Latest NewsNationalNewsPunjabi

‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਐਤਵਾਰ ਨੂੰ ਨਵੀਂ ਦਿੱਲੀ ਵਿੱਚ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ…

Latest NewsNewsPunjabPunjabi

ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

ਰਾਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਨੰਬਰ SEC/PE/S.A./2024/01, ਮਿਤੀ 05.09.2024, ਰਾਹੀਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਗਰਾਮ ਪੰਚਾਇਤਾਂ ਦੀਆਂ ਆਮ/ਉਪ ਚੋਣਾਂ…

Latest NewsNewsPunjabPunjabi

ਪੰਜਾਬ ਦੇ ਚਾਰ ਕੈਬਨਿਟ ਮੰਤਰੀਆਂ ਨੇ ਦਿੱਤਾ ਅਸਤੀਫਾ, ਚਾਰ ਨਵੇਂ ਅੱਜ ਸੋਮਵਾਰ ਨੂੰ ਚੁੱਕਣਗੇ ਸਹੁੰ

ਅੱਜ ਸੋਮਵਾਰ ਨੂੰ ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਹੋਵੇਗਾ। ਮੰਤਰੀ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ…

Latest NewsNewsPunjabPunjabiSports

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬ੍ਰਿੰਜਿੰਦਰਾ ਕਾਲਜ ਵਿਖੇ ਗਤਕਾ ਕੱਪ ਦਾ ਕੀਤਾ ਉਦਘਾਟਨ

ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਫ਼ਰੀਦਕੋਟ ਵੱਲੋਂ ਸਰਕਾਰੀ ਬ੍ਰਿੰਜਿਦਰਾ ਕਾਲਜ ਵਿਖੇ 10ਵੇਂ ਗੱਤਕਾ ਗੋਲਡ ਕੱਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ…

ਪੰਜਾਬ ਦੇ ਪੰਜ ਨਵੇਂ ਮੰਤਰੀਆਂ ਨੇ ਹਲਫ਼ ਲਿਆ

ਪੰਜਾਬ ਦੇ ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ।

ਇੱਥੇ ਰਾਜ ਭਵਨ ਵਿਖੇ ਸਾਦਾ ਸਹੁੰ ਚੁੱਕ ਸਮਾਗਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕਈ ਹੋਰ ਪਤਵੰਤਿਆਂ ਦੀ ਹਾਜ਼ਰੀ ਵਿੱਚ ਹੋਇਆ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।

ਅੱਜ ਸਹੁੰ ਚੁੱਕਣ ਵਾਲੇ ਨਵੇਂ ਮੰਤਰੀਆਂ ਵਿੱਚ ਹਰਦੀਪ ਸਿੰਘ ਮੁੰਡੀਆਂ (ਵਿਧਾਇਕ ਸਾਹਨੇਵਾਲ), ਬਰਿੰਦਰ ਕੁਮਾਰ ਗੋਇਲ (ਵਿਧਾਇਕ ਲਹਿਰਾ), ਤਰੁਨਪ੍ਰੀਤ ਸਿੰਘ ਸੌਂਦ (ਵਿਧਾਇਕ ਖੰਨਾ), ਡਾ.  ਰਵਜੋਤ ਸਿੰਘ (ਵਿਧਾਇਕ ਸ਼ਾਮਚੁਰਾਸੀ) ਅਤੇ ਮਹਿੰਦਰ ਭਗਤ (ਵਿਧਾਇਕ ਜਲੰਧਰ ਪੱਛਮੀ) ਸ਼ਾਮਲ ਹਨ।

ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਮਨ ਅਰੋੜਾ, ਡਾ.  ਬਲਜੀਤ ਕੌਰ, ਡਾ.  ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈ.ਟੀ.ਓ ਅਤੇ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਸਨ।

ਇਸ ਮੌਕੇ ਕਈ ਵਿਧਾਇਕ, ਪਾਰਟੀ ਆਗੂ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਅਤੇ ਨਵੇਂ ਬਣੇ ਮੰਤਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਹੋਏ।

ਹਰਿਆਣਾ ਦੀ HCS officer ਮੀਨਾਕਸ਼ੀ ਦਹੀਆ ਰਿਸ਼ਵਤ ਮਾਮਲੇ ’ਚ ਗ੍ਰਿਫਤਾਰ

ਐਂਟੀ ਕਰੱਪਸ਼ਨ ਬਿਊਰੋ (ਏ ਸੀ ਬੀ) ਦੀ ਟੀਮ ਨੇ ਐਚ ਸੀ ਐਸ ਅਧਿਕਾਰੀ ਮੀਨਾਕਸ਼ੀ ਦਹੀਆ (HCS officer Meenakshi Dahiya) ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੂੰ ਮੱਛੀ ਪਾਲਣ ਵਿਭਾਗ (Department of Fisheries) ਦੇ ਇਕ ਮਾਮਲੇ ਵਿਚ ਰਿਸ਼ਵਤ ਲੈਣ ਕਾਰਣ ਗ੍ਰਿਫਤਾਰ ਕੀਤਾ ਗਿਆ ਹੈ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ਮਗਰੋਂ ਉਸਦੀ ਗ੍ਰਿਫਤਾਰੀ ਹੋਈ ਹੈ।

‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਐਤਵਾਰ ਨੂੰ ਨਵੀਂ ਦਿੱਲੀ ਵਿੱਚ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 2015 ਤੋਂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਰਹਿ ਰਹੇ ਹਨ, ਜਦੋਂ ‘ਆਪ’ ਨੇ ਦਿੱਲੀ ਵਿਧਾਨ ਸਭਾ ਵਿੱਚ ਪੂਰਨ ਬਹੁਮਤ ਹਾਸਲ ਕੀਤਾ ਸੀ ਅਤੇ ਉਹ ਦੂਜੀ ਵਾਰ ਮੁੱਖ ਮੰਤਰੀ ਚੁਣੇ ਗਏ ਸਨ। ਉਨ੍ਹਾਂ ਕਿਹਾ ਕਿ ਮੈ ਹੁਣ ਲੋਕਾਂ ਵਿਚ ਜਾ ਕੇ ਰਹਾਂਗਾ।

ਜੰਤਰ-ਮੰਤਰ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੇਵਾ ਕਰਨ ਦੇ ਬਾਵਜੂਦ ਉਨ੍ਹਾਂ ਨੇ ਸ਼ਹਿਰ ਵਿੱਚ ਆਪਣਾ ਘਰ ਨਹੀਂ ਖਰੀਦਿਆ ਹੈ,ਆਮ ਆਦਮੀ ਪਾਰਟੀ (ਆਪ) (Aam Aadmi Party (AAP)) ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਜਿਨ੍ਹਾਂ ਨੇ 17 ਸਤੰਬਰ ਨੂੰ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ ਸੀ, ਨੇ ਐਤਵਾਰ ਨੂੰ ਕਿਹਾ ਕਿ ਉਹ ਸਿਵਲ ਲਾਈਨਜ਼ ਦੇ 6, ਫਲੈਗਸਟਾਫ ਰੋਡ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਨੂੰ ਨਵਰਾਤਰੀ ਸ਼ੁਰੂ ਹੁੰਦੇ ਹੀ ਪਹਿਲੇ ਹਫ਼ਤੇ ਖਾਲੀ ਕਰ ਦੇਣਗੇ।

ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਲਈ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ

ਰਾਜ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਨੰਬਰ SEC/PE/S.A./2024/01, ਮਿਤੀ 05.09.2024, ਰਾਹੀਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਗਰਾਮ ਪੰਚਾਇਤਾਂ ਦੀਆਂ ਆਮ/ਉਪ ਚੋਣਾਂ ਲਈ ਉਮੀਦਵਾਰਾਂ ਨੂੰ ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਅਲਾਟ ਕੀਤੇ ਜਾਣ ਵਾਲੇ ਚੋਣ ਨਿਸ਼ਾਨਾਂ ਦੀ ਸੂਚੀ ਜਾਰੀ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਇਨ੍ਹਾਂ ਚੋਣ ਨਿਸ਼ਾਨਾਂ ਸਬੰਧੀ ਕਮਿਸ਼ਨ ਵੱਲੋਂ ਵੱਖਰੇ ਤੌਰ ‘ਤੇ ਹੈਂਡ ਬੁੱਕ ਵੀ ਛਪਵਾਈ ਗਈ ਹੈ, ਜੋ ਕਿ ਕਮਿਸ਼ਨ ਦੀ ਵੈਬ ਸਾਈਟ sec.punjab.gov.in ‘ਤੇ ਉਪਲੱਬਧ ਹੈ ਅਤੇ ਇਸ ਦੀਆਂ ਕਾਪੀਆਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਜ਼-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਹਿਬਾਨਾਂ ਨੂੰ ਵੀ ਭੇਜੀਆਂ ਜਾ ਚੁੱਕੀਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਚੋਣਾਂ ਵਿਭਾਗ, ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਨੰ: G.S.R.44/P.A.19/1994/ S.139/Amd.(8)/2024, ਮਿਤੀ 30.08.2024 ਅਨੁਸਾਰ ਸਰਪੰਚਾਂ ਅਤੇ ਪੰਚਾਂ ਦੀਆਂ ਆਸਾਮੀਆਂ ਲਈ ਕੋਈ ਵੀ ਉਮੀਦਵਾਰ ਕਿਸੇ ਵੀ ਰਾਜਨੀਤਕ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕੇਗਾ। ਹੈਂਡ ਬੁੱਕ ਵਿੱਚ ਟੇਬਲ ਨੰ: V ਵਿੱਚ ਸਰਪੰਚਾਂ ਲਈ ਅਤੇ ਟੇਬਲ ਨੰ: VI ਵਿੱਚ ਪੰਚਾਂ ਦੇ ਉਮੀਦਵਾਰਾਂ ਲਈ ਦਿੱਤੇ “ਫਰੀ ਚੋਣ ਨਿਸ਼ਾਨਾਂ” ਵਿੱਚੋਂ ਹੀ, ਉਨ੍ਹਾਂ ਨੂੰ  ਸਬੰਧਤ ਰਿਟਰਨਿੰਗ ਅਫ਼ਸਰ ਵੱਲੋਂ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।

ਪੰਜਾਬ ਦੇ ਚਾਰ ਕੈਬਨਿਟ ਮੰਤਰੀਆਂ ਨੇ ਦਿੱਤਾ ਅਸਤੀਫਾ, ਚਾਰ ਨਵੇਂ ਅੱਜ ਸੋਮਵਾਰ ਨੂੰ ਚੁੱਕਣਗੇ ਸਹੁੰ

ਅੱਜ ਸੋਮਵਾਰ ਨੂੰ ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਹੋਵੇਗਾ।

ਮੰਤਰੀ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਨੇ ਅਸਤੀਫਾ ਦੇ ਦਿੱਤਾ ਹੈ।

ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਥਾਂ ਮੰਤਰੀ ਮੰਡਲ ਵਿੱਚ ਨਵੇਂ ਚਿਹਰਿਆਂ ਨਾਲ ਚਾਰ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ। ਇਨ੍ਹਾਂ ਵਿੱਚ ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਤਰਨਪ੍ਰੀਤ ਸਿੰਘ ਸੌਂਧ ਅਤੇ ਮਹਿੰਦਰ ਭਗਤ ਸ਼ਾਮਲ ਹਨ।

ਪੰਜਾਬ ਰਾਜ ਭਵਨ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਨਵੇਂ ਚਿਹਰੇ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣਗੇ। ਅੱਜ ਸ਼ਾਮ 5 ਵਜੇ ਰਾਜ ਭਵਨ ਵਿੱਚ ਸਹੁੰ ਚੁੱਕ ਸਮਾਗਮ ਹੋਵੇਗਾ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬ੍ਰਿੰਜਿੰਦਰਾ ਕਾਲਜ ਵਿਖੇ ਗਤਕਾ ਕੱਪ ਦਾ ਕੀਤਾ ਉਦਘਾਟਨ

ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਫ਼ਰੀਦਕੋਟ ਵੱਲੋਂ ਸਰਕਾਰੀ ਬ੍ਰਿੰਜਿਦਰਾ ਕਾਲਜ ਵਿਖੇ 10ਵੇਂ ਗੱਤਕਾ ਗੋਲਡ ਕੱਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸੁਸਾਇਟੀ ਦਾ ਅਹੁਦੇਦਾਰਾਂ ਵਲੋਂ ਮਾਰਸ਼ਲ ਆਰਟ, ਗਤਕਾ ਤੇ ਹੋਰ ਕਲਾਵਾਂ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸੰਸਾ ਕੀਤੀ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਗਤਕਾ ਪੰਜਾਬ ਦਾ ਮਾਰਸ਼ਲ ਆਰਟ ਹੈ ਜੋ ਕਿ ਸਿੱਖ ਧਰਮ ਜੁੜਿਆ ਹੋਇਆ ਹੈ ਤੇ ਇਸ ਦਾ ਇਤਿਹਾਸ ਸਦੀਆ ਪੁਰਾਣਾ ਹੈ ।  ਉਨ੍ਹਾਂ ਕਿਹਾ ਕਿ ਗਤਕਾ ਜਿਥੇ ਸਰੀਰਕ ਤੰਦਰੁਸਤੀ ਤੇ ਚੁਸਤੀ ਦਾ ਪ੍ਰਤੀਕ ਹੈ ਉਥੇ ਹੀ ਇਹ ਸਾਡੀ ਸਵੈ ਰੱਖਿਆ ਵੀ ਕਰਦਾ ਹੈ ।  ਉਨ੍ਹਾਂ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਸਾਨੂੰ ਗਤਕੇ ਦੀ ਦਾਤ ਬਖਸ਼ੀ ਹੈ ਸਾਨੂੰ ਸਭ ਨੂੰ ਸ਼ਸਤਰਾ ਦਾ ਸਤਿਕਾਰ ਕਰਦੇ ਹੋਏ ਗੁਰੂ ਸਾਹਿਬ ਵਲੋਂ ਦਿੱਤੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਉਨ੍ਹਾਂ ਗਤਕਾ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਕਰਵਾਏ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ । ਉਨ੍ਹਾਂ ਗਤਕਾ ਐਸੋਸੀਏਸ਼ਨ ਫ਼ਰੀਦਕੋਟ ਨੂੰ ਸਵਾ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਹਰ ਤਰੀਕੇ ਨਾਲ ਪ੍ਰਫੁਲਿਤ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ । ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਅਜਿਹੇ ਉਪਰਾਲਿਆਂ ਨਾਲ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਮਾਰਸ਼ਲ ਆਰਟ, ਗੱਤਕੇ ਵਰਗੀਆਂ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਸਾਡੀ ਆਤਮ ਰੱਖਿਆ ਲਈ ਸਹਾਈ ਸਿੱਧ ਹੁੰਦੀਆਂ ਹਨ ।

ਇਸ ਮੌਕੇ ਸ. ਕੁਲਤਾਰ ਸਿੰਘ ਬਰਾੜ ਪ੍ਰਧਾਨ, ਸ. ਮੱਘਰ ਸਿੰਘ ਖਾਲਸਾ, ਜਨਰਲ ਸਕੱਤਰ, ਸ. ਸ਼ਿਵਜੀਤ ਸਿੰਘ ਸੰਘਾ, ਮਨਪ੍ਰੀਤ ਸਿੰਘ ਧਾਲੀਵਾਲ , ਸੁਖਵਿੰਦਰ ਸਿੰਘ ਬੱਬੂ, ਅਮਨਦੀਪ  ਸਿੰਘ ਖਾਲਸਾ, ਸੁਖਵੰਤ ਸਿੰਘ ਪੱਕਾ, ਅਰੁਣ ਸਿੰਗਲਾ, ਗੁਰਿੰਦਰ ਸਿੰਘ ਮਹਿੰਦੀਰੱਤਾ ਅਤੇ ਦਰਸ਼ਕ ਹਾਜ਼ਰ ਸਨ।