ChandigarhLatest NewsNewsPunjabPunjab PolicePunjabi

ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ; ਗਲਾਕ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਿੱਤੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ…

Latest NewsNationalNewsPunjabi

ਆਰ ਜੀ ਕਰ: ਸਿਹਤ ਭਵਨ ਦੇ ਬਾਹਰ ਜੂਨੀਅਰ ਡਾਕਟਰਾਂ ਦਾ ਪ੍ਰਦਰਸ਼ਨ ਤੀਜੇ ਦਿਨ ਵੀ ਜਾਰੀ

ਅੰਦੋਲਨਕਾਰੀ ਜੂਨੀਅਰ ਡਾਕਟਰਾਂ ਅਤੇ ਬੰਗਾਲ ਸਰਕਾਰ ਵਿਚਕਾਰ ਆਰਜੀ ਕਾਰ ਹਸਪਤਾਲ ਦੇ ਅੜਿੱਕੇ ਨੂੰ ਸੁਲਝਾਉਣ ਲਈ ਪ੍ਰਸਤਾਵਿਤ ਗੱਲਬਾਤ ਦੇ ਅਸਫਲ ਹੋਣ…

AmritsarLatest NewsNewsPunjabPunjabi

ਡਰਾਈ ਫਰੂਟ ਲੁੱਟ ਦਾ ਮਾਮਲਾ ਸੁਲਝਾਉਣ ‘ਤੇ ਵਪਾਰੀਆਂ ਨੇ ਵਿਧਾਇਕ ਡਾ: ਅਜੇ ਗੁਪਤਾ ਦਾ ਕੀਤਾ ਧੰਨਵਾਦ

ਪੁਲਿਸ ਨੇ ਪਿੰਡ ਇੱਬਨ ਕਲਾਂ ਦੇ ਕੋਲਡ ਸਟੋਰ ਵਿੱਚ ਡਰਾਈ ਫਰੂਟ ਲੁੱਟ ਦੀ ਘਟਨਾ ਨੂੰ ਇੱਕ ਹਫ਼ਤੇ ਵਿੱਚ ਸੁਲਝਾ ਲਿਆ…

Latest NewsNewsPunjabPunjabi

ਪੰਜਾਬ ਸਰਕਾਰ ਦੀ ਨਵੇਕਲੀ ਪਹਿਲ – ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਦੀ ਕੀਤੀ ਜਾਵੇਗੀ ਡਿਜੀਟਲ ਸੈਟੇਲਾਈਟ ਮੈਪਿੰਗ

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਅਧੀਨ ਆਉਂਦੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ…

HealthLatest NewsNewsPunjabPunjabi

ਪੰਜਾਬ ’ਚ ਮੁੜ ਤੋਂ ਡਾਕਟਰਾਂ ਨੇ ਕੀਤੀ ਹੜਤਾਲ, ਚਾਰ ਦਿਨ ਬੰਦ ਰਹਿਣਗੀਆਂ ਓਪੀਡੀ ਸੇਵਾਵਾਂ

ਪੰਜਾਬ ’ਚ ਡਾਕਟਰਾਂ ਨੇ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਵਿੱਚ ਸਰਕਾਰੀ ਹਸਪਤਾਲਾਂ ’ਚ ਓਪੀਡੀ ਸੇਵਾਵਾਂ ਬੰਦ…

ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ; ਗਲਾਕ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਿੱਤੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ ਦੀ ਗ੍ਰਿਫ਼ਤਾਰੀ ਨਾਲ ਇਸ ਕੇਸ ਨੂੰ ਸਫ਼ਲਤਾ-ਪੂਰਵਕ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਧਮਾਕੇ ਦੀ ਇਸ ਘਟਨਾ ਨੂੰ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸਬੰਧਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਇਸ਼ਾਰੇ ‘ਤੇ ਅੰਜ਼ਾਮ ਦਿੱਤਾ ਗਿਆ ਸੀ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਪਾਸੀਆ ਦੇ ਰਹਿਣ ਵਾਲੇ ਰੋਹਨ ਮਸੀਹ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਦੇ ਕਬਜ਼ੇ ‘ਚੋਂ ਅਤਿ-ਆਧੁਨਿਕ 9 ਐਮ.ਐਮ. ਗਲਾਕ ਪਿਸਤੌਲ ਅਤੇ ਗੋਲੀ-ਸਿੱਕਾ ਵੀ ਬਰਾਮਦ ਕੀਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਬੁੱਧਵਾਰ ਸ਼ਾਮ ਚੰਡੀਗੜ੍ਹ ਦੇ ਸੈਕਟਰ-10 ‘ਚ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਹੈਂਡ ਗ੍ਰੇਨੇਡ ਸੁੱਟਿਆ ਗਿਆ ਸੀ ਅਤੇ ਚੰਡੀਗੜ੍ਹ ਪੁਲੀਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦੀ ਜਾਂਚ ਕੀਤੀ ਸੀ, ਜਿਸ ਵਿੱਚ ਖੁਲਾਸਾ ਹੋਇਆ ਕਿ ਦੋ ਵਿਅਕਤੀ ਆਟੋ-ਰਿਕਸ਼ਾ ’ਤੇ ਆਏ ਅਤੇ ਉਨ੍ਹਾਂ ਵਿੱਚੋਂ ਇੱਕ ਵਿਅਕਤੀ ਨੇ ਉਥੇ ਇੱਕ ਘਰ ਵਿੱਚ ਹੈਂਡ ਗ੍ਰੇਨੇਡ ਸੁੱਟ ਦਿੱਤਾ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਅਨੁਸਾਰ ਉਕਤ ਘਟਨਾ ਵਿੱਚ ਵਰਤਿਆ ਗਿਆ ਹੈਂਡ ਗ੍ਰੇਨੇਡ ਮਿਲਟਰੀ ਗ੍ਰੇਡ ਦਾ ਹੈ ਜੋ ਆਈਐਸਆਈ ਦੀ ਮਦਦ ਨਾਲ ਡਰੋਨ ਰਾਹੀਂ ਸਰਹੱਦ ਪਾਰੋਂ ਪਹੁੰਚਾਇਆ ਗਿਆ ਸੀ। ਪੁਲਿਸ ਨੇ ਦੂਜੇ ਮੁਲਜ਼ਮ ਦੀ ਵੀ ਪਛਾਣ ਕਰ ਲਈ ਹੈ ਅਤੇ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਰੋਹਨ, ਜੋ ਪਿਛਲੇ ਕੁਝ ਸਾਲਾਂ ਤੋਂ ਜੰਮੂ-ਕਸ਼ਮੀਰ ਵਿੱਚ ਕੰਮ ਕਰ ਰਿਹਾ ਸੀ, ਇੱਕੋ ਪਿੰਡ ਦੇ ਹੋਣ ਕਰਕੇ ਹੈਪੀ ਪਾਸੀਆ ਨੂੰ ਜਾਣਦਾ ਸੀ। ਹੈਪੀ ਪਾਸੀਆ ਨੇ ਵਿੱਤੀ ਮਦਦ ਦੇਣ ਦਾ ਵਾਅਦਾ ਕਰਦਿਆਂ ਰੋਹਨ ਨੂੰ ਹਮਲਾ ਕਰਨ ਲਈ ਕਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਰੋਹਨ ਨੇ ਗ੍ਰੇਨੇਡ ਧਮਾਕੇ ਵਿੱਚ ਸ਼ਾਮਲ ਹੋਣ ਦੀ ਗੱਲ ਕਬੂਲ ਕਰਦਿਆਂ ਖੁਲਾਸਾ ਕੀਤਾ ਕਿ ਉਸ ਨੇ ਹੈਪੀ ਪਾਸੀਆ ਦੇ ਕਹਿਣ ’ਤੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਅਤੇ ਹੈਪੀ ਪਾਸੀਆਂ ਨੇ ਉਸਨੂੰ ਆਪਣੇ ਸਾਥੀਆਂ ਰਾਹੀਂ ਹੈਂਡ ਗ੍ਰੇਨੇਡ ਅਤੇ ਹਥਿਆਰ ਮੁਹੱਈਆ ਕਰਵਾਏ ਸਨ। ਰੋਹਨ ਨੇ ਦੱਸਿਆ ਕਿ ਹੈਪੀ ਪਾਸੀਆ ਨੇ ਉਨ੍ਹਾਂ ਲਈ ਪੈਸੇ ਅਤੇ ਲੌਜਿਸਟਿਕਸ ਦਾ ਪ੍ਰਬੰਧ ਵੀ ਕੀਤਾ ਸੀ।

