀ ਬਜਾਏ ਪਹਿਲਾਂ ਆਪਣੀ ਪਾਰਟੀ ਬਾਰੇ ਸੋਚਣਾ ਚਾਹੀਦਾ ਹੈ।” 

ਲੋਕਾਂ ਦੀਆਂ ਸਮੱਸਿਆਵਾਂ ਦਾ ਤਰਜੀਹੀ ਆਧਾਰ ‘ਤੇ ਨਿਪਟਾਰਾ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਓ.ਐਸ.ਡੀ. ਸੁਖਵੀਰ ਸਿੰਘ

ਧੂਰੀ, 28 ਜੁਲਾਈ:          ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਨਿਪਟਾਰਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਲੋਕ ਮਿਲਣੀ’ ਮੁਹਿੰਮ ਤਹਿਤ ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ ਲੋਕਾਂ ਨਾਲ ਸਿੱਧਾ ਰਾਬਤਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।

ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਇਨਸਾਫ਼ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ‘ਲੋਕ ਮਿਲਣੀ’ ਪ੍ਰੋਗਰਾਮ ਲੋਕਾਂ ਅਤੇ ਸਰਕਾਰ ਵਿਚਕਾਰ ਸਿੱਧਾ ਸੰਵਾਦ ਸਥਾਪਤ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਬਣਿਆ ਹੈ, ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ।

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਰ ਯੋਗ ਵਿਅਕਤੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਬਿਨਾਂ ਕਿਸੇ ਝਿਜਕ ਦੇ ਪ੍ਰਸ਼ਾਸਨ ਸਾਹਮਣੇ ਰੱਖਣ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਰਛਪਾਲ ਸਿੰਘ, ਸਰਪੰਚ ਜਗਜੀਤ ਸਿੰਘ ਕਲੇਰਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਐੱਮ.ਸੀ. ਧੂਰੀ ਪੁਸ਼ਪਿੰਦਰ ਸ਼ਰਮਾ, ਬਲਾਕ ਸੰਮਤੀ ਸ਼ੇਰਪੁਰ ਦੇ ਚੇਅਰਮੈਨ ਚਰਨ ਸਿੰਘ, ਸਰਪੰਚ ਮਨਪ੍ਰੀਤ ਸ਼ਰਮਾ (ਜਹਾਂਗੀਰ), ਸਰਪੰਚ ਅਮ੍ਰਿਤਪਾਲ ਸਿੰਘ (ਘਨੌਰੀ ਕਲਾਂ), ਜਗਤਾਰ ਸਿੰਘ ਬਾਗੜੀ (ਸਲੇਮਪੁਰ) ਅਤੇ ਹੋਰ ਪਤਵੰਤੇ ਹਾਜ਼ਰ ਸਨ। 

ਫਾਜ਼ਿਲਕਾ ਦੇ ਵਿਧਾਇਕ ਨੇ ਪਿੰਡ ਥੇਹਕਲੰਦਰ ਵਿੱਚ 1 ਕਰੋੜ 12 ਲੱਖ ਦੀ ਲਾਗਤ ਨਾਲ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਫਾਜ਼ਿਲਕਾ 28 ਜੁਲਾਈ 2026…ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਪਿੰਡ ਥੇਹਕਲੰਦਰ ਵਿਖੇ ਲਗਭਗ 1 ਕਰੋੜ ਦੀ ਲਾਗਤ ਨਾਲ ਨਵੇਂ ਬਣਾਏ ਨਹਿਰੀ ਖਾਲਿਆਂ ਦਾ ਉਦਘਾਟਨ ਕੀਤੇ ਅਤੇ 12 ਲੱਖ ਦੀ ਲਾਗਤ ਨਾਲ ਪਿੰਡ ਵਿੱਚ ਥਾਪਰ ਮਾਡਲ ਅਤੇ ਛੱਪੜ ਦੀ ਉਸਾਰੀ ਦਾ ਕੰਮ ਪੂਰਾ ਹੋਣ ਤੇ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ 6 ਲੱਖ ਦੀ ਲਾਗਤ ਨਾਲ ਪਿੰਡ ਵਿੱਚ ਇੰਟਰਲਾਕ ਟਾਈਲ ਵਾਲੀ ਸੜਕ ਬਣਾਉਣ ਦੇ ਕੰਮ ਦਾ ਨੀਹ ਪੱਥਰ ਰੱਖ ਕੇ ਸ਼ੁਰੂਆਤ ਕਰਵਾਈ।
ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਇਸੇ ਤਹਿਤ ਹੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕਰੋੜਾਂ ਦੀ ਲਾਗਤ ਨਾਲ ਸੜਕਾਂ ਦਾ ਨਵੀਨੀਕਰਨ, ਖੇਡ ਸਟੇਡੀਅਮ, ਗਲੀਆਂ ਨਾਲੀਆਂ ਨੂੰ ਪੱਕਾ ਕਰਨਾ,  ਵਾਲੀਬਾਲ ਗ੍ਰਾਉੰਡ, ਛੱਪੜਾਂ ਦਾ ਆਧੁਨੀਕੀਕਰਨ ਤੇ ਨਵਿਨੀਕਰਨ, ਸਕੂਲਾਂ ਵਿੱਚ ਬੁਨਿਆਦੀ ਸੁਧਾਰ ਸਮੇਤ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਾਰੇ ਵਿਕਾਸ ਦੇ ਕੰਮ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਅਤੇ ਬਿਨਾਂ ਕਿਸੇ ਭੇਦਭਾਵ ਦੇ ਕੀਤੇ ਜਾ ਰਹੇ ਹਨ।
 ਉਹਨਾਂ ਕਿਹਾ ਕਿ ਹਲਕੇ ਦਾ 

ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 28 ਜੁਲਾਈ, 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਈਨਿੰਗ ਵਿਭਾਗ, ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਤਾਇਨਾਤ ਸਬ ਡਿਵੀਜ਼ਨਲ ਅਫਸਰ (ਐਸਡੀਓ) ਰਮਨਜੋਤ ਸਿੰਘ ਨੂੰ ਅੱਠ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਸ਼ਿਕਾਇਤ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਐਸਡੀਓ ਰਮਨਜੋਤ ਸਿੰਘ ਵਿਰੁੱਧ 40 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਐਫਆਈਆਰ ਨੰਬਰ 16 ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ, ਮੁਲਜ਼ਮ ਐਸਡੀਓ 19,40,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਬੇਨਤੀ ਕਰਨ ‘ਤੇ, ਸ਼ਿਕਾਇਤਕਰਤਾ ਦੀ ਜ਼ਮੀਨ ਤੋਂ ਮਿੱਟੀ ਚੁੱਕਣ ਲਈ ਉਸ ਵਿਰੁੱਧ ਕਾਰਵਾਈ ਨਾ ਕਰਨ ਬਦਲੇ ਮੁਲਜ਼ਮ ਐਸਡੀਓ ਨੇ 8 ਲੱਖ ਰੁਪਏ ਰਿਸ਼ਵਤ ਲਈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੀਆਂ ਗਈਆਂ ਰਿਕਾਰਡਿੰਗਾਂ ਮੁਤਾਬਕ ਮੁਲਜ਼ਮ ਵਿਰੁੱਧ ਦੋਸ਼ ਸਹੀ ਪਾਏ ਗਏ।

ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

ਚੰਡੀਗੜ੍ਹ, 28 ਜੁਲਾਈ 2026: ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਟਰਾਂਸਪੋਰਟ ਅਤੇ ਜਨਤਕ ਖੇਤਰ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਕੰਮਕਾਜੀ ਚੁਣੌਤੀਆਂ ਦੇ ਨਿਪਟਾਰੇ ਲਈ ਲੜੀਵਾਰ ਵਿਆਪਕ ਮੀਟਿੰਗਾਂ ਕੀਤੀਆਂ।

ਟਰਾਂਸਪੋਰਟ ਖੇਤਰ ਦੀਆਂ ਅਹਿਮ ਵਿਚਾਰ-ਵਟਾਂਦਰੇ ਦੌਰਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਪੰਜਾਬ ਸਟੇਟ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ’ ਅਤੇ ‘ਸਮਾਲ ਸਕੇਲ ਬੱਸ ਆਪ੍ਰੇਟਰਜ਼ ਐਸੋਸੀਏਸ਼ਨ’ ਦੇ ਵਫ਼ਦਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।
ਟਰਾਂਸਪੋਰਟ ਇੰਡਸਟਰੀ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਭਗਵੰਤ ਮਾਨ ਸਰਕਾਰ ਦੀ ਇਸ ਨੂੰ ਪੂਰਾ ਸਮਰਥਨ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਟਰਾਂਸਪੋਰਟ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਟਰਾਂਸਪੋਰਟ ਖੇਤਰ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦੋਵਾਂ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ।”