ਉਨ੍ਹਾਂ ਕਿਹਾ ਕਿ ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਚੰਡੀਗੜ੍ਹ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏ.ਆਈ.ਜੀ. ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਰੋਹਨ ਅਤੇ ਉਸ ਦਾ ਸਾਥੀ ਪਹਿਲਾਂ ਅੰਮ੍ਰਿਤਸਰ ਗਏ ਅਤੇ ਉਸ ਤੋਂ ਬਾਅਦ ਦੋਵੇਂ ਅੱਡੋ-ਅੱਡ ਹੋ ਗਏ। ਰੋਹਨ ਸ਼ੁਰੂ ਵਿੱਚ ਖੰਨਾ ਵਿੱਚ ਆਪਣੇ ਜਾਣ-ਪਛਾਣ ਵਾਲੇ ਕਿਸੇ ਵਿਅਕਤੀ ਕੋਲ ਗਿਆ ਸੀ ਪਰ ਫਿਰ ਅੰਮ੍ਰਿਤਸਰ ਵਾਪਸ ਆ ਗਿਆ ਕਿਉਂਕਿ ਉਸਨੇ ਅੱਗੇ ਜੰਮੂ-ਕਸ਼ਮੀਰ ਜਾਣ ਦੀ ਯੋਜਨਾ ਬਣਾਈ ਹੋਈ ਸੀ, ਜਿਸ ਦੌਰਾਨ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ।

ਏ.ਆਈ.ਜੀ. ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਇਹ ਦਹਿਸ਼ਤੀ ਮਾਡਿਊਲ ਕਿਸੇ ਖਾਸ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਕਿਉਂਕਿ ਇਸ ਸਮੂਹ ਨੇ ਪਿਛਲੇ ਸਾਲ ਵੀ ਉਹੀ ਸਥਾਨ ‘ਤੇ ਇਸੇ ਤਰ੍ਹਾਂ ਦੇ ਹਮਲੇ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਦੱਸਿਆ ਕਿ ਉਸ ਵੇਲੇ ਪੰਜਾਬ ਪੁਲਿਸ ਨੇ ਇਸ ਕੋਸ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕਰਦਿਆਂ ਦੋ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਦੀ ਦੀ ਪਛਾਣ ਬਿਕਰਮਜੀਤ ਸਿੰਘ ਉਰਫ਼ ਰਾਜਾ ਵਾਸੀ ਬਟਾਲਾ ਅਤੇ ਬਾਵਾ ਸਿੰਘ ਮਜੀਠਾ ਵਜੋਂ ਹੋਈ ਸੀ।

ਆਰ ਜੀ ਕਰ: ਸਿਹਤ ਭਵਨ ਦੇ ਬਾਹਰ ਜੂਨੀਅਰ ਡਾਕਟਰਾਂ ਦਾ ਪ੍ਰਦਰਸ਼ਨ ਤੀਜੇ ਦਿਨ ਵੀ ਜਾਰੀ

ਅੰਦੋਲਨਕਾਰੀ ਜੂਨੀਅਰ ਡਾਕਟਰਾਂ ਅਤੇ ਬੰਗਾਲ ਸਰਕਾਰ ਵਿਚਕਾਰ ਆਰਜੀ ਕਾਰ ਹਸਪਤਾਲ ਦੇ ਅੜਿੱਕੇ ਨੂੰ ਸੁਲਝਾਉਣ ਲਈ ਪ੍ਰਸਤਾਵਿਤ ਗੱਲਬਾਤ ਦੇ ਅਸਫਲ ਹੋਣ ਦੇ ਇੱਕ ਦਿਨ ਬਾਅਦ, ਜੂਨੀਅਰ ਡਾਕਟਰਾਂ ਨੇ ਸ਼ੁੱਕਰਵਾਰ ਨੂੰ ਲਗਾਤਾਰ ਤੀਜੇ ਦਿਨ ਪੱਛਮੀ ਬੰਗਾਲ ਸਿਹਤ ਵਿਭਾਗ ਦੇ ਮੁੱਖ ਦਫਤਰ ਦੇ ਬਾਹਰ ਆਪਣਾ ‘ਕੰਮ ਬੰਦ’ ਅਤੇ ਧਰਨਾ ਪ੍ਰਦਰਸ਼ਨ ਜਾਰੀ ਰੱਖਿਆ।

ਅੰਦੋਲਨ ਵਿੱਚ ਹਿੱਸਾ ਲੈਣ ਵਾਲੇ 26 ਮੈਡੀਕਲ ਕਾਲਜਾਂ ਦੀ ਨੁਮਾਇੰਦਗੀ ਕਰਨ ਵਾਲੇ ਲਗਭਗ 30 ਡਾਕਟਰਾਂ ਨੇ ਮੀਟਿੰਗ ਲਈ ਨਬਾਨਾ ਦਾ ਦੌਰਾ ਕੀਤਾ ਸੀ ਜੋ ਸਰਕਾਰ ਦੁਆਰਾ ਗੱਲਬਾਤ ਦੀ ਲਾਈਵ ਸਟ੍ਰੀਮਿੰਗ ਦੀ ਡਾਕਟਰਾਂ ਦੀ ਮੰਗ ਨੂੰ ਨਾ ਮੰਨਣ ਤੋਂ ਬਾਅਦ ਪੂਰਾ ਨਹੀਂ ਹੋ ਸਕਿਆ।

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਜੂਨੀਅਰ ਡਾਕਟਰਾਂ ਨਾਲ ਮੀਟਿੰਗ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਲਾਈਵ ਸਟ੍ਰੀਮ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਮੁੱਦਾ ਸੁਪਰੀਮ ਕੋਰਟ ਦੇ ਅਧੀਨ ਹੈ। ਉਸਨੇ ਕਿਹਾ ਕਿ ਉਸਦੀ ਸਰਕਾਰ ਨੇ ਇਸ ਨੂੰ ਰਿਕਾਰਡ ਕਰਨ ਅਤੇ ਲੋੜ ਪੈਣ ‘ਤੇ ਸੁਪਰੀਮ ਕੋਰਟ ਦੀ ਆਗਿਆ ਨਾਲ ਰਿਕਾਰਡਿੰਗ ਉਨ੍ਹਾਂ ਨੂੰ ਸੌਂਪਣ ਦੇ ਪ੍ਰਬੰਧ ਕੀਤੇ ਹਨ।

ਡਰਾਈ ਫਰੂਟ ਲੁੱਟ ਦਾ ਮਾਮਲਾ ਸੁਲਝਾਉਣ ‘ਤੇ ਵਪਾਰੀਆਂ ਨੇ ਵਿਧਾਇਕ ਡਾ: ਅਜੇ ਗੁਪਤਾ ਦਾ ਕੀਤਾ ਧੰਨਵਾਦ

ਪੁਲਿਸ ਨੇ ਪਿੰਡ ਇੱਬਨ ਕਲਾਂ ਦੇ ਕੋਲਡ ਸਟੋਰ ਵਿੱਚ ਡਰਾਈ ਫਰੂਟ ਲੁੱਟ ਦੀ ਘਟਨਾ ਨੂੰ ਇੱਕ ਹਫ਼ਤੇ ਵਿੱਚ ਸੁਲਝਾ ਲਿਆ ਹੈ। ਜਿਸ ਤੇ ਅੱਜ ਮਜੀਠ ਮੰਡੀ ਚ ਡਰਾਈ ਫਰੂਟ ਦੇ ਵਪਾਰੀਆਂ ਨੇ ਵਿਧਾਇਕ ਡਾ: ਅਜੇ ਗੁਪਤਾ, ਐੱਸਐੱਸਪੀ ਦਿਹਾਤੀ ਚਰਨਜੀਤ ਸਿੰਘ ਦਾ ਧੰਨਵਾਦ ਕੀਤਾ। ਵਿਧਾਇਕ ਡਾ: ਅਜੇ ਗੁਪਤਾ ਐਸਐਸਪੀ ਦਿਹਾਤੀ ਚਰਨਜੀਤ ਸਿੰਘ ਦੇ ਨਾਲ ਮਜੀਠ ਮੰਡੀ ਵਿੱਚ ਵਪਾਰੀਆਂ ਕੋਲ ਪੁੱਜੇ। ਇਸ ਮੌਕੇ ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਸਭ ਤੋਂ ਪਹਿਲਾਂ ਉਹ ਪੁਲਿਸ ਪ੍ਰਸ਼ਾਸਨ ਦੀ ਸ਼ਲਾਘਾ ਕਰਦੇ ਹਨ, ਜਿਨ੍ਹਾਂ ਨੇ ਇੰਨੇ ਘੱਟ ਸਮੇਂ ਚ ਲੁੱਟ ਦੀ ਇਸ ਵਾਰਦਾਤ ਨੂੰ ਸੁਲਝਾ ਕੇ ਸਾਰਾ ਸਮਾਨ ਬਰਾਮਦ ਕਰ ਲਿਆ।

ਉਨ੍ਹਾਂ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਉਹ ਵਿਧਾਨ ਸਭਾ ਸੈਸ਼ਨ ਕਾਰਨ ਚੰਡੀਗੜ੍ਹ ਵਿੱਚ ਸਨ। ਘਟਨਾ ਤੋਂ ਬਾਅਦ ਉਨ੍ਹਾਂ ਨੂੰ ਮਜੀਠਾ ਮੰਡੀ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਮਹਿਰਾ ਦਾ ਫੋਨ ਆਇਆ ਸੀ। ਫ਼ੋਨ ਮਿਲਦੇ ਹੀ ਉਨ੍ਹਾਂ ਐਸਐਸਪੀ ਦਿਹਾਤੀ ਚਰਨਜੀਤ ਸਿੰਘ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਗੱਲਬਾਤ ਹੁੰਦੀ ਰਹੀ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵੀ ਗੱਲਬਾਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਡੀਜੀਪੀ ਗੌਰਵ ਯਾਦਵ ਇਸ ਘਟਨਾ ਨੂੰ ਹੱਲ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ।

ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਹ 6 ਸਤੰਬਰ ਨੂੰ ਮਜੀਠਾ ਮੰਡੀ ਦੇ ਵਪਾਰੀਆਂ ਨੂੰ ਭਰੋਸਾ ਦੇਣ ਆਏ ਸਨ। ਉਸ ਸਮੇਂ ਕਾਰੋਬਾਰੀਆਂ ਦੇ ਚਿਹਰਿਆਂ ਤੇ ਰੌਣਕ ਨਹੀਂ ਸੀ ਅਤੇ ਉਨ੍ਹਾਂ ਦੇ ਚਿਹਰੇ ਪ੍ਰੇਸ਼ਾਨੀ ਨਾਲ ਭਰੇ ਹੋਏ ਸਨ। ਉਨ੍ਹਾਂ ਕਿਹਾ ਕਿ ਉਸ ਸਮੇਂ ਵੀ ਵਪਾਰੀਆਂ  ਨੂੰ ਕਿਹਾ ਗਿਆ ਸੀ ਕਿ ਪੁਲਿਸ ਇਸ ਘਟਨਾ ਨੂੰ ਜਲਦੀ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਅੱਜ ਵਪਾਰੀਆਂ ਦੇ ਚਿਹਰਿਆਂ ਤੇ ਖੁਸ਼ੀ ਸਾਫ ਦਿਖਾਈ ਦੇ ਰਹੀ ਹੈ।

ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਪਾਰੀਆਂ ਨਾਲ ਚਟਾਨ ਵਾਂਗ ਖੜ੍ਹੀ ਹੈ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਪਾਰੀਆਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਮੌਕੇ ਤੇ ਹੀ ਐਸਐਸਪੀ ਚਰਨਜੀਤ ਸਿੰਘ ਨੂੰ ਕਿਹਾ ਕਿ ਬਰਾਮਦ ਕੀਤੇ ਡਰਾਈ ਫਰੂਟ ਨੂੰ ਜਲਦੀ ਤੋਂ ਜਲਦੀ ਸਰਲ ਕਾਨੂੰਨੀ ਪ੍ਰਕਿਰਿਆ ਅਪਣਾ ਕੇ ਵਪਾਰੀਆਂ ਨੂੰ ਵਾਪਸ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮਜੀਠ ਮੰਡੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪੀ.ਸੀ.ਆਰ ਅਤੇ ਪੁਲਿਸ ਦੀ ਗਸ਼ਤ ਵਧਾ ਦਿੱਤੀ ਗਈ ਹੈ। ਇਸ ਮੌਕੇ ਮਜੀਠ ਮੰਡੀ ਡਰਾਈ ਫਰੂਟ ਆਰਗੇਨਾਈਜੇਸ਼ਨ ਦੇ ਅਹੁਦੇਦਾਰਾਂ ਨੇ ਵਿਧਾਇਕ ਡਾ: ਅਜੇ ਗੁਪਤਾ ਅਤੇ ਐਸਐਸਪੀ ਚਰਨਜੀਤ ਸਿੰਘ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, ਲੋਕ ਸਮਰਪਿਤ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਵਿਖੇ ਸ਼ਹੀਦ-ਏ-ਆਜ਼ਮ ਦੇ 30 ਫੁੱਟ ਉੱਚੇ ਬੁੱਤ ਨੂੰ ਸਮਰਪਿਤ ਕਰਨਗੇ।

ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ ਦਾ 30 ਫੁੱਟ ਉੱਚਾ ਬੁੱਤ ਗੰਨਮੈਟਲ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਬੁੱਤ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਵਿੱਚ ਬਹੁਤ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੁੱਤ ਸੂਬਾ ਸਰਕਾਰ ਵੱਲੋਂ ਮਹਾਨ ਸ਼ਹੀਦ ਨੂੰ ਢੁਕਵੀਂ ਸ਼ਰਧਾਂਜਲੀ ਹੋਵੇਗੀ ਅਤੇ ਸੂਰਬੀਰ ਪੁੱਤ ਦੀ ਗੌਰਵਮਈ ਵਿਰਾਸਤ ਨੂੰ ਸਦਾ ਕਾਇਮ ਰੱਖਣ ਲਈ ਸਹਾਈ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਅਦਾਰਿਆਂ ਦਾ ਨਾਂ ਰੱਖਣਾ ਉਨ੍ਹਾਂ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਮ ਮਹਾਨ ਕੌਮੀ ਨੇਤਾਵਾਂ ਦੇ ਨਾਮ ‘ਤੇ ਰੱਖਣ ਨਾਲ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੁੱਤ ਦੇਸ਼ ਦੇ ਅੰਦਰ ਅਤੇ ਦੁਨੀਆ ਭਰ ਤੋਂ ਏਅਰਪੋਰਟ ‘ਤੇ ਉਤਰੇ ਪੰਜਾਬੀਆਂ ਦੀ ਨੌਜਵਾਨ ਪੀੜ੍ਹੀ ਵਿਚ ਇਸ ਸ਼ਹੀਦ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਏਗਾ।  ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਬੁੱਤ ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ ਅਤੇ ਹੋਰ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਵੀ ਇਸ ਕੌਮੀ ਨਾਇਕ ਦੁਆਰਾ ਦਿੱਤੀ ਗਈ ਮਹਾਨ ਕੁਰਬਾਨੀ ਦੀ ਯਾਦ ਦਿਵਾਉਂਦਾ ਰਹੇਗਾ।

ਪੰਜਾਬ ਸਰਕਾਰ ਦੀ ਨਵੇਕਲੀ ਪਹਿਲ – ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਦੀ ਕੀਤੀ ਜਾਵੇਗੀ ਡਿਜੀਟਲ ਸੈਟੇਲਾਈਟ ਮੈਪਿੰਗ

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਅਧੀਨ ਆਉਂਦੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ।
ਸ. ਬੈਂਸ ਦੇ ਇਸ ਉਪਰਾਲੇ ਨਾਲ ਵਿਧਾਨ ਸਭਾ ਦੇ ਸਾਰੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਈ ਜਾਵੇਗੀ। ਇਸ ਮੈਪਿੰਗ ਲਈ ਪਿੰਡਾਂ ਦੀਆਂ ਗਲੀਆਂ, ਟੋਭੇ, ਪਿੰਡ ਦੀ ਫਿਰਨੀ, ਮੰਦਰ, ਗੁਰਦੁਆਰਾ, ਸਕੂਲ, ਕਮਿਊਨਿਟੀ ਸੈਂਟਰ, ਹਸਪਤਾਲ ਨੂੰ ਸ਼ਾਮਲ ਕੀਤਾ ਗਿਆ ਹੈ।

ਇਹ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਾਹੀਂ ਕਰਵਾਇਆ ਜਾ ਰਿਹਾ ਹੈ। ਇਸ ਕਾਰਜ ਦੇ ਨੇਪਰੇ ਚੜ੍ਹਨ ਨਾਲ ਪਿੰਡ ਵਿੱਚ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਲਈ ਸਬੰਧਤ ਵਿਭਾਗਾਂ ਨੂੰ ਵਾਰ-ਵਾਰ ਪਿੰਡ ਦੇ ਗੇੜੇ ਨਹੀਂ ਮਾਰਨੇ ਪੈਣਗੇ ਅਤੇ ਨਾਲ ਹੀ ਸਬੰਧਤ ਵਿਭਾਗਾਂ ਨੂੰ ਵੀ ਸਰਕਾਰੀ ਥਾਵਾਂ ਦੀ ਅਸਲ ਸਥਿਤੀ ਪਤਾ ਲੱਗ ਸਕੇਗੀ। ਇਸ ਨਾਲ ਵਾਰ-ਵਾਰ ਕੀਤੀ ਜਾਣ ਵਾਲੀ ਨਿਸ਼ਾਨਦੇਹੀ ਦੇ ਕੰਮ ਤੋਂ ਜਿੱਥੇ ਛੁਟਕਾਰਾ ਮਿਲੇਗਾ ਉੱਥੇ ਹੀ ਸਰਕਾਰੀ ਅਧਿਕਾਰੀਆਂ ਅਤੇ ਪੰਚਾਇਤਾਂ ਦਾ ਸਮਾਂ ਬਚੇਗਾ। ਇਸ ਦੇ ਨਾਲ ਹੀ ਗੰਦੇ ਪਾਣੀ ਅਤੇ ਸੀਵਰੇਜ ਦੀ ਨਿਕਾਸੀ ਲਈ ਨਕਸ਼ਾ ਤਿਆਰ ਅਤੇ ਪੀਣ ਵਾਲੇ ਪਾਣੀ ਦੀਆਂ ਲਾਈਨਾਂ ਵਿਛਾਉਣ ਵਿੱਚ ਵੀ ਮਦਦਗਾਰ ਸਾਬਿਤ ਹੋਵੇਗਾ ਕਿਉਂਕਿ ਇਸ ਨਾਲ ਪਿੰਡ ਦਾ ਡਿਜੀਟਲ ਲੈਵਲ ਵੀ ਪਤਾ ਲੱਗ ਜਾਵੇਗਾ ਅਤੇ ਪਿੰਡਾਂ ਦੀਆਂ ਗਲੀਆਂ ਦੀ ਲੰਬਾਈ ਵੀ ਸਹੀ ਤੌਰ ‘ਤੇ ਪਤਾ ਲੱਗ ਜਾਵੇਗੀ।

ਡਿਜੀਟਲ ਸੈਟੇਲਾਈਟ ਮੈਪਿੰਗ ਰਾਹੀਂ ਪਿੰਡ ਵਿੱਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਲਈ ਤਿਆਰ ਕੀਤੀ ਜਾਣ ਵਾਲੇ ਕਾਰਜ ਦੇ ਅੰਦਾਜਨ ਖਰਚ ਦਾ ਸੁਖਾਲਿਆਂ ਪਤਾ ਲਗਾਇਆ ਜਾ ਸਕੇਗਾ ਅਤੇ ਪਿੰਡ ਦੇ ਹਰੇਕ ਘਰ ਅਤੇ ਗਲੀ ਦਾ ਵੀ ਨੰਬਰ ਲੱਗ ਜਾਵੇਗਾ ਅਤੇ ਘਰ ਦੇ ਮਾਲਕ ਬਾਰੇ ਵੀ ਪਤਾ ਲੱਗ ਜਾਵੇਗਾ। ਇਹ ਡਾਟਾ ਉਮਰ ਭਰ ਲਈ ਤਿਆਰ ਹੋ ਜਾਵੇਗਾ ਜਿਸ ਨੂੰ ਲੋੜ ਪੈਣ ‘ਤੇ ਅਪਡੇਟ ਵੀ ਕੀਤਾ ਜਾ ਸਕੇਗਾ।

ਪੰਜਾਬ ’ਚ ਮੁੜ ਤੋਂ ਡਾਕਟਰਾਂ ਨੇ ਕੀਤੀ ਹੜਤਾਲ, ਚਾਰ ਦਿਨ ਬੰਦ ਰਹਿਣਗੀਆਂ ਓਪੀਡੀ ਸੇਵਾਵਾਂ

ਪੰਜਾਬ ’ਚ ਡਾਕਟਰਾਂ ਨੇ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਦੇ ਵਿੱਚ ਸਰਕਾਰੀ ਹਸਪਤਾਲਾਂ ’ਚ ਓਪੀਡੀ ਸੇਵਾਵਾਂ ਬੰਦ ਰੱਖ ਕੇ ਚਾਰ ਦਿਨ੍ਹਾਂ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਡਾਕਟਰਾਂ ਵੱਲੋਂ ਤਿੰਨ ਦਿਨਾਂ ਤੋਂ ਲਗਾਤਾਰ ਹੜਤਾਲ ਕੀਤੀ ਜਾ ਰਹੀ ਸੀ ਅਤੇ 9 ਵਜੇ ਤੋਂ ਲੈ ਕੇ 11 ਵਜੇ ਤੱਕ ਓਪੀਡੀ ਸੇਵਾਵਾਂ ਬੰਦ ਰੱਖੀਆਂ ਗਈਆਂ ਸਨ। ਪਰ ਹੁਣ ਡਾਕਟਰਾਂ ਵੱਲੋਂ ਪੂਰੇ ਦਿਨ ਦੇ ਲਈ ਓਪੀਡੀ ਸੇਵਾਵਾਂ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਸ ਸਬੰਧੀ ਡਾਕਟਰਾਂ ਨੇ ਕਿਹਾ ਹੈ ਕਿ ਸਾਡੀ ਗੱਲਬਾਤ ਜਰੂਰ ਮਹਿਕਮੇ ਦੇ ਅਫਸਰਾਂ ਦੇ ਨਾਲ ਚੱਲ ਰਹੀ ਹੈ, ਪਰ ਉਹ ਹਰ ਵਾਰ ਸਾਨੂੰ ਮਿੱਠੀ ਗੋਲੀ ਦੇ ਦਿੰਦੇ ਹਨ ਤੇ ਇਸ ਤੋਂ ਬਾਅਦ ਕੋਈ ਵੀ ਨੋਟਿਫਿਕੇਸ਼ਨ ਜਾਰੀ ਨਹੀਂ ਹੁੰਦਾ। ਡਾਕਟਰਾਂ ਨੇ ਦੱਸਿਆ ਕਿ ਸਰਕਾਰ ਤੇ ਸਾਡੀ ਮੀਟਿੰਗ ਤਾਂ ਹੋ ਚੁੱਕੀ ਹੈ, ਉਹ ਸਾਡੀਆਂ ਮੰਗਾਂ ਮੰਨਣ ਲਈ ਵੀ ਤਿਆਰ ਹਨ, ਪਰ ਸਾਨੂੰ ਲਿਖਤੀ ਦੇ ਵਿੱਚ ਨਹੀਂ ਦੇ ਰਹੇ, ਜਿਸ ਕਰਕੇ ਉਹਨਾਂ ਵੱਲੋਂ ਹੜਤਾਲ ਕੀਤੀ ਗਈ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਪੂਰੀਆਂ ਨਾ ਮੰਨੀਆਂ ਗਈਆਂ ਤਾਂ ਅਸੀਂ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਹੜਤਾਲ ਜਾਰੀ ਰੱਖਾਂਗੇ।

ਦੂਜੇ ਪਾਸੇ ਜਦੋਂ ਮੰਗਾਂ ਨੂੰ ਲੈ ਕੇ ਮਹਿਲਾ ਡਾਕਟਰਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਸੁਰੱਖਿਆ ਦਾ ਇੱਕ ਵੱਡਾ ਮੁੱਦਾ ਹੈ, ਜੇਕਰ ਹਸਪਤਾਲ ਦੇ ਵਿੱਚ ਸੁਰੱਖਿਆ ਨਹੀਂ ਹੋਵੇਗੀ ਤਾਂ ਉਹ ਕਿਸ ਤਰ੍ਹਾਂ ਸੇਵਾਵਾਂ ਨਿਭਾਉਣਗੇ। ਅਸੀਂ ਕੋਈ ਨਾਜਾਇਜ਼ ਮੰਗਾਂ ਨਹੀਂ ਮੰਗ ਰਹੇ, ਸਗੋਂ ਸਾਡੀਆਂ ਸਾਰੀਆਂ ਹੀ ਮੰਗਾਂ ਬੜੀਆਂ ਜਾਇਜ਼ ਹਨ। ਐਂਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਚਾਲੂ ਹਨ, ਜੱਚਾ ਬੱਚਾ ਅਵਾਰਡ ਦੇ ਵਿੱਚ ਵੀ ਅਸੀਂ ਸੇਵਾਵਾਂ ਨਿਭਾ ਰਹੇ ਹਨ ਅਤੇ ਨਾਲ ਹੀ ਆਪਰੇਸ਼ਨ ਆਦਿ ਵੀ ਲਗਾਤਾਰ ਚੱਲ ਰਹੇ ਹਨ। ਇੰਨ੍ਹਾਂ ਸੇਵਾਵਾਂ ’ਚ ਕਿਸੇ ਤਰ੍ਹਾਂ ਦਾ ਕੋਈ ਵਿਘਨ ਨਹੀਂ ਆਉਣ ਦਿੱਤਾ ਜਾ ਰਿਹਾ ਹੈ। ਜੇਕਰ ਸਰਕਾਰ ਨੇ ਸਾਡੀ ਮੰਗ ਨਾ ਮੰਨੀ ਤਾਂ ਓਪੀਡੀ ਸੇਵਾਵਾਂ ਇਸੇ ਤਰ੍ਹਾਂ ਬੰਦ ਰਹਿਣਗੀਆਂ।