ਪ੍ਰਸ਼ਾਸਕੀ ਪੱਧਰ ‘ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੱਤਰ ਟਰਾਂਸਪੋਰਟ ਵਰੁਣ ਰੂਜ਼ਮ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੂੰ ਨਿਰਦੇਸ਼ ਦਿੱਤੇ ਕਿ ਉਹ ਟਰਾਂਸਪੋਰਟ ਯੂਨੀਅਨਾਂ ਵੱਲੋਂ ਸੌਂਪੇ ਮੰਗ ਪੱਤਰਾਂ ਦੀ ਬਾਰੀਕੀ ਨਾਲ ਸਮੀਖਿਆ ਕਰਨ, ਉਨ੍ਹਾਂ ਦੇ ਮੁੱਖ ਮੁੱਦਿਆਂ ਦੇ ਠੋਸ ਹੱਲ ਤਿਆਰ ਕਰਨ ਅਤੇ ਮਸਲਿਆਂ ਨੂੰ ਅੰਤਿਮ ਰੂਪ ਦੇਣ ਲਈ ਜਲਦ ਤੋਂ ਜਲਦ ਅਗਲੀਆਂ ਮੀਟਿੰਗਾਂ ਕਰਨ।

ਟਰਾਂਸਪੋਰਟ ਖੇਤਰ ਦੀਆਂ ਮੀਟਿੰਗਾਂ ਤੋਂ ਇਲਾਵਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੇ ਮਸਲਿਆਂ ਲਈ ਬਣਾਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ‘ਜੀ.ਪੀ.ਡਬਲਯੂ.ਐਸ.ਸੀ. ਵਾਟਰ ਸਪਲਾਈ ਪੰਪ ਆਪ੍ਰੇਟਰ ਐਸੋਸੀਏਸ਼ਨ ਪੰਜਾਬ’, ‘ਐਨ.ਐਚ.ਐਮ. ਇੰਪਲਾਈਜ਼ ਯੂਨੀਅਨ’, ‘ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ’ ਅਤੇ ‘ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ’ ਦੇ ਨੁਮਾਇੰਦਿਆਂ ਨਾਲ ਵੀ ਵਿਆਪਕ ਵਿਚਾਰ-ਵਟਾਂਦਰਾ ਕੀਤਾ।

ਮੁਲਾਜ਼ਮ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਦਾ ਜਵਾਬ ਦਿੰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪੰਜਾਬ ਸਰਕਾਰ ਤੁਹਾਡੀਆਂ ਮੰਗਾਂ ਨੂੰ ਪੂਰੀ ਹਮਦਰਦੀ ਅਤੇ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਸਮੇਂ ਸਿਰ ਰਾਹਤ ਦੇਣ ਲਈ ਜ਼ਰੂਰੀ ਕਦਮਾਂ ਦੀ ਸਰਗਰਮੀ ਨਾਲ ਸਮੀਖਿਆ ਕੀਤੀ ਜਾ ਰਹੀ ਹੈ।”

ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਸਟੇਟ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਵੱਲੋਂ ਚਰਨ ਸਿੰਘ ਲਾਹੌਰੀਆ, ਜੇ.ਪੀ. ਅਗਰਵਾਲ, ਬਲਰਾਜ ਸ਼ਰਮਾ, ਕਾਮਰੇਡ ਪ੍ਰੇਮ ਸਿੰਘ ਬਨੂੜ ਅਤੇ ਸ਼ਮਿੰਦਰ ਸਿੰਘ ਬਰਾੜ; ਸਮਾਲ ਸਕੇਲ ਬੱਸ ਆਪ੍ਰੇਟਰਜ਼ ਐਸੋਸੀਏਸ਼ਨ ਵੱਲੋਂ ਦਰਸ਼ਨ ਸਿੰਘ, ਸੰਦੀਪ ਸ਼ਰਮਾ, ਜਗਰੂਪ ਸਿੰਘ ਅਤੇ ਬਰਿੰਦਰ ਸਿੰਘ; ਜੀ.ਪੀ.ਡਬਲਯੂ.ਐਸ.ਸੀ. ਵਾਟਰ ਸਪਲਾਈ ਪੰਪ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਬੇਅੰਤ ਸਿੰਘ ਅਤੇ ਅਵਤਾਰ ਸਿੰਘ; ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਵੱਲੋਂ ਸੰਦੀਪ ਕੌਰ, ਜਸਵੀਰ ਸਿੰਘ ਅਤੇ ਡਾ. ਵਾਹਿਦ ਮੁਹੰਮਦ; ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਵੱਲੋਂ ਗੁਰਜਿੰਦਰ ਸਿੰਘ ਔਲਖ, ਹਰਮਨਦੀਪ ਸਿੰਘ ਸਿੱਧੂ ਅਤੇ ਨਜ਼ਰ ਸਿੰਘ; ਅਤੇ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਵੱਲੋਂ ਸ਼ਿੰਦਰਪਾਲ ਸਿੰਘ ਅਤੇ ਜਗਤਾਰ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕੀਤੀਆਂ।

 

ਸਰਕਾਰ ਨੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਵਿੱਤੀ ਕਮੇਟੀ ਦਾ ਕੀਤਾ ਗਠਨ, 15 ਅਗਸਤ ਤੱਕ ਸੌਂਪੀ ਜਾਵੇਗੀ ਰਿਪੋਰਟ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ; 28 ਜੁਲਾਈ 2026: ਪੰਜਾਬ ਭਰ ਵਿੱਚ ਜਨਤਕ ਸੇਵਾਵਾਂ ਲਈ ਇੱਕ ਵੱਡੀ ਸਫਲਤਾ ਦਰਜ ਕਰਦਿਆਂ, ਸੂਬੇ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਤੇ ਮੰਗਾਂ ਬਾਰੇ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ 16 ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ (ਏ.ਏ.ਸੀ.) ਦੀ ਸਟਾਫ਼ ਯੂਨੀਅਨ ਨੇ ਅਧਿਕਾਰਤ ਤੌਰ ‘ਤੇ ਆਪਣੀ ਹੜਤਾਲ ਵਾਪਸ ਲੈ ਲਈ ਹੈ ਅਤੇ ਕੰਮ ‘ਤੇ ਪਰਤ ਆਏ ਹਨ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਪਿਛਲੇ ਦੋ ਦਿਨਾਂ ਦੌਰਾਨ ਸੂਬਾ ਸਰਕਾਰ ਦੀ ਅਗਵਾਈ ਹੇਠ ਹੋਈਆਂ ਲੰਬੇ ਵਿਚਾਰ-ਵਟਾਂਦਰਿਆਂ ਤੋਂ ਬਾਅਦ ਲਿਆ ਗਿਆ ਹੈ, ਜਿਸ ਵਿੱਚ ਸਿਹਤ ਅਮਲੇ ਦੀਆਂ ਮੁੱਖ ਮੰਗਾਂ ਮੰਨਣ ਅਤੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਇੱਕ ਵਿਸ਼ੇਸ਼ ਵਿੱਤੀ ਕਮੇਟੀ ਬਣਾਉਣ ਸਮੇਤ ਪ੍ਰਮੁੱਖ ਮੁੱਦਿਆਂ ਦਾ ਸਫਲਤਾਪੂਰਵਕ ਹੱਲ ਕੀਤਾ ਗਿਆ ਹੈ।

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪਟਿਆਲਾ ਹੈੱਡ ਆਫਿਸ ਵਿਖੇ ਮੇਰੀ ਪ੍ਰਧਾਨਗੀ ਹੇਠ ਹੋਈ ਪੰਜ ਘੰਟੇ ਦੀ ਲੰਬੀ ਮੀਟਿੰਗ ਅਤੇ  ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਤੇ ਪੀ.ਐੱਸ.ਪੀ.ਸੀ.ਐੱਲ. ਦੇ ਸੀ.ਐੱਮ.ਡੀ. ਨਾਲ ਦੇਰ ਰਾਤ ਤੱਕ ਯੂਨੀਅਨ ਦੀ ਚੱਲੀ ਚਰਚਾ ਤੋਂ ਬਾਅਦ, ਬਿਜਲੀ ਖੇਤਰ ਦੀਆਂ ਸਾਰੀਆਂ 16 ਯੂਨੀਅਨਾਂ ਨਾਲ ਆਪਸੀ ਸਹਿਮਤੀ ਬਣ ਗਈ ਹੈ।”

ਉਨ੍ਹਾਂ ਦੱਸਿਆ ਕਿ ਪ੍ਰਮੁੱਖ ਹਿੱਸਾ ਲੈਣ ਵਾਲੀਆਂ ਯੂਨੀਅਨਾਂ, ਜਿਨ੍ਹਾਂ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਪੀ.ਐੱਸ.ਈ.ਬੀ., ਪੀ.ਐੱਸ.ਈ.ਬੀ. ਇੰਪਲਾਇਜ਼ ਫੈਡਰੇਸ਼ਨ ਏ.ਆਈ.ਟੀ.ਯੂ.ਸੀ., ਮਿਨੀਸਟੀਰੀਅਲ ਸਰਵਿਸਿਜ਼ ਯੂਨੀਅਨ ਪੀ.ਐੱਸ.ਈ.ਬੀ. (ਐੱਮ.ਐੱਸ.ਯੂ.), ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਪੀ.ਐੱਸ.ਈ.ਬੀ. ਇੰਪਲਾਇਜ਼ ਫੈਡਰੇਸ਼ਨ (ਭਾਰਦਵਾਜ), ਪੀ.ਐੱਸ.ਈ.ਬੀ. ਥਰਮਲ ਇੰਪਲਾਇਜ਼ ਕੋਆਰਡੀਨੇਸ਼ਨ ਕਮੇਟੀ, ਪੀ.ਐੱਸ.ਈ.ਬੀ. ਕਰਮਚਾਰੀ ਦਲ ਪੰਜਾਬ, ਇੰਪਲਾਇਜ਼ ਫੈਡਰੇਸ਼ਨ ਪੀ.ਐੱਸ.ਈ.ਬੀ., ਪੰਜਾਬ ਰਾਜ ਬਿਜਲੀ ਮਜ਼ਦੂਰ ਸੰਘ (ਬੀ.ਐੱਮ.ਐੱਸ.), ਵਰਕਰ ਫੈਡਰੇਸ਼ਨ ਆਈ.ਐੱਨ.ਟੀ.ਯੂ.ਸੀ. ਪੀ.ਐੱਸ.ਪੀ.ਸੀ.ਐੱਲ./ਪੀ.ਐੱਸ.ਟੀ.ਸੀ.ਐੱਲ., ਇੰਪਲਾਇਜ਼ ਫੈਡਰੇਸ਼ਨ ਪੀ.ਐੱਸ.ਪੀ.ਸੀ.ਐੱਲ./ਪੀ.ਐੱਸ.ਟੀ.ਸੀ.ਐੱਲ. (ਪਹਿਲਵਾਨ ਗਰੁੱਪ), ਇੰਪਲਾਇਜ਼ ਫੈਡਰੇਸ਼ਨ ਪੀ.ਐੱਸ.ਪੀ.ਸੀ.ਐੱਲ./ਪੀ.ਐੱਸ.ਟੀ.ਸੀ.ਐੱਲ. (ਚਾਹਲ ਗਰੁੱਪ), ਆਈ.ਟੀ.ਆਈ. ਐਸੋਸੀਏਸ਼ਨ, ਗ੍ਰਿਡ ਸਬ ਸਟੇਸ਼ਨ ਇੰਪਲਾਇਜ਼ ਯੂਨੀਅਨ ਪੰਜਾਬ (ਰਜਿ.), ਪਾਵਰਕਾਮ ਅਤੇ ਟ੍ਰਾਂਸਕੋ ਪੈਨਸ਼ਨਰਜ਼ ਯੂਨੀਅਨ (ਏ.ਆਈ.ਟੀ.ਯੂ.ਸੀ.), ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ (ਪਹਿਲਵਾਨ), ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਆਦਿ ਸ਼ਾਮਲ ਹਨ, ਨੇ ਕੰਮਕਾਜ ਆਮ ਵਾਂਗ ਸ਼ੁਰੂ ਕਰਨ ‘ਤੇ ਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਅੱਗੇ ਕਿਹਾ, “ਯੂਨੀਅਨਾਂ ਦੀਆਂ ਮੰਗਾਂ ਦੇ ਵਿੱਤੀ ਪੱਖਾਂ ਦੇ ਹੱਲ ਲਈ ਸਰਕਾਰ ਨੇ ਇੱਕ ਵਿਸ਼ੇਸ਼ ਵਿੱਤੀ ਕਮੇਟੀ ਦਾ ਗਠਨ ਕੀਤਾ ਹੈ ਜੋ 15 ਅਗਸਤ ਤੱਕ ਆਪਣੀ ਅੰਤਿਮ ਰਿਪੋਰਟ ਸੌਂਪੇਗੀ।”

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਆਮ ਆਦਮੀ ਕਲੀਨਿਕ (ਏ.ਏ.ਸੀ.) ਯੂਨੀਅਨ ਦੇ ਨੁਮਾਇੰਦਿਆਂ ਅਤੇ ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਦੇ ਮੈਨੇਜਿੰਗ ਡਾਇਰੈਕਟਰ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਸਿਹਤ ਖੇਤਰ ਨਾਲ ਸਬੰਧਤ ਮੁੱਦਾ ਵੀ ਹੱਲ ਹੋ ਗਿਆ ਹੈ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸੂਬਾ ਸਰਕਾਰ ਨੇ ਰੈਗੂਲਰ ਪੋਸਟਾਂ ਭਰਨ ਸਮੇਂ ਯੂਨੀਅਨ ਦੀ ਸਰਵਿਸ ਤਜਰਬੇ ਨੂੰ ਸ਼ਾਮਲ ਕਰਨ ਦੀ ਮੁੱਖ ਮੰਗ ਮੰਨ ਲਈ ਹੈ, ਜਦੋਂ ਕਿ ਬਾਕੀ ਪ੍ਰਸ਼ਾਸਕੀ ਮੰਗਾਂ ‘ਤੇ ਸਰਗਰਮੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ।”

ਵਿੱਤ ਮੰਤਰੀ ਨੇ ਸਫਾਈ ਅਤੇ ਸੀਵਰੇਜ ਬੋਰਡ ਦੇ ਕਰਮਚਾਰੀਆਂ ਨਾਲ ਸਬੰਧਤ ਮਾਮਲੇ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਉਨ੍ਹਾਂ ਨਾਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਚਰਚਾ ਤੋਂ ਬਾਅਦ ਪ੍ਰਮੁੱਖ ਯੂਨੀਅਨਾਂ ਨੇ ਆਪਣਾ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ।

ਪੰਜਾਬ ਸਰਕਾਰ ਦੇ ਪਹਿਲਕਦਮੀ ਵਾਲੇ ਰਵੱਈਏ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਆਊਟਸੋਰਸ ਅਮਲੇ ਨੂੰ ਠੇਕੇ ‘ਤੇ ਲਿਆਉਣ ਲਈ ਇੱਕ ਆਰਡੀਨੈਂਸ ਰਾਜਪਾਲ ਨੂੰ ਭੇਜਿਆ ਗਿਆ ਹੈ, ਜਿਸ ਨਾਲ ਸੂਬੇ ਭਰ ਦੇ ਹਜ਼ਾਰਾਂ ਕਰਮਚਾਰੀਆਂ ਲਈ ਬਿਹਤਰ ਨੌਕਰੀ ਦੀ ਸੁਰੱਖਿਆ ਅਤੇ ਸੇਵਾ ਸ਼ਰਤਾਂ ਦਾ ਰਾਹ ਪੱਧਰਾ ਹੋਵੇਗਾ।”

ਬਿਜਲੀ ਸਪਲਾਈ ਅਤੇ ਸਿਹਤ ਸੰਭਾਲ ਵਿੱਚ ਹੁਣ ਆਮ ਕੰਮਕਾਜ ਪੂਰੀ ਤਰ੍ਹਾਂ ਬਹਾਲ ਹੋਣ ਦੇ ਨਾਲ, ਵਿੱਤ ਮੰਤਰੀ ਨੇ ਪੰਜਾਬ ਦੇ ਲੋਕਾਂ ਲਈ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਂਦੇ ਹੋਏ ਕਰਮਚਾਰੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